< ਕਹਾਉਤਾਂ 29 >

1 ਜਿਹੜਾ ਬਾਰ-ਬਾਰ ਤਾੜਨਾ ਖਾ ਕੇ ਵੀ ਹਠ ਕਰੇ, ਉਹ ਅਚਾਨਕ ਭੰਨਿਆ ਜਾਵੇਗਾ, ਅਤੇ ਤਦ ਉਹ ਦਾ ਕੋਈ ਉਪਾਓ ਨਾ ਹੋਵੇਗਾ।
He that being often reproved stiffeneth his neck, suddenly shall be hurt, and there be no healing.
2 ਜਦ ਧਰਮੀ ਉੱਚੇ ਕੀਤੇ ਜਾਂਦੇ ਹਨ ਤਾਂ ਲੋਕ ਅਨੰਦ ਕਰਦੇ ਹਨ, ਪਰ ਜਦੋਂ ਦੁਸ਼ਟ ਰਾਜ ਕਰਦੇ ਹਨ ਤਾਂ ਪਰਜਾ ਧਾਹਾਂ ਮਾਰਦੀ ਹੈ।
When the righteous become great, the people rejoice, but, when a lawless man beareth rule, a people sigh.
3 ਜਿਹੜਾ ਬੁੱਧ ਨਾਲ ਪ੍ਰੀਤ ਲਾਉਂਦਾ ਹੈ ਉਹ ਆਪਣੇ ਪਿਉ ਨੂੰ ਅਨੰਦ ਕਰਦਾ ਹੈ, ਪਰ ਜਿਹੜਾ ਵੇਸਵਾ ਦਾ ਸੰਗ ਕਰਦਾ ਹੈ ਉਹ ਆਪਣਾ ਮਾਲ ਉਡਾਉਂਦਾ ਹੈ।
A man who loveth wisdom, gladdeneth his father, but, a companion of harlots, destroyeth wealth.
4 ਨਿਆਂ ਨਾਲ ਰਾਜਾ ਦੇਸ ਨੂੰ ਦ੍ਰਿੜ੍ਹ ਕਰਦਾ ਹੈ, ਪਰ ਰਿਸ਼ਵਤ ਲੈਣ ਵਾਲਾ ਉਲਟਾ ਦਿੰਦਾ ਹੈ।
A king, by justice, shall establish a land, —but, a man open to bribes, bringeth it to ruin.
5 ਜਿਹੜਾ ਮਨੁੱਖ ਆਪਣੇ ਗੁਆਂਢੀ ਦੀ ਚਾਪਲੂਸੀ ਕਰਦਾ ਹੈ, ਉਹ ਉਸ ਦੇ ਪੈਰਾਂ ਲਈ ਜਾਲ਼ ਵਿਛਾਉਂਦਾ ਹੈ।
A man who flattereth his neighbour, spreadeth, a net, over his steps.
6 ਬੁਰੇ ਮਨੁੱਖ ਦਾ ਅਪਰਾਧ ਫਾਹੀ ਹੈ, ਪਰ ਧਰਮੀ ਮਨੁੱਖ ਅਨੰਦ ਹੋ ਕੇ ਜੈਕਾਰੇ ਗਜਾਉਂਦਾ ਹੈ।
In the transgression of a wicked man, is a snare, but, the righteous, doth shout in triumph and rejoice.
7 ਧਰਮੀ ਤਾਂ ਗਰੀਬਾਂ ਦੇ ਮੁਕੱਦਮੇ ਉੱਤੇ ਧਿਆਨ ਦਿੰਦਾ ਹੈ, ਪਰ ਦੁਸ਼ਟ ਉਹ ਦੇ ਸਮਝਣ ਦਾ ਗਿਆਨ ਨਹੀਂ ਰੱਖਦਾ।
The righteous doth acknowledge the plea of the poor, but, the lawless, regardeth not knowledge.
8 ਠੱਠਾ ਕਰਨ ਵਾਲੇ ਤਾਂ ਨਗਰ ਵਿੱਚ ਲਾਂਬੂ ਲਾਉਂਦੇ ਹਨ, ਪਰ ਬੁੱਧਵਾਨ ਕ੍ਰੋਧ ਨੂੰ ਠੰਡਾ ਕਰ ਦਿੰਦੇ ਹਨ।
Men given to mockery, inflame a city, —but, wise men, turn away anger.
9 ਜਦ ਬੁੱਧਵਾਨ ਮਨੁੱਖ ਮੂਰਖ ਨਾਲ ਵਿਵਾਦ ਕਰੇ, ਤਦ ਉਹ ਕ੍ਰੋਧਿਤ ਹੋ ਜਾਂਦਾ ਹੈ ਅਤੇ ਠੱਠਾ ਕਰਦਾ ਹੈ, ਉੱਥੇ ਸ਼ਾਂਤੀ ਨਹੀਂ ਰਹਿੰਦੀ।
A wise man pleading with a foolish man, whether he rage or laugh, there is no settlement.
10 ੧੦ ਖੂਨੀ ਮਨੁੱਖ ਖ਼ਰਿਆਂ ਨਾਲ ਵੈਰ ਰੱਖਦੇ ਹਨ, ਅਤੇ ਸਚਿਆਰਾਂ ਦੀ ਜਾਨ ਦੇ ਪਿੱਛੇ ਪਏ ਰਹਿੰਦੇ ਹਨ।
Blood-thirsty men, hate the blameless man, and, as for the upright, they seek his life.
11 ੧੧ ਮੂਰਖ ਆਪਣੇ ਮਨ ਦੀ ਸਾਰੀ ਗੱਲ ਖੋਲ੍ਹ ਦਿੰਦਾ ਹੈ, ਪਰ ਬੁੱਧਵਾਨ ਆਪਣੇ ਮਨ ਨੂੰ ਰੋਕਦਾ ਅਤੇ ਸ਼ਾਂਤ ਕਰ ਦਿੰਦਾ ਹੈ।
All his anger, doth a dullard let go, but, a wise man, by keeping it back, stilleth it.
12 ੧੨ ਜੇ ਕੋਈ ਹਾਕਮ ਝੂਠ ਉੱਤੇ ਕੰਨ ਲਾਉਂਦਾ ਹੈ, ਤਾਂ ਉਹ ਦੇ ਸੱਭੇ ਨੌਕਰ ਦੁਸ਼ਟ ਹੋ ਜਾਣਗੇ।
When a ruler giveth heed to the word of falsehood, all his attendants, become lawless.
13 ੧੩ ਕੰਗਾਲ ਅਤੇ ਅਨ੍ਹੇਰ ਕਰਨ ਵਾਲਾ ਮਨੁੱਖ ਇੱਕੋ ਜਿਹੇ ਹਨ, ਯਹੋਵਾਹ ਉਹਨਾਂ ਦੋਹਾਂ ਦੀਆਂ ਅੱਖਾਂ ਨੂੰ ਚਾਨਣ ਦਿੰਦਾ ਹੈ।
The poor man and the man of usury, meet together, he that enlighteneth the eyes of them both, is Yahweh.
14 ੧੪ ਜਿਹੜਾ ਰਾਜਾ ਗਰੀਬਾਂ ਦਾ ਸੱਚਾ ਨਿਆਂ ਕਰਦਾ ਹੈ, ਉਹ ਦੀ ਗੱਦੀ ਸਦਾ ਬਣੀ ਰਹੇਗੀ।
When a king judgeth faithfully the poor, his throne, to futurity, shall be established.
15 ੧੫ ਤਾੜਨਾ ਅਤੇ ਸੋਟੀ ਬੁੱਧ ਦਿੰਦੀਆਂ ਹਨ, ਪਰ ਜਿਹੜਾ ਬਾਲਕ ਬੇਮੁਹਾਰਾ ਛੱਡਿਆ ਜਾਂਦਾ ਹੈ, ਉਹ ਆਪਣੀ ਮਾਂ ਲਈ ਨਮੋਸ਼ੀ ਲਿਆਉਂਦਾ ਹੈ।
A rod with rebuke, giveth wisdom, but, a youth unrestrained, bringeth shame to his mother.
16 ੧੬ ਜਦੋਂ ਦੁਸ਼ਟ ਪਰਬਲ ਹੁੰਦੇ ਹਨ ਤਾਂ ਅਪਰਾਧ ਵੱਧਦਾ ਹੈ, ਪਰ ਧਰਮੀ ਉਹਨਾਂ ਦਾ ਡਿੱਗਣਾ ਵੇਖਣਗੇ।
When the lawless become great, transgression increaseth, but, the righteous, shall behold, their ruin.
17 ੧੭ ਆਪਣੇ ਪੁੱਤਰ ਨੂੰ ਤਾੜਨਾ ਦੇਹ ਤਾਂ ਉਹ ਤੈਨੂੰ ਸੁੱਖ ਦੇਵੇਗਾ, ਅਤੇ ਉਹ ਤੇਰੇ ਮਨ ਨੂੰ ਨਿਹਾਲ ਕਰੇਗਾ।
Correct thy son, that he may give thee rest, that he may give delight to thy soul.
18 ੧੮ ਜਿੱਥੇ ਦਰਸ਼ਣ ਨਹੀਂ ਉੱਥੇ ਲੋਕ ਬੇਮੁਹਾਰੇ ਹੋ ਜਾਂਦੇ ਹਨ, ਪਰ ਜਿਹੜਾ ਬਿਵਸਥਾ ਦੀ ਪਾਲਣਾ ਕਰਦਾ ਹੈ ਉਹ ਧੰਨ ਹੈ।
Where there is no vision, a people is let loose, but, he that keepeth instruction, how happy is he!
19 ੧੯ ਸੇਵਕ ਕੇਵਲ ਗੱਲਾਂ ਦੇ ਨਾਲ ਹੀ ਨਹੀਂ ਸੁਧਾਰਿਆ ਜਾਂਦਾ, ਕਿਉਂ ਜੋ ਉਹ ਸਮਝਦਾ ਤਾਂ ਹੈ ਪਰ ਪਰਵਾਹ ਨਹੀਂ ਕਰਦਾ।
By words, a servant will not be corrected, though he perceiveth, yet is there no answer.
20 ੨੦ ਕੀ ਤੂੰ ਕੋਈ ਮਨੁੱਖ ਵੇਖਦਾ ਹੈਂ ਜੋ ਬੋਲਣ ਵਿੱਚ ਕਾਹਲ ਕਰਦਾ ਹੈ? ਉਹ ਦੇ ਨਾਲੋਂ ਮੂਰਖ ਤੋਂ ਬਾਹਲੀ ਆਸ ਹੈ।
Thou hast seen a man hasty in his words, —there is, more hope of a dullard, than of him.
21 ੨੧ ਜਿਹੜਾ ਆਪਣੇ ਦਾਸ ਨੂੰ ਬਚਪਨ ਤੋਂ ਲਾਡਾਂ ਨਾਲ ਪਾਲਦਾ ਹੈ, ਉਹ ਅਖ਼ੀਰ ਨੂੰ ਉਸ ਦਾ ਵਾਰਿਸ ਬਣ ਬੈਠੇਗਾ।
He that dealeth tenderly with his servant from childhood, in his after life, shall have him for a son.
22 ੨੨ ਕ੍ਰੋਧੀ ਮਨੁੱਖ ਲੜਾਈ ਛੇੜਦਾ ਹੈ, ਅਤੇ ਬਹੁਤ ਗੁੱਸੇ ਵਾਲਾ ਅਪਰਾਧ ਵਧਾਉਂਦਾ ਹੈ।
A man given to anger, stirreth up strife, and, he that exceedeth in wrath, aboundeth in transgression.
23 ੨੩ ਆਦਮੀ ਦਾ ਹੰਕਾਰ ਉਹ ਨੂੰ ਨੀਵਾਂ ਕਰੇਗਾ, ਪਰ ਮਨ ਦਾ ਅਧੀਨ ਆਦਰ ਪ੍ਰਾਪਤ ਕਰੇਗਾ।
The loftiness of a man, layeth him low, —but, one of a lowly spirit, shall attain unto honour.
24 ੨੪ ਚੋਰ ਦਾ ਸਾਂਝੀ ਆਪਣੀ ਜਾਨ ਦਾ ਵੈਰੀ ਹੈ, ਉਹ ਸਹੁੰ ਤਾਂ ਖਾਂਦਾ ਹੈ, ਪਰ ਦੱਸਦਾ ਕੁਝ ਨਹੀਂ।
He that shareth with a thief, hateth himself, an oath, he heareth, yet may not tell.
25 ੨੫ ਮਨੁੱਖ ਦਾ ਭੈਅ ਫਾਹੀ ਹੈ, ਪਰ ਜਿਹੜਾ ਯਹੋਵਾਹ ਉੱਤੇ ਭਰੋਸਾ ਰੱਖਦਾ ਹੈ ਉਹ ਸੁੱਖ-ਸਾਂਦ ਨਾਲ ਰਹੇਗਾ।
The fear of man, setteth a snare, but, he that trusteth in Yahweh, shall be placed on high.
26 ੨੬ ਹਾਕਮ ਨੂੰ ਮਿਲਣਾ ਬਹੁਤੇ ਚਾਹੁੰਦੇ ਹਨ, ਪਰ ਮਨੁੱਖ ਦਾ ਨਿਆਂ ਯਹੋਵਾਹ ਵੱਲੋਂ ਕੀਤਾ ਜਾਂਦਾ ਹੈ।
Many, seek the face of a ruler, but, from Yahweh, is the sentence of each one.
27 ੨੭ ਧਰਮੀ ਕੁਨਿਆਈਂ ਤੋਂ ਘਿਣ ਕਰਦਾ ਹੈ, ਅਤੇ ਦੁਸ਼ਟ ਸਿੱਧੀ ਚਾਲ ਵਾਲੇ ਤੋਂ ਘਿਣ ਕਰਦਾ ਹੈ।
An abomination to the righteous, is the man of perversity, and, an abomination to the lawless, is a man of straightforward way.

< ਕਹਾਉਤਾਂ 29 >