< ਜ਼ਬੂਰ 31 >

1 ਪ੍ਰਧਾਨ ਵਜਾਉਣ ਵਾਲੇ ਦੇ ਲਈ ਦਾਊਦ ਦਾ ਭਜਨ। ਹੇ ਯਹੋਵਾਹ, ਮੈਂ ਤੇਰੀ ਸ਼ਰਨ ਆਇਆ ਹਾਂ, ਮੈਨੂੰ ਕਦੇ ਵੀ ਸ਼ਰਮਿੰਦਾ ਨਾ ਹੋਣ ਦੇ, ਆਪਣੇ ਧਰਮ ਨਾਲ ਮੈਨੂੰ ਛੁਡਾ!
למנצח מזמור לדוד ב בך-יהוה חסיתי אל-אבושה לעולם בצדקתך פלטני
2 ਆਪਣਾ ਕੰਨ ਮੇਰੀ ਲਾ ਅਤੇ ਮੈਨੂੰ ਛੇਤੀ ਛੁਡਾ! ਤੂੰ ਮੇਰੇ ਲਈ ਇੱਕ ਮਜ਼ਬੂਤ ਚੱਟਾਨ, ਅਤੇ ਮੇਰੇ ਬਚਾਓ ਲਈ ਗੜ੍ਹ ਹੋ।
הטה אלי אזנך-- מהרה הצילני היה לי לצור-מעוז--לבית מצודות להושיעני
3 ਤੂੰ ਹੀ ਤਾਂ ਮੇਰੀ ਚੱਟਾਨ ਅਤੇ ਮੇਰਾ ਗੜ੍ਹ ਹੈਂ, ਇਸ ਕਾਰਨ ਤੂੰ ਆਪਣੇ ਨਾਮ ਦੇ ਸਦਕੇ ਮੈਨੂੰ ਲਈ ਚੱਲ, ਅਤੇ ਮੇਰੀ ਅਗਵਾਈ ਕਰ।
כי-סלעי ומצודתי אתה ולמען שמך תנחני ותנהלני
4 ਤੂੰ ਉਸ ਜਾਲ਼ ਵਿੱਚੋਂ ਜਿਹੜਾ ਉਨ੍ਹਾਂ ਨੇ ਮੇਰੇ ਲਈ ਲੁੱਕ ਕੇ ਵਿਛਾਇਆ ਹੈ ਮੈਨੂੰ ਕੱਢ, ਤੂੰ ਜੋ ਮੇਰਾ ਗੜ੍ਹ ਹੈਂ।
תוציאני--מרשת זו טמנו לי כי-אתה מעוזי
5 ਮੈਂ ਆਪਣਾ ਆਤਮਾ ਤੇਰੇ ਹੱਥ ਸੌਂਪਦਾ ਹਾਂ, ਤੂੰ ਮੈਨੂੰ ਛੁਟਕਾਰਾ ਦਿੱਤਾ ਹੈ, ਹੇ ਯਹੋਵਾਹ ਸਚਿਆਈ ਦੇ ਪਰਮੇਸ਼ੁਰ!
בידך אפקיד רוחי פדית אותי יהוה--אל אמת
6 ਮੈਂ ਉਨ੍ਹਾਂ ਨਾਲ ਵੈਰ ਰੱਖਦਾ ਹਾਂ ਜਿਹੜੇ ਵਿਅਰਥ ਦੇਵਤਿਆਂ ਨੂੰ ਮੰਨਦੇ ਹਨ, ਪਰ ਮੈਂ ਯਹੋਵਾਹ ਉੱਤੇ ਭਰੋਸਾ ਰੱਖਦਾ ਹਾਂ।
שנאתי השמרים הבלי-שוא ואני אל-יהוה בטחתי
7 ਮੈਂ ਤੇਰੀ ਦਯਾ ਵਿੱਚ ਮਗਨ ਅਤੇ ਅਨੰਦ ਹੋਵਾਂਗਾ, ਕਿਉਂ ਜੋ ਤੂੰ ਮੇਰੇ ਦੁੱਖ ਨੂੰ ਵੇਖਿਆ ਹੈ, ਤੂੰ ਮੇਰੀ ਜਾਨ ਦੇ ਕਸ਼ਟਾਂ ਨੂੰ ਜਾਣ ਲਿਆ ਹੈ।
אגילה ואשמחה בחסדך אשר ראית את-עניי ידעת בצרות נפשי
8 ਤੂੰ ਮੈਨੂੰ ਵੈਰੀ ਦੇ ਹੱਥੀਂ ਬੰਦ ਨਹੀਂ ਕਰ ਛੱਡਿਆ ਹੈ, ਤੂੰ ਖੁੱਲ੍ਹੇ ਥਾਂ ਵਿੱਚ ਮੇਰੇ ਪੈਰ ਸਥਿਰ ਕੀਤੇ ਹਨ।
ולא הסגרתני ביד-אויב העמדת במרחב רגלי
9 ਹੇ ਯਹੋਵਾਹ, ਮੇਰੇ ਉੱਤੇ ਦਯਾ ਕਰ, ਕਿਉਂ ਜੋ ਮੈਂ ਸਮੱਸਿਆ ਵਿੱਚ ਹਾਂ। ਮੇਰੀਆਂ ਅੱਖਾਂ ਗਮੀ ਦੇ ਮਾਰੇ ਗਲ਼ ਗਈਆਂ, ਮੇਰੀ ਜਾਨ ਅਤੇ ਮੇਰਾ ਸਰੀਰ ਵੀ।
חנני יהוה כי צר-לי עששה בכעס עיני נפשי ובטני
10 ੧੦ ਮੇਰਾ ਜੀਵਨ ਸੋਗ ਵਿੱਚ ਅਤੇ ਮੇਰੇ ਸਾਲ ਹੌਂਕੇ ਭਰਨ ਵਿੱਚ ਲੰਘ ਗਏ ਹਨ, ਮੇਰੀ ਬਦੀ ਦੇ ਕੰਮਾਂ ਕਾਰਨ ਮੇਰਾ ਬਲ ਘੱਟ ਗਿਆ ਹੈ, ਅਤੇ ਮੇਰੀਆਂ ਹੱਡੀਆਂ ਗਲ਼ ਗਈਆਂ ਹਨ।
כי כלו ביגון חיי-- ושנותי באנחה כשל בעוני כחי ועצמי עששו
11 ੧੧ ਆਪਣੇ ਸਭ ਵਿਰੋਧੀਆਂ ਦੇ ਕਾਰਨ ਮੈਂ ਉਲਾਹਮਾ ਬਣਿਆ, ਖ਼ਾਸ ਕਰਕੇ ਆਪਣੇ ਗੁਆਂਢੀਆਂ ਵਿੱਚ, ਅਤੇ ਆਪਣੇ ਜਾਣ-ਪਛਾਣ ਵਾਲਿਆਂ ਲਈ ਡਰ ਦਾ ਕਾਰਨ, ਜਿਨ੍ਹਾਂ ਮੈਨੂੰ ਬਾਹਰ ਵੇਖਿਆ ਓਹ ਮੈਥੋਂ ਭੱਜ ਗਏ।
מכל-צררי הייתי חרפה ולשכני מאד-- ופחד למידעי ראי בחוץ-- נדדו ממני
12 ੧੨ ਮੈਂ ਮਰੇ ਹੋਏ ਵਾਂਗੂੰ ਮਨੋਂ ਭੁਲਾ ਦਿੱਤਾ ਗਿਆ ਹਾਂ, ਅਤੇ ਟੁੱਟੇ ਹੋਏ ਭਾਂਡੇ ਵਰਗਾ ਹਾਂ।
נשכחתי כמת מלב הייתי ככלי אבד
13 ੧੩ ਮੈਂ ਤਾਂ ਬਹੁਤਿਆਂ ਦੀ ਬਦਨਾਮੀ ਸੁਣੀ ਹੈ, ਅਤੇ ਆਲੇ-ਦੁਆਲੇ ਭੈਅ ਹੀ ਭੈਅ ਸੀ, ਜਦੋਂ ਉਨ੍ਹਾਂ ਨੇ ਆਪੋ ਵਿੱਚ ਮੇਰੇ ਵਿਰੁੱਧ ਮਤਾ ਪਕਾਇਆ, ਮੇਰੀ ਜਾਨ ਲੈਣ ਦੀ ਯੋਜਨਾ ਕੀਤੀ।
כי שמעתי דבת רבים-- מגור מסביב בהוסדם יחד עלי לקחת נפשי זממו
14 ੧੪ ਪਰ ਹੇ ਯਹੋਵਾਹ, ਮੈਂ ਤੇਰੇ ਉੱਤੇ ਭਰੋਸਾ ਰੱਖਿਆ ਹੈ, ਮੈਂ ਆਖਦਾ ਹਾਂ ਕਿ ਤੂੰ ਹੀ ਮੇਰਾ ਪਰਮੇਸ਼ੁਰ ਹੈਂ।
ואני עליך בטחתי יהוה אמרתי אלהי אתה
15 ੧੫ ਮੇਰੇ ਸਮੇਂ ਤੇਰੇ ਹੱਥ ਵਿੱਚ ਹਨ, ਤੂੰ ਮੈਨੂੰ ਮੇਰੇ ਵੈਰੀਆਂ ਅਤੇ ਸਤਾਉਣ ਵਾਲਿਆਂ ਦੇ ਹੱਥੋਂ ਛੁਡਾ।
בידך עתתי הצילני מיד-אויבי ומרדפי
16 ੧੬ ਆਪਣੇ ਮੁੱਖ ਨੂੰ ਆਪਣੇ ਦਾਸ ਉੱਤੇ ਚਮਕਾ, ਆਪਣੀ ਦਯਾ ਨਾਲ ਮੈਨੂੰ ਬਚਾ!
האירה פניך על-עבדך הושיעני בחסדך
17 ੧੭ ਹੇ ਯਹੋਵਾਹ, ਮੈਨੂੰ ਸ਼ਰਮਿੰਦਾ ਨਾ ਹੋਣ ਦੇ, ਮੈਂ ਜੋ ਤੈਨੂੰ ਪੁਕਾਰਿਆ ਹੈ। ਦੁਸ਼ਟ ਸ਼ਰਮਿੰਦੇ ਹੋਣ, ਓਹ ਚੁੱਪ-ਚਾਪ ਅਧੋਲੋਕ ਵਿੱਚ ਪਏ ਰਹਿਣ! (Sheol h7585)
יהוה--אל-אבושה כי קראתיך יבשו רשעים ידמו לשאול (Sheol h7585)
18 ੧੮ ਉਹ ਝੂਠੇ ਬੁੱਲ ਬੰਦ ਹੋ ਜਾਣ, ਜਿਹੜੇ ਧਰਮੀ ਦੇ ਵਿਰੁੱਧ ਬੇਅਦਬੀ ਦੇ ਨਾਲ, ਹੰਕਾਰ ਅਤੇ ਨਫ਼ਰਤ ਨਾਲ ਬੋਲਦੇ ਹਨ!
תאלמנה שפתי-שקר הדברות על-צדיק עתק--בגאוה ובוז
19 ੧੯ ਕਿੰਨ੍ਹੀ ਵੱਡੀ ਹੈ ਤੇਰੀ ਭਲਿਆਈ! ਜਿਹੜੀ ਤੂੰ ਆਪਣੇ ਭੈਅ ਮੰਨਣ ਵਾਲਿਆਂ ਦੇ ਲਈ ਗੁਪਤ ਕਰ ਰੱਖੀ ਹੈ, ਜਿਹੜੀ ਤੂੰ ਆਪਣੇ ਸ਼ਰਨਾਰਥੀਆਂ ਲਈ ਆਦਮ ਵੰਸ਼ ਦੇ ਸਨਮੁਖ ਪਰਗਟ ਕੀਤੀ ਹੈ।
מה רב-טובך אשר-צפנת ליראיך פעלת לחסים בך נגד בני אדם
20 ੨੦ ਤੂੰ ਉਨ੍ਹਾਂ ਨੂੰ ਆਪਣੀ ਹਜ਼ੂਰੀ ਦੀ ਓਟ ਵਿੱਚ ਮਨੁੱਖ ਦੀਆਂ ਜੁਗਤਾਂ ਤੋਂ ਛਿਪਾਵੇਂਗਾ, ਤੂੰ ਉਨ੍ਹਾਂ ਨੂੰ ਜੀਭਾਂ ਦੇ ਝਗੜੇ ਤੋਂ ਆਪਣੇ ਮੰਡਪ ਵਿੱਚ ਲੁਕਾ ਰੱਖੇਂਗਾ।
תסתירם בסתר פניך-- מרכסי-איש תצפנם בסכה מריב לשנות
21 ੨੧ ਯਹੋਵਾਹ ਮੁਬਾਰਕ ਹੋਵੇ, ਕਿਉਂ ਜੋ ਉਸ ਨੇ ਇੱਕ ਘੇਰੇ ਹੋਏ ਸ਼ਹਿਰ ਵਿੱਚ ਮੇਰੇ ਉੱਤੇ ਆਪਣੀ ਅਚਰਜ਼ ਦਯਾ ਕੀਤੀ ਹੈ।
ברוך יהוה כי הפליא חסדו לי בעיר מצור
22 ੨੨ ਪਰ ਮੈਂ ਆਪਣੀ ਘਬਰਾਹਟ ਵਿੱਚ ਆਖਿਆ ਸੀ ਕਿ ਤੇਰੀਆਂ ਅੱਖੀਆਂ ਦੇ ਅੱਗੋਂ ਮੈਂ ਕੱਟਿਆਂ ਗਿਆ ਹਾਂ, ਤਾਂ ਵੀ ਜਦੋਂ ਮੈਂ ਤੇਰੀ ਦੁਹਾਈ ਦਿੱਤੀ ਤੂੰ ਮੇਰੀਆਂ ਬੇਨਤੀਆਂ ਦੀ ਅਵਾਜ਼ ਸੁਣੀ।
ואני אמרתי בחפזי-- נגרזתי מנגד עיניך אכן--שמעת קול תחנוני בשועי אליך
23 ੨੩ ਹੇ ਯਹੋਵਾਹ ਦੇ ਸਾਰੇ ਸੰਤੋ, ਉਹ ਦੇ ਨਾਲ ਪ੍ਰੇਮ ਰੱਖੋ, ਯਹੋਵਾਹ ਸੱਚਿਆਂ ਦਾ ਰਾਖ਼ਾ ਹੈ, ਪਰ ਹੰਕਾਰੀਆਂ ਨੂੰ ਪੂਰੀ ਸਜ਼ਾ ਦਿੰਦਾ ਹੈ ।
אהבו את-יהוה כל-חסידיו אמונים נצר יהוה ומשלם על-יתר עשה גאוה
24 ੨੪ ਹੇ ਸਾਰੇ ਯਹੋਵਾਹ ਦੀ ਆਸ ਰੱਖਣ ਵਾਲਿਓ, ਤਕੜੇ ਹੋਵੋ ਅਤੇ ਤੁਹਾਡਾ ਮਨ ਦਲੇਰ ਹੋਵੇ!
חזקו ויאמץ לבבכם-- כל-המיחלים ליהוה

< ਜ਼ਬੂਰ 31 >