< لاویان 8 >

و خداوند موسی را خطاب کرده، گفت: ۱ 1
ਯਹੋਵਾਹ ਨੇ ਮੂਸਾ ਨੂੰ ਇਹ ਆਖਿਆ,
«هارون و پسرانش را با او و رختها وروغن مسح و گوساله قربانی گناه و دو قوچ وسبدنان فطیر را بگیر. ۲ 2
ਤੂੰ ਹਾਰੂਨ ਅਤੇ ਉਸ ਦੇ ਪੁੱਤਰਾਂ ਨੂੰ ਅਤੇ ਉਨ੍ਹਾਂ ਦੇ ਬਸਤਰਾਂ, ਮਸਹ ਕਰਨ ਦੇ ਤੇਲ, ਪਾਪ ਬਲੀ ਦੀ ਭੇਟ ਦੇ ਬਲ਼ਦ, ਦੋ ਭੇਡੂਆਂ ਅਤੇ ਪਤੀਰੀ ਰੋਟੀ ਦੇ ਟੋਕਰੇ ਨੂੰ ਲੈ ਕੇ,
و تمامی جماعت را به درخیمه اجتماع جمع کن.» ۳ 3
ਸਾਰੀ ਮੰਡਲੀ ਨੂੰ ਮੰਡਲੀ ਦੇ ਡੇਰੇ ਦੇ ਦਰਵਾਜ਼ੇ ਦੇ ਕੋਲ ਇਕੱਠਿਆਂ ਕਰੀਂ।
پس موسی چنانکه خداوند به وی امر فرموده بود به عمل آورد، وجماعت به در خیمه اجتماع جمع شدند. ۴ 4
ਤਦ ਜਿਵੇਂ ਯਹੋਵਾਹ ਨੇ ਆਗਿਆ ਦਿੱਤੀ ਸੀ, ਮੂਸਾ ਨੇ ਉਸੇ ਤਰ੍ਹਾਂ ਹੀ ਕੀਤਾ ਅਤੇ ਸਾਰੀ ਮੰਡਲੀ, ਮੰਡਲੀ ਡੇਰੇ ਦੇ ਦਰਵਾਜ਼ੇ ਦੇ ਕੋਲ ਇਕੱਠੀ ਹੋ ਗਈ।
وموسی به جماعت گفت: «این است آنچه خداوندفرموده است که کرده شود.» ۵ 5
ਤਦ ਮੂਸਾ ਨੇ ਮੰਡਲੀ ਨੂੰ ਆਖਿਆ, ਜਿਹੜਾ ਕੰਮ ਕਰਨ ਦਾ ਹੁਕਮ ਯਹੋਵਾਹ ਨੇ ਦਿੱਤਾ ਹੈ, ਉਹ ਇਹ ਹੈ।
پس موسی هارون و پسرانش را نزدیک آورد، و ایشان را به آب غسل داد. ۶ 6
ਅਤੇ ਮੂਸਾ ਨੇ ਹਾਰੂਨ ਅਤੇ ਉਸ ਦੇ ਪੁੱਤਰਾਂ ਨੂੰ ਲਿਆ ਕੇ ਪਾਣੀ ਨਾਲ ਨ੍ਹਵਾਇਆ,
و پیراهن را بر او پوشانید و کمربند رابر او بست، و او را به ردا ملبس ساخت، و ایفود رابر او گذاشت و زنار ایفود را بر او بسته، آن را بر وی استوار ساخت ۷ 7
ਅਤੇ ਉਸ ਨੇ ਉਹ ਨੂੰ ਕੁੜਤਾ ਪਹਿਨਾਇਆ ਅਤੇ ਪਟਕੇ ਨਾਲ ਉਸ ਦਾ ਲੱਕ ਬੰਨ੍ਹਿਆ ਅਤੇ ਚੋਗਾ ਪਹਿਨਾਇਆ ਅਤੇ ਉਸ ਦੇ ਉੱਤੇ ਏਫ਼ੋਦ ਪਹਿਨਾਇਆ ਅਤੇ ਸੋਹਣੀ ਕਢਾਈ ਕੀਤੇ ਹੋਏ ਏਫ਼ੋਦ ਦੇ ਪਟਕੇ ਨਾਲ ਉਸ ਦਾ ਲੱਕ ਕੱਸ ਦਿੱਤਾ।
و سینه بند را بر او گذاشت واوریم و تمیم را در سینه بند گذارد. ۸ 8
ਤਦ ਉਸ ਨੇ ਉਹ ਨੂੰ ਸੀਨਾਬੰਦ ਪਹਿਨਾਇਆ ਅਤੇ ਉਸ ਸੀਨਾਬੰਦ ਵਿੱਚ ਊਰੀਮ ਅਤੇ ਤੁੰਮੀਮ ਨੂੰ ਰੱਖਿਆ।
و عمامه را برسرش نهاد، و بر عمامه در‌پیش آن تنکه زرین، یعنی افسر مقدس را نهاد، چنانکه خداوند موسی را امر فرموده بود. ۹ 9
ਤਦ ਉਸ ਨੇ ਉਹ ਦੇ ਸਿਰ ਉੱਤੇ ਪਗੜੀ ਬੰਨ੍ਹ ਕੇ ਪਗੜੀ ਦੇ ਸਾਹਮਣੇ ਸੋਨੇ ਦੀ ਪੱਤਰੀ ਅਰਥਾਤ ਪਵਿੱਤਰ ਮੁਕਟ ਨੂੰ ਲਗਾਇਆ ਜਿਸ ਤਰ੍ਹਾਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ।
و موسی روغن مسح را گرفته، مسکن وآنچه را که در آن بود مسح کرده، آنها را تقدیس نمود. ۱۰ 10
੧੦ਫੇਰ ਮੂਸਾ ਨੇ ਮਸਹ ਕਰਨ ਦਾ ਤੇਲ ਲਿਆ ਅਤੇ ਡੇਰੇ ਨੂੰ ਅਤੇ ਜੋ ਕੁਝ ਉਸ ਦੇ ਵਿੱਚ ਸੀ, ਤੇਲ ਪਾ ਕੇ ਪਵਿੱਤਰ ਕੀਤਾ।
و قدری از آن را بر مذبح هفت مرتبه پاشید، و مذبح و همه اسبابش و حوض و پایه‌اش را مسح کرد، تا آنها را تقدیس نماید. ۱۱ 11
੧੧ਅਤੇ ਉਸ ਤੇਲ ਵਿੱਚੋਂ ਕੁਝ ਲੈ ਕੇ ਜਗਵੇਦੀ ਉੱਤੇ ਸੱਤ ਵਾਰੀ ਛਿੜਕਿਆ ਅਤੇ ਜਗਵੇਦੀ ਅਤੇ ਉਸ ਦੇ ਸਾਰੇ ਸਮਾਨ ਨੂੰ ਅਤੇ ਚੁਬੱਚੇ ਅਤੇ ਉਸ ਦੀ ਚੌਂਕੀ ਨੂੰ ਤੇਲ ਨਾਲ ਪਵਿੱਤਰ ਕੀਤਾ।
و قدری از روغن مسح را بر سر هارون ریخته، او را مسح کرد تا او را تقدیس نماید. ۱۲ 12
੧੨ਫੇਰ ਉਸ ਨੇ ਮਸਹ ਕਰਨ ਦਾ ਤੇਲ ਹਾਰੂਨ ਦੇ ਸਿਰ ਉੱਤੇ ਚੁਆ ਕੇ ਉਸ ਨੂੰ ਪਵਿੱਤਰ ਕਰਨ ਲਈ ਮਸਹ ਕੀਤਾ।
و موسی پسران هارون را نزدیک آورده، بر ایشان پیراهنها راپوشانید و کمربندها را بر ایشان بست و کلاهها رابر ایشان نهاد، چنانکه خداوند موسی را امرفرموده بود. ۱۳ 13
੧੩ਤਦ ਮੂਸਾ ਨੇ ਹਾਰੂਨ ਦੇ ਪੁੱਤਰਾਂ ਨੂੰ ਲਿਆ ਕੇ ਉਨ੍ਹਾਂ ਨੂੰ ਕੁੜਤੇ ਪਹਿਨਾਏ, ਉਨ੍ਹਾਂ ਦੇ ਲੱਕ ਪੇਟੀਆਂ ਨਾਲ ਬੰਨੇ ਅਤੇ ਉਨ੍ਹਾਂ ਨੂੰ ਪੱਗੜੀਆਂ ਬੰਨ੍ਹਾਈਆਂ, ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ।
پس گوساله قربانی گناه را آورد، و هارون وپسرانش دستهای خود را بر سر گوساله قربانی گناه نهادند. ۱۴ 14
੧੪ਤਦ ਉਹ ਪਾਪ ਬਲੀ ਦੀ ਭੇਟ ਲਈ ਬਲ਼ਦ ਲਿਆਇਆ ਅਤੇ ਹਾਰੂਨ ਅਤੇ ਉਸ ਦੇ ਪੁੱਤਰਾਂ ਆਪਣੇ-ਆਪਣੇ ਹੱਥ ਪਾਪ ਬਲੀ ਦੀ ਭੇਟ ਦੇ ਬਲ਼ਦ ਦੇ ਸਿਰ ਉੱਤੇ ਰੱਖੇ।
و آن را ذبح کرد، و موسی خون راگرفته، بر شاخهای مذبح به هر طرف به انگشت خود مالید، و مذبح را طاهر ساخت، و خون را بربنیان مذبح ریخته، آن را تقدیس نمود تا برایش کفاره نماید. ۱۵ 15
੧੫ਤਦ ਮੂਸਾ ਨੇ ਉਸ ਨੂੰ ਵੱਢਿਆ ਅਤੇ ਉਸ ਦਾ ਲਹੂ ਲੈ ਕੇ ਜਗਵੇਦੀ ਦੇ ਸਿੰਗਾਂ ਉੱਤੇ ਆਪਣੀ ਉਂਗਲ ਨਾਲ ਚੁਫ਼ੇਰੇ ਲਾਇਆ ਅਤੇ ਜਗਵੇਦੀ ਨੂੰ ਸ਼ੁੱਧ ਕੀਤਾ ਅਤੇ ਜਗਵੇਦੀ ਦੇ ਹੇਠ ਲਹੂ ਨੂੰ ਡੋਲ੍ਹਕੇ ਉਸ ਦੇ ਲਈ ਪ੍ਰਾਸਚਿਤ ਕੀਤਾ ਅਤੇ ਉਸ ਨੂੰ ਪਵਿੱਤਰ ਕੀਤਾ।
و همه پیه را که بر احشا بود وسفیدی جگر و دو گرده و پیه آنها را گرفت، وموسی آنها را بر مذبح سوزانید ۱۶ 16
੧੬ਅਤੇ ਮੂਸਾ ਨੇ ਆਂਦਰਾਂ ਦੇ ਉੱਤੇ ਸਾਰੀ ਚਰਬੀ, ਕਲੇਜੀ ਦੇ ਉੱਪਰਲੀ ਝਿੱਲੀ ਅਤੇ ਚਰਬੀ ਸਮੇਤ ਦੋਵੇਂ ਗੁਰਦਿਆਂ ਨੂੰ ਲੈ ਕੇ ਉਨ੍ਹਾਂ ਨੂੰ ਜਗਵੇਦੀ ਉੱਤੇ ਸਾੜਿਆ।
و گوساله وپوستش و گوشتش و سرگینش را بیرون ازلشکرگاه به آتش سوزانید، چنانکه خداوندموسی را امر فرموده بود. ۱۷ 17
੧੭ਪਰ ਬਲ਼ਦ, ਉਸ ਦੀ ਖੱਲ, ਉਸ ਦਾ ਮਾਸ ਅਤੇ ਉਸ ਦਾ ਗੋਹਾ ਉਸ ਨੇ ਡੇਰੇ ਤੋਂ ਬਾਹਰ ਅੱਗ ਨਾਲ ਸਾੜਿਆ, ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ।
پس قوچ قربانی سوختنی را نزدیک آورد، و هارون و پسرانش دستهای خود را بر سر قوچ نهادند. ۱۸ 18
੧੮ਫੇਰ ਉਹ ਹੋਮ ਬਲੀ ਦੀ ਭੇਟ ਦੇ ਛੱਤਰੇ ਨੂੰ ਲਿਆਇਆ ਅਤੇ ਹਾਰੂਨ ਅਤੇ ਉਸ ਦੇ ਪੁੱਤਰਾਂ ਨੇ ਆਪਣੇ-ਆਪਣੇ ਹੱਥ ਭੇਡੂ ਦੇ ਸਿਰ ਉੱਤੇ ਰੱਖੇ।
و آن را ذبح کرد، و موسی خون را به اطراف مذبح پاشید. ۱۹ 19
੧੯ਤਦ ਮੂਸਾ ਨੇ ਉਸ ਨੂੰ ਵੱਢਿਆ ਅਤੇ ਉਸ ਦੇ ਲਹੂ ਨੂੰ ਜਗਵੇਦੀ ਦੇ ਚੁਫ਼ੇਰੇ ਛਿੜਕਿਆ।
وقوچ را قطعه قطعه کرد، و موسی سر و قطعه‌ها و چربی را سوزانید. ۲۰ 20
੨੦ਤਦ ਉਸ ਨੇ ਛੱਤਰੇ ਨੂੰ ਟੁੱਕੜੇ-ਟੁੱਕੜੇ ਕੀਤਾ ਅਤੇ ਮੂਸਾ ਨੇ ਸਿਰ ਅਤੇ ਚਰਬੀ ਸਮੇਤ ਟੁੱਕੜਿਆਂ ਨੂੰ ਸਾੜਿਆ।
و احشا و پاچه‌ها را به آب شست و موسی تمامی قوچ را بر مذبح سوزانید. ۲۱ 21
੨੧ਅਤੇ ਉਸ ਨੇ ਆਂਦਰਾਂ ਅਤੇ ਲੱਤਾਂ ਨੂੰ ਪਾਣੀ ਨਾਲ ਧੋਤਾ ਅਤੇ ਮੂਸਾ ਨੇ ਸਾਰੇ ਛੱਤਰੇ ਨੂੰ ਜਗਵੇਦੀ ਉੱਤੇ ਸਾੜਿਆ। ਇਹ ਯਹੋਵਾਹ ਦੇ ਲਈ ਅੱਗ ਦੀ ਭੇਟ ਦੀ ਸੁਗੰਧਤਾ ਅਰਥਾਤ ਹੋਮ ਬਲੀ ਸੀ, ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ।
پس قوچ دیگر یعنی قوچ تخصیص را نزدیک آورد، و هارون وپسرانش دستهای خود را بر سر قوچ نهادند. ۲۲ 22
੨੨ਫੇਰ ਉਹ ਦੂਜੇ ਛੱਤਰੇ ਨੂੰ ਅਰਥਾਤ ਥਾਪਣ ਦੇ ਛੱਤਰੇ ਨੂੰ ਲੈ ਆਇਆ ਅਤੇ ਹਾਰੂਨ ਅਤੇ ਉਸ ਦੇ ਪੁੱਤਰਾਂ ਨੇ ਆਪਣੇ-ਆਪਣੇ ਹੱਥ ਉਸ ਦੇ ਸਿਰ ਉੱਤੇ ਰੱਖੇ।
وآن را ذبح کرد، و موسی قدری از خونش را گرفته، بر نرمه گوش راست هارون و بر شست دست راست او، و بر شست پای راست او مالید. ۲۳ 23
੨੩ਫੇਰ ਮੂਸਾ ਨੇ ਉਸ ਨੂੰ ਵੱਢਿਆ ਅਤੇ ਉਸ ਦੇ ਲਹੂ ਤੋਂ ਕੁਝ ਲੈ ਕੇ ਹਾਰੂਨ ਦੇ ਸੱਜੇ ਕੰਨ ਦੇ ਸਿਰੇ ਉੱਤੇ ਅਤੇ ਉਸ ਦੇ ਸੱਜੇ ਹੱਥ ਅਤੇ ਸੱਜੇ ਪੈਰ ਦੇ ਅੰਗੂਠਿਆਂ ਉੱਤੇ ਲਗਾਇਆ।
وپسران هارون را نزدیک آورد، و موسی قدری ازخون را بر نرمه گوش راست ایشان، و بر شست دست راست ایشان، و بر شست پای راست ایشان مالید، و موسی خون را به اطراف مذبح پاشید. ۲۴ 24
੨੪ਤਦ ਉਹ ਹਾਰੂਨ ਦੇ ਪੁੱਤਰਾਂ ਨੂੰ ਕੋਲ ਲਿਆਇਆ ਅਤੇ ਮੂਸਾ ਨੇ ਲਹੂ ਵਿੱਚੋਂ ਉਨ੍ਹਾਂ ਦੇ ਸੱਜੇ ਕੰਨਾਂ ਦੇ ਸਿਰੇ ਉੱਤੇ ਅਤੇ ਉਨ੍ਹਾਂ ਦੇ ਸੱਜੇ ਹੱਥਾਂ ਅਤੇ ਸੱਜੇ ਪੈਰਾਂ ਦੇ ਅੰਗੂਠਿਆਂ ਉੱਤੇ ਲਗਾਇਆ ਅਤੇ ਮੂਸਾ ਨੇ ਲਹੂ ਨੂੰ ਜਗਵੇਦੀ ਦੇ ਚੁਫ਼ੇਰੇ ਛਿੜਕਿਆ।
و پیه و دنبه و همه پیه را که بر احشاست، وسفیدی جگر و دو گرده و پیه آنها و ران راست راگرفت. ۲۵ 25
੨੫ਫੇਰ ਉਸ ਨੇ ਚਰਬੀ, ਮੋਟੀ ਪੂਛ, ਸਾਰੀ ਚਰਬੀ ਜੋ ਆਂਦਰਾਂ ਦੇ ਉੱਤੇ ਸੀ, ਕਲੇਜੀ ਦੀ ਉੱਪਰਲੀ ਝਿੱਲੀ ਸਮੇਤ ਦੋਵੇਂ ਗੁਰਦੇ ਅਤੇ ਉਨ੍ਹਾਂ ਦੀ ਚਰਬੀ ਅਤੇ ਸੱਜਾ ਪੱਟ ਲਿਆ
و از سبد نان فطیر که به حضور خداوندبود، یک قرص فطیر و یک قرص نان روغنی ویک نازک گرفت، و آنها را بر پیه و بر ران راست نهاد. ۲۶ 26
੨੬ਅਤੇ ਪਤੀਰੀ ਰੋਟੀ ਦੀ ਟੋਕਰੀ ਵਿੱਚੋਂ ਜਿਹੜੀ ਯਹੋਵਾਹ ਦੇ ਅੱਗੇ ਸੀ, ਉਸ ਨੇ ਇੱਕ ਰੋਟੀ, ਤੇਲ ਰਲੀ ਹੋਈ ਮੈਦੇ ਦੀ ਇੱਕ ਰੋਟੀ ਅਤੇ ਇੱਕ ਮੱਠੀ ਲੈ ਕੇ ਉਨ੍ਹਾਂ ਨੂੰ ਚਰਬੀ ਉੱਤੇ ਅਤੇ ਸੱਜੇ ਪੱਟ ਉੱਤੇ ਰੱਖਿਆ।
و همه را بر دست هارون و بر دستهای پسرانش نهاد. و آنها را برای هدیه جنبانیدنی به حضور خداوند بجنبانید. ۲۷ 27
੨੭ਅਤੇ ਇਹ ਸਾਰੀਆਂ ਵਸਤੂਆਂ ਹਾਰੂਨ ਅਤੇ ਉਸ ਦੇ ਪੁੱਤਰਾਂ ਦੇ ਹੱਥਾਂ ਉੱਤੇ ਰੱਖੀਆਂ ਅਤੇ ਹਿਲਾਉਣ ਦੀ ਭੇਟ ਕਰਕੇ ਯਹੋਵਾਹ ਦੇ ਅੱਗੇ ਉਨ੍ਹਾਂ ਨੂੰ ਹਿਲਾਇਆ।
و موسی آنها را ازدستهای ایشان گرفته، بر مذبح بالای قربانی سوختنی سوزانید. این هدیه تخصیص برای عطرخوشبو و قربانی آتشین بجهت خداوند بود. ۲۸ 28
੨੮ਤਦ ਮੂਸਾ ਨੇ ਉਨ੍ਹਾਂ ਵਸਤੂਆਂ ਨੂੰ ਉਨ੍ਹਾਂ ਦੇ ਹੱਥਾਂ ਤੋਂ ਲੈ ਕੇ ਜਗਵੇਦੀ ਉੱਤੇ ਹੋਮ ਦੀ ਭੇਟ ਦੇ ਉੱਤੇ ਸਾੜਿਆ। ਇਹ ਸੁਗੰਧਤਾ ਲਈ ਥਾਪਣ ਦੀਆਂ ਭੇਟਾਂ ਅਤੇ ਯਹੋਵਾਹ ਦੇ ਅੱਗੇ ਇੱਕ ਅੱਗ ਦੀ ਭੇਟ ਸੀ।
وموسی سینه را گرفته، آن را به حضور خداوندبرای هدیه جنبانیدنی جنبانید، و از قوچ تخصیص، این حصه موسی بود چنانکه خداوندموسی را امر فرموده بود. ۲۹ 29
੨੯ਤਦ ਮੂਸਾ ਨੇ ਛਾਤੀ ਨੂੰ ਲੈ ਕੇ ਉਸ ਨੂੰ ਹਿਲਾਉਣ ਦੀ ਭੇਟ ਕਰਕੇ ਯਹੋਵਾਹ ਦੇ ਅੱਗੇ ਹਿਲਾਇਆ ਕਿਉਂ ਜੋ ਥਾਪਣ ਦੇ ਛੱਤਰੇ ਵਿੱਚੋਂ ਇਹ ਮੂਸਾ ਦਾ ਹਿੱਸਾ ਸੀ, ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ।
و موسی قدری از روغن مسح و از خونی که بر مذبح بود گرفته، آن را بر هارون و رختهایش و بر پسرانش و رختهای پسرانش با وی پاشید، و هارون و رختهایش و پسرانش و رختهای پسرانش را با وی تقدیس نمود. ۳۰ 30
੩੦ਫੇਰ ਮੂਸਾ ਨੇ ਮਸਹ ਕਰਨ ਦੇ ਤੇਲ ਤੋਂ ਅਤੇ ਉਸ ਲਹੂ ਤੋਂ ਜਿਹੜਾ ਜਗਵੇਦੀ ਉੱਤੇ ਸੀ, ਕੁਝ ਲੈ ਕੇ ਹਾਰੂਨ ਅਤੇ ਉਸ ਦੇ ਪੁੱਤਰਾਂ ਦੇ ਬਸਤਰਾਂ ਉੱਤੇ ਛਿੜਕਿਆ ਅਤੇ ਹਾਰੂਨ ਅਤੇ ਉਨ੍ਹਾਂ ਦੇ ਬਸਤਰਾਂ ਨੂੰ ਪਵਿੱਤਰ ਕੀਤਾ।
و موسی هارون و پسرانش را گفت: «گوشت را نزد درخیمه اجتماع بپزید و آن را با نانی که در سبدتخصیص است در آنجا بخورید، چنانکه امرفرموده، گفتم که هارون و پسرانش آن را بخورند. ۳۱ 31
੩੧ਮੂਸਾ ਨੇ ਹਾਰੂਨ ਅਤੇ ਉਸ ਦੇ ਪੁੱਤਰਾਂ ਨੂੰ ਆਖਿਆ, “ਮੰਡਲੀ ਦੇ ਡੇਰੇ ਦੇ ਦਰਵਾਜ਼ੇ ਕੋਲ ਮਾਸ ਨੂੰ ਪਕਾਓ ਅਤੇ ਉਸ ਰੋਟੀ ਨੂੰ ਜੋ ਥਾਪਣ ਦੀਆਂ ਭੇਟਾਂ ਦੀ ਟੋਕਰੀ ਵਿੱਚ ਹੈ, ਉੱਥੇ ਹੀ ਖਾਓ, ਜਿਵੇਂ ਮੈਂ ਤੁਹਾਨੂੰ ਹੁਕਮ ਦਿੱਤਾ ਹੈ ਕਿ ਹਾਰੂਨ ਅਤੇ ਉਸ ਦੇ ਪੁੱਤਰ ਉਸ ਨੂੰ ਖਾਣ।
و باقی گوشت و نان را به آتش بسوزانید. ۳۲ 32
੩੨ਅਤੇ ਜੋ ਕੁਝ ਉਸ ਮਾਸ ਅਤੇ ਰੋਟੀ ਵਿੱਚੋਂ ਬਚ ਜਾਵੇ, ਉਸ ਨੂੰ ਤੁਸੀਂ ਅੱਗ ਨਾਲ ਸਾੜ ਦੇਣਾ।
واز در خیمه اجتماع هفت روز بیرون مروید تاروزی که ایام تخصیص شما تمام شود، زیرا که در هفت روز شما را تخصیص خواهد کرد. ۳۳ 33
੩੩ਜਦ ਤੱਕ ਤੁਹਾਡੇ ਥਾਪਣ ਦੇ ਦਿਨ ਪੂਰੇ ਨਾ ਹੋ ਜਾਣ ਤਦ ਤੱਕ ਅਰਥਾਤ ਸੱਤ ਦਿਨ ਤੱਕ ਤੁਸੀਂ ਮੰਡਲੀ ਦੇ ਡੇਰੇ ਦੇ ਦਰਵਾਜ਼ੇ ਤੋਂ ਬਾਹਰ ਨਾ ਨਿੱਕਲਣਾ, ਕਿਉਂ ਜੋ ਸੱਤ ਦਿਨਾਂ ਵਿੱਚ ਉਹ ਤੁਹਾਨੂੰ ਥਾਪੇਗਾ।
چنانکه امروز کرده شده است، همچنان خداوند امر فرمود که بشود تا برای شما کفاره گردد. ۳۴ 34
੩੪ਜਿਸ ਤਰ੍ਹਾਂ ਅੱਜ ਦੇ ਦਿਨ ਕੀਤਾ ਗਿਆ ਹੈ ਉਸੇ ਤਰ੍ਹਾਂ ਹੀ ਕਰਨ ਦਾ ਹੁਕਮ ਯਹੋਵਾਹ ਨੇ ਦਿੱਤਾ ਹੈ, ਜਿਸ ਨਾਲ ਤੁਹਾਡੇ ਲਈ ਪ੍ਰਾਸਚਿਤ ਹੋਵੇ।
پس هفت روز نزد در خیمه اجتماع روزو شب بمانید، و امر خداوند را نگاه دارید مبادابمیرید، زیرا همچنین مامور شده‌ام.» ۳۵ 35
੩੫ਇਸ ਲਈ ਤੁਸੀਂ ਮੰਡਲੀ ਦੇ ਡੇਰੇ ਦੇ ਦਰਵਾਜ਼ੇ ਕੋਲ ਸੱਤ ਦਿਨ ਤੱਕ ਰਾਤ-ਦਿਨ ਠਹਿਰੇ ਰਹਿਣਾ ਅਤੇ ਯਹੋਵਾਹ ਦਾ ਹੁਕਮ ਮੰਨਣਾ ਤਾਂ ਜੋ ਤੁਸੀਂ ਨਾ ਮਰੋ, ਕਿਉਂ ਜੋ ਮੈਨੂੰ ਇਹੋ ਹੁਕਮ ਦਿੱਤਾ ਗਿਆ ਹੈ।”
و هارون و پسرانش همه کارهایی را که خداوند به‌دست موسی‌امر فرموده بود بجا آوردند. ۳۶ 36
੩੬ਤਦ ਹਾਰੂਨ ਅਤੇ ਉਸ ਦੇ ਪੁੱਤਰਾਂ ਨੇ ਉਨ੍ਹਾਂ ਸਾਰੀਆਂ ਗੱਲਾਂ ਦੇ ਅਨੁਸਾਰ ਕੀਤਾ, ਜਿਨ੍ਹਾਂ ਦਾ ਯਹੋਵਾਹ ਨੇ ਮੂਸਾ ਦੀ ਰਾਹੀਂ ਹੁਕਮ ਦਿੱਤਾ ਸੀ।

< لاویان 8 >