< ਜ਼ਬੂਰ 60 >

1 ਪ੍ਰਧਾਨ ਵਜਾਉਣ ਵਾਲੇ ਦੇ ਲਈ। ਸ਼ੂਸ਼ਨੇਦੂਤ ਦੇ ਰਾਗ ਵਿੱਚ ਦਾਊਦ ਦਾ ਮਿਕਤਾਮ। ਜਦੋਂ ਉਹ ਅਰਮ ਨਹਰੈਮ ਅਤੇ ਅਰਮ ਸੋਬਾਹ ਦੇ ਨਾਲ ਲੜਦਾ ਸੀ ਅਤੇ ਯੋਆਬ ਨੇ ਵਾਪਸ ਮੁੜ ਕੇ ਲੂਣ ਦੀ ਵਾਦੀ ਵਿੱਚ ਅਦੋਮੀਆਂ ਦੇ ਬਾਰਾਂ ਹਜ਼ਾਰ ਮਨੁੱਖ ਮਾਰ ਦਿੱਤੇ। ਹੇ ਪਰਮੇਸ਼ੁਰ, ਤੂੰ ਸਾਨੂੰ ਤਿਆਗ ਦਿੱਤਾ, ਤੂੰ ਸਾਨੂੰ ਢਾਹ ਸੁੱਟਿਆ ਹੈ, ਤੂੰ ਕ੍ਰੋਧੀ ਹੋਇਆ, ਸਾਨੂੰ ਫੇਰ ਬਹਾਲ ਕਰ!
למנצח על-שושן עדות מכתם לדוד ללמד ב בהצותו את ארם נהרים-- ואת-ארם צובה וישב יואב ויך את-אדום בגיא-מלח-- שנים עשר אלף ג אלהים זנחתנו פרצתנו אנפת תשובב לנו
2 ਤੂੰ ਧਰਤੀ ਨੂੰ ਕੰਬਾ ਦਿੱਤਾ, ਤੂੰ ਉਹ ਨੂੰ ਪਾੜ ਦਿੱਤਾ ਹੈ, ਉਹ ਦੀਆਂ ਤੇੜਾਂ ਨੂੰ ਸੁਧਾਰ ਕਿਉਂ ਜੋ ਇਹ ਡੋਲਦੀ ਹੈ!
הרעשתה ארץ פצמתה רפה שבריה כי-מטה
3 ਤੂੰ ਆਪਣੀ ਪਰਜਾ ਨੂੰ ਡਾਢੇ ਕਲੇਸ਼ ਵਿਖਾਏ ਹਨ, ਤੂੰ ਸਾਨੂੰ ਡੋਲਣ ਦੀ ਮਧ ਪਿਆਈ ਹੈ।
הראית עמך קשה השקיתנו יין תרעלה
4 ਤੂੰ ਆਪਣੇ ਭੈਅ ਮੰਨਣ ਵਾਲਿਆਂ ਨੂੰ ਇੱਕ ਝੰਡਾ ਦਿੱਤਾ ਹੈ, ਕਿ ਉਹ ਸਚਿਆਈ ਦੇ ਕਾਰਨ ਵਿਖਾਇਆ ਜਾਵੇ। ਸਲਹ।
נתתה ליראיך נס להתנוסס-- מפני קשט סלה
5 ਇਸ ਲਈ ਜੋ ਤੇਰੇ ਪਿਆਰੇ ਛੁਡਾਏ ਜਾਣ, ਤੂੰ ਆਪਣੇ ਸੱਜੇ ਹੱਥ ਨਾਲ ਬਚਾ ਲੈ ਅਤੇ ਸਾਨੂੰ ਉੱਤਰ ਦੇ!
למען יחלצון ידידיך הושיעה ימינך ועננו (וענני)
6 ਪਰਮੇਸ਼ੁਰ ਨੇ ਆਪਣੇ ਪਵਿੱਤਰ ਸਥਾਨ ਤੋਂ ਬਚਨ ਕੀਤਾ ਹੈ, ਮੈਂ ਖੁਸ਼ੀ ਮਨਾਵਾਂਗਾ, ਮੈਂ ਸ਼ਕਮ ਨੂੰ ਵੰਡ ਦਿਆਂਗਾ ਤੇ ਸੁੱਕੋਥ ਦੀ ਘਾਟੀ ਨੂੰ ਮਿਣਾਂਗਾ।
אלהים דבר בקדשו--אעלזה אחלקה שכם ועמק סכות אמדד
7 ਗਿਲਆਦ ਮੇਰਾ ਹੈ, ਮਨੱਸ਼ਹ ਵੀ ਅਤੇ ਇਫ਼ਰਾਈਮ ਮੇਰੇ ਸਿਰ ਦਾ ਟੋਪ ਹੈ, ਯਹੂਦਾਹ ਮੇਰਾ ਰਾਜ ਡੰਡਾ ਹੈ,
לי גלעד ולי מנשה ואפרים מעוז ראשי יהודה מחקקי
8 ਮੋਆਬ ਮੇਰੀ ਚਿਲਮਚੀ ਹੈ, ਅਦੋਮ ਉੱਤੇ ਮੈਂ ਆਪਣਾ ਪੌਲਾ ਸੁੱਟਾਂਗਾ, ਹੇ ਫ਼ਲਿਸਤ, ਤੂੰ ਮੇਰਾ ਨਾਰਾ ਮਾਰ!
מואב סיר רחצי--על-אדום אשליך נעלי עלי פלשת התרועעי
9 ਕੌਣ ਮੈਨੂੰ ਉਸ ਸਫ਼ੀਲਦਾਰ ਸ਼ਹਿਰ ਵਿੱਚ ਲੈ ਜਾਵੇਗਾ? ਕੌਣ ਅਦੋਮ ਦੇਸ ਤੱਕ ਮੇਰੀ ਅਗਵਾਈ ਕਰੇਗਾ?
מי יבלני עיר מצור מי נחני עד-אדום
10 ੧੦ ਭਲਾ, ਤੂੰ, ਹੇ ਪਰਮੇਸ਼ੁਰ, ਸਾਨੂੰ ਤਿਆਗ ਨਹੀਂ ਦਿੱਤਾ ਹੈ, ਹੇ ਪਰਮੇਸ਼ੁਰ, ਕੀ ਤੂੰ ਸਾਡੀਆਂ ਸੈਨਾਂ ਦੇ ਸੰਗ ਨਹੀਂ ਚੱਲਦਾ?
הלא-אתה אלהים זנחתנו ולא-תצא אלהים בצבאותינו
11 ੧੧ ਵਿਰੋਧੀ ਤੋਂ ਸਾਡੀ ਸਹਾਇਤਾ ਕਰ, ਕਿਉਂ ਜੋ ਆਦਮੀ ਵੱਲੋਂ ਬਚਾਓ ਵਿਅਰਥ ਹੈ।
הבה-לנו עזרת מצר ושוא תשועת אדם
12 ੧੨ ਪਰਮੇਸ਼ੁਰ ਦੀ ਮਦਦ ਦੇ ਨਾਲ ਅਸੀਂ ਸੂਰਮਗਤੀ ਕਰਾਂਗੇ, ਉਹੀ ਸਾਡੇ ਵਿਰੋਧੀਆਂ ਨੂੰ ਲਤਾੜ ਸੁੱਟੇਗਾ!
באלהים נעשה-חיל והוא יבוס צרינו

< ਜ਼ਬੂਰ 60 >