< ਜ਼ਬੂਰ 90 >

1 ਪਰਮੇਸ਼ੁਰ ਦੇ ਜਨ ਮੂਸਾ ਦੀ ਪ੍ਰਾਰਥਨਾ ਹੇ ਪ੍ਰਭੂ, ਪੀੜ੍ਹੀਓਂ ਪੀੜ੍ਹੀ, ਤੂੰ ਹੀ ਸਾਡੀ ਵੱਸੋਂ ਰਿਹਾ ਹੈਂ।
תפלה למשה איש-האלהים אדני--מעון אתה היית לנו בדר ודר
2 ਉਸ ਤੋਂ ਪਹਿਲਾਂ ਕਿ ਪਰਬਤ ਉਤਪਤ ਹੋਏ, ਅਤੇ ਧਰਤੀ ਅਤੇ ਜਗਤ ਨੂੰ ਤੂੰ ਰਚਿਆ, ਆਦ ਤੋਂ ਅੰਤ ਤੱਕ ਤੂੰ ਹੀ ਪਰਮੇਸ਼ੁਰ ਹੈਂ।
בטרם הרים ילדו-- ותחולל ארץ ותבל ומעולם עד-עולם אתה אל
3 ਤੂੰ ਇਨਸਾਨ ਨੂੰ ਖਾਕ ਵੱਲ ਮੋੜ ਦਿੰਦਾ ਹੈਂ, ਅਤੇ ਫਰਮਾਉਂਦਾ ਹੈਂ, ਹੇ ਆਦਮ ਵੰਸ਼ੀਓ, ਮੁੜੋ!
תשב אנוש עד-דכא ותאמר שובו בני-אדם
4 ਤੇਰੀ ਨਿਗਾਹ ਵਿੱਚ ਤਾਂ ਹਜ਼ਾਰ ਵਰ੍ਹੇ ਕੱਲ ਦੇ ਦਿਨ ਵਰਗੇ ਜਦ ਕਿ ਉਹ ਬੀਤ ਜਾਵੇ, ਅਤੇ ਇੱਕ ਪਹਿਰ ਰਾਤ ਵਰਗੇ ਹਨ।
כי אלף שנים בעיניך-- כיום אתמול כי יעבר ואשמורה בלילה
5 ਤੂੰ ਉਨ੍ਹਾਂ ਨੂੰ ਹੜ੍ਹ ਨਾਲ ਹੂੰਝ ਲੈ ਜਾਂਦਾ ਹੈਂ, ਓਹ ਨੀਂਦ ਵਰਗੇ ਹਨ, ਸਵੇਰ ਨੂੰ ਓਹ ਉਸ ਘਾਹ ਹਨ ਜਿਹੜਾ ਪੁੰਗਰਦਾ ਹੈ।
זרמתם שנה יהיו בבקר כחציר יחלף
6 ਸਵੇਰ ਨੂੰ ਉਹ ਲਹਿ ਲਹਿ ਕਰਦਾ ਅਤੇ ਵਧਦਾ ਹੈ, ਸੰਝ ਨੂੰ ਵੱਢਿਆ ਜਾਂਦਾ ਅਤੇ ਸੁੱਕ ਜਾਂਦਾ ਹੈ।
בבקר יציץ וחלף לערב ימולל ויבש
7 ਅਸੀਂ ਤਾਂ ਤੇਰੇ ਗੁੱਸੇ ਨਾਲ ਮੁੱਕ ਜਾਂਦੇ, ਅਤੇ ਤੇਰੇ ਕਹਿਰ ਨਾਲ ਘਬਰਾ ਜਾਂਦੇ ਹਾਂ।
כי-כלינו באפך ובחמתך נבהלנו
8 ਤੂੰ ਸਾਡੀਆਂ ਬਦੀਆਂ ਨੂੰ ਆਪਣੇ ਅੱਗੇ, ਅਤੇ ਸਾਡੇ ਲੁਕੇ ਹੋਏ ਪਾਪਾਂ ਨੂੰ ਆਪਣੇ ਚਿਹਰੇ ਦੇ ਚਾਨਣ ਵਿੱਚ ਰੱਖਿਆ ਹੈ।
שת (שתה) עונתינו לנגדך עלמנו למאור פניך
9 ਸਾਡੇ ਸਾਰੇ ਦਿਹਾੜੇ ਤਾਂ ਕਹਿਰ ਵਿੱਚ ਬੀਤਦੇ ਹਨ, ਅਸੀਂ ਆਪਣੇ ਵਰ੍ਹਿਆਂ ਨੂੰ ਇੱਕ ਸਾਹ ਵਾਂਗੂੰ ਮੁਕਾਉਂਦੇ ਹਾਂ।
כי כל-ימינו פנו בעברתך כלינו שנינו כמו-הגה
10 ੧੦ ਸਾਡੀ ਉਮਰ ਦੇ ਦਿਨ ਸੱਤਰ ਵਰ੍ਹੇ ਹਨ, ਪਰ ਜੇ ਸਾਹ ਸੱਚ ਹੋਵੇ ਤਾਂ ਅੱਸੀ ਵਰ੍ਹੇ, ਪਰ ਉਨ੍ਹਾਂ ਦਾ ਬਲ ਕਸ਼ਟ ਅਤੇ ਸੋਗ ਹੀ ਹੈ, ਉਹ ਛੇਤੀ ਬੀਤ ਜਾਂਦੇ ਹਨ ਅਤੇ ਅਸੀਂ ਉਡਾਰੀ ਮਾਰ ਜਾਂਦੇ ਹਾਂ।
ימי-שנותינו בהם שבעים שנה ואם בגבורת שמונים שנה-- ורהבם עמל ואון כי-גז חיש ונעפה
11 ੧੧ ਤੇਰੇ ਗੁੱਸੇ ਦੇ ਜ਼ੋਰ ਨੂੰ ਅਤੇ ਤੇਰੇ ਕਹਿਰ ਨੂੰ ਤੇਰੇ ਭੈਅ ਅਨੁਸਾਰ ਕੌਣ ਜਾਣਦਾ ਹੈ?
מי-יודע עז אפך וכיראתך עברתך
12 ੧੨ ਸਾਨੂੰ ਸਾਡੇ ਦਿਨ ਗਿਣਨਾ ਐਉਂ ਸਿਖਲਾ, ਕਿ ਅਸੀਂ ਸੇਵਾ ਵਾਲਾ ਮਨ ਪਰਾਪਤ ਕਰੀਏ।
למנות ימינו כן הודע ונבא לבב חכמה
13 ੧੩ ਮੁੜ ਆ, ਹੇ ਯਹੋਵਾਹ, ਕਿੰਨ੍ਹਾਂ ਚਿਰ ਤੱਕ? ਅਤੇ ਆਪਣੇ ਦਾਸਾਂ ਉੱਤੇ ਤਰਸ ਖਾਹ!
שובה יהוה עד-מתי והנחם על-עבדיך
14 ੧੪ ਸਵੇਰ ਨੂੰ ਆਪਣੀ ਦਯਾ ਨਾਲ ਸਾਡੀ ਨਿਸ਼ਾ ਕਰ, ਕਿ ਅਸੀਂ ਆਪਣੇ ਸਾਰੇ ਦਿਨ ਜੈਕਾਰੇ ਗਜਾਈਏ ਅਤੇ ਅਨੰਦ ਕਰੀਏ।
שבענו בבקר חסדך ונרננה ונשמחה בכל-ימינו
15 ੧੫ ਸਾਨੂੰ ਓਨੇ ਦਿਨ ਅਨੰਦ ਕਰਵਾ ਜਿੰਨਾਂ ਚਿਰ ਤੂੰ ਸਾਨੂੰ ਦੁਖੀ ਰੱਖਿਆ ਹੈ, ਅਤੇ ਜਿੰਨੇ ਵਰ੍ਹੇ ਅਸੀਂ ਬੁਰਿਆਈ ਵੇਖੀ ਹੈ।
שמחנו כימות עניתנו שנות ראינו רעה
16 ੧੬ ਤੇਰੀ ਕਿਰਪਾ ਤੇਰੇ ਦਾਸਾਂ ਉੱਤੇ ਅਤੇ ਤੇਰਾ ਤੇਜ ਉਨ੍ਹਾਂ ਦੀ ਅੰਸ ਉੱਤੇ ਪਰਗਟ ਹੋਵੇ।
יראה אל-עבדיך פעלך והדרך על-בניהם
17 ੧੭ ਪ੍ਰਭੂ ਸਾਡੇ ਪਰਮੇਸ਼ੁਰ ਦੀ ਪ੍ਰਸੰਨਤਾ ਸਾਡੇ ਉੱਤੇ ਹੋਵੇ, ਸਾਡੇ ਹੱਥਾਂ ਦੇ ਕੰਮ ਸਾਡੇ ਲਈ ਕਾਇਮ ਕਰ, ਹਾਂ, ਸਾਡੇ ਹੱਥਾਂ ਦੇ ਕੰਮ ਕਾਇਮ ਕਰ।
ויהי נעם אדני אלהינו-- עלינו ומעשה ידינו כוננה עלינו ומעשה ידינו כוננהו

< ਜ਼ਬੂਰ 90 >