< ਜ਼ਬੂਰ 62 >

1 ਪ੍ਰਧਾਨ ਵਜਾਉਣ ਵਾਲੇ ਦੇ ਲਈ: ਦਾਊਦ ਦਾ ਭਜਨ। ਯਦੂਥੂਨ ਦੀ ਰਾਗ ਉੱਤੇ। ਮੇਰੀ ਜਾਨ ਪਰਮੇਸ਼ੁਰ ਦੇ ਹੀ ਅੱਗੇ ਚੁੱਪ-ਚਾਪ ਹੈ, ਮੇਰਾ ਬਚਾਓ ਉਸੇ ਵੱਲੋਂ ਹੈ।
למנצח על-ידותון-- מזמור לדוד ב אך אל-אלהים דומיה נפשי ממנו ישועתי
2 ਉਹੋ ਮੇਰੀ ਚੱਟਾਨ ਅਤੇ ਮੇਰਾ ਬਚਾਓ ਹੈ, ਉਹ ਮੇਰਾ ਉੱਚਾ ਗੜ੍ਹ ਹੈ, ਮੈਂ ਬਹੁਤਾ ਨਾ ਡੋਲਾਂਗਾ।
אך-הוא צורי וישועתי משגבי לא-אמוט רבה
3 ਤੁਸੀਂ ਕਦ ਤੋੜੀ ਇੱਕ ਮਨੁੱਖ ਉੱਤੇ ਹੱਲਾ ਕਰਦੇ ਰਹੋਗੇ, ਤਾਂ ਜੋ ਤੁਸੀਂ ਸਭ ਮਿਲ ਕੇ ਉਸ ਨੂੰ ਵੱਢ ਸੁੱਟੋ, ਜੋ ਝੁਕੀ ਹੋਈ ਕੰਧ ਤੇ ਹਿੱਲਦੀ ਹੋਈ ਵਾੜ ਵਰਗਾ ਹੈ?
עד-אנה תהותתו על-איש-- תרצחו כלכם כקיר נטוי גדר הדחויה
4 ਓਹ ਮਤਾ ਪਕਾਉਂਦੇ ਹਨ ਨਿਰਾ ਇਸੇ ਲਈ ਕਿ ਉਹ ਨੂੰ ਉਹ ਦੀ ਪਦਵੀ ਤੋਂ ਡੇਗ ਦੇਣ, ਓਹ ਝੂਠ ਨੂੰ ਪਸੰਦ ਕਰਦੇ ਹਨ, ਮੂੰਹੋਂ ਤਾਂ ਓਹ ਅਸੀਸ ਦਿੰਦੇ ਹਨ ਪਰ ਅੰਦਰੋਂ ਸਰਾਪ ਦਿੰਦੇ ਹਨ। ਸਲਹ।
אך משאתו יעצו להדיח-- ירצו כזב בפיו יברכו ובקרבם יקללו-סלה
5 ਹੇ ਮੇਰੀ ਜਾਨ, ਤੂੰ ਪਰਮੇਸ਼ੁਰ ਹੀ ਦੇ ਅੱਗੇ ਚੁੱਪ-ਚਾਪ ਰਹਿ, ਕਿਉਂ ਜੋ ਮੇਰੀ ਤਾਂਘ ਉਸੇ ਵੱਲੋਂ ਹੈ।
אך לאלהים דומי נפשי כי-ממנו תקותי
6 ਉਹੋ ਮੇਰੀ ਚੱਟਾਨ ਅਤੇ ਮੇਰਾ ਬਚਾਓ ਹੈ, ਉਹੋ ਮੇਰਾ ਉੱਚਾ ਗੜ੍ਹ ਹੈ, ਮੈਂ ਨਾ ਡੋਲਾਂਗਾ।
אך-הוא צורי וישועתי משגבי לא אמוט
7 ਮੇਰਾ ਬਚਾਓ ਅਤੇ ਮੇਰਾ ਪਰਤਾਪ ਪਰਮੇਸ਼ੁਰ ਉੱਤੇ ਕਾਇਮ ਹੈ, ਮੇਰੇ ਬਲ ਦੀ ਚੱਟਾਨ ਅਤੇ ਮੇਰੀ ਪਨਾਹ ਪਰਮੇਸ਼ੁਰ ਵਿੱਚ ਹੈ।
על-אלהים ישעי וכבודי צור-עזי מחסי באלהים
8 ਹੇ ਪਰਜਾ, ਹਰ ਵੇਲੇ ਉਸ ਉੱਤੇ ਭਰੋਸਾ ਰੱਖੋ, ਆਪਣਾ ਮਨ ਉਹ ਦੇ ਅੱਗੇ ਖੋਲ੍ਹ ਦਿਓ, ਪਰਮੇਸ਼ੁਰ ਸਾਡੀ ਪਨਾਹ ਹੈ। ਸਲਹ।
בטחו בו בכל-עת עם-- שפכו-לפניו לבבכם אלהים מחסה-לנו סלה
9 ਨੀਚ ਲੋਕ ਸਾਹ ਹੀ ਹਨ, ਅਤੇ ਉੱਚੀ ਪਦਵੀ ਵਾਲੇ ਮਿਥਿਆ ਹਨ, ਤੱਕੜੀ ਵਿੱਚ ਉਹ ਉਤਾਹਾਂ ਚੜ੍ਹ ਜਾਂਦੇ ਹਨ, ਓਹ ਸਾਹ ਨਾਲੋਂ ਹਲਕੇ ਹਨ।
אך הבל בני-אדם-- כזב בני-איש במאזנים לעלות המה מהבל יחד
10 ੧੦ ਅਨ੍ਹੇਰ ਉੱਤੇ ਭਰੋਸਾ ਨਾ ਰੱਖੋ, ਨਾ ਲੁੱਟ ਮਾਰ ਕਰ ਕੇ ਫੂੰ-ਫੂੰ ਕਰੋ, ਧਨ ਸੰਪਤੀ ਜੇ ਵਧ ਜਾਵੇ ਤਾਂ ਉਸ ਉੱਤੇ ਮਨ ਨਾ ਲਾਓ।
אל-תבטחו בעשק ובגזל אל-תהבלו חיל כי-ינוב-- אל-תשיתו לב
11 ੧੧ ਪਰਮੇਸ਼ੁਰ ਇੱਕੋ ਵਾਰ ਬੋਲਿਆ, ਸਗੋਂ ਦੋ ਵਾਰੀ ਮੈਂ ਇਹ ਸੁਣਿਆ, ਕਿ ਸਮਰੱਥਾ ਪਰਮੇਸ਼ੁਰ ਦੀ ਹੈ।
אחת דבר אלהים--שתים-זו שמעתי כי עז לאלהים
12 ੧੨ ਹੇ ਪ੍ਰਭੂ, ਦਯਾ ਵੀ ਤੇਰੀ ਹੀ ਹੈ, ਕਿਉਂ ਜੋ ਤੂੰ ਹਰ ਮਨੁੱਖ ਨੂੰ ਉਹ ਦੀਆਂ ਕੀਤੀਆਂ ਅਨੁਸਾਰ ਫਲ ਦਿੰਦਾ ਹੈਂ।
ולך-אדני חסד כי-אתה תשלם לאיש כמעשהו

< ਜ਼ਬੂਰ 62 >