< ਜ਼ਬੂਰ 138 >

1 ਦਾਊਦ ਦਾ ਭਜਨ। ਹੇ ਯਹੋਵਾਹ, ਮੈਂ ਆਪਣੇ ਸਾਰੇ ਦਿਲ ਤੋਂ ਤੇਰਾ ਧੰਨਵਾਦ ਕਰਾਂਗਾ, ਦੇਵਤਿਆਂ ਦੇ ਅੱਗੇ ਮੈਂ ਤੇਰੇ ਭਜਨ ਗਾਵਾਂਗਾ।
לדוד אודך בכל-לבי נגד אלהים אזמרך
2 ਮੈਂ ਤੇਰੀ ਪਵਿੱਤਰ ਹੈਕਲ ਵਿੱਚ ਮੱਥਾ ਟੇਕਾਂਗਾ, ਅਤੇ ਮੈਂ ਤੇਰੀ ਦਯਾ ਦੇ ਕਾਰਨ ਤੇ ਤੇਰੀ ਵਫ਼ਾਦਾਰੀ ਦੇ ਕਾਰਨ, ਤੇਰੇ ਨਾਮ ਦਾ ਧੰਨਵਾਦ ਕਰਾਂਗਾ, ਕਿਉਂ ਜੋ ਤੂੰ ਸਭ ਦੇ ਉੱਤੇ ਆਪਣੇ ਨਾਮ ਨੂੰ, ਆਪਣੇ ਬਚਨ ਨੂੰ ਵਡਿਆਇਆ ਹੈ!
אשתחוה אל-היכל קדשך ואודה את-שמך-- על-חסדך ועל-אמתך כי-הגדלת על-כל-שמך אמרתך
3 ਜਿਸ ਦਿਨ ਮੈਂ ਤੈਨੂੰ ਪੁਕਾਰਿਆ ਤੂੰ ਮੈਨੂੰ ਉੱਤਰ ਦਿੱਤਾ, ਤੂੰ ਮੇਰੀ ਜਾਨ ਨੂੰ ਬਲ ਦੇ ਕੇ ਮੈਨੂੰ ਦਿਲੇਰ ਬਣਾਇਆ।
ביום קראתי ותענני תרהבני בנפשי עז
4 ਹੇ ਯਹੋਵਾਹ, ਧਰਤੀ ਦੇ ਸਾਰੇ ਰਾਜੇ ਤੇਰਾ ਧੰਨਵਾਦ ਕਰਨਗੇ, ਕਿਉਂ ਜੋ ਉਨ੍ਹਾਂ ਨੇ ਤੇਰੇ ਸੁੱਖ ਦਿਆਂ ਵਾਕਾਂ ਨੂੰ ਸੁਣਿਆ ਹੈ,
יודוך יהוה כל-מלכי-ארץ כי שמעו אמרי-פיך
5 ਅਤੇ ਓਹ ਯਹੋਵਾਹ ਦੇ ਰਾਹਾਂ ਦੇ ਗੀਤ ਗਾਉਣਗੇ, ਯਹੋਵਾਹ ਦੀ ਮਹਿਮਾ ਜੋ ਵੱਡੀ ਹੈ!
וישירו בדרכי יהוה כי-גדול כבוד יהוה
6 ਭਾਵੇਂ ਯਹੋਵਾਹ ਮਹਾਨ ਹੈ, ਤਾਂ ਵੀ ਉਹ ਹੀਣਿਆਂ ਨੂੰ ਵੇਖਦਾ ਹੈ, ਪਰ ਹੰਕਾਰੀਆਂ ਨੂੰ ਦੂਰੋਂ ਜਾਣ ਲੈਂਦਾ ਹੈ!
כי-רם יהוה ושפל יראה וגבה ממרחק יידע
7 ਭਾਵੇਂ ਮੈਂ ਦੁੱਖਾਂ ਵਿੱਚ ਚੱਲਾਂ, ਤੂੰ ਮੈਨੂੰ ਬਚਾਏ ਰੱਖੇਂਗਾ, ਮੇਰੇ ਵੈਰੀਆਂ ਦੇ ਕ੍ਰੋਧ ਉੱਤੇ ਤੂੰ ਆਪਣਾ ਹੱਥ ਵਧਾਵੇਂਗਾ, ਅਤੇ ਤੇਰਾ ਸੱਜਾ ਹੱਥ ਮੈਨੂੰ ਬਚਾਵੇਗਾ।
אם-אלך בקרב צרה-- תחיני על אף איבי תשלח ידך ותושיעני ימינך
8 ਯਹੋਵਾਹ ਮੇਰਾ ਕੰਮ ਪੂਰਾ ਕਰੇਗਾ, ਹੇ ਯਹੋਵਾਹ, ਤੇਰੀ ਦਯਾ ਸਦੀਪਕ ਹੈ, ਆਪਣੇ ਹੱਥਾਂ ਦੇ ਕੰਮਾਂ ਨੂੰ ਨਾ ਤਿਆਗ!
יהוה יגמר בעדי יהוה חסדך לעולם מעשי ידיך אל-תרף

< ਜ਼ਬੂਰ 138 >