< ਸੁਲੇਮਾਨ ਦਾ ਗੀਤ 7 >

1 ਹੇ ਪਤਵੰਤ ਦੀ ਪੁੱਤਰੀ, ਤੇਰੇ ਪੈਰ ਜੁੱਤੀਆਂ ਵਿੱਚ ਕਿੰਨੇ ਹੀ ਰੂਪਵੰਤ ਹਨ! ਤੇਰੇ ਪੱਟਾਂ ਦੀ ਗੁਲਾਈ ਕਾਰੀਗਰ ਦੇ ਹੱਥਾਂ ਨਾਲ ਬਣੇ ਹੋਏ ਗਹਿਣਿਆਂ ਦਾ ਕੰਮ ਹੈ।
מַה־יָּפ֧וּ פְעָמַ֛יִךְ בַּנְּעָלִ֖ים בַּת־נָדִ֑יב חַמּוּקֵ֣י יְרֵכַ֔יִךְ כְּמֹ֣ו חֲלָאִ֔ים מַעֲשֵׂ֖ה יְדֵ֥י אָמָּֽן׃
2 ਤੇਰੀ ਧੁੰਨੀ ਗੋਲ ਕਟੋਰਾ ਹੈ ਜਿਸ ਦੇ ਵਿੱਚ ਮਿਲੀ ਹੋਈ ਮਧ ਦੀ ਕਮੀ ਨਹੀਂ, ਤੇਰਾ ਪੇਟ ਕਣਕ ਦਾ ਢੇਰ ਹੈ, ਜਿਹੜਾ ਸੋਸਨਾਂ ਵਿੱਚ ਘਿਰਿਆ ਹੋਇਆ ਹੈ।
שָׁרְרֵךְ֙ אַגַּ֣ן הַסַּ֔הַר אַל־יֶחְסַ֖ר הַמָּ֑זֶג בִּטְנֵךְ֙ עֲרֵמַ֣ת חִטִּ֔ים סוּגָ֖ה בַּשֹּׁושַׁנִּֽים׃
3 ਤੇਰੀਆਂ ਦੋਵੇਂ ਛਾਤੀਆਂ ਹਿਰਨੀਆਂ ਦੇ ਜੁੜਵਾਂ ਬੱਚਿਆਂ ਵਾਂਗੂੰ ਹਨ।
שְׁנֵ֥י שָׁדַ֛יִךְ כִּשְׁנֵ֥י עֳפָרִ֖ים תָּאֳמֵ֥י צְבִיָּֽה׃
4 ਤੇਰੀ ਗਰਦਨ ਹਾਥੀ ਦੰਦ ਦੇ ਬੁਰਜ਼ ਵਾਂਗੂੰ ਹੈ, ਤੇਰੀਆਂ ਅੱਖਾਂ ਹਸ਼ਬੋਨ ਦੇ ਸਰੋਵਰ ਹਨ, ਜੋ ਬਥ-ਰੱਬੀਮ ਦੇ ਫਾਟਕ ਉੱਤੇ ਹੈ। ਤੇਰਾ ਨੱਕ ਲਬਾਨੋਨ ਦੇ ਬੁਰਜ਼ ਵਰਗਾ ਹੈ, ਜਿਸ ਦਾ ਮੁਖ ਦੰਮਿਸ਼ਕ ਵੱਲ ਹੈ।
צַוָּארֵ֖ךְ כְּמִגְדַּ֣ל הַשֵּׁ֑ן עֵינַ֜יִךְ בְּרֵכֹ֣ות בְּחֶשְׁבֹּ֗ון עַל־שַׁ֙עַר֙ בַּת־רַבִּ֔ים אַפֵּךְ֙ כְּמִגְדַּ֣ל הַלְּבָנֹ֔ון צֹופֶ֖ה פְּנֵ֥י דַמָּֽשֶׂק׃
5 ਤੇਰਾ ਸਿਰ ਤੇਰੇ ਉੱਤੇ ਕਰਮਲ ਵਰਗਾ ਸ਼ੋਭਾਮਾਨ ਹੈ, ਤੇਰੇ ਸਿਰ ਦੇ ਵਾਲ਼ ਬੈਂਗਣੀ ਜਿਹੇ ਹਨ, ਰਾਜਾ ਤੇਰੀਆਂ ਜ਼ੁਲਫ਼ਾਂ ਵਿੱਚ ਬੰਧੂਆ ਹੈ।
רֹאשֵׁ֤ךְ עָלַ֙יִךְ֙ כַּכַּרְמֶ֔ל וְדַלַּ֥ת רֹאשֵׁ֖ךְ כָּאַרְגָּמָ֑ן מֶ֖לֶךְ אָס֥וּר בָּרְהָטִֽים׃
6 ਹੇ ਪਿਆਰੀ, ਤੂੰ ਕਿੰਨੀ ਰੂਪਵੰਤ ਹੈਂ, ਤੂੰ ਪ੍ਰੇਮ ਕਰਨ ਵਿੱਚ ਕਿੰਨੀ ਮਨਮੋਹਣੀ ਹੈਂ!
מַה־יָּפִית֙ וּמַה־נָּעַ֔מְתְּ אַהֲבָ֖ה בַּתַּֽעֲנוּגִֽים׃
7 ਤੇਰਾ ਕੱਦ ਖਜ਼ੂਰ ਵਰਗਾ ਹੈ, ਤੇਰੀਆਂ ਛਾਤੀਆਂ ਉਹ ਦੇ ਗੁੱਛਿਆਂ ਵਾਂਗੂੰ ਹਨ।
זֹ֤את קֹֽומָתֵךְ֙ דָּֽמְתָ֣ה לְתָמָ֔ר וְשָׁדַ֖יִךְ לְאַשְׁכֹּלֹֽות׃
8 ਮੈਂ ਆਖਿਆ, ਮੈਂ ਇਸ ਖਜ਼ੂਰ ਉੱਤੇ ਚੜ੍ਹਾਂਗਾ, ਮੈਂ ਇਸ ਦੀਆਂ ਟਹਿਣੀਆਂ ਨੂੰ ਫੜ੍ਹਾਂਗਾਂ, ਤੇਰੀਆਂ ਛਾਤੀਆਂ ਅੰਗੂਰ ਦੇ ਗੁੱਛਿਆਂ ਵਾਂਗੂੰ ਹੋਣ ਅਤੇ ਤੇਰੇ ਸਾਹ ਦੀ ਸੁਗੰਧ ਸੇਬਾਂ ਵਰਗੀ ਹੋਵੇ।
אָמַ֙רְתִּי֙ אֶעֱלֶ֣ה בְתָמָ֔ר אֹֽחֲזָ֖ה בְּסַנְסִנָּ֑יו וְיִֽהְיוּ־נָ֤א שָׁדַ֙יִךְ֙ כְּאֶשְׁכְּלֹ֣ות הַגֶּ֔פֶן וְרֵ֥יחַ אַפֵּ֖ךְ כַּתַּפּוּחִֽים׃
9 ਤੇਰਾ ਚੂੰਮਣ ਚੰਗੀ ਮਧ ਵਰਗਾ ਹੈ ਜਿਹੜੀ ਸਹਿਜ ਨਾਲ ਬੁੱਲ੍ਹਾਂ ਅਤੇ ਦੰਦਾਂ ਉੱਤੇ ਸਰਕ ਜਾਂਦੀ ਹੈ।
וְחִכֵּ֕ךְ כְּיֵ֥ין הַטֹּ֛וב הֹולֵ֥ךְ לְדֹודִ֖י לְמֵישָׁרִ֑ים דֹּובֵ֖ב שִׂפְתֵ֥י יְשֵׁנִֽים׃
10 ੧੦ ਮੈਂ ਆਪਣੇ ਬਾਲਮ ਦੀ ਹਾਂ ਅਤੇ ਉਹ ਦੀ ਚਾਹ ਮੇਰੇ ਲਈ ਹੈ।
אֲנִ֣י לְדֹודִ֔י וְעָלַ֖י תְּשׁוּקָתֹֽו׃ ס
11 ੧੧ ਮੇਰੇ ਬਾਲਮ, ਆ, ਅਸੀਂ ਖੇਤ ਵਿੱਚ ਚੱਲੀਏ, ਅਤੇ ਪਿੰਡਾਂ ਵਿੱਚ ਰਾਤ ਕੱਟੀਏ।
לְכָ֤ה דֹודִי֙ נֵצֵ֣א הַשָּׂדֶ֔ה נָלִ֖ינָה בַּכְּפָרִֽים׃
12 ੧੨ ਅਸੀਂ ਸਵੇਰੇ ਹੀ ਅੰਗੂਰੀ ਬਾਗ਼ਾਂ ਵਿੱਚ ਚੱਲੀਏ, ਤਾਂ ਜੋ ਅਸੀਂ ਵੇਖੀਏ ਕਿ ਵੇਲ ਖਿੜੀ ਹੈ ਜਾਂ ਨਹੀਂ, ਅਤੇ ਉਸ ਦੇ ਫੁੱਲ ਖਿੜੇ ਹਨ ਜਾਂ ਨਹੀਂ, ਅਨਾਰ ਫੁੱਲੇ ਹਨ ਜਾਂ ਨਹੀਂ, ਉੱਥੇ ਮੈਂ ਤੈਨੂੰ ਆਪਣਾ ਪ੍ਰੇਮ ਦਿਆਂਗੀ।
נַשְׁכִּ֙ימָה֙ לַכְּרָמִ֔ים נִרְאֶ֞ה אִם פָּֽרְחָ֤ה הַגֶּ֙פֶן֙ פִּתַּ֣ח הַסְּמָדַ֔ר הֵנֵ֖צוּ הָרִמֹּונִ֑ים שָׁ֛ם אֶתֵּ֥ן אֶת־דֹּדַ֖י לָֽךְ׃
13 ੧੩ ਦੂਦਾਂ ਫਲ ਸੁਗੰਧ ਦਿੰਦੇ ਹਨ ਅਤੇ ਸਾਡੇ ਦਰਵਾਜ਼ਿਆਂ ਉੱਤੇ ਸਾਰੇ ਮਿੱਠੇ ਫਲ ਹਨ, ਨਵੇਂ ਅਤੇ ਪੁਰਾਣੇ ਵੀ। ਹੇ ਮੇਰੇ ਬਾਲਮ, ਮੈਂ ਉਨ੍ਹਾਂ ਨੂੰ ਤੇਰੇ ਲਈ ਇਕੱਠਾ ਕੀਤਾ ਹੈ।
הַֽדּוּדָאִ֣ים נָֽתְנוּ־רֵ֗יחַ וְעַל־פְּתָחֵ֙ינוּ֙ כָּל־מְגָדִ֔ים חֲדָשִׁ֖ים גַּם־יְשָׁנִ֑ים דֹּודִ֖י צָפַ֥נְתִּי לָֽךְ׃

< ਸੁਲੇਮਾਨ ਦਾ ਗੀਤ 7 >