< ਜ਼ਬੂਰ 63 >

1 ਦਾਊਦ ਦਾ ਭਜਨ, ਜਦੋਂ ਉਹ ਯਹੂਦਾਹ ਦੇ ਜੰਗਲ ਵਿੱਚ ਸੀ। ਹੇ ਪਰਮੇਸ਼ੁਰ, ਤੂੰ ਮੇਰਾ ਪਰਮੇਸ਼ੁਰ ਹੈਂ, ਮੈਂ ਦਿਲ ਤੋਂ ਤੈਨੂੰ ਭਾਲਦਾ ਹਾਂ, ਮੇਰੀ ਜਾਨ ਤੇਰੀ ਤਿਹਾਈ ਹੈ, ਮੇਰਾ ਸਰੀਰ ਤੇਰੇ ਲਈ ਤਰਸਦਾ ਹੈ, ਸੁੱਕੀ ਅਤੇ ਬੰਜਰ ਧਰਤੀ ਵਿੱਚ ਜਿੱਥੇ ਪਾਣੀ ਨਹੀਂ ਹੈ।
מזמור לדוד בהיותו במדבר יהודה ב אלהים אלי אתה-- אשחרך צמאה לך נפשי-- כמה לך בשרי בארץ-ציה ועיף בלי-מים
2 ਤਾਂ ਮੈਂ ਪਵਿੱਤਰ ਸਥਾਨ ਵਿੱਚ ਤੇਰਾ ਦਰਸ਼ਣ ਪਾਇਆ, ਕਿ ਮੈਂ ਤੇਰਾ ਬਲ ਅਤੇ ਤੇਰੀ ਮਹਿਮਾ ਵੇਖਾਂ।
כן בקדש חזיתך-- לראות עזך וכבודך
3 ਇਸ ਲਈ ਕਿ ਤੇਰੀ ਦਯਾ ਜੀਵਨ ਨਾਲੋਂ ਵੀ ਚੰਗੀ ਹੈ, ਮੇਰੇ ਬੁੱਲ੍ਹ ਤੇਰੀ ਉਸਤਤ ਕਰਨਗੇ।
כי-טוב חסדך מחיים שפתי ישבחונך
4 ਸੋ ਮੈਂ ਆਪਣੇ ਜੀਵਨ ਵਿੱਚ ਤੈਨੂੰ ਮੁਬਾਰਕ ਆਖਾਂਗਾ, ਮੈਂ ਤੇਰਾ ਨਾਮ ਲੈ ਕੇ ਆਪਣੇ ਹੱਥ ਪਸਾਰਾਂਗਾ।
כן אברכך בחיי בשמך אשא כפי
5 ਜਿਵੇਂ ਚਰਬੀ ਤੇ ਥਿੰਧਿਆਈ ਨਾਲ ਮੇਰਾ ਜੀਅ ਤ੍ਰਿਪਤ ਹੋਵੇਗਾ, ਅਤੇ ਜੈਕਾਰਿਆਂ ਦੇ ਬੁੱਲ੍ਹਾਂ ਨਾਲ ਮੇਰਾ ਮੂੰਹ ਤੇਰੀ ਉਸਤਤ ਕਰੇਗਾ,
כמו חלב ודשן תשבע נפשי ושפתי רננות יהלל-פי
6 ਜਿਸ ਵੇਲੇ ਮੈਂ ਆਪਣੇ ਵਿਛਾਉਣੇ ਉੱਤੇ ਤੈਨੂੰ ਯਾਦ ਕਰਦਾ ਹਾਂ, ਅਤੇ ਰਾਤ ਦੇ ਪਹਿਰਾਂ ਵਿੱਚ ਤੇਰਾ ਧਿਆਨ ਕਰਦਾ ਹਾਂ।
אם-זכרתיך על-יצועי-- באשמרות אהגה-בך
7 ਤੂੰ ਮੇਰਾ ਸਹਾਇਕ ਹੋਇਆ ਹੈਂ, ਤੇਰੇ ਖੰਭਾਂ ਦੀ ਛਾਂ ਹੇਠ ਮੈਂ ਜੈਕਾਰੇ ਗਜਾਵਾਂਗਾ।
כי-היית עזרתה לי ובצל כנפיך ארנן
8 ਮੇਰਾ ਜੀਅ ਤੇਰੇ ਪਿੱਛੇ-ਪਿੱਛੇ ਲੱਗਿਆ ਹੋਇਆ ਹੈ, ਤੇਰਾ ਸੱਜਾ ਹੱਥ ਮੈਨੂੰ ਸੰਭਾਲਦਾ ਹੈ।
דבקה נפשי אחריך בי תמכה ימינך
9 ਜਿਹੜੇ ਮੇਰੀ ਜਾਨ ਦੀ ਬਰਬਾਦੀ ਚਾਹੁੰਦੇ ਹਨ, ਓਹ ਧਰਤੀ ਦੇ ਹੇਠਲੇ ਥਾਵਾਂ ਵਿੱਚ ਚੱਲੇ ਜਾਣਗੇ।
והמה--לשואה יבקשו נפשי יבאו בתחתיות הארץ
10 ੧੦ ਓਹ ਤਲਵਾਰ ਦੇ ਹਵਾਲੇ ਕੀਤੇ ਜਾਣਗੇ, ਓਹ ਗਿੱਦੜਾਂ ਦੇ ਹਿੱਸੇ ਆਉਣਗੇ।
יגירהו על-ידי-חרב מנת שעלים יהיו
11 ੧੧ ਪਰ ਪਾਤਸ਼ਾਹ ਪਰਮੇਸ਼ੁਰ ਵਿੱਚ ਅਨੰਦ ਹੋਵੇਗਾ, ਹਰੇਕ ਜਿਹੜਾ ਉਸ ਦੀ ਸਹੁੰ ਖਾਂਦਾ ਹੈ ਮਾਣ ਕਰੇਗਾ, ਪਰ ਛਲੀਆਂ ਦੇ ਮੂੰਹ ਬੰਦ ਕੀਤੇ ਜਾਣਗੇ।
והמלך ישמח באלהים יתהלל כל-הנשבע בו כי יסכר פי דוברי-שקר

< ਜ਼ਬੂਰ 63 >