< اَلتَّثْنِيَة 27 >
وَأَوْصَى مُوسَى وَشُيُوخُ إِسْرَائِيلَ ٱلشَّعْبَ قَائِلًا: «ٱحْفَظُوا جَمِيعَ ٱلْوَصَايَا ٱلَّتِي أَنَا أُوصِيكُمْ بِهَا ٱلْيَوْمَ. | ١ 1 |
੧ਮੂਸਾ ਅਤੇ ਇਸਰਾਏਲ ਦੇ ਬਜ਼ੁਰਗਾਂ ਨੇ ਪਰਜਾ ਨੂੰ ਹੁਕਮ ਦੇ ਕੇ ਆਖਿਆ, “ਇਨ੍ਹਾਂ ਸਾਰੇ ਹੁਕਮਾਂ ਦੀ ਜਿਹੜੇ ਮੈਂ ਅੱਜ ਤੁਹਾਨੂੰ ਦਿੰਦਾ ਹਾਂ, ਪਾਲਣਾ ਕਰੋ।
فَيَوْمَ تَعْبُرُونَ ٱلْأُرْدُنَّ إِلَى ٱلْأَرْضِ ٱلَّتِي يُعْطِيكَ ٱلرَّبُّ إِلَهُكَ، تُقِيمُ لِنَفْسِكَ حِجَارَةً كَبِيرَةً وَتَشِيدُهَا بِٱلشِّيدِ، | ٢ 2 |
੨ਜਦ ਤੁਸੀਂ ਯਰਦਨ ਨਦੀ ਤੋਂ ਪਾਰ ਉਸ ਦੇਸ਼ ਵਿੱਚ ਪਹੁੰਚੋਗੇ, ਜਿਹੜਾ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਦਿੰਦਾ ਹੈ, ਤਦ ਤੁਸੀਂ ਆਪਣੇ ਲਈ ਵੱਡੇ-ਵੱਡੇ ਪੱਥਰ ਖੜ੍ਹੇ ਕਰਿਓ ਅਤੇ ਉਨ੍ਹਾਂ ਉੱਤੇ ਲਿਪਾਈ ਕਰਿਓ।
وَتَكْتُبُ عَلَيْهَا جَمِيعَ كَلِمَاتِ هَذَا ٱلنَّامُوسِ، حِينَ تَعْبُرُ لِكَيْ تَدْخُلَ ٱلْأَرْضَ ٱلَّتِي يُعْطِيكَ ٱلرَّبُّ إِلَهُكَ، أَرْضًا تَفِيضُ لَبَنًا وَعَسَلًا، كَمَا قَالَ لَكَ ٱلرَّبُّ إِلَهُ آبَائِكَ. | ٣ 3 |
੩ਜਦ ਤੁਸੀਂ ਪਾਰ ਲੰਘ ਜਾਓ ਤਾਂ ਤੁਸੀਂ ਉਹਨਾਂ ਉੱਤੇ ਇਸ ਬਿਵਸਥਾ ਦੀਆਂ ਸਾਰੀਆਂ ਗੱਲਾਂ ਲਿਖਿਓ ਤਾਂ ਜੋ ਤੁਸੀਂ ਉਸ ਦੇਸ਼ ਵਿੱਚ ਪਹੁੰਚੋ ਜਿਹੜਾ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਦਿੰਦਾ ਹੈ, ਜਿੱਥੇ ਦੁੱਧ ਅਤੇ ਸ਼ਹਿਦ ਵਗਦਾ ਹੈ, ਜਿਵੇਂ ਯਹੋਵਾਹ ਤੁਹਾਡੇ ਪੁਰਖਿਆਂ ਦੇ ਪਰਮੇਸ਼ੁਰ ਨੇ ਤੁਹਾਨੂੰ ਬਚਨ ਦਿੱਤਾ ਹੈ।
حِينَ تَعْبُرُونَ ٱلْأُرْدُنَّ، تُقِيمُونَ هَذِهِ ٱلْحِجَارَةَ ٱلَّتِي أَنَا أُوصِيكُمْ بِهَا ٱلْيَوْمَ فِي جَبَلِ عِيبَالَ، وَتُكَلِّسُهَا بِٱلْكِلْسِ. | ٤ 4 |
੪ਫੇਰ ਜਦ ਤੁਸੀਂ ਯਰਦਨ ਤੋਂ ਪਾਰ ਲੰਘੋ ਤਾਂ ਤੁਸੀਂ ਇਹਨਾਂ ਪੱਥਰਾਂ ਨੂੰ ਜਿਨ੍ਹਾਂ ਦੇ ਵਿਖੇ ਮੈਂ ਤੁਹਾਨੂੰ ਅੱਜ ਹੁਕਮ ਦਿੱਤਾ ਹੈ, ਏਬਾਲ ਪਰਬਤ ਉੱਤੇ ਖੜ੍ਹਾ ਕਰ ਕੇ ਉਹਨਾਂ ਉੱਤੇ ਲਿਪਾਈ ਕਰ ਦਿਓ।
وَتَبْنِي هُنَاكَ مَذْبَحًا لِلرَّبِّ إِلَهِكَ، مَذْبَحًا مِنْ حِجَارَةٍ لَا تَرْفَعْ عَلَيْهَا حَدِيدًا. | ٥ 5 |
੫ਤੁਸੀਂ ਉੱਥੇ ਯਹੋਵਾਹ ਆਪਣੇ ਪਰਮੇਸ਼ੁਰ ਲਈ ਇੱਕ ਜਗਵੇਦੀ ਬਣਾਇਓ ਅਰਥਾਤ ਪੱਥਰਾਂ ਦੀ ਇੱਕ ਜਗਵੇਦੀ। ਤੁਸੀਂ ਉਹਨਾਂ ਉੱਤੇ ਲੋਹੇ ਦਾ ਕੋਈ ਸੰਦ ਨਾ ਚਲਾਇਓ।
مِنْ حِجَارَةٍ صَحِيحَةٍ تَبْنِي مَذْبَحَ ٱلرَّبِّ إِلَهِكَ، وَتُصْعِدُ عَلَيْهِ مُحْرَقَاتٍ لِلرَّبِّ إِلَهِكَ. | ٦ 6 |
੬ਤੁਸੀਂ ਅਣਘੜਤ ਪੱਥਰਾਂ ਨਾਲ ਯਹੋਵਾਹ ਆਪਣੇ ਪਰਮੇਸ਼ੁਰ ਦੀ ਜਗਵੇਦੀ ਬਣਾਇਓ ਅਤੇ ਤੁਸੀਂ ਉਸ ਉੱਤੇ ਯਹੋਵਾਹ ਆਪਣੇ ਪਰਮੇਸ਼ੁਰ ਲਈ ਹੋਮ ਦੀਆਂ ਭੇਟਾਂ ਚੜ੍ਹਾਇਓ,
وَتَذْبَحُ ذَبَائِحَ سَلَامَةٍ، وَتَأْكُلُ هُنَاكَ وَتَفْرَحُ أَمَامَ ٱلرَّبِّ إِلَهِكَ. | ٧ 7 |
੭ਤੁਸੀਂ ਉੱਥੇ ਸੁੱਖ-ਸਾਂਦ ਦੀਆਂ ਬਲੀਆਂ ਚੜ੍ਹਾਇਓ ਅਤੇ ਉੱਥੇ ਹੀ ਭੋਜਨ ਖਾਇਓ ਅਤੇ ਯਹੋਵਾਹ ਆਪਣੇ ਪਰਮੇਸ਼ੁਰ ਦੇ ਸਨਮੁਖ ਅਨੰਦ ਕਰਿਓ।
وَتَكْتُبُ عَلَى ٱلْحِجَارَةِ جَمِيعَ كَلِمَاتِ هَذَا ٱلنَّامُوسِ نَقْشًا جَيِّدًا». | ٨ 8 |
੮ਤੁਸੀਂ ਉਹਨਾਂ ਪੱਥਰਾਂ ਉੱਤੇ ਇਸ ਬਿਵਸਥਾ ਦੀਆਂ ਸਾਰੀਆਂ ਗੱਲਾਂ ਸਾਫ਼-ਸਾਫ਼ ਲਿਖਿਓ।”
ثُمَّ كَلَّمَ مُوسَى وَٱلْكَهَنَةُ ٱللَّاوِيُّونَ جَمِيعَ إِسْرَائِيلَ قَائِلِينَ: «اِنْصِتْ وَٱسْمَعْ يَا إِسْرَائِيلُ. ٱلْيَوْمَ صِرْتَ شَعْبًا لِلرَّبِّ إِلَهِكَ. | ٩ 9 |
੯ਤਦ ਮੂਸਾ ਅਤੇ ਲੇਵੀ ਜਾਜਕਾਂ ਨੇ ਸਾਰੇ ਇਸਰਾਏਲ ਨੂੰ ਆਖਿਆ, “ਹੇ ਇਸਰਾਏਲ, ਚੁੱਪ ਰਹਿ ਕੇ ਸੁਣੋ! ਅੱਜ ਦੇ ਦਿਨ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੀ ਪਰਜਾ ਹੋ ਗਏ ਹੋ,
فَٱسْمَعْ لِصَوْتِ ٱلرَّبِّ إِلَهِكَ وَٱعْمَلْ بِوَصَايَاهُ وَفَرَائِضِهِ ٱلَّتِي أَنَا أُوصِيكَ بِهَا ٱلْيَوْمَ». | ١٠ 10 |
੧੦ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੀ ਅਵਾਜ਼ ਨੂੰ ਸੁਣੋ ਅਤੇ ਉਸ ਦੇ ਹੁਕਮਾਂ ਅਤੇ ਬਿਧੀਆਂ ਨੂੰ ਜਿਹੜੀਆਂ ਮੈਂ ਅੱਜ ਤੁਹਾਨੂੰ ਦਿੰਦਾ ਹਾਂ, ਪੂਰਾ ਕਰੋ।”
وَأَوْصَى مُوسَى ٱلشَّعْبَ فِي ذَلِكَ ٱلْيَوْمِ قَائِلًا: | ١١ 11 |
੧੧ਮੂਸਾ ਨੇ ਉਸੇ ਦਿਨ ਪਰਜਾ ਨੂੰ ਇਹ ਹੁਕਮ ਦਿੱਤਾ,
«هَؤُلَاءِ يَقِفُونَ عَلَى جَبَلِ جِرِزِّيمَ لِكَيْ يُبَارِكُوا ٱلشَّعْبَ حِينَ تَعْبُرُونَ ٱلْأُرْدُنَّ: شِمْعُونُ وَلَاوِي وَيَهُوذَا وَيَسَّاكَرُ وَيُوسُفُ وَبَنْيَامِينُ. | ١٢ 12 |
੧੨ਜਦ ਤੁਸੀਂ ਯਰਦਨ ਨਦੀ ਪਾਰ ਲੰਘ ਜਾਓਗੇ ਤਦ ਸ਼ਿਮਓਨ, ਲੇਵੀ, ਯਹੂਦਾਹ, ਯਿੱਸਾਕਾਰ, ਯੂਸੁਫ਼ ਅਤੇ ਬਿਨਯਾਮੀਨ, ਇਹ ਗਰਿੱਜ਼ੀਮ ਪਰਬਤ ਉੱਤੇ ਖੜ੍ਹੇ ਹੋ ਕੇ ਪਰਜਾ ਨੂੰ ਅਸੀਸ ਦੇਣ,
وَهَؤُلَاءِ يَقِفُونَ عَلَى جَبَلِ عِيبَالَ لِلَّعْنَةِ: رَأُوبَيْنُ وَجَادُ وَأَشِيرُ وَزَبُولُونُ وَدَانُ وَنَفْتَالِي. | ١٣ 13 |
੧੩ਅਤੇ ਰਊਬੇਨ, ਗਾਦ, ਆਸ਼ੇਰ ਜ਼ਬੂਲੁਨ, ਦਾਨ ਅਤੇ ਨਫ਼ਤਾਲੀ ਇਹ ਏਬਾਲ ਪਰਬਤ ਉੱਤੇ ਸਰਾਪ ਲਈ ਖੜ੍ਹੇ ਹੋਣ।
فَيُصَرِّحُ ٱللَّاوِيُّونَ وَيَقُولُونَ لِجَمِيعِ قَوْمِ إِسْرَائِيلَ بِصَوْتٍ عَالٍ: | ١٤ 14 |
੧੪ਤਦ ਲੇਵੀ ਉੱਤਰ ਦੇ ਕੇ ਇਸਰਾਏਲ ਦੇ ਸਾਰੇ ਮਨੁੱਖਾਂ ਨੂੰ ਉੱਚੀ ਅਵਾਜ਼ ਨਾਲ ਆਖਣ,
مَلْعُونٌ ٱلْإِنْسَانُ ٱلَّذِي يَصْنَعُ تِمْثَالًا مَنْحُوتًا أَوْ مَسْبُوكًا، رِجْسًا لَدَى ٱلرَّبِّ عَمَلَ يَدَيْ نَحَّاتٍ، وَيَضَعُهُ فِي ٱلْخَفَاءِ. وَيُجِيبُ جَمِيعُ ٱلشَّعْبِ وَيَقُولُونَ: آمِينَ. | ١٥ 15 |
੧੫ਸਰਾਪੀ ਹੋਵੇ ਉਹ ਮਨੁੱਖ, ਜਿਹੜਾ ਘੜ੍ਹੀ ਹੋਈ ਜਾਂ ਢਾਲੀ ਹੋਈ ਮੂਰਤ ਬਣਾਵੇ, ਜਿਹੜੀ ਕਾਰੀਗਰ ਦੇ ਹੱਥ ਦਾ ਕੰਮ ਹੋਵੇ, ਅਤੇ ਉਹਨਾਂ ਨੂੰ ਕਿਸੇ ਗੁਪਤ ਸਥਾਨ ਵਿੱਚ ਖੜ੍ਹਾ ਕਰੇ ਕਿਉਂ ਜੋ ਇਸ ਤੋਂ ਯਹੋਵਾਹ ਘਿਰਣਾ ਕਰਦਾ ਹੈ। ‘ਤਦ ਸਾਰੀ ਪਰਜਾ ਉੱਤਰ ਦੇ ਕੇ ਆਖੇ, ਆਮੀਨ।’
مَلْعُونٌ مَنْ يَسْتَخِفُّ بِأَبِيهِ أَوْ أُمِّهِ. وَيَقُولُ جَمِيعُ ٱلشَّعْبِ: آمِينَ. | ١٦ 16 |
੧੬ਸਰਾਪੀ ਹੋਵੇ ਉਹ, ਜਿਹੜਾ ਆਪਣੇ ਪਿਤਾ ਜਾਂ ਆਪਣੀ ਮਾਤਾ ਦਾ ਨਿਰਾਦਰ ਕਰੇ। ‘ਤਦ ਸਾਰੀ ਪਰਜਾ ਆਖੇ, ਆਮੀਨ।’
مَلْعُونٌ مَنْ يَنْقُلُ تُخْمَ صَاحِبِهِ. وَيَقُولُ جَمِيعُ ٱلشَّعْبِ: آمِينَ. | ١٧ 17 |
੧੭ਸਰਾਪੀ ਹੋਵੇ ਉਹ, ਜਿਹੜਾ ਆਪਣੇ ਗੁਆਂਢੀ ਦੀਆਂ ਹੱਦਾਂ ਨੂੰ ਸਰਕਾਵੇ। ‘ਤਦ ਸਾਰੀ ਪਰਜਾ ਆਖੇ, ਆਮੀਨ।’
مَلْعُونٌ مَنْ يُضِلُّ ٱلْأَعْمَى عَنِ ٱلطَّرِيقِ. وَيَقُولُ جَمِيعُ ٱلشَّعْبِ: آمِينَ. | ١٨ 18 |
੧੮‘ਸਰਾਪੀ ਹੋਵੇ ਉਹ, ਜਿਹੜਾ ਅੰਨ੍ਹੇ ਨੂੰ ਰਾਹ ਤੋਂ ਭਟਕਾ ਦੇਵੇ।’ ਤਦ ਸਾਰੀ ਪਰਜਾ ਆਖੇ, ਆਮੀਨ।
مَلْعُونٌ مَنْ يُعَوِّجُ حَقَّ ٱلْغَرِيبِ وَٱلْيَتِيمِ وَٱلْأَرْمَلَةِ. وَيَقُولُ جَمِيعُ ٱلشَّعْبِ: آمِينَ. | ١٩ 19 |
੧੯ਸਰਾਪੀ ਹੋਵੇ ਉਹ, ਜਿਹੜਾ ਪਰਦੇਸੀ, ਯਤੀਮ, ਅਤੇ ਵਿਧਵਾ ਦਾ ਨਿਆਂ ਵਿਗਾੜੇ। ‘ਤਦ ਸਾਰੀ ਪਰਜਾ ਆਖੇ, ਆਮੀਨ।’
مَلْعُونٌ مَنْ يَضْطَجِعُ مَعَ ٱمْرَأَةِ أَبِيهِ، لِأَنَّهُ يَكْشِفُ ذَيْلَ أَبِيهِ. وَيَقُولُ جَمِيعُ ٱلشَّعْبِ: آمِينَ. | ٢٠ 20 |
੨੦ਸਰਾਪੀ ਹੋਵੇ ਉਹ, ਜਿਹੜਾ ਆਪਣੇ ਪਿਤਾ ਦੀ ਪਤਨੀ, ਨਾਲ ਕੁਕਰਮ ਕਰੇ ਕਿਉਂ ਜੋ ਉਸ ਨੇ ਆਪਣੇ ਪਿਤਾ ਦਾ ਨੰਗੇਜ਼ ਖੋਲ੍ਹਿਆ ਹੈ। ‘ਤਦ ਸਾਰੀ ਪਰਜਾ ਆਖੇ, ਆਮੀਨ।’
مَلْعُونٌ مَنْ يَضْطَجِعُ مَعَ بَهِيمَةٍ مَّا. وَيَقُولُ جَمِيعُ ٱلشَّعْبِ: آمِينَ. | ٢١ 21 |
੨੧‘ਸਰਾਪੀ ਹੋਵੇ ਉਹ, ਜਿਹੜਾ ਕਿਸੇ ਪਸ਼ੂ ਨਾਲ ਕੁਕਰਮ ਕਰੇ। ਤਦ ਸਾਰੀ ਪਰਜਾ ਆਖੇ, ਆਮੀਨ।’
مَلْعُونٌ مَنْ يَضْطَجِعُ مَعَ أُخْتِهِ بِنْتِ أَبِيهِ أَوْ بِنْتِ أُمِّهِ. وَيَقُولُ جَمِيعُ ٱلشَّعْبِ: آمِينَ. | ٢٢ 22 |
੨੨‘ਸਰਾਪੀ ਹੋਵੇ ਉਹ, ਜਿਹੜਾ ਆਪਣੀ ਭੈਣ, ਨਾਲ ਕੁਕਰਮ ਕਰੇ, ਭਾਵੇਂ ਉਹ ਉਸ ਦੇ ਪਿਤਾ ਦੀ ਧੀ ਹੋਵੇ ਭਾਵੇਂ ਉਸ ਦੀ ਮਾਂ ਦੀ ਧੀ ਹੋਵੇ। ਤਦ ਸਾਰੀ ਪਰਜਾ ਆਖੇ, ਆਮੀਨ।’
مَلْعُونٌ مَنْ يَضْطَجِعُ مَعَ حَمَاتِهِ. وَيَقُولُ جَمِيعُ ٱلشَّعْبِ: آمِينَ. | ٢٣ 23 |
੨੩ਸਰਾਪੀ ਹੋਵੇ ਉਹ, ਜਿਹੜਾ ਆਪਣੀ ਸੱਸ ਨਾਲ ਕੁਕਰਮ ਕਰੇ। ‘ਤਦ ਸਾਰੀ ਪਰਜਾ ਆਖੇ, ਆਮੀਨ।’
مَلْعُونٌ مَنْ يَقْتُلُ قَرِيبَهُ فِي ٱلْخَفَاءِ. وَيَقُولُ جَمِيعُ ٱلشَّعْبِ: آمِينَ. | ٢٤ 24 |
੨੪‘ਸਰਾਪੀ ਹੋਵੇ ਉਹ, ਜਿਹੜਾ ਆਪਣੇ ਗੁਆਂਢੀ ਨੂੰ ਲੁੱਕ ਕੇ ਮਾਰੇ। ਤਦ ਸਾਰੀ ਪਰਜਾ ਆਖੇ, ਆਮੀਨ।’
مَلْعُونٌ مَنْ يَأْخُذُ رَشْوَةً لِكَيْ يَقْتُلَ نَفْسَ دَمٍ بَرِيءٍ. وَيَقُولُ جَمِيعُ ٱلشَّعْبِ: آمِينَ. | ٢٥ 25 |
੨੫‘ਸਰਾਪੀ ਹੋਵੇ ਉਹ, ਜਿਹੜਾ ਰਿਸ਼ਵਤ ਲੈ ਕੇ ਨਿਰਦੋਸ਼ ਵਿਅਕਤੀ ਦਾ ਖੂਨ ਕਰੇ। ਤਦ ਸਾਰੀ ਪਰਜਾ ਆਖੇ, ਆਮੀਨ।’
مَلْعُونٌ مَنْ لَا يُقِيمُ كَلِمَاتِ هَذَا ٱلنَّامُوسِ لِيَعْمَلَ بِهَا. وَيَقُولُ جَمِيعُ ٱلشَّعْبِ: آمِينَ. | ٢٦ 26 |
੨੬‘ਸਰਾਪੀ ਹੋਵੇ ਉਹ, ਜਿਹੜਾ ਇਸ ਬਿਵਸਥਾ ਦੀਆਂ, ਗੱਲਾਂ ਨੂੰ ਮੰਨ ਕੇ ਪੂਰਾ ਨਾ ਕਰੇ। ਤਦ ਸਾਰੀ ਪਰਜਾ ਆਖੇ, ਆਮੀਨ।’