< دَانِيآل 4 >
مِنْ نَبُوخَذْنَصَّرَ ٱلْمَلِكِ إِلَى كُلِّ ٱلشُّعُوبِ وَٱلْأُمَمِ وَٱلْأَلْسِنَةِ ٱلسَّاكِنِينَ فِي ٱلْأَرْضِ كُلِّهَا: لِيَكْثُرْ سَلَامُكُمْ. | ١ 1 |
੧ਨਬੂਕਦਨੱਸਰ ਰਾਜਾ ਦੀ ਵੱਲੋਂ ਸਾਰੇ ਲੋਕਾਂ, ਕੌਮਾਂ ਤੇ ਭਾਖਿਆਂ ਨੂੰ ਜਿਹੜੀਆਂ ਕੁਲ ਧਰਤੀ ਵਿੱਚ ਵੱਸਦੀਆਂ ਹਨ, ਤੁਹਾਨੂੰ ਸ਼ਾਂਤੀ ਮਿਲੇ!
اَلْآيَاتُ وَٱلْعَجَائِبُ ٱلَّتِي صَنَعَهَا مَعِي ٱللهُ ٱلْعَلِيُّ، حَسُنَ عِنْدِي أَنْ أُخْبِرَ بِهَا. | ٢ 2 |
੨ਮੈਂ ਇਹ ਭਲਾ ਜਾਣਿਆ ਜੋ ਉਹਨਾਂ ਨਿਸ਼ਾਨੀਆਂ ਤੇ ਅਚੰਭਿਆਂ ਨੂੰ ਪਰਗਟ ਕਰਾਂ, ਜਿਹੜੇ ਅੱਤ ਮਹਾਨ ਪਰਮੇਸ਼ੁਰ ਨੇ ਮੇਰੇ ਨਾਲ ਕਰ ਕੇ ਵਿਖਾਏ।
آيَاتُهُ مَا أَعْظَمَهَا، وَعَجَائِبُهُ مَا أَقْوَاهَا! مَلَكُوتُهُ مَلَكُوتٌ أَبَدِيٌّ وَسُلْطَانُهُ إِلَى دَوْرٍ فَدَوْرٍ. | ٣ 3 |
੩ਉਹ ਦੀਆਂ ਨਿਸ਼ਾਨੀਆਂ ਕਿਹੋ ਜਿਹੀਆਂ ਵੱਡੀਆਂ ਅਤੇ ਉਹ ਦੇ ਅਚੰਭੇ ਕਿਹੋ ਜਿਹੇ ਸ਼ਕਤੀਮਾਨ ਹਨ! ਉਹ ਦਾ ਰਾਜ ਸਦੀਪਕ ਰਾਜ ਹੈ, ਅਤੇ ਉਹ ਦੀ ਪ੍ਰਭੂਤਾ ਪੀੜ੍ਹੀਓਂ ਪੀੜੀ ਤੱਕ!
أَنَا نَبُوخَذْنَصَّرُ قَدْ كُنْتُ مُطْمَئِنًّا فِي بَيْتِي وَنَاضِرًا فِي قَصْرِي. | ٤ 4 |
੪ਮੈਂ ਨਬੂਕਦਨੱਸਰ ਆਪਣੇ ਘਰ ਵਿੱਚ ਅਰਾਮ ਨਾਲ ਆਪਣੇ ਮਹਿਲ ਵਿੱਚ ਖੁਸ਼ਹਾਲ ਸੀ।
رَأَيْتُ حُلْمًا فَرَوَّعَنِي، وَٱلْأَفْكَارُ عَلَى فِرَاشِي وَرُؤَى رَأْسِي أَفْزَعَتْنِي. | ٥ 5 |
੫ਮੈਂ ਇੱਕ ਅਜਿਹਾ ਸੁਫ਼ਨਾ ਵੇਖਿਆ ਜਿਸ ਦੇ ਕਾਰਨ ਮੈਂ ਡਰਿਆ ਅਤੇ ਉਹਨਾਂ ਖ਼ਿਆਲਾਂ ਦੇ ਕਾਰਨ ਜੋ ਮੈਂ ਆਪਣੇ ਪਲੰਘ ਉੱਤੇ ਕੀਤੇ ਅਤੇ ਜਿਹਨਾਂ ਗੱਲਾਂ ਨੂੰ ਮੈਂ ਦੇਖਿਆ ਉਸ ਕਾਰਨ ਮੈਂ ਘਬਰਾ ਗਿਆ।
فَصَدَرَ مِنِّي أَمْرٌ بِإِحْضَارِ جَمِيعِ حُكَمَاءِ بَابِلَ قُدَّامِي لِيُعَرِّفُونِي بِتَعْبِيرِ ٱلْحُلْمِ. | ٦ 6 |
੬ਇਸ ਲਈ ਮੈਂ ਆਗਿਆ ਦਿੱਤੀ ਕਿ ਬਾਬਲ ਦੇ ਸਾਰੇ ਵਿਦਵਾਨ ਮੇਰੇ ਅੱਗੇ ਹਾਜ਼ਰ ਕੀਤੇ ਜਾਣ ਤਾਂ ਜੋ ਸੁਫ਼ਨੇ ਦਾ ਅਰਥ ਮੈਨੂੰ ਦੱਸਣ।
حِينَئِذٍ حَضَرَ ٱلْمَجُوسُ وَٱلسَّحَرَةُ وَٱلْكَلْدَانِيُّونَ وَٱلْمُنَجِّمُونَ، وَقَصَصْتُ ٱلْحُلْمَ عَلَيْهِمْ، فَلَمْ يُعَرِّفُونِي بِتَعْبِيرِهِ. | ٧ 7 |
੭ਤਦ ਜਾਦੂਗਰ, ਜੋਤਸ਼ੀ, ਕਸਦੀ ਤੇ ਅਗੰਮ-ਵਾਚਕ ਹਾਜ਼ਰ ਹੋਏ ਤਾਂ ਮੈਂ ਸੁਫ਼ਨਾ ਉਹਨਾਂ ਦੇ ਅੱਗੇ ਸੁਣਾਇਆ ਪਰ ਉਹਨਾਂ ਨੇ ਮੈਨੂੰ ਉਹ ਦਾ ਅਰਥ ਨਾ ਦੱਸਿਆ।
أَخِيرًا دَخَلَ قُدَّامِي دَانِيآلُ ٱلَّذِي ٱسْمُهُ بَلْطَشَاصَّرُ كَٱسْمِ إِلَهِي، وَٱلَّذِي فِيهِ رُوحُ ٱلْآلِهَةِ ٱلْقُدُّوسِينَ، فَقَصَصْتُ ٱلْحُلْمَ قُدَّامَهُ: | ٨ 8 |
੮ਅਖ਼ੀਰ ਨੂੰ ਦਾਨੀਏਲ ਜਿਸ ਦਾ ਨਾਮ ਮੇਰੇ ਦੇਵਤੇ ਦੇ ਨਾਮ ਦੇ ਅਨੁਸਾਰ ਬੇਲਟਸ਼ੱਸਰ ਹੈ, ਮੇਰੇ ਹਜ਼ੂਰ ਆਇਆ ਅਤੇ ਉਸ ਵਿੱਚ ਪਵਿੱਤਰ ਦੇਵਤਿਆਂ ਦਾ ਆਤਮਾ ਹੈ, ਸੋ ਮੈਂ ਉਹ ਦੇ ਅੱਗੇ ਸੁਫ਼ਨਾ ਸੁਣਾਇਆ ਤੇ ਆਖਿਆ,
«يَا بَلْطَشَاصَّرُ، كَبِيرُ ٱلْمَجُوسِ، مِنْ حَيْثُ إِنِّي أَعْلَمُ أَنَّ فِيكَ رُوحَ ٱلْآلِهَةِ ٱلْقُدُّوسِينَ، وَلَا يَعْسُرُ عَلَيْكَ سِرٌّ، فَأَخْبِرْنِي بِرُؤَى حُلْمِي ٱلَّذِي رَأَيْتُهُ وَبِتَعْبِيرِهِ. | ٩ 9 |
੯ਹੇ ਬੇਲਟਸ਼ੱਸਰ, ਜਾਦੂਗਰਾਂ ਦੇ ਪ੍ਰਧਾਨ, ਇਸ ਲਈ ਜੋ ਮੈਂ ਜਾਣਦਾ ਹਾਂ ਕਿ ਤੇਰੇ ਵਿੱਚ ਪਵਿੱਤਰ ਦੇਵਤਿਆਂ ਦਾ ਆਤਮਾ ਹੈ ਅਤੇ ਤੂੰ ਕਿਸੇ ਭੇਤ ਦੇ ਕਾਰਨ ਨਹੀਂ ਘਬਰਾਉਂਦਾ, ਤੂੰ ਮੇਰੇ ਸੁਫ਼ਨੇ ਨੂੰ ਜੋ ਮੈਂ ਵੇਖਿਆ ਅਤੇ ਉਹਨਾਂ ਦਾ ਅਰਥ ਮੈਨੂੰ ਦੱਸ।
فَرُؤَى رَأْسِي عَلَى فِرَاشِي هِيَ: أَنِّي كُنْتُ أَرَى فَإِذَا بِشَجَرَةٍ فِي وَسَطِ ٱلْأَرْضِ وَطُولُهَا عَظِيمٌ. | ١٠ 10 |
੧੦ਜੋ ਦਰਸ਼ਣ ਮੈਂ ਆਪਣੇ ਪਲੰਘ ਉੱਤੇ ਦੇਖਿਆ ਇਸ ਤਰ੍ਹਾਂ ਹੈ, ਜਦ ਮੈਂ ਨਜ਼ਰ ਕੀਤੀ ਤਾਂ ਕੀ ਵੇਖਦਾ ਹਾਂ ਕਿ ਧਰਤੀ ਵਿਚਕਾਰ ਇੱਕ ਰੁੱਖ ਸੀ ਜਿਸ ਦੀ ਉਚਿਆਈ ਬਹੁਤ ਵੱਡੀ ਸੀ।
فَكَبُرَتِ ٱلشَّجَرَةُ وَقَوِيَتْ، فَبَلَغَ عُلُوُّهَا إِلَى ٱلسَّمَاءِ وَمَنْظَرُهَا إِلَى أَقْصَى كُلِّ ٱلْأَرْضِ. | ١١ 11 |
੧੧ਉਹ ਰੁੱਖ ਵਧਿਆ ਤੇ ਤਕੜਾ ਹੋ ਗਿਆ ਅਤੇ ਉਹ ਦੀ ਚੋਟੀ ਅਕਾਸ਼ ਤੱਕ ਪਹੁੰਚ ਗਈ, ਉਹ ਧਰਤੀ ਦੇ ਕੰਢਿਆਂ ਤੱਕ ਵਿਖਾਈ ਦੇਣ ਲੱਗਾ।
أَوْرَاقُهَا جَمِيلَةٌ وَثَمَرُهَا كَثِيرٌ وَفِيهَا طَعَامٌ لِلْجَمِيعِ، وَتَحْتَهَا ٱسْتَظَلَّ حَيَوَانُ ٱلْبَرِّ، وَفِي أَغْصَانِهَا سَكَنَتْ طُيُورُ ٱلسَّمَاءِ، وَطَعِمَ مِنْهَا كُلُّ ٱلْبَشَرِ. | ١٢ 12 |
੧੨ਉਹ ਦੇ ਪੱਤੇ ਸੋਹਣੇ ਅਤੇ ਉਹ ਦਾ ਫਲ ਬਹੁਤਾ ਸੀ ਤੇ ਉਹ ਦੇ ਵਿੱਚ ਸਭਨਾਂ ਲਈ ਭੋਜਨ ਸੀ। ਜੰਗਲੀ ਜਾਨਵਰ ਉਹ ਦੀ ਛਾਂ ਵਿੱਚ ਅਤੇ ਅਕਾਸ਼ ਦੇ ਪੰਛੀ ਉਹ ਦੀਆਂ ਟਹਿਣੀਆਂ ਉੱਤੇ ਵਸੇਰਾ ਕਰਦੇ ਸਨ ਅਤੇ ਸਾਰੇ ਪ੍ਰਾਣੀ ਉਸ ਤੋਂ ਪਾਲੇ ਜਾਂਦੇ ਸਨ।
كُنْتُ أَرَى فِي رُؤَى رَأْسِي عَلَى فِرَاشِي وَإِذَا بِسَاهِرٍ وَقُدُّوسٍ نَزَلَ مِنَ ٱلسَّمَاءِ، | ١٣ 13 |
੧੩ਮੈਂ ਆਪਣੇ ਪਲੰਘ ਉੱਤੇ ਦਰਸ਼ਣ ਵਿੱਚ ਨਜ਼ਰ ਕੀਤੀ ਤਾਂ ਕੀ ਵੇਖਦਾ ਹਾਂ ਭਈ ਇੱਕ ਰਾਖ਼ਾ, ਹਾਂ, ਇੱਕ ਪਵਿੱਤਰ ਜਨ ਅਕਾਸ਼ੋਂ ਉੱਤਰਿਆ
فَصَرَخَ بِشِدَّةٍ وَقَالَ هَكَذَا: ٱقْطَعُوا ٱلشَّجَرَةَ، وَٱقْضِبُوا أَغْصَانَهَا، وَٱنْثُرُوا أَوْرَاقَهَا، وَٱبْذُرُوا ثَمَرَهَا، لِيَهْرُبَ ٱلْحَيَوَانُ مِنْ تَحْتِهَا وَٱلطُّيُورُ مِنْ أَغْصَانِهَا. | ١٤ 14 |
੧੪ਉਹ ਨੇ ਉੱਚੀ ਹਾਕ ਮਾਰ ਕੇ ਇਉਂ ਆਖਿਆ ਕਿ ਰੁੱਖ ਨੂੰ ਕੱਟ ਕੇ ਢਾਹ ਦਿਓ ਅਤੇ ਉਹ ਦੀਆਂ ਟਹਿਣੀਆਂ ਛਾਂਗ ਸੁੱਟੋ ਅਤੇ ਉਹ ਦੇ ਪੱਤੇ ਝਾੜ ਲਓ ਅਤੇ ਉਹ ਦਾ ਫਲ ਖਿਲਾਰ ਦਿਓ! ਜਾਨਵਰ ਉਹ ਦੇ ਹੇਠੋਂ ਤੇ ਪੰਛੀ ਉਹ ਦੀਆਂ ਟਹਿਣੀਆਂ ਦੇ ਉੱਤੋਂ ਚੱਲੇ ਜਾਣ।
وَلَكِنِ ٱتْرُكُوا سَاقَ أَصْلِهَا فِي ٱلْأَرْضِ، وَبِقَيْدٍ مِنْ حَدِيدٍ وَنُحَاسٍ فِي عُشْبِ ٱلْحَقْلِ، وَلْيَبْتَلَّ بِنَدَى ٱلسَّمَاءِ، وَلْيَكُنْ نَصِيبُهُ مَعَ ٱلْحَيَوَانِ فِي عُشْبِ ٱلْحَقْلِ. | ١٥ 15 |
੧੫ਪਰ ਉਹ ਦੀਆਂ ਜੜ੍ਹਾਂ ਦਾ ਮੁੱਢ ਜ਼ਮੀਨ ਵਿੱਚ ਛੱਡ ਦਿਓ ਸਗੋਂ ਲੋਹੇ ਤੇ ਪਿੱਤਲ ਦੇ ਸੰਮਾਂ ਨਾਲ ਬੰਨਿਆ ਹੋਇਆ ਜੰਗਲ ਦੇ ਹਰੇ ਘਾਹ ਵਿੱਚ ਰਹਿਣ ਦਿਓ ਅਤੇ ਉਹ ਅਕਾਸ਼ ਦੀ ਤ੍ਰੇਲ ਨਾਲ ਤਰ ਹੋਵੇ ਅਤੇ ਉਹ ਦਾ ਹਿੱਸਾ ਜ਼ਮੀਨ ਦੇ ਘਾਹ ਵਿੱਚ ਪਸ਼ੂਆਂ ਦੇ ਨਾਲ ਹੋਵੇ।
لِيَتَغَيَّرْ قَلْبُهُ عَنِ ٱلْإِنْسَانِيَّةِ، وَلْيُعْطَ قَلْبَ حَيَوَانٍ، وَلْتَمْضِ عَلَيْهِ سَبْعَةُ أَزْمِنَةٍ. | ١٦ 16 |
੧੬ਉਹ ਦਾ ਮਨ ਬਦਲੇ ਅਤੇ ਮਨੁੱਖ ਜਿਹਾ ਨਾ ਰਹੇ ਸਗੋਂ ਉਹ ਪਸ਼ੂ ਜਿਹਾ ਹੋ ਜਾਵੇ ਅਤੇ ਉਸ ਉੱਤੇ ਸੱਤ ਸਾਲ ਬੀਤ ਜਾਣ।
هَذَا ٱلْأَمْرُ بِقَضَاءِ ٱلسَّاهِرِينَ، وَٱلْحُكْمُ بِكَلِمَةِ ٱلْقُدُّوسِينَ، لِكَىْ تَعْلَمَ ٱلْأَحْيَاءُ أَنَّ ٱلْعَلِيَّ مُتَسَلِّطٌ فِي مَمْلَكَةِ ٱلنَّاسِ، فَيُعْطِيهَا مَنْ يَشَاءُ، وَيُنَصِّبَ عَلَيْهَا أَدْنَى ٱلنَّاسِ. | ١٧ 17 |
੧੭ਇਹ ਹੁਕਮ ਰਾਖਿਆਂ ਦੇ ਫ਼ੈਸਲੇ ਤੋਂ ਹੈ ਅਤੇ ਪਵਿੱਤਰ ਜਨਾਂ ਦੇ ਬਚਨ ਤੋਂ ਹੈ ਤਾਂ ਜੋ ਸਾਰੇ ਜੀਵ ਜਾਣ ਲੈਣ ਕਿ ਅੱਤ ਮਹਾਨ ਪਰਮੇਸ਼ੁਰ ਮਨੁੱਖਾਂ ਦੇ ਰਾਜ ਵਿੱਚ ਪ੍ਰਭੂਤਾ ਕਰਦਾ ਹੈ ਅਤੇ ਜਿਸ ਕਿਸੇ ਨੂੰ ਚਾਹੁੰਦਾ, ਉਸ ਨੂੰ ਦਿੰਦਾ ਹੈ ਸਗੋਂ ਸਭਨਾਂ ਤੋਂ ਨੀਵੇਂ ਆਦਮੀ ਨੂੰ ਉਸ ਉੱਤੇ ਖੜਾ ਕਰਦਾ ਹੈ।
هَذَا ٱلْحُلْمُ رَأَيْتُهُ أَنَا نَبُوخَذْنَصَّرَ ٱلْمَلِكَ. أَمَّا أَنْتَ يَا بَلْطَشَاصَّرُ فَبَيِّنْ تَعْبِيرَهُ، لِأَنَّ كُلَّ حُكَمَاءِ مَمْلَكَتِي لَا يَسْتَطِيعُونَ أَنْ يُعَرِّفُونِي بِٱلتَّعْبِيرِ. أَمَّا أَنْتَ فَتَسْتَطِيعُ، لِأَنَّ فِيكَ رُوحَ ٱلْآلِهَةِ ٱلْقُدُّوسِينَ». | ١٨ 18 |
੧੮ਮੈਂ ਨਬੂਕਦਨੱਸਰ ਰਾਜਾ ਨੇ ਇਹ ਸੁਫ਼ਨਾ ਵੇਖਿਆ ਹੈ। ਤੂੰ ਹੇ ਬੇਲਟਸ਼ੱਸਰ, ਉਹ ਦਾ ਅਰਥ ਦੱਸ ਕਿਉਂ ਜੋ ਮੇਰੇ ਰਾਜ ਦੇ ਸਭ ਵਿਦਵਾਨ ਮੈਨੂੰ ਇਹ ਦਾ ਅਰਥ ਦੱਸ ਨਹੀਂ ਸਕੇ ਪਰ ਤੂੰ ਦੱਸ ਸਕਦਾ ਹੈਂ ਕਿਉਂ ਜੋ ਪਵਿੱਤਰ ਦੇਵਤਿਆਂ ਦਾ ਆਤਮਾ ਤੇਰੇ ਵਿੱਚ ਹੈ!
حِينَئِذٍ تَحَيَّرَ دَانِيآلُ ٱلَّذِي ٱسْمُهُ بَلْطَشَاصَّرُ سَاعَةً وَاحِدَةً وَأَفْزَعَتْهُ أَفْكَارُهُ. أَجَابَ ٱلْمَلِكُ وَقَالَ: «يَا بَلْطَشَاصَّرُ، لَا يُفْزِعُكَ ٱلْحُلْمُ وَلَا تَعْبِيرُهُ». فَأَجَابَ بَلْطَشَاصَّرُ وَقَالَ: «يَا سَيِّدِي، ٱلْحُلْمُ لِمُبْغِضِيكَ وَتَعْبِيرُهُ لِأَعَادِيكَ. | ١٩ 19 |
੧੯ਤਦ ਦਾਨੀਏਲ ਜਿਸ ਦਾ ਨਾਮ ਬੇਲਟਸ਼ੱਸਰ ਵੀ ਸੀ ਕੁਝ ਦੇਰ ਤੱਕ ਚੁੱਪ ਰਿਹਾ ਅਤੇ ਆਪਣੇ ਖ਼ਿਆਲਾਂ ਤੋਂ ਘਬਰਾਇਆ। ਰਾਜੇ ਨੇ ਉੱਤਰ ਦੇ ਕੇ ਉਸ ਨੂੰ ਆਖਿਆ, ਹੇ ਬੇਲਟਸ਼ੱਸਰ ਸੁਫ਼ਨੇ ਤੋਂ ਤੇ ਉਹ ਦੇ ਅਰਥ ਤੋਂ ਨਾ ਘਬਰਾ! ਬੇਲਟਸ਼ੱਸਰ ਨੇ ਉੱਤਰ ਦੇ ਕੇ ਆਖਿਆ, ਹੇ ਮੇਰੇ ਸੁਆਮੀ, ਇਹ ਸੁਫ਼ਨਾ ਤੇਰੇ ਨਾਲ ਵੈਰ ਰੱਖਣ ਵਾਲਿਆਂ ਦੇ ਲਈ ਤੇ ਉਹ ਦਾ ਅਰਥ ਤੇਰੇ ਵਿਰੋਧੀਆਂ ਲਈ ਹੋਵੇ!
اَلشَّجَرَةُ ٱلَّتِي رَأَيْتَهَا، ٱلَّتِي كَبُرَتْ وَقَوِيَتْ وَبَلَغَ عُلُوُّهَا إِلَى ٱلسَّمَاءِ، وَمَنْظَرُهَا إِلَى كُلِّ ٱلْأَرْضِ، | ٢٠ 20 |
੨੦ਉਹ ਰੁੱਖ ਜੋ ਤੁਸੀਂ ਦੇਖਿਆ ਜੋ ਉਹ ਵਧਿਆ ਤੇ ਤਕੜਾ ਹੋਇਆ ਜਿਸ ਦੀ ਚੋਟੀ ਅਕਾਸ਼ ਤੱਕ ਪਹੁੰਚੀ ਤੇ ਉਹ ਧਰਤੀ ਦੇ ਕੰਢਿਆਂ ਤੱਕ ਵਿਖਾਈ ਦਿੰਦਾ ਸੀ।
وَأَوْرَاقُهَا جَمِيلَةٌ وَثَمَرُهَا كَثِيرٌ وَفِيهَا طَعَامٌ لِلْجَمِيعِ، وَتَحْتَهَا سَكَنَ حَيَوَانُ ٱلْبَرِّ، وَفِي أَغْصَانِهَا سَكَنَتْ طُيُورُ ٱلسَّمَاءِ، | ٢١ 21 |
੨੧ਜਿਸ ਦੇ ਪੱਤੇ ਸੋਹਣੇ ਸਨ ਅਤੇ ਫਲ ਬਹੁਤਾ ਸੀ ਜਿਸ ਦੇ ਵਿੱਚ ਸਭਨਾਂ ਲਈ ਭੋਜਨ ਸੀ, ਜਿਸ ਦੇ ਹੇਠ ਜੰਗਲੀ ਜਾਨਵਰ ਬਹਿੰਦੇ ਅਤੇ ਜਿਹ ਦੀਆਂ ਟਹਿਣੀਆਂ ਵਿੱਚ ਅਕਾਸ਼ ਦੇ ਪੰਛੀ ਵਸੇਰਾ ਕਰਦੇ ਸਨ।
إِنَّمَا هِيَ أَنْتَ يَاأَيُّهَا ٱلْمَلِكُ، ٱلَّذِي كَبُرْتَ وَتَقَوَّيْتَ، وَعَظَمَتُكَ قَدْ زَادَتْ وَبَلَغَتْ إِلَى ٱلسَّمَاءِ، وَسُلْطَانُكَ إِلَى أَقْصَى ٱلْأَرْضِ. | ٢٢ 22 |
੨੨ਹੇ ਰਾਜਾ, ਉਹ ਤੁਸੀਂ ਹੀ ਹੋ ਜਿਹੜੇ ਵਧੇ ਤੇ ਤਕੜੇ ਹੋਏ ਕਿਉਂ ਜੋ ਤੁਹਾਡੀ ਮਹਿਮਾ ਵਧੀ ਤੇ ਸਵਰਗ ਤੱਕ ਪਹੁੰਚ ਗਈ ਹੈ ਤੇ ਤੁਹਾਡਾ ਰਾਜ ਧਰਤੀ ਦੇ ਕੰਢਿਆਂ ਤੱਕ ਫੈਲਿਆ ਹੈ।
وَحَيْثُ رَأَى ٱلْمَلِكُ سَاهِرًا وَقُدُّوسًا نَزَلَ مِنَ ٱلسَّمَاءِ وَقَالَ: ٱقْطَعُوا ٱلشَّجَرَةَ وَأَهْلِكُوهَا، وَلَكِنِ ٱتْرُكُوا سَاقَ أَصْلِهَا فِي ٱلْأَرْضِ، وَبِقَيْدٍ مِنْ حَدِيدٍ وَنُحَاسٍ فِي عُشْبِ ٱلْحَقْلِ، وَلْيَبْتَلَّ بِنَدَى ٱلسَّمَاءِ، وَلْيَكُنْ نَصِيبُهُ مَعَ حَيَوَانِ ٱلْبَرِّ، حَتَّى تَمْضِيَ عَلَيْهِ سَبْعَةُ أَزْمِنَةٍ. | ٢٣ 23 |
੨੩ਹੇ ਰਾਜਾ, ਤੁਸੀਂ ਜੋ ਇੱਕ ਰਾਖੇ ਨੂੰ, ਪਵਿੱਤਰ ਜਨ ਨੂੰ ਅਕਾਸ਼ੋਂ ਉਤਰਦੇ ਅਤੇ ਇਹ ਆਖਦੇ ਵੇਖਿਆ ਕਿ ਰੁੱਖ ਨੂੰ ਕੱਟ ਕੇ ਢਾਹ ਦਿਓ, ਉਹ ਦਾ ਸੱਤਿਆਨਾਸ ਕਰ ਸੁੱਟੋ ਤਾਂ ਵੀ ਜ਼ਮੀਨ ਵਿੱਚ ਉਹ ਦੀਆਂ ਜੜ੍ਹਾਂ ਦਾ ਮੁੱਢ ਛੱਡ ਦਿਓ। ਸਗੋਂ ਉਹ ਨੂੰ ਲੋਹੇ ਤੇ ਪਿੱਤਲ ਦੇ ਸੰਮਾਂ ਨਾਲ ਬੰਨਿਆ ਹੋਇਆ ਜੰਗਲ ਦੇ ਹਰੇ ਘਾਹ ਵਿੱਚ ਰਹਿਣ ਦਿਓ ਕਿ ਉਹ ਅਕਾਸ਼ ਦੀ ਤ੍ਰੇਲ ਨਾਲ ਤਰ ਹੋਵੇ, ਜਦ ਤੱਕ ਸੱਤ ਜੁੱਗ ਉਹ ਦੇ ਉੱਤੇ ਨਾ ਬੀਤਣ, ਉਹ ਦਾ ਹਿੱਸਾ ਖੇਤ ਦੇ ਪਸ਼ੂਆਂ ਨਾਲ ਹੋਵੇ।
فَهَذَا هُوَ ٱلتَّعْبِيرُ أَيُّهَا ٱلْمَلِكُ، وَهَذَا هُوَ قَضَاءُ ٱلْعَلِيِّ ٱلَّذِي يَأْتِي عَلَى سَيِّدِي ٱلْمَلِكِ: | ٢٤ 24 |
੨੪ਹੇ ਰਾਜਾ, ਉਹ ਦਾ ਅਰਥ ਜੋ ਅੱਤ ਮਹਾਨ ਨੇ ਠਹਿਰਾਇਆ ਹੈ ਕਿ ਰਾਜਾ ਨਾਲ ਘਟੇ, ਇਹੋ ਹੈ
يَطْرُدُونَكَ مِنْ بَيْنِ ٱلنَّاسِ، وَتَكُونُ سُكْنَاكَ مَعَ حَيَوَانِ ٱلْبَرِّ وَيُطْعِمُونَكَ ٱلْعُشْبَ كَٱلثِّيرَانِ، وَيَبُلُّونَكَ بِنَدَى ٱلسَّمَاءِ، فَتَمْضِي عَلَيْكَ سَبْعَةُ أَزْمِنَةٍ حَتَّى تَعْلَمَ أَنَّ ٱلْعَلِيَّ مُتَسَلِّطٌ فِي مَمْلَكَةِ ٱلنَّاسِ وَيُعْطِيهَا مَنْ يَشَاءُ. | ٢٥ 25 |
੨੫ਭਈ ਤੁਸੀਂ ਮਨੁੱਖਾਂ ਵਿੱਚੋਂ ਹੱਕੇ ਜਾਓਗੇ, ਖੇਤ ਦੇ ਪਸ਼ੂਆਂ ਵਿੱਚ ਵੱਸੋਗੇ। ਤੁਹਾਨੂੰ ਘਾਹ ਖਵਾਇਆ ਜਾਵੇਗਾ ਜਿਵੇਂ ਬਲਦਾਂ ਨੂੰ ਖਵਾਈਦਾ ਹੈ, ਅਕਾਸ਼ ਦੀ ਤ੍ਰੇਲ ਨਾਲ ਤਰ ਕੀਤੇ ਜਾਓਗੇ। ਤੁਹਾਡੇ ਉੱਤੇ ਸੱਤ ਸਮੇਂ ਬੀਤ ਜਾਣਗੇ, ਤਦ ਤੁਸੀਂ ਜਾਣੋਗੇ ਕਿ ਅੱਤ ਮਹਾਨ ਮਨੁੱਖਾਂ ਦੇ ਰਾਜ ਵਿੱਚ ਪ੍ਰਭੂਤਾ ਕਰਦਾ ਹੈ, ਜਿਸ ਨੂੰ ਚਾਹੁੰਦਾ ਹੈ ਉਹ ਨੂੰ ਦਿੰਦਾ ਹੈ!
وَحَيْثُ أَمَرُوا بِتَرْكِ سَاقِ أُصُولِ ٱلشَّجَرَةِ، فَإِنَّ مَمْلَكَتَكَ تَثْبُتُ لَكَ عِنْدَمَا تَعْلَمُ أَنَّ ٱلسَّمَاءَ سُلْطَانٌ. | ٢٦ 26 |
੨੬ਅਤੇ ਇਹ ਜੋ ਉਹਨਾਂ ਨੇ ਹੁਕਮ ਕੀਤਾ ਕਿ ਰੁੱਖ ਦੀਆਂ ਜੜ੍ਹਾਂ ਦਾ ਮੁੱਢ ਛੱਡ ਦਿਓ, ਅਰਥ ਇਹ ਹੈ ਭਈ ਜਦੋਂ ਤੁਹਾਨੂੰ ਪਤਾ ਲੱਗੇਗਾ ਕਿ ਰਾਜ ਦਾ ਅਧਿਕਾਰ ਅਕਾਸ਼ੋਂ ਹੁੰਦਾ ਹੈ ਤਾਂ ਤੁਹਾਡਾ ਰਾਜ ਤੁਹਾਡੇ ਲਈ ਫੇਰ ਪੱਕਾ ਕੀਤਾ ਜਾਵੇਗਾ।
لِذَلِكَ أَيُّهَا ٱلْمَلِكُ، فَلْتَكُنْ مَشُورَتِي مَقْبُولَةً لَدَيْكَ، وَفَارِقْ خَطَايَاكَ بِٱلْبِرِّ وَآثَامَكَ بِٱلرَّحْمَةِ لِلْمَسَاكِينِ، لَعَلَّهُ يُطَالُ ٱطْمِئْنَانُكَ». | ٢٧ 27 |
੨੭ਇਸ ਕਾਰਨ ਹੇ ਰਾਜਾ, ਮੇਰੀ ਸਲਾਹ ਤੁਹਾਡੇ ਮਨ ਪਸੰਦ ਹੋਵੇ! ਤੁਸੀਂ ਆਪਣੇ ਪਾਪਾਂ ਨੂੰ ਧਰਮ ਨਾਲ ਅਤੇ ਆਪਣੀਆਂ ਬਦੀਆਂ ਨੂੰ ਗਰੀਬਾਂ ਉੱਤੇ ਦਯਾ ਕਰਨ ਨਾਲ ਟਾਲ ਦਿਓ। ਸ਼ਾਇਦ ਅਜਿਹਾ ਹੋਵੇ ਕਿ ਤੁਹਾਡਾ ਸੁੱਖ ਚਿਰ ਤੱਕ ਕਾਇਮ ਰਹੇ।
كُلُّ هَذَا جَاءَ عَلَى نَبُوخَذْنَصَّرَ ٱلْمَلِكِ. | ٢٨ 28 |
੨੮ਇਹ ਸੱਭੋ ਕੁਝ ਨਬੂਕਦਨੱਸਰ ਰਾਜਾ ਉੱਤੇ ਬੀਤਿਆ।
عِنْدَ نِهَايَةِ ٱثْنَيْ عَشَرَ شَهْرًا كَانَ يَتَمَشَّى عَلَى قَصْرِ مَمْلَكَةِ بَابِلَ. | ٢٩ 29 |
੨੯ਬਾਰਾਂ ਮਹੀਨਿਆਂ ਦੇ ਪਿੱਛੋਂ ਉਹ ਬਾਬਲ ਦੇ ਸ਼ਾਹੀ ਮਹਿਲ ਵਿੱਚ ਟਹਿਲ ਰਿਹਾ ਸੀ
وَأَجَابَ ٱلْمَلِكُ فَقَالَ: «أَلَيْسَتْ هَذِهِ بَابِلَ ٱلْعَظِيمَةَ ٱلَّتِي بَنَيْتُهَا لِبَيْتِ ٱلْمُلْكِ بِقُوَّةِ ٱقْتِدَارِي، وَلِجَلَالِ مَجْدِي؟» | ٣٠ 30 |
੩੦ਤਦ ਰਾਜੇ ਨੇ ਆਖਿਆ, ਕੀ ਇਹ ਉਹ ਵੱਡਾ ਬਾਬਲ ਨਹੀਂ ਜਿਹ ਨੂੰ ਮੈਂ ਆਪਣੇ ਸ਼ਕਤੀ ਦੇ ਬਲ ਨਾਲ ਮਹਾਰਾਜ ਦੇ ਵਾਸ ਲਈ ਬਣਾਇਆ ਹੈ ਭਈ ਮੇਰੀ ਮਹਿਮਾ ਦੀ ਵਡਿਆਈ ਹੋਵੇ?
وَٱلْكَلِمَةُ بَعْدُ بِفَمِ ٱلْمَلِكِ، وَقَعَ صَوْتٌ مِنَ ٱلسَّمَاءِ قَائِلًا: «لَكَ يَقُولُونَ يَا نَبُوخَذْنَصَّرُ ٱلْمَلِكُ: إِنَّ ٱلْمُلْكَ قَدْ زَالَ عَنْكَ. | ٣١ 31 |
੩੧ਰਾਜਾ ਇਹ ਗੱਲ ਕਰ ਰਿਹਾ ਸੀ ਕਿ ਅਕਾਸ਼ੋਂ ਇੱਕ ਅਵਾਜ਼ ਆਈ ਕਿ ਹੇ ਨਬੂਕਦਨੱਸਰ ਰਾਜਾ, ਤੇਰੇ ਵਿਖੇ ਇਹ ਹੁਕਮ ਹੋ ਚੁੱਕਿਆ ਹੈ ਕਿ ਰਾਜ ਤੇਰੇ ਕੋਲੋਂ ਲੈ ਲਿਆ ਗਿਆ ਹੈ।
وَيَطْرُدُونَكَ مِنْ بَيْنِ ٱلنَّاسِ، وَتَكُونُ سُكْنَاكَ مَعَ حَيَوَانِ ٱلْبَرِّ، وَيُطْعِمُونَكَ ٱلْعُشْبَ كَٱلثِّيرَانِ، فَتَمْضِي عَلَيْكَ سَبْعَةُ أَزْمِنَةٍ حَتَّى تَعْلَمَ أَنَّ ٱلْعَلِيَّ مُتَسَلِّطٌ فِي مَمْلَكَةِ ٱلنَّاسِ وَأَنَّهُ يُعْطِيهَا مَنْ يَشَاءُ». | ٣٢ 32 |
੩੨ਤੂੰ ਮਨੁੱਖਾਂ ਵਿੱਚੋਂ ਛੇਕਿਆ ਜਾਵੇਂਗਾ ਤੇ ਤੇਰਾ ਵਾਸ ਖੇਤ ਦੇ ਪਸ਼ੂਆਂ ਨਾਲ ਹੋਵੇਗਾ ਤੇ ਤੈਨੂੰ ਘਾਹ ਖਵਾਇਆ ਜਾਵੇਗਾ ਜਿਵੇਂ ਬਲਦਾਂ ਨੂੰ ਖਵਾਈਦਾ ਹੈ ਤੇ ਸੱਤ ਸਮੇਂ ਤੇਰੇ ਉੱਤੇ ਬੀਤਣਗੇ ਤਾਂ ਤੈਨੂੰ ਪਤਾ ਲੱਗੇਗਾ ਕਿ ਅੱਤ ਮਹਾਨ ਮਨੁੱਖਾਂ ਦੇ ਰਾਜ ਵਿੱਚ ਪ੍ਰਭੂਤਾ ਕਰਦਾ ਹੈ ਅਤੇ ਜਿਸ ਨੂੰ ਚਾਹੁੰਦਾ ਹੈ ਉਹ ਨੂੰ ਦਿੰਦਾ ਹੈ!
فِي تِلْكَ ٱلسَّاعَةِ تَمَّ ٱلْأَمْرُ عَلَى نَبُوخَذْنَصَّرَ، فَطُرِدَ مِنْ بَيْنِ ٱلنَّاسِ، وَأَكَلَ ٱلْعُشْبَ كَٱلثِّيرَانِ، وَٱبْتَلَّ جِسْمُهُ بِنَدَى ٱلسَّمَاءِ حَتَّى طَالَ شَعْرُهُ مِثْلَ ٱلنُّسُورِ، وَأَظْفَارُهُ مِثْلَ ٱلطُّيُورِ. | ٣٣ 33 |
੩੩ਉਸੇ ਘੜੀ ਉਹ ਗੱਲ ਨਬੂਕਦਨੱਸਰ ਉੱਤੇ ਪੂਰੀ ਹੋਈ। ਉਹ ਮਨੁੱਖਾਂ ਵਿੱਚੋਂ ਛੇਕਿਆ ਗਿਆ ਤੇ ਬਲਦਾਂ ਵਾਂਗੂੰ ਘਾਹ ਖਾਣ ਲੱਗ ਪਿਆ ਅਤੇ ਉਹ ਦੀ ਦੇਹੀ ਅਕਾਸ਼ ਦੀ ਤ੍ਰੇਲ ਨਾਲ ਤਰ ਹੋਈ ਐਥੋਂ ਤੱਕ ਉਹ ਦੇ ਵਾਲ਼ ਉਕਾਬਾਂ ਦੇ ਪਰਾਂ ਵਾਂਗੂੰ ਅਤੇ ਉਹ ਦੇ ਨੌਂਹ ਪੰਛੀਆਂ ਦੇ ਨੌਂਹਾਂ ਵਰਗੇ ਵੱਧ ਗਏ!
وَعِنْدَ ٱنْتِهَاءِ ٱلْأَيَّامِ، أَنَا نَبُوخَذْنَصَّرُ، رَفَعْتُ عَيْنَيَّ إِلَى ٱلسَّمَاءِ، فَرَجَعَ إِلَيَّ عَقْلِي، وَبَارَكْتُ ٱلْعَلِيَّ وَسَبَّحْتُ وَحَمَدْتُ ٱلْحَيَّ إِلَى ٱلْأَبَدِ، ٱلَّذِي سُلْطَانُهُ سُلْطَانٌ أَبَدِيٌّ، وَمَلَكُوتُهُ إِلَى دَوْرٍ فَدَوْرٍ. | ٣٤ 34 |
੩੪ਉਹਨਾਂ ਦਿਨਾਂ ਦੇ ਬੀਤਣ ਮਗਰੋਂ ਮੈਂ ਨਬੂਕਦਨੱਸਰ ਨੇ ਆਪਣੀਆਂ ਅੱਖੀਆਂ ਅਕਾਸ਼ ਵੱਲ ਚੁੱਕੀਆਂ ਅਤੇ ਮੇਰੀ ਸਮਝ ਫਿਰ ਮੇਰੇ ਵਿੱਚ ਮੁੜ ਆਈ ਤਾਂ ਮੈਂ ਅੱਤ ਮਹਾਨ ਦਾ ਧੰਨਵਾਦ ਕੀਤਾ ਅਤੇ ਉਹ ਦਾ ਜੋ ਸਦਾ ਜੀਉਂਦਾ ਹੈ ਵਡਿਆਈ ਤੇ ਆਦਰ ਕੀਤਾ। ਜਿਹ ਦੀ ਪ੍ਰਭੂਤਾ ਸਦਾ ਦੀ ਹੈ, ਅਤੇ ਜਿਹ ਦਾ ਰਾਜ ਪੀੜ੍ਹੀਓਂ ਪੀੜ੍ਹੀ ਤੱਕ ਹੈ!
وَحُسِبَتْ جَمِيعُ سُكَّانِ ٱلْأَرْضِ كَلَا شَيْءَ، وَهُوَ يَفْعَلُ كَمَا يَشَاءُ فِي جُنْدِ ٱلسَّمَاءِ وَسُكَّانِ ٱلْأَرْضِ، وَلَا يُوجَدُ مَنْ يَمْنَعُ يَدَهُ أَوْ يَقُولُ لَهُ: «مَاذَا تَفْعَلُ؟». | ٣٥ 35 |
੩੫ਧਰਤੀ ਦੇ ਸਾਰੇ ਵਸਨੀਕ ਕੁਝ ਨਹੀਂ ਗਿਣੇ ਜਾਂਦੇ, ਅਤੇ ਉਹ ਸਵਰਗ ਦੀਆਂ ਫ਼ੌਜਾਂ ਵਿੱਚ ਅਤੇ ਜਗਤ ਦੇ ਸਾਰੇ ਵਸਨੀਕਾਂ ਨਾਲ ਜੋ ਕੁਝ ਚਾਹੁੰਦਾ ਹੈ ਕਰਦਾ ਹੈ, ਅਤੇ ਕੋਈ ਨਹੀਂ ਜੋ ਉਹ ਦੇ ਹੱਥ ਨੂੰ ਰੋਕ ਸਕੇ, ਜਾਂ ਉਹ ਨੂੰ ਆਖੇ ਕਿ ਤੂੰ ਕੀ ਕਰਦਾ ਹੈ?
فِي ذَلِكَ ٱلْوَقْتِ رَجَعَ إِلَيَّ عَقْلِي، وَعَادَ إِلَيَّ جَلَالُ مَمْلَكَتِي وَمَجْدِي وَبَهَائِي، وَطَلَبَنِي مُشِيرِيَّ وَعُظَمَائِي، وَتَثَبَّتُّ عَلَى مَمْلَكَتِي وَٱزْدَادَتْ لِي عَظَمَةٌ كَثِيرَةٌ. | ٣٦ 36 |
੩੬ਉਸੇ ਵੇਲੇ ਮੇਰੀ ਸਮਝ ਮੇਰੇ ਵਿੱਚ ਫਿਰ ਮੁੜ ਆਈ, ਮੇਰੇ ਰਾਜ ਦੇ ਪਰਤਾਪ ਲਈ ਮੇਰਾ ਆਦਰ, ਮੇਰਾ ਦਬਕਾ ਫਿਰ ਮੇਰੇ ਵਿੱਚ ਆ ਗਿਆ, ਮੇਰੇ ਸਲਾਹਕਾਰਾਂ ਤੇ ਪਰਧਾਨਾਂ ਨੇ ਮੈਨੂੰ ਫਿਰ ਲੱਭ ਲਿਆ, ਮੈਂ ਆਪਣੇ ਰਾਜ ਵਿੱਚ ਕਾਇਮ ਹੋ ਗਿਆ ਅਤੇ ਚੰਗਾ ਪਰਤਾਪ ਮੈਨੂੰ ਮਿਲਦਾ ਜਾਂਦਾ ਸੀ।
فَٱلْآنَ، أَنَا نَبُوخَذْنَصَّرُ، أُسَبِّحُ وَأُعَظِّمُ وَأَحْمَدُ مَلِكَ ٱلسَّمَاءِ، ٱلَّذِي كُلُّ أَعْمَالِهِ حَقٌّ وَطُرُقِهِ عَدْلٌ، وَمَنْ يَسْلُكُ بِٱلْكِبْرِيَاءِ فَهُوَ قَادِرٌ عَلَى أَنْ يُذِلَّهُ. | ٣٧ 37 |
੩੭ਹੁਣ ਮੈਂ ਨਬੂਕਦਨੱਸਰ ਅਕਾਸ਼ ਦੇ ਮਹਾਰਾਜੇ ਦੀ ਵਡਿਆਈ, ਮਹਿਮਾ ਤੇ ਆਦਰ ਕਰਦਾ ਹਾਂ ਕਿਉਂ ਜੋ ਉਹ ਆਪਣੇ ਸਭਨਾਂ ਕੰਮਾਂ ਵਿੱਚ ਸੱਚਾ ਤੇ ਆਪਣੇ ਸਾਰੇ ਰਾਹਾਂ ਵਿੱਚ ਨਿਆਈਂ ਹੈ ਅਤੇ ਜਿਹੜੇ ਘਮੰਡ ਨਾਲ ਚੱਲਦੇ ਹਨ ਉਹਨਾਂ ਨੂੰ ਨੀਵਾਂ ਕਰ ਸਕਦਾ ਹੈ!