< Isaia 17 >

1 Profecia kundër Damaskut. “Ja, Damasku do të pushojë së qëni një qytet dhe do të bëhet një grumbull gërmadhash.
ਦੰਮਿਸ਼ਕ ਸ਼ਹਿਰ ਦੇ ਵਿਖੇ ਅਗੰਮ ਵਾਕ । ਵੇਖੋ ਦੰਮਿਸ਼ਕ ਸ਼ਹਿਰ ਹੋਣ ਤੋਂ ਰਹਿ ਜਾਵੇਗਾ, ਸਗੋਂ ਉੱਜੜਿਆ ਹੋਇਆ ਖੰਡਰ ਹੋ ਜਾਵੇਗਾ।
2 Qytetet e Aroerit do të braktisen; do të bëhen kullota për kopetë që do të pushojnë aty pa i trembur askush.
ਅਰੋਏਰ ਦੇ ਸ਼ਹਿਰ ਤਿਆਗੇ ਜਾਣਗੇ, ਉਹ ਇੱਜੜਾਂ ਲਈ ਹੋਣਗੇ, ਅਤੇ ਉਹ ਉੱਥੇ ਬੈਠਣਗੇ ਅਤੇ ਕੋਈ ਉਨ੍ਹਾਂ ਨੂੰ ਨਹੀਂ ਡਰਾਵੇਗਾ।
3 Efraimit do t’i hiqet fortesa, Damaskut mbretëria; dhe pjesa tjetër e Sirisë do të jetë si lavdia e bijve të Izraelit”, thotë Zoti i ushtrive.
ਇਫ਼ਰਾਈਮ ਵਿੱਚੋਂ ਗੜ੍ਹ ਵਾਲੇ ਨਗਰ, ਦੰਮਿਸ਼ਕ ਵਿੱਚੋਂ ਰਾਜ, ਅਤੇ ਅਰਾਮ ਦੇ ਬਚੇ ਹੋਏ ਮੁੱਕ ਜਾਣਗੇ, ਅਤੇ ਜੋ ਹਾਲ ਇਸਰਾਏਲੀਆਂ ਦੇ ਪਰਤਾਪ ਦਾ ਹੋਇਆ, ਉਹੋ ਉਨ੍ਹਾਂ ਦਾ ਹਾਲ ਹੋਵੇਗਾ, ਸੈਨਾਂ ਦੇ ਯਹੋਵਾਹ ਦਾ ਵਾਕ ਹੈ।
4 “Atë ditë do të ndodhë që lavdia e Jakobit do të zhduket dhe shëndoshja e tepërt e trupit e tij do të konsumohet.
ਉਸ ਦਿਨ ਅਜਿਹਾ ਹੋਵੇਗਾ, ਕਿ ਯਾਕੂਬ ਦਾ ਪਰਤਾਪ ਘਟਾਇਆ ਜਾਵੇਗਾ, ਅਤੇ ਉਹ ਦਾ ਮੋਟਾ ਸਰੀਰ ਪਤਲਾ ਪੈ ਜਾਵੇਗਾ,
5 Do të ndodhë ashtu si kur korrësi mbledh grurin dhe me krahun e tij pret kallinjtë; do të ndodhë ashtu si kur mblidhen kallinjtë në luginën e Refaimit;
ਅਤੇ ਅਜਿਹਾ ਹੋਵੇਗਾ ਕਿ ਜਿਵੇਂ ਕੋਈ ਵਾਢਾ ਆਪਣੀ ਖੜ੍ਹੀ ਫ਼ਸਲ ਇਕੱਠੀ ਕਰਦਾ ਹੋਵੇ, ਅਤੇ ਉਹ ਦਾ ਹੱਥ ਸਿੱਟੇ ਤੋੜਦਾ ਹੋਵੇ, ਅਤੇ ਜਿਵੇਂ ਕੋਈ ਰਫ਼ਾਈਮ ਦੀ ਘਾਟੀ ਵਿੱਚ ਸਿਲਾ ਚੁਗਦਾ ਹੋਵੇ।
6 Do të mbeten disa vile për të mbledhur, ashtu si kur shkunden ullinjtë: dy apo tre ullinj në majë të degëve më të larta, katër ose pesë mbi degët më të ngarkuara”, thotë Zoti, Perëndia i Izraelit.
ਤਾਂ ਉਹ ਦੇ ਵਿੱਚ ਕੁਝ ਲੱਗ ਲਬੇੜ ਰਹਿ ਜਾਵੇਗੀ, ਜਿਵੇਂ ਜ਼ੈਤੂਨ ਦੇ ਹਲੂਣੇ ਨਾਲ, ਦੋ-ਤਿੰਨ ਦਾਣੇ ਉੱਪਰਲੇ ਟਹਿਣੇ ਦੇ ਸਿਰੇ ਤੇ, ਚਾਰ-ਪੰਜ ਫਲਦਾਰ ਰੁੱਖ ਦੇ ਬਾਹਰਲੇ ਟਹਿਣਿਆਂ ਉੱਤੇ, ਇਸਰਾਏਲ ਦੇ ਪਰਮੇਸ਼ੁਰ ਯਹੋਵਾਹ ਦਾ ਵਾਕ ਹੈ।
7 Atë ditë njeriu do ta kthejë shikimin e tij në drejtim të Krijuesit të tij dhe sytë e tij do të shikojnë të Shenjtin e Izraelit.
ਉਸ ਦਿਨ ਮਨੁੱਖ ਆਪਣੇ ਸਿਰਜਣਹਾਰ ਵੱਲ ਗੌਰ ਕਰਨਗੇ, ਅਤੇ ਉਨ੍ਹਾਂ ਦੀਆਂ ਅੱਖਾਂ ਇਸਰਾਏਲ ਦੇ ਪਵਿੱਤਰ ਪਰਮੇਸ਼ੁਰ ਵੱਲ ਵੇਖਣਗੀਆਂ।
8 Nuk do të drejtohet më te altarët, vepër e duarve të tij dhe nuk do të shikojë më atë që kanë bërë gishtërinjtë e tij as te Asherimët dhe te altarët për temjan.
ਉਹ ਜਗਵੇਦੀਆਂ ਵੱਲ ਆਪਣੀ ਦਸਤਕਾਰੀ ਉੱਤੇ ਗੌਰ ਨਾ ਕਰਨਗੇ, ਨਾ ਆਪਣੀਆਂ ਉਂਗਲੀਆਂ ਦੀ ਕਿਰਤ ਵੱਲ, ਨਾ ਅਸ਼ੇਰਾਹ ਦੀਆਂ ਮੂਰਤਾਂ ਵੱਲ ਨਾ ਸੂਰਜ ਥੰਮ੍ਹਾਂ ਵੱਲ ਵੇਖਣਗੇ।
9 Atë ditë qytetet e fortifikuara të tij do të jenë si një vend i braktisur në pyll ose si një degë e braktisur përpara bijve të Izraelit, dhe kjo do të jetë një shkretim.
ਉਸ ਦਿਨ ਉਨ੍ਹਾਂ ਦੇ ਤਕੜੇ ਸ਼ਹਿਰ ਉਸ ਜੰਗਲ ਦੇ ਅਤੇ ਉਸ ਟੀਸੀ ਦੇ ਛੱਡੇ ਹੋਏ ਥਾਵਾਂ ਵਾਂਗੂੰ ਹੋਣਗੇ, ਜਿਹੜੇ ਇਸਰਾਏਲੀਆਂ ਦੇ ਡਰ ਦੇ ਕਾਰਨ ਛੱਡੇ ਗਏ, ਉਹ ਵਿਰਾਨ ਹੋਣਗੇ।
10 Sepse ke harruar Perëndinë e shpëtimit tënd dhe nuk je kujtuar për Shkëmbin e forcës sate, prandaj mbolle plantacione dhe i ke shartuar me shartesa të huaja.
੧੦ਤੂੰ ਤਾਂ ਆਪਣੀ ਮੁਕਤੀ ਦੇ ਪਰਮੇਸ਼ੁਰ ਨੂੰ ਵਿਸਾਰ ਦਿੱਤਾ, ਅਤੇ ਆਪਣੀ ਤਕੜੀ ਚੱਟਾਨ ਨੂੰ ਯਾਦ ਨਾ ਰੱਖਿਆ, ਇਸ ਲਈ ਭਾਵੇਂ ਤੂੰ ਸੋਹਣੇ ਬੂਟੇ ਲਾਵੇਂ, ਅਤੇ ਵਿਦੇਸ਼ੀ ਦਾਬ ਨੂੰ ਦੱਬੇਂ,
11 Ditën që i mbolle i rrethove me një gardh; në mëngjes mbijnë farat e tua, por vjelja do të jetë një tog rrënojash ditën e sëmundjes dhe të dhembjes së pashërueshme.
੧੧ਭਾਵੇਂ ਤੂੰ ਉਸ ਨੂੰ ਲਾਉਣ ਦੇ ਦਿਨ ਉਹ ਦੀ ਵਾੜ ਕਰੇਂ, ਅਤੇ ਸਵੇਰ ਨੂੰ ਆਪਣੇ ਬੀਜ ਤੋਂ ਕਲੀਆਂ ਫੁਟਵਾ ਲਵੇਂ, ਪਰ ਫ਼ਸਲ ਸੋਗ ਅਤੇ ਡਾਢੀ ਪੀੜ ਦੇ ਦਿਨ ਵਿੱਚ ਉੱਡ ਜਾਵੇਗੀ।
12 Ah, zhurma e një numri të madh popujsh, që zhurmojnë si gjëmimi i detit dhe si buçima e kombeve, zhurmojnë si buçima e ujërave të fuqishme!
੧੨ਹਾਏ! ਦੇਸ਼-ਦੇਸ਼ ਦੇ ਲੋਕਾਂ ਦੀ ਗੱਜ, ਉਹ ਸਮੁੰਦਰਾਂ ਦੀਆਂ ਲਹਿਰਾਂ ਵਾਂਗੂੰ ਉਹ ਗੱਜਦੇ ਹਨ! ਅਤੇ ਉੱਮਤਾਂ ਦਾ ਰੌਲ਼ਾ! ਉਹ ਹੜ੍ਹਾਂ ਦੇ ਰੌਲ਼ੇ ਵਾਂਗੂੰ ਰੌਲ਼ਾ ਪਾਉਂਦੇ ਹਨ।
13 Kombet zhurmojnë si buçima e shumë ujërave, por Perëndia i kërcënon, dhe ata ikin larg, të shtyrë si byku i maleve përpara erës, si një dredhë pluhuri përpara shakullimës.
੧੩ਉੱਮਤਾਂ ਬਹੁਤੇ ਪਾਣੀਆਂ ਦੇ ਰੌਲ਼ੇ ਵਾਂਗੂੰ ਰੌਲ਼ਾ ਪਾਉਂਦੀਆਂ ਹਨ, ਪਰ ਉਹ ਉਨ੍ਹਾਂ ਨੂੰ ਝਿੜਕੇਗਾ ਅਤੇ ਉਹ ਦੂਰ-ਦੂਰ ਨੱਠ ਜਾਣਗੀਆਂ। ਉਹ ਇਸ ਤਰ੍ਹਾਂ ਭਜਾਏ ਜਾਣਗੇ, ਜਿਵੇਂ ਪਹਾੜਾਂ ਦਾ ਕੱਖ ਪੌਣ ਅੱਗੋਂ, ਅਤੇ ਜਿਵੇਂ ਵਾਵਰੋਲੇ ਦੀ ਧੂੜ ਝੱਖੜ-ਝੋਲੇ ਅੱਗੋਂ ਉੱਡ ਜਾਂਦਾ ਹੈ।
14 Në mbrëmje, ja tmerri, dhe para mëngjesit nuk ka më asgjë. Kjo është pjesa e atyre që na plaçkitin, që na bëjnë pre.
੧੪ਸ਼ਾਮ ਦੇ ਵੇਲੇ, ਵੇਖੋ ਖੌਫ਼ ਹੈ! ਸਵੇਰ ਤੋਂ ਪਹਿਲਾਂ ਉਹ ਹਨ ਹੀ ਨਹੀਂ, - ਇਹ ਸਾਨੂੰ ਨਾਸ ਕਰਨ ਵਾਲਿਆਂ ਦਾ ਹਿੱਸਾ, ਅਤੇ ਸਾਨੂੰ ਲੁੱਟਣ ਵਾਲਿਆਂ ਦਾ ਭਾਗ ਹੈ।

< Isaia 17 >