< ਜ਼ਬੂਰ 102 >

1 ਦੀਨ ਜਨ ਦੀ ਉਸ ਸਮੇਂ ਦੀ ਪ੍ਰਾਰਥਨਾ ਜਦੋਂ ਉਹ ਦੁੱਖ ਦਾ ਮਾਰਿਆ ਆਪਣੇ ਸੋਗ ਦੀਆਂ ਸਾਰੀਆਂ ਗੱਲਾਂ ਯਹੋਵਾਹ ਦੇ ਅੱਗੇ ਖੋਲ੍ਹ ਕੇ ਕਹਿੰਦਾ ਹੈ ਹੇ ਯਹੋਵਾਹ, ਮੇਰੀ ਪ੍ਰਾਰਥਨਾ ਸੁਣ, ਅਤੇ ਮੇਰੀ ਦੁਹਾਈ ਤੇਰੇ ਤੱਕ ਪਹੁੰਚੇ!
תפלה לעני כי-יעטף-- ולפני יהוה ישפך שיחו ב יהוה שמעה תפלתי ושועתי אליך תבוא
2 ਮੇਰੇ ਔਖ ਦੇ ਦਿਨ ਮੈਥੋਂ ਆਪਣਾ ਮੂੰਹ ਨਾ ਲੁਕਾ, ਆਪਣਾ ਕੰਨ ਮੇਰੀ ਵੱਲ ਝੁਕਾ, ਜਿਸ ਦਿਨ ਮੈਂ ਤੈਨੂੰ ਪੁਕਾਰਾਂ ਮੈਨੂੰ ਛੇਤੀ ਉੱਤਰ ਦੇ!
אל-תסתר פניך ממני-- ביום צר-לי הטה-אלי אזנך ביום אקרא מהר ענני
3 ਮੇਰੇ ਜਿਉਣ ਦੇ ਦਿਨ ਤਾਂ ਧੂੰਏਂ ਵਾਂਗੂੰ ਮੁੱਕ ਜਾਂਦੇ ਹਨ ਅਤੇ ਮੇਰੀਆਂ ਹੱਡੀਆਂ ਬਾਲਣ ਵਾਂਗੂੰ ਬਲਦੀਆਂ ਹਨ।
כי-כלו בעשן ימי ועצמותי כמוקד נחרו
4 ਘਾਹ ਦੀ ਨਿਆਈਂ ਮੇਰਾ ਮਨ ਮਾਰਿਆ ਗਿਆ ਤੇ ਸੁੱਕ ਗਿਆ, ਮੈਂ ਆਪਣੀ ਰੋਟੀ ਖਾਣੀ ਵੀ ਭੁੱਲ ਗਿਆ।
הוכה-כעשב ויבש לבי כי-שכחתי מאכל לחמי
5 ਮੇਰੇ ਕਰਾਹਣੇ ਦੀ ਅਵਾਜ਼ ਦੇ ਕਾਰਨ ਮੇਰੀਆਂ ਹੱਡੀਆਂ ਮੇਰੇ ਮਾਸ ਨਾਲ ਜੁੜ ਗਈਆਂ ਹਨ।
מקול אנחתי-- דבקה עצמי לבשרי
6 ਮੈਂ ਉਜਾੜ ਦੇ ਲੰਮਢੀਂਗ ਦੇ ਤੁੱਲ ਹੋਇਆ, ਅਤੇ ਵਿਰਾਨੇ ਦਾ ਉੱਲੂ ਬਣਿਆ!
דמיתי לקאת מדבר הייתי ככוס חרבות
7 ਮੈਂ ਜਾਗਦਾ ਰਿਹਾ ਅਤੇ ਉਸ ਚਿੜ੍ਹੀ ਵਰਗਾ ਬਣਿਆ, ਜਿਹੜੀ ਛੱਤ ਉੱਤੇ ਵੱਖਰੀ ਰਹਿੰਦੀ ਹੈ।
שקדתי ואהיה-- כצפור בודד על-גג
8 ਮੇਰੇ ਵੈਰੀ ਸਾਰੇ ਦਿਨ ਮੈਨੂੰ ਉਲਾਂਭੇ ਦਿੰਦੇ ਹਨ, ਅਤੇ ਮੇਰੇ ਜਾਨੀ ਦੁਸ਼ਮਣ ਮੇਰਾ ਨਾਮ ਲੈ ਕੇ ਫਿਟਕਾਰਾਂ ਪਾਉਂਦੇ ਹਨ।
כל-היום חרפוני אויבי מהוללי בי נשבעו
9 ਮੈਂ ਤਾਂ ਰੋਟੀ ਵਾਂਗੂੰ ਸੁਆਹ ਫੱਕਦਾ ਹਾਂ, ਅਤੇ ਆਪਣੇ ਪੀਣ ਵਿੱਚ ਹੰਝੂ ਮਿਲਾਉਂਦਾ ਹਾਂ।
כי-אפר כלחם אכלתי ושקוי בבכי מסכתי
10 ੧੦ ਇਹ ਤੇਰੇ ਗੁੱਸੇ ਤੇ ਕਹਿਰ ਕਾਰਨ ਹੋਇਆ, ਕਿਉਂ ਜੋ ਤੂੰ ਚੁੱਕ ਕੇ ਮੈਨੂੰ ਫੇਰ ਪਟਕਾ ਸੁੱਟ ਦਿੱਤਾ!
מפני-זעמך וקצפך-- כי נשאתני ותשליכני
11 ੧੧ ਮੇਰੇ ਦਿਨ ਢਲਦੇ ਸਾਯੇ ਵਾਂਗੂੰ ਹਨ, ਮੈਂ ਘਾਹ ਵਾਂਗੂੰ ਮੁੱਕ ਜਾਂਦਾ ਹਾਂ।
ימי כצל נטוי ואני כעשב איבש
12 ੧੨ ਪਰ ਤੂੰ ਹੇ ਯਹੋਵਾਹ, ਸਦਾ ਤੱਕ ਬਿਰਾਜਮਾਨ ਰਹੇਂਗਾ, ਅਤੇ ਤੇਰਾ ਸਿਮਰਨ ਪੀੜ੍ਹੀਓਂ ਪੀੜ੍ਹੀ ਤੱਕ!
ואתה יהוה לעולם תשב וזכרך לדר ודר
13 ੧੩ ਤੂੰ ਉੱਠੇਂਗਾ ਅਤੇ ਸੀਯੋਨ ਉੱਤੇ ਰਹਮ ਕਰੇਂਗਾ, ਕਿਉਂ ਜੋ ਤਰਸ ਖਾਣ ਦਾ ਸਮਾਂ, ਸਗੋਂ ਥਾਪਿਆ ਹੋਇਆ ਵੇਲਾ ਆ ਪੁੱਜਿਆ ਹੈ।
אתה תקום תרחם ציון כי-עת לחננה כי-בא מועד
14 ੧੪ ਤੇਰੇ ਦਾਸ ਤਾਂ ਉਹ ਦੇ ਪੱਥਰਾਂ ਵਿੱਚ ਪਰਸੰਨ ਹੁੰਦੇ ਹਨ, ਅਤੇ ਉਹ ਦੇ ਥੇਹ ਉੱਤੇ ਤਰਸ ਖਾਂਦੇ ਹਨ।
כי-רצו עבדיך את-אבניה ואת-עפרה יחננו
15 ੧੫ ਇਉਂ ਕੌਮਾਂ ਯਹੋਵਾਹ ਦੇ ਨਾਮ ਤੋਂ ਭੈਅ ਖਾਣਗੀਆਂ, ਅਤੇ ਧਰਤੀ ਦੇ ਸਾਰੇ ਰਾਜੇ ਤੇਰੇ ਪਰਤਾਪ ਤੋਂ।
וייראו גוים את-שם יהוה וכל-מלכי הארץ את-כבודך
16 ੧੬ ਜਦ ਯਹੋਵਾਹ ਨੇ ਸੀਯੋਨ ਨੂੰ ਬਣਾਇਆ, ਤਾਂ ਉਹ ਆਪਣੇ ਪਰਤਾਪ ਵਿੱਚ ਪ੍ਰਗਟ ਹੋਇਆ।
כי-בנה יהוה ציון-- נראה בכבודו
17 ੧੭ ਉਸ ਨੇ ਲਾਚਾਰ ਦੀ ਪ੍ਰਾਰਥਨਾ ਵੱਲ ਮੂੰਹ ਕੀਤਾ, ਅਤੇ ਉਨ੍ਹਾਂ ਦੀ ਪ੍ਰਾਰਥਨਾ ਨੂੰ ਤੁੱਛ ਨਾ ਜਾਣਿਆ।
פנה אל-תפלת הערער ולא-בזה את-תפלתם
18 ੧੮ ਇਹ ਗੱਲ ਆਉਣ ਵਾਲੀ ਪੀੜ੍ਹੀ ਲਈ ਲਿਖੀ ਜਾਵੇਗੀ, ਅਤੇ ਜਿਹੜੀ ਪਰਜਾ ਉਤਪੰਨ ਹੋਵੇਗੀ ਉਹ ਯਹੋਵਾਹ ਦੀ ਉਸਤਤ ਕਰੇਗੀ।
תכתב זאת לדור אחרון ועם נברא יהלל-יה
19 ੧੯ ਉਸ ਨੇ ਤਾਂ ਆਪਣੇ ਪਵਿੱਤਰ ਸਥਾਨ ਦੀ ਉਚਿਆਈ ਤੋਂ ਨਿਗਾਹ ਕੀਤੀ ਹੈ, ਯਹੋਵਾਹ ਨੇ ਸਵਰਗ ਤੋਂ ਧਰਤੀ ਨੂੰ ਡਿੱਠਾ ਹੈ,
כי-השקיף ממרום קדשו יהוה משמים אל-ארץ הביט
20 ੨੦ ਕਿ ਗ਼ੁਲਾਮ ਦਾ ਹਾਉਂਕਾ ਸੁਣੇ, ਅਤੇ ਮਰਨ ਵਾਲਿਆਂ ਨੂੰ ਛੁਡਾਵੇ,
לשמע אנקת אסיר לפתח בני תמותה
21 ੨੧ ਤਾਂ ਲੋਕ ਸੀਯੋਨ ਵਿੱਚ ਯਹੋਵਾਹ ਦੇ ਨਾਮ ਦਾ, ਅਤੇ ਯਰੂਸ਼ਲਮ ਵਿੱਚ ਉਸ ਦੀ ਉਸਤਤ ਦਾ ਪਰਚਾਰ ਕਰਨ,
לספר בציון שם יהוה ותהלתו בירושלם
22 ੨੨ ਜਦ ਲੋਕ ਅਤੇ ਰਜਵਾੜੇ ਯਹੋਵਾਹ ਦੀ ਉਪਾਸਨਾ ਕਰਨ ਲਈ ਇਕੱਠੇ ਹੋਣ।
בהקבץ עמים יחדו וממלכות לעבד את-יהוה
23 ੨੩ ਆਪਣੀ ਸਮਰੱਥਾ ਨਾਲ ਉਸ ਨੇ ਰਾਹ ਵਿੱਚ ਮੇਰੇ ਬਲ ਨੂੰ ਕਮਜ਼ੋਰ ਕੀਤਾ, ਉਸ ਨੇ ਮੇਰੀ ਉਮਰ ਨੂੰ ਘਟਾਇਆ।
ענה בדרך כחו (כחי) קצר ימי
24 ੨੪ ਮੈਂ ਆਖਿਆ, ਹੇ ਮੇਰੇ ਪਰਮੇਸ਼ੁਰ, ਮੇਰੀ ਅੱਧੀ ਆਯੂ ਵਿੱਚ ਮੈਨੂੰ ਉਠਾ ਨਾ ਲੈ, ਪੀੜ੍ਹੀਓਂ ਪੀੜ੍ਹੀ ਤੇਰੇ ਵਰ੍ਹੇ ਹਨ!
אמר--אלי אל תעלני בחצי ימי בדור דורים שנותיך
25 ੨੫ ਮੁੱਢੋਂ ਹੀ ਤੂੰ ਧਰਤੀ ਦੀ ਨੀਂਹ ਧਰੀ, ਅਤੇ ਅਕਾਸ਼ ਤੇਰੇ ਹੱਥਾਂ ਦੀ ਕਾਰੀਗਰੀ ਹਨ।
לפנים הארץ יסדת ומעשה ידיך שמים
26 ੨੬ ਉਹ ਨਾਸ ਹੋ ਜਾਣਗੇ, ਪਰ ਤੂੰ ਅਟੱਲ ਰਹੇਂਗਾ, ਉਹ ਸਾਰੇ ਕੱਪੜੇ ਵਾਂਗੂੰ ਪੁਰਾਣੇ ਹੋ ਜਾਣਗੇ, ਤੂੰ ਉਨ੍ਹਾਂ ਨੂੰ ਲਿਬਾਸ ਦੀ ਨਿਆਈਂ ਬਦਲ ਦੇਵੇਂਗਾ, ਸੋ ਉਹ ਬਦਲ ਜਾਣਗੇ!
המה יאבדו-- ואתה תעמד וכלם כבגד יבלו כלבוש תחליפם ויחלפו
27 ੨੭ ਪਰ ਤੂੰ ਉਹ ਹੀ ਹੈਂ, ਅਤੇ ਤੇਰੇ ਜੀਵਨ ਦੇ ਵਰ੍ਹਿਆਂ ਦਾ ਅੰਤ ਨਹੀਂ ਹੋਵੇਗਾ।
ואתה-הוא ושנותיך לא יתמו
28 ੨੮ ਤੇਰੇ ਦਾਸਾਂ ਦੀ ਅੰਸ ਵੱਸੀ ਰਹੇਗੀ, ਅਤੇ ਉਨ੍ਹਾਂ ਦੀ ਨਸਲ ਤੇਰੇ ਸਨਮੁਖ ਕਾਇਮ ਰਹੇਗੀ।
בני-עבדיך ישכונו וזרעם לפניך יכון

< ਜ਼ਬੂਰ 102 >