< Псалтирь 89 >

1 Разума Ефама Израилтянина. Милости Твоя, Господи, во век воспою, в род и род возвещу истину Твою усты моими.
ਏਥਾਨ ਅਜ਼ਰਾ ਵੰਸ਼ੀ ਦਾ ਮਸ਼ਕੀਲ ਯਹੋਵਾਹ ਦੀਆਂ ਮਿਹਰਬਾਨੀਆਂ ਦੇ ਗੀਤ ਮੈਂ ਸਦਾ ਗਾਵਾਂਗਾ, ਮੈਂ ਤੇਰੀ ਵਫ਼ਾਦਾਰੀ ਸਾਰੀਆਂ ਪੀੜ੍ਹੀਆਂ ਨੂੰ ਆਪਣੇ ਮੂੰਹੋਂ ਸਮਝਾਵਾਂਗਾ।
2 Зане рекл еси: в век милость созиждется: на небесех уготовится истина Твоя.
ਮੈਂ ਤਾਂ ਆਖਿਆ, ਤੇਰੀ ਦਯਾ ਸਦਾ ਤੋੜੀ ਬਣੀ ਰਹੇਗੀ, ਤੂੰ ਆਪਣੀ ਵਫ਼ਾਦਾਰੀ ਨੂੰ ਅਕਾਸ਼ ਵਿੱਚ ਕਾਇਮ ਕਰੇਂਗਾ।
3 Завещах завет избранным Моим, кляхся Давиду рабу Моему:
ਮੈਂ ਆਪਣੇ ਚੁਣੇ ਹੋਏ ਦੇ ਨਾਲ ਨੇਮ ਬੰਨ੍ਹਿਆ ਹੈ, ਅਤੇ ਆਪਣੇ ਦਾਸ ਦਾਊਦ ਨਾਲ ਸਹੁੰ ਖਾਧੀ,
4 до века уготоваю семя твое, и созижду в род и род престол твой.
ਕਿ ਮੈਂ ਤੇਰੀ ਅੰਸ ਨੂੰ ਸਦਾ ਤੱਕ ਕਾਇਮ ਰੱਖਾਂਗਾ, ਅਤੇ ਤੇਰੀ ਰਾਜ ਗੱਦੀ ਨੂੰ ਪੀੜ੍ਹੀਓਂ ਪੀੜ੍ਹੀ ਬਣਾਈ ਰੱਖਾਂਗਾ। ਸਲਹ।
5 Исповедят небеса чудеса Твоя, Господи, ибо истину Твою в церкви святых.
ਹੇ ਯਹੋਵਾਹ, ਅਕਾਸ਼ ਤੇਰੇ ਅਚਰਜਾਂ ਨੂੰ ਸਲਾਹੁਣਗੇ, ਨਾਲੇ ਸੰਤਾਂ ਦੀ ਸੰਗਤ ਵਿੱਚ ਤੇਰੀ ਵਫ਼ਾਦਾਰੀ ਨੂੰ!
6 Яко кто во облацех уравнится Господеви? Уподобится Господеви в сынех Божиих?
ਗਗਣ ਵਿੱਚ ਯਹੋਵਾਹ ਦੇ ਤੁੱਲ ਕੌਣ ਹੋ ਸਕਦਾ ਹੈ? ਦੇਵਤਿਆਂ ਦੇ ਪੁੱਤਰਾਂ ਵਿੱਚੋਂ ਕੌਣ ਯਹੋਵਾਹ ਦੇ ਸਮਾਨ ਹੋਵੇਗਾ?
7 Бог прославляемь в совете святых, велий и страшен есть над всеми окрестными Его.
ਪਰਮੇਸ਼ੁਰ ਪਵਿੱਤਰਾਂ ਦੀ ਘੋਸ਼ਟੀ ਵਿੱਚ ਅੱਤ ਭਿਆਨਕ ਹੈ, ਅਤੇ ਆਪਣੇ ਆਲੇ-ਦੁਆਲੇ ਦੇ ਸਾਰਿਆਂ ਨਾਲੋਂ ਭੈਅ ਦਾਇਕ ਹੈ!
8 Господи Боже сил, кто подобен Тебе? Силен еси, Господи, и истина Твоя окрест Тебе.
ਹੇ ਯਹੋਵਾਹ, ਸੈਨਾਂ ਦੇ ਪਰਮੇਸ਼ੁਰ, ਹੇ ਯਹੋਵਾਹ, ਤੇਰੇ ਤੁੱਲ ਸ਼ਕਤੀਮਾਨ ਕੌਣ ਹੈ? ਤੇਰੀ ਵਫ਼ਾਦਾਰੀ ਤੇਰੇ ਆਲੇ-ਦੁਆਲੇ ਹੈ,
9 Ты владычествуеши державою морскою: возмущение же волн его Ты укрочаеши.
ਤੂੰ ਹੀ ਸਮੁੰਦਰ ਦੇ ਉਛਾਲ ਉੱਤੇ ਹਕੂਮਤ ਕਰਦਾ ਹੈਂ, ਜਾਂ ਉਹ ਦੀਆਂ ਠਾਠਾਂ ਉੱਠ ਪੈਂਦੀਆਂ ਹਨ, ਤਾਂ ਤੂੰ ਉਨ੍ਹਾਂ ਨੂੰ ਥੰਮ੍ਹ ਦਿੰਦਾ ਹੈਂ।
10 Ты смирил, еси, яко язвена, гордаго: мышцею силы Твоея расточил еси враги Твоя.
੧੦ਤੂੰ ਰਹਬ ਨੂੰ ਕਿਸੇ ਵੱਢੇ ਹੋਏ ਵਾਂਗੂੰ ਚੂਰ-ਚੂਰ ਕਰ ਦਿੱਤਾ ਹੈ, ਅਤੇ ਆਪਣੀਆਂ ਬਾਂਹਾਂ ਦੇ ਬਲ ਨਾਲ ਤੂੰ ਆਪਣੇ ਵੈਰੀਆਂ ਨੂੰ ਛਿੰਨ ਭਿੰਨ ਕਰ ਦਿੱਤਾ ਹੈ!
11 Твоя суть небеса, и Твоя есть земля: вселенную и исполнение ея Ты основал еси.
੧੧ਅਕਾਸ਼ ਤੇਰੇ ਹਨ, ਧਰਤੀ ਵੀ ਤੇਰੀ ਹੈ, ਜਗਤ ਅਤੇ ਉਹ ਦੀ ਭਰਪੂਰੀ ਦੀ ਨੀਂਹ ਤੂੰ ਰੱਖੀ।
12 Север и море Ты создал еси: Фавор и Ермон о имени Твоем возрадуетася.
੧੨ਉੱਤਰ ਅਤੇ ਦੱਖਣ ਨੂੰ ਤੂੰ ਉਤਪਤ ਕੀਤਾ, ਤਾਬੋਰ ਤੇ ਹਰਮੋਨ ਤੇਰੇ ਨਾਮ ਦਾ ਜੈਕਾਰਾ ਗਜਾਉਣਗੇ।
13 Твоя мышца с силою: да укрепится рука Твоя, и вознесется десница Твоя.
੧੩ਤੇਰੀ ਬਾਂਹ ਬਲਵੰਤ ਹੈ, ਤੇਰਾ ਹੱਥ ਸ਼ਕਤੀਮਾਨ, ਤੇਰਾ ਸੱਜਾ ਹੱਥ ਉੱਚਾ ਹੈ!
14 Правда и судба уготование престола Твоего: милость и истина предидете пред лицем Твоим.
੧੪ਧਰਮ ਤੇ ਨਿਆਂ ਤੇਰੀ ਰਾਜ ਗੱਦੀ ਦੇ ਨੀਂਹ ਹਨ, ਦਯਾ ਤੇ ਵਫ਼ਾਦਾਰੀ ਤੇਰੇ ਅੱਗੇ-ਅੱਗੇ ਚੱਲਦੀਆਂ ਹਨ।
15 Блажени людие ведущии воскликновение: Господи, во свете лица Твоего пойдут,
੧੫ਧੰਨ ਓਹ ਲੋਕ ਹਨ ਜਿਹੜੇ ਅਨੰਦ ਦੀ ਲਲਕਾਰ ਦੇ ਸ਼ਬਦ ਨੂੰ ਜਾਣਦੇ ਹਨ, ਹੇ ਯਹੋਵਾਹ, ਓਹ ਤੇਰੇ ਚਿਹਰੇ ਦੇ ਚਾਨਣ ਵਿੱਚ ਤੁਰਦੇ ਹਨ!
16 и о имени Твоем возрадуются весь день, и правдою Твоею вознесутся.
੧੬ਤੇਰੇ ਨਾਮ ਉੱਤੇ ਓਹ ਸਾਰਾ ਦਿਨ ਖੁਸ਼ੀ ਮਨਾਉਂਦੇ ਹਨ, ਅਤੇ ਤੇਰੇ ਧਰਮ ਦੇ ਕਾਰਨ ਓਹ ਉੱਚੇ ਕੀਤੇ ਜਾਂਦੇ ਹਨ।
17 Яко похвала силы их Ты еси, и во благоволении Твоем вознесется рог наш:
੧੭ਤੂੰ ਹੀ ਤਾਂ ਉਨ੍ਹਾਂ ਦੇ ਬਲ ਦਾ ਜਲਾਲ ਹੈਂ, ਅਤੇ ਤੇਰੀ ਮਿਹਰਬਾਨੀ ਨਾਲ ਸਾਡਾ ਸਿੰਗ ਉੱਚਾ ਕੀਤਾ ਜਾਵੇਗਾ।
18 яко Господне есть заступление, и Святаго Израилева царя нашего.
੧੮ਸਾਡੀ ਢਾਲ਼ ਤਾਂ ਯਹੋਵਾਹ ਦੀ ਹੈ, ਅਤੇ ਸਾਡਾ ਪਾਤਸ਼ਾਹ ਇਸਰਾਏਲ ਦੇ ਪਵਿੱਤਰ ਪੁਰਖ ਦਾ ਹੈ।
19 Тогда глаголал еси в видении сыновом Твоим, и рекл еси: положих помощь на сильнаго, вознесох избраннаго от людий Моих:
੧੯ਤਦ ਮੈਂ ਦਰਸ਼ਣ ਵਿੱਚ ਆਪਣੇ ਸੰਤਾਂ ਨਾਲ ਬਚਨ ਕੀਤਾ, ਅਤੇ ਫ਼ਰਮਾਇਆ ਕਿ ਮੈਂ ਸਹਾਇਤਾ ਇੱਕ ਸੂਰਮੇ ਨੂੰ ਦਿੱਤੀ ਹੈ, ਮੈਂ ਪਰਜਾ ਵਿੱਚੋਂ ਚੁਣ ਕੇ ਇੱਕ ਨੂੰ ਉੱਚਿਆਂ ਕੀਤਾ ਹੈ।
20 обретох Давида раба Моего, елеем святым Моим помазах его.
੨੦ਮੈਂ ਆਪਣੇ ਦਾਸ ਦਾਊਦ ਨੂੰ ਲੱਭ ਕੇ, ਆਪਣੇ ਪਵਿੱਤਰ ਤੇਲ ਨਾਲ ਮਸਹ ਕੀਤਾ ਹੈ,
21 Ибо рука Моя заступит его, и мышца Моя укрепит его.
੨੧ਜਿਹ ਦੇ ਨਾਲ ਮੇਰਾ ਹੱਥ ਦ੍ਰਿੜ੍ਹ ਰਹੇਗਾ, ਨਾਲੇ ਮੇਰੀ ਬਾਂਹ ਉਹ ਨੂੰ ਤਕੜਾਈ ਦੇਵੇਗੀ।
22 Ничтоже успеет враг на него, и сын беззакония не приложит озлобити его.
੨੨ਨਾ ਕੋਈ ਵੈਰੀ ਉਸ ਤੋਂ ਚੱਟੀ ਲਵੇਗਾ, ਨਾ ਦੁਸ਼ਟ ਦਾ ਪੁੱਤਰ ਉਹ ਨੂੰ ਔਖਿਆਂ ਕਰੇਗਾ।
23 И ссеку от лица его враги его, и ненавидящыя его побежду:
੨੩ਮੈਂ ਉਹ ਦੇ ਅੱਗੋਂ ਉਹ ਦੇ ਵਿਰੋਧੀਆਂ ਨੂੰ ਮਾਰਾਂਗਾ, ਅਤੇ ਉਹ ਦੇ ਵੈਰੀਆਂ ਨੂੰ ਕੁੱਟਾਂਗਾ।
24 и истина Моя и милость Моя с ним, и о имени Моем вознесется рог его:
੨੪ਪਰ ਮੇਰੀ ਵਫ਼ਾਦਾਰੀ ਅਤੇ ਮੇਰੀ ਦਯਾ ਉਹ ਦੇ ਨਾਲ ਰਹੇਗੀ, ਅਤੇ ਮੇਰੇ ਨਾਮ ਦੇ ਕਾਰਨ ਉਹ ਦਾ ਸਿੰਗ ਉੱਚਾ ਕੀਤਾ ਜਾਵੇਗਾ,
25 и положу на мори руку его, и на реках десницу его.
੨੫ਅਤੇ ਮੈਂ ਉਹ ਦਾ ਹੱਥ ਸਮੁੰਦਰ ਉੱਤੇ, ਅਤੇ ਉਹ ਦਾ ਸੱਜਾ ਹੱਥ ਨਦੀਆਂ ਉੱਤੇ ਰੱਖਾਂਗਾ।
26 Той призовет Мя: отец мой еси Ты, Бог мой и заступник спасения моего.
੨੬ਇਹ ਮੈਨੂੰ ਪੁਕਾਰ ਕੇ ਆਖੇਗਾ, ਤੂੰ ਮੇਰਾ ਪਿਤਾ, ਮੇਰਾ ਪਰਮੇਸ਼ੁਰ ਅਤੇ ਮੇਰੀ ਮੁਕਤੀ ਦੀ ਚੱਟਾਨ ਹੈਂ!
27 И Аз первенца положу его, высока паче царей земных:
੨੭ਮੈਂ ਵੀ ਉਹ ਨੂੰ ਆਪਣਾ ਪਹਿਲੌਠਾ, ਅਤੇ ਧਰਤੀ ਦਿਆਂ ਰਾਜਿਆਂ ਵਿੱਚੋਂ ਅੱਤ ਮਹਾਨ ਬਣਾਵਾਂਗਾ।
28 в век сохраню ему милость Мою, и завет Мой верен ему:
੨੮ਮੈਂ ਸਦਾ ਉਹ ਦੇ ਲਈ ਆਪਣੀ ਦਯਾ ਬਣਾਈ ਰੱਖਾਂਗਾ, ਅਤੇ ਮੇਰਾ ਨੇਮ ਉਹ ਦੇ ਨਾਲ ਪੱਕਾ ਰਹੇਗਾ,
29 и положу в век века семя его, и престол его яко дние неба.
੨੯ਅਤੇ ਮੈਂ ਉਹ ਦੇ ਵੰਸ਼ ਨੂੰ ਸਦਾ ਤੱਕ, ਅਤੇ ਉਹ ਦੀ ਰਾਜ ਗੱਦੀ ਨੂੰ ਅਕਾਸ਼ ਦੇ ਦਿਨਾਂ ਵਾਂਗੂੰ ਸਾਂਭਾਂਗਾ।
30 Аще оставят сынове его закон Мой, и в судбах Моих не пойдут:
੩੦ਜੇ ਉਹ ਦੇ ਬੱਚੇ ਮੇਰੀ ਬਿਵਸਥਾ ਨੂੰ ਤਿਆਗ ਦੇਣ, ਅਤੇ ਮੇਰੇ ਨਿਆਂਵਾਂ ਉੱਤੇ ਨਾ ਚੱਲਣ,
31 аще оправдания Моя осквернят, и заповедий Моих не сохранят:
੩੧ਜੇ ਓਹ ਮੇਰੀਆਂ ਬਿਧੀਆਂ ਨੂੰ ਵਿਗਾੜ ਦੇਣ, ਅਤੇ ਮੇਰੇ ਹੁਕਮਾਂ ਦੀ ਪਾਲਣਾ ਨਾ ਕਰਨ,
32 посещу жезлом беззакония их, и ранами неправды их,
੩੨ਤਾਂ ਮੈਂ ਡੰਡੇ ਨਾਲ ਉਨ੍ਹਾਂ ਦੇ ਅਪਰਾਧਾਂ ਦੀ ਅਤੇ ਕੋਰੜਿਆਂ ਨਾਲ ਉਨ੍ਹਾਂ ਦੀ ਬਦੀ ਦੀ ਸਜ਼ਾ ਦਿਆਂਗਾ।
33 милость же Мою не разорю от них, ни преврежду во истине Моей:
੩੩ਪਰ ਮੈਂ ਆਪਣੀ ਦਯਾ ਉਸ ਤੋਂ ਹਟਾ ਨਾ ਲਵਾਂਗਾ, ਨਾ ਆਪਣੀ ਵਫ਼ਾਦਾਰੀ ਛੱਡ ਕੇ ਝੂਠਾ ਹੋਵਾਂਗਾ।
34 ниже оскверню завета Моего, и исходящих от уст Моих не отвергуся.
੩੪ਮੈਂ ਆਪਣੇ ਨੇਮ ਨੂੰ ਭਰਿਸ਼ਟ ਨਾ ਕਰਾਂਗਾ, ਅਤੇ ਜੋ ਮੇਰੇ ਬੁੱਲ੍ਹਾਂ ਵਿੱਚੋਂ ਨਿੱਕਲਿਆ ਉਹ ਨੂੰ ਨਾ ਬਦਲਾਂਗਾ।
35 Единою кляхся о святем Моем: аще Давиду солжу?
੩੫ਇੱਕ ਵਾਰ ਮੈਂ ਆਪਣੀ ਪਵਿੱਤਰਤਾਈ ਦੀ ਸਹੁੰ ਖਾ ਚੁੱਕਾ ਹਾਂ, ਫੇਰ ਦਾਊਦ ਨਾਲ ਝੂਠ ਨਾ ਬੋਲਾਂਗਾ।
36 Семя его во век пребудет, и престол его яко солнце предо Мною,
੩੬ਉਹ ਦਾ ਵੰਸ਼ ਅੰਤ ਤੱਕ, ਅਤੇ ਉਹ ਦੀ ਰਾਜ ਗੱਦੀ ਸੂਰਜ ਵਾਂਗੂੰ ਮੇਰੇ ਅੱਗੇ ਬਣੀ ਰਹੇਗੀ।
37 и яко луна совершена в век, и свидетель на небеси верен.
੩੭ਉਹ ਚੰਦਰਮਾਂ ਜਿਹੀ ਕਾਇਮ ਰਹੇਗੀ, ਅਤੇ ਗਗਣ ਦੀ ਸੱਚੀ ਸਾਖੀ ਜਿਹੀ। ਸਲਹ।
38 Ты же отринул еси и уничижил, негодовал еси помазаннаго Твоего:
੩੮ਪਰ ਤੂੰ ਤਾਂ ਤਿਆਗ ਦਿੱਤਾ ਅਤੇ ਰੱਦ ਕੀਤਾ ਹੈ, ਤੂੰ ਤਾਂ ਆਪਣੇ ਮਸਹ ਕੀਤੇ ਹੋਏ ਉੱਤੇ ਕ੍ਰੋਧਵਾਨ ਹੋਈਆਂ ਹੈਂ,
39 разорил еси завет раба Твоего, осквернил еси на земли святыню его:
੩੯ਤੂੰ ਆਪਣੇ ਦਾਸ ਦੇ ਨੇਮ ਨੂੰ ਘਿਣਾਉਣਾ ਸਮਝਿਆ, ਤੂੰ ਉਹ ਦੇ ਮੁਕਟ ਨੂੰ ਮਿੱਟੀ ਵਿੱਚ ਭਰਿਸ਼ਟ ਕੀਤਾ ਹੈ,
40 разорил еси вся оплоты его, положил еси твердая его страх.
੪੦ਤੂੰ ਉਹ ਦੀਆਂ ਸਾਰੀਆਂ ਵਾੜਾਂ ਨੂੰ ਤੋੜ ਦਿੱਤਾ ਹੈ, ਤੂੰ ਉਹ ਦੇ ਕਿਲਿਆਂ ਨੂੰ ਥੇਹ ਕਰ ਦਿੱਤਾ ਹੈ!
41 Расхищаху его вси мимоходящии путем, бысть поношение соседом своим.
੪੧ਉਸ ਰਾਹ ਦੇ ਸਾਰੇ ਲੰਘਣ ਵਾਲੇ ਉਹ ਨੂੰ ਲੁੱਟਦੇ ਹਨ, ਉਹ ਦੇ ਗੁਆਂਢੀ ਉਹ ਦੀ ਨਿੰਦਿਆ ਕਰਦੇ ਹਨ।
42 Возвысил еси десницу стужающих ему, возвеселил еси вся враги его:
੪੨ਤੂੰ ਉਹ ਦੇ ਵਿਰੋਧੀਆਂ ਦੇ ਸੱਜੇ ਹੱਥ ਨੂੰ ਉੱਚਿਆਂ ਕੀਤਾ, ਤੂੰ ਉਹ ਦੇ ਸਾਰੇ ਵੈਰੀਆਂ ਨੂੰ ਅਨੰਦ ਕੀਤਾ ਹੈ!
43 отвратил еси помощь меча его и не заступил еси его во брани:
੪੩ਤੂੰ ਉਹ ਦੀ ਤਲਵਾਰ ਦੀ ਧਾਰ ਨੂੰ ਵੀ ਮੋੜ ਦਿੱਤਾ ਹੈ, ਅਤੇ ਲੜਾਈ ਵਿੱਚ ਉਹ ਨੂੰ ਖਲੋਣ ਨਹੀਂ ਦਿੱਤਾ।
44 разорил еси от очищения его, престол его на землю повергл еси:
੪੪ਤੂੰ ਉਹ ਦੇ ਤੇਜ ਨੂੰ ਮੁਕਾ ਦਿੱਤਾ ਹੈ, ਅਤੇ ਉਹ ਦੀ ਰਾਜ ਗੱਦੀ ਨੂੰ ਧਰਤੀ ਉੱਤੇ ਪਟਕਾ ਮਾਰਿਆ।
45 умалил еси дни времене его, облиял еси его студом.
੪੫ਤੂੰ ਉਹ ਦੀ ਜਵਾਨੀ ਦੇ ਦਿਨਾਂ ਨੂੰ ਘਟਾ ਦਿੱਤਾ ਹੈ, ਤੂੰ ਉਹ ਨੂੰ ਲਾਜ ਵਿੱਚ ਲਪੇਟਿਆ ਹੈ! ਸਲਹ।
46 Доколе, Господи, отвращаешися в конец, разжжется яко огнь гнев Твой?
੪੬ਹੇ ਯਹੋਵਾਹ, ਕਦ ਤੱਕ? ਕੀ ਤੂੰ ਸਦਾ ਤੱਕ ਆਪਣੇ ਆਪ ਨੂੰ ਲੁਕਾਈ ਰੱਖੇਂਗਾ? ਕਦ ਤੱਕ ਤੇਰਾ ਕ੍ਰੋਧ ਅੱਗ ਵਾਂਗੂੰ ਭੱਖਦਾ ਰਹੇਗਾ?
47 Помяни, кий мой состав: еда бо всуе создал еси вся сыны человеческия?
੪੭ਚੇਤੇ ਕਰ ਕਿ ਮੇਰਾ ਵੇਲਾ ਕਿੰਨ੍ਹਾਂ ਘੱਟ ਹੈ, ਤੂੰ ਕਿਹੜੇ ਵਿਅਰਥ ਲਈ ਸਾਰੇ ਆਦਮ ਵੰਸ਼ ਨੂੰ ਉਤਪਤ ਕੀਤਾ!
48 Кто есть человек, иже поживет и не узрит смерти, избавит душу свою из руки адовы? (Sheol h7585)
੪੮ਕਿਹੜਾ ਮਨੁੱਖ ਜਿਉਂਦਾ ਰਹੇਗਾ ਅਤੇ ਮੌਤ ਨੂੰ ਨਾ ਵੇਖੇਗਾ, ਅਤੇ ਆਪਣੀ ਜਾਨ ਨੂੰ ਪਤਾਲ ਦੇ ਵੱਸ ਤੋਂ ਛੁਡਾਵੇਗਾ? ਸਲਹ। (Sheol h7585)
49 Где суть милости Твоя древния, Господи, имиже клялся еси Давиду во истине Твоей?
੪੯ਹੇ ਪ੍ਰਭੂ, ਤੇਰੀਆਂ ਓਹ ਪਹਿਲੀਆਂ ਦਿਆਲ਼ਗੀਆਂ ਕਿੱਥੇ ਹਨ, ਜਿਨ੍ਹਾਂ ਦੇ ਵਿਖੇ ਤੂੰ ਆਪਣੀ ਵਫ਼ਾਦਾਰੀ ਵਿੱਚ ਦਾਊਦ ਨਾਲ ਸਹੁੰ ਖਾਧੀ ਸੀ?
50 Помяни, Господи, поношение раб Твоих, еже удержах в недре моем многих язык:
੫੦ਹੇ ਪ੍ਰਭੂ, ਆਪਣੇ ਦਾਸਾਂ ਦੇ ਉਲਾਹਮਿਆਂ ਦਾ ਚੇਤਾ ਕਰ, ਮੈਂ ਆਪਣੀ ਛਾਤੀ ਉੱਤੇ ਬਹੁਤ ਸਾਰੇ ਲੋਕਾਂ ਦੇ ਉਲਾਹਮੇ ਚੁੱਕੀ ਬੈਠਾ ਹਾਂ,
51 имже поносиша врази Твои, Господи, имже поносиша изменению христа Твоего.
੫੧ਜਿਨ੍ਹਾਂ ਦੇ ਨਾਲ, ਹੇ ਪ੍ਰਭੂ, ਤੇਰੇ ਵੈਰੀਆਂ ਨੇ ਤਾਨੇ ਮਾਰੇ, ਜਿਨ੍ਹਾਂ ਦੇ ਨਾਲ ਉਨ੍ਹਾਂ ਨੇ ਤੇਰੇ ਮਸਹ ਕੀਤੇ ਹੋਏ ਦੇ ਖੁਰਿਆਂ ਉੱਤੇ ਤਾਨੇ ਮਾਰੇ।
52 Благословен Господь во век: буди, буди.
੫੨ਯਹੋਵਾਹ ਸਦਾ ਤੱਕ ਮੁਬਾਰਕ ਹੋਵੇ! ਆਮੀਨ, ਫੇਰ ਆਮੀਨ!

< Псалтирь 89 >