< ਜ਼ਕਰਯਾਹ 13 >

1 ਉਸ ਦਿਨ ਪਾਪ ਅਤੇ ਅਸ਼ੁੱਧਤਾਈ ਦੇ ਕਾਰਨ ਇੱਕ ਸੁੰਬ ਦਾਊਦ ਦੇ ਘਰਾਣੇ ਅਤੇ ਯਰੂਸ਼ਲਮ ਦੇ ਵਾਸੀਆਂ ਲਈ ਖੋਲ੍ਹਿਆ ਜਾਵੇਗਾ।
En ce jour-là, une source sera ouverte Pour la maison de David et les habitants de Jérusalem, Pour le péché et pour l’impureté.
2 ਉਸ ਦਿਨ ਇਸ ਤਰ੍ਹਾਂ ਹੋਵੇਗਾ, ਸੈਨਾਂ ਦੇ ਯਹੋਵਾਹ ਦਾ ਵਾਕ ਹੈ, ਮੈਂ ਦੇਸ ਵਿੱਚੋਂ ਬੁੱਤਾਂ ਦਾ ਨਾਮ ਕੱਟ ਦਿਆਂਗਾ, ਉਹ ਫੇਰ ਚੇਤੇ ਨਾ ਕੀਤੇ ਜਾਣਗੇ ਅਤੇ ਨਬੀਆਂ ਅਤੇ ਪਲੀਤ ਆਤਮਾਵਾਂ ਨੂੰ ਉਸ ਦੇਸ ਤੋਂ ਕੱਢ ਦਿਆਂਗਾ।
En ce jour-là, dit l’Éternel des armées, J’exterminerai du pays les noms des idoles, Afin qu’on ne s’en souvienne plus; J’ôterai aussi du pays les prophètes et l’esprit d’impureté.
3 ਤਾਂ ਇਸ ਤਰ੍ਹਾਂ ਹੋਵੇਗਾ ਕਿ ਜਦ ਕੋਈ ਮਨੁੱਖ ਅਗੰਮ ਵਾਚੇਗਾ ਤਾਂ ਉਸ ਦੇ ਮਾਪੇ ਜਿਨ੍ਹਾਂ ਤੋਂ ਉਹ ਜੰਮਿਆ ਸੀ, ਉਹ ਨੂੰ ਆਖਣਗੇ ਕਿ ਤੂੰ ਜੀਉਂਦਾ ਨਾ ਰਹੇਂਗਾ ਕਿਉਂ ਜੋ ਤੂੰ ਯਹੋਵਾਹ ਦਾ ਨਾਮ ਲੈ ਕੇ ਝੂਠ ਬੋਲਦਾ ਹੈਂ! ਤਾਂ ਉਸ ਦੇ ਮਾਪੇ ਜਿਨ੍ਹਾਂ ਤੋਂ ਉਹ ਜੰਮਿਆ ਸੀ ਜਦ ਉਹ ਅਗੰਮ ਵਾਚੇਗਾ ਉਹ ਨੂੰ ਵਿੰਨ੍ਹ ਸੁੱਟਣਗੇ।
Si quelqu’un prophétise encore, Son père et sa mère, qui l’ont engendré, lui diront: Tu ne vivras pas, car tu dis des mensonges au nom de l’Éternel! Et son père et sa mère, qui l’ont engendré, le transperceront Quand il prophétisera.
4 ਉਸ ਦਿਨ ਇਸ ਤਰ੍ਹਾਂ ਹੋਵੇਗਾ ਕਿ ਹਰੇਕ ਨਬੀ ਜਦ ਉਹ ਅਗੰਮ ਵਾਚੇਗਾ, ਆਪਣੇ ਦਰਸ਼ਣ ਤੋਂ ਸ਼ਰਮਿੰਦਾ ਹੋਵੇਗਾ ਅਤੇ ਉਹ ਧੋਖਾ ਦੇਣ ਲਈ ਉੱਨ ਦਾ ਚੋਲਾ ਨਾ ਪਾਉਣਗੇ।
En ce jour-là, les prophètes rougiront de leurs visions Quand ils prophétiseront, Et ils ne revêtiront plus un manteau de poil pour mentir.
5 ਸਗੋਂ ਉਹ ਆਖੇਗਾ, ਮੈਂ ਨਬੀ ਨਹੀਂ ਹਾਂ, ਮੈਂ ਤਾਂ ਜ਼ਮੀਨ ਦਾ ਵਾਹੁਣ ਵਾਲਾ ਹਾਂ, ਕਿਉਂ ਜੋ ਜੁਆਨੀ ਤੋਂ ਜ਼ਮੀਨ ਮੇਰੇ ਕਬਜ਼ੇ ਵਿੱਚ ਰਹੀ ਹੈ।
Chacun d’eux dira: Je ne suis pas prophète, Je suis laboureur, Car on m’a acheté dès ma jeunesse.
6 ਜੇ ਉਹ ਨੂੰ ਕੋਈ ਆਖੇਗਾ ਕਿ ਤੇਰੇ ਹੱਥਾਂ ਦੇ ਵਿੱਚ ਇਹ ਜ਼ਖਮ ਕੀ ਹਨ? ਤਾਂ ਉਹ ਆਖੇਗਾ ਕਿ ਇਹ ਉਹੋ ਹੀ ਹਨ ਜਿਨ੍ਹਾਂ ਨਾਲ ਮੈਂ ਆਪਣੇ ਪ੍ਰੇਮੀਆਂ ਦੇ ਘਰ ਜ਼ਖਮੀ ਕੀਤਾ ਗਿਆ।
Et si on lui demande: D’où viennent ces blessures que tu as aux mains? Il répondra: C’est dans la maison de ceux qui m’aimaient que je les ai reçues.
7 ਹੇ ਤਲਵਾਰ, ਮੇਰੇ ਅਯਾਲੀ ਦੇ ਵਿਰੁੱਧ ਜਾਗ, ਉਸ ਪੁਰਖ ਦੇ ਵਿਰੁੱਧ ਜਿਹੜਾ ਮੇਰਾ ਸਾਥੀ ਹੈ! ਸੈਨਾਂ ਦੇ ਯਹੋਵਾਹ ਦਾ ਵਾਕ ਹੈ, ਅਯਾਲੀ ਨੂੰ ਮਾਰ ਕਿ ਭੇਡਾਂ ਖਿੱਲਰ ਜਾਣ,
Épée, lève-toi sur mon pasteur Et sur l’homme qui est mon compagnon! Dit l’Éternel des armées. Frappe le pasteur, et que les brebis se dispersent! Et je tournerai ma main vers les faibles.
8 ਇਸ ਤਰ੍ਹਾਂ ਹੋਵੇਗਾ, ਯਹੋਵਾਹ ਦਾ ਵਾਕ ਹੈ, ਕਿ ਉਸ ਸਾਰੇ ਦੇਸ ਵਿੱਚ ਦੋ ਤਿਹਾਈ ਕੱਢੇ ਜਾਣਗੇ ਅਤੇ ਨਾਸ ਹੋ ਜਾਣਗੇ, ਇੱਕ ਤਿਹਾਈ ਉਸ ਵਿੱਚ ਬਚ ਰਹੇਗੀ।
Dans tout le pays, dit l’Éternel, Les deux tiers seront exterminés, périront, Et l’autre tiers restera.
9 ਮੈਂ ਇੱਕ ਤਿਹਾਈ ਨੂੰ ਅੱਗ ਵਿੱਚ ਪਾਵਾਂਗਾ, ਮੈਂ ਉਹ ਨੂੰ ਤਾਵਾਂਗਾ ਜਿਵੇਂ ਚਾਂਦੀ ਤਾਈ ਜਾਂਦੀ ਹੈ, ਮੈਂ ਉਹ ਨੂੰ ਪਰਖਾਂਗਾ ਜਿਵੇਂ ਸੋਨਾ ਪਰਖੀਦਾ ਹੈ, ਉਹ ਮੇਰਾ ਨਾਮ ਲੈ ਕੇ ਪੁਕਾਰਨਗੇ ਅਤੇ ਮੈਂ ਉਹਨਾਂ ਨੂੰ ਉੱਤਰ ਦਿਆਂਗਾ, ਮੈਂ ਆਖਾਂਗਾ, ਇਹ ਮੇਰੀ ਪਰਜਾ ਹੈ ਅਤੇ ਉਹ ਆਖਣਗੇ ਯਹੋਵਾਹ ਮੇਰਾ ਪਰਮੇਸ਼ੁਰ ਹੈ।
Je mettrai ce tiers dans le feu, Et je le purifierai comme on purifie l’argent, Je l’éprouverai comme on éprouve l’or. Il invoquera mon nom, et je l’exaucerai; Je dirai: C’est mon peuple! Et il dira: L’Éternel est mon Dieu!

< ਜ਼ਕਰਯਾਹ 13 >