< ਜ਼ਬੂਰ 141 >

1 ਦਾਊਦ ਦਾ ਭਜਨ। ਹੇ ਯਹੋਵਾਹ, ਮੈਂ ਤੈਨੂੰ ਪੁਕਾਰਿਆ, ਮੇਰੇ ਲਈ ਛੇਤੀ ਕਰ, ਜਦ ਮੈਂ ਤੈਨੂੰ ਪੁਕਾਰਾਂ, ਤਾਂ ਮੇਰੀ ਅਵਾਜ਼ ਤੇ ਕੰਨ ਲਾ!
מזמור לדוד יהוה קראתיך חושה לי האזינה קולי בקראי-לך
2 ਮੇਰੀ ਪ੍ਰਾਰਥਨਾ ਤੇਰੇ ਹਜ਼ੂਰ ਸੁਗੰਧੀ ਵਾਂਗੂੰ ਠਹਿਰੇ, ਅਤੇ ਮੇਰੇ ਹੱਥਾਂ ਦਾ ਉਠਾਉਣਾ ਸ਼ਾਮ ਦੀ ਭੇਟ ਵਰਗਾ ਹੋਵੇ।
תכון תפלתי קטרת לפניך משאת כפי מנחת-ערב
3 ਹੇ ਯਹੋਵਾਹ, ਮੇਰੇ ਮੂੰਹ ਤੇ ਪਹਿਰਾ ਬਿਠਾ, ਮੇਰੇ ਬੁੱਲ੍ਹਾਂ ਉੱਤੇ ਰਾਖ਼ਾ ਰੱਖ!
שיתה יהוה שמרה לפי נצרה על-דל שפתי
4 ਮੇਰੇ ਦਿਲ ਨੂੰ ਕਿਸੇ ਬੁਰੀ ਗੱਲ ਵੱਲ ਨਾ ਮੋੜ, ਕਿ ਮੈਂ ਕੁਕਰਮੀਆਂ ਦੇ ਸੰਗ ਬੁਰੇ ਕੰਮ ਕਰਨ ਲੱਗ ਪਵਾਂ, ਅਤੇ ਮੈਨੂੰ ਉਨ੍ਹਾਂ ਦੇ ਸੁਆਦਲੇ ਭੋਜਨ ਤੋਂ ਖਾਣ ਨਾ ਦੇ!
אל-תט-לבי לדבר רע להתעולל עללות ברשע-- את-אישים פעלי-און ובל-אלחם במנעמיהם
5 ਧਰਮੀ ਮੈਨੂੰ ਮਾਰੇ, ਉਹ ਦੀ ਦਯਾ ਹੈ, ਉਹ ਮੈਨੂੰ ਦਬਕਾਵੇ, ਉਹ ਸਿਰ ਲਈ ਤੇਲ ਹੈ, ਮੇਰਾ ਸਿਰ ਉਸ ਤੋਂ ਇਨਕਾਰ ਨਾ ਕਰੇ, ਉਨ੍ਹਾਂ ਦੀਆਂ ਬੁਰਿਆਈਆਂ ਵਿੱਚ ਮੇਰੀ ਪ੍ਰਾਰਥਨਾ ਹੁੰਦੀ ਰਹੇਗੀ।
יהלמני צדיק חסד ויוכיחני-- שמן ראש אל-יני ראשי כי-עוד ותפלתי ברעותיהם
6 ਉਨ੍ਹਾਂ ਦੇ ਨਿਆਈਂ ਚੱਟਾਨ ਦੇ ਪਾਸੇ ਤੋਂ ਡੇਗੇ ਗਏ, ਅਤੇ ਓਹ ਮੇਰੀਆਂ ਗੱਲਾਂ ਸੁਣਨਗੇ ਕਿ ਓਹ ਮਿੱਠੀਆਂ ਹਨ।
נשמטו בידי-סלע שפטיהם ושמעו אמרי כי נעמו
7 ਜਿਵੇਂ ਕੋਈ ਭੂਮੀ ਉੱਤੇ ਲੱਕੜ ਵੱਢੇ ਤੇ ਚੀਰੇ, ਤਿਵੇਂ ਸਾਡੀਆਂ ਹੱਡੀਆਂ ਪਤਾਲ ਦੇ ਮੂੰਹ ਖਿੰਡਾਈਆਂ ਗਈਆਂ। (Sheol h7585)
כמו פלח ובקע בארץ-- נפזרו עצמינו לפי שאול (Sheol h7585)
8 ਹੇ ਪ੍ਰਭੂ ਯਹੋਵਾਹ, ਮੇਰੀਆਂ ਅੱਖਾਂ ਤੇਰੀ ਵੱਲ ਹਨ, ਮੈਂ ਤੇਰਾ ਸ਼ਰਨਾਰਥੀ ਹਾਂ, ਮੇਰੇ ਪ੍ਰਾਣ ਨਾ ਕੱਢ!
כי אליך יהוה אדני עיני בכה חסיתי אל-תער נפשי
9 ਉਸ ਫਾਹੀ ਤੋਂ ਜਿਹੜੀ ਉਨ੍ਹਾਂ ਨੇ ਮੇਰੇ ਲਈ ਲਾਈ ਹੈ, ਅਤੇ ਬਦਕਾਰਾਂ ਦੇ ਫੰਧਿਆਂ ਤੋਂ ਮੈਨੂੰ ਬਚਾ ਲੈ!
שמרני--מידי פח יקשו לי ומקשות פעלי און
10 ੧੦ ਦੁਸ਼ਟ ਆਪਣੇ ਜਾਲ਼ਾਂ ਵਿੱਚ ਡਿੱਗ ਪੈਣ, ਜਿਸ ਵੇਲੇ ਮੈਂ ਲੰਘ ਜਾਂਵਾਂ!
יפלו במכמריו רשעים יחד אנכי עד-אעבור

< ਜ਼ਬੂਰ 141 >