< یوشع 18 >

و تمامی جماعت بنی‌اسرائیل درشیلوه جمع شده، خیمه اجتماع را درآنجا برپا داشتند، و زمین پیش روی ایشان مغلوب بود. ۱ 1
ਇਸਰਾਏਲੀਆਂ ਦੀ ਸਾਰੀ ਮੰਡਲੀ ਸ਼ੀਲੋਹ ਵਿੱਚ ਇਕੱਠੀ ਹੋਈ, ਉੱਥੇ ਮੰਡਲੀ ਦੇ ਤੰਬੂ ਨੂੰ ਖੜ੍ਹਾ ਕੀਤਾ ਅਤੇ ਉਹ ਦੇਸ ਉਹਨਾਂ ਦੇ ਅੱਗੇ ਅਧੀਨ ਹੋ ਗਿਆ।
و از بنی‌اسرائیل هفت سبط باقی ماندند، که هنوز ملک خود را تقسیم نکرده بودند. ۲ 2
ਇਸਰਾਏਲੀਆਂ ਵਿੱਚ ਸੱਤ ਗੋਤਾਂ ਬਾਕੀ ਰਹਿੰਦੀਆਂ ਸਨ ਜਿਨ੍ਹਾਂ ਨੂੰ ਵਿਰਾਸਤ ਨਹੀਂ ਵੰਡੀ ਗਈ।
و یوشع به بنی‌اسرائیل گفت: «شما تا به کی کاهلی می‌ورزید و داخل نمی شوید تا در آن زمینی که یهوه خدای پدران شما، به شما داده است، تصرف نمایید؟ ۳ 3
ਸੋ ਯਹੋਸ਼ੁਆ ਨੇ ਇਸਰਾਏਲੀਆਂ ਨੂੰ ਆਖਿਆ, ਤੁਸੀਂ ਉਸ ਦੇਸ ਵਿੱਚ ਜਾ ਕੇ ਕਬਜ਼ਾ ਕਰਨ ਦੇ ਲਈ, ਜਿਹੜਾ ਤੁਹਾਡਿਆਂ ਪੁਰਖਿਆਂ ਦੇ ਪਰਮੇਸ਼ੁਰ ਯਹੋਵਾਹ ਨੇ ਤੁਹਾਨੂੰ ਦੇ ਦਿੱਤਾ ਹੈ, ਕਦੋਂ ਤੱਕ ਦੇਰ ਕਰੋਂਗੇ?
سه نفر برای خود از هر سبطانتخاب کنید، تا ایشان را روانه نمایم، و برخاسته، از میان زمین گردش کرده، آن را برحسب ملکهای خود ثبت کنند، و نزد من خواهند برگشت. ۴ 4
ਆਪਣੇ ਲਈ ਹਰ ਗੋਤ ਤੋਂ ਤਿੰਨ ਮਨੁੱਖ ਠਹਿਰਾਓ। ਫਿਰ ਮੈਂ ਉਹਨਾਂ ਨੂੰ ਭੇਜਾਂਗਾ ਅਤੇ ਉਹ ਉੱਠ ਕੇ ਉਸ ਦੇਸ ਵਿੱਚ ਫਿਰਨ ਅਤੇ ਆਪਣੀ ਮਿਲਖ਼ ਅਨੁਸਾਰ ਉਹ ਨੂੰ ਦੱਸਣ, ਫਿਰ ਉਹ ਮੇਰੇ ਕੋਲ ਆਉਣ।
و آن را به هفت حصه تقسیم کنند، و یهودا به سمت جنوب به حدود خود خواهد ماند، و خاندان یوسف به سمت شمال به حدود خود خواهدماند. ۵ 5
ਉਹ ਉਸ ਨੂੰ ਸੱਤਾਂ ਹਿੱਸਿਆਂ ਵਿੱਚ ਵੰਡਣ। ਯਹੂਦਾਹ ਆਪਣੀ ਹੱਦ ਕੋਲ ਦੱਖਣ ਵਿੱਚ ਖੜ੍ਹਾ ਰਹੇ ਅਤੇ ਯੂਸੁਫ਼ ਦਾ ਘਰਾਣਾ ਆਪਣੀ ਹੱਦ ਕੋਲ ਉਤਰ ਵੱਲ ਖੜ੍ਹਾ ਰਹੇ।
و شما زمین را به هفت حصه ثبت کرده، آن را نزد من اینجا بیاورید، و من برای شما در اینجادر حضور یهوه، خدای ما، قرعه خواهم‌انداخت. ۶ 6
ਤਦ ਤੁਸੀਂ ਉਸ ਦੇਸ ਨੂੰ ਸੱਤਾਂ ਹਿੱਸਿਆਂ ਵਿੱਚ ਲਿਖ ਕੇ ਉਹਨਾਂ ਨੂੰ ਐਥੇ ਮੇਰੇ ਕੋਲ ਲਿਆਓ ਅਤੇ ਮੈਂ ਤੁਹਾਡੇ ਲਈ ਯਹੋਵਾਹ ਸਾਡੇ ਪਰਮੇਸ਼ੁਰ ਦੇ ਅੱਗੇ ਐਥੇ ਹਿੱਸਾ ਪਾਵਾਂਗਾ।
زیرا که لاویان در میان شما هیچ نصیب ندارند، چونکه کهانت خداوند نصیب ایشان است، و جادو روبین و نصف سبط منسی ملک خود را که موسی، بنده خداوند، به ایشان داده بود در آن طرف اردن به سمت شرقی گرفته‌اند.» ۷ 7
ਪਰ ਲੇਵੀਆਂ ਲਈ ਤੁਹਾਡੇ ਵਿੱਚ ਕੋਈ ਭਾਗ ਨਹੀਂ ਹੈ ਕਿਉਂ ਜੋ ਯਹੋਵਾਹ ਦੀ ਜਾਜਕਾਈ ਉਹਨਾਂ ਦੀ ਮਿਲਖ਼ ਹੈ ਅਤੇ ਗਾਦ ਅਤੇ ਰਊਬੇਨ, ਮਨੱਸ਼ਹ ਦੇ ਅੱਧੇ ਗੋਤ ਨੇ ਆਪਣੀ ਮਿਲਖ਼ ਨੂੰ ਯਰਦਨ ਪਾਰ ਪੂਰਬ ਵੱਲ ਲੈ ਲਿਆ ਹੈ ਜਿਹ ਨੂੰ ਯਹੋਵਾਹ ਦੇ ਦਾਸ ਮੂਸਾ ਨੇ ਉਹਨਾਂ ਨੂੰ ਦਿੱਤਾ ਸੀ।
پس آن مردان برخاسته، رفتند و یوشع آنانی را که برای ثبت کردن زمین می‌رفتند امر فرموده، گفت: «بروید و در زمین گردش کرده، آن را ثبت نمایید و نزد من برگردید، تا در اینجا در حضورخداوند در شیلوه برای شما قرعه اندازم.» ۸ 8
ਉਹ ਮਨੁੱਖ ਉੱਠ ਕੇ ਤੁਰ ਪਏ ਅਤੇ ਯਹੋਸ਼ੁਆ ਨੇ ਉਹਨਾਂ ਜਾਣ ਵਾਲਿਆਂ ਨੂੰ ਦੇਸ ਦੇ ਦੱਸਣ ਦਾ ਹੁਕਮ ਦਿੱਤਾ ਕਿ ਜਾਓ ਅਤੇ ਉਸ ਦੇਸ ਵਿੱਚ ਫਿਰੋ ਅਤੇ ਉਹ ਨੂੰ ਦੱਸੋ, ਫਿਰ ਮੇਰੇ ਕੋਲ ਮੁੜ ਆਓ ਅਤੇ ਮੈਂ ਤੁਹਾਡੇ ਲਈ ਇੱਥੇ ਸ਼ੀਲੋਹ ਵਿੱਚ ਯਹੋਵਾਹ ਦੇ ਅੱਗੇ ਭਾਗ ਪਾਵਾਂਗਾ।
پس آن مردان رفته، از میان زمین گذشتند و آن را به هفت حصه به حسب شهرهایش در طوماری ثبت نموده، نزد یوشع به اردو در شیلوه برگشتند. ۹ 9
ਉਸ ਤੋਂ ਬਾਅਦ ਉਹ ਮਨੁੱਖ ਜਾ ਕੇ ਉਸ ਦੇਸ ਵਿੱਚੋਂ ਦੀ ਲੰਘੇ ਅਤੇ ਉਹਨਾਂ ਨੇ ਸ਼ਹਿਰਾਂ ਅਨੁਸਾਰ ਸੱਤਾਂ ਹਿੱਸਿਆਂ ਵਿੱਚ ਕਰਕੇ ਇੱਕ ਪੋਥੀ ਵਿੱਚ ਲਿਖਿਆ ਤਾਂ ਉਹ ਯਹੋਸ਼ੁਆ ਕੋਲ ਸ਼ੀਲੋਹ ਦੇ ਡੇਰੇ ਵਿੱਚ ਮੁੜ ਆਏ।
ویوشع به حضور خداوند در شیلوه برای ایشان قرعه انداخت، و در آنجا یوشع زمین را برای بنی‌اسرائیل برحسب فرقه های ایشان تقسیم نمود. ۱۰ 10
੧੦ਯਹੋਸ਼ੁਆ ਨੇ ਉਹਨਾਂ ਲਈ ਸ਼ੀਲੋਹ ਵਿੱਚ ਯਹੋਵਾਹ ਦੇ ਅੱਗੇ ਪਰਚੀਆਂ ਪਾਈਆਂ ਸੋ ਯਹੋਸ਼ੁਆ ਨੇ ਉੱਥੇ ਉਸ ਦੇਸ ਨੂੰ ਇਸਰਾਏਲੀਆਂ ਲਈ ਉਹਨਾਂ ਦੇ ਹਿੱਸਿਆਂ ਅਨੁਸਾਰ ਵੰਡ ਦਿੱਤਾ।
و قرعه سبط بنی بنیامین برحسب قبایل ایشان برآمد، و حدود حصه ایشان در میان بنی یهودا و بنی یوسف افتاد. ۱۱ 11
੧੧ਬਿਨਯਾਮੀਨੀਆਂ ਦੇ ਗੋਤ ਦਾ ਭਾਗ ਉਹਨਾਂ ਦੇ ਘਰਾਣਿਆਂ ਅਨੁਸਾਰ ਪਿਆ ਅਤੇ ਉਹਨਾਂ ਦੇ ਭਾਗ ਦੀ ਹੱਦ ਯਹੂਦੀਆਂ ਅਤੇ ਯੂਸੁਫ਼ ਦੀ ਅੰਸ ਦੇ ਵਿੱਚਕਾਰ ਨਿੱਕਲੀ।
و حد ایشان به سمت شمال از اردن بود، و حد ایشان به طرف اریحا به سوی شمال برآمد، و از میان کوهستان به سوی مغرب بالا رفت، و انتهایش به صحرای بیت آون بود. ۱۲ 12
੧੨ਉਤਰ ਪਾਸੇ ਉਹਨਾਂ ਦੀ ਹੱਦ ਯਰਦਨ ਤੋਂ ਸੀ ਅਤੇ ਉਹ ਹੱਦ ਉਤਰ ਵੱਲ ਯਰੀਹੋ ਦੀ ਉਚਿਆਈ ਨੂੰ ਚੜ੍ਹ ਕੇ ਪੱਛਮ ਵੱਲੋਂ ਪਹਾੜੀ ਦੇਸ ਦੇ ਰਸਤੇ ਤੋਂ ਚੜ੍ਹੀ ਅਤੇ ਉਹ ਦਾ ਫੈਲਾਓ ਬੈਤ-ਆਵਨ ਦੀ ਉਜਾੜ ਤੱਕ ਸੀ।
و حد ایشان از آنجا تا لوزگذشت، یعنی به‌جانب لوز جنوبی که بیت ئیل باشد، و حد ایشان به سوی عطاروت ادار برجانب کوهی که به جنوب بیت حورون پایین است، رفت. ۱۳ 13
੧੩ਉੱਥੋਂ ਉਹ ਹੱਦ ਲੂਜ਼ ਵੱਲ ਲੂਜ਼ ਦੀ ਚੜ੍ਹਾਈ ਤੱਕ ਦੱਖਣ ਵੱਲ ਗਈ ਜਿਹੜਾ ਬੈਤਏਲ ਹੈ, ਫਿਰ ਉਹ ਹੱਦ ਅਟਾਰੋਥ ਅੱਦਾਰ ਨੂੰ ਉਸ ਪਰਬਤ ਦੇ ਉੱਤੋਂ ਦੀ ਉਤਰੀ ਜਿਹੜਾ ਹੇਠਲੇ ਬੈਤ-ਹੋਰੋਨ ਦੇ ਦੱਖਣ ਦੀ ਵੱਲ ਹੈ।
و حدش کشیده شد و به‌جانب مغرب به سوی جنوب از کوهی که در مقابل بیت حورون جنوبی است گذشت، و انتهایش نزد قریه بعل بود که آن را قریت یعاریم می‌گویند و یکی ازشهرهای بنی یهوداست. این‌جانب غربی است. ۱۴ 14
੧੪ਤਾਂ ਉਹ ਹੱਦ ਹੇਠਾਂ ਜਾ ਕੇ ਲਹਿੰਦੇ ਪਾਸੇ ਉਸ ਪਰਬਤ ਤੋਂ ਦੱਖਣ ਵੱਲ ਮੁੜੀ ਜਿਹੜਾ ਬੈਤ-ਹੋਰੋਨ ਦੇ ਅੱਗੇ ਦੱਖਣ ਵੱਲ ਹੈ ਅਤੇ ਉਹ ਦਾ ਫੈਲਾਓ ਕਿਰਯਥ-ਬਆਲ ਤੱਕ ਸੀ ਜਿਹੜਾ ਕਿਰਯਥ-ਯਾਰੀਮ ਵੀ ਹੈ ਜਿਹੜਾ ਯਹੂਦੀਆਂ ਦਾ ਸ਼ਹਿਰ ਹੈ। ਇਹ ਪੱਛਮ ਦਾ ਪਾਸਾ ਸੀ।
و جانب جنوبی از انتهای قریت یعاریم بود، واین حد به طرف مغرب می‌رفت و به سوی چشمه آبهای نفتوح برآمد. ۱۵ 15
੧੫ਦੱਖਣ ਦਾ ਪਾਸਾ ਕਿਰਯਥ-ਯਾਰੀਮ ਦੀ ਸਰਹੱਦ ਤੋਂ ਸੀ ਅਤੇ ਉਹ ਹੱਦ ਪੱਛਮ ਵੱਲ ਜਾ ਕੇ ਨਫ਼ਤੋਆਹ ਦੇ ਪਾਣੀਆਂ ਦੇ ਸੋਤੇ ਤੱਕ ਪਹੁੰਚੀ।
و این حد به انتهای کوهی که در مقابل دره ابن هنوم است که در جنوب وادی رفائیم باشد، برآمد، و به سوی دره هنوم به‌جانب جنوبی یبوسیان رفته، تا عین روجل رسید. ۱۶ 16
੧੬ਫਿਰ ਉਹ ਹੱਦ ਉਸ ਪਰਬਤ ਦੇ ਸਿਰੇ ਤੱਕ ਜਿਹੜਾ ਬਨ ਹਿੰਨੋਮ ਦੇ ਪੁੱਤਰ ਦੀ ਵਾਦੀ ਦੇ ਅੱਗੇ ਹੈ ਅਤੇ ਜਿਹੜਾ ਉੱਤਰ ਵੱਲ ਰਫ਼ਾਈਮ ਦੀ ਖੱਡ ਵਿੱਚ ਹੈ ਉਤਰੀ ਅਤੇ ਉਹ ਹਿੰਨੋਮ ਦੀ ਵਾਦੀ ਤੋਂ ਯਬੂਸੀਆਂ ਦੀ ਚੜ੍ਹਾਈ ਤੱਕ ਦੱਖਣ ਵੱਲ ਉਤਰੀ ਤਾਂ ਏਨ-ਰੋਗੇਲ ਨੂੰ ਉਤਰੀ।
و ازطرف شمال کشیده شده، به سوی عین شمس رفت، و به جلیلوت که در مقابل سر بالای ادمیم است برآمد، و به سنگ بوهن بن روبین به زیر آمد. ۱۷ 17
੧੭ਫਿਰ ਉਹ ਉਤਰ ਵੱਲ ਜਾ ਕੇ ਏਨ-ਸ਼ਮਸ਼ ਕੋਲ ਨਿੱਕਲੀ ਅਤੇ ਗਲੀਲੋਥ ਤੱਕ ਨਿੱਕਲੀ ਜਿਹੜਾ ਅੱਦੁਮੀਮ ਦੀ ਚੜ੍ਹਾਈ ਦੇ ਸਾਹਮਣੇ ਹੈ ਅਤੇ ਰਊਬੇਨ ਦੇ ਪੁੱਤਰ ਬੋਹਨ ਦੇ ਪੱਥਰ ਤੱਕ ਉਤਰੀ।
و به‌جانب شمالی در مقابل عربه گذشته، به عربه به زیر آمد. ۱۸ 18
੧੮ਉਹ ਅਰਾਬਾਹ ਦੇ ਅੱਗੇ ਚੜ੍ਹਾਈ ਤੱਕ ਉਤਰ ਵੱਲ ਲੰਘੀ ਤਾਂ ਅਰਾਬਾਹ ਨੂੰ ਉਤਰੀ।
و این حد به‌جانب بیت حجله به سوی شمال گذشت، و آخر این حدبه خلیج شمالی بحرالملح نزد انتهای جنوبی اردن بود. این حد جنوبی است. ۱۹ 19
੧੯ਫਿਰ ਉਹ ਹੱਦ ਬੈਤ ਹਗਲਾਹ ਦੀ ਚੜ੍ਹਾਈ ਤੱਕ ਉਤਰ ਵੱਲ ਪਹੁੰਚੀ ਅਤੇ ਉਸ ਹੱਦ ਦਾ ਫੈਲਾਓ ਖਾਰੇ ਸਮੁੰਦਰ ਦੀ ਉਤਰ ਵੱਲ ਦੀ ਖਾੜੀ ਤੱਕ ਅਰਥਾਤ ਯਰਦਨ ਦੇ ਦੱਖਣੀ ਸਿਰੇ ਤੱਕ ਸੀ। ਇਹ ਦੱਖਣ ਦੀ ਹੱਦ ਸੀ।
و به طرف مشرق، حد آن اردن بود و ملک بنی بنیامین به حسب حدودش به هر طرف و برحسب قبایل ایشان این بود. ۲۰ 20
੨੦ਪੂਰਬ ਦੇ ਪਾਸੇ ਉਹ ਦੀ ਹੱਦ ਯਰਦਨ ਸੀ। ਇਹ ਬਿਨਯਾਮੀਨੀਆਂ ਦੀ ਮਿਲਖ਼ ਦੀਆਂ ਆਲੇ-ਦੁਆਲੇ ਦੀਆਂ ਹੱਦਾਂ ਉਹਨਾਂ ਦੇ ਘਰਾਣਿਆਂ ਅਨੁਸਾਰ ਸਨ।
و این است شهرهای سبط بنی بنیامین برحسب قبایل ایشان اریحا و بیت حجله و عیمق قصیص. ۲۱ 21
੨੧ਬਿਨਯਾਮੀਨੀਆਂ ਦੇ ਗੋਤ ਦੇ ਸ਼ਹਿਰ ਉਹਨਾਂ ਦੇ ਘਰਾਣਿਆਂ ਅਨੁਸਾਰ ਇਹ ਸਨ, ਯਰੀਹੋ ਅਤੇ ਬੈਤ ਹਗਲਾਹ ਅਤੇ ਏਮਕ ਕਸੀਸ
و بیت عربه و صمارایم و بیت ئیل. ۲۲ 22
੨੨ਅਤੇ ਬੈਤ ਅਰਾਬਾਹ ਅਤੇ ਸਮਾਰਯਿਮ ਅਤੇ ਬੈਤਏਲ
و عویم و فاره و عفرت. ۲۳ 23
੨੩ਅਤੇ ਅੱਵੀਮ ਅਤੇ ਪਾਰਾਹ ਅਤੇ ਓਫਰਾਹ
و کفر عمونی وعفنی و جابع، دوازده شهر با دهات آنها. ۲۴ 24
੨੪ਅਤੇ ਕਫ਼ਰ-ਅੰਮੋਨੀ ਅਤੇ ਆਫ਼ਨੀ ਅਤੇ ਗਬਾ। ਬਾਰਾਂ ਸ਼ਹਿਰ ਅਤੇ ਉਹਨਾਂ ਦੇ ਪਿੰਡ
وجبعون و رامه و بئیروت. ۲۵ 25
੨੫ਗਿਬਓਨ ਅਤੇ ਰਾਮਾਹ ਅਤੇ ਬਏਰੋਥ
و مصفه و کفیره وموصه. ۲۶ 26
੨੬ਅਤੇ ਮਿਸਪੇਹ ਅਤੇ ਕਫ਼ੀਰਾਹ ਅਤੇ ਮੋਸਾਹ
و راقم و یرفئیل و تراله. ۲۷ 27
੨੭ਅਤੇ ਰਕਮ ਅਤੇ ਯਿਰਪਏਲ ਅਤੇ ਤਰਲਾਹ
و صیله وآلف و یبوسی که اورشلیم باشد و جبعه و قریت، چهارده شهر با دهات آنها. این ملک بنی بنیامین به حسب قبایل ایشان بود. ۲۸ 28
੨੮ਅਤੇ ਸੇਲਾ ਅਲਫ ਅਤੇ ਯਬੂਸੀ ਜਿਹੜਾ ਯਰੂਸ਼ਲਮ ਹੈ ਅਤੇ ਗਿਬਬ ਕਿਰਯਥ। ਚੌਦਾਂ ਸ਼ਹਿਰ ਅਤੇ ਉਹਨਾਂ ਦੇ ਪਿੰਡ। ਇਹ ਬਿਨਯਾਮੀਨੀਆਂ ਦਾ ਹਿੱਸਾ ਉਹਨਾਂ ਦੇ ਘਰਾਣਿਆਂ ਅਨੁਸਾਰ ਸੀ।

< یوشع 18 >