< ਜ਼ਬੂਰ 56 >

1 ਪ੍ਰਧਾਨ ਵਜਾਉਣ ਵਾਲੇ ਦੇ ਲਈ। ਯੋਂਤੇਲੇਖੋਕੀਮ ਰਾਗ ਵਿੱਚ ਦਾਊਦ ਦਾ ਮਿਕਤਾਮ ਜਦੋਂ ਫ਼ਲਿਸਤੀਆਂ ਨੇ ਉਸ ਨੂੰ ਗਥ ਨਗਰ ਵਿੱਚ ਫੜਿਆ ਸੀ। ਹੇ ਪਰਮੇਸ਼ੁਰ, ਮੇਰੇ ਉੱਤੇ ਦਯਾ ਕਰ, ਕਿਉਂ ਜੋ ਮਾਰੇ ਵੈਰੀ ਮੈਨੂੰ ਮਿੱਧਦੇ ਹਨ, ਓਹ ਸਾਰਾ ਦਿਨ ਲੜਦੇ ਹੋਏ ਮੈਨੂੰ ਦਬਾਈ ਜਾਂਦੇ ਹਨ!
למנצח על-יונת אלם רחקים-- לדוד מכתם באחז אותו פלשתים בגת ב חנני אלהים כי-שאפני אנוש כל-היום לחם ילחצני
2 ਮੇਰੇ ਘਾਤੀ ਮੈਨੂੰ ਸਾਰਾ ਦਿਨ ਮਿੱਧਦੇ ਹਨ, ਕਿਉਂ ਜੋ ਉਹ ਬਹੁਤ ਹਨ ਅਤੇ ਵੱਡੇ ਹੰਕਾਰ ਦੇ ਕਾਰਨ ਮੇਰੇ ਨਾਲ ਲੜਦੇ ਹਨ।
שאפו שוררי כל-היום כי-רבים לחמים לי מרום
3 ਜਿਸ ਵੇਲੇ ਮੈਨੂੰ ਡਰ ਹੋਵੇਗਾ, ਮੈਂ ਤੇਰੇ ਉੱਤੇ ਭਰੋਸਾ ਰੱਖਾਂਗਾ।
יום אירא-- אני אליך אבטח
4 ਪਰਮੇਸ਼ੁਰ ਵਿੱਚ ਮੈਂ ਉਸ ਦੇ ਬਚਨ ਦੀ ਉਸਤਤ ਕਰਾਂਗਾ, ਪਰਮੇਸ਼ੁਰ ਉੱਤੇ ਮੈਂ ਭਰੋਸਾ ਰੱਖਿਆ ਹੈ, ਮੈਂ ਨਾ ਡਰਾਂਗਾ, ਮਨੁੱਖ ਮੇਰਾ ਕੀ ਕਰ ਸਕਦਾ ਹੈ?
באלהים אהלל דברו באלהים בטחתי לא אירא מה-יעשה בשר לי
5 ਓਹ ਸਾਰਾ ਦਿਨ ਮੇਰੀਆਂ ਗੱਲਾਂ ਨੂੰ ਪਲਟਾਉਂਦੇ ਰਹਿੰਦੇ ਹਨ, ਉਨ੍ਹਾਂ ਦੀਆਂ ਸਾਰੀਆਂ ਸੋਚਾਂ ਮੇਰਾ ਬੁਰਾ ਕਰਨ ਦੀਆਂ ਹਨ।
כל-היום דברי יעצבו עלי כל-מחשבתם לרע
6 ਓਹ ਸਾਰੇ ਇਕੱਠੇ ਹੋ ਕੇ ਲੁੱਕ ਜਾਂਦੇ ਹਨ, ਓਹ ਮੇਰੇ ਕਦਮਾਂ ਦੀ ਖੋਜ ਕਰਦੇ ਹਨ, ਜਿਵੇਂ ਓਹ ਮੇਰੀ ਜਾਨ ਲਈ ਆਕੜਦੇ ਸਨ।
יגורו יצפינו (יצפונו)--המה עקבי ישמרו כאשר קוו נפשי
7 ਭਲਾ, ਓਹ ਬਦਕਾਰੀ ਨਾਲ ਬਚ ਨਿੱਕਲਣਗੇ? ਹੇ ਪਰਮੇਸ਼ੁਰ, ਕ੍ਰੋਧ ਨਾਲ ਉਨ੍ਹਾਂ ਲੋਕਾਂ ਨੂੰ ਹੇਠਾਂ ਲਾਹ ਦੇ!
על-און פלט-למו באף עמים הורד אלהים
8 ਤੂੰ ਮੇਰੇ ਅਵਾਰਾ ਫਿਰਨ ਦਾ ਲੇਖਾ ਕਰਦਾ ਹੈਂ, ਮੇਰਿਆਂ ਅੰਝੂਆਂ ਨੂੰ ਆਪਣੀ ਕੁੱਪੀ ਵਿੱਚ ਰੱਖ ਛੱਡ, ਭਲਾ, ਉਹ ਤੇਰੀ ਕਿਤਾਬ ਵਿੱਚ ਨਹੀਂ ਹਨ?।
נדי ספרתה-אתה שימה דמעתי בנאדך הלא בספרתך
9 ਜਿਸ ਦਿਨ ਮੈਂ ਪੁਕਾਰਾਂ ਤਦ ਮੇਰੇ ਵੈਰੀ ਪਿਛਾਂਹ ਮੁੜ ਜਾਣਗੇ, ਮੈਂ ਇਹ ਜਾਣਦਾ ਹਾਂ ਕਿ ਪਰਮੇਸ਼ੁਰ ਮੇਰੀ ਵੱਲ ਹੈ।
אז ישובו אויבי אחור ביום אקרא זה-ידעתי כי-אלהים לי
10 ੧੦ ਪਰਮੇਸ਼ੁਰ ਵਿੱਚ ਮੈਂ ਬਚਨ ਦੀ ਉਸਤਤ ਕਰਾਂਗਾ, ਯਹੋਵਾਹ ਵਿੱਚ ਮੈਂ ਬਚਨ ਦੀ ਉਸਤਤ ਕਰਾਂਗਾ।
באלהים אהלל דבר ביהוה אהלל דבר
11 ੧੧ ਪਰਮੇਸ਼ੁਰ ਉੱਤੇ ਮੈਂ ਭਰੋਸਾ ਰੱਖਿਆ ਹੈ, ਮੈਂ ਨਾ ਡਰਾਂਗਾ, ਆਦਮੀ ਮੇਰਾ ਕੀ ਕਰ ਸਕਦਾ ਹੈ?
באלהים בטחתי לא אירא מה-יעשה אדם לי
12 ੧੨ ਹੇ ਪਰਮੇਸ਼ੁਰ, ਤੇਰੀਆਂ ਸੁੱਖਣਾ ਮੇਰੇ ਉੱਤੇ ਹਨ, ਮੈਂ ਧੰਨਵਾਦ ਦੀਆਂ ਭੇਟਾਂ ਤੈਨੂੰ ਦਿਆਂਗਾ,
עלי אלהים נדריך אשלם תודת לך
13 ੧੩ ਕਿਉਂ ਜੋ ਤੂੰ ਮੇਰੀ ਜਾਨ ਮੌਤ ਤੋਂ ਛੁਡਾਈ ਹੈ, - ਭਲਾ, ਤੂੰ ਮੇਰਿਆਂ ਪੈਰਾਂ ਨੂੰ ਠੇਡੇ ਖਾਣ ਤੋਂ ਨਾ ਬਚਾਵੇਂਗਾ, ਕਿ ਮੈਂ ਪਰਮੇਸ਼ੁਰ ਦੇ ਸਨਮੁਖ ਜਿਉਂਦਿਆਂ ਦੇ ਚਾਨਣ ਵਿੱਚ ਚੱਲਾਂ ਫਿਰਾਂ?
כי הצלת נפשי ממות-- הלא רגלי מדחי להתהלך לפני אלהים-- באור החיים

< ਜ਼ਬੂਰ 56 >