< داوران 17 >

و از کوهستان افرایم شخصی بود که میخا نام داشت. ۱ 1
ਇਫ਼ਰਾਈਮ ਦੇ ਪਹਾੜੀ ਦੇਸ਼ ਵਿੱਚ ਮੀਕਾਹ ਨਾਮ ਦਾ ਇੱਕ ਮਨੁੱਖ ਸੀ।
و به مادر خود گفت: «آن هزار و یکصد مثقال نقره‌ای که از تو گرفته شد، و درباره آن لعنت کردی و در گوشهای من نیز سخن گفتی، اینک آن نقره نزد من است، من آن را گرفتم.» مادرش گفت: «خداوند پسر مرا برکت دهد.» ۲ 2
ਉਸ ਨੇ ਆਪਣੀ ਮਾਂ ਨੂੰ ਕਿਹਾ, “ਉਹ ਗਿਆਰ੍ਹਾਂ ਸੌ ਚਾਂਦੀ ਦੇ ਸਿੱਕੇ ਜੋ ਤੇਰੇ ਤੋਂ ਲਏ ਗਏ ਸਨ, ਜਿਨ੍ਹਾਂ ਦੇ ਕਾਰਨ ਮੈਂ ਤੈਨੂੰ ਸਰਾਪ ਦਿੰਦੇ ਸੁਣਿਆ, ਵੇਖ ਉਹ ਚਾਂਦੀ ਮੇਰੇ ਕੋਲ ਹੈ, ਮੈਂ ਹੀ ਉਹ ਲੈ ਲਈ ਸੀ।” ਉਸ ਦੀ ਮਾਂ ਨੇ ਕਿਹਾ, “ਹੇ ਮੇਰੇ ਪੁੱਤਰ! ਯਹੋਵਾਹ ਤੈਨੂੰ ਅਸੀਸ ਦੇਵੇ।”
پس آن هزار و یکصد مثقال نقره را به مادرش رد نمود و مادرش گفت: «این نقره را برای خداوند از دست خود به جهت پسرم بالکل وقف می‌کنم تا تمثال تراشیده و تمثال ریخته شده‌ای ساخته شود، پس الان آن را به تو باز می‌دهم.» ۳ 3
ਅਤੇ ਜਦ ਉਸ ਨੇ ਉਹ ਗਿਆਰ੍ਹਾਂ ਸੌ ਚਾਂਦੀ ਦੇ ਸਿੱਕੇ ਆਪਣੀ ਮਾਂ ਨੂੰ ਮੋੜ ਦਿੱਤੇ ਤਾਂ ਉਸ ਦੀ ਮਾਂ ਨੇ ਕਿਹਾ, “ਮੈਂ ਇਹ ਚਾਂਦੀ ਆਪਣੇ ਪੁੱਤਰ ਦੇ ਕਾਰਨ ਯਹੋਵਾਹ ਨੂੰ ਅਰਪਣ ਕਰਦੀ ਹਾਂ ਤਾਂ ਜੋ ਉਹ ਇਸ ਨਾਲ ਇੱਕ ਘੜ੍ਹੀ ਹੋਈ ਅਤੇ ਇੱਕ ਢਾਲੀ ਹੋਈ ਮੂਰਤ ਬਣਾਵੇ। ਇਸ ਲਈ ਹੁਣ ਮੈਂ ਇਹ ਤੈਨੂੰ ਮੋੜ ਦਿੰਦੀ ਹਾਂ।”
وچون نقره را به مادر خود رد نمود، مادرش دویست مثقال نقره گرفته، آن را به زرگری داد که او تمثال تراشیده، و تمثال ریخته شده‌ای ساخت و آنها در خانه میخا بود. ۴ 4
ਜਦ ਉਸ ਨੇ ਉਹ ਰੁਪਏ ਆਪਣੀ ਮਾਂ ਨੂੰ ਮੋੜ ਦਿੱਤੇ, ਤਾਂ ਉਸ ਦੀ ਮਾਂ ਨੇ ਦੋ ਸੌ ਸਿੱਕੇ ਲੈ ਕੇ ਢਾਲਣ ਵਾਲੇ ਨੂੰ ਦਿੱਤੇ ਅਤੇ ਉਸ ਨੇ ਉਨ੍ਹਾਂ ਨਾਲ ਇੱਕ ਘੜ੍ਹੀ ਹੋਈ ਅਤੇ ਇੱਕ ਢਾਲੀ ਹੋਈ ਮੂਰਤ ਬਣਾਈ, ਅਤੇ ਉਹ ਮੀਕਾਹ ਦੇ ਘਰ ਵਿੱਚ ਰਹੀ।
و میخا خانه خدایان داشت، و ایفود و ترافیم ساخت، و یکی از پسران خود را تخصیص نمود تا کاهن او بشود. ۵ 5
ਉਸ ਮਨੁੱਖ ਮੀਕਾਹ ਕੋਲ ਇੱਕ ਮੰਦਰ ਸੀ, ਤਦ ਉਸ ਨੇ ਇੱਕ ਏਫ਼ੋਦ ਅਤੇ ਤਿਰਾਫ਼ੀਮ ਅਰਥਾਤ ਘਰੇਲੂ ਦੇਵਤਾ ਬਣਵਾਏ ਅਤੇ ਆਪਣੇ ਪੁੱਤਰਾਂ ਵਿੱਚੋਂ ਇੱਕ ਨੂੰ ਆਪਣਾ ਪੁਰੋਹਿਤ ਠਹਿਰਾਇਆ।
و در آن ایام در اسرائیل پادشاهی نبود و هر کس آنچه درنظرش پسند می‌آمد، می‌کرد. ۶ 6
ਉਨ੍ਹਾਂ ਦਿਨਾਂ ਵਿੱਚ ਇਸਰਾਏਲ ਦਾ ਕੋਈ ਰਾਜਾ ਨਹੀਂ ਸੀ। ਜਿਸ ਕਿਸੇ ਨੂੰ ਜੋ ਠੀਕ ਲੱਗਦਾ ਸੀ, ਉਹ ਉਹੀ ਕਰਦਾ ਸੀ।
و جوانی از بیت لحم یهودا از قبیله یهودا و ازلاویان بود که در آنجا ماوا گزید. ۷ 7
ਬੈਤਲਹਮ ਯਹੂਦਾਹ ਦਾ ਰਹਿਣ ਵਾਲਾ ਇੱਕ ਜੁਆਨ ਲੇਵੀ, ਯਹੂਦਾਹ ਦੇ ਗੋਤ ਵਿੱਚ ਪਰਦੇਸੀ ਹੋ ਕੇ ਰਹਿੰਦਾ ਸੀ।
و آن شخص ازشهر خود، یعنی از بیت لحم یهودا روانه شد، تاهر جایی که بیابد ماوا گزیند، و چون سیر می‌کردبه کوهستان افرایم به خانه میخا رسید. ۸ 8
ਇਹ ਮਨੁੱਖ ਬੈਤਲਹਮ ਯਹੂਦਾਹ ਤੋਂ ਇਸ ਲਈ ਨਿੱਕਲਿਆ ਸੀ ਕਿ ਜਿੱਥੇ ਟਿਕਾਣਾ ਮਿਲੇ ਉੱਥੇ ਜਾ ਕੇ ਰਹੇ। ਉਹ ਚਲਦੇ-ਚਲਦੇ ਇਫ਼ਰਾਈਮ ਦੇ ਪਹਾੜੀ ਦੇਸ ਵਿੱਚ ਮੀਕਾਹ ਦੇ ਘਰ ਪਹੁੰਚ ਗਿਆ।
و میخا اورا گفت: «از کجا آمده‌ای؟» او در جواب وی گفت: «من لاوی هستم از بیت لحم یهودا، ومی روم تا هر جایی که بیابم ماوا گزینم.» ۹ 9
ਮੀਕਾਹ ਨੇ ਉਸ ਨੂੰ ਪੁੱਛਿਆ, “ਤੂੰ ਕਿੱਥੋਂ ਆਇਆ ਹੈਂ?” ਉਸ ਨੇ ਉਹ ਨੂੰ ਕਿਹਾ, “ਮੈਂ ਬੈਤਲਹਮ ਯਹੂਦਾਹ ਦਾ ਰਹਿਣ ਵਾਲਾ ਇੱਕ ਲੇਵੀ ਹਾਂ, ਅਤੇ ਇਸ ਲਈ ਤੁਰਿਆ ਹਾਂ ਕਿ ਜਿੱਥੇ ਕਿਤੇ ਟਿਕਾਣਾ ਮਿਲੇ ਉੱਥੇ ਜਾ ਕੇ ਰਹਾਂ।”
میخااو را گفت: «نزد من ساکن شو و برایم پدر و کاهن باش، و من تو را هر سال ده مثقال نقره و یک دست لباس و معاش می‌دهم.» پس آن لاوی داخل شد. ۱۰ 10
੧੦ਮੀਕਾਹ ਨੇ ਉਸ ਨੂੰ ਕਿਹਾ, “ਮੇਰੇ ਕੋਲ ਰਹਿ ਅਤੇ ਮੇਰਾ ਪਿਤਾ ਅਤੇ ਪੁਰੋਹਿਤ ਬਣ, ਅਤੇ ਮੈਂ ਤੈਨੂੰ ਹਰ ਸਾਲ ਚਾਂਦੀ ਦੇ ਦਸ ਸਿੱਕੇ, ਅਤੇ ਇੱਕ ਜੋੜੀ ਕੱਪੜੇ ਅਤੇ ਭੋਜਨ ਵੀ ਦਿਆਂਗਾ।”
و آن لاوی راضی شد که با او ساکن شود، و آن جوان نزد او مثل یکی از پسرانش بود. ۱۱ 11
੧੧ਤਾਂ ਉਹ ਲੇਵੀ ਮੀਕਾਹ ਨਾਲ ਰਹਿਣ ਲਈ ਤਿਆਰ ਹੋ ਗਿਆ ਅਤੇ ਉਹ ਜੁਆਨ ਉਸ ਦੇ ਨਾਲ ਉਸ ਦੇ ਪੁੱਤਰਾਂ ਵਰਗਾ ਬਣ ਕੇ ਰਿਹਾ।
و میخاآن لاوی را تخصیص نمود و آن جوان کاهن اوشد، و در خانه میخا می‌بود. ۱۲ 12
੧੨ਤਾਂ ਮੀਕਾਹ ਨੇ ਉਸ ਲੇਵੀ ਨੂੰ ਨਿਯੁਕਤ ਕੀਤਾ ਅਤੇ ਉਹ ਜੁਆਨ ਉਸ ਦਾ ਪੁਰੋਹਿਤ ਬਣ ਕੇ ਮੀਕਾਹ ਦੇ ਘਰ ਵਿੱਚ ਰਹਿਣ ਲੱਗਾ।
و میخا گفت: «الان دانستم که خداوند به من احسان خواهد نمود زیرالاوی‌ای را کاهن خود دارم.» ۱۳ 13
੧੩ਤਦ ਮੀਕਾਹ ਨੇ ਕਿਹਾ, “ਹੁਣ ਮੈਂ ਜਾਣਦਾ ਹਾਂ ਕਿ ਯਹੋਵਾਹ ਮੇਰਾ ਭਲਾ ਕਰੇਗਾ, ਕਿਉਂ ਜੋ ਮੈਂ ਇੱਕ ਲੇਵੀ ਨੂੰ ਆਪਣਾ ਪੁਰੋਹਿਤ ਬਣਾਇਆ ਹੈ।”

< داوران 17 >