< ਜ਼ਬੂਰ 42 >

1 ਪ੍ਰਧਾਨ ਵਜਾਉਣ ਵਾਲੇ ਦੇ ਲਈ ਕੋਰਹ ਵੰਸ਼ੀਆਂ ਦਾ ਮਸ਼ਕੀਲ। ਜਿਵੇਂ ਹਰਨੀ ਪਾਣੀ ਦੀਆਂ ਨਦੀਆਂ ਦੇ ਲਈ ਤਰਸਦੀ ਹੈ, ਤਿਵੇਂ ਹੀ ਮੇਰਾ ਜੀਅ, ਹੇ ਪਰਮੇਸ਼ੁਰ ਤੇਰੇ ਲਈ ਤਰਸਦਾ ਹੈ।
למנצח משכיל לבני-קרח ב כאיל תערג על-אפיקי-מים-- כן נפשי תערג אליך אלהים
2 ਮੇਰਾ ਜੀਅ ਪਰਮੇਸ਼ੁਰ ਦੇ ਲਈ, ਜਿਉਂਦੇ ਪਰਮੇਸ਼ੁਰ ਦੇ ਲਈ ਤਿਹਾਇਆ ਹੈ, ਮੈਂ ਕਦੋਂ ਜਾਂਵਾਂ ਅਤੇ ਪਰਮੇਸ਼ੁਰ ਦੇ ਸਨਮੁਖ ਹਾਜ਼ਰ ਹੋਵਾਂ?
צמאה נפשי לאלהים-- לאל חי מתי אבוא ואראה פני אלהים
3 ਮੇਰਾ ਭੋਜਨ ਦਿਨੇ ਰਾਤ ਮੇਰੇ ਹੰਝੂ ਹਨ, ਜਦੋਂ ਓਹ ਸਾਰਾ ਦਿਨ ਇਹ ਆਖਦੇ ਹਨ, ਤੇਰਾ ਪਰਮੇਸ਼ੁਰ ਹੈ ਕਿੱਥੇ?
היתה-לי דמעתי לחם יומם ולילה באמר אלי כל-היום איה אלהיך
4 ਇਹ ਗੱਲਾਂ ਮੈਂ ਚੇਤੇ ਕਰਦਾ ਹਾਂ ਤਾਂ ਮੇਰਾ ਮਨ ਭਰ ਆਉਂਦਾ ਹੈ, ਕਿ ਮੈਂ ਕਿਸ ਤਰ੍ਹਾਂ ਭੀੜ ਦੇ ਨਾਲ ਲੰਘਦਾ ਹੁੰਦਾ ਸੀ, ਅਤੇ ਬਹੁਤ ਸਾਰੀ ਭੀੜ ਨਾਲ ਪਰਮੇਸ਼ੁਰ ਦੇ ਘਰ ਵਿੱਚ, ਜੈ-ਜੈਕਾਰ ਤੇ ਧੰਨਵਾਦ ਦੇ ਸ਼ਬਦ ਨਾਲ ਲੈ ਜਾਂਦਾ ਹੁੰਦਾ ਸੀ।
אלה אזכרה ואשפכה עלי נפשי-- כי אעבר בסך אדדם עד-בית אלהים בקול-רנה ותודה המון חוגג
5 ਹੇ ਮੇਰੇ ਮਨ, ਤੂੰ ਕਿਉਂ ਝੁਕਿਆ ਹੋਇਆ ਹੈਂ? ਅਤੇ ਮੇਰੇ ਵਿੱਚ ਕਿਉਂ ਪਰੇਸ਼ਾਨ ਹੈਂ? ਪਰਮੇਸ਼ੁਰ ਉੱਤੇ ਆਸ ਰੱਖ ਮੈਂ ਤਾਂ ਉਸ ਦੇ ਦਰਸ਼ਣ ਨਾਲ ਮੁਕਤੀ ਪਾ ਕੇ ਫੇਰ ਉਸ ਦਾ ਧੰਨਵਾਦ ਕਰਾਂਗਾ।
מה-תשתוחחי נפשי-- ותהמי עלי הוחלי לאלהים כי-עוד אודנו-- ישועות פניו
6 ਹੇ ਮੇਰੇ ਪਰਮੇਸ਼ੁਰ, ਮੇਰਾ ਜੀਅ ਮੇਰੇ ਅੰਦਰ ਝੁਕਿਆ ਹੋਇਆ ਹੈ, ਇਸ ਕਾਰਨ ਮੈਂ ਯਰਦਨ ਅਤੇ ਹਰਮੋਨ ਦੀ ਧਰਤੀ ਤੋਂ ਅਤੇ ਮਿਸਾਰ ਦੇ ਪਰਬਤ ਤੋਂ ਤੇਰਾ ਸਿਮਰਨ ਕਰਾਂਗਾ।
אלהי-- עלי נפשי תשתוחח על-כן--אזכרך מארץ ירדן וחרמונים מהר מצער
7 ਤੇਰੇ ਪਾਣੀ ਦੀਆਂ ਧਾਰਾਂ ਦੀ ਆਵਾਜ਼ ਸੁਣ ਕੇ ਡੁੰਘਿਆਈ-ਡੁੰਘਿਆਈ ਨੂੰ ਪੁਕਾਰਦੀ ਹੈ, ਤੇਰੀਆਂ ਸਾਰੀਆਂ ਠਾਠਾਂ ਅਤੇ ਲਹਿਰਾਂ ਮੇਰੇ ਸਿਰ ਦੇ ਉੱਤੋਂ ਦੀ ਲੰਘ ਗਈਆਂ।
תהום-אל-תהום קורא לקול צנוריך כל-משבריך וגליך עלי עברו
8 ਦਿਨ ਨੂੰ ਯਹੋਵਾਹ ਆਪਣੀ ਦਯਾ ਦੀ ਆਗਿਆ ਦੇਵੇਗਾ, ਅਤੇ ਰਾਤ ਨੂੰ ਉਹ ਦਾ ਗੀਤ ਮੇਰੇ ਨਾਲ ਹੋਵੇਗਾ। ਉਹ ਮੇਰੇ ਜੀਵਨ ਦੇ ਪਰਮੇਸ਼ੁਰ ਅੱਗੇ ਇੱਕ ਪ੍ਰਾਰਥਨਾ ਹੋਵੇਗਾ।
יומם יצוה יהוה חסדו ובלילה שירה עמי-- תפלה לאל חיי
9 ਪਰਮੇਸ਼ੁਰ ਨੂੰ ਜੋ ਮੇਰੀ ਚੱਟਾਨ ਹੈ ਮੈ ਆਖਾਂਗਾ, ਤੂੰ ਮੈਨੂੰ ਕਿਉਂ ਭੁੱਲ ਗਿਆ ਹੈਂ? ਮੈ ਕਿਉਂ ਵੈਰੀ ਦੇ ਅਨ੍ਹੇਰ ਦੇ ਮਾਰੇ ਵਿਰਲਾਪ ਕਰਦਾ ਫਿਰਦਾ ਹਾਂ?
אומרה לאל סלעי-- למה שכחתני למה-קדר אלך-- בלחץ אויב
10 ੧੦ ਮੇਰੇ ਵਿਰੋਧੀ ਮੈਨੂੰ ਉਲਾਂਭਾ ਦਿੰਦੇ ਹਨ, ਜਾਣੋ, ਇਹ ਮੇਰੀਆਂ ਹੱਡੀਆਂ ਦਾ ਚੂਰ-ਚੂਰ ਹੋਣਾ ਹੈਂ, ਜਦੋਂ ਓਹ ਦਿਨ ਭਰ ਮੈਨੂੰ ਕਹੀ ਜਾਂਦੇ ਹਨ, ਕਿੱਥੇ ਹੈ ਤੇਰਾ ਪਰਮੇਸ਼ੁਰ?
ברצח בעצמותי-- חרפוני צוררי באמרם אלי כל-היום איה אלהיך
11 ੧੧ ਹੇ ਮੇਰੇ ਜੀਅ, ਤੂੰ ਕਿਉਂ ਝੁਕਿਆ ਹੋਇਆ ਹੈਂ, ਅਤੇ ਮੇਰੇ ਵਿੱਚ ਕਿਉਂ ਪਰੇਸ਼ਾਨ ਹੈਂ? ਪਰਮੇਸ਼ੁਰ ਉੱਤੇ ਆਸ ਰੱਖ! ਮੈਂ ਤਾਂ ਉਸ ਦਾ ਫੇਰ ਧੰਨਵਾਦ ਕਰਾਂਗਾ, ਜਿਹੜਾ ਮੇਰੇ ਮੁੱਖੜੇ ਦਾ ਬਚਾਓ ਅਤੇ ਮੇਰਾ ਪਰਮੇਸ਼ੁਰ ਹੈ।
מה-תשתוחחי נפשי-- ומה-תהמי עלי הוחילי לאלהים כי-עוד אודנו-- ישועת פני ואלהי

< ਜ਼ਬੂਰ 42 >