< ਜ਼ਬੂਰ 11 >

1 ਪ੍ਰਧਾਨ ਵਜਾਉਣ ਵਾਲੇ ਦੇ ਲਈ: ਦਾਊਦ ਦਾ ਭਜਨ। ਮੇਰਾ ਭਰੋਸਾ ਪਰਮੇਸ਼ੁਰ ਉੱਤੇ ਹੈ। ਤੁਸੀਂ ਕਿਵੇਂ ਮੇਰੀ ਜਾਨ ਨੂੰ ਆਖਦੇ ਹੋ, ਕਿ ਚਿੜ੍ਹੀ ਵਾਂਗੂੰ ਆਪਣੇ ਪਰਬਤ ਨੂੰ ਉੱਡ ਜਾ? 2 ਵੇਖੋ ਤਾਂ, ਦੁਸ਼ਟ ਧਣੁੱਖ ਨੂੰ ਝੁਕਾਉਂਦੇ ਹਨ, ਉਹ ਆਪਣੇ ਤੀਰ ਚਿੱਲੇ ਉੱਤੇ ਚਾੜ੍ਹਦੇ ਹਨ ਤਾਂ ਜੋ ਸਿੱਧੇ ਮਨ ਵਾਲਿਆਂ ਨੂੰ ਅਨ੍ਹੇਰ ਵਿੱਚ ਮਾਰਨ। 3 ਜੇ ਨੀਹਾਂ ਢਾਹੀਆਂ ਜਾਣ, ਤਾਂ ਧਰਮੀ ਕੀ ਕਰੇ? 4 ਯਹੋਵਾਹ ਆਪਣੀ ਪਵਿੱਤਰ ਹੈਕਲ ਵਿੱਚ ਹੈ, ਯਹੋਵਾਹ ਦਾ ਸਿੰਘਾਸਣ ਸਵਰਗ ਵਿੱਚ ਹੈ ਉਹ ਦੀਆਂ ਅੱਖਾਂ ਤੱਕਦੀਆਂ ਹਨ ਉਹ ਦੀਆਂ ਪਲਕਾਂ ਆਦਮੀ ਦੀ ਸੰਤਾਨ ਨੂੰ ਜਾਂਚਦੀਆਂ ਹਨ। 5 ਯਹੋਵਾਹ ਧਰਮੀ ਨੂੰ ਜਾਚਦਾ, ਪਰ ਦੁਸ਼ਟ ਅਤੇ ਅਨ੍ਹੇਰੇ ਦੇ ਪ੍ਰੇਮੀ ਤੋਂ ਉਹ ਦਾ ਆਤਮਾ ਘਿਣ ਕਰਦਾ ਹੈ। 6 ਉਹ ਦੁਸ਼ਟਾਂ ਦੇ ਉੱਤੇ ਫਾਹੀਆਂ ਪਾਵੇਗਾ, ਅੱਗ ਅਤੇ ਗੰਧਕ ਅਤੇ ਅਗਨੀ ਲੂ ਉਨ੍ਹਾਂ ਦੇ ਕਟੋਰੇ ਦਾ ਹਿੱਸਾ ਹੋਵੇਗੀ, 7 ਕਿਉਂ ਜੋ ਯਹੋਵਾਹ ਧਰਮੀ ਹੈ, ਉਹ ਧਰਮ ਨਾਲ ਪ੍ਰੀਤ ਰੱਖਦਾ ਹੈ, ਸਿੱਧੇ ਮਨ ਵਾਲੇ ਉਸ ਦਾ ਦਰਸ਼ਣ ਪਾਉਣਗੇ।

< ਜ਼ਬੂਰ 11 >