< اَلتَّكْوِينُ 44 >
ثُمَّ أَمَرَ ٱلَّذِي عَلَى بَيْتِهِ قَائِلًا: «ٱمْلَأْ عِدَالَ ٱلرِّجَالِ طَعَامًا حَسَبَ مَا يُطِيقُونَ حِمْلَهُ، وَضَعْ فِضَّةَ كُلِّ وَاحِدٍ فِي فَمِ عِدْلِهِ. | ١ 1 |
੧ਤਦ ਉਸ ਨੇ ਆਪਣੇ ਘਰ ਦੇ ਮੁਖੀਏ ਨੂੰ ਹੁਕਮ ਦਿੱਤਾ ਕਿ ਇਨ੍ਹਾਂ ਮਨੁੱਖਾਂ ਦੇ ਬੋਰਿਆਂ ਵਿੱਚ ਜਿੰਨ੍ਹਾਂ ਉਹ ਲੈ ਸਕਣ ਅੰਨ ਭਰ ਦੇ ਅਤੇ ਹਰ ਇੱਕ ਦੀ ਚਾਂਦੀ ਉਸ ਦੇ ਬੋਰੇ ਦੇ ਮੂੰਹ ਵਿੱਚ ਰੱਖਦੇ
وَطَاسِي، طَاسَ ٱلْفِضَّةِ، تَضَعُ فِي فَمِ عِدْلِ ٱلصَّغِيرِ، وَثَمَنَ قَمْحِهِ». فَفَعَلَ بِحَسَبِ كَلَامِ يُوسُفَ ٱلَّذِي تَكَلَّمَ بِهِ. | ٢ 2 |
੨ਅਤੇ ਮੇਰਾ ਚਾਂਦੀ ਦਾ ਪਿਆਲਾ ਸਭ ਤੋਂ ਛੋਟੇ ਦੇ ਬੋਰੇ ਦੇ ਮੂੰਹ ਉੱਤੇ ਉਸ ਦੇ ਅੰਨ ਖਰੀਦਣ ਦੀ ਚਾਂਦੀ ਸਮੇਤ ਰੱਖਦੇ। ਸੋ ਉਸ ਨੇ ਯੂਸੁਫ਼ ਦੇ ਆਖੇ ਅਨੁਸਾਰ ਹੀ ਕੀਤਾ।
فَلَمَّا أَضَاءَ ٱلصُّبْحُ ٱنْصَرَفَ ٱلرِّجَالُ هُمْ وَحَمِيرُهُمْ. | ٣ 3 |
੩ਸਵੇਰ ਹੁੰਦਿਆਂ ਹੀ ਉਹ ਮਨੁੱਖ ਅਤੇ ਉਨ੍ਹਾਂ ਦੇ ਗਧੇ ਤੋਰ ਦਿੱਤੇ ਗਏ।
وَلَمَّا كَانُوا قَدْ خَرَجُوا مِنَ ٱلْمَدِينَةِ وَلَمْ يَبْتَعِدُوا، قَالَ يُوسُفُ لِلَّذِي عَلَى بَيْتِهِ: «قُمِ ٱسْعَ وَرَاءَ ٱلرِّجَالِ، وَمَتَى أَدْرَكْتَهُمْ فَقُلْ لَهُمْ: لِمَاذَا جَازَيْتُمْ شَرًّا عِوَضًا عَنْ خَيْرٍ؟ | ٤ 4 |
੪ਓਹ ਨਗਰ ਤੋਂ ਬਾਹਰ ਅਜੇ ਦੂਰ ਨਹੀਂ ਗਏ ਸਨ ਕਿ ਯੂਸੁਫ਼ ਨੇ ਆਪਣੇ ਘਰ ਦੇ ਮੁਖੀਏ ਨੂੰ ਹੁਕਮ ਦਿੱਤਾ, ਉੱਠ ਉਨ੍ਹਾਂ ਮਨੁੱਖਾਂ ਦਾ ਪਿੱਛਾ ਕਰ ਅਤੇ ਜਦ ਤੂੰ ਉਨ੍ਹਾਂ ਕੋਲ ਪਹੁੰਚ ਜਾਵੇਂ ਤਾਂ ਉਨ੍ਹਾਂ ਨੂੰ ਆਖੀਂ, ਤੁਸੀਂ ਭਲਿਆਈ ਦੇ ਬਦਲੇ ਬੁਰਿਆਈ ਕਿਉਂ ਕੀਤੀ?
أَلَيْسَ هَذَا هُوَ ٱلَّذِي يَشْرَبُ سَيِّدِي فِيهِ؟ وَهُوَ يَتَفَاءَلُ بِهِ. أَسَأْتُمْ فِي مَا صَنَعْتُمْ». | ٥ 5 |
੫ਕੀ ਇਹ ਉਹ ਪਿਆਲਾ ਨਹੀਂ ਜਿਸ ਵਿੱਚ ਮੇਰਾ ਸੁਆਮੀ ਪੀਂਦਾ ਹੈ ਅਤੇ ਜਿਸ ਦੇ ਨਾਲ ਉਹ ਆਤਮਿਕ ਗੱਲਾਂ ਵਿਚਾਰਦਾ ਹੈ? ਤੁਸੀਂ ਜੋ ਇਹ ਕੀਤਾ ਹੈ ਸੋ ਬੁਰਾ ਹੀ ਕੀਤਾ ਹੈ।
فَأَدْرَكَهُمْ وَقَالَ لَهُمْ هَذَا ٱلْكَلَامَ. | ٦ 6 |
੬ਤਦ ਉਸ ਨੇ ਉਨ੍ਹਾਂ ਨੂੰ ਜਾ ਫੜ੍ਹਿਆ ਅਤੇ ਇਹੋ ਗੱਲਾਂ ਉਨ੍ਹਾਂ ਨੂੰ ਆਖੀਆਂ।
فَقَالُوا لَهُ: «لِمَاذَا يَتَكَلَّمُ سَيِّدِي مِثْلَ هَذَا ٱلْكَلَامِ؟ حَاشَا لِعَبِيدِكَ أَنْ يَفْعَلُوا مِثْلَ هَذَا ٱلْأَمْرِ! | ٧ 7 |
੭ਉਨ੍ਹਾਂ ਨੇ ਉਹ ਨੂੰ ਆਖਿਆ, ਸਾਡਾ ਸੁਆਮੀ ਅਜਿਹੀਆਂ ਗੱਲਾਂ ਕਿਉਂ ਬੋਲਦਾ ਹੈ? ਤੁਹਾਡੇ ਦਾਸਾਂ ਤੋਂ ਅਜਿਹਾ ਕੰਮ ਕਰਨਾ ਦੂਰ ਰਹੇ।
هُوَذَا ٱلْفِضَّةُ ٱلَّتِي وَجَدْنَا فِي أَفْوَاهِ عِدَالِنَا رَدَدْنَاهَا إِلَيْكَ مِنْ أَرْضِ كَنْعَانَ. فَكَيْفَ نَسْرِقُ مِنْ بَيْتِ سَيِّدِكَ فِضَّةً أَوْ ذَهَبًا؟ | ٨ 8 |
੮ਵੇਖੋ, ਜਦ ਉਹ ਚਾਂਦੀ ਜਿਹੜੀ ਸਾਨੂੰ ਸਾਡੇ ਬੋਰਿਆਂ ਦੇ ਮੂੰਹ ਵਿੱਚ ਲੱਭੀ ਸੀ, ਅਸੀਂ ਉਹ ਕਨਾਨ ਦੇਸ਼ ਤੋਂ ਮੋੜ ਕੇ ਤੁਹਾਡੇ ਕੋਲ ਲੈ ਆਏ ਹਾਂ, ਤਾਂ ਕਿਵੇਂ ਅਸੀਂ ਤੁਹਾਡੇ ਸੁਆਮੀ ਦੇ ਘਰ ਵਿੱਚੋਂ ਚਾਂਦੀ ਜਾਂ ਸੋਨਾ ਚੁਰਾ ਸਕਦੇ ਹਾਂ?
ٱلَّذِي يُوجَدُ مَعَهُ مِنْ عَبِيدِكَ يَمُوتُ، وَنَحْنُ أَيْضًا نَكُونُ عَبِيدًا لِسَيِّدِي». | ٩ 9 |
੯ਤੁਹਾਡੇ ਦਾਸਾਂ ਵਿੱਚੋਂ ਜਿਸ ਦੇ ਕੋਲੋਂ ਉਹ ਲੱਭੇ, ਉਹ ਮਾਰਿਆ ਜਾਵੇ ਅਤੇ ਅਸੀਂ ਵੀ ਆਪਣੇ ਸੁਆਮੀ ਦੇ ਗ਼ੁਲਾਮ ਹੋ ਜਾਂਵਾਂਗੇ।
فَقَالَ: «نَعَمِ، ٱلْآنَ بِحَسَبِ كَلَامِكُمْ هَكَذَا يَكُونُ. ٱلَّذِي يُوجَدُ مَعَهُ يَكُونُ لِي عَبْدًا، وَأَمَّا أَنْتُمْ فَتَكُونُونَ أَبْرِيَاءَ». | ١٠ 10 |
੧੦ਤਦ ਉਸ ਨੇ ਆਖਿਆ, ਹੁਣ ਤੁਹਾਡੀਆਂ ਗੱਲਾਂ ਦੇ ਅਨੁਸਾਰ ਹੀ ਹੋਵੇਗਾ। ਜਿਸ ਦੇ ਕੋਲੋਂ ਉਹ ਲੱਭੇਗਾ, ਉਹ ਮੇਰਾ ਗ਼ੁਲਾਮ ਹੋਵੇਗਾ ਪਰ ਤੁਸੀਂ ਨਿਰਦੋਸ਼ ਠਹਿਰੋਗੇ।
فَٱسْتَعْجَلُوا وَأَنْزَلُوا كُلُّ وَاحِدٍ عِدْلَهُ إِلَى ٱلْأَرْضِ، وَفَتَحُوا كُلُّ وَاحِدٍ عِدْلَهُ. | ١١ 11 |
੧੧ਉਨ੍ਹਾਂ ਨੇ ਛੇਤੀ ਨਾਲ ਆਪੋ ਆਪਣੇ ਬੋਰੇ ਜ਼ਮੀਨ ਉੱਤੇ ਲਾਹ ਕੇ ਖੋਲ੍ਹ ਦਿੱਤੇ
فَفَتَّشَ مُبْتَدِئًا مِنَ ٱلْكَبِيرِ حَتَّى ٱنْتَهَى إِلَى ٱلصَّغِيرِ، فَوُجِدَ ٱلطَّاسُ فِي عِدْلِ بَنْيَامِينَ. | ١٢ 12 |
੧੨ਅਤੇ ਉਸ ਨੇ ਵੱਡੇ ਤੋਂ ਲੈ ਕੇ ਛੋਟੇ ਤੱਕ ਸਭ ਦੀ ਤਲਾਸ਼ੀ ਲਈ ਅਤੇ ਉਹ ਪਿਆਲਾ ਬਿਨਯਾਮੀਨ ਦੇ ਬੋਰੇ ਵਿੱਚ ਲੱਭਿਆ।
فَمَزَّقُوا ثِيَابَهُمْ وَحَمَّلَ كُلُّ وَاحِدٍ عَلَى حِمَارِهِ وَرَجَعُوا إِلَى ٱلْمَدِينَةِ. | ١٣ 13 |
੧੩ਤਦ ਉਨ੍ਹਾਂ ਨੇ ਆਪਣੇ ਬਸਤਰ ਪਾੜੇ ਅਤੇ ਹਰ ਇੱਕ ਨੇ ਆਪਣਾ ਗਧਾ ਲੱਦਿਆ ਅਤੇ ਓਹ ਨਗਰ ਨੂੰ ਮੁੜ ਆਏ।
فَدَخَلَ يَهُوذَا وَإِخْوَتُهُ إِلَى بَيْتِ يُوسُفَ وَهُوَ بَعْدُ هُنَاكَ، وَوَقَعُوا أَمَامَهُ عَلَى ٱلْأَرْضِ. | ١٤ 14 |
੧੪ਜਦ ਯਹੂਦਾਹ ਅਤੇ ਉਸ ਦੇ ਭਰਾ ਯੂਸੁਫ਼ ਦੇ ਘਰ ਆਏ ਅਤੇ ਉਹ ਅਜੇ ਤੱਕ ਉੱਥੇ ਹੀ ਸੀ ਤਾਂ ਓਹ ਉਸ ਦੇ ਅੱਗੇ ਧਰਤੀ ਉੱਤੇ ਡਿੱਗ ਪਏ।
فَقَالَ لَهُمْ يُوسُفُ: «مَا هَذَا ٱلْفِعْلُ ٱلَّذِي فَعَلْتُمْ؟ أَلَمْ تَعْلَمُوا أَنَّ رَجُلًا مِثْلِي يَتَفَاءَلُ؟» | ١٥ 15 |
੧੫ਫੇਰ ਯੂਸੁਫ਼ ਨੇ ਉਨ੍ਹਾਂ ਨੂੰ ਆਖਿਆ, ਇਹ ਕੀ ਕਰਤੂਤ ਹੈ ਜੋ ਤੁਸੀਂ ਕੀਤੀ? ਕੀ ਤੁਸੀਂ ਨਹੀਂ ਜਾਣਦੇ ਸੀ ਕਿ ਮੇਰੇ ਵਰਗਾ ਆਦਮੀ ਆਤਮਿਕ ਗੱਲਾਂ ਵਿਚਾਰ ਸਕਦਾ ਹੈ?
فَقَالَ يَهُوذَا: «مَاذَا نَقُولُ لِسَيِّدِي؟ مَاذَا نَتَكَلَّمُ؟ وَبِمَاذَا نَتَبَرَّرُ؟ ٱللهُ قَدْ وَجَدَ إِثْمَ عَبِيدِكَ. هَا نَحْنُ عَبِيدٌ لِسَيِّدِي، نَحْنُ وَٱلَّذِي وُجِدَ ٱلطَّاسُ فِي يَدِهِ جَمِيعًا». | ١٦ 16 |
੧੬ਯਹੂਦਾਹ ਨੇ ਆਖਿਆ, ਅਸੀਂ ਆਪਣੇ ਸੁਆਮੀ ਨੂੰ ਕੀ ਆਖੀਏ ਅਤੇ ਕੀ ਬੋਲੀਏ ਅਤੇ ਅਸੀਂ ਆਪਣੇ ਆਪ ਨੂੰ ਕਿਸ ਤਰ੍ਹਾਂ ਨਿਰਦੋਸ਼ ਸਾਬਤ ਕਰੀਏ? ਪਰਮੇਸ਼ੁਰ ਨੇ ਤੁਹਾਡੇ ਦਾਸਾਂ ਦੀ ਬੁਰਿਆਈ ਲੱਭ ਲਈ ਹੈ। ਵੇਖੋ, ਅਸੀਂ ਆਪਣੇ ਸੁਆਮੀ ਦੇ ਗ਼ੁਲਾਮ ਹਾਂ, ਅਸੀਂ ਵੀ ਅਤੇ ਉਹ ਵੀ ਜਿਸ ਦੇ ਕੋਲੋਂ ਇਹ ਪਿਆਲਾ ਲੱਭਿਆ ਹੈ।
فَقَالَ: «حَاشَا لِي أَنْ أَفْعَلَ هَذَا! ٱلرَّجُلُ ٱلَّذِي وُجِدَ ٱلطَّاسُ فِي يَدِهِ هُوَ يَكُونُ لِي عَبْدًا، وَأَمَّا أَنْتُمْ فَٱصْعَدُوا بِسَلَامٍ إِلَى أَبِيكُمْ». | ١٧ 17 |
੧੭ਪਰ ਯੂਸੁਫ਼ ਨੇ ਆਖਿਆ, ਇਹ ਕੰਮ ਮੈਥੋਂ ਦੂਰ ਹੋਵੇ। ਉਹ ਮਨੁੱਖ ਜਿਸ ਦੇ ਕੋਲੋਂ ਪਿਆਲਾ ਲੱਭਿਆ ਹੈ ਉਹ ਹੀ ਮੇਰਾ ਗ਼ੁਲਾਮ ਹੋਵੇਗਾ ਪਰ ਤੁਸੀਂ ਸਲਾਮਤੀ ਨਾਲ ਆਪਣੇ ਪਿਤਾ ਦੇ ਕੋਲ ਵਾਪਿਸ ਚਲੇ ਜਾਓ।
ثُمَّ تَقَدَّمَ إِلَيْهِ يَهُوذَا وَقَالَ: «ٱسْتَمِعْ يَا سَيِّدِي. لِيَتَكَلَّمْ عَبْدُكَ كَلِمَةً فِي أُذُنَيْ سَيِّدِي وَلَا يَحْمَ غَضَبُكَ عَلَى عَبْدِكَ، لِأَنَّكَ مِثْلُ فِرْعَوْنَ. | ١٨ 18 |
੧੮ਫੇਰ ਯਹੂਦਾਹ ਨੇ ਉਸ ਦੇ ਨੇੜੇ ਜਾ ਕੇ ਆਖਿਆ, ਮੇਰੇ ਸੁਆਮੀ ਜੀ, ਮੇਰੀ ਬੇਨਤੀ ਹੈ ਕਿ ਤੁਹਾਡਾ ਦਾਸ ਆਪਣੇ ਸੁਆਮੀ ਦੇ ਕੰਨਾਂ ਵਿੱਚ ਗੱਲ ਕਰੇ ਅਤੇ ਤੁਹਾਡਾ ਕ੍ਰੋਧ ਤੁਹਾਡੇ ਦਾਸ ਦੇ ਵਿਰੁੱਧ ਨਾ ਭੜਕੇ, ਕਿਉਂ ਜੋ ਤੁਸੀਂ ਫ਼ਿਰਊਨ ਦੇ ਸਮਾਨ ਹੋ।
سَيِّدِي سَأَلَ عَبِيدَهُ قَائِلًا: هَلْ لَكُمْ أَبٌ أَوْ أَخٌ؟ | ١٩ 19 |
੧੯ਮੇਰੇ ਸੁਆਮੀ ਨੇ ਆਪਣੇ ਦਾਸਾਂ ਤੋਂ ਇਹ ਪੁੱਛਿਆ ਸੀ, ਕੀ ਤੁਹਾਡਾ ਪਿਤਾ ਜਾਂ ਭਰਾ ਹੈ?
فَقُلْنَا لِسَيِّدِي: لَنَا أَبٌ شَيْخٌ، وَٱبْنُ شَيْخُوخَةٍ صَغِيرٌ، مَاتَ أَخُوهُ وَبَقِيَ هُوَ وَحْدَهُ لِأُمِّهِ، وَأَبُوهُ يُحِبُّهُ. | ٢٠ 20 |
੨੦ਅਤੇ ਅਸੀਂ ਆਪਣੇ ਸੁਆਮੀ ਨੂੰ ਆਖਿਆ ਸੀ ਕਿ ਸਾਡਾ ਬਜ਼ੁਰਗ ਪਿਤਾ ਹੈ, ਅਤੇ ਉਸ ਦੀ ਬਿਰਧ ਅਵਸਥਾ ਦਾ ਇੱਕ ਛੋਟਾ ਪੁੱਤਰ ਹੈ ਅਤੇ ਉਸ ਦਾ ਭਰਾ ਮਰ ਗਿਆ ਹੈ, ਅਤੇ ਉਹ ਆਪਣੀ ਮਾਤਾ ਦਾ ਇਕੱਲਾ ਹੀ ਹੈ ਅਤੇ ਉਸ ਦਾ ਪਿਤਾ ਉਸ ਨੂੰ ਪਿਆਰ ਕਰਦਾ ਹੈ।
فَقُلْتَ لِعَبِيدِكَ: ٱنْزِلُوا بِهِ إِلَيَّ فَأَجْعَلَ نَظَرِي عَلَيْهِ. | ٢١ 21 |
੨੧ਤੁਸੀਂ ਆਪਣੇ ਦਾਸਾਂ ਨੂੰ ਆਖਿਆ ਕਿ ਉਸ ਨੂੰ ਮੇਰੇ ਕੋਲ ਲਿਆਓ ਤਾਂ ਜੋ ਮੈਂ ਉਸ ਮੁੰਡੇ ਨੂੰ ਆਪਣੀਆਂ ਅੱਖਾਂ ਨਾਲ ਵੇਖਾਂ।
فَقُلْنَا لِسَيِّدِي: لَا يَقْدِرُ ٱلْغُلَامُ أَنْ يَتْرُكَ أَبَاهُ، وَإِنْ تَرَكَ أَبَاهُ يَمُوتُ. | ٢٢ 22 |
੨੨ਤਾਂ ਅਸੀਂ ਆਪਣੇ ਸੁਆਮੀ ਨੂੰ ਆਖਿਆ ਕਿ ਮੁੰਡਾ ਆਪਣੇ ਪਿਤਾ ਨੂੰ ਛੱਡ ਨਹੀਂ ਸਕਦਾ। ਜੇਕਰ ਉਹ ਉਸ ਨੂੰ ਛੱਡੇ ਤਾਂ ਸਾਡਾ ਪਿਤਾ ਮਰ ਜਾਵੇਗਾ।
فَقُلْتَ لِعَبِيدِكَ: إِنْ لَمْ يَنْزِلْ أَخُوكُمُ ٱلصَّغِيرُ مَعَكُمْ لَا تَعُودُوا تَنْظُرُونَ وَجْهِي. | ٢٣ 23 |
੨੩ਫੇਰ ਤੁਸੀਂ ਆਪਣੇ ਦਾਸਾਂ ਨੂੰ ਆਖਿਆ ਸੀ ਕਿ ਜਦ ਤੱਕ ਤੁਹਾਡਾ ਛੋਟਾ ਭਰਾ ਤੁਹਾਡੇ ਨਾਲ ਨਾ ਆਵੇ ਤੁਸੀਂ ਮੇਰਾ ਮੂੰਹ ਫੇਰ ਨਾ ਵੇਖੋਗੇ।
فَكَانَ لَمَّا صَعِدْنَا إِلَى عَبْدِكَ أَبِي أَنَّنَا أَخْبَرْنَاهُ بِكَلَامِ سَيِّدِي. | ٢٤ 24 |
੨੪ਇਸ ਲਈ ਜਦ ਅਸੀਂ ਤੁਹਾਡੇ ਦਾਸ ਆਪਣੇ ਪਿਤਾ ਕੋਲ ਗਏ ਤਾਂ ਅਸੀਂ ਆਪਣੇ ਸੁਆਮੀ ਦੀਆਂ ਗੱਲਾਂ ਉਸ ਨੂੰ ਦੱਸੀਆਂ।
ثُمَّ قَالَ أَبُونَا: ٱرْجِعُوا ٱشْتَرُوا لَنَا قَلِيلًا مِنَ ٱلطَّعَامِ. | ٢٥ 25 |
੨੫ਤਦ ਸਾਡੇ ਪਿਤਾ ਨੇ ਆਖਿਆ, ਮੁੜ ਕੇ ਜਾਓ ਅਤੇ ਥੋੜ੍ਹਾ ਅੰਨ ਸਾਡੇ ਲਈ ਮੁੱਲ ਲੈ ਆਓ।
فَقُلْنَا: لَا نَقْدِرُ أَنْ نَنْزِلَ، وَإِنَّمَا إِذَا كَانَ أَخُونَا ٱلصَّغِيرُ مَعَنَا نَنْزِلُ، لِأَنَّنَا لَا نَقْدِرُ أَنْ نَنْظُرَ وَجْهَ ٱلرَّجُلِ وَأَخُونَا ٱلصَّغِيرُ لَيْسَ مَعَنَا. | ٢٦ 26 |
੨੬ਪਰ ਅਸੀਂ ਆਖਿਆ, ਅਸੀਂ ਨਹੀਂ ਜਾ ਸਕਦੇ। ਜੇਕਰ ਸਾਡਾ ਛੋਟਾ ਭਰਾ ਸਾਡੇ ਨਾਲ ਹੋਵੇ ਤਾਂ ਹੀ ਅਸੀਂ ਜਾਂਵਾਂਗੇ ਕਿਉਂ ਜੋ ਜਦ ਤੱਕ ਸਾਡਾ ਛੋਟਾ ਭਰਾ ਸਾਡੇ ਨਾਲ ਨਾ ਜਾਵੇ ਅਸੀਂ ਉਸ ਮਨੁੱਖ ਦਾ ਮੂੰਹ ਨਾ ਵੇਖ ਸਕਾਂਗੇ।
فَقَالَ لَنَا عَبْدُكَ أَبِي: أَنْتُمْ تَعْلَمُونَ أَنَّ ٱمْرَأَتِي وَلَدَتْ لِي ٱثْنَيْنِ، | ٢٧ 27 |
੨੭ਤਦ ਤੁਹਾਡੇ ਦਾਸ ਸਾਡੇ ਪਿਤਾ ਨੇ ਸਾਨੂੰ ਆਖਿਆ, ਤੁਸੀਂ ਜਾਣਦੇ ਹੋ ਕਿ ਮੇਰੀ ਪਤਨੀ ਨੇ ਮੇਰੇ ਲਈ ਦੋ ਪੁੱਤਰਾਂ ਨੂੰ ਜਨਮ ਦਿੱਤਾ।
فَخَرَجَ ٱلْوَاحِدُ مِنْ عِنْدِي، وَقُلْتُ: إِنَّمَا هُوَ قَدِ ٱفْتُرِسَ ٱفْتِرَاسًا، وَلَمْ أَنْظُرْهُ إِلَى ٱلْآنَ. | ٢٨ 28 |
੨੮ਉਨ੍ਹਾਂ ਵਿੱਚੋਂ ਇੱਕ ਤਾਂ ਮੈਨੂੰ ਛੱਡ ਕੇ ਚਲਾ ਗਿਆ ਅਤੇ ਮੈਂ ਮੰਨ ਲਿਆ ਕਿ ਉਹ ਸੱਚ-ਮੁੱਚ ਪਾੜਿਆ ਗਿਆ ਹੈ ਅਤੇ ਮੈਂ ਉਸ ਨੂੰ ਹੁਣ ਤੱਕ ਨਹੀਂ ਵੇਖਿਆ।
فَإِذَا أَخَذْتُمْ هَذَا أَيْضًا مِنْ أَمَامِ وَجْهِي وَأَصَابَتْهُ أَذِيَّةٌ، تُنْزِلُونَ شَيْبَتِي بِشَرٍّ إِلَى ٱلْهَاوِيَةِ. (Sheol ) | ٢٩ 29 |
੨੯ਪਰ ਜੇਕਰ ਤੁਸੀਂ ਇਸ ਨੂੰ ਵੀ ਮੇਰੇ ਅੱਗੋਂ ਲੈ ਜਾਓਗੇ ਅਤੇ ਕੋਈ ਬਿਪਤਾ ਉਸ ਉੱਤੇ ਆ ਪਈ ਤਾਂ ਤੁਸੀਂ ਮੈਨੂੰ ਇਸ ਬੁਢਾਪੇ ਵਿੱਚ ਦੁੱਖ ਨਾਲ ਪਤਾਲ ਵਿੱਚ ਉਤਾਰੋਗੇ। (Sheol )
فَٱلْآنَ مَتَى جِئْتُ إِلَى عَبْدِكَ أَبِي، وَٱلْغُلَامُ لَيْسَ مَعَنَا، وَنَفْسُهُ مُرْتَبِطَةٌ بِنَفْسِهِ، | ٣٠ 30 |
੩੦ਹੁਣ ਜਦ ਮੈਂ ਤੁਹਾਡੇ ਦਾਸ ਆਪਣੇ ਪਿਤਾ ਦੇ ਕੋਲ ਜਾਂਵਾਂ ਅਤੇ ਇਹ ਮੁੰਡਾ ਨਾਲ ਨਾ ਹੋਵੇ ਤਾਂ ਕਿਉਂ ਜੋ ਉਹ ਦੇ ਪ੍ਰਾਣ ਇਸ ਮੁੰਡੇ ਦੇ ਪ੍ਰਾਣਾਂ ਨਾਲ ਬੱਧੇ ਹੋਏ ਹਨ
يَكُونُ مَتَى رَأَى أَنَّ ٱلْغُلَامَ مَفْقُودٌ، أَنَّهُ يَمُوتُ، فَيُنْزِلُ عَبِيدُكَ شَيْبَةَ عَبْدِكَ أَبِينَا بِحُزْنٍ إِلَى ٱلْهَاوِيَةِ، (Sheol ) | ٣١ 31 |
੩੧ਅਤੇ ਜਦ ਉਹ ਵੇਖੇਗਾ ਕਿ ਇਹ ਮੁੰਡਾ ਨਾਲ ਨਹੀਂ ਹੈ ਤਾਂ ਉਹ ਮਰ ਜਾਵੇਗਾ ਅਤੇ ਤੁਹਾਡੇ ਦਾਸ ਆਪਣੇ ਪਿਤਾ ਨੂੰ ਬੁਢਾਪੇ ਵਿੱਚ ਦੁੱਖ ਨਾਲ ਪਤਾਲ ਵਿੱਚ ਉਤਾਰਨਗੇ। (Sheol )
لِأَنَّ عَبْدَكَ ضَمِنَ ٱلْغُلَامَ لِأَبِي قَائِلًا: إِنْ لَمْ أَجِئْ بِهِ إِلَيْكَ أَصِرْ مُذْنِبًا إِلَى أَبِي كُلَّ ٱلْأَيَّامِ. | ٣٢ 32 |
੩੨ਕਿਉਂ ਜੋ ਤੁਹਾਡਾ ਦਾਸ ਆਪਣੇ ਪਿਤਾ ਨੂੰ ਇਹ ਆਖ ਕੇ ਇਸ ਮੁੰਡੇ ਦਾ ਜ਼ਿੰਮੇਵਾਰ ਹੋਇਆ ਹੈ ਕਿ ਜੇਕਰ ਮੈਂ ਉਸ ਨੂੰ ਤੇਰੇ ਕੋਲ ਨਾ ਲਿਆਵਾਂ ਤਾਂ ਮੈਂ ਸਦਾ ਤੱਕ ਆਪਣੇ ਪਿਤਾ ਦਾ ਪਾਪੀ ਹੋਵਾਂਗਾ।
فَٱلْآنَ لِيَمْكُثْ عَبْدُكَ عِوَضًا عَنِ ٱلْغُلَامِ، عَبْدًا لِسَيِّدِي، وَيَصْعَدِ ٱلْغُلَامُ مَعَ إِخْوَتِهِ. | ٣٣ 33 |
੩੩ਹੁਣ ਤੁਹਾਡਾ ਦਾਸ ਇਸ ਮੁੰਡੇ ਦੇ ਸਥਾਨ ਤੇ ਮੇਰੇ ਸੁਆਮੀ ਦਾ ਗ਼ੁਲਾਮ ਬਣ ਕੇ ਰਹੇਗਾ ਪਰ ਇਸ ਮੁੰਡੇ ਨੂੰ ਆਪਣੇ ਭਰਾਵਾਂ ਦੇ ਨਾਲ ਵਾਪਿਸ ਜਾਣ ਦਿੱਤਾ ਜਾਵੇ।
لِأَنِّي كَيْفَ أَصْعَدُ إِلَى أَبِي وَٱلْغُلَامُ لَيْسَ مَعِي؟ لِئَلَّا أَنْظُرَ ٱلشَّرَّ ٱلَّذِي يُصِيبُ أَبِي». | ٣٤ 34 |
੩੪ਕਿਉਂਕਿ ਮੈਂ ਆਪਣੇ ਪਿਤਾ ਦੇ ਕੋਲ ਕਿਵੇਂ ਜਾਂਵਾਂ, ਜੇਕਰ ਇਹ ਮੁੰਡਾ ਮੇਰੇ ਨਾਲ ਨਾ ਹੋਵੇ? ਅਜਿਹਾ ਨਾ ਹੋਵੇ ਕਿ ਉਹ ਬੁਰਿਆਈ ਜਿਹੜੀ ਮੇਰੇ ਪਿਤਾ ਉੱਤੇ ਆਵੇਗੀ, ਮੈਨੂੰ ਵੇਖਣੀ ਪਵੇ।