< ਜ਼ਬੂਰ 59 >

1 ਪ੍ਰਧਾਨ ਵਜਾਉਣ ਵਾਲੇ ਦੇ ਲਈ ਅਲ-ਤਸ਼ਹੇਤ ਦੇ ਰਾਗ ਵਿੱਚ ਦਾਊਦ ਦਾ ਮਿਕਤਾਮ; ਜਦੋਂ ਸ਼ਾਊਲ ਦੇ ਭੇਜੇ ਹੋਏ ਲੋਕਾਂ ਨੇ ਉਸ ਨੂੰ ਮਾਰਨ ਲਈ ਘਰ ਉੱਤੇ ਪਹਿਰਾ ਦਿੱਤਾ। ਹੇ ਪਰਮੇਸ਼ੁਰ, ਮੇਰੇ ਵੈਰੀਆਂ ਤੋਂ ਮੈਨੂੰ ਛੁਡਾ, ਮੇਰੇ ਵਿਰੋਧੀਆਂ ਤੋਂ ਮੈਨੂੰ ਉਚਿਆਈ ਤੇ ਰੱਖ!
למנצח אל-תשחת לדוד מכתם בשלח שאול וישמרו את-הבית להמיתו ב הצילני מאיבי אלהי ממתקוממי תשגבני
2 ਮੈਨੂੰ ਬਦਕਾਰਾਂ ਤੋਂ ਛੁਡਾ, ਅਤੇ ਖੂਨੀ ਮਨੁੱਖਾਂ ਤੋਂ ਮੈਨੂੰ ਬਚਾ!
הצילני מפעלי און ומאנשי דמים הושיעני
3 ਵੇਖ ਤਾਂ, ਓਹ ਮੇਰੀ ਜਾਨ ਦੀ ਘਾਤ ਵਿੱਚ ਲੱਗੇ ਹੋਏ ਹਨ, ਬਲਵੰਤ ਮੇਰੇ ਵਿਰੁੱਧ ਇਕੱਠੇ ਹੋਏ ਹਨ। ਹੇ ਯਹੋਵਾਹ, ਨਾ ਮੇਰਾ ਕੁਝ ਅਪਰਾਧ ਨਾ ਮੇਰਾ ਕੁਝ ਪਾਪ ਹੈ,
כי הנה ארבו לנפשי-- יגורו עלי עזים לא-פשעי ולא-חטאתי יהוה
4 ਮੇਰੀ ਬਦੀ ਤੋਂ ਬਿਨ੍ਹਾਂ ਓਹ ਭੱਜ ਕੇ ਆਪਣੇ ਆਪ ਨੂੰ ਤਿਆਰ ਕਰਦੇ ਹਨ, ਮੇਰੀ ਸਹਾਇਤਾ ਲਈ ਜਾਗ ਅਤੇ ਵੇਖ!
בלי-עון ירצון ויכוננו עורה לקראתי וראה
5 ਹੇ ਯਹੋਵਾਹ, ਸੈਨਾਂ ਦੇ ਪਰਮੇਸ਼ੁਰ, ਇਸਰਾਏਲ ਦੇ ਪਰਮੇਸ਼ੁਰ, ਤੂੰ ਸਾਰੀਆਂ ਕੌਮਾਂ ਦੀ ਖ਼ਬਰ ਲੈਣ ਨੂੰ ਜਾਗ ਉੱਠ! ਕਿਸੇ ਖੋਟੇ ਬਦਕਾਰ ਉੱਤੇ ਦਯਾ ਨਾ ਕਰ! ਸਲਹ।
ואתה יהוה-אלהים צבאות אלהי ישראל-- הקיצה לפקד כל-הגוים אל-תחן כל-בגדי און סלה
6 ਓਹ ਸ਼ਾਮ ਵੇਲੇ ਨੂੰ ਮੁੜ ਆਣ ਕੇ ਕੁੱਤੇ ਵਾਂਗੂੰ ਭੌਂਕਦੇ ਹਨ, ਅਤੇ ਨਗਰ ਵਿੱਚ ਘੁੰਮਦੇ ਫਿਰਦੇ ਹਨ।
ישובו לערב יהמו ככלב ויסובבו עיר
7 ਵੇਖ, ਓਹ ਆਪਣੇ ਮੂੰਹੋਂ ਡਕਾਰਦੇ ਹਨ, ਉਨ੍ਹਾਂ ਦੇ ਬੁੱਲ੍ਹਾਂ ਉੱਤੇ ਤਲਵਾਰਾਂ ਹਨ, ਕਿਉਂ ਜੋ ਓਹ ਆਖਦੇ ਹਨ, ਕੌਣ ਸੁਣਦਾ ਹੈ?
הנה יביעון בפיהם--חרבות בשפתותיהם כי-מי שמע
8 ਪਰ ਹੇ ਯਹੋਵਾਹ, ਤੂੰ ਉਨ੍ਹਾਂ ਉੱਤੇ ਹੱਸੇਂਗਾ, ਤੂੰ ਸਾਰੀਆਂ ਕੌਮਾਂ ਨੂੰ ਠੱਠੇ ਵਿੱਚ ਉਡਾਵੇਂਗਾ!।
ואתה יהוה תשחק-למו תלעג לכל-גוים
9 ਹੇ ਮੇਰੇ ਬਲ, ਮੈਂ ਤੇਰੀ ਵੱਲ ਗੌਰ ਕਰਾਂਗਾ, ਪਰਮੇਸ਼ੁਰ ਮੇਰਾ ਉੱਚਾ ਗੜ੍ਹ ਜੋ ਹੈ।
עזו אליך אשמרה כי-אלהים משגבי
10 ੧੦ ਮੇਰਾ ਦਯਾਵਾਨ ਪਰਮੇਸ਼ੁਰ ਮੈਨੂੰ ਮਿਲੇਗਾ, ਪਰਮੇਸ਼ੁਰ ਮੈਨੂੰ ਮੇਰੇ ਘਾਤੀਆਂ ਉੱਤੇ ਮੇਰੀ ਫਤਹ ਵਿਖਾਵੇਗਾ।
אלהי חסדו (חסדי) יקדמני אלהים יראני בשררי
11 ੧੧ ਉਨ੍ਹਾਂ ਨੂੰ ਨਾ ਵੱਢ, ਮਤੇ ਮੇਰੀ ਪਰਜਾ ਭੁੱਲ ਜਾਵੇ, ਹੇ ਪ੍ਰਭੂ, ਸਾਡੀ ਢਾਲ਼, ਆਪਣੀ ਸ਼ਕਤੀ ਨਾਲ, ਉਨ੍ਹਾਂ ਨੂੰ ਭੁਆਂ ਕੇ ਹੇਠਾਂ ਕਰ ਦੇ!
אל-תהרגם פן ישכחו עמי--הניעמו בחילך והורידמו מגננו אדני
12 ੧੨ ਉਨ੍ਹਾਂ ਦੇ ਬੁੱਲ੍ਹਾਂ ਦੀਆਂ ਗੱਲਾਂ ਤੇ ਉਨ੍ਹਾਂ ਦੇ ਮੂੰਹ ਦੇ ਪਾਪ ਦੇ ਕਾਰਨ, ਅਤੇ ਉਸ ਫਿਟਕਾਰ ਤੇ ਉਸ ਝੂਠ ਦੇ ਕਾਰਨ ਜੋ ਓਹ ਬੋਲਦੇ ਹਨ, ਓਹ ਆਪਣੇ ਹੰਕਾਰ ਵਿੱਚ ਫੜੇ ਜਾਣ!
חטאת-פימו דבר-שפתימו וילכדו בגאונם ומאלה ומכחש יספרו
13 ੧੩ ਕ੍ਰੋਧ ਨਾਲ ਉਨ੍ਹਾਂ ਦਾ ਅੰਤ ਕਰ, ਉਨ੍ਹਾਂ ਦਾ ਅੰਤ ਕਰ! ਉਨ੍ਹਾਂ ਦਾ ਕੱਖ ਨਾ ਰਹੇ, ਤਾਂ ਲੋਕ ਜਾਣਨ ਕਿ ਪਰਮੇਸ਼ੁਰ ਯਾਕੂਬ ਉੱਤੇ, ਸਗੋਂ ਧਰਤੀ ਦੇ ਅੰਤ ਉੱਤੇ ਰਾਜ ਕਰਦਾ ਹੈ! ਸਲਹ।
כלה בחמה כלה ואינמו וידעו--כי-אלהים משל ביעקב לאפסי הארץ סלה
14 ੧੪ ਤਾਂ ਓਹ ਸ਼ਾਮਾਂ ਨੂੰ ਮੁੜ ਆਣ ਕੇ ਕੁੱਤੇ ਵਾਂਗੂੰ ਭੌਂਕਣ, ਅਤੇ ਨਗਰ ਵਿੱਚ ਘੁੰਮਣ ਫਿਰਨ।
וישבו לערב יהמו ככלב ויסובבו עיר
15 ੧੫ ਓਹ ਟੁੱਕ ਦੇ ਲੱਭਣ ਨੂੰ ਭੌਂਦੇ ਫਿਰਨ, ਅਤੇ ਜੇ ਰੱਜ ਨਾ ਜਾਨ ਤਾਂ ਸਾਰੀ ਰਾਤ ਠਹਿਰਨ!
המה ינועון (יניעון) לאכל-- אם-לא ישבעו וילינו
16 ੧੬ ਪਰ ਮੈਂ ਤੇਰੀ ਸਮਰੱਥਾ ਨੂੰ ਗਾਵਾਂਗਾ, ਅਤੇ ਸਵੇਰ ਨੂੰ ਤੇਰੀ ਦਯਾ ਦਾ ਜੈ ਜੈ ਕਾਰ ਕਰਾਂਗਾ। ਤੂੰ ਤਾਂ ਮੇਰਾ ਉੱਚਾ ਗੜ੍ਹ ਅਤੇ ਮੇਰੀ ਬਿਪਤਾ ਦੇ ਦਿਨ ਮੇਰੀ ਪਨਾਹਗਾਰ ਰਿਹਾ ਹੈਂ।
ואני אשיר עזך-- וארנן לבקר חסדך כי-היית משגב לי ומנוס ביום צר-לי
17 ੧੭ ਹੇ ਮੇਰੇ ਬਲ, ਮੈਂ ਤੇਰਾ ਭਜਨ ਕੀਰਤਨ ਕਰਾਂਗਾ, ਕਿਉਂ ਜੋ ਪਰਮੇਸ਼ੁਰ ਮੇਰਾ ਉੱਚਾ ਗੜ੍ਹ ਅਤੇ ਮੇਰਾ ਦਿਆਲੂ ਪਰਮੇਸ਼ੁਰ ਹੈ।
עזי אליך אזמרה כי-אלהים משגבי אלהי חסדי

< ਜ਼ਬੂਰ 59 >