< ਕਹਾਉਤਾਂ 13 >

1 ਬੁੱਧਵਾਨ ਪੁੱਤਰ ਤਾਂ ਆਪਣੇ ਪਿਤਾ ਦੀ ਸਿੱਖਿਆ ਸੁਣਦਾ ਹੈ, ਪਰ ਠੱਠਾ ਕਰਨ ਵਾਲਾ ਤਾੜਨਾ ਨੂੰ ਨਹੀਂ ਸੁਣਦਾ।
智慧ある子は父の敎訓をきき 戯謔者は懲治をきかず
2 ਮਨੁੱਖ ਆਪਣੇ ਮੂੰਹ ਦੇ ਫਲ ਤੋਂ ਭਲਿਆਈ ਨੂੰ ਪ੍ਰਾਪਤ ਕਰਦਾ ਹੈ, ਪਰੰਤੂ ਵਿਸ਼ਵਾਸਘਾਤੀ ਦਾ ਪੇਟ ਜ਼ੁਲਮ ਨਾਲ ਭਰਦਾ ਹੈ।
人はその口の徳によりて福祉をくらひ悖逆者の霊魂は強暴をくらふ
3 ਜੋ ਆਪਣੇ ਮੂੰਹ ਦੀ ਰਾਖੀ ਕਰਦਾ ਹੈ, ਉਹ ਆਪਣੀ ਜਾਨ ਦੀ ਰਾਖੀ ਕਰਦਾ ਹੈ, ਪਰ ਜੋ ਆਪਣੇ ਮੂੰਹ ਨੂੰ ਬੇਕਾਰ ਖੋਲਦਾ ਹੈ ਉਹ ਦੇ ਲਈ ਬਰਬਾਦੀ ਹੋਵੇਗੀ।
その口を守る者はその生命を守る その口唇を大きくひらく者には滅亡きたる
4 ਆਲਸੀ ਦਾ ਜੀ ਲੋਚਦਾ ਤਾਂ ਹੈ, ਪਰ ਉਹ ਨੂੰ ਲੱਭਦਾ ਕੁਝ ਵੀ ਨਹੀਂ, ਪਰ ਉੱਦਮੀ ਦੀ ਜਾਨ ਰਿਸ਼ਟ-ਪੁਸ਼ਟ ਹੋ ਜਾਵੇਗੀ।
惰る者はこころに慕へども得ることなし 勤めはたらく者の心は豊饒なり
5 ਧਰਮੀ ਨੂੰ ਝੂਠ ਤੋਂ ਨਫ਼ਰਤ ਆਉਂਦੀ ਹੈ, ਪਰ ਦੁਸ਼ਟ ਸ਼ਰਮ ਦਾ ਕਾਰਨ ਹੁੰਦਾ ਹੈ।
義者は虚偽の言をにくみ 惡者ははぢをかうむらせ面を赤くせしむ
6 ਜਿਹੜਾ ਸਿੱਧੀ ਚਾਲ ਚੱਲਦਾ ਹੈ, ਧਰਮ ਉਹ ਦੀ ਰੱਖਿਆ ਕਰਦਾ ਹੈ, ਪਰ ਪਾਪੀ ਆਪਣੀ ਦੁਸ਼ਟਤਾ ਦੇ ਕਾਰਨ ਉਲਟ ਜਾਂਦਾ ਹੈ।
義は道を直くあゆむ者をまもり 惡は罪人を倒す
7 ਕੋਈ ਤਾਂ ਧਨ ਨੂੰ ਇਕੱਠਾ ਕਰਦਾ ਫਿਰਦਾ ਪਰ ਉਸ ਦੇ ਕੋਲ ਕੁਝ ਵੀ ਨਹੀਂ, ਅਤੇ ਕੋਈ ਕੰਗਾਲ ਬਣਿਆ ਫਿਰਦਾ ਹੈ ਪਰ ਉਹ ਦੇ ਕੋਲ ਬਹੁਤ ਧਨ ਹੈ।
自ら富めりといひあらはして些少の所有もなき者あり 自ら貧しと稱へて資財おほき者あり
8 ਮਨੁੱਖ ਦੀ ਜਾਨ ਦਾ ਛੁਟਕਾਰਾ ਉਹ ਦਾ ਧਨ ਹੈ, ਪਰ ਗਰੀਬ ਅਜਿਹੀ ਧਮਕੀ ਨੂੰ ਸੁਣਦਾ ਹੀ ਨਹੀਂ।
人の資財はその生命を贖ふものとなるあり 然ど貧者は威嚇をきくことあらず
9 ਧਰਮੀ ਦੀ ਜੋਤ ਆਨੰਦ ਮਨਾਉਂਦੀ ਹੈ, ਪਰ ਦੁਸ਼ਟਾਂ ਦਾ ਦੀਵਾ ਬੁਝਾਇਆ ਜਾਵੇਗਾ।
義者の光は輝き惡者の燈火はけさる
10 ੧੦ ਹੰਕਾਰ ਨਾਲ ਝਗੜੇ ਹੀ ਝਗੜੇ ਹੁੰਦੇ ਹਨ, ਪਰ ਜਿਹੜੇ ਸਲਾਹ ਨੂੰ ਮੰਨਦੇ ਹਨ ਉਹਨਾਂ ਦੇ ਕੋਲ ਸਮਝ ਹੈ।
驕傲はただ爭端を生ず 勸告をきく者は智慧あり
11 ੧੧ ਵਿਅਰਥ ਦਾ ਧਨ ਘੱਟ ਜਾਵੇਗਾ, ਪਰ ਮਿਹਨਤ ਦਾ ਧਨ ਵਧ ਜਾਵੇਗਾ।
詭計をもて得たる資財は減る されど手をもて聚めたくはふる者はこれを増すことを得
12 ੧੨ ਜਦ ਆਸ ਪੂਰੀ ਹੋਣ ਵਿੱਚ ਦੇਰੀ ਹੁੰਦੀ ਹੈ ਤਾਂ ਦਿਲ ਨੂੰ ਤੋੜਦੀ ਹੈ, ਪਰ ਆਸ ਦਾ ਪੂਰਾ ਹੋਣਾ ਜੀਵਨ ਦਾ ਰੁੱਖ ਹੈ।
望を得ること遅きときは心を疾しめ 願ふ所旣にとぐるときは生命の樹を得たるがごとし
13 ੧੩ ਜਿਹੜਾ ਚੇਤਾਵਨੀ ਦੇ ਬਚਨ ਨੂੰ ਤੁੱਛ ਜਾਣਦਾ ਹੈ ਉਹ ਆਪਣਾ ਨਾਸ ਕਰਦਾ ਹੈ, ਪਰ ਜਿਹੜਾ ਹੁਕਮ ਦਾ ਭੈਅ ਮੰਨਦਾ ਹੈ ਉਹ ਨੂੰ ਚੰਗਾ ਫਲ ਮਿਲਦਾ ਹੈ।
御言をかろんずる者は亡され 誡命をおそるる者は報賞を得
14 ੧੪ ਬੁੱਧਵਾਨ ਦੀ ਸਿੱਖਿਆ ਜੀਉਣ ਦਾ ਸੋਤਾ ਹੈ, ਜੋ ਮੌਤ ਦੀ ਫਾਹੀ ਤੋਂ ਪਰੇ ਰੱਖਦਾ ਹੈ।
智慧ある人の敎訓はいのちの泉なり 能く人をして死の罟を脱れしむ
15 ੧੫ ਚੰਗੀ ਬੁੱਧ ਦੇ ਕਾਰਨ ਕਿਰਪਾ ਹੁੰਦੀ ਹੈ, ਪਰ ਵਿਸ਼ਵਾਸਘਾਤੀਆਂ ਦਾ ਰਾਹ ਮੁਸ਼ਕਿਲਾਂ ਨਾਲ ਭਰਿਆ ਰਹਿੰਦਾ ਹੈ।
善にして哲きものは恩を蒙る されど悖逆者の途は艱難なり
16 ੧੬ ਹਰ ਸਿਆਣਾ ਮਨੁੱਖ ਬੁੱਧ ਨਾਲ ਕੰਮ ਕਰਦਾ ਹੈ, ਪਰ ਮੂਰਖ ਆਪਣੀ ਮੂਰਖਤਾਈ ਨੂੰ ਫੈਲਾਉਂਦਾ ਫਿਰਦਾ ਹੈ।
凡そ賢者は知識に由りて事をおこなひ 愚なる者はおのれの痴を顯す
17 ੧੭ ਦੁਸ਼ਟ ਸੰਦੇਸ਼ਵਾਹਕ ਬਿਪਤਾ ਵਿੱਚ ਡਿੱਗਦਾ ਹੈ, ਪਰ ਵਫ਼ਾਦਾਰ ਸੰਦੇਸ਼ਵਾਹਕ ਚੰਗਾ ਕਰਦਾ ਹੈ।
惡き使者は災禍に陷る されど忠信なる使者は良薬の如し
18 ੧੮ ਜਿਹੜਾ ਸਿੱਖਿਆ ਨੂੰ ਨਹੀਂ ਮੰਨਦਾ ਉਹ ਕੰਗਾਲ ਤੇ ਸ਼ਰਮਿੰਦਾ ਹੋਵੇਗਾ, ਪਰ ਜੋ ਤਾੜਨਾ ਵੱਲ ਮਨ ਲਗਾਉਂਦਾ ਹੈ, ਉਸ ਦਾ ਆਦਰ ਹੋਵੇਗਾ।
貧乏と恥辱とは敎訓をすつる者にきたる されど譴責を守る者は尊まる
19 ੧੯ ਜਦ ਇੱਛਿਆ ਪੂਰੀ ਹੁੰਦੀ ਹੈ ਤਾਂ ਜੀਅ ਨੂੰ ਮਿੱਠਾ ਲੱਗਦਾ ਹੈ, ਪਰ ਬੁਰਿਆਈ ਨੂੰ ਛੱਡਣਾ ਮੂਰਖ ਨੂੰ ਬੁਰਾ ਲੱਗਦਾ ਹੈ।
望を得れば心に甘し 愚なる者は惡を棄つることを嫌ふ
20 ੨੦ ਬੁੱਧਵਾਨਾਂ ਦਾ ਸਾਥੀ ਬੁੱਧਵਾਨ ਬਣ ਜਾਂਦਾ ਹੈ, ਪਰ ਮੂਰਖਾਂ ਦੇ ਸਾਥੀਆਂ ਨੂੰ ਦੁੱਖ ਹੋਵੇਗਾ।
智慧ある者と偕にあゆむものは智慧をえ 愚なる者の友となる者はあしくなる
21 ੨੧ ਬਿਪਤਾ ਪਾਪੀਆਂ ਦੇ ਪਿੱਛੇ ਪੈਂਦੀ ਹੈ, ਪਰ ਧਰਮੀਆਂ ਨੂੰ ਚੰਗਾ ਫਲ ਮਿਲੇਗਾ।
わざはひは罪人を追ひ 義者は善報をうく
22 ੨੨ ਭਲਾ ਮਨੁੱਖ ਆਪਣੇ ਪੋਤਰਿਆਂ ਲਈ ਵੀ ਮਿਰਾਸ ਛੱਡ ਜਾਂਦਾ ਹੈ, ਪਰ ਪਾਪੀ ਦਾ ਮਾਲ ਧੰਨ ਧਰਮੀ ਲਈ ਜੁੜਦਾ ਹੈ।
善人はその產業を子孫に遺す されど罪人の資財は義者のために蓄へらる
23 ੨੩ ਗਰੀਬ ਦੀ ਪੈਲੀ ਵਿੱਚ ਢੇਰ ਸਾਰਾ ਅਹਾਰ ਪੈਦਾ ਹੁੰਦਾ ਹੈ, ਪਰ ਅਜਿਹਾ ਵੀ ਹੈ ਜੋ ਕੁਨਿਆਂ ਦੇ ਕਾਰਨ ਉੱਜੜ ਜਾਂਦਾ ਹੈ।
貧しき者の新田にはおほくの糧あり されど不義によりて亡る者あり
24 ੨੪ ਜਿਹੜਾ ਪੁੱਤਰ ਉੱਤੇ ਸੋਟੀ ਨਹੀਂ ਚਲਾਉਂਦਾ ਉਹ ਉਸ ਦਾ ਵੈਰੀ ਹੈ, ਪਰ ਜਿਹੜਾ ਉਸ ਦੇ ਨਾਲ ਪਿਆਰ ਕਰਦਾ ਹੈ ਉਹ ਵੇਲੇ ਸਿਰ ਉਸ ਨੂੰ ਤਾੜਦਾ ਹੈ।
鞭をくはへざる者はその子を憎むなり 子を愛する者はしきりに之をいましむ
25 ੨੫ ਧਰਮੀ ਤਾਂ ਰੱਜ ਕੇ ਖਾਂਦਾ ਹੈ, ਪਰ ਦੁਸ਼ਟਾਂ ਦਾ ਢਿੱਡ ਨਹੀਂ ਭਰਦਾ।
義しき者は食をえて飽く されど惡者の腹は空し

< ਕਹਾਉਤਾਂ 13 >