< ਕਹਾਉਤਾਂ 2 >

1 ਹੇ ਮੇਰੇ ਪੁੱਤਰ, ਜੇ ਤੂੰ ਮੇਰੇ ਬਚਨਾਂ ਨੂੰ ਮੰਨੇ ਅਤੇ ਮੇਰੇ ਹੁਕਮਾਂ ਨੂੰ ਆਪਣੇ ਕੋਲ ਸੰਭਾਲ ਕੇ ਰੱਖੇਂ,
בני אם-תקח אמרי ומצותי תצפן אתך
2 ਤਾਂ ਜੋ ਤੂੰ ਬੁੱਧ ਵੱਲ ਕੰਨ ਲਾਵੇਂ ਅਤੇ ਸਮਝ ਉੱਤੇ ਮਨ ਲਾਵੇਂ,
להקשיב לחכמה אזנך תטה לבך לתבונה
3 ਹਾਂ ਜੇ ਤੂੰ ਵਿਵੇਕ ਅਤੇ ਸਮਝ ਲਈ ਜਤਨ ਨਾਲ ਪੁਕਾਰੇਂ,
כי אם לבינה תקרא לתבונה תתן קולך
4 ਜੇ ਤੂੰ ਚਾਂਦੀ ਵਾਂਗੂੰ ਉਹ ਦੀ ਭਾਲ ਕਰੇਂ ਅਤੇ ਗੁਪਤ ਧਨ ਵਾਂਗੂੰ ਉਹ ਦੀ ਖੋਜ ਕਰੇਂ,
אם-תבקשנה ככסף וכמטמונים תחפשנה
5 ਤਾਂ ਤੂੰ ਯਹੋਵਾਹ ਦੇ ਭੈਅ ਨੂੰ ਸਮਝੇਂਗਾ ਅਤੇ ਪਰਮੇਸ਼ੁਰ ਦੇ ਗਿਆਨ ਨੂੰ ਪ੍ਰਾਪਤ ਕਰੇਂਗਾ,
אז--תבין יראת יהוה ודעת אלהים תמצא
6 ਕਿਉਂ ਜੋ ਬੁੱਧ ਯਹੋਵਾਹ ਹੀ ਦਿੰਦਾ ਹੈ, ਗਿਆਨ ਅਤੇ ਸਮਝ ਓਸੇ ਦੇ ਮੂੰਹੋਂ ਨਿੱਕਲਦੀ ਹੈ।
כי-יהוה יתן חכמה מפיו דעת ותבונה
7 ਸਚਿਆਰਾਂ ਲਈ ਉਹ ਸਿਆਣਪ ਰੱਖ ਛੱਡਦਾ ਹੈ, ਜਿਹੜੇ ਖਰਿਆਈ ਨਾਲ ਚੱਲਦੇ ਹਨ, ਉਨ੍ਹਾਂ ਲਈ ਉਹ ਢਾਲ਼ ਹੈ,
וצפן (יצפן) לישרים תושיה מגן להלכי תם
8 ਉਹ ਨਿਆਂ ਦੇ ਰਾਹਾਂ ਦੀ ਰਾਖੀ ਕਰਦਾ ਅਤੇ ਆਪਣੇ ਭਗਤਾਂ ਦੇ ਰਾਹ ਦੀ ਰੱਖਿਆ ਕਰਦਾ ਹੈ।
לנצר ארחות משפט ודרך חסידו ישמר
9 ਤਦ ਤੂੰ ਧਰਮ ਅਤੇ ਨਿਆਂ ਅਤੇ ਇਨਸਾਫ਼ ਨੂੰ, ਸਗੋਂ ਹਰੇਕ ਭਲੇ ਰਾਹ ਨੂੰ ਸਮਝੇਂਗਾ,
אז--תבין צדק ומשפט ומישרים כל-מעגל-טוב
10 ੧੦ ਕਿਉਂ ਜੋ ਬੁੱਧ ਤੇਰੇ ਮਨ ਵਿੱਚ ਆਵੇਗੀ ਅਤੇ ਗਿਆਨ ਤੇਰੇ ਮਨ ਨੂੰ ਪਿਆਰਾ ਲੱਗੇਗਾ।
כי-תבוא חכמה בלבך ודעת לנפשך ינעם
11 ੧੧ ਮੱਤ ਤੇਰੀ ਪਾਲਣਾ ਕਰੇਗੀ ਅਤੇ ਸਮਝ ਤੇਰੀ ਰਾਖੀ ਕਰੇਗੀ,
מזמה תשמר עליך תבונה תנצרכה
12 ੧੨ ਤਾਂ ਜੋ ਤੈਨੂੰ ਬੁਰਿਆਂ ਰਾਹਾਂ ਤੋਂ ਅਤੇ ਖੋਟੀਆਂ ਗੱਲਾਂ ਕਰਨ ਵਾਲਿਆਂ ਮਨੁੱਖਾਂ ਤੋਂ ਛੁਡਾਉਣ,
להצילך מדרך רע מאיש מדבר תהפכות
13 ੧੩ ਜਿਹੜੇ ਸਚਿਆਈ ਦਿਆਂ ਰਾਹਾਂ ਨੂੰ ਛੱਡ ਕੇ ਹਨੇਰੇ ਰਾਹਾਂ ਵਿੱਚ ਤੁਰਦੇ ਹਨ,
העזבים ארחות ישר-- ללכת בדרכי-חשך
14 ੧੪ ਜਿਹੜੇ ਬੁਰਿਆਈ ਕਰਨ ਨਾਲ ਅਨੰਦ ਹੁੰਦੇ ਅਤੇ ਬੁਰਿਆਈ ਦੇ ਖੋਟਿਆਂ ਕੰਮਾਂ ਵਿੱਚ ਖੁਸ਼ੀ ਮਨਾਉਂਦੇ ਹਨ,
השמחים לעשות רע יגילו בתהפכות רע
15 ੧੫ ਜਿਨ੍ਹਾਂ ਦੇ ਰਾਹ ਟੇਡੇ ਅਤੇ ਚਾਲਾਂ ਵਿਗੜੀਆਂ ਹੋਈਆਂ ਹਨ,
אשר ארחתיהם עקשים ונלוזים במעגלותם
16 ੧੬ ਤਾਂ ਜੋ ਉਹ ਤੈਨੂੰ ਪਰਾਈ ਔਰਤ ਤੋਂ ਬਚਾਉਣ, ਉਸ ਓਪਰੀ ਔਰਤ ਤੋਂ ਜਿਹੜੀ ਚਿਕਨੀਆਂ-ਚੋਪੜੀਆਂ ਗੱਲਾਂ ਕਰਦੀ ਹੈ,
להצילך מאשה זרה מנכריה אמריה החליקה
17 ੧੭ ਜਿਸ ਨੇ ਆਪਣੇ ਜੁਆਨੀ ਦੇ ਸਾਥੀ ਨੂੰ ਛੱਡ ਦਿੱਤਾ ਅਤੇ ਆਪਣੇ ਪਰਮੇਸ਼ੁਰ ਦੇ ਨੇਮ ਨੂੰ ਵਿਸਾਰ ਛੱਡਿਆ ਹੈ,
העזבת אלוף נעוריה ואת-ברית אלהיה שכחה
18 ੧੮ ਕਿਉਂ ਜੋ ਉਹ ਦਾ ਘਰ ਮੌਤ ਦੀ ਢਲਾਣ ਉੱਤੇ ਹੈ ਅਤੇ ਉਹ ਦੇ ਰਾਹ ਮਰਿਆਂ ਹੋਇਆਂ ਦੇ ਵਿਚਕਾਰ ਲਹਿੰਦੇ ਹਨ।
כי שחה אל-מות ביתה ואל-רפאים מעגלתיה
19 ੧੯ ਜਿਹੜੇ ਉਹ ਦੇ ਕੋਲ ਜਾਂਦੇ ਹਨ, ਉਹਨਾਂ ਵਿੱਚੋਂ ਕੋਈ ਵੀ ਮੁੜ ਕੇ ਨਹੀਂ ਆਉਂਦਾ ਅਤੇ ਨਾ ਹੀ ਜੀਵਨ ਦੇ ਰਾਹ ਤੱਕ ਪਹੁੰਚਦਾ ਹੈ।
כל-באיה לא ישובון ולא-ישיגו ארחות חיים
20 ੨੦ ਇਸ ਤਰ੍ਹਾਂ ਤੂੰ ਭਲਿਆਂ ਦੇ ਰਾਹ ਵਿੱਚ ਤੁਰੇਂਗਾ ਅਤੇ ਧਰਮੀਆਂ ਦੇ ਮਾਰਗ ਨੂੰ ਫੜੀ ਰੱਖੇਂਗਾ।
למען--תלך בדרך טובים וארחות צדיקים תשמר
21 ੨੧ ਸਚਿਆਰ ਹੀ ਧਰਤੀ ਉੱਤੇ ਵੱਸਣਗੇ ਅਤੇ ਖਰੇ ਹੀ ਉਸ ਦੇ ਵਿੱਚ ਰਹਿਣਗੇ,
כי-ישרים ישכנו-ארץ ותמימים יותרו בה
22 ੨੨ ਪਰ ਦੁਸ਼ਟ ਧਰਤੀ ਉੱਤੋਂ ਵੱਢੇ ਜਾਣਗੇ ਅਤੇ ਧੋਖੇਬਾਜ਼ ਉਸ ਵਿੱਚੋਂ ਪੁੱਟੇ ਜਾਣਗੇ।
ורשעים מארץ יכרתו ובוגדים יסחו ממנה

< ਕਹਾਉਤਾਂ 2 >