< Deuteronomio 29 >

1 Estas son las palabras de la alianza que Yahvé ordenó a Moisés que hiciera con los hijos de Israel en la tierra de Moab, además de la alianza que hizo con ellos en Horeb.
ਇਹ ਉਸ ਨੇਮ ਦੀਆਂ ਗੱਲਾਂ ਹਨ, ਜਿਸ ਨੂੰ ਇਸਰਾਏਲੀਆਂ ਨਾਲ ਬੰਨ੍ਹਣ ਦਾ ਹੁਕਮ ਯਹੋਵਾਹ ਨੇ ਮੂਸਾ ਨੂੰ ਮੋਆਬ ਦੇਸ਼ ਵਿੱਚ ਦਿੱਤਾ ਸੀ। ਇਹ ਉਸ ਨੇਮ ਤੋਂ ਜਿਹੜਾ ਉਹ ਨੇ ਉਨ੍ਹਾਂ ਨਾਲ ਹੋਰੇਬ ਵਿੱਚ ਬੰਨ੍ਹਿਆ ਸੀ, ਵੱਖਰਾ ਹੈ।
2 Moisés llamó a todo Israel y les dijo Vuestros ojos han visto todo lo que Yahvé hizo en la tierra de Egipto a Faraón, y a todos sus siervos, y a toda su tierra;
ਮੂਸਾ ਨੇ ਸਾਰੇ ਇਸਰਾਏਲੀਆਂ ਨੂੰ ਸੱਦ ਕੇ ਆਖਿਆ, “ਜੋ ਕੁਝ ਯਹੋਵਾਹ ਨੇ ਮਿਸਰ ਵਿੱਚ ਤੁਹਾਡੇ ਵੇਖਦਿਆਂ ਫ਼ਿਰਊਨ, ਉਸ ਦੇ ਸਾਰੇ ਸੇਵਕਾਂ ਅਤੇ ਉਸ ਦੇ ਦੇਸ਼ ਨਾਲ ਕੀਤਾ ਸੀ, ਉਹ ਤੁਸੀਂ ਵੇਖਿਆ ਸੀ
3 las grandes pruebas que vieron vuestros ojos, las señales y esos grandes prodigios.
ਅਰਥਾਤ ਉਹ ਵੱਡੇ ਪਰਤਾਵੇ, ਨਿਸ਼ਾਨ ਅਤੇ ਉਹ ਵੱਡੇ-ਵੱਡੇ ਅਚਰਜ਼ ਕੰਮ ਜਿਹੜੇ ਤੁਹਾਡੀਆਂ ਅੱਖਾਂ ਨੇ ਵੇਖੇ,
4 Pero Yahvé no os ha dado hasta hoy corazón para conocer, ojos para ver y oídos para oír.
ਪਰ ਯਹੋਵਾਹ ਨੇ ਅੱਜ ਤੱਕ ਨਾ ਤਾਂ ਸਮਝਣ ਵਾਲਾ ਦਿਲ, ਨਾ ਵੇਖਣ ਵਾਲੀਆਂ ਅੱਖਾਂ ਅਤੇ ਨਾ ਸੁਣਨ ਵਾਲੇ ਕੰਨ ਤੁਹਾਨੂੰ ਦਿੱਤੇ।
5 Te he conducido cuarenta años por el desierto. Tus ropas no se han envejecido en ti, y tus sandalias no se han envejecido en tus pies.
ਮੈਂ ਤੁਹਾਨੂੰ ਚਾਲ੍ਹੀ ਸਾਲਾਂ ਤੱਕ ਉਜਾੜ ਵਿੱਚ ਲਈ ਫਿਰਦਾ ਰਿਹਾ, ਨਾ ਤੁਹਾਡੇ ਸਰੀਰ ਤੋਂ ਤੁਹਾਡੇ ਕੱਪੜੇ ਪੁਰਾਣੇ ਹੋਏ ਅਤੇ ਨਾ ਤੁਹਾਡੇ ਪੈਰਾਂ ਵਿੱਚ ਤੁਹਾਡੀਆਂ ਜੁੱਤੀਆਂ ਪੁਰਾਣੀਆਂ ਹੋਈਆਂ।
6 No has comido pan, ni has bebido vino o bebida fuerte, para que sepas que yo soy Yahvé, tu Dios.
ਰੋਟੀ ਜੋ ਤੁਸੀਂ ਨਾ ਖਾ ਸਕੇ ਅਤੇ ਦਾਖਰਸ ਅਤੇ ਮਧ ਜੋ ਤੁਸੀਂ ਨਾ ਪੀ ਸਕੇ, ਇਹ ਇਸ ਲਈ ਹੋਇਆ ਕਿ ਤੁਸੀਂ ਜਾਣੋ ਕਿ ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ।
7 Cuando llegaste a este lugar, Sijón, rey de Hesbón, y Og, rey de Basán, salieron a combatir contra nosotros, y los derrotamos.
ਜਦ ਤੁਸੀਂ ਇਸ ਸਥਾਨ ਉੱਤੇ ਆਏ, ਤਦ ਹਸ਼ਬੋਨ ਦਾ ਰਾਜਾ ਸੀਹੋਨ ਅਤੇ ਬਾਸ਼ਾਨ ਦਾ ਰਾਜਾ ਓਗ ਸਾਡੇ ਨਾਲ ਯੁੱਧ ਕਰਨ ਨੂੰ ਨਿੱਕਲੇ ਅਤੇ ਅਸੀਂ ਉਨ੍ਹਾਂ ਨੂੰ ਮਾਰਿਆ,
8 Tomamos su tierra y la dimos en herencia a los rubenitas, a los gaditas y a la media tribu de los manasitas.
ਅਸੀਂ ਉਨ੍ਹਾਂ ਦਾ ਦੇਸ਼ ਲੈ ਕੇ ਰਊਬੇਨੀਆਂ, ਗਾਦੀਆਂ ਅਤੇ ਮਨੱਸ਼ਹ ਦੇ ਅੱਧੇ ਗੋਤ ਨੂੰ ਵਿਰਾਸਤ ਵਿੱਚ ਦੇ ਦਿੱਤਾ।
9 Guardad, pues, las palabras de este pacto y ponedlas por obra, para que prosperéis en todo lo que hagáis.
ਇਸ ਲਈ ਇਸ ਨੇਮ ਦੀਆਂ ਗੱਲਾਂ ਨੂੰ ਪੂਰਾ ਕਰਕੇ ਪਾਲਨਾ ਕਰੋ ਤਾਂ ਜੋ ਤੁਸੀਂ ਆਪਣੇ ਸਭ ਕੰਮਾਂ ਵਿੱਚ ਸਫ਼ਲ ਹੋਵੋ।”
10 Todos ustedes están hoy en presencia del Señor, su Dios: vuestros jefes, vuestras tribus, vuestros ancianos y vuestros oficiales, todos los hombres de Israel,
੧੦ਅੱਜ ਤੁਸੀਂ ਸਾਰੇ ਯਹੋਵਾਹ ਆਪਣੇ ਪਰਮੇਸ਼ੁਰ ਦੇ ਸਨਮੁਖ ਖੜ੍ਹੇ ਹੋ, ਤੁਹਾਡੇ ਮੁਖੀਏ, ਤੁਹਾਡੇ ਗੋਤ, ਤੁਹਾਡੇ ਬਜ਼ੁਰਗ, ਤੁਹਾਡੇ ਅਧਿਕਾਰੀ ਸਗੋਂ ਇਸਰਾਏਲ ਦੇ ਸਾਰੇ ਮਨੁੱਖ,
11 vuestros pequeños, vuestras mujeres y los extranjeros que están en medio de vuestros campamentos, desde el que corta vuestra leña hasta el que saca vuestra agua,
੧੧ਤੁਹਾਡੇ ਬੱਚੇ, ਤੁਹਾਡੀਆਂ ਇਸਤਰੀਆਂ, ਤੁਹਾਡੇ ਪਰਦੇਸੀ ਜਿਹੜੇ ਤੁਹਾਡੇ ਡੇਰਿਆਂ ਵਿੱਚ ਹਨ, ਸਗੋਂ ਲੱਕੜਹਾਰੇ ਤੋਂ ਲੈ ਕੇ ਪਾਣੀ ਭਰਨ ਵਾਲਿਆਂ ਤੱਕ ਸਭ ਹਾਜ਼ਰ ਹੋ
12 para que entréis en la alianza de Yahvé vuestro Dios y en su juramento, que Yahvé vuestro Dios hace hoy con vosotros,
੧੨ਤਾਂ ਜੋ ਤੁਸੀਂ ਉਸ ਨੇਮ ਵਿੱਚ ਜੋ ਯਹੋਵਾਹ ਅੱਜ ਤੁਹਾਡੇ ਨਾਲ ਬੰਨ੍ਹਦਾ ਹੈ, ਅਤੇ ਜਿਹੜੀ ਸਹੁੰ ਉਹ ਅੱਜ ਤੁਹਾਨੂੰ ਚੁਕਾਉਂਦਾ ਹੈ, ਉਸ ਵਿੱਚ ਸਾਂਝੀ ਹੋ ਜਾਓ
13 para que os establezca hoy como su pueblo, y para que sea vuestro Dios, como os habló y como juró a vuestros padres, a Abraham, a Isaac y a Jacob.
੧੩ਤਾਂ ਜੋ ਉਹ ਤੁਹਾਨੂੰ ਅੱਜ ਦੇ ਦਿਨ ਆਪਣੀ ਪਰਜਾ ਕਰਕੇ ਕਾਇਮ ਕਰੇ ਅਤੇ ਉਹ ਤੁਹਾਡੇ ਲਈ ਪਰਮੇਸ਼ੁਰ ਹੋਵੇ ਜਿਵੇਂ ਉਸ ਤੁਹਾਡੇ ਨਾਲ ਬਚਨ ਕੀਤਾ ਸੀ ਅਤੇ ਜਿਵੇਂ ਉਸ ਨੇ ਤੁਹਾਡੇ ਪੁਰਖਿਆਂ ਅਰਥਾਤ ਅਬਰਾਹਾਮ, ਇਸਹਾਕ ਅਤੇ ਯਾਕੂਬ ਨਾਲ ਸਹੁੰ ਖਾਧੀ ਸੀ।
14 No hago este pacto y este juramento sólo con vosotros,
੧੪ਮੈਂ ਇਸ ਨੇਮ ਅਤੇ ਇਸ ਸਹੁੰ ਨੂੰ ਸਿਰਫ਼ ਤੁਹਾਡੇ ਨਾਲ ਹੀ ਨਹੀਂ ਬੰਨ੍ਹ ਰਿਹਾ ਹਾਂ,
15 sino con los que están hoy aquí con nosotros ante Yahvé, nuestro Dios, y también con los que no están hoy aquí con nosotros
੧੫ਸਗੋਂ ਉਨ੍ਹਾਂ ਨਾਲ ਵੀ ਜਿਹੜੇ ਅੱਜ ਇੱਥੇ ਸਾਡੇ ਨਾਲ ਸਾਡੇ ਪਰਮੇਸ਼ੁਰ ਯਹੋਵਾਹ ਦੇ ਸਨਮੁਖ ਖੜ੍ਹੇ ਹਨ ਅਤੇ ਉਨ੍ਹਾਂ ਨਾਲ ਵੀ ਜਿਹੜਾ ਅੱਜ ਇੱਥੇ ਸਾਡੇ ਨਾਲ ਨਹੀਂ ਹਨ,
16 (porque vosotros sabéis cómo vivíamos en la tierra de Egipto, y cómo pasamos por en medio de las naciones por las que pasasteis;
੧੬ਕਿਉਂ ਜੋ ਤੁਸੀਂ ਜਾਣਦੇ ਹੋ ਕਿ ਕਿਵੇਂ ਅਸੀਂ ਮਿਸਰ ਦੇਸ਼ ਵਿੱਚ ਵੱਸੇ ਅਤੇ ਕਿਵੇਂ ਅਸੀਂ ਉਨ੍ਹਾਂ ਕੌਮਾਂ ਦੇ ਵਿੱਚੋਂ ਦੀ ਹੋ ਕੇ ਆਏ, ਜਿਨ੍ਹਾਂ ਦੇ ਵਿੱਚੋਂ ਤੁਸੀਂ ਲੰਘੇ,
17 y habéis visto sus abominaciones y sus ídolos de madera, piedra, plata y oro, que había entre ellos);
੧੭ਤੁਸੀਂ ਉਹਨਾਂ ਦੀਆਂ ਘਿਣਾਉਣੀਆਂ ਚੀਜ਼ਾਂ ਅਤੇ ਉਹਨਾਂ ਦੀਆਂ ਲੱਕੜੀਆਂ, ਪੱਥਰ, ਚਾਂਦੀ ਅਤੇ ਸੋਨੇ ਦੀਆਂ ਮੂਰਤਾਂ ਵੇਖੀਆਂ, ਜਿਹੜੀਆਂ ਉਹਨਾਂ ਦੇ ਕੋਲ ਸਨ।
18 no sea que haya entre vosotros un hombre, una mujer, una familia o una tribu cuyo corazón se aparte hoy de Yahvé nuestro Dios para ir a servir a los dioses de esas naciones; no sea que haya entre vosotros una raíz que produzca un veneno amargo;
੧੮ਕਿਤੇ ਅਜਿਹਾ ਨਾ ਹੋਵੇ ਕਿ ਤੁਹਾਡੇ ਵਿੱਚੋਂ ਕੋਈ ਪੁਰਖ, ਜਾਂ ਇਸਤਰੀ, ਜਾਂ ਟੱਬਰ, ਜਾਂ ਕੋਈ ਗੋਤ ਹੋਵੇ ਜਿਸ ਦਾ ਮਨ ਅੱਜ ਯਹੋਵਾਹ ਤੁਹਾਡੇ ਪਰਮੇਸ਼ੁਰ ਤੋਂ ਫਿਰ ਜਾਵੇ ਅਤੇ ਉਹ ਜਾ ਕੇ ਉਨ੍ਹਾਂ ਕੌਮਾਂ ਦੇ ਦੇਵਤਿਆਂ ਦੀ ਪੂਜਾ ਕਰੇ, ਫੇਰ ਕਿਤੇ ਅਜਿਹਾ ਵੀ ਨਾ ਹੋਵੇ ਕਿ ਤੁਹਾਡੇ ਵਿੱਚੋਂ ਕੋਈ ਕੁੜੱਤਣ ਅਤੇ ਅੱਕ ਦੀ ਜੜ੍ਹ ਫੁੱਟ ਨਿੱਕਲੇ
19 y suceda que cuando oiga las palabras de esta maldición, se bendiga en su corazón diciendo: “Tendré paz, aunque ande en la terquedad de mi corazón”, para destruir lo húmedo con lo seco.
੧੯ਅਤੇ ਅਜਿਹਾ ਹੋਵੇਗਾ ਕਿ ਜੇਕਰ ਕੋਈ ਮਨੁੱਖ ਇਸ ਸਰਾਪ ਦੀਆਂ ਗੱਲਾਂ ਸੁਣ ਕੇ ਆਪਣੇ ਮਨ ਵਿੱਚ ਆਪਣੇ ਆਪ ਨੂੰ ਇਹ ਆਖ ਕੇ ਅਸੀਸ ਦੇਵੇ ਕਿ ਮੈਂ ਸ਼ਾਂਤੀ ਪਾਵਾਂਗਾ ਭਾਵੇਂ ਮੈਂ ਆਪਣੇ ਮਨ ਦੀ ਜ਼ਿੱਦ ਵਿੱਚ ਚੱਲਾਂ ਅਤੇ ਪਿਆਸ ਨੂੰ ਵਧਾ ਕੇ ਮਤਵਾਲਾ ਹੋਵਾਂ।
20 Yahvé no lo perdonará, sino que la ira de Yahvé y sus celos humearán contra ese hombre, y caerá sobre él toda la maldición que está escrita en este libro, y Yahvé borrará su nombre de debajo del cielo.
੨੦ਯਹੋਵਾਹ ਉਸ ਨੂੰ ਮਾਫ਼ ਨਹੀਂ ਕਰੇਗਾ ਪਰ ਯਹੋਵਾਹ ਦਾ ਕ੍ਰੋਧ ਅਤੇ ਉਸ ਦੀ ਅਣਖ ਦਾ ਧੂੰਆਂ ਉਸ ਮਨੁੱਖ ਉੱਤੇ ਸੁਲਗੇਗਾ ਅਤੇ ਸਾਰੇ ਸਰਾਪ ਜਿਹੜੇ ਇਸ ਪੁਸਤਕ ਵਿੱਚ ਲਿਖੇ ਹਨ, ਉਸ ਉੱਤੇ ਆ ਪੈਣਗੇ ਅਤੇ ਯਹੋਵਾਹ ਉਸ ਦਾ ਨਾਮ ਅਕਾਸ਼ ਦੇ ਹੇਠੋਂ ਮਿਟਾ ਦੇਵੇਗਾ।
21 Yahvé lo apartará para el mal de entre todas las tribus de Israel, según todas las maldiciones del pacto escritas en este libro de la ley.
੨੧ਯਹੋਵਾਹ ਉਸ ਨੂੰ ਇਸ ਨੇਮ ਦੇ ਸਾਰੇ ਸਰਾਪਾਂ ਅਨੁਸਾਰ ਜਿਹੜੇ ਇਸ ਬਿਵਸਥਾ ਦੀ ਪੁਸਤਕ ਵਿੱਚ ਲਿਖੇ ਹੋਏ ਹਨ, ਇਸਰਾਏਲ ਦੇ ਸਾਰੇ ਗੋਤਾਂ ਵਿੱਚੋਂ ਬੁਰਿਆਈ ਲਈ ਵੱਖਰਾ ਕਰੇਗਾ।
22 La generación venidera — tus hijos que se levantarán después de ti, y el extranjero que vendrá de una tierra lejana — dirá, cuando vea las plagas de esa tierra y las enfermedades con que Yahvé la ha enfermado
੨੨ਅਤੇ ਆਉਣ ਵਾਲੀ ਪੀੜ੍ਹੀ ਵਿੱਚ ਤੁਹਾਡੇ ਬੱਚੇ ਜਿਹੜੇ ਤੁਹਾਡੇ ਬਾਅਦ ਪੈਦਾ ਹੋਣਗੇ ਅਤੇ ਪਰਦੇਸੀ ਵੀ ਜਿਹੜੇ ਦੂਰ ਦੇਸ਼ ਤੋਂ ਆਉਣਗੇ, ਜਦ ਉਹ ਉਸ ਦੇਸ਼ ਦੀਆਂ ਬਵਾਂ ਅਤੇ ਉਸ ਵਿੱਚ ਯਹੋਵਾਹ ਦੀਆਂ ਫੈਲਾਈਆਂ ਹੋਈਆਂ ਬਿਮਾਰੀਆਂ ਨੂੰ ਵੇਖਣਗੇ ਤਾਂ ਆਖਣਗੇ,
23 que toda su tierra es azufre, sal y ardor, que no se siembra, no produce, ni crece en ella hierba alguna, como el derrocamiento de Sodoma, Gomorra, Adma y Zeboiim, que Yahvé derrocó en su ira y en su furor.
੨੩“ਕਿਵੇਂ ਉਹ ਸਾਰੀ ਧਰਤੀ ਗੰਧਕ ਤੇ ਲੂਣ ਹੋ ਗਈ ਅਤੇ ਸੜ ਗਈ ਹੈ! ਨਾ ਤਾਂ ਉਸ ਵਿੱਚ ਕੁਝ ਬੀਜਿਆ ਜਾਂਦਾ ਹੈ, ਨਾ ਹੀ ਕੁਝ ਉੱਗਦਾ ਹੈ, ਨਾ ਹੀ ਉਸ ਵਿੱਚੋਂ ਘਾਹ ਨਿੱਕਲਦਾ ਹੈ। ਉਹ ਸਦੂਮ, ਅਮੂਰਾਹ, ਅਦਮਾਹ ਅਤੇ ਸਬੋਈਮ ਦੇ ਵਾਂਗੂੰ ਹਨ, ਜਿਨ੍ਹਾਂ ਨੂੰ ਯਹੋਵਾਹ ਨੇ ਆਪਣੇ ਕ੍ਰੋਧ ਅਤੇ ਗੁੱਸੇ ਨਾਲ ਪਲਟ ਦਿੱਤਾ ਸੀ,”
24 Incluso todas las naciones dirán: “¿Por qué el Señor ha hecho esto a esta tierra? ¿Qué significa el calor de esta gran ira?”
੨੪ਤਦ ਸਾਰੀਆਂ ਕੌਮਾਂ ਵੀ ਆਖਣਗੀਆਂ ਕਿ ਯਹੋਵਾਹ ਨੇ ਇਸ ਦੇਸ਼ ਨਾਲ ਅਜਿਹਾ ਕਿਉਂ ਕੀਤਾ ਅਤੇ ਇਸ ਵੱਡੇ ਕ੍ਰੋਧ ਦੇ ਭੜਕਣ ਦਾ ਕਾਰਨ ਕੀ ਹੈ?
25 Entonces los hombres dirán: “Porque abandonaron la alianza de Yahvé, el Dios de sus padres, que hizo con ellos cuando los sacó de la tierra de Egipto,
੨੫ਤਦ ਲੋਕ ਉੱਤਰ ਦੇਣਗੇ, “ਇਸ ਲਈ ਕਿ ਉਨ੍ਹਾਂ ਨੇ ਆਪਣੇ ਪੁਰਖਿਆਂ ਦੇ ਪਰਮੇਸ਼ੁਰ ਯਹੋਵਾਹ ਦੇ ਨੇਮ ਨੂੰ ਤਿਆਗ ਦਿੱਤਾ ਜਿਹੜਾ ਉਸ ਨੇ ਉਨ੍ਹਾਂ ਨਾਲ ਬੰਨ੍ਹਿਆ ਸੀ, ਜਦ ਉਹ ਉਨ੍ਹਾਂ ਨੂੰ ਮਿਸਰ ਦੇਸ਼ ਤੋਂ ਬਾਹਰ ਲਿਆਇਆ,
26 y fueron a servir a otros dioses y los adoraron, dioses que no conocían y que él no les había dado.
੨੬ਉਨ੍ਹਾਂ ਨੇ ਜਾ ਕੇ ਦੂਜੇ ਦੇਵਤਿਆਂ ਦੀ ਪੂਜਾ ਕੀਤੀ ਅਤੇ ਉਹਨਾਂ ਦੇ ਅੱਗੇ ਮੱਥਾ ਟੇਕਿਆ, ਉਹ ਦੇਵਤੇ ਜਿਨ੍ਹਾਂ ਨੂੰ ਉਹ ਜਾਣਦੇ ਵੀ ਨਹੀਂ ਸਨ, ਨਾ ਹੀ ਉਸ ਨੇ ਉਨ੍ਹਾਂ ਲਈ ਠਹਿਰਾਏ ਸਨ।
27 Por lo tanto, la ira del Señor se encendió contra esta tierra, para traer sobre ella todas las maldiciones que están escritas en este libro.
੨੭ਇਸ ਕਾਰਨ ਯਹੋਵਾਹ ਦਾ ਕ੍ਰੋਧ ਇਸ ਦੇਸ਼ ਦੇ ਉੱਤੇ ਭੜਕਿਆ ਤਾਂ ਜੋ ਉਹ ਸਾਰੇ ਸਰਾਪ ਜਿਹੜੇ ਇਸ ਪੁਸਤਕ ਵਿੱਚ ਲਿਖੇ ਹੋਏ ਹਨ, ਇਸ ਉੱਤੇ ਪਾਵੇ।
28 Yahvé los desarraigó de su tierra con ira, con enojo y con gran indignación, y los arrojó a otra tierra, como sucede hoy.”
੨੮ਯਹੋਵਾਹ ਨੇ ਕ੍ਰੋਧ, ਗੁੱਸੇ ਅਤੇ ਵੱਡੇ ਕਹਿਰ ਵਿੱਚ ਉਨ੍ਹਾਂ ਨੂੰ ਉਨ੍ਹਾਂ ਦੇ ਦੇਸ਼ ਵਿੱਚੋਂ ਉਖਾੜ ਕੇ ਦੂਜੇ ਦੇਸ਼ ਵਿੱਚ ਸੁੱਟ ਦਿੱਤਾ, ਜਿਵੇਂ ਅੱਜ ਦੇ ਦਿਨ ਹੈ।”
29 Las cosas secretas pertenecen a Yahvé, nuestro Dios; pero las cosas reveladas nos pertenecen a nosotros y a nuestros hijos para siempre, para que cumplamos todas las palabras de esta ley.
੨੯“ਗੁਪਤ ਗੱਲਾਂ ਤਾਂ ਯਹੋਵਾਹ ਸਾਡੇ ਪਰਮੇਸ਼ੁਰ ਦੇ ਵੱਸ ਵਿੱਚ ਹਨ, ਪਰ ਜਿਹੜੀਆਂ ਪ੍ਰਗਟ ਹਨ ਉਹ ਸਦਾ ਤੱਕ ਸਾਡੇ ਲਈ ਅਤੇ ਸਾਡੇ ਪੁੱਤਰਾਂ ਲਈ ਹਨ, ਤਾਂ ਜੋ ਅਸੀਂ ਇਸ ਬਿਵਸਥਾ ਦੀਆਂ ਸਾਰੀਆਂ ਗੱਲਾਂ ਪੂਰੀਆਂ ਕਰਦੇ ਰਹੀਏ।”

< Deuteronomio 29 >