< زکریا 7 >

و در سال چهارم داریوش پادشاه واقع شدکه کلام خداوند در روز چهارم ماه نهم که ماه کسلو باشد بر زکریا نازل شد. ۱ 1
ਸਮਰਾਟ ਦਾਰਾ ਦੇ ਰਾਜ ਦੇ ਚੌਥੇ ਸਾਲ ਵਿੱਚ ਇਸ ਤਰ੍ਹਾਂ ਹੋਇਆ ਕਿ ਯਹੋਵਾਹ ਦਾ ਬਚਨ ਨੌਵੇਂ ਮਹੀਨੇ ਦੀ ਚੌਥੀ ਤਾਰੀਖ਼ ਨੂੰ ਅਰਥਾਤ ਕਿਸਲੇਵ ਮਹੀਨੇ ਵਿੱਚ ਜ਼ਕਰਯਾਹ ਨੂੰ ਆਇਆ।
و اهل بیت ئیل یعنی شراصر و رجم ملک و کسان ایشان فرستاده بودند تا از خداوند مسالت نمایند. ۲ 2
ਤਾਂ ਬੈਤਏਲ ਵਾਲਿਆਂ ਨੇ ਸ਼ਰਾਸਰ, ਰਗਮ-ਮਲਕ ਅਤੇ ਉਸ ਦੇ ਮਨੁੱਖਾਂ ਨੂੰ ਭੇਜਿਆ ਕਿ ਯਹੋਵਾਹ ਦੇ ਅੱਗੇ ਬੇਨਤੀ ਕਰਨ
و به کاهنانی که در خانه یهوه صبایوت بودند و به انبیا تکلم نموده، گفتند: «آیا در ماه پنجم می‌باید که من گریه کنم و زهد ورزم چنانکه در این سالها کردم؟» ۳ 3
ਅਤੇ ਜਾਜਕਾਂ ਨੂੰ ਜਿਹੜੇ ਸੈਨਾਂ ਦੇ ਯਹੋਵਾਹ ਦੇ ਭਵਨ ਲਈ ਸਨ ਅਤੇ ਨਬੀਆਂ ਨੂੰ ਆਖਣ, ਕਿ ਮੈਂ ਪੰਜਵੇਂ ਮਹੀਨੇ ਵਿੱਚ ਵਰਤ ਰੱਖਾਂ ਅਤੇ ਸੋਗ ਕਰਨ, ਜਿਵੇਂ ਮੈਂ ਕਈ ਸਾਲਾਂ ਤੋਂ ਕਰਦਾ ਰਿਹਾ ਹਾਂ?
پس یهوه صبایوت به من نازل شده، گفت: ۴ 4
ਫੇਰ ਸੈਨਾਂ ਦੇ ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਕਿ
«تمامی قوم زمین و کاهنان را خطاب کرده، بگو: چون در این هفتاد سال در ماه پنجم و ماه هفتم روزه داشتید و نوحه گری نمودید، آیا برای من هرگز روزه می‌داشتید؟ ۵ 5
ਦੇਸ ਦੇ ਸਾਰੇ ਲੋਕਾਂ ਨੂੰ ਅਤੇ ਜਾਜਕਾਂ ਨੂੰ ਆਖ ਕਿ ਜਦ ਤੁਸੀਂ ਇਹਨਾਂ ਸੱਤਰ ਸਾਲਾਂ ਤੋਂ ਪੰਜਵੇਂ ਅਤੇ ਸੱਤਵੇਂ ਮਹੀਨੇ ਵਿੱਚ ਵਰਤ ਰੱਖਦੇ ਅਤੇ ਸੋਗ ਕਰਦੇ ਸੀ, ਕੀ ਤੁਸੀਂ ਕਦੀ ਮੇਰੇ ਲਈ ਵਰਤ ਰੱਖਿਆ?
و چون می‌خورید وچون می‌نوشید، آیا به جهت خود نمی خورید وبرای خود نمی نوشید؟ ۶ 6
ਜਦ ਤੁਸੀਂ ਖਾਂਦੇ-ਪੀਂਦੇ ਹੋ, ਤਾਂ ਕੀ ਆਪਣੇ ਲਈ ਹੀ ਨਹੀਂ ਖਾਂਦੇ ਅਤੇ ਆਪਣੇ ਲਈ ਹੀ ਨਹੀਂ ਪੀਂਦੇ ਹੋ?
آیا کلامی را که خداوندبه واسطه انبیای سلف ندا کرد، هنگامی که اورشلیم مسکون و امن می‌بود و شهرهای مجاورش و جنوب و هامون مسکون می‌بود(نمی دانید)؟» ۷ 7
ਕੀ ਇਹ ਉਹ ਗੱਲਾਂ ਨਹੀਂ ਹਨ ਜਿਹੜੀਆਂ ਯਹੋਵਾਹ ਨੇ ਪਹਿਲੇ ਨਬੀਆਂ ਦੇ ਰਾਹੀਂ ਪੁਕਾਰ ਕੇ ਆਖੀਆਂ ਸਨ, ਜਦੋਂ ਯਰੂਸ਼ਲਮ ਸੁੱਖ ਅਤੇ ਚੈਨ ਦੇ ਨਾਲ ਵੱਸਦਾ ਸੀ ਅਤੇ ਉਹ ਦੇ ਆਲੇ-ਦੁਆਲੇ ਦੇ ਨਗਰ, ਦੱਖਣ ਅਤੇ ਪੱਛਮ ਦੇ ਹੇਠਾਂ ਵਾਲੇ ਨਗਰ ਵੀ ਵੱਸਦੇ ਸਨ?
و کلام خداوند بر زکریا نازل شده، گفت: ۸ 8
ਫੇਰ ਯਹੋਵਾਹ ਦਾ ਬਚਨ ਜ਼ਕਰਯਾਹ ਨੂੰ ਆਇਆ ਕਿ
«یهوه صبایوت امر فرموده، چنین می‌گوید: براستی داوری نمایید و با یکدیگر احسان و لطف معمول دارید. ۹ 9
ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਆਖਦਾ ਹੈ ਕਿ ਸਚਿਆਈ ਨਾਲ ਨਿਆਂ ਕਰੋ ਅਤੇ ਹਰੇਕ ਮਨੁੱਖ ਆਪਣੇ ਭਰਾ ਉੱਤੇ ਦਯਾ ਅਤੇ ਤਰਸ ਕਰੇ।
و بر بیوه‌زنان و یتیمان و غریبان و فقیران ظلم منمایید و در دلهای خود بر یکدیگر بدی میندیشید. ۱۰ 10
੧੦ਵਿਧਵਾ, ਯਤੀਮ, ਪਰਦੇਸੀ ਅਤੇ ਗਰੀਬ ਨੂੰ ਨਾ ਸਤਾਓ ਅਤੇ ਨਾ ਤੁਹਾਡੇ ਵਿੱਚੋਂ ਕੋਈ ਆਪਣੇ ਭਰਾ ਦੇ ਵਿਰੁੱਧ ਆਪਣੇ ਮਨ ਵਿੱਚ ਬੁਰਿਆਈ ਸੋਚੇ।
اما ایشان از گوش گرفتن ابا نمودند و سرکشی کرده، گوشهای خودرا از شنیدن سنگین ساختند. ۱۱ 11
੧੧ਪਰ ਉਹ ਇਸ ਵੱਲ ਧਿਆਨ ਦੇਣ ਲਈ ਸਹਿਮਤ ਨਾ ਹੋਏ। ਉਹਨਾਂ ਨੇ ਆਪਣੀਆਂ ਪਿੱਠਾਂ ਮੋੜ ਲਈਆਂ ਅਤੇ ਉਹਨਾਂ ਨੇ ਆਪਣੇ ਕੰਨ ਬੰਦ ਕਰ ਲਏ ਕਿ ਨਾ ਸੁਣਨ
بلکه دلهای خویش را (مثل ) الماس سخت نمودند تاشریعت و کلامی را که یهوه صبایوت به روح خود به واسطه انبیای سلف فرستاده بود نشنوند، بنابراین خشم عظیمی از جانب یهوه صبایوت صادر شد. ۱۲ 12
੧੨ਅਤੇ ਉਹਨਾਂ ਨੇ ਆਪਣੇ ਦਿਲਾਂ ਨੂੰ ਅਲਮਾਸ ਪੱਥਰ ਵਾਂਗੂੰ ਕਠੋਰ ਕਰ ਲਿਆ, ਤਾਂ ਕਿ ਬਿਵਸਥਾ ਨੂੰ ਅਤੇ ਉਹਨਾਂ ਗੱਲਾਂ ਨੂੰ ਨਾ ਸੁਣਨ ਜਿਹੜੀਆਂ ਸੈਨਾਂ ਦੇ ਯਹੋਵਾਹ ਨੇ ਆਪਣੇ ਆਤਮਾ ਦੇ ਰਾਹੀਂ ਨਬੀਆਂ ਦੇ ਹੱਥੀਂ ਭੇਜੀਆਂ ਸਨ। ਤਾਂ ਸੈਨਾਂ ਦੇ ਯਹੋਵਾਹ ਵੱਲੋਂ ਵੱਡਾ ਕੋਪ ਹੋਇਆ।
پس واقع خواهد شد چنانکه او نداکرد و ایشان نشنیدند، همچنان یهوه صبایوت می‌گوید ایشان فریاد خواهند برآورد و من نخواهم شنید. ۱۳ 13
੧੩ਤਦ ਜਿਵੇਂ ਉਹ ਨੇ ਪੁਕਾਰਿਆ ਅਤੇ ਉਹਨਾਂ ਨੇ ਨਾ ਸੁਣਿਆ, ਉਸੇ ਤਰ੍ਹਾਂ ਹੀ ਉਹ ਪੁਕਾਰਨਗੇ ਅਤੇ ਮੈਂ ਨਾ ਸੁਣਾਂਗਾ, ਸੈਨਾਂ ਦੇ ਯਹੋਵਾਹ ਦਾ ਵਾਕ ਹੈ।
و ایشان را بر روی تمامی امت هایی که نشناخته بودند، به گردباد پراکنده خواهم ساخت و زمین در عقب ایشان چنان ویران خواهد شد که کسی در آن عبور و ترددنخواهد کرد پس زمین مرغوب را ویران ساخته‌اند.» ۱۴ 14
੧੪ਸਗੋਂ ਮੈਂ ਉਹਨਾਂ ਨੂੰ ਵਾਵਰੋਲੇ ਨਾਲ ਸਾਰੀਆਂ ਕੌਮਾਂ ਦੇ ਵਿੱਚ ਖਿਲਾਰ ਦਿਆਂਗਾ, ਜਿਨ੍ਹਾਂ ਨੂੰ ਉਹ ਜਾਣਦੇ ਵੀ ਨਹੀਂ ਹਨ ਅਤੇ ਸੋ ਉਹਨਾਂ ਦਾ ਦੇਸ ਉਹਨਾਂ ਦੇ ਮਗਰੋਂ ਉਜਾੜ ਹੋ ਗਿਆ ਕਿ ਉਹ ਦੇ ਵਿੱਚ ਦੀ ਕੋਈ ਆਉਂਦਾ ਜਾਂਦਾ ਨਹੀਂ ਸੀ। ਉਹਨਾਂ ਨੇ ਉਸ ਮਨਮੋਹਣੇ ਦੇਸ਼ ਨੂੰ ਉਜਾੜ ਕਰ ਦਿੱਤਾ।

< زکریا 7 >