< ਰੂਥ 1 >

1 ਬਹੁਤ ਪਹਿਲੇ ਸਮੇਂ ਦੌਰਾਨ ਅਜਿਹਾ ਹੋਇਆ ਕਿ ਇਸਰਾਏਲ ਦੇਸ ਵਿੱਚ ਕਾਲ ਪੈ ਗਿਆ। ਬੈਤਲਹਮ ਸ਼ਹਿਰ ਦੇ ਯਹੂਦਾਹ ਖੇਤਰ ਦਾ ਇੱਕ ਮਨੁੱਖ ਆਪਣੀ ਪਤਨੀ ਅਤੇ ਦੋਵੇਂ ਪੁੱਤਰਾਂ ਦੇ ਨਾਲ ਮੋਆਬ ਦੇ ਦੇਸ ਵਿੱਚ ਪਰਦੇਸੀ ਹੋ ਕੇ ਰਹਿਣ ਨੂੰ ਗਿਆ।
ויהי בימי שפט השפטים ויהי רעב בארץ וילך איש מבית לחם יהודה לגור בשדי מואב--הוא ואשתו ושני בניו
2 ਉਸ ਮਨੁੱਖ ਦਾ ਨਾਮ ਅਲੀਮਲਕ ਅਤੇ ਉਸ ਦੀ ਪਤਨੀ ਦਾ ਨਾਮ ਨਾਓਮੀ ਸੀ, ਉਸ ਦੇ ਪੁੱਤਰਾਂ ਦੇ ਨਾਮ ਮਹਿਲੋਨ ਅਤੇ ਕਿਲਓਨ ਸਨ। ਇਹ ਬੈਤਲਹਮ ਸ਼ਹਿਰ ਦੇ ਯਹੂਦਾਹ ਖੇਤਰ ਦੇ ਅਫਰਾਥੀ ਸਮੂਹ ਦੇ ਸਨ ਅਤੇ ਉਹ ਮੋਆਬ ਦੇ ਦੇਸ ਵਿੱਚ ਆ ਕੇ ਉੱਥੇ ਰਹਿਣ ਲੱਗੇ।
ושם האיש אלימלך ושם אשתו נעמי ושם שני בניו מחלון וכליון אפרתים--מבית לחם יהודה ויבאו שדי מואב ויהיו שם
3 ਜਦ ਉਹ ਮੋਆਬ ਵਿੱਚ ਹੀ ਸਨ, ਨਾਓਮੀ ਦਾ ਪਤੀ ਅਲੀਮਲਕ ਮਰ ਗਿਆ। ਨਾਓਮੀ ਅਤੇ ਉਸ ਦੇ ਦੋਵੇਂ ਪੁੱਤਰ ਰਹਿ ਗਏ ।
וימת אלימלך איש נעמי ותשאר היא ושני בניה
4 ਉਨ੍ਹਾਂ ਦੋਹਾਂ ਪੁੱਤਰਾਂ ਨੇ ਮੋਆਬ ਦੀਆਂ ਕੁਆਰੀਆਂ ਵਿੱਚੋਂ ਇੱਕ-ਇੱਕ ਕੁਆਰੀ ਨਾਲ ਵਿਆਹ ਕਰਵਾ ਲਿਆ। ਇੱਕ ਦਾ ਨਾਮ ਆਰਪਾਹ, ਦੂਜੀ ਦਾ ਨਾਮ ਰੂਥ ਸੀ ਅਤੇ ਉਹ ਲੱਗਭੱਗ ਦਸ ਸਾਲ ਤੱਕ ਉੱਥੇ ਰਹੇ।
וישאו להם נשים מאביות--שם האחת ערפה ושם השנית רות וישבו שם כעשר שנים
5 ਇਸ ਤੋਂ ਬਾਦ ਮਹਿਲੋਨ ਅਤੇ ਕਿਲਓਨ ਦੋਵੇਂ ਮਰ ਗਏ। ਨਾਓਮੀ ਆਪਣੇ ਦੋਵੇਂ ਪੁੱਤਰਾਂ ਅਤੇ ਪਤੀ ਤੋਂ ਬਿਨ੍ਹਾਂ ਇਕੱਲੀ ਰਹਿ ਗਈ।
וימתו גם שניהם מחלון וכליון ותשאר האשה משני ילדיה ומאישה
6 ਤਦ ਕੁਝ ਦਿਨਾਂ ਤੋਂ ਬਾਅਦ, ਨਾਓਮੀ ਆਪਣੀਆਂ ਦੋਵੇਂ ਨੂੰਹਾਂ ਦੇ ਨਾਲ ਮੋਆਬ ਦੇ ਦੇਸ ਤੋਂ ਵਾਪਸ ਜਾਣ ਲਈ ਉੱਠੀ ਕਿਉਂਕਿ ਉਸ ਨੇ ਮੋਆਬ ਦੇ ਦੇਸ ਵਿੱਚ ਇਹ ਗੱਲ ਸੁਣੀ ਕਿ ਯਹੋਵਾਹ ਨੇ ਆਪਣੇ ਲੋਕਾਂ ਵੱਲ ਧਿਆਨ ਕੀਤਾ ਹੈ ਅਤੇ ਉਨ੍ਹਾਂ ਨੂੰ ਰੋਟੀ ਦਿੱਤੀ ਹੈ।
ותקם היא וכלתיה ותשב משדי מואב כי שמעה בשדה מואב--כי פקד יהוה את עמו לתת להם לחם
7 ਇਸ ਲਈ ਉਹ ਉਸ ਸਥਾਨ ਤੋਂ ਜਿੱਥੇ ਉਹ ਰਹਿੰਦੀ ਸੀ, ਆਪਣੀ ਦੋਵੇਂ ਨੂੰਹਾਂ ਦੇ ਨਾਲ ਤੁਰ ਪਈ ਅਤੇ ਯਹੂਦਾਹ ਦੇ ਦੇਸ ਨੂੰ ਮੁੜ ਜਾਣ ਲਈ ਸਫ਼ਰ ਸ਼ੁਰੂ ਕੀਤਾ।
ותצא מן המקום אשר היתה שמה ושתי כלותיה עמה ותלכנה בדרך לשוב אל ארץ יהודה
8 ਨਾਓਮੀ ਨੇ ਆਪਣੀਆਂ ਨੂੰਹਾਂ ਨੂੰ ਕਿਹਾ, “ਤੁਸੀਂ ਦੋਵੇਂ ਆਪੋ ਆਪਣੇ ਮਾਪਿਆਂ ਦੇ ਘਰ ਚਲੀਆਂ ਜਾਓ। ਜਿਵੇਂ ਤੁਸੀਂ ਮੇਰੇ ਮ੍ਰਿਤਕਾਂ ਉੱਤੇ ਅਤੇ ਮੇਰੇ ਉੱਤੇ ਦਯਾ ਕੀਤੀ ਹੈ, ਉਸੇ ਤਰ੍ਹਾਂ ਯਹੋਵਾਹ ਤੁਹਾਡੇ ਉੱਤੇ ਦਯਾ ਕਰੇ।
ותאמר נעמי לשתי כלתיה לכנה שבנה אשה לבית אמה יעשה (יעש) יהוה עמכם חסד כאשר עשיתם עם המתים ועמדי
9 ਯਹੋਵਾਹ ਅਜਿਹਾ ਕਰੇ ਕਿ ਤੁਸੀਂ ਆਪੋ ਆਪਣੇ ਪਤੀਆਂ ਦੇ ਘਰ ਵਿੱਚ ਸੁੱਖ ਪਾਓ।” ਤਦ ਉਸ ਨੇ ਉਨ੍ਹਾਂ ਨੂੰ ਚੁੰਮਿਆ ਅਤੇ ਉਹ ਫੁੱਟ-ਫੁੱਟ ਕੇ ਰੋਣ ਲੱਗ ਪਈਆਂ।
יתן יהוה לכם ומצאן מנוחה אשה בית אישה ותשק להן ותשאנה קולן ותבכינה
10 ੧੦ ਫੇਰ ਉਨ੍ਹਾਂ ਨੇ ਉਸ ਨੂੰ ਕਿਹਾ, “ਸੱਚ-ਮੁੱਚ ਅਸੀਂ ਤੇਰੇ ਨਾਲ, ਤੇਰੇ ਲੋਕਾਂ ਦੇ ਵਿੱਚ ਜਾਵਾਂਗੀਆਂ।”
ותאמרנה לה כי אתך נשוב לעמך
11 ੧੧ ਅੱਗੋਂ ਨਾਓਮੀ ਨੇ ਕਿਹਾ, “ਹੇ ਮੇਰੀ ਧੀਓ, ਵਾਪਸ ਚਲੀਆਂ ਜਾਓ। ਤੁਸੀਂ ਮੇਰੇ ਨਾਲ ਕਿਉਂ ਆਉਂਦੀਆਂ ਹੋ? ਭਲਾ, ਮੇਰੇ ਗਰਭ ਵਿੱਚ ਹੋਰ ਪੁੱਤਰ ਹਨ ਜੋ ਤੁਹਾਡੇ ਪਤੀ ਬਣਨ?
ותאמר נעמי שבנה בנתי למה תלכנה עמי העוד לי בנים במעי והיו לכם לאנשים
12 ੧੨ ਹੇ ਮੇਰੀਓ ਧੀਓ, ਵਾਪਸ ਚਲੀਆਂ ਜਾਓ, ਕਿਉਂਕਿ ਮੈਂ ਬਹੁਤ ਬੁੱਢੀ ਹਾਂ ਅਤੇ ਪਤੀ ਕਰਨ ਦੇ ਯੋਗ ਨਹੀਂ ਹਾਂ, ਜੇ ਮੈਂ ਆਖਾਂ ਕਿ ਮੈਨੂੰ ਆਸ ਹੈ ਕਿ ਜੇਕਰ ਅੱਜ ਦੀ ਰਾਤ ਮੇਰਾ ਪਤੀ ਹੁੰਦਾ ਅਤੇ ਮੈਂ ਮੁੰਡੇ ਜੰਮਦੀ
שבנה בנתי לכן כי זקנתי מהיות לאיש כי אמרתי יש לי תקוה--גם הייתי הלילה לאיש וגם ילדתי בנים
13 ੧੩ ਤਾਂ ਵੀ ਜਦ ਤੱਕ ਉਹ ਵੱਡੇ ਹੁੰਦੇ ਭਲਾ, ਤਦ ਤੱਕ ਤੁਸੀਂ ਉਡੀਕਦੀਆਂ ਅਤੇ ਉਨ੍ਹਾਂ ਦੀ ਆਸ ਉੱਤੇ ਪਤੀ ਨਾ ਕਰਦੀਆਂ? ਨਹੀਂ ਮੇਰੀ ਧੀਓ, ਅਜਿਹਾ ਨਾ ਹੋਵੇ, ਕਿਉਂਕਿ ਮੇਰਾ ਦੁੱਖ ਤੁਹਾਡੇ ਦੁੱਖ ਨਾਲੋਂ ਬਹੁਤ ਵੱਡਾ ਹੈ, ਕਿਉਂ ਜੋ ਯਹੋਵਾਹ ਦਾ ਹੱਥ ਮੇਰੇ ਵਿਰੁੱਧ ਉੱਠਿਆ ਹੈ।”
הלהן תשברנה עד אשר יגדלו הלהן תעגנה לבלתי היות לאיש אל בנתי כי מר לי מאד מכם--כי יצאה בי יד יהוה
14 ੧੪ ਤਦ ਉਹ ਫਿਰ ਉੱਚੀ ਅਵਾਜ਼ ਨਾਲ ਰੋਈਆਂ ਅਤੇ ਆਰਪਾਹ ਨੇ ਆਪਣੀ ਸੱਸ ਨੂੰ ਚੁੰਮਿਆ ਪਰ ਰੂਥ ਨੇ ਨਾਓਮੀ ਨੂੰ ਨਾ ਛੱਡਿਆ।
ותשנה קולן ותבכינה עוד ותשק ערפה לחמותה ורות דבקה בה
15 ੧੫ ਤਦ ਨਾਓਮੀ ਨੇ ਰੂਥ ਨੂੰ ਕਿਹਾ, “ਵੇਖ, ਤੇਰੀ ਜੇਠਾਣੀ ਆਪਣੇ ਟੱਬਰ ਅਤੇ ਦੇਵਤਿਆਂ ਦੇ ਕੋਲ ਮੁੜ ਗਈ ਹੈ, ਤੂੰ ਵੀ ਆਪਣੀ ਜੇਠਾਣੀ ਦੇ ਪਿੱਛੇ ਚਲੀ ਜਾ।”
ותאמר הנה שבה יבמתך אל עמה ואל אלהיה שובי אחרי יבמתך
16 ੧੬ ਪਰ ਰੂਥ ਨੇ ਕਿਹਾ, “ਮੇਰੇ ਅੱਗੇ ਤਰਲੇ ਨਾ ਕਰ ਕਿ ਮੈਂ ਤੈਨੂੰ ਇਕੱਲੀ ਛੱਡਾਂ ਅਤੇ ਵਾਪਸ ਮੁੜਾਂ ਕਿਉਂਕਿ ਜਿੱਥੇ ਤੂੰ ਜਾਵੇਂਗੀ, ਉੱਥੇ ਹੀ ਮੈਂ ਜਾਂਵਾਂਗੀ ਅਤੇ ਜਿੱਥੇ ਤੂੰ ਰਹੇਂਗੀ, ਉੱਥੇ ਹੀ ਮੈਂ ਰਹਾਂਗੀ। ਤੇਰੇ ਲੋਕ ਮੇਰੇ ਲੋਕ ਹੋਣਗੇ ਅਤੇ ਤੇਰਾ ਪਰਮੇਸ਼ੁਰ ਮੇਰਾ ਪਰਮੇਸ਼ੁਰ ਹੋਵੇਗਾ,
ותאמר רות אל תפגעי בי לעזבך לשוב מאחריך כי אל אשר תלכי אלך ובאשר תליני אלין--עמך עמי ואלהיך אלהי
17 ੧੭ ਜਿੱਥੇ ਤੂੰ ਮਰੇਂਗੀ, ਉੱਥੇ ਮੈਂ ਮਰਾਂਗੀ ਅਤੇ ਅਸੀਂ ਉੱਥੇ ਹੀ ਦਫ਼ਨਾਈਆਂ ਜਾਵਾਂਗੀਆਂ । ਯਹੋਵਾਹ ਮੇਰੇ ਨਾਲ ਅਜਿਹਾ ਹੀ ਕਰੇ ਅਤੇ ਇਸ ਨਾਲੋਂ ਵੀ ਵੱਧ, ਮੌਤ ਤੋਂ ਬਿਨ੍ਹਾਂ ਕੋਈ ਹੋਰ ਕਾਰਨ ਮੈਨੂੰ ਤੇਰੇ ਤੋਂ ਵੱਖਰਾ ਨਾ ਕਰੇ।”
באשר תמותי אמות ושם אקבר כה יעשה יהוה לי וכה יוסיף--כי המות יפריד ביני ובינך
18 ੧੮ ਜਦ ਨਾਓਮੀ ਨੇ ਵੇਖਿਆ ਕਿ ਰੂਥ ਨੇ ਉਸ ਦੇ ਨਾਲ ਜਾਣ ਲਈ ਆਪਣੇ ਮਨ ਵਿੱਚ ਠਾਣ ਲਿਆ ਹੈ ਤਾਂ ਉਹ ਉਸ ਨੂੰ ਵਾਪਸ ਜਾਣ ਨੂੰ ਆਖਣ ਤੋਂ ਹਟ ਗਈ।
ותרא כי מתאמצת היא ללכת אתה ותחדל לדבר אליה
19 ੧੯ ਤਦ ਉਹ ਦੋਵੇਂ ਤੁਰ ਪਈਆਂ ਅਤੇ ਬੈਤਲਹਮ ਵਿੱਚ ਆਈਆਂ। ਜਦ ਉਹ ਬੈਤਲਹਮ ਵਿੱਚ ਪਹੁੰਚੀਆਂ ਤਾਂ ਸਾਰੇ ਸ਼ਹਿਰ ਵਿੱਚ ਰੌਲ਼ਾ ਪੈ ਗਿਆ ਅਤੇ ਇਸਤਰੀਆਂ ਕਹਿਣ ਲੱਗੀਆਂ, “ਕੀ ਇਹ ਨਾਓਮੀ ਹੈ?”
ותלכנה שתיהם עד בואנה בית לחם ויהי כבואנה בית לחם ותהם כל העיר עליהן ותאמרנה הזאת נעמי
20 ੨੦ ਨਾਓਮੀ ਨੇ ਉਨ੍ਹਾਂ ਨੂੰ ਕਿਹਾ, “ਮੈਨੂੰ ਨਾਓਮੀ ਨਾ ਕਹੋ, ਮੈਨੂੰ ‘ਮਾਰਾ’ ਕਹੋ ਕਿਉਂ ਜੋ ਸਰਬ ਸ਼ਕਤੀਮਾਨ ਨੇ ਮੈਨੂੰ ਬਹੁਤ ਦੁੱਖ ਦਿੱਤਾ ਹੈ।
ותאמר אליהן אל תקראנה לי נעמי קראן לי מרא כי המר שדי לי מאד
21 ੨੧ ਮੈਂ ਭਰੀ ਪੂਰੀ ਇੱਥੋਂ ਨਿੱਕਲੀ ਸੀ, ਪਰ ਯਹੋਵਾਹ ਮੈਨੂੰ ਖਾਲੀ ਹੱਥ ਮੋੜ ਲਿਆਇਆ ਹੈ। ਫੇਰ ਤੁਸੀਂ ਮੈਨੂੰ ਨਾਓਮੀ ਕਿਉਂ ਕਹਿੰਦੀਆਂ ਹੋ? ਤੁਸੀਂ ਵੇਖਦੇ ਹੋ, ਜੋ ਯਹੋਵਾਹ ਮੇਰਾ ਵਿਰੋਧੀ ਬਣਿਆ ਅਤੇ ਸਰਬ ਸ਼ਕਤੀਮਾਨ ਨੇ ਮੈਨੂੰ ਦੁੱਖ ਦਿੱਤਾ।”
אני מלאה הלכתי וריקם השיבני יהוה למה תקראנה לי נעמי ויהוה ענה בי ושדי הרע לי
22 ੨੨ ਗੱਲ ਕਾਹਦੀ, ਨਾਓਮੀ ਅਤੇ ਉਸ ਦੀ ਨੂੰਹ ਮੋਆਬਣ ਰੂਥ, ਮੋਆਬ ਦੇ ਦੇਸ ਤੋਂ ਵਾਪਸ ਆਈਆਂ ਅਤੇ ਜੌਂ ਦੀ ਵਾਢੀ ਦੇ ਦਿਨਾਂ ਵਿੱਚ ਬੈਤਲਹਮ ਨੂੰ ਪਹੁੰਚੀਆਂ।
ותשב נעמי ורות המואביה כלתה עמה השבה משדי מואב והמה באו בית לחם בתחלת קציר שערים

< ਰੂਥ 1 >