< ਜ਼ਬੂਰ 119 >

1 ਧੰਨ ਓਹ ਹਨ ਜਿਹੜੇ ਨਿਰਦੋਸ਼ ਮਾਰਗ ਤੇ ਚਲਦੇ ਹਨ, ਜਿਹੜੇ ਯਹੋਵਾਹ ਦੀ ਬਿਵਸਥਾ ਅਨੁਸਾਰ ਚੱਲਦੇ ਹਨ!
אשרי תמימי-דרך-- ההלכים בתורת יהוה
2 ਧੰਨ ਓਹ ਹਨ ਜਿਹੜੇ ਇਹ ਦੀਆਂ ਸਾਖੀਆਂ ਨੂੰ ਮੰਨਦੇ, ਅਤੇ ਤਨੋ ਮਨੋ ਉਹ ਨੂੰ ਭਾਲਦੇ ਹਨ!
אשרי נצרי עדתיו בכל-לב ידרשוהו
3 ਓਹ ਤਾਂ ਬਦੀ ਨਹੀਂ ਕਰਦੇ, ਓਹ ਉਸ ਦੇ ਰਾਹਾਂ ਵਿੱਚ ਚੱਲਦੇ ਹਨ।
אף לא-פעלו עולה בדרכיו הלכו
4 ਤੂੰ ਸਾਨੂੰ ਆਪਣੇ ਫ਼ਰਮਾਨਾਂ ਦਾ ਹੁਕਮ ਦਿੱਤਾ, ਕਿ ਅਸੀਂ ਮਨ ਲਾ ਕੇ ਉਨ੍ਹਾਂ ਦੀ ਪਾਲਣਾ ਕਰੀਏ।
אתה צויתה פקדיך-- לשמר מאד
5 ਕਾਸ਼ ਕਿ ਮੇਰੀ ਚਾਲ ਤੇਰੀਆਂ ਬਿਧੀਆਂ ਦੀ ਪਾਲਣਾ ਕਰਨ ਲਈ ਪੱਕੀ ਹੋਵੇ!
אחלי יכנו דרכי-- לשמר חקיך
6 ਜਦ ਮੈਂ ਤੇਰੇ ਹੁਕਮਾਂ ਉੱਤੇ ਗੌਰ ਕਰਾਂਗਾ, ਤਦ ਮੈਂ ਲੱਜਿਆਵਾਨ ਨਾ ਹੋਵਾਂਗਾ।
אז לא-אבוש-- בהביטי אל-כל-מצותיך
7 ਜਦ ਮੈਂ ਤੇਰਿਆਂ ਸੱਚਿਆਂ ਨਿਆਂਵਾਂ ਨੂੰ ਸਿੱਖ ਲਵਾਂਗਾ, ਮੈਂ ਸਿੱਧੇ ਮਨ ਨਾਲ ਤੇਰਾ ਧੰਨਵਾਦ ਕਰਾਂਗਾ।
אודך בישר לבב-- בלמדי משפטי צדקך
8 ਮੈਂ ਤੇਰੀਆਂ ਬਿਧੀਆਂ ਦੀ ਪਾਲਣਾ ਕਰਾਂਗਾ, ਤੂੰ ਮੈਨੂੰ ਮੂਲੋਂ ਹੀ ਤਿਆਗ ਨਾ ਦੇ!
את-חקיך אשמר אל-תעזבני עד-מאד
9 ਜੁਆਨ ਕਿੱਦਾਂ ਆਪਣੀ ਚਾਲ ਨੂੰ ਸੁੱਧ ਰੱਖੇ? ਉਹ ਤੇਰੇ ਬਚਨ ਦੇ ਅਨੁਸਾਰ ਉਹ ਦੀ ਚੌਕਸੀ ਕਰੇ।
במה יזכה-נער את-ארחו-- לשמר כדברך
10 ੧੦ ਮੈਂ ਆਪਣੇ ਸਾਰੇ ਮਨ ਨਾਲ ਤੈਨੂੰ ਭਾਲਿਆ ਹੈ, ਆਪਣੇ ਹੁਕਮਾਂ ਤੋਂ ਮੈਨੂੰ ਭਟਕਣ ਨਾ ਦੇ!
בכל-לבי דרשתיך אל-תשגני ממצותיך
11 ੧੧ ਮੈਂ ਤੇਰੇ ਬਚਨ ਨੂੰ ਆਪਣੇ ਮਨ ਵਿੱਚ ਜਮਾਂ ਕਰ ਲਿਆ, ਤਾਂ ਜੋ ਤੇਰਾ ਪਾਪ ਨਾ ਕਰਾਂ।
בלבי צפנתי אמרתך-- למען לא אחטא-לך
12 ੧੨ ਹੇ ਯਹੋਵਾਹ, ਤੂੰ ਮੁਬਾਰਕ ਹੈਂ, ਆਪਣੀਆਂ ਬਿਧੀਆਂ ਮੈਨੂੰ ਸਿਖਲਾ!
ברוך אתה יהוה-- למדני חקיך
13 ੧੩ ਮੈਂ ਆਪਣੇ ਬੁੱਲ੍ਹਾਂ ਨਾਲ ਤੇਰੇ ਮੂੰਹ ਦੇ ਸਾਰੇ ਨਿਆਂਵਾਂ ਦਾ ਨਿਰਣਾ ਕੀਤਾ।
בשפתי ספרתי-- כל משפטי-פיך
14 ੧੪ ਮੈਂ ਤੇਰੀਆਂ ਸਾਖੀਆਂ ਦੇ ਰਾਹ ਵਿੱਚ ਖੁਸ਼ ਰਿਹਾ, ਜਿਵੇਂ ਸਾਰੀ ਦੌਲਤ ਉੱਤੇ।
בדרך עדותיך ששתי-- כעל כל-הון
15 ੧੫ ਮੈਂ ਤੇਰੇ ਫ਼ਰਮਾਨਾਂ ਵਿੱਚ ਲੀਨ ਹੋਵਾਂਗਾ, ਅਤੇ ਤੇਰੇ ਮਾਰਗਾਂ ਉੱਤੇ ਗੌਰ ਕਰਾਂਗਾ।
בפקודיך אשיחה ואביטה ארחתיך
16 ੧੬ ਮੈਂ ਤੇਰੀਆਂ ਬਿਧੀਆਂ ਵਿੱਚ ਮਗਨ ਰਹਾਂਗਾ, ਮੈਂ ਤੇਰੇ ਬਚਨ ਨੂੰ ਨਹੀਂ ਵਿਸਰਾਂਗਾ।
בחקתיך אשתעשע לא אשכח דברך
17 ੧੭ ਆਪਣੇ ਸੇਵਕ ਉੱਤੇ ਉਪਕਾਰ ਕਰ ਕਿ ਮੈਂ ਜਿਉਂਦਾ ਰਹਾਂ, ਤੇ ਤੇਰੇ ਬਚਨ ਦੀ ਪਾਲਣਾ ਕਰਾਂ।
גמל על-עבדך אחיה ואשמרה דברך
18 ੧੮ ਮੇਰੀਆਂ ਅੱਖਾਂ ਖੋਲ੍ਹ, ਕਿ ਮੈਂ ਤੇਰੀ ਬਿਵਸਥਾ ਦੀਆਂ ਅਚਰਜ਼ ਗੱਲਾਂ ਨੂੰ ਵੇਖਾਂ!
גל-עיני ואביטה-- נפלאות מתורתך
19 ੧੯ ਮੈਂ ਧਰਤੀ ਉੱਤੇ ਪਰਦੇਸੀ ਹਾਂ, ਆਪਣੇ ਹੁਕਮ ਮੈਥੋਂ ਗੁਪਤ ਨਾ ਰੱਖ।
גר אנכי בארץ אל-תסתר ממני מצותיך
20 ੨੦ ਮੇਰੀ ਜਾਨ ਹਰ ਵੇਲੇ ਤੇਰਿਆਂ ਨਿਆਂਵਾਂ ਦੀ ਤਾਂਘ ਵਿੱਚ ਟੁੱਟਦੀ ਹੈ।
גרסה נפשי לתאבה-- אל-משפטיך בכל-עת
21 ੨੧ ਮੈਂ ਸਰਾਪੀ ਹੰਕਾਰੀਆਂ ਨੂੰ ਵਰਜਿਆ ਹੈ, ਜਿਹੜੇ ਤੇਰੇ ਹੁਕਮਾਂ ਤੋਂ ਭੁੱਲੇ ਫਿਰਦੇ ਹਨ।
גערת זדים ארורים-- השגים ממצותיך
22 ੨੨ ਮੇਰੇ ਉੱਤੋਂ ਨਿੰਦਿਆ ਤੇ ਨਫ਼ਰਤ ਦੂਰ ਕਰ, ਕਿਉਂ ਜੋ ਮੈਂ ਤੇਰੀਆਂ ਸਾਖੀਆਂ ਨੂੰ ਸੰਭਾਲਿਆ ਹੈ!
גל מעלי חרפה ובוז כי עדתיך נצרתי
23 ੨੩ ਸਰਦਾਰਾਂ ਨੇ ਵੀ ਬਹਿ ਕੇ ਮੇਰੇ ਵਿਰੁੱਧ ਗੱਲਾਂ ਕੀਤੀਆਂ ਹਨ, ਪਰ ਤੇਰਾ ਸੇਵਕ ਤੇਰੀਆਂ ਬਿਧੀਆਂ ਵਿੱਚ ਲੀਨ ਰਹੇਗਾ।
גם ישבו שרים בי נדברו-- עבדך ישיח בחקיך
24 ੨੪ ਤੇਰੀਆਂ ਸਾਖੀਆਂ ਵੀ ਮੇਰੀ ਖੁਸ਼ੀ, ਅਤੇ ਮੇਰੇ ਲਈ ਸਲਾਹਕਾਰ ਹਨ।
גם-עדתיך שעשעי-- אנשי עצתי
25 ੨੫ ਮੇਰੀ ਜਾਨ ਖਾਕ ਵਿੱਚ ਰਲ ਗਈ ਹੈ, ਆਪਣੇ ਬਚਨ ਦੇ ਅਨੁਸਾਰ ਮੈਨੂੰ ਜਿਵਾਲ!
דבקה לעפר נפשי חיני כדברך
26 ੨੬ ਮੈਂ ਆਪਣੀ ਚਾਲ ਨੂੰ ਪਰਗਟ ਕੀਤਾ ਅਤੇ ਤੂੰ ਮੈਨੂੰ ਉੱਤਰ ਦਿੱਤਾ, ਆਪਣੀਆਂ ਬਿਧੀਆਂ ਮੈਨੂੰ ਸਿਖਲਾ!
דרכי ספרתי ותענני למדני חקיך
27 ੨੭ ਆਪਣੇ ਫ਼ਰਮਾਨਾਂ ਦਾ ਰਾਹ ਮੈਨੂੰ ਸਮਝਾ, ਤਾਂ ਮੈਂ ਤੇਰੇ ਅਚਰਜ਼ ਸਿਖਿਆਵਾਂ ਉੱਤੇ ਧਿਆਨ ਲਾਵਾਂਗਾ।
דרך-פקודיך הבינני ואשיחה בנפלאותיך
28 ੨੮ ਮੇਰੀ ਜਾਨ ਉਦਾਸੀ ਦੇ ਕਾਰਨ ਢੱਲ਼ ਗਈ ਹੈ, ਆਪਣੇ ਬਚਨ ਦੇ ਅਨੁਸਾਰ ਮੈਨੂੰ ਦ੍ਰਿੜ੍ਹ ਕਰ!
דלפה נפשי מתוגה קימני כדברך
29 ੨੯ ਝੂਠ ਦਾ ਰਾਹ ਮੈਥੋਂ ਦੂਰ ਕਰ, ਅਤੇ ਆਪਣੀ ਬਿਵਸਥਾ ਦਯਾ ਨਾਲ ਮੈਨੂੰ ਬਖਸ਼ ਦੇ!
דרך-שקר הסר ממני ותורתך חנני
30 ੩੦ ਮੈਂ ਵਫ਼ਾਦਾਰੀ ਦਾ ਰਾਹ ਚੁਣ ਲਿਆ ਹੈ, ਮੈਂ ਤੇਰਿਆਂ ਨਿਆਂਵਾਂ ਨੂੰ ਆਪਣੇ ਸਨਮੁਖ ਰੱਖਿਆ।
דרך-אמונה בחרתי משפטיך שויתי
31 ੩੧ ਮੈਂ ਤੇਰੀਆਂ ਸਾਖੀਆਂ ਨੂੰ ਫੜ ਛੱਡਿਆ ਹੈ, ਹੇ ਯਹੋਵਾਹ, ਮੈਨੂੰ ਲੱਜਿਆਵਾਨ ਨਾ ਕਰ!
דבקתי בעדותיך יהוה אל-תבישני
32 ੩੨ ਜਦ ਤੂੰ ਮੇਰੇ ਮਨ ਨੂੰ ਵਧਾਵੇਂਗਾ, ਤਦ ਮੈ ਤੇਰੇ ਹੁਕਮਾਂ ਦੇ ਮਾਰਗ ਉੱਤੇ ਦੌੜਿਆ ਜਾਂਵਾਂਗਾ!
דרך-מצותיך ארוץ כי תרחיב לבי
33 ੩੩ ਹੇ ਯਹੋਵਾਹ, ਤੂੰ ਆਪਣੀਆਂ ਬਿਧੀਆਂ ਦਾ ਰਾਹ ਮੈਨੂੰ ਸਿਖਲਾ, ਤਾਂ ਮੈਂ ਅੰਤ ਤੱਕ ਉਹ ਨੂੰ ਸੰਭਾਲੀ ਰੱਖਾਂਗਾ।
הורני יהוה דרך חקיך ואצרנה עקב
34 ੩੪ ਮੈਨੂੰ ਸਮਝ ਦੇ ਅਤੇ ਮੈਂ ਤੇਰੀ ਬਿਵਸਥਾ ਨੂੰ ਸਾਂਭਾਂਗਾ, ਸਗੋਂ ਆਪਣੇ ਸਾਰੇ ਮਨ ਨਾਲ ਉਹ ਦੀ ਪਾਲਣਾ ਕਰਾਂਗਾ।
הבינני ואצרה תורתך ואשמרנה בכל-לב
35 ੩੫ ਮੈਨੂੰ ਆਪਣੇ ਹੁਕਮਾਂ ਦੇ ਮਾਰਗ ਦੀ ਅਗਵਾਈ ਕਰ, ਕਿਉਂ ਜੋ ਉਸ ਵਿੱਚ ਮੈਂ ਮਗਨ ਹਾਂ!
הדריכני בנתיב מצותיך כי-בו חפצתי
36 ੩੬ ਆਪਣੀਆਂ ਸਾਖੀਆਂ ਵੱਲ ਮੇਰਾ ਦਿਲ ਮੋੜ, ਨਾ ਕਿ ਲੋਭ ਵੱਲ,
הט-לבי אל-עדותיך ואל אל-בצע
37 ੩੭ ਮੇਰੀਆਂ ਅੱਖਾਂ ਨੂੰ ਵਿਅਰਥ ਵੇਖਣ ਤੋਂ ਮੋੜ ਦੇ, ਆਪਣੇ ਰਾਹਾਂ ਉੱਤੇ ਮੈਨੂੰ ਜਿਵਾਲ!
העבר עיני מראות שוא בדרכך חיני
38 ੩੮ ਆਪਣੇ ਬਚਨ ਨੂੰ ਆਪਣੇ ਸੇਵਕ ਲਈ ਕਾਇਮ ਰੱਖ, ਜਿਹੜਾ ਤੇਰੇ ਭੈਅ ਮੰਨਣ ਵਾਲਿਆਂ ਦੇ ਲਈ ਹੈ।
הקם לעבדך אמרתך-- אשר ליראתך
39 ੩੯ ਮੇਰੀ ਨਿੰਦਿਆ ਨੂੰ ਜਿਸ ਤੋਂ ਮੈਂ ਡਰਦਾ ਹਾਂ ਮੈਥੋਂ ਲੰਘਾ ਦੇ, ਤੇਰੇ ਨਿਆਂ ਭਲੇ ਹਨ!
העבר חרפתי אשר יגרתי כי משפטיך טובים
40 ੪੦ ਵੇਖ, ਤੇਰੇ ਫ਼ਰਮਾਨਾਂ ਲਈ ਲੋਚਿਆ ਹੈ, ਆਪਣੇ ਧਰਮ ਵਿੱਚ ਮੈਨੂੰ ਜਿਵਾਲ!
הנה תאבתי לפקדיך בצדקתך חיני
41 ੪੧ ਹੇ ਯਹੋਵਾਹ, ਤੇਰੀ ਦਯਾ ਮੇਰੇ ਉੱਤੇ ਆਵੇ, ਤੇਰਾ ਬਚਾਓ ਵੀ ਤੇਰੇ ਬਚਨ ਅਨੁਸਾਰ!
ויבאני חסדך יהוה תשועתך כאמרתך
42 ੪੨ ਤਾਂ ਮੈ ਆਪਣੀ ਨਿੰਦਿਆ ਕਰਨ ਵਾਲੇ ਨੂੰ ਉੱਤਰ ਦਿਆਂਗਾ, ਕਿਉਂ ਜੋ ਮੈਂ ਤੇਰੇ ਬਚਨ ਉੱਤੇ ਭਰੋਸਾ ਰੱਖਦਾ ਹਾਂ,
ואענה חרפי דבר כי-בטחתי בדברך
43 ੪੩ ਅਤੇ ਮੇਰੇ ਮੂੰਹੋਂ ਸਚਿਆਈ ਦਾ ਬਚਨ ਮੂਲੋਂ ਹੀ ਖੋਹ ਨਾ ਲੈ, ਕਿਉਂ ਜੋ ਤੇਰੇ ਨਿਆਂਵਾਂ ਉੱਤੇ ਮੇਰੀ ਆਸ ਹੈ,
ואל-תצל מפי דבר-אמת עד-מאד כי למשפטך יחלתי
44 ੪੪ ਤਾਂ ਮੈ ਤੇਰੀ ਬਿਵਸਥਾ ਦੀ ਹਰ ਵੇਲੇ ਸਦਾ ਤੱਕ ਪਾਲਣਾ ਕਰਾਂਗਾ,
ואשמרה תורתך תמיד-- לעולם ועד
45 ੪੫ ਅਤੇ ਮੈਂ ਖੁੱਲਮਖੁੱਲਾ ਚੱਲਦਾ ਫਿਰਾਂਗਾ, ਕਿਉਂ ਜੋ ਮੈਂ ਤੇਰੇ ਫ਼ਰਮਾਨਾਂ ਦਾ ਤਾਲਿਬ ਰਿਹਾ।
ואתהלכה ברחבה כי פקדיך דרשתי
46 ੪੬ ਮੈਂ ਪਾਤਸ਼ਾਹਾਂ ਦੇ ਸਨਮੁਖ ਤੇਰੀਆਂ ਸਾਖੀਆਂ ਦਾ ਚਰਚਾ ਕਰਾਂਗਾ, ਅਤੇ ਲੱਜਿਆਵਾਨ ਨਾ ਹੋਵਾਂਗਾ।
ואדברה בעדתיך נגד מלכים ולא אבוש
47 ੪੭ ਮੈਂ ਤੇਰੇ ਹੁਕਮਾਂ ਵਿੱਚ ਅੱਤ ਖੁਸ਼ ਹੋਵਾਂਗਾ, ਜਿਨ੍ਹਾਂ ਨਾਲ ਮੈਂ ਪ੍ਰੀਤ ਲਾਈ ਹੈ।
ואשתעשע במצותיך אשר אהבתי
48 ੪੮ ਮੈਂ ਤੇਰੇ ਹੁਕਮਾਂ ਵੱਲ ਜਿਨ੍ਹਾਂ ਨਾਲ ਮੈਂ ਪ੍ਰੀਤ ਲਾਈ ਹੈ ਆਪਣੇ ਹੱਥ ਅੱਡਾਂਗਾ, ਅਤੇ ਤੇਰੀਆਂ ਬਿਧੀਆਂ ਵਿੱਚ ਲੀਨ ਹੋਵਾਂਗਾ।
ואשא-כפי--אל-מצותיך אשר אהבתי ואשיחה בחקיך
49 ੪੯ ਆਪਣੇ ਸੇਵਕ ਲਈ ਉਹ ਬਚਨ ਚੇਤੇ ਕਰ, ਜਿਹ ਦੇ ਉੱਤੇ ਤੂੰ ਮੈਨੂੰ ਆਸ ਦੁਆਈ ਹੈ!
זכר-דבר לעבדך-- על אשר יחלתני
50 ੫੦ ਇਹ ਹੀ ਮੇਰੇ ਦੁੱਖ ਵਿੱਚ ਮੇਰੀ ਤਸੱਲੀ ਹੈ, ਕਿ ਤੇਰੇ ਬਚਨ ਨੇ ਮੈਨੂੰ ਜਿਵਾਲਿਆ ਹੈ।
זאת נחמתי בעניי כי אמרתך חיתני
51 ੫੧ ਹੰਕਾਰੀਆਂ ਨੇ ਮੈਨੂੰ ਠੱਠੇ ਵਿੱਚ ਬਹੁਤ ਉਡਾਇਆ ਹੈ, ਪਰ ਮੈਂ ਤੇਰੀ ਬਿਵਸਥਾ ਤੋਂ ਬੇਮੁੱਖ ਨਾ ਹੋਇਆ।
זדים הליצני עד-מאד מתורתך לא נטיתי
52 ੫੨ ਹੇ ਯਹੋਵਾਹ, ਮੈਂ ਤੇਰੇ ਪ੍ਰਾਚੀਨ ਨਿਆਂਵਾਂ ਨੂੰ ਚੇਤੇ ਰੱਖਿਆ ਹੈ, ਅਤੇ ਮੈਨੂੰ ਦਿਲਾਸਾ ਮਿਲਿਆ।
זכרתי משפטיך מעולם יהוה ואתנחם
53 ੫੩ ਮੇਰਾ ਗੁੱਸਾ ਭੱਖ ਉੱਠਿਆ ਹੈ, ਕਿ ਦੁਸ਼ਟ ਤੇਰੀ ਬਿਵਸਥਾ ਨੂੰ ਤਿਆਗ ਦਿੰਦੇ ਹਨ।
זלעפה אחזתני מרשעים-- עזבי תורתך
54 ੫੪ ਤੇਰੀਆਂ ਬਿਧੀਆਂ ਮੇਰੇ ਮੁਸਾਫ਼ਰੀ ਦੇ ਘਰ ਵਿੱਚ ਮੇਰੇ ਭਜਨ ਸਨ।
זמרות היו-לי חקיך-- בבית מגורי
55 ੫੫ ਹੇ ਯਹੋਵਾਹ, ਮੈਂ ਰਾਤੀਂ ਤੇਰੇ ਨਾਮ ਨੂੰ ਚੇਤੇ ਕੀਤਾ ਹੈ, ਅਤੇ ਤੇਰੀ ਬਿਵਸਥਾ ਦੀ ਪਾਲਣਾ ਕੀਤੀ
זכרתי בלילה שמך יהוה ואשמרה תורתך
56 ੫੬ ਇਹ ਮੈਨੂੰ ਇਸ ਲਈ ਹੋਇਆ, ਕਿ ਮੈਂ ਤੇਰੇ ਫ਼ਰਮਾਨਾਂ ਨੂੰ ਸੰਭਾਲਿਆ ਹੈ।
זאת היתה-לי כי פקדיך נצרתי
57 ੫੭ ਯਹੋਵਾਹ ਮੇਰਾ ਭਾਗ ਹੈ, ਮੈਂ ਆਖਿਆ, ਮੈਂ ਤੇਰਿਆਂ ਬਚਨਾਂ ਦੀ ਪਾਲਣਾ ਕਰਾਂਗਾ।
חלקי יהוה אמרתי-- לשמר דבריך
58 ੫੮ ਮੈਂ ਆਪਣੇ ਸਾਰੇ ਦਿਲ ਨਾਲ ਤੇਰੇ ਦਰਸ਼ਣ ਲਈ ਬੇਨਤੀ ਕੀਤੀ ਹੈ, ਆਪਣੇ ਬਚਨ ਅਨੁਸਾਰ ਮੇਰੇ ਉੱਤੇ ਕਿਰਪਾ ਕਰ।
חליתי פניך בכל-לב חנני כאמרתך
59 ੫੯ ਮੈਂ ਆਪਣੇ ਚਾਲ-ਚਲਣ ਨੂੰ ਸੋਚਿਆ, ਅਤੇ ਆਪਣੇ ਪੈਰ ਤੇਰੀਆਂ ਸਾਖੀਆਂ ਵੱਲ ਫੇਰੇ ਹਨ।
חשבתי דרכי ואשיבה רגלי אל-עדתיך
60 ੬੦ ਮੈਂ ਛੇਤੀ ਕੀਤੀ ਅਤੇ ਢਿੱਲ ਨਾ ਲਾਈ, ਕਿ ਤੇਰੇ ਹੁਕਮਾਂ ਦੀ ਪਾਲਣਾ ਕਰਾਂ।
חשתי ולא התמהמהתי-- לשמר מצותיך
61 ੬੧ ਦੁਸ਼ਟਾਂ ਦੇ ਬੰਨਾਂ ਨੇ ਮੈਨੂੰ ਵਲ ਲਿਆ, ਪਰ ਮੈਂ ਤੇਰੀ ਬਿਵਸਥਾ ਨੂੰ ਨਹੀਂ ਵਿਸਾਰਿਆ।
חבלי רשעים עודני תורתך לא שכחתי
62 ੬੨ ਤੇਰੇ ਧਰਮ ਦਿਆਂ ਨਿਆਂਵਾਂ ਦੇ ਕਾਰਨ, ਅੱਧੀ ਰਾਤ ਨੂੰ ਮੈਂ ਉੱਠ ਕੇ ਤੇਰਾ ਧੰਨਵਾਦ ਕਰਾਂਗਾ।
חצות-לילה--אקום להודות לך על משפטי צדקך
63 ੬੩ ਮੈਂ ਉਨ੍ਹਾਂ ਸਾਰਿਆਂ ਦਾ ਸਾਥੀ ਹਾਂ ਜਿਹੜੇ ਤੇਰਾ ਭੈਅ ਰੱਖਦੇ ਹਨ, ਅਤੇ ਤੇਰੇ ਫ਼ਰਮਾਨਾਂ ਦੀ ਪਾਲਣਾ ਕਰਦੇ ਹਨ।
חבר אני לכל-אשר יראוך ולשמרי פקודיך
64 ੬੪ ਹੇ ਯਹੋਵਾਹ, ਧਰਤੀ ਤੇਰੀ ਦਯਾ ਨਾਲ ਭਰੀ ਹੋਈ ਹੈ, ਆਪਣੀਆਂ ਬਿਧੀਆਂ ਮੈਨੂੰ ਸਿਖਲਾ!
חסדך יהוה מלאה הארץ חקיך למדני
65 ੬੫ ਆਪਣੇ ਸੇਵਕ ਨਾਲ ਤੂੰ ਭਲਿਆਈ ਕੀਤੀ ਹੈ, ਹੇ ਯਹੋਵਾਹ, ਆਪਣੇ ਬਚਨ ਅਨੁਸਾਰ
טוב עשית עם-עבדך-- יהוה כדברך
66 ੬੬ ਮੈਨੂੰ ਚੰਗਾ ਬਿਬੇਕ ਤੇ ਗਿਆਨ ਸਿਖਲਾ, ਕਿਉਂ ਜੋ ਮੈਂ ਤੇਰੇ ਹੁਕਮਾਂ ਉੱਤੇ ਨਿਹਚਾ ਕੀਤੀ ਹੈ।
טוב טעם ודעת למדני כי במצותיך האמנתי
67 ੬੭ ਮੇਰੇ ਦੁਖੀ ਹੋਣ ਤੋਂ ਪਹਿਲਾਂ ਮੈਂ ਭੁੱਲਿਆ ਫਿਰਦਾ ਸੀ, ਪਰ ਹੁਣ ਮੈਂ ਤੇਰੇ ਬਚਨ ਦੀ ਪਾਲਣਾ ਕਰਦਾ ਹਾਂ।
טרם אענה אני שגג ועתה אמרתך שמרתי
68 ੬੮ ਤੂੰ ਭਲਾ ਹੈਂ ਅਤੇ ਭਲਿਆਈ ਕਰਦਾ ਹੈਂ, ਆਪਣੀਆਂ ਬਿਧੀਆਂ ਮੈਨੂੰ ਸਿਖਲਾ।
טוב-אתה ומטיב למדני חקיך
69 ੬੯ ਹੰਕਾਰੀਆਂ ਨੇ ਮੇਰੇ ਉੱਤੇ ਝੂਠ ਥੱਪ ਛੱਡਿਆ ਹੈ, ਮੈਂ ਆਪਣੇ ਸਾਰੇ ਮਨ ਨਾਲ ਤੇਰੇ ਫ਼ਰਮਾਨਾਂ ਨੂੰ ਮੰਨਾਂਗਾ।
טפלו עלי שקר זדים אני בכל-לב אצר פקודיך
70 ੭੦ ਉਨ੍ਹਾਂ ਦਾ ਮਨ ਚਰਬੀ ਵਰਗਾ ਮੋਟਾ ਹੈ, ਪਰ ਮੈਂ ਤੇਰੀ ਬਿਵਸਥਾ ਵਿੱਚ ਖੁਸ਼ ਹਾਂ।
טפש כחלב לבם אני תורתך שעשעתי
71 ੭੧ ਮੇਰੇ ਲਈ ਭਲਾ ਕਿ ਮੈਂ ਦੁਖੀ ਹੋਇਆ, ਤਾਂ ਜੋ ਮੈਂ ਤੇਰੀਆਂ ਬਿਧੀਆਂ ਨੂੰ ਸਿੱਖਾਂ।
טוב-לי כי-עניתי-- למען אלמד חקיך
72 ੭੨ ਤੇਰੇ ਮੂੰਹ ਦੀ ਬਿਵਸਥਾ ਮੇਰੇ ਲਈ ਸੋਨੇ ਤੇ ਚਾਂਦੀ ਦੇ ਹਜ਼ਾਰਾਂ ਸਿੱਕਿਆਂ ਤੋਂ ਚੰਗੀ ਹੈ!
טוב-לי תורת-פיך-- מאלפי זהב וכסף
73 ੭੩ ਤੇਰੇ ਹੱਥਾਂ ਨੇ ਮੈਨੂੰ ਬਣਾਇਆ ਤੇ ਰਚਿਆ ਹੈ, ਮੈਨੂੰ ਗਿਆਨ ਦੇ ਕਿ ਮੈਂ ਤੇਰੇ ਹੁਕਮਾਂ ਨੂੰ ਸਿੱਖਾਂ।
ידיך עשוני ויכוננוני הבינני ואלמדה מצותיך
74 ੭੪ ਜਿਹੜੇ ਤੇਰਾ ਭੈਅ ਮੰਨਦੇ ਹਨ ਉਹ ਮੈਨੂੰ ਵੇਖ ਕੇ ਅਨੰਦ ਹੋਣਗੇ, ਕਿਉਂਕਿ ਮੈਂ ਤੇਰੇ ਬਚਨ ਉੱਤੇ ਆਸਾ ਰੱਖੀ ਹੈ।
יראיך יראוני וישמחו כי לדברך יחלתי
75 ੭੫ ਹੇ ਯਹੋਵਾਹ, ਮੈਂ ਜਾਣਦਾ ਹਾਂ ਕਿ ਤੇਰੇ ਨਿਆਂ ਧਰਮ ਦੇ ਹਨ, ਸੋ ਤੂੰ ਵਫ਼ਾਦਾਰੀ ਨਾਲ ਮੈਨੂੰ ਦੁੱਖ ਦਿੱਤਾ।
ידעתי יהוה כי-צדק משפטיך ואמונה עניתני
76 ੭੬ ਤੇਰੀ ਦਯਾ ਮੈਨੂੰ ਸ਼ਾਂਤ ਦੇਵੇ, ਤੇਰੇ ਬਚਨ ਅਨੁਸਾਰ ਜਿਹੜਾ ਤੇਰੇ ਸੇਵਕ ਨੂੰ ਮਿਲਿਆ।
יהי-נא חסדך לנחמני-- כאמרתך לעבדך
77 ੭੭ ਤੇਰੀਆਂ ਦਿਆਲ਼ਗੀਆਂ ਮੈਨੂੰ ਮਿਲ ਜਾਣ ਕਿ ਮੈਂ ਜੀਂਉਦਾ ਰਹਾਂ, ਕਿਉਂ ਜੋ ਮੇਰੀ ਖੁਸ਼ੀ ਤੇਰੀ ਬਿਵਸਥਾ ਵਿੱਚ ਹੈ!
יבאוני רחמיך ואחיה כי-תורתך שעשעי
78 ੭੮ ਹੰਕਾਰੀ ਸ਼ਰਮਿੰਦੇ ਹੋਣ ਕਿਉਂਕਿ ਉਨ੍ਹਾਂ ਨੇ ਝੂਠ ਨਾਲ ਮੈਨੂੰ ਡੇਗ ਦਿੱਤਾ ਹੈ, ਪਰ ਮੈਂ ਤੇਰੇ ਫ਼ਰਮਾਨਾਂ ਵਿੱਚ ਲੀਨ ਰਹਾਂਗਾ।
יבשו זדים כי-שקר עותוני אני אשיח בפקודיך
79 ੭੯ ਤੇਰੇ ਭੈਅ ਮੰਨਣ ਵਾਲੇ ਮੇਰੀ ਵੱਲ ਫਿਰਨ, ਅਤੇ ਉਹ ਜੋ ਤੇਰੀਆਂ ਸਾਖੀਆਂ ਜਾਣਦੇ ਹਨ।
ישובו לי יראיך וידעו (וידעי) עדתיך
80 ੮੦ ਮੇਰਾ ਮਨ ਤੇਰੀਆਂ ਬਿਧੀਆਂ ਵਿੱਚ ਸੰਪੂਰਨ ਹੋਵੇ ਕਿ ਮੈਂ ਲੱਜਿਆਵਾਨ ਨਾ ਹੋਵਾਂ!
יהי-לבי תמים בחקיך-- למען לא אבוש
81 ੮੧ ਮੇਰੀ ਜਾਨ ਤੇਰੀ ਮੁਕਤੀ ਲਈ ਖੁੱਸਦੀ ਹੈ, ਮੈਂ ਤੇਰੇ ਬਚਨ ਦੀ ਉਡੀਕ ਵਿੱਚ ਹਾਂ।
כלתה לתשועתך נפשי לדברך יחלתי
82 ੮੨ ਮੇਰੀਆਂ ਅੱਖਾਂ ਤੇਰੇ ਬਚਨ ਲਈ ਪੱਕ ਗਈਆਂ, ਮੈਂ ਆਖਦਾ ਹਾਂ, ਤੂੰ ਮੈਨੂੰ ਕਦ ਸ਼ਾਂਤੀ ਦੇਵੇਂਗਾ?
כלו עיני לאמרתך-- לאמר מתי תנחמני
83 ੮੩ ਮੈਂ ਤਾਂ ਧੂੰਏਂ ਵਿੱਚ ਦੀ ਮੇਸ਼ੇਕ ਵਾਂਗੂੰ ਹੋਇਆ, ਤਾਂ ਵੀ ਤੇਰੀਆਂ ਬਿਧੀਆਂ ਨੂੰ ਮੈਂ ਨਾ ਭੁੱਲਿਆ।
כי-הייתי כנאד בקיטור-- חקיך לא שכחתי
84 ੮੪ ਤੇਰਾ ਸੇਵਕ ਕਦੋਂ ਤੱਕ ਤੇਰੀ ਉਡੀਕ ਕਰਦਾ ਰਹੇਗਾ? ਤੂੰ ਕਦੋਂ ਮੇਰਾ ਪਿੱਛਾ ਕਰਨ ਵਾਲਿਆਂ ਦਾ ਨਿਆਂ ਕਰੇਂਗਾ?
כמה ימי-עבדך מתי תעשה ברדפי משפט
85 ੮੫ ਜਿਹੜੇ ਤੇਰੀ ਬਿਵਸਥਾ ਦੇ ਅਨੁਸਾਰ ਨਹੀਂ ਚੱਲਦੇ, ਉਨ੍ਹਾਂ ਹੰਕਾਰੀਆਂ ਨੇ ਮੇਰੇ ਲਈ ਟੋਏ ਪੁੱਟੇ।
כרו-לי זדים שיחות-- אשר לא כתורתך
86 ੮੬ ਤੇਰੇ ਸਾਰੇ ਹੁਕਮ ਸੱਚੇ ਹਨ, ਉਹ ਝੂਠ ਨਾਲ ਮੇਰੇ ਪਿੱਛੇ ਪਏ ਹੋਏ ਹਨ, ਤੂੰ ਮੇਰੀ ਸਹਾਇਤਾ ਕਰ!
כל-מצותיך אמונה שקר רדפוני עזרני
87 ੮੭ ਉਹ ਧਰਤੀ ਉੱਤੋਂ ਮੈਨੂੰ ਮਿਟਾ ਦੇਣ ਨੂੰ ਸਨ, ਪਰ ਮੈਂ ਤੇਰੇ ਫ਼ਰਮਾਨਾਂ ਨੂੰ ਨਾ ਤਿਆਗਿਆ।
כמעט כלוני בארץ ואני לא-עזבתי פקדיך
88 ੮੮ ਆਪਣੀ ਦਯਾ ਦੇ ਅਨੁਸਾਰ ਮੇਰੇ ਜੀਵਨ ਨੂੰ ਸੰਭਾਲ ਰੱਖ, ਤਾਂ ਮੈਂ ਤੇਰੇ ਮੂੰਹ ਦੀ ਸਾਖੀ ਦੀ ਪਾਲਣਾ ਕਰਾਂਗਾ।
כחסדך חיני ואשמרה עדות פיך
89 ੮੯ ਹੇ ਯਹੋਵਾਹ, ਸਦਾ ਤੱਕ ਤੇਰਾ ਬਚਨ ਅਕਾਸ਼ ਉੱਤੇ ਸਥਿਰ ਹੈ!
לעולם יהוה-- דברך נצב בשמים
90 ੯੦ ਤੇਰੀ ਵਫ਼ਾਦਾਰੀ ਪੀੜ੍ਹੀਓਂ ਪੀੜ੍ਹੀ ਹੈ, ਤੂੰ ਧਰਤੀ ਨੂੰ ਕਾਇਮ ਕੀਤਾ ਅਤੇ ਉਹ ਬਣੀ ਰਹਿੰਦੀ ਹੈ।
לדר ודר אמונתך כוננת ארץ ותעמד
91 ੯੧ ਉਹ ਤੇਰੇ ਨਿਆਂਵਾਂ ਅਨੁਸਾਰ ਅੱਜ ਤੱਕ ਖੜੇ ਹਨ, ਕਿਉਂ ਜੋ ਸੱਭੋ ਤੇਰੇ ਸੇਵਕ ਹਨ।
למשפטיך עמדו היום כי הכל עבדיך
92 ੯੨ ਜੇ ਤੇਰੀ ਬਿਵਸਥਾ ਮੇਰੀ ਖੁਸ਼ੀ ਨਾ ਹੁੰਦੀ, ਤਾਂ ਮੈਂ ਆਪਣੇ ਦੁੱਖ ਵਿੱਚ ਨਾਸ ਹੋ ਜਾਂਦਾ।
לולי תורתך שעשעי-- אז אבדתי בעניי
93 ੯੩ ਤੇਰੇ ਫ਼ਰਮਾਨ ਮੈਂ ਕਦੇ ਨਾ ਭੁੱਲਾਂਗਾ, ਕਿਉਂਕਿ ਉਨ੍ਹਾਂ ਨਾਲ ਤੂੰ ਮੈਨੂੰ ਜਿਉਂਦਿਆ ਰੱਖਿਆ ਹੈ।
לעולם לא-אשכח פקודיך כי בם חייתני
94 ੯੪ ਮੈਂ ਤੇਰਾ ਹੀ ਹਾਂ, ਮੈਨੂੰ ਬਚਾ, ਕਿਉਂ ਜੋ ਮੈਂ ਤੇਰੇ ਫ਼ਰਮਾਨਾਂ ਦਾ ਤਾਲਿਬ ਰਿਹਾ!
לך-אני הושיעני כי פקודיך דרשתי
95 ੯੫ ਦੁਸ਼ਟ ਮੇਰੇ ਨਾਸ ਕਰਨ ਲਈ ਘਾਤ ਵਿੱਚ ਬੈਠੇ ਸਨ, ਪਰ ਮੈਂ ਤੇਰੀਆਂ ਸਾਖੀਆਂ ਦਾ ਵਿਚਾਰ ਕਰਾਂਗਾ।
לי קוו רשעים לאבדני עדתיך אתבונן
96 ੯੬ ਸਾਰੇ ਕਮਾਲ ਦਾ ਅੰਤ ਮੈਂ ਵੇਖਿਆ, ਪਰ ਤੇਰੇ ਹੁਕਮ ਬੇਅੰਤ ਹਨ।
לכל-תכלה ראיתי קץ רחבה מצותך מאד
97 ੯੭ ਮੈਂ ਤੇਰੀ ਬਿਵਸਥਾ ਨਾਲ ਕਿੰਨੀ ਪ੍ਰੀਤ ਰੱਖਦਾ ਹਾਂ, ਦਿਨ ਭਰ ਮੈਂ ਉਹ ਦੇ ਵਿੱਚ ਲੀਨ ਰਹਿੰਦਾ ਹਾਂ!
מה-אהבתי תורתך כל-היום היא שיחתי
98 ੯੮ ਤੂੰ ਆਪਣੇ ਹੁਕਮਨਾਮੇ ਤੋਂ ਮੈਨੂੰ ਮੇਰੇ ਵੈਰੀਆਂ ਤੋਂ ਬੁੱਧਵਾਨ ਬਣਾਉਂਦਾ ਹੈਂ, ਕਿਉਂ ਜੋ ਉਹ ਸਦਾ ਮੇਰੇ ਨਾਲ ਹੈ।
מאיבי תחכמני מצותך כי לעולם היא-לי
99 ੯੯ ਮੈਂ ਆਪਣੇ ਸਾਰੇ ਗੁਰੂਆਂ ਨਾਲੋਂ ਵੱਧ ਗਿਆਨ ਰੱਖਦਾ ਹਾਂ, ਕਿਉਂ ਜੋ ਤੇਰੀਆਂ ਸਾਖੀਆਂ ਵਿੱਚ ਮੈਂ ਲੀਨ ਰਹਿੰਦਾ ਹਾਂ।
מכל-מלמדי השכלתי כי עדותיך שיחה לי
100 ੧੦੦ ਬਜ਼ੁਰਗਾਂ ਨਾਲੋਂ ਮੈਂ ਬਹੁਤ ਜਾਂਚਦਾ ਹਾਂ, ਕਿਉਂ ਜੋ ਤੇਰੇ ਫ਼ਰਮਾਨਾਂ ਨੂੰ ਮੈਂ ਸਾਂਭਿਆ।
מזקנים אתבונן כי פקודיך נצרתי
101 ੧੦੧ ਮੈਂ ਆਪਣੇ ਪੈਰਾਂ ਨੂੰ ਹਰ ਬੁਰੇ ਮਾਰਗ ਤੋਂ ਰੋਕ ਰੱਖਿਆ ਹੈ, ਤਾਂ ਜੋ ਮੈਂ ਤੇਰੇ ਬਚਨ ਦੀ ਪਾਲਣਾ ਕਰਾਂ।
מכל-ארח רע כלאתי רגלי-- למען אשמר דברך
102 ੧੦੨ ਤੇਰਿਆਂ ਨਿਆਂਵਾਂ ਤੋਂ ਮੈਂ ਨਹੀਂ ਹਟਿਆ, ਕਿਉਂ ਜੋ ਤੂੰ ਮੈਨੂੰ ਸਿੱਖਿਆ ਦਿੱਤੀ ਹੈ।
ממשפטיך לא-סרתי כי-אתה הורתני
103 ੧੦੩ ਤੇਰੇ ਬਚਨ ਮੇਰੇ ਤਾਲੂ ਨੂੰ ਕੇਡੇ ਮਿੱਠੇ ਲੱਗਦੇ ਹਨ, ਸ਼ਹਿਦ ਨਾਲੋਂ ਵੀ ਮੇਰੇ ਮੂੰਹ ਵਿੱਚ ਵੱਧ ਮਿੱਠੇ!
מה-נמלצו לחכי אמרתך-- מדבש לפי
104 ੧੦੪ ਤੇਰੇ ਫ਼ਰਮਾਨਾਂ ਨਾਲ ਮੈਨੂੰ ਸਮਝ ਮਿਲਦੀ ਹੈ, ਇਸ ਲਈ ਮੈਂ ਹਰ ਝੂਠੇ ਮਾਰਗ ਤੋਂ ਵੈਰ ਰੱਖਦਾ ਹਾਂ।
מפקודיך אתבונן על כן שנאתי כל-ארח שקר
105 ੧੦੫ ਤੇਰਾ ਬਚਨ ਮੇਰੇ ਪੈਰਾਂ ਲਈ ਦੀਪਕ, ਅਤੇ ਮੇਰੇ ਰਾਹ ਦਾ ਚਾਨਣ ਹੈ।
נר-לרגלי דברך ואור לנתיבתי
106 ੧੦੬ ਮੈਂ ਸਹੁੰ ਖਾਧੀ ਅਤੇ ਉਹ ਨੂੰ ਪੱਕਾ ਵੀ ਕੀਤਾ, ਕਿ ਮੈਂ ਤੇਰੇ ਧਰਮ ਦੇ ਨਿਆਂਵਾਂ ਦੀ ਪਾਲਣਾ ਕਰਾਂਗਾ।
נשבעתי ואקימה-- לשמר משפטי צדקך
107 ੧੦੭ ਹੇ ਯਹੋਵਾਹ, ਮੈਂ ਬਹੁਤ ਹੀ ਦੁਖੀ ਹੋਇਆ ਹਾਂ, ਤੂੰ ਆਪਣੇ ਬਚਨ ਅਨੁਸਾਰ ਮੈਨੂੰ ਜਿਉਂਦਾ ਰੱਖ!
נעניתי עד-מאד יהוה חיני כדברך
108 ੧੦੮ ਹੇ ਯਹੋਵਾਹ, ਮੇਰੇ ਮੂੰਹ ਦੀਆਂ ਖੁਸ਼ੀ ਦੀਆਂ ਭੇਟਾਂ ਨੂੰ ਕਿਰਪਾ ਕਰਕੇ ਕਬੂਲ ਕਰ, ਅਤੇ ਆਪਣਾ ਨਿਆਂ ਮੈਨੂੰ ਸਿਖਲਾ।
נדבות פי רצה-נא יהוה ומשפטיך למדני
109 ੧੦੯ ਮੇਰੀ ਜਾਨ ਹਰ ਵੇਲੇ ਤਲੀ ਉੱਤੇ ਹੈ, ਪਰ ਮੈਂ ਤੇਰੀ ਬਿਵਸਥਾ ਨੂੰ ਨਹੀਂ ਭੁੱਲਦਾ!
נפשי בכפי תמיד ותורתך לא שכחתי
110 ੧੧੦ ਦੁਸ਼ਟਾਂ ਨੇ ਮੇਰੇ ਲਈ ਇੱਕ ਫਾਹੀ ਲਾਈ ਹੈ, ਪਰ ਮੈਂ ਤੇਰੇ ਫ਼ਰਮਾਨਾਂ ਤੋਂ ਬੇਮੁੱਖ ਨਹੀਂ ਹੋਇਆ।
נתנו רשעים פח לי ומפקודיך לא תעיתי
111 ੧੧੧ ਮੈਂ ਤੇਰੀਆਂ ਸਾਖੀਆਂ ਨੂੰ ਸਦਾ ਲਈ ਮਿਰਾਸ ਵਿੱਚ ਲਿਆ ਹੈ, ਉਹ ਤਾਂ ਮੇਰੇ ਮਨ ਦੀ ਖੁਸ਼ੀ ਹਨ।
נחלתי עדותיך לעולם כי-ששון לבי המה
112 ੧੧੨ ਮੈਂ ਆਪਣੇ ਮਨ ਨੂੰ ਇਸ ਗੱਲ ਵੱਲ ਲਾਇਆ ਹੈ, ਕਿ ਮੈਂ ਤੇਰੀਆਂ ਬਿਧੀਆਂ ਨੂੰ ਅੰਤ ਤੱਕ ਸਦਾ ਹੀ ਪੂਰਾ ਕਰਾ।
נטיתי לבי לעשות חקיך-- לעולם עקב
113 ੧੧੩ ਮੈਂ ਦੁਚਿੱਤਿਆਂ ਨਾਲ ਖੁਣਸ ਕਰਦਾ ਹਾਂ, ਪਰ ਤੇਰੀ ਬਿਵਸਥਾ ਨਾਲ ਪ੍ਰੀਤ ਰੱਖਦਾ ਹਾਂ।
סעפים שנאתי ותורתך אהבתי
114 ੧੧੪ ਤੂੰ ਮੇਰੀ ਪਨਾਹਗਾਰ ਤੇ ਮੇਰੀ ਢਾਲ਼ ਹੈਂ, ਮੈਂ ਤੇਰੇ ਬਚਨ ਦੀ ਆਸਾ ਰੱਖਦਾ ਹਾਂ।
סתרי ומגני אתה לדברך יחלתי
115 ੧੧੫ ਹੇ ਬਦਕਾਰੋ, ਮੇਰੇ ਕੋਲੋਂ ਦੂਰ ਹੋਵੋ, ਕਿ ਮੈਂ ਆਪਣੇ ਪਰਮੇਸ਼ੁਰ ਦੇ ਹੁਕਮਾਂ ਨੂੰ ਮੰਨਾਂ!
סורו-ממני מרעים ואצרה מצות אלהי
116 ੧੧੬ ਆਪਣੇ ਬਚਨ ਅਨੁਸਾਰ ਮੈਨੂੰ ਥਮ ਕਿ ਮੈਂ ਜਿਉਂਦਾ ਰਹਾਂ, ਅਤੇ ਆਪਣੀ ਤਾਂਘ ਤੋਂ ਸ਼ਰਮਿੰਦਾ ਨਾ ਹੋਵਾਂ!
סמכני כאמרתך ואחיה ואל-תבישני משברי
117 ੧੧੭ ਮੈਨੂੰ ਸਾਂਭ ਤਾਂ ਮੈਂ ਬਚ ਜਾਂਵਾਂਗਾ, ਅਤੇ ਤੇਰੀਆਂ ਬਿਧੀਆਂ ਤੇ ਸਦਾ ਗੌਰ ਕਰਾਂਗਾ।
סעדני ואושעה ואשעה בחקיך תמיד
118 ੧੧੮ ਜਿਹੜੇ ਤੇਰੀਆਂ ਬਿਧੀਆਂ ਤੋਂ ਬੇਮੁੱਖ ਹੋ ਜਾਂਦੇ ਹਨ ਉਨ੍ਹਾਂ ਨੂੰ ਤੂੰ ਸੁੱਟ ਦਿੱਤਾ ਹੈ, ਕਿਉਂ ਜੋ ਉਨ੍ਹਾਂ ਦੀ ਚਲਾਕੀ ਫ਼ਰੇਬ ਹੈ।
סלית כל-שוגים מחקיך כי-שקר תרמיתם
119 ੧੧੯ ਧਰਤੀ ਦੇ ਸਾਰੇ ਦੁਸ਼ਟਾਂ ਨੂੰ ਖੋਟ ਵਾਂਗੂੰ ਦੂਰ ਸੁੱਟਦਾ ਹੈਂ, ਤਾਂ ਹੀ ਮੈਂ ਤੇਰੀਆਂ ਸਾਖੀਆਂ ਨਾਲ ਪ੍ਰੀਤ ਰੱਖਦਾ ਹਾਂ।
סגים--השבת כל-רשעי-ארץ לכן אהבתי עדתיך
120 ੧੨੦ ਤੇਰੇ ਭੈਅ ਦੇ ਮਾਰੇ ਮੇਰਾ ਸਰੀਰ ਕੰਬਦਾ ਹੈ, ਅਤੇ ਮੈਂ ਤੇਰੇ ਨਿਆਂਵਾਂ ਤੋਂ ਡਰਦਾ ਹਾਂ।
סמר מפחדך בשרי וממשפטיך יראתי
121 ੧੨੧ ਮੈਂ ਨਿਆਂ ਤੇ ਧਰਮ ਕੀਤਾ ਹੈ, ਤੂੰ ਮੈਨੂੰ ਮੇਰੇ ਦਬਾਉਣ ਵਾਲਿਆਂ ਕੋਲ ਨਾ ਛੱਡ!
עשיתי משפט וצדק בל-תניחני לעשקי
122 ੧੨੨ ਭਲਿਆਈ ਲਈ ਆਪਣੇ ਸੇਵਕ ਦਾ ਜਾਮਨ ਬਣ, ਹੰਕਾਰੀ ਮੈਨੂੰ ਨਾ ਦਬਾਉਣ!
ערב עבדך לטוב אל-יעשקני זדים
123 ੧੨੩ ਮੇਰੀਆਂ ਅੱਖਾਂ ਤੇਰੇ ਬਚਾਓ ਲਈ ਅਤੇ ਤੇਰੇ ਸੱਚੇ ਬਚਨ ਲਈ ਪੱਕ ਗਈਆਂ।
עיני כלו לישועתך ולאמרת צדקך
124 ੧੨੪ ਤੂੰ ਆਪਣੇ ਸੇਵਕ ਨਾਲ ਆਪਣੀ ਦਯਾ ਅਨੁਸਾਰ ਵਰਤ, ਅਤੇ ਆਪਣੀਆਂ ਬਿਧੀਆਂ ਮੈਨੂੰ ਸਿਖਲਾ।
עשה עם-עבדך כחסדך וחקיך למדני
125 ੧੨੫ ਮੈਂ ਤੇਰਾ ਸੇਵਕ ਹਾਂ, ਮੈਨੂੰ ਸਮਝ ਬਖਸ਼, ਕਿ ਮੈਂ ਤੇਰੀਆਂ ਸਾਖੀਆਂ ਨੂੰ ਜਾਣਾਂ।
עבדך-אני הבינני ואדעה עדתיך
126 ੧੨੬ ਇਹ ਯਹੋਵਾਹ ਦੇ ਕੰਮ ਦਾ ਵੇਲਾ ਹੈ, ਉਨ੍ਹਾਂ ਨੇ ਤੇਰੀ ਬਿਵਸਥਾ ਨੂੰ ਅਕਾਰਥ ਬਣਾਇਆ!
עת לעשות ליהוה-- הפרו תורתך
127 ੧੨੭ ਇਸ ਲਈ ਮੈਂ ਤੇਰੇ ਹੁਕਮਾਂ ਨਾਲ ਸੋਨੇ, ਸਗੋਂ ਕੁੰਦਨ ਸੋਨੇ ਨਾਲੋਂ ਵੱਧ ਪ੍ਰੀਤ ਰੱਖਦਾ ਹਾਂ!
על-כן אהבתי מצותיך-- מזהב ומפז
128 ੧੨੮ ਇਸ ਲਈ ਮੈਂ ਤੇਰੇ ਸਾਰੇ ਦੇ ਸਾਰੇ ਫ਼ਰਮਾਨ ਠੀਕ ਸਮਝਦਾ ਹਾਂ, ਅਤੇ ਹਰ ਝੂਠੇ ਮਾਰਗ ਤੋਂ ਘਿਣ ਕਰਦਾ ਹਾਂ।
על-כן כל-פקודי כל ישרתי כל-ארח שקר שנאתי
129 ੧੨੯ ਤੇਰੀਆਂ ਸਾਖੀਆਂ ਅਚਰਜ਼ ਹਨ, ਇਸ ਲਈ ਮੇਰੀ ਜਾਨ ਉਨ੍ਹਾਂ ਦੀ ਪਾਲਣਾ ਕਰਦੀ ਹੈ!
פלאות עדותיך על-כן נצרתם נפשי
130 ੧੩੦ ਤੇਰੇ ਬਚਨਾਂ ਦਾ ਖੋਲ੍ਹਣਾ ਚਾਨਣ ਦਿੰਦਾ ਹੈ, ਉਹ ਸਿੱਧੇ ਸਾਧੇ ਲੋਕਾਂ ਨੂੰ ਸਮਝ ਬਖਸ਼ਦਾ ਹੈ।
פתח דבריך יאיר מבין פתיים
131 ੧੩੧ ਮੈਂ ਆਪਣਾ ਮੂੰਹ ਖੋਲ੍ਹ ਕੇ ਹੌਂਕਿਆ, ਕਿਉਂ ਜੋ ਮੈਂ ਤੇਰੇ ਹੁਕਮਾਂ ਨੂੰ ਲੋਚਦਾ ਸੀ।
פי-פערתי ואשאפה כי למצותיך יאבתי
132 ੧੩੨ ਮੇਰੀ ਵੱਲ ਮੂੰਹ ਕਰ ਤੇ ਮੇਰੇ ਉੱਤੇ ਕਿਰਪਾ ਕਰ, ਜਿਵੇਂ ਤੂੰ ਆਪਣੇ ਨਾਮ ਦੇ ਪ੍ਰੀਤ ਪਾਲਣ ਵਾਲਿਆਂ ਦੇ ਨਾਲ ਕਰਦਾ ਹੁੰਦਾ ਸੀ।
פנה-אלי וחנני-- כמשפט לאהבי שמך
133 ੧੩੩ ਤੂੰ ਆਪਣੇ ਬਚਨ ਉੱਤੇ ਮੇਰੇ ਕਦਮਾਂ ਨੂੰ ਜਮਾਂ ਦੇ, ਕਿ ਕੋਈ ਬਦੀ ਮੇਰੇ ਉੱਤੇ ਹਕੂਮਤ ਨਾ ਕਰੇ।
פעמי הכן באמרתך ואל-תשלט-בי כל-און
134 ੧੩੪ ਆਦਮੀ ਦੇ ਦਬਾਓ ਤੋਂ ਮੈਨੂੰ ਛੁਡਾ, ਕਿ ਮੈਂ ਤੇਰੇ ਫ਼ਰਮਾਨਾਂ ਦੀ ਪਾਲਣਾ ਕਰਾਂ।
פדני מעשק אדם ואשמרה פקודיך
135 ੧੩੫ ਆਪਣੇ ਮੁੱਖੜੇ ਦੀ ਚਮਕ ਆਪਣੇ ਸੇਵਕ ਨੂੰ ਵਿਖਾ, ਅਤੇ ਆਪਣੀਆਂ ਬਿਧੀਆਂ ਸਾਨੂੰ ਸਿਖਲਾ।
פניך האר בעבדך ולמדני את-חקיך
136 ੧੩੬ ਪਾਣੀ ਦੀਆਂ ਧਾਰਾਂ ਮੇਰੀਆਂ ਅੱਖਾਂ ਤੋਂ ਵਗਦੀਆਂ ਹਨ, ਕਿਉਂ ਜੋ ਓਹ ਤੇਰੀ ਬਿਵਸਥਾ ਦੀ ਪਾਲਣਾ ਨਹੀਂ ਕਰਦੀਆਂ।
פלגי-מים ירדו עיני-- על לא-שמרו תורתך
137 ੧੩੭ ਹੇ ਯਹੋਵਾਹ, ਤੂੰ ਧਰਮੀ ਹੈਂ, ਅਤੇ ਤੇਰੇ ਨਿਆਂ ਸਿੱਧੇ ਹਨ।
צדיק אתה יהוה וישר משפטיך
138 ੧੩੮ ਤੂੰ ਆਪਣੀਆਂ ਸਾਖੀਆਂ ਦਾ ਹੁਕਮ ਧਰਮ ਤੇ ਪੂਰੀ ਵਫ਼ਾਦਾਰੀ ਨਾਲ ਦਿੱਤਾ ਹੈ।
צוית צדק עדתיך ואמונה מאד
139 ੧੩੯ ਮੇਰੀ ਗ਼ੈਰਤ ਨੇ ਮੈਨੂੰ ਖ਼ਤਮ ਕੀਤਾ, ਕਿਉਂ ਜੋ ਮੇਰੇ ਵਿਰੋਧੀ ਤੇਰੇ ਬਚਨ ਭੁੱਲ ਗਏ।
צמתתני קנאתי כי-שכחו דבריך צרי
140 ੧੪੦ ਤੇਰਾ ਬਚਨ ਅੱਤ ਤਾਇਆ ਹੋਇਆ ਹੈ, ਅਤੇ ਤੇਰਾ ਸੇਵਕ ਉਸ ਨਾਲ ਪ੍ਰੀਤ ਲਾਉਂਦਾ ਹੈ।
צרופה אמרתך מאד ועבדך אהבה
141 ੧੪੧ ਮੈਂ ਨਿੱਕਾ ਜਿਹਾ ਤੇ ਤੁੱਛ ਹਾਂ, ਤਾਂ ਵੀ ਮੈਂ ਤੇਰੇ ਫ਼ਰਮਾਨ ਨਹੀਂ ਭੁੱਲਿਆ!
צעיר אנכי ונבזה פקדיך לא שכחתי
142 ੧੪੨ ਤੇਰਾ ਧਰਮ ਸਦਾ ਦਾ ਧਰਮ ਹੈ, ਅਤੇ ਤੇਰੀ ਬਿਵਸਥਾ ਸੱਚ ਹੈ।
צדקתך צדק לעולם ותורתך אמת
143 ੧੪੩ ਦੁੱਖ ਤੇ ਰੰਜ ਮੈਨੂੰ ਲੱਭਾ, ਪਰ ਤੇਰੇ ਹੁਕਮ ਮੇਰੀ ਖੁਸ਼ੀ ਹਨ।
צר-ומצוק מצאוני מצותיך שעשעי
144 ੧੪੪ ਤੇਰੀਆਂ ਸਾਖੀਆਂ ਸਦਾ ਤੱਕ ਧਰਮ ਦੀਆਂ ਹਨ, ਮੈਨੂੰ ਸਮਝ ਦੇ ਤਾਂ ਮੈਂ ਜਿਉਂਦਾ ਰਹਾਂਗਾ।
צדק עדותיך לעולם הבינני ואחיה
145 ੧੪੫ ਮੈਂ ਆਪਣੇ ਸਾਰੇ ਮਨ ਨਾਲ ਪੁਕਾਰਿਆ, ਹੇ ਯਹੋਵਾਹ, ਮੈਨੂੰ ਉੱਤਰ ਦੇ, ਮੈਂ ਤੇਰੀਆਂ ਬਿਧੀਆਂ ਨੂੰ ਸਾਂਭ ਰੱਖਾਂਗਾ!
קראתי בכל-לב ענני יהוה חקיך אצרה
146 ੧੪੬ ਮੈਂ ਤੈਨੂੰ ਪੁਕਾਰਿਆ, ਮੈਨੂੰ ਬਚਾ ਲੈ, ਅਤੇ ਮੈਂ ਤੇਰੀਆਂ ਸਾਖੀਆਂ ਦੀ ਪਾਲਣਾ ਕਰਾਂਗਾ!
קראתיך הושיעני ואשמרה עדתיך
147 ੧੪੭ ਮੈਂ ਪਹੁ ਫੁੱਟਣ ਤੋਂ ਪਹਿਲਾਂ ਉੱਠਿਆ ਤੇ ਦੁਹਾਈ ਦਿੱਤੀ, ਮੈਂ ਤੇਰੇ ਬਚਨ ਲਈ ਆਸਾ ਰੱਖੀ।
קדמתי בנשף ואשועה לדבריך (לדברך) יחלתי
148 ੧੪੮ ਮੇਰੀਆਂ ਅੱਖਾਂ ਰਾਤ ਦੇ ਪਹਿਰਾਂ ਤੋਂ ਅੱਗੇ ਖੁੱਲ੍ਹੀਆਂ ਰਹੀਆਂ, ਕਿ ਤੇਰੇ ਬਚਨ ਵਿੱਚ ਲੀਨ ਹੋਵਾਂ।
קדמו עיני אשמרות-- לשיח באמרתך
149 ੧੪੯ ਆਪਣੀ ਕਿਰਪਾ ਅਨੁਸਾਰ ਮੇਰੀ ਅਵਾਜ਼ ਸੁਣ ਲੈ, ਹੇ ਯਹੋਵਾਹ, ਆਪਣੇ ਨਿਆਂ ਅਨੁਸਾਰ ਮੈਨੂੰ ਜਿਉਂਦਾ ਰੱਖ!
קולי שמעה כחסדך יהוה כמשפטך חיני
150 ੧੫੦ ਖੋਟ ਦਾ ਪਿੱਛਾ ਕਰਨ ਵਾਲੇ ਨੇੜੇ ਆ ਗਏ ਹਨ, ਓਹ ਤੇਰੀ ਬਿਵਸਥਾ ਤੋਂ ਦੂਰ ਹਨ।
קרבו רדפי זמה מתורתך רחקו
151 ੧੫੧ ਤੂੰ ਵੀ, ਹੇ ਯਹੋਵਾਹ, ਨੇੜੇ ਹੈਂ, ਅਤੇ ਤੇਰੇ ਸਾਰੇ ਹੁਕਮ ਸੱਚੇ ਹਨ!
קרוב אתה יהוה וכל-מצותיך אמת
152 ੧੫੨ ਤੇਰੀਆਂ ਸਾਖੀਆਂ ਤੋਂ ਮੈਂ ਚਿਰੋਕਣਾ ਹੀ ਜਾਣਿਆ, ਕਿ ਤੂੰ ਉਨ੍ਹਾਂ ਨੂੰ ਸਦਾ ਦੇ ਲਈ ਕਾਇਮ ਕੀਤਾ ਹੈ!।
קדם ידעתי מעדתיך כי לעולם יסדתם
153 ੧੫੩ ਮੇਰੇ ਦੁੱਖ ਦੇ ਵੇਲੇ ਵੇਖ ਤੇ ਮੈਨੂੰ ਛੁਡਾ, ਕਿਉਂ ਜੋ ਮੈਂ ਤੇਰੀ ਬਿਵਸਥਾ ਨੂੰ ਨਹੀਂ ਵਿਸਾਰਿਆ!
ראה-עניי וחלצני כי-תורתך לא שכחתי
154 ੧੫੪ ਮੇਰਾ ਮੁਦੱਪਾ ਲੜ ਤੇ ਮੈਨੂੰ ਛੁਟਕਾਰਾ ਦੇ, ਆਪਣੇ ਬਚਨ ਨਾਲ ਮੈਨੂੰ ਜਿਉਂਦਾ ਰੱਖ!
ריבה ריבי וגאלני לאמרתך חיני
155 ੧੫੫ ਮੁਕਤੀ ਦੁਸ਼ਟਾਂ ਤੋਂ ਦੂਰ ਹੈ, ਇਸ ਲਈ ਕਿ ਓਹ ਤੇਰੀਆਂ ਬਿਧੀਆਂ ਨੂੰ ਨਹੀਂ ਭਾਲਦੇ।
רחוק מרשעים ישועה כי חקיך לא דרשו
156 ੧੫੬ ਹੇ ਯਹੋਵਾਹ, ਤੇਰੇ ਰਹਮ ਬਹੁਤ ਸਾਰੇ ਹਨ, ਆਪਣੇ ਨਿਆਂਵਾਂ ਅਨੁਸਾਰ ਮੈਨੂੰ ਜਿਉਂਦਾ ਰੱਖ!
רחמיך רבים יהוה כמשפטיך חיני
157 ੧੫੭ ਮੇਰੇ ਪਿੱਛਾ ਕਰਨ ਵਾਲੇ ਤੇ ਮੇਰੇ ਵਿਰੋਧੀ ਬਹੁਤ ਹਨ, ਪਰ ਮੈਂ ਤੇਰੀਆਂ ਸਾਖੀਆਂ ਤੋਂ ਨਹੀਂ ਮੁੜਿਆ।
רבים רדפי וצרי מעדותיך לא נטיתי
158 ੧੫੮ ਮੈਂ ਚਾਲਬਾਜ਼ਾਂ ਨੂੰ ਵੇਖਿਆ ਤੇ ਘਿਣ ਕੀਤੀ, ਜਿਹੜੇ ਤੇਰੇ ਬਚਨ ਦੀ ਪਾਲਣਾ ਨਹੀਂ ਕਰਦੇ।
ראיתי בגדים ואתקוטטה-- אשר אמרתך לא שמרו
159 ੧੫੯ ਵੇਖ, ਕਿ ਮੈਂ ਤੇਰੇ ਫ਼ਰਮਾਨਾਂ ਨਾਲ ਪ੍ਰੀਤ ਰੱਖਦਾ ਹਾਂ, ਹੇ ਯਹੋਵਾਹ, ਆਪਣੀ ਦਯਾ ਅਨੁਸਾਰ ਮੈਨੂੰ ਜਿਉਂਦਾ ਰੱਖ!
ראה כי-פקודיך אהבתי יהוה כחסדך חיני
160 ੧੬੦ ਤੇਰੇ ਬਚਨ ਦਾ ਤਾਤ ਪਰਜ ਸਚਿਆਈ ਹੈ, ਅਤੇ ਤੇਰੇ ਧਰਮ ਦਾ ਸਾਰਾ ਨਿਆਂ ਸਦਾ ਤੱਕ ਹੈ।
ראש-דברך אמת ולעולם כל-משפט צדקך
161 ੧੬੧ ਸਰਦਾਰਾਂ ਨੇ ਧਿਗਾਣੇ ਮੇਰਾ ਪਿੱਛਾ ਕੀਤਾ, ਪਰ ਮੇਰਾ ਮਨ ਤੇਰੇ ਬਚਨ ਤੋਂ ਭੈਅ ਰੱਖਦਾ ਹੈ।
שרים רדפוני חנם ומדבריך (ומדברך) פחד לבי
162 ੧੬੨ ਮੈਂ ਤੇਰੇ ਬਚਨ ਦੇ ਕਾਰਨ ਖੁਸ਼ ਹਾਂ, ਜਿਵੇਂ ਕੋਈ ਵੱਡੀ ਲੁੱਟ ਦੇ ਮਿਲਣ ਤੇ ਹੁੰਦਾ ਹੈ!
שש אנכי על-אמרתך-- כמוצא שלל רב
163 ੧੬੩ ਮੈਂ ਝੂਠ ਨਾਲ ਵੈਰ ਤੇ ਘਿਣ ਕਰਦਾ ਹਾਂ, ਪਰ ਤੇਰੀ ਬਿਵਸਥਾ ਨਾਲ ਮੈਂ ਪ੍ਰੀਤ ਰੱਖਦਾ ਹਾਂ।
שקר שנאתי ואתעבה תורתך אהבתי
164 ੧੬੪ ਤੇਰੇ ਧਰਮ ਦੇ ਨਿਆਂਵਾਂ ਦੇ ਕਾਰਨ, ਮੈਂ ਦਿਨ ਵਿੱਚ ਸੱਚ ਵਾਰ ਤੇਰੀ ਉਸਤਤ ਕਰਦਾ ਹਾਂ।
שבע ביום הללתיך-- על משפטי צדקך
165 ੧੬੫ ਤੇਰੀ ਬਿਵਸਥਾ ਦੇ ਪ੍ਰੇਮੀਆਂ ਨੂੰ ਵੱਡਾ ਚੈਨ ਹੈ, ਅਤੇ ਉਨ੍ਹਾਂ ਨੂੰ ਕੋਈ ਠੋਕਰ ਨਹੀਂ ਲੱਗਦੀ।
שלום רב לאהבי תורתך ואין-למו מכשול
166 ੧੬੬ ਹੇ ਯਹੋਵਾਹ, ਮੈਂ ਤੇਰੀ ਮੁਕਤੀ ਦੀ ਉਡੀਕ ਕੀਤੀ, ਅਤੇ ਤੇਰੇ ਹੁਕਮਾਂ ਨੂੰ ਪੂਰਾ ਕੀਤਾ।
שברתי לישועתך יהוה ומצותיך עשיתי
167 ੧੬੭ ਮੇਰੀ ਜਾਨ ਨੇ ਤੇਰੀਆਂ ਸਾਖੀਆਂ ਦੀ ਪਾਲਣਾ ਕੀਤੀ, ਅਤੇ ਮੈਂ ਉਨ੍ਹਾਂ ਦੇ ਨਾਲ ਵੱਡੀ ਪ੍ਰੀਤ ਲਾਈ!
שמרה נפשי עדתיך ואהבם מאד
168 ੧੬੮ ਮੈਂ ਤੇਰੇ ਫ਼ਰਮਾਨਾਂ ਤੇ ਤੇਰੀਆਂ ਸਾਖੀਆਂ ਦੀ ਪਾਲਣਾ ਕੀਤੀ, ਇਸ ਲਈ ਕਿ ਮੇਰੀਆਂ ਸਾਰੀਆਂ ਚਾਲਾਂ ਤੇਰੇ ਸਾਹਮਣੇ ਹਨ।
שמרתי פקודיך ועדתיך כי כל-דרכי נגדך
169 ੧੬੯ ਮੇਰੀ ਪੁਕਾਰ, ਹੇ ਯਹੋਵਾਹ, ਤੇਰੇ ਹਜ਼ੂਰ ਪਹੁੰਚੇ, ਤੂੰ ਆਪਣੇ ਬਚਨ ਅਨੁਸਾਰ ਮੈਨੂੰ ਸਮਝ ਦੇ!
תקרב רנתי לפניך יהוה כדברך הבינני
170 ੧੭੦ ਮੇਰੀ ਅਰਜੋਈ ਤੇਰੇ ਹਜ਼ੂਰ ਆਵੇ, ਤੂੰ ਆਪਣੇ ਬਚਨ ਅਨੁਸਾਰ ਮੈਨੂੰ ਛੁਡਾ!
תבוא תחנתי לפניך כאמרתך הצילני
171 ੧੭੧ ਮੇਰੇ ਬੁੱਲ੍ਹ ਤੇਰੀ ਉਸਤਤ ਉਚਰਨ, ਕਿਉਂ ਜੋ ਤੂੰ ਆਪਣੀਆਂ ਬਿਧੀਆਂ ਮੈਨੂੰ ਸਿਖਾਉਂਦਾ ਹੈਂ।
תבענה שפתי תהלה כי תלמדני חקיך
172 ੧੭੨ ਮੇਰੀ ਜੀਭ ਤੇਰੇ ਬਚਨ ਦਾ ਗੀਤ ਗਾਵੇ, ਕਿਉਂ ਜੋ ਤੇਰੇ ਸਾਰੇ ਹੁਕਮ ਧਰਮ ਦੇ ਹਨ।
תען לשוני אמרתך כי כל-מצותיך צדק
173 ੧੭੩ ਤੇਰਾ ਹੱਥ ਮੇਰੀ ਸਹਾਇਤਾ ਲਈ ਤਿਆਰ ਹੋਵੇ, ਕਿਉਂ ਜੋ ਮੈਂ ਤੇਰੇ ਫ਼ਰਮਾਨ ਚੁਣ ਲਏ ਹਨ।
תהי-ידך לעזרני כי פקודיך בחרתי
174 ੧੭੪ ਹੇ ਯਹੋਵਾਹ, ਮੈਂ ਤੇਰੀ ਮੁਕਤੀ ਨੂੰ ਲੋਚਿਆ, ਅਤੇ ਤੇਰੀ ਬਿਵਸਥਾ ਮੇਰੀ ਖੁਸ਼ੀ ਹੈ!
תאבתי לישועתך יהוה ותורתך שעשעי
175 ੧੭੫ ਮੇਰੀ ਜਾਨ ਜਿਉਂਦੀ ਰਹੇ ਕਿ ਉਹ ਤੇਰੀ ਉਸਤਤ ਕਰੇ, ਅਤੇ ਤੇਰੇ ਨਿਆਂ ਮੇਰੀ ਸਹਾਇਤਾ ਕਰਨ।
תחי-נפשי ותהללך ומשפטך יעזרני
176 ੧੭੬ ਮੈਂ ਗੁਆਚੀ ਹੋਈ ਭੇਡ ਵਾਂਗੂੰ ਭਟਕ ਗਿਆ ਹਾਂ, ਆਪਣੇ ਦਾਸ ਨੂੰ ਭਾਲ, ਕਿਉਂ ਜੋ ਮੈਂ ਤੇਰੇ ਹੁਕਮ ਨਹੀਂ ਭੁੱਲਦਾ ਹਾਂ।
תעיתי-- כשה אבד בקש עבדך כי מצותיך לא שכחתי

< ਜ਼ਬੂਰ 119 >