< ਜ਼ਕਰਯਾਹ 1 >

1 ਸਮਰਾਟ ਦਾਰਾ ਦੇ ਰਾਜ ਦੇ ਦੂਜੇ ਸਾਲ ਦੇ ਅੱਠਵੇਂ ਮਹੀਨੇ ਵਿੱਚ ਯਹੋਵਾਹ ਦਾ ਬਚਨ ਬਰਕਯਾਹ ਦੇ ਪੁੱਤਰ ਇੱਦੋ ਦੇ ਪੋਤੇ ਜ਼ਕਰਯਾਹ ਨਬੀ ਨੂੰ ਆਇਆ ਕਿ
בחדש השמיני בשנת שתים לדריוש--היה דבר יהוה אל זכריה בן ברכיה בן עדו הנביא לאמר
2 ਯਹੋਵਾਹ ਤੁਹਾਡੇ ਪੁਰਖਿਆਂ ਉੱਤੇ ਬਹੁਤ ਕ੍ਰੋਧਵਾਨ ਰਿਹਾ,
קצף יהוה על אבותיכם קצף
3 ਤੂੰ ਉਨ੍ਹਾਂ ਨੂੰ ਆਖ ਕਿ ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਫਰਮਾਉਂਦਾ ਹੈ, ਤੁਸੀਂ ਮੇਰੀ ਵੱਲ ਮੁੜੋ, ਸੈਨਾਂ ਦੇ ਯਹੋਵਾਹ ਦਾ ਵਾਕ ਹੈ, ਤਾਂ ਮੈਂ ਤੁਹਾਡੀ ਵੱਲ ਮੁੜਾਂਗਾ, ਸੈਨਾਂ ਦਾ ਯਹੋਵਾਹ ਆਖਦਾ ਹੈ।
ואמרת אלהם כה אמר יהוה צבאות שובו אלי נאם יהוה צבאות--ואשוב אליכם אמר יהוה צבאות
4 ਤੁਸੀਂ ਆਪਣੇ ਪੁਰਖਿਆਂ ਵਰਗੇ ਨਾ ਹੋਵੋ, ਜਿਨ੍ਹਾਂ ਨੂੰ ਪਹਿਲੇ ਨਬੀਆਂ ਨੇ ਉੱਚੀ ਦੇ ਕੇ ਕਿਹਾ ਕਿ ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਆਖਦਾ ਹੈ, “ਤੁਸੀਂ ਆਪਣੇ ਬੁਰਿਆਂ ਰਾਹਾਂ ਤੋਂ ਅਤੇ ਬੁਰਿਆਂ ਕੰਮਾਂ ਤੋਂ ਮੁੜੋ!” ਪਰ ਉਨ੍ਹਾਂ ਨਾ ਸੁਣਿਆ ਅਤੇ ਨਾ ਮੇਰੀ ਵੱਲ ਧਿਆਨ ਕੀਤਾ, ਯਹੋਵਾਹ ਦਾ ਵਾਕ ਹੈ।
אל תהיו כאבתיכם אשר קראו אליהם הנביאים הראשנים לאמר כה אמר יהוה צבאות שובו נא מדרכיכם הרעים ומעליליכם (ומעלליכם) הרעים ולא שמעו ולא הקשיבו אלי נאם יהוה
5 ਤੁਹਾਡੇ ਪੁਰਖੇ, ਉਹ ਕਿੱਥੇ ਹਨ? ਅਤੇ ਕੀ ਨਬੀ ਸਦਾ ਤੱਕ ਜੀਉਂਦੇ ਰਹਿਣਗੇ?
אבותיכם איה הם והנבאים--הלעולם יחיו
6 ਪਰ ਮੇਰੇ ਬਚਨ ਅਤੇ ਮੇਰੀਆਂ ਬਿਧੀਆਂ, ਜਿਨ੍ਹਾਂ ਦਾ ਮੈਂ ਆਪਣੇ ਸੇਵਾਦਾਰ ਨਬੀਆਂ ਨੂੰ ਹੁਕਮ ਦਿੱਤਾ ਸੀ, ਕੀ ਉਹ ਤੁਹਾਡੇ ਪੁਰਖਿਆਂ ਉੱਤੇ ਪੂਰੀਆਂ ਨਹੀਂ ਹੋਈਆਂ? ਸਗੋਂ ਉਹ ਮੁੜੇ ਅਤੇ ਕਿਹਾ ਕਿ ਸੈਨਾਂ ਦੇ ਯਹੋਵਾਹ ਨੇ ਜਿਵੇਂ ਸਾਡੇ ਨਾਲ ਵਰਤਣਾ ਚਾਹਿਆ, ਉਸੇ ਤਰ੍ਹਾਂ ਸਾਡੇ ਰਾਹਾਂ ਅਤੇ ਸਾਡੇ ਕੰਮਾਂ ਦੇ ਅਨੁਸਾਰ ਸਾਡੇ ਨਾਲ ਵਰਤਾਓ ਕੀਤਾ।
אך דברי וחקי אשר צויתי את עבדי הנביאים הלוא השיגו אבתיכם וישובו ויאמרו כאשר זמם יהוה צבאות לעשות לנו כדרכינו וכמעללינו כן עשה אתנו
7 ਸਮਰਾਟ ਦਾਰਾ ਦੇ ਰਾਜ ਦੇ ਦੂਜੇ ਸਾਲ ਦੇ ਗਿਆਰਵੇਂ ਮਹੀਨੇ ਦੀ ਚੌਵੀ ਤਾਰੀਖ਼ ਨੂੰ ਜੋ ਉਹ ਸ਼ਬਾਟ ਦਾ ਮਹੀਨਾ ਸੀ, ਯਹੋਵਾਹ ਦਾ ਬਚਨ ਬਰਕਯਾਹ ਦੇ ਪੁੱਤਰ ਇੱਦੋ ਦੇ ਪੋਤੇ ਜ਼ਕਰਯਾਹ ਨਬੀ ਨੂੰ ਆਇਆ ਕਿ
ביום עשרים וארבעה לעשתי עשר חדש הוא חדש שבט בשנת שתים לדריוש--היה דבר יהוה אל זכריה בן ברכיהו בן עדוא הנביא לאמר
8 ਮੈਂ ਰਾਤ ਨੂੰ ਦੇਖਿਆ ਤਾਂ ਵੇਖੋ, ਇੱਕ ਮਨੁੱਖ ਲਾਲ ਘੋੜੇ ਉੱਤੇ ਸਵਾਰ ਮਹਿੰਦੀ ਦੇ ਬੂਟਿਆਂ ਵਿੱਚ ਜਿਹੜੇ ਨੀਵੇਂ ਥਾਂ ਉੱਤੇ ਸਨ ਖੜ੍ਹਾ ਸੀ। ਉਸ ਦੇ ਮਗਰ ਲਾਲ, ਭੂਰੇ ਅਤੇ ਚਿੱਟੇ ਘੋੜੇ ਸਨ,
ראיתי הלילה והנה איש רכב על סוס אדם והוא עמד בין ההדסים אשר במצלה ואחריו סוסים אדמים שרקים ולבנים
9 ਤਾਂ ਮੈਂ ਕਿਹਾ, ਹੇ ਪ੍ਰਭੂ, ਇਹ ਕੀ ਹਨ? ਉਸ ਦੂਤ ਨੇ ਜਿਹੜਾ ਮੇਰੇ ਨਾਲ ਗੱਲਾਂ ਕਰਦਾ ਸੀ ਮੈਨੂੰ ਕਿਹਾ, “ਮੈਂ ਤੈਨੂੰ ਵਿਖਾਵਾਂਗਾ ਕਿ ਇਹ ਕੀ ਹਨ।”
ואמר מה אלה אדני ויאמר אלי המלאך הדבר בי אני אראך מה המה אלה
10 ੧੦ ਸੋ ਉਸ ਮਨੁੱਖ ਨੇ ਜਿਹੜਾ ਮਹਿੰਦੀ ਦੇ ਬੂਟਿਆਂ ਵਿੱਚ ਖੜ੍ਹਾ ਸੀ ਉੱਤਰ ਦੇ ਕੇ ਕਿਹਾ, “ਇਹ ਉਹ ਹਨ ਜਿਨ੍ਹਾਂ ਨੂੰ ਯਹੋਵਾਹ ਨੇ ਧਰਤੀ ਵਿੱਚ ਘੁੰਮਣ ਲਈ ਭੇਜਿਆ ਹੈ।
ויען האיש העמד בין ההדסים--ויאמר אלה אשר שלח יהוה להתהלך בארץ
11 ੧੧ ਉਹਨਾਂ ਨੇ ਯਹੋਵਾਹ ਦੇ ਦੂਤ ਨੂੰ ਜਿਹੜਾ ਮਹਿੰਦੀ ਦੇ ਬੂਟਿਆਂ ਵਿੱਚ ਖੜ੍ਹਾ ਸੀ ਉੱਤਰ ਦੇ ਕੇ ਕਿਹਾ ਕਿ ਅਸੀਂ ਧਰਤੀ ਦਾ ਆਪ ਦੌਰਾ ਕੀਤਾ ਹੈ ਅਤੇ ਵੇਖੋ, ਸਾਰੀ ਧਰਤੀ ਅਮਨ ਨਾਲ ਵੱਸਦੀ ਹੈ।”
ויענו את מלאך יהוה העמד בין ההדסים ויאמרו התהלכנו בארץ והנה כל הארץ ישבת ושקטת
12 ੧੨ ਅੱਗੋਂ ਯਹੋਵਾਹ ਦੇ ਦੂਤ ਨੇ ਉੱਤਰ ਦੇ ਕੇ ਕਿਹਾ, “ਹੇ ਸੈਨਾਂ ਦੇ ਯਹੋਵਾਹ, ਤੂੰ ਕਦੋਂ ਤੱਕ ਯਰੂਸ਼ਲਮ ਅਤੇ ਯਹੂਦਾਹ ਦੇ ਸ਼ਹਿਰਾਂ ਉੱਤੇ ਰਹਮ ਨਾ ਕਰੇਂਗਾ, ਜਿਨ੍ਹਾਂ ਉੱਤੇ ਤੂੰ ਇਹ ਸੱਤਰ ਸਾਲ ਕ੍ਰੋਧਵਾਨ ਰਿਹਾ ਹੈ?”
ויען מלאך יהוה ויאמר יהוה צבאות עד מתי אתה לא תרחם את ירושלם ואת ערי יהודה--אשר זעמתה זה שבעים שנה
13 ੧੩ ਤਦ ਯਹੋਵਾਹ ਨੇ ਉਸ ਦੂਤ ਨੂੰ ਜਿਹੜਾ ਮੇਰੇ ਨਾਲ ਗੱਲਾਂ ਕਰਦਾ ਸੀ, ਚੰਗੇ ਅਤੇ ਦਿਲਾਸੇ ਦੇ ਸ਼ਬਦਾਂ ਵਿੱਚ ਉੱਤਰ ਦਿੱਤਾ।
ויען יהוה את המלאך הדבר בי--דברים טובים דברים נחמים
14 ੧੪ ਫੇਰ ਉਸ ਦੂਤ ਨੇ ਜਿਹੜਾ ਮੇਰੇ ਨਾਲ ਗੱਲਾਂ ਕਰਦਾ ਸੀ ਮੈਨੂੰ ਕਿਹਾ, ਪੁਕਾਰ ਕੇ ਕਹਿ ਕਿ ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਆਖਦਾ ਹੈ ਕਿ ਯਰੂਸ਼ਲਮ ਲਈ ਮੈਨੂੰ ਅਣਖ ਹੈ ਅਤੇ ਸੀਯੋਨ ਲਈ ਵੱਡੀ ਅਣਖ ਹੈ,
ויאמר אלי המלאך הדבר בי קרא לאמר כה אמר יהוה צבאות קנאתי לירושלם ולציון קנאה גדולה
15 ੧੫ ਮੈਂ ਇਹਨਾਂ ਕੌਮਾਂ ਨਾਲ ਅੱਤ ਵੱਡਾ ਕ੍ਰੋਧਵਾਨ ਰਿਹਾ ਜਿਹੜੀਆਂ ਅਰਾਮ ਵਿੱਚ ਸਨ, ਕਿਉਂ ਜੋ ਮੇਰਾ ਕ੍ਰੋਧ ਥੋੜ੍ਹਾ ਜਿਹਾ ਸੀ ਪਰ ਉਹਨਾਂ ਨੇ ਉਨ੍ਹਾਂ ਬਿਪਤਾਵਾਂ ਨੂੰ ਵਧਾ ਦਿੱਤਾ।
וקצף גדול אני קצף על הגוים השאננים אשר אני קצפתי מעט והמה עזרו לרעה
16 ੧੬ ਇਸ ਲਈ ਯਹੋਵਾਹ ਇਸ ਤਰ੍ਹਾਂ ਆਖਦਾ ਹੈ ਕਿ ਮੈਂ ਰਹਮ ਨਾਲ ਯਰੂਸ਼ਲਮ ਨੂੰ ਮੁੜ ਆਇਆ ਹਾਂ। ਮੇਰਾ ਭਵਨ ਇਸ ਵਿੱਚ ਉਸਾਰਿਆ ਜਾਵੇਗਾ, ਸੈਨਾਂ ਦੇ ਯਹੋਵਾਹ ਦਾ ਵਾਕ ਹੈ, ਅਤੇ ਯਰੂਸ਼ਲਮ ਦੇ ਉੱਤੇ ਨਾਪ ਦੀ ਰੱਸੀ ਖਿੱਚੀ ਜਾਵੇਗੀ।
לכן כה אמר יהוה שבתי לירושלם ברחמים--ביתי יבנה בה נאם יהוה צבאות וקוה (וקו) ינטה על ירושלם
17 ੧੭ ਫੇਰ ਪੁਕਾਰ ਕੇ ਇਹ ਵੀ ਕਹਿ ਕਿ ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਆਖਦਾ ਹੈ, “ਮੇਰੇ ਨਗਰ ਫੇਰ ਪਦਾਰਥਾਂ ਨਾਲ ਉੱਛਲਣਗੇ, ਯਹੋਵਾਹ ਫੇਰ ਸੀਯੋਨ ਨੂੰ ਤਸੱਲੀ ਦੇਵੇਗਾ ਅਤੇ ਯਰੂਸ਼ਲਮ ਨੂੰ ਫੇਰ ਚੁਣੇਗਾ।”
עוד קרא לאמר כה אמר יהוה צבאות עוד תפוצנה ערי מטוב ונחם יהוה עוד את ציון ובחר עוד בירושלם
18 ੧੮ ਮੈਂ ਅੱਖਾਂ ਚੁੱਕ ਕੇ ਦੇਖਿਆ, ਤਾਂ ਵੇਖੋ, ਚਾਰ ਸਿੰਗ ਸਨ,
ואשא את עיני וארא והנה ארבע קרנות
19 ੧੯ ਤਾਂ ਮੈਂ ਉਸ ਦੂਤ ਨੂੰ ਜਿਹੜਾ ਮੇਰੇ ਨਾਲ ਗੱਲਾਂ ਕਰਦਾ ਸੀ ਕਿਹਾ, ਇਹ ਕੀ ਹਨ? ਉਸ ਨੇ ਮੈਨੂੰ ਕਿਹਾ ਕਿ ਇਹ ਚਾਰ ਸਿੰਗ ਹਨ ਜਿਨ੍ਹਾਂ ਨੇ ਯਹੂਦਾਹ, ਇਸਰਾਏਲ ਅਤੇ ਯਰੂਸ਼ਲਮ ਨੂੰ ਤਿੱਤਰ-ਬਿੱਤਰ ਕਰ ਦਿੱਤਾ ਹੈ।
ואמר אל המלאך הדבר בי--מה אלה ויאמר אלי--אלה הקרנות אשר זרו את יהודה את ישראל וירושלם
20 ੨੦ ਫਿਰ ਯਹੋਵਾਹ ਨੇ ਮੈਨੂੰ ਚਾਰ ਲੁਹਾਰ ਵਿਖਾਏ
ויראני יהוה ארבעה חרשים
21 ੨੧ ਤਾਂ ਮੈਂ ਕਿਹਾ, ਇਹ ਕੀ ਕਰਨ ਆਏ ਹਨ? ਉਸ ਨੇ ਕਿਹਾ ਕਿ ਇਹ ਉਹ ਸਿੰਗ ਹਨ ਜਿਨ੍ਹਾਂ ਨੇ ਯਹੂਦਾਹ ਨੂੰ ਇਸ ਤਰ੍ਹਾਂ ਤਿੱਤਰ-ਬਿੱਤਰ ਕੀਤਾ ਕਿ ਕੋਈ ਮਨੁੱਖ ਸਿਰ ਨਾ ਚੁੱਕ ਸਕੇ। ਪਰ ਇਹ ਉਹਨਾਂ ਨੂੰ ਡਰਾਉਣ ਅਤੇ ਉਹਨਾਂ ਕੌਮਾਂ ਦੇ ਸਿੰਗਾਂ ਨੂੰ ਕੱਟਣ ਦੇ ਲਈ ਆਏ ਹਨ, ਜਿਨ੍ਹਾਂ ਨੇ ਯਹੂਦਾਹ ਦੇ ਦੇਸ ਨੂੰ ਤਿੱਤਰ-ਬਿੱਤਰ ਕਰਨ ਲਈ ਸਿੰਙ ਚੁੱਕਿਆ ਹੈ।
ואמר מה אלה באים לעשות ויאמר לאמר אלה הקרנות אשר זרו את יהודה כפי איש לא נשא ראשו ויבאו אלה להחריד אתם לידות את קרנות הגוים הנשאים קרן אל ארץ יהודה לזרותה

< ਜ਼ਕਰਯਾਹ 1 >