< ਜ਼ਬੂਰ 10 >

1 ਹੇ ਯਹੋਵਾਹ, ਤੂੰ ਦੂਰ ਕਿਉਂ ਖੜ੍ਹਾ ਰਹਿੰਦਾ ਹੈ? ਬਿਪਤਾ ਦੇ ਵੇਲੇ ਤੂੰ ਆਪਣੇ ਆਪ ਨੂੰ ਕਿਉਂ ਲੁਕਾਉਂਦਾ ਹੈ?
למה יהוה תעמד ברחוק תעלים לעתות בצרה
2 ਦੁਸ਼ਟ ਆਪਣੇ ਹੰਕਾਰ ਵਿੱਚ ਮਸਕੀਨਾਂ ਦੇ ਪਿਛੇ ਪੈ ਜਾਂਦਾ ਹੈ, ਜਿਹੜੀਆਂ ਜੁਗਤਾਂ ਉਨ੍ਹਾਂ ਨੇ ਸੋਚੀਆਂ ਉਨ੍ਹਾਂ ਵਿੱਚ ਉਹ ਆਪ ਫਸ ਜਾਣ!
בגאות רשע ידלק עני יתפשו במזמות זו חשבו
3 ਕਿਉਂ ਜੋ ਦੁਸ਼ਟ ਆਪਣੇ ਮਨ ਦੀਆਂ ਕਾਮਨਾਂ ਉੱਤੇ ਫੂੰ-ਫੂੰ ਕਰਦਾ ਹੈ, ਅਤੇ ਲੋਭੀ ਯਹੋਵਾਹ ਨੂੰ ਫਿਟਕਾਰਦਾ ਅਤੇ ਤੁੱਛ ਜਾਣਦਾ ਹੈ।
כי-הלל רשע על-תאות נפשו ובצע ברך נאץ יהוה
4 ਦੁਸ਼ਟ ਆਪਣੇ ਹੰਕਾਰ ਦੇ ਕਾਰਨ ਪਰਮੇਸ਼ੁਰ ਨੂੰ ਨਹੀਂ ਭਾਲੇਗਾ, ਉਸ ਦਾ ਵਿਚਾਰ ਇਹ ਹੈ ਕਿ ਪਰਮੇਸ਼ੁਰ ਹੈ ਹੀ ਨਹੀਂ।
רשע--כגבה אפו בל-ידרש אין אלהים כל-מזמותיו
5 ਉਸ ਦੀ ਚਾਲ ਹਰ ਵੇਲੇ ਸਥਿਰ ਹੁੰਦੀ ਹੈ ਤੇਰੇ ਨਿਆਂ ਉਸ ਦੀ ਸਮਝ ਤੋਂ ਉੱਚੇ ਹਨ, ਉਹ ਆਪਣੇ ਸਾਰੇ ਵਿਰੋਧੀਆਂ ਉੱਤੇ ਫੁੰਕਾਰੇ ਮਾਰਦਾ ਹੈ।
יחילו דרכו בכל-עת--מרום משפטיך מנגדו כל-צורריו יפיח בהם
6 ਉਹ ਆਪਣੇ ਮਨ ਵਿੱਚ ਆਖਦਾ ਹੈ ਕਿ ਮੈਂ ਕਦੇ ਨਾ ਡੋਲਾਂਗਾ ਪੀੜ੍ਹੀਓਂ ਪੀੜ੍ਹੀ ਮੈਂ ਦੁੱਖ ਵਿੱਚ ਨਾ ਡੋਲਾਂਗਾ।
אמר בלבו בל-אמוט לדר ודר אשר לא-ברע
7 ਉਹ ਦਾ ਮੂੰਹ ਸਰਾਪ, ਛਲ ਅਤੇ ਅਨ੍ਹੇਰ ਨਾਲ ਭਰਿਆ ਹੋਇਆ ਹੈ, ਉਹ ਦੀ ਜੀਭ ਦੇ ਹੇਠ ਸ਼ਰਾਰਤ ਅਤੇ ਬਦੀ ਹੈ।
אלה פיהו מלא--ומרמות ותך תחת לשונו עמל ואון
8 ਉਹ ਪਿੰਡਾਂ ਦੇ ਓਹਲਿਆਂ ਵਿੱਚ ਬੈਠਦਾ ਹੈ, ਉਹ ਗੁਪਤ ਥਾਵਾਂ ਵਿੱਚ ਨਿਰਦੋਸ਼ਾਂ ਦਾ ਘਾਤ ਕਰਦਾ ਹੈ, ਉਹ ਦੀਆਂ ਅੱਖੀਆਂ ਅਨਾਥਾਂ ਦੀ ਤਾਕ ਵਿੱਚ ਲੱਗੀਆਂ ਹੋਈਆਂ ਹਨ।
ישב במארב חצרים--במסתרים יהרג נקי עיניו לחלכה יצפנו
9 ਜਿਵੇਂ ਬੱਬਰ ਸ਼ੇਰ ਆਪਣੇ ਘੁਰਨੇ ਵਿੱਚ, ਉਸੇ ਤਰ੍ਹਾਂ ਉਹ ਆਪਣੇ ਗੁਪਤ ਥਾਵਾਂ ਵਿੱਚ ਬੈਠਾ ਰਹਿੰਦਾ ਹੈ, ਉਹ ਮਸਕੀਨਾਂ ਨੂੰ ਫੜ੍ਹਨ ਲਈ ਛਹਿ ਵਿੱਚ ਬੈਠਦਾ ਹੈ, ਉਹ ਮਸਕੀਨ ਨੂੰ ਆਪਣੇ ਜਾਲ਼ ਵਿੱਚ ਫੜ੍ਹ ਲੈਂਦਾ ਹੈ।
יארב במסתר כאריה בסכה-- יארב לחטוף עני יחטף עני במשכו ברשתו
10 ੧੦ ਉਹ ਦਾਬਾ ਮਾਰ ਕੇ ਝੁੱਕ ਜਾਂਦਾ ਹੈ, ਅਨਾਥ ਉਹ ਦੇ ਬਲ ਵਾਲੇ ਹੱਥਾਂ ਨਾਲ ਡਿੱਗ ਪੈਂਦੇ ਹਨ।
ודכה (ידכה) ישח ונפל בעצומיו חלכאים (חל כאים)
11 ੧੧ ਉਸ ਆਪਣੇ ਮਨ ਵਿੱਚ ਆਖਿਆ ਹੈ ਜੋ ਪਰਮੇਸ਼ੁਰ ਭੁੱਲ ਗਿਆ ਹੈ, ਉਸ ਨੇ ਆਪਣਾ ਮੂੰਹ ਛਿਪਾਇਆ ਹੈ, ਉਹ ਕਦੀ ਵੀ ਨਾ ਵੇਖੇਗਾ।
אמר בלבו שכח אל הסתיר פניו בל-ראה לנצח
12 ੧੨ ਉੱਠ, ਹੇ ਯਹੋਵਾਹ! ਹੇ ਪਰਮੇਸ਼ੁਰ, ਆਪਣਾ ਹੱਥ ਚੁੱਕ, ਮਸਕੀਨਾਂ ਨੂੰ ਨਾ ਵਿਸਾਰ।
קומה יהוה--אל נשא ידך אל-תשכח עניים (ענוים)
13 ੧੩ ਦੁਸ਼ਟ ਨੇ ਕਿਉਂ ਪਰਮੇਸ਼ੁਰ ਨੂੰ ਤੁੱਛ ਜਾਣਿਆ ਹੈ, ਅਤੇ ਆਪਣੇ ਮਨ ਵਿੱਚ ਆਖਿਆ ਕਿ ਤੂੰ ਪੁੱਛ-ਗਿੱਛ ਨਹੀਂ ਕਰੇਂਗਾ?
על-מה נאץ רשע אלהים אמר בלבו לא תדרש
14 ੧੪ ਤੂੰ ਤਾਂ ਵੇਖਿਆ ਹੈ ਕਿਉਂ ਜੋ ਤੂੰ ਸ਼ਰਾਰਤ ਅਤੇ ਡਾਹ ਉੱਤੇ ਨਿਗਾਹ ਰੱਖਦਾ ਹੈ, ਕਿ ਆਪਣੇ ਹੀ ਹੱਥ ਵਿੱਚ ਲੈ ਲਵੇ, ਅਨਾਥ ਆਪਣੇ ਆਪ ਨੂੰ ਤੇਰੇ ਉੱਤੇ ਛੱਡਦਾ ਹੈ, ਯਤੀਮ ਦਾ ਸਹਾਇਕ ਤੂੰ ਹੀ ਰਿਹਾ ਹੈ।
ראתה כי-אתה עמל וכעס תביט-- לתת בידך עליך יעזב חלכה יתום אתה היית עוזר
15 ੧੫ ਦੁਸ਼ਟ ਦੀ ਬਾਂਹ ਭੰਨ ਸੁੱਟ! ਦੁਸ਼ਟ ਦੀ ਬਦੀ ਨੂੰ ਭਾਲ ਜਦ ਤੱਕ ਕੁਝ ਹੋਰ ਨਾ ਲੱਭੇ।
שבר זרוע רשע ורע תדרוש-רשעו בל-תמצא
16 ੧੬ ਯਹੋਵਾਹ ਜੁੱਗੋ-ਜੁੱਗ ਪਾਤਸ਼ਾਹ ਹੈ। ਪਰਾਈਆਂ ਕੌਮਾਂ ਉਸ ਦੇ ਦੇਸ ਵਿੱਚੋਂ ਨਸ਼ਟ ਹੋ ਗਈਆਂ।
יהוה מלך עולם ועד אבדו גוים מארצו
17 ੧੭ ਹੇ ਯਹੋਵਾਹ, ਤੂੰ ਮਸਕੀਨਾਂ ਦੀ ਇੱਛਿਆ ਸੁਣੀ ਹੈ, ਤੂੰ ਉਹਨਾਂ ਦੇ ਮਨਾਂ ਨੂੰ ਦ੍ਰਿੜ੍ਹ ਕਰੇਂਗਾ, ਤੂੰ ਆਪਣਾ ਕੰਨ ਲਾਏਗਾ
תאות ענוים שמעת יהוה תכין לבם תקשיב אזנך
18 ੧੮ ਤਾਂ ਜੋ ਤੂੰ ਯਤੀਮ ਅਤੇ ਸਤਾਏ ਹੋਏ ਦਾ ਨਿਆਂ ਕਰੇਂ, ਜੋ ਇਨਸਾਨ ਜਿਹੜਾ ਮਿੱਟੀ ਦਾ ਹੈ ਫਿਰ ਕਦੀ ਅਨ੍ਹੇਰ ਨਾ ਕਰੇ।
לשפט יתום ודך בל-יוסיף עוד--לערץ אנוש מן-הארץ

< ਜ਼ਬੂਰ 10 >