< ਜ਼ਕਰਯਾਹ 10 >

1 ਯਹੋਵਾਹ ਤੋਂ ਮੀਂਹ ਮੰਗੋ, ਬਹਾਰ ਦੀ ਰੁੱਤ ਦਾ ਮੀਂਹ, ਯਹੋਵਾਹ ਬਿਜਲੀ ਚਮਕਾਉਂਦਾ ਹੈ, ਉਹ ਉਹਨਾਂ ਨੂੰ ਵਾਛੜ ਵਾਲਾ ਮੀਂਹ ਅਤੇ ਹਰੇਕ ਨੂੰ ਖੇਤ ਵਿੱਚ ਸਾਗ ਪੱਤ ਦੇਵੇਗਾ।
שאלו מיהוה מטר בעת מלקוש יהוה עשה חזיזים ומטר גשם יתן להם לאיש עשב בשדה
2 ਤਰਾਫ਼ੀਮ ਤਾਂ ਖੋਖਲੀਆਂ ਗੱਲਾਂ ਕਰਦੇ ਹਨ, ਪੁੱਛਾਂ ਦੇਣ ਵਾਲੇ ਝੂਠ ਵੇਖਦੇ ਹਨ, ਸੁਫ਼ਨੇ ਦੇਖਣ ਵਾਲੇ ਵਿਅਰਥ ਗੱਲਾਂ ਕਰਦੇ ਹਨ ਅਤੇ ਖਾਲੀ ਤਸੱਲੀ ਦਿੰਦੇ ਹਨ, ਇਸ ਲਈ ਉਹ ਭੇਡਾਂ ਵਾਂਗੂੰ ਭਟਕਦੇ ਫਿਰਦੇ ਹਨ ਅਤੇ ਉਹ ਦੁੱਖ ਪਾਉਂਦੇ ਹਨ ਕਿਉਂ ਜੋ ਅਯਾਲੀ ਕੋਈ ਨਹੀਂ ਹੈ।
כי התרפים דברו און והקוסמים חזו שקר וחלמות השוא ידברו הבל ינחמון על כן נסעו כמו צאן יענו כי אין רעה
3 ਅਯਾਲੀਆਂ ਉੱਤੇ ਮੇਰਾ ਕ੍ਰੋਧ ਭੜਕਿਆ ਹੈ ਅਤੇ ਮੈਂ ਆਗੂਆਂ ਨੂੰ ਸਜ਼ਾ ਦੇਵਾਂਗਾ, ਕਿਉਂ ਜੋ ਸੈਨਾਂ ਦੇ ਯਹੋਵਾਹ ਦੇ ਇੱਜੜ ਵੱਲ ਅਰਥਾਤ ਯਹੂਦਾਹ ਦੇ ਘਰਾਣੇ ਵੱਲ ਧਿਆਨ ਕੀਤਾ ਹੈ ਅਤੇ ਉਹ ਉਹਨਾਂ ਨੂੰ ਆਪਣੇ ਸੋਹਣੇ ਜੰਗੀ ਘੋੜੇ ਵਾਂਗੂੰ ਬਣਾਵੇਗਾ।
על הרעים חרה אפי ועל העתודים אפקוד כי פקד יהוה צבאות את עדרו את בית יהודה ושם אותם כסוס הודו במלחמה
4 ਉਹਨਾਂ ਵਿੱਚੋਂ ਖੂੰਜੇ ਦਾ ਪੱਥਰ, ਉਹਨਾਂ ਵਿੱਚੋਂ ਹੀ ਕੀਲੇ, ਉਹਨਾਂ ਵਿੱਚੋਂ ਜੰਗੀ ਧਣੁੱਖ ਅਤੇ ਉਹਨਾਂ ਵਿੱਚੋਂ ਹੀ ਸਾਰੇ ਹਾਕਮ ਨਿੱਕਲਣਗੇ।
ממנו פנה ממנו יתד ממנו קשת מלחמה ממנו יצא כל נוגש יחדו
5 ਉਹ ਸੂਰਬੀਰਾਂ ਵਾਂਗੂੰ ਹੋਣਗੇ, ਉਹ ਲੜਾਈ ਦੇ ਦੌਰਾਨ ਆਪਣੇ ਵੈਰੀਆਂ ਨੂੰ ਗਲੀਆਂ ਦੇ ਚਿੱਕੜ ਵਿੱਚ ਮਿੱਧਣਗੇ, ਉਹ ਲੜਨਗੇ ਕਿਉਂ ਜੋ ਯਹੋਵਾਹ ਉਹਨਾਂ ਦੇ ਨਾਲ ਹੋਵੇਗਾ ਅਤੇ ਉਹ ਘੋੜ ਸਵਾਰਾਂ ਨੂੰ ਸ਼ਰਮਿੰਦਾ ਕਰਨਗੇ।
והיו כגברים בוסים בטיט חוצות במלחמה ונלחמו כי יהוה עמם והבישו רכבי סוסים
6 ਮੈਂ ਯਹੂਦਾਹ ਦੇ ਘਰਾਣੇ ਨੂੰ ਬਲਵੰਤ ਬਣਾਵਾਂਗਾ, ਮੈਂ ਯੂਸੁਫ਼ ਦੇ ਘਰਾਣੇ ਨੂੰ ਬਚਾਵਾਂਗਾ, ਮੈਂ ਉਹਨਾਂ ਨੂੰ ਮੋੜ ਲਿਆਵਾਂਗਾ ਕਿਉਂ ਜੋ ਮੈਂ ਉਹਨਾਂ ਉੱਤੇ ਰਹਮ ਕੀਤਾ ਹੈ, ਉਹ ਇਸ ਤਰ੍ਹਾਂ ਹੋਣਗੇ ਜਿਵੇਂ ਮੈਂ ਉਹਨਾਂ ਨੂੰ ਕਦੇ ਛੱਡਿਆ ਹੀ ਨਹੀਂ, ਕਿਉਂ ਜੋ ਮੈਂ ਯਹੋਵਾਹ ਉਹਨਾਂ ਦਾ ਪਰਮੇਸ਼ੁਰ ਹਾਂ ਅਤੇ ਮੈਂ ਉਹਨਾਂ ਨੂੰ ਉੱਤਰ ਦਿਆਂਗਾ।
וגברתי את בית יהודה ואת בית יוסף אושיע והושבותים כי רחמתים והיו כאשר לא זנחתים כי אני יהוה אלהיהם--ואענם
7 ਇਫ਼ਰਾਈਮ ਸੂਰਬੀਰ ਵਾਂਗੂੰ ਹੋਵੇਗਾ, ਉਹਨਾਂ ਦੇ ਦਿਲ ਅਨੰਦ ਹੋਣਗੇ ਜਿਵੇਂ ਮੈਅ ਦੇ ਨਾਲ, ਉਹਨਾਂ ਦੇ ਪੁੱਤਰ ਵੇਖਣਗੇ ਅਤੇ ਅਨੰਦ ਹੋਣਗੇ ਅਤੇ ਉਹਨਾਂ ਦੇ ਦਿਲ ਯਹੋਵਾਹ ਵਿੱਚ ਖੁਸ਼ ਹੋਣਗੇ।
והיו כגבור אפרים ושמח לבם כמו יין ובניהם יראו ושמחו יגל לבם ביהוה
8 ਮੈਂ ਸੀਟੀ ਵਜਾਵਾਂਗਾ ਅਤੇ ਮੈਂ ਉਹਨਾਂ ਨੂੰ ਇਕੱਠਾ ਕਰਾਂਗਾ, ਕਿਉਂਕਿ ਮੈਂ ਉਹਨਾਂ ਨੂੰ ਛੁਟਕਾਰਾ ਦਿੱਤਾ ਹੈ, ਉਹ ਵਧ ਜਾਣਗੇ ਜਿਵੇਂ ਪਹਿਲਾਂ ਵਧੇ ਹੋਏ ਸਨ।
אשרקה להם ואקבצם כי פדיתים ורבו כמו רבו
9 ਭਾਵੇਂ ਮੈਂ ਉਹਨਾਂ ਨੂੰ ਕੌਮਾਂ ਵਿੱਚ ਖਿਲਾਰ ਦਿੱਤਾ ਪਰ ਉਹ ਦੂਰ ਦੇ ਦੇਸਾਂ ਵਿੱਚ ਮੈਨੂੰ ਚੇਤੇ ਕਰਨਗੇ, ਉਹ ਆਪਣੇ ਬੱਚਿਆਂ ਸਮੇਤ ਜੀਉਂਦੇ ਰਹਿਣਗੇ ਅਤੇ ਵਾਪਸ ਆ ਜਾਣਗੇ।
ואזרעם בעמים ובמרחקים יזכרוני וחיו את בניהם ושבו
10 ੧੦ ਮੈਂ ਉਹਨਾਂ ਨੂੰ ਮਿਸਰ ਦੇਸ ਵਿੱਚੋਂ ਮੋੜ ਲਿਆਵਾਂਗਾ, ਮੈਂ ਅੱਸ਼ੂਰ ਵਿੱਚੋਂ ਉਹਨਾਂ ਨੂੰ ਇਕੱਠੇ ਕਰਾਂਗਾ, ਮੈਂ ਉਹਨਾਂ ਨੂੰ ਗਿਲਆਦ ਦੇ ਦੇਸ ਅਤੇ ਲਬਾਨੋਨ ਵਿੱਚ ਲਿਆਵਾਂਗਾ, - ਉਹ ਸਮਾ ਨਾ ਸਕਣਗੇ।
והשבותים מארץ מצרים ומאשור אקבצם ואל ארץ גלעד ולבנון אביאם ולא ימצא להם
11 ੧੧ ਉਹ ਬਿਪਤਾ ਦੇ ਸਮੁੰਦਰ ਵਿੱਚੋਂ ਲੰਘ ਜਾਵੇਗਾ, ਉਹ ਸਮੁੰਦਰ ਦੀਆਂ ਲਹਿਰਾਂ ਨੂੰ ਮਾਰੇਗਾ, ਨੀਲ ਦਰਿਆ ਸਾਰੇ ਦਾ ਸਾਰਾ ਸੁੱਕ ਜਾਵੇਗਾ, ਅੱਸ਼ੂਰ ਦਾ ਘਮੰਡ ਨੀਵਾਂ ਕੀਤਾ ਜਾਵੇਗਾ ਅਤੇ ਮਿਸਰ ਦਾ ਰਾਜ ਡੰਡਾ ਜਾਂਦਾ ਰਹੇਗਾ।
ועבר בים צרה והכה בים גלים והבישו כל מצולות יאר והורד גאון אשור ושבט מצרים יסור
12 ੧੨ ਮੈਂ ਉਹਨਾਂ ਨੂੰ ਯਹੋਵਾਹ ਵਿੱਚ ਬਲਵੰਤ ਕਰਾਂਗਾ, ਉਹ ਉਸ ਦੇ ਨਾਮ ਵਿੱਚ ਤੁਰਨ ਫਿਰਨਗੇ, ਯਹੋਵਾਹ ਦਾ ਵਾਕ ਹੈ।
וגברתים ביהוה ובשמו יתהלכו נאם יהוה

< ਜ਼ਕਰਯਾਹ 10 >