< امثال 16 >

تدبیرهای دل از آن انسان است، اماتنطق زبان از جانب خداوند می‌باشد. ۱ 1
ਮਨ ਦੀਆਂ ਯੋਜਨਾਵਾਂ ਤਾਂ ਆਦਮੀ ਦੇ ਵੱਸ ਵਿੱਚ ਹਨ, ਪਰ ਜ਼ੁਬਾਨੋ ਉੱਤਰ ਯਹੋਵਾਹ ਵੱਲੋਂ ਹੁੰਦਾ ਹੈ।
همه راههای انسان در نظر خودش پاک است، اما خداوند روحها را ثابت می‌سازد. ۲ 2
ਮਨੁੱਖ ਦੀ ਸਾਰੀ ਚਾਲ ਉਹ ਦੀ ਆਪਣੀ ਨਿਗਾਹ ਵਿੱਚ ਸ਼ੁੱਧ ਹੈ, ਪਰ ਯਹੋਵਾਹ ਮਨਾਂ ਨੂੰ ਜਾਚਦਾ ਹੈ।
اعمال خود را به خداوند تفویض کن، تافکرهای تو استوار شود. ۳ 3
ਆਪਣੇ ਕੰਮਾਂ ਨੂੰ ਯਹੋਵਾਹ ਉੱਤੇ ਛੱਡ ਦੇ, ਤਾਂ ਤੇਰੇ ਮਨੋਰਥ ਪੂਰੇ ਹੋਣਗੇ।
خداوند هر چیز را برای غایت آن ساخته است، و شریران را نیز برای روز بلا. ۴ 4
ਯਹੋਵਾਹ ਨੇ ਸਾਰੀਆਂ ਵਸਤਾਂ ਖ਼ਾਸ ਮਕਸਦ ਲਈ ਬਣਾਈਆਂ, ਹਾਂ, ਦੁਸ਼ਟ ਨੂੰ ਵੀ ਬਿਪਤਾ ਦੇ ਦਿਨ ਲਈ ਬਣਾਇਆ।
هر‌که دل مغرور دارد نزد خداوند مکروه است، و او هرگز مبرا نخواهد شد. ۵ 5
ਹਰੇਕ ਜਿਹ ਦੇ ਮਨ ਵਿੱਚ ਹੰਕਾਰ ਹੈ ਉਸ ਤੋਂ ਯਹੋਵਾਹ ਨੂੰ ਘਿਣ ਆਉਂਦੀ ਹੈ, ਮੈਂ ਦਲੇਰੀ ਨਾਲ ਆਖਦਾ ਹਾਂ ਕਿ ਅਜਿਹੇ ਲੋਕ ਬਿਨ੍ਹਾਂ ਸਜ਼ਾ ਤੋਂ ਨਾ ਛੁੱਟਣਗੇ।
از رحمت و راستی، گناه کفاره می‌شود، و به ترس خداوند، از بدی اجتناب می‌شود. ۶ 6
ਦਯਾ ਅਤੇ ਸਚਿਆਈ ਨਾਲ ਕੁਧਰਮ ਢੱਕਿਆ ਜਾਂਦਾ ਹੈ, ਅਤੇ ਯਹੋਵਾਹ ਦਾ ਭੈਅ ਮੰਨਣ ਕਰਕੇ ਲੋਕ ਬੁਰਿਆਈ ਤੋਂ ਬਚੇ ਰਹਿੰਦੇ ਹਨ।
چون راههای شخص پسندیده خداوندباشد، دشمنانش را نیز با وی به مصالحه می‌آورد. ۷ 7
ਜਦ ਕਿਸੇ ਦੀ ਚਾਲ ਯਹੋਵਾਹ ਨੂੰ ਭਾਉਂਦੀ ਹੈ, ਤਾਂ ਉਹ ਉਸ ਦੇ ਵੈਰੀਆਂ ਨਾਲ ਵੀ ਉਸ ਦਾ ਮੇਲ ਕਰਾਉਂਦਾ ਹੈ।
اموال اندک که با انصاف باشد بهتر است، ازدخل فراوان بدون انصاف. ۸ 8
ਧਰਮ ਨਾਲ ਥੋੜਾ ਜਿਹਾ ਲਾਭ ਬੇਇਮਾਨੀ ਦੀ ਵੱਡੀ ਆਮਦਨੀ ਨਾਲੋਂ ਚੰਗਾ ਹੈ।
دل انسان در طریقش تفکر می‌کند، اماخداوند قدمهایش را استوار می‌سازد. ۹ 9
ਆਦਮੀ ਦੇ ਮਨ ਦੇ ਵਿਚਾਰ ਉਹ ਦੇ ਰਾਹਾਂ ਨੂੰ ਠਹਿਰਾਉਂਦੇ ਹਨ, ਪਰ ਯਹੋਵਾਹ ਉਹ ਦੇ ਪੈਰਾਂ ਦੀ ਅਗਵਾਈ ਕਰਦਾ ਹੈ।
وحی بر لبهای پادشاه است، و دهان او درداوری تجاوز نمی نماید. ۱۰ 10
੧੦ਰਾਜੇ ਦੇ ਮੂੰਹ ਤੋਂ ਸਵਰਗੀ ਬਚਨ ਨਿੱਕਲਦਾ ਹੈ, ਨਿਆਂ ਕਰਨ ਦੇ ਸਮੇਂ ਉਹ ਦਾ ਮੂੰਹ ਭੁੱਲ ਨਹੀਂ ਕਰਦਾ।
ترازو و سنگهای راست از آن خداونداست و تمامی سنگهای کیسه صنعت وی می‌باشد. ۱۱ 11
੧੧ਸੱਚੀ ਤੱਕੜੀ ਦੇ ਪੱਲੇ ਯਹੋਵਾਹ ਦੇ ਹਨ, ਗੁੱਥਲੀ ਦੇ ਸਾਰੇ ਵੱਟੇ ਓਸੇ ਦਾ ਕੰਮ ਹਨ।
عمل بد نزد پادشاهان مکروه است، زیرا که کرسی ایشان از عدالت برقرار می‌ماند. ۱۲ 12
੧੨ਬੁਰਿਆਈ ਕਰਨੀ ਰਾਜੇ ਲਈ ਘਿਣਾਉਣੀ ਹੈ, ਕਿਉਂ ਜੋ ਧਰਮ ਨਾਲ ਹੀ ਉਨ੍ਹਾਂ ਦੀ ਗੱਦੀ ਦਾ ਟਿਕਾਓ ਹੁੰਦਾ ਹੈ।
لبهای راستگو پسندیده پادشاهان است، وراستگویان را دوست می‌دارند. ۱۳ 13
੧੩ਧਰਮੀ ਦੇ ਬੋਲਾਂ ਤੋਂ ਰਾਜਾ ਪ੍ਰਸੰਨ ਹੁੰਦਾ ਹੈ, ਅਤੇ ਜਿਹੜਾ ਸਿੱਧੀ ਗੱਲ ਕਰਦਾ ਹੈ ਉਹ ਦੇ ਨਾਲ ਉਹ ਪ੍ਰੇਮ ਰੱਖਦਾ ਹੈ।
غضب پادشاهان، رسولان موت است امامرد حکیم آن را فرو می‌نشاند. ۱۴ 14
੧੪ਰਾਜੇ ਦਾ ਗੁੱਸਾ ਮੌਤ ਦੇ ਦੂਤ ਵਰਗਾ ਹੈ, ਪਰ ਬੁੱਧਵਾਨ ਮਨੁੱਖ ਉਹ ਨੂੰ ਠੰਡਾ ਕਰਦਾ ਹੈ।
در نور چهره پادشاه حیات‌است، ورضامندی او مثل ابر نوبهاری است. ۱۵ 15
੧੫ਰਾਜੇ ਦੇ ਮੁੱਖ ਦੀ ਚਮਕ ਵਿੱਚ ਜੀਵਨ ਹੈ, ਅਤੇ ਉਹ ਦੀ ਕਿਰਪਾ ਬਰਸਾਤ ਦੀ ਆਖਰੀ ਬੱਦਲੀ ਵਰਗੀ ਹੁੰਦੀ ਹੈ।
تحصیل حکمت از زر خالص چه بسیاربهتر است، و تحصیل فهم از نقره برگزیده تر. ۱۶ 16
੧੬ਬੁੱਧ ਦੀ ਪ੍ਰਾਪਤੀ ਚੋਖੇ ਸੋਨੇ ਨਾਲੋਂ ਕਿੰਨੀ ਉੱਤਮ ਹੈ, ਅਤੇ ਚਾਂਦੀ ਨਾਲੋਂ ਸਮਝ ਦਾ ਪ੍ਰਾਪਤ ਕਰਨਾ ਚੁਣਨਾ ਚਾਹੀਦਾ ਹੈ।
طریق راستان، اجتناب نمودن از بدی است، و هر‌که راه خود را نگاه دارد جان خویش را محافظت می‌نماید. ۱۷ 17
੧੭ਬੁਰਿਆਈ ਤੋਂ ਦੂਰ ਰਹਿਣਾ ਸਚਿਆਰਾਂ ਦੇ ਲਈ ਰਾਜ ਮਾਰਗ ਹੈ, ਜਿਹੜਾ ਆਪਣੀ ਚਾਲ ਦੀ ਚੌਕਸੀ ਕਰਦਾ ਹੈ ਉਹ ਆਪਣੀ ਜਾਨ ਨੂੰ ਬਚਾਉਂਦਾ ਹੈ।
تکبر پیش رو هلاکت است، و دل مغرورپیش رو خرابی. ۱۸ 18
੧੮ਨਾਸ ਤੋਂ ਪਹਿਲਾਂ ਹੰਕਾਰ ਅਤੇ ਡਿੱਗਣ ਤੋਂ ਪਹਿਲਾਂ ਘਮੰਡੀ ਰੂਹ ਆਉਂਦੀ ਹੈ।
با تواضع نزد حلیمان بودن بهتر است، ازتقسیم نمودن غنیمت با متکبران. ۱۹ 19
੧੯ਘਮੰਡੀਆਂ ਨਾਲ ਲੁੱਟ ਦਾ ਮਾਲ ਵੰਡਣ ਨਾਲੋਂ ਕੰਗਾਲਾਂ ਦੇ ਨਾਲ ਨੀਵਾਂ ਹੋ ਕੇ ਰਹਿਣਾ ਚੰਗਾ ਹੈ।
هر‌که در کلام تعقل کند سعادتمندی خواهد یافت، و هر‌که به خداوند توکل نمایدخوشابحال او. ۲۰ 20
੨੦ਜਿਹੜਾ ਬਚਨ ਉੱਤੇ ਮਨ ਲਾਉਂਦਾ ਹੈ ਉਹ ਦਾ ਭਲਾ ਹੋਵੇਗਾ, ਅਤੇ ਜਿਹੜਾ ਯਹੋਵਾਹ ਉੱਤੇ ਭਰੋਸਾ ਰੱਖਦਾ ਹੈ ਉਹ ਧੰਨ ਹੋਵੇਗਾ!
هر‌که دل حکیم دارد فهیم خوانده می‌شود، و شیرینی لبها علم را می‌افزاید. ۲۱ 21
੨੧ਜਿਹੜਾ ਬੁੱਧਵਾਨ ਹੈ ਉਹ ਸਮਝਦਾਰ ਕਹਾਉਂਦਾ ਹੈ, ਅਤੇ ਮਿੱਠਾ ਬੋਲਣ ਨਾਲ ਸਿਖਾਉਣ ਦੀ ਸ਼ਕਤੀ ਵੱਧ ਜਾਂਦੀ ਹੈ।
عقل برای صاحبش چشمه حیات‌است، اما تادیب احمقان، حماقت است. ۲۲ 22
੨੨ਬੁੱਧਵਾਨ ਦੇ ਲਈ ਬੁੱਧ ਜੀਵਨ ਦਾ ਸੋਤਾ ਹੈ, ਪਰ ਮੂਰਖਾਂ ਨੂੰ ਸਿਖਾਉਣਾ ਮੂਰਖਤਾਈ ਹੀ ਹੈ।
دل مرد حکیم دهان او را عاقل می‌گرداند، و علم را بر لبهایش می‌افزاید. ۲۳ 23
੨੩ਬੁੱਧਵਾਨ ਦਾ ਮਨ ਉਹ ਦੇ ਮੂੰਹ ਨੂੰ ਸਿਖਾਉਂਦਾ ਹੈ, ਅਤੇ ਉਹ ਦੇ ਬੋਲਾਂ ਵਿੱਚ ਗਿਆਨ ਹੁੰਦਾ ਹੈ।
سخنان پسندیده مثل‌شان عسل است، برای جان شیرین است و برای استخوانهاشفادهنده. ۲۴ 24
੨੪ਮਨਭਾਉਂਦੇ ਬਚਨ ਸ਼ਹਿਦ ਦੇ ਛੱਤੇ ਵਾਂਗੂੰ ਹਨ, ਉਹ ਜਾਨ ਨੂੰ ਮਿੱਠੇ ਲੱਗਦੇ ਹਨ ਅਤੇ ਹੱਡੀਆਂ ਨੂੰ ਸਿਹਤ ਦਿੰਦੇ ਹਨ।
راهی هست که در نظر انسان راست است، اما عاقبت آن راه، موت می‌باشد. ۲۵ 25
੨੫ਇੱਕ ਅਜਿਹਾ ਰਾਹ ਵੀ ਹੈ ਜੋ ਮਨੁੱਖ ਨੂੰ ਸਿੱਧਾ ਜਾਪਦਾ ਹੈ, ਪਰ ਉਹ ਦੇ ਅੰਤ ਵਿੱਚ ਮੌਤ ਮਿਲਦੀ ਹੈ।
اشتهای کارگر برایش کار می‌کند، زیرا که دهانش او را بر آن تحریض می‌نماید. ۲۶ 26
੨੬ਮਜ਼ਦੂਰ ਦੀ ਲਾਲਸਾ ਉਸ ਤੋਂ ਮਜ਼ਦੂਰੀ ਕਰਾਉਂਦੀ ਹੈ, ਉਹ ਦੀ ਭੁੱਖ ਉਹ ਨੂੰ ਉਭਾਰਦੀ ਹੈ।
مرد لئیم شرارت را می‌اندیشد، و برلبهایش مثل آتش سوزنده است. ۲۷ 27
੨੭ਕੁਧਰਮੀ ਮਨੁੱਖ ਬੁਰਿਆਈ ਦੀਆਂ ਯੋਜਨਾਵਾਂ ਬਣਾਉਂਦਾ ਹੈ, ਤੇ ਉਹ ਦੇ ਬੁੱਲ੍ਹਾਂ ਵਿੱਚ ਜਾਣੋ ਸਾੜਨ ਵਾਲੀ ਅੱਗ ਹੁੰਦੀ ਹੈ।
مرد دروغگو نزاع می‌پاشد، و نمام دوستان خالص را از همدیگر جدا می‌کند. ۲۸ 28
੨੮ਟੇਢਾ ਮਨੁੱਖ ਝਗੜੇ ਚੁੱਕਦਾ ਹੈ, ਅਤੇ ਚੁਗਲੀ ਕਰਨ ਵਾਲਾ ਆਪਣੇ ਜਾਨੀ ਮਿੱਤਰਾਂ ਵਿੱਚ ਫੁੱਟ ਪਾ ਦਿੰਦਾ ਹੈ।
مرد ظالم همسایه خود را اغوا می‌نماید، واو را به راه غیر نیکو هدایت می‌کند. ۲۹ 29
੨੯ਹਨ੍ਹੇਰ ਕਰਨ ਵਾਲਾ ਆਪਣੇ ਗੁਆਂਢੀ ਨੂੰ ਫੁਸਲਾ ਕੇ, ਭੈੜੇ ਰਾਹ ਵਿੱਚ ਪਾ ਦਿੰਦਾ ਹੈ।
چشمان خود را بر هم می‌زند تا دروغ رااختراع نماید، و لبهایش را می‌خاید و بدی را به انجام می‌رساند. ۳۰ 30
੩੦ਅੱਖੀਆਂ ਮਟਕਾਉਣ ਵਾਲਾ ਟੇਢੇ ਕੰਮ ਸੋਚਦਾ ਹੈ, ਬੁੱਲ੍ਹ ਘੁੱਟਣ ਵਾਲਾ ਬੁਰਿਆਈ ਕਰ ਛੱਡਦਾ ਹੈ।
سفیدمویی تاج جمال است، هنگامی که درراه عدالت یافت شود. ۳۱ 31
੩੧ਧੌਲਾ ਸਿਰ ਸਜਾਵਟ ਦਾ ਮੁਕਟ ਹੈ, ਉਹ ਧਰਮ ਦੇ ਮਾਰਗ ਤੋਂ ਪ੍ਰਾਪਤ ਹੁੰਦਾ ਹੈ।
کسی‌که دیرغضب باشد از جبار بهتر است، و هر‌که بر روح خود مالک باشد از تسخیرکننده شهر افضل است. ۳۲ 32
੩੨ਜਿਹੜਾ ਕ੍ਰੋਧ ਵਿੱਚ ਧੀਮਾ ਹੈ ਉਹ ਸੂਰਬੀਰ ਨਾਲੋਂ, ਅਤੇ ਆਪਣੀ ਰੂਹ ਨੂੰ ਵੱਸ ਵਿੱਚ ਰੱਖਣ ਵਾਲਾ, ਸ਼ਹਿਰ ਦੇ ਜਿੱਤਣ ਵਾਲੇ ਨਾਲੋਂ ਚੰਗਾ ਹੈ।
قرعه در دامن‌انداخته می‌شود، لیکن تمامی حکم آن از خداوند است. ۳۳ 33
੩੩ਬੁੱਕਲ ਵਿੱਚ ਪਰਚੀਆਂ ਪਾਈਆਂ ਜਾਂਦੀਆਂ ਹਨ, ਪਰ ਉਨ੍ਹਾਂ ਦਾ ਫੈਸਲਾ ਯਹੋਵਾਹ ਵੱਲੋਂ ਹੀ ਹੁੰਦਾ ਹੈ।

< امثال 16 >