< مَرْقُس 3 >
ثُمَّ دَخَلَ أَيْضًا إِلَى ٱلْمَجْمَعِ، وَكَانَ هُنَاكَ رَجُلٌ يَدُهُ يَابِسَةٌ. | ١ 1 |
੧ਯਿਸੂ ਫੇਰ ਉਨ੍ਹਾਂ ਦੇ ਪ੍ਰਾਰਥਨਾ ਘਰਾਂ ਵਿੱਚ ਗਿਆ ਅਤੇ ਉੱਥੇ ਇੱਕ ਮਨੁੱਖ ਸੀ, ਜਿਸ ਦਾ ਹੱਥ ਸੁੱਕਿਆ ਹੋਇਆ ਸੀ।
فَصَارُوا يُرَاقِبُونَهُ: هَلْ يَشْفِيهِ فِي ٱلسَّبْتِ؟ لِكَيْ يَشْتَكُوا عَلَيْهِ. | ٢ 2 |
੨ਅਤੇ ਉਹ ਉਸ ਦੀ ਤੱਕ ਵਿੱਚ ਲੱਗੇ ਹੋਏ ਸਨ, ਕਿ ਵੇਖੀਏ ਉਹ ਸਬਤ ਦੇ ਦਿਨ ਉਸ ਨੂੰ ਚੰਗਾ ਕਰਦਾ ਹੈ ਕਿ ਨਹੀਂ ਤਾਂ ਕਿ ਉਹ ਦੇ ਜੁੰਮੇ ਦੋਸ਼ ਲਾਉਣ।
فَقَالَ لِلرَّجُلِ ٱلَّذِي لَهُ ٱلْيَدُ ٱلْيَابِسَةُ: «قُمْ فِي ٱلْوَسْطِ!». | ٣ 3 |
੩ਉਹ ਨੇ ਉਸ ਸੁੱਕੇ ਹੱਥ ਵਾਲੇ ਮਨੁੱਖ ਨੂੰ ਕਿਹਾ, ਵਿਚਕਾਰ ਖੜ੍ਹਾ ਹੋ।
ثُمَّ قَالَ لَهُمْ: «هَلْ يَحِلُّ فِي ٱلسَّبْتِ فِعْلُ ٱلْخَيْرِ أَوْ فِعْلُ ٱلشَّرِّ؟ تَخْلِيصُ نَفْسٍ أَوْ قَتْلٌ؟». فَسَكَتُوا. | ٤ 4 |
੪ਫੇਰ ਉਹ ਨੇ ਉਨ੍ਹਾਂ ਤੋਂ ਪੁੱਛਿਆ ਕਿ ਸਬਤ ਦੇ ਦਿਨ ਭਲਾ ਕਰਨਾ ਯੋਗ ਹੈ ਜਾਂ ਬੁਰਾ ਕਰਨਾ? ਜਾਨ ਬਚਾਉਣੀ ਜਾਂ ਜਾਨ ਨੂੰ ਮਾਰਨਾ? ਪਰ ਉਹ ਚੁੱਪ ਹੀ ਰਹੇ।
فَنَظَرَ حَوْلَهُ إِلَيْهِمْ بِغَضَبٍ، حَزِينًا عَلَى غِلَاظَةِ قُلُوبِهِمْ، وَقَالَ لِلرَّجُلِ: «مُدَّ يَدَكَ». فَمَدَّهَا، فَعَادَتْ يَدُهُ صَحِيحَةً كَٱلْأُخْرَى. | ٥ 5 |
੫ਤਦ ਉਹ ਨੇ ਉਨ੍ਹਾਂ ਦੀ ਸਖ਼ਤ ਦਿਲੀ ਦੇ ਕਾਰਨ ਉਦਾਸ ਹੋ ਕੇ ਉਨ੍ਹਾਂ ਵੱਲ ਗੁੱਸੇ ਨਾਲ ਚਾਰੇ-ਪਾਸੇ ਨਜ਼ਰ ਕੀਤੀ ਅਤੇ ਉਸ ਮਨੁੱਖ ਨੂੰ ਕਿਹਾ, ਆਪਣਾ ਹੱਥ ਵਧਾ। ਤਾਂ ਉਸ ਨੇ ਵਧਾਇਆ ਅਤੇ ਉਸ ਦਾ ਹੱਥ ਫੇਰ ਚੰਗਾ ਹੋ ਗਿਆ।
فَخَرَجَ ٱلْفَرِّيسِيُّونَ لِلْوَقْتِ مَعَ ٱلْهِيرُودُسِيِّينَ وَتَشَاوَرُوا عَلَيْهِ لِكَيْ يُهْلِكُوهُ. | ٦ 6 |
੬ਤਦ ਫ਼ਰੀਸੀ ਨਿੱਕਲ ਕੇ ਉਸ ਵੇਲੇ ਹੇਰੋਦੀਆਂ ਨਾਲ ਉਹ ਦੇ ਵਿਰੁੱਧ ਯੋਜਨਾ ਬਣਾਉਣ ਲੱਗੇ ਜੋ ਕਿਸ ਤਰ੍ਹਾਂ ਉਹ ਦਾ ਨਾਸ ਕਰੀਏ।
فَٱنْصَرَفَ يَسُوعُ مَعَ تَلَامِيذِهِ إِلَى ٱلْبَحْرِ، وَتَبِعَهُ جَمْعٌ كَثِيرٌ مِنَ ٱلْجَلِيلِ وَمِنَ ٱلْيَهُودِيَّةِ | ٧ 7 |
੭ਯਿਸੂ ਆਪਣੇ ਚੇਲਿਆਂ ਸਣੇ ਝੀਲ ਵੱਲ ਚੱਲਿਆ ਗਿਆ ਅਤੇ ਗਲੀਲ ਤੋਂ ਲੋਕਾਂ ਦੀ ਵੱਡੀ ਭੀੜ ਉਸ ਦੇ ਪਿੱਛੇ ਤੁਰ ਪਈ।
وَمِنْ أُورُشَلِيمَ وَمِنْ أَدُومِيَّةَ وَمِنْ عَبْرِ ٱلْأُرْدُنِّ. وَٱلَّذِينَ حَوْلَ صُورَ وَصَيْدَاءَ، جَمْعٌ كَثِيرٌ، إِذْ سَمِعُوا كَمْ صَنَعَ أَتَوْا إِلَيْهِ. | ٨ 8 |
੮ਯਹੂਦਿਯਾ, ਯਰੂਸ਼ਲਮ, ਅਦੂਮ ਅਤੇ ਯਰਦਨ ਦੇ ਪਾਰੋਂ ਅਤੇ ਸੂਰ ਅਤੇ ਸੈਦਾ ਦੇ ਆਲੇ ਦੁਆਲਿਓਂ ਇੱਕ ਵੱਡੀ ਭੀੜ ਇਹ ਸੁਣ ਕੇ ਜੋ ਉਹ ਕਿੰਨੇ ਵੱਡੇ-ਵੱਡੇ ਕੰਮ ਕਰਦਾ ਹੈ, ਉਹ ਦੇ ਕੋਲ ਆਈ।
فَقَالَ لِتَلَامِيذِهِ أَنْ تُلَازِمَهُ سَفِينَةٌ صَغِيرَةٌ لِسَبَبِ ٱلْجَمْعِ، كَيْ لَا يَزْحَمُوهُ، | ٩ 9 |
੯ਤਾਂ ਉਹ ਨੇ ਆਪਣੇ ਚੇਲਿਆਂ ਨੂੰ ਕਿਹਾ, ਭੀੜ ਦੇ ਕਾਰਨ ਇੱਕ ਕਿਸ਼ਤੀ ਮੇਰੇ ਲਈ ਤਿਆਰ ਕਰੋ ਤਾਂ ਕਿ ਲੋਕ ਮੈਨੂੰ ਦਬਾ ਨਾ ਲੈਣ।
لِأَنَّهُ كَانَ قَدْ شَفَى كَثِيرِينَ، حَتَّى وَقَعَ عَلَيْهِ لِيَلْمِسَهُ كُلُّ مَنْ فِيهِ دَاءٌ. | ١٠ 10 |
੧੦ਕਿਉਂਕਿ ਉਹ ਨੇ ਬਹੁਤਿਆਂ ਨੂੰ ਚੰਗਾ ਕੀਤਾ ਸੀ ਐਥੋਂ ਤੱਕ ਕਿ ਜਿੰਨੇ ਰੋਗੀ ਸਨ, ਉਹ ਉਸ ਨੂੰ ਛੋਹਣ ਲਈ ਉਸ ਉੱਤੇ ਡਿੱਗਦੇ ਜਾਂਦੇ ਸਨ।
وَٱلْأَرْوَاحُ ٱلنَّجِسَةُ حِينَمَا نَظَرَتْهُ خَرَّتْ لَهُ وَصَرَخَتْ قَائِلَةً: «إِنَّكَ أَنْتَ ٱبْنُ ٱللهِ!». | ١١ 11 |
੧੧ਅਤੇ ਜਿਹਨਾਂ ਵਿੱਚ ਅਸ਼ੁੱਧ ਆਤਮਾਵਾਂ ਸਨ ਜਦੋਂ ਉਹ ਨੂੰ ਵੇਖਿਆ ਤਾਂ ਉਹ ਦੇ ਅੱਗੇ ਡਿੱਗ ਪਏ ਅਤੇ ਚੀਕਾਂ ਮਾਰ ਕੇ ਬੋਲੇ, ਤੂੰ ਪਰਮੇਸ਼ੁਰ ਦਾ ਪੁੱਤਰ ਹੈਂ!
وَأَوْصَاهُمْ كَثِيرًا أَنْ لَا يُظْهِرُوهُ. | ١٢ 12 |
੧੨ਤਦ ਉਸ ਨੇ ਉਨ੍ਹਾਂ ਨੂੰ ਚਿਤਾਵਨੀ ਦੇ ਕੇ ਕਿਹਾ ਜੋ ਮੈਨੂੰ ਉਜਾਗਰ ਨਾ ਕਰੋ!।
ثُمَّ صَعِدَ إِلَى ٱلْجَبَلِ وَدَعَا ٱلَّذِينَ أَرَادَهُمْ فَذَهَبُوا إِلَيْهِ. | ١٣ 13 |
੧੩ਫੇਰ ਉਹ ਪਹਾੜ ਉੱਤੇ ਚੜ੍ਹ ਕੇ ਜਿਨ੍ਹਾਂ ਨੂੰ ਉਹ ਆਪ ਚਾਹੁੰਦਾ ਸੀ, ਉਨ੍ਹਾਂ ਨੂੰ ਕੋਲ ਸੱਦਿਆ ਅਤੇ ਉਹ ਉਸ ਦੇ ਕੋਲ ਆਏ।
وَأَقَامَ ٱثْنَيْ عَشَرَ لِيَكُونُوا مَعَهُ، وَلِيُرْسِلَهُمْ لِيَكْرِزُوا، | ١٤ 14 |
੧੪ਅਤੇ ਉਹ ਨੇ ਬਾਰਾਂ ਪੁਰਸ਼ ਠਹਿਰਾਏ (ਉਹਨਾਂ ਨੂੰ ਉਸਨੇ ਰਸੂਲ ਆਖਿਆ) ਜੋ ਉਹ ਦੇ ਨਾਲ ਰਹਿਣ ਅਤੇ ਉਹ ਉਨ੍ਹਾਂ ਨੂੰ ਭੇਜੇ, ਜੋ ਪਰਚਾਰ ਕਰਨ।
وَيَكُونَ لَهُمْ سُلْطَانٌ عَلَى شِفَاءِ ٱلْأَمْرَاضِ وَإِخْرَاجِ ٱلشَّيَاطِينِ. | ١٥ 15 |
੧੫ਉਨ੍ਹਾਂ ਨੂੰ ਬਿਮਾਰਾਂ ਨੂੰ ਚੰਗੇ ਕਰਨ ਅਤੇ ਭੂਤਾਂ ਨੂੰ ਕੱਢਣ ਦਾ ਅਧਿਕਾਰ ਦਿੱਤਾ।
وَجَعَلَ لِسِمْعَانَ ٱسْمَ بُطْرُسَ. | ١٦ 16 |
੧੬ਅਤੇ ਉਹ ਇਹ ਹਨ, ਸ਼ਮਊਨ ਜਿਸ ਦਾ ਨਾਮ ਉਹ ਨੇ ਪਤਰਸ ਰੱਖਿਆ,
وَيَعْقُوبَ بْنَ زَبْدِي وَيُوحَنَّا أَخَا يَعْقُوبَ، وَجَعَلَ لَهُمَا ٱسْمَ بُوَانَرْجِسَ أَيِ ٱبْنَيِ ٱلرَّعْدِ. | ١٧ 17 |
੧੭ਅਤੇ ਜ਼ਬਦੀ ਦਾ ਪੁੱਤਰ ਯਾਕੂਬ ਅਤੇ ਯਾਕੂਬ ਦਾ ਭਰਾ ਯੂਹੰਨਾ ਜਿਨ੍ਹਾਂ ਦੋਵਾਂ ਦਾ ਨਾਮ ਉਹ ਨੇ ਬਨੀ-ਰੋਗਿਜ਼ ਰੱਖਿਆ ਅਰਥਾਤ ਗਰਜਣ ਦੇ ਪੁੱਤਰ
وَأَنْدَرَاوُسَ، وَفِيلُبُّسَ، وَبَرْثُولَمَاوُسَ، وَمَتَّى، وَتُومَا، وَيَعْقُوبَ بْنَ حَلْفَى، وَتَدَّاوُسَ، وَسِمْعَانَ ٱلْقَانَوِيَّ، | ١٨ 18 |
੧੮ਅਤੇ ਅੰਦ੍ਰਿਯਾਸ ਅਤੇ ਫ਼ਿਲਿਪੁੱਸ ਅਤੇ ਬਰਥੁਲਮਈ ਅਤੇ ਮੱਤੀ ਅਤੇ ਥੋਮਾ ਅਤੇ ਹਲਫ਼ਾ ਦਾ ਪੁੱਤਰ ਯਾਕੂਬ ਅਤੇ ਥੱਦਈ ਅਤੇ ਸ਼ਮਊਨ ਕਨਾਨੀ
وَيَهُوذَا ٱلْإِسْخَرْيُوطِيَّ ٱلَّذِي أَسْلَمَهُ. ثُمَّ أَتَوْا إِلَى بَيْتٍ. | ١٩ 19 |
੧੯ਅਤੇ ਯਹੂਦਾ ਇਸਕਰਿਯੋਤੀ, ਜਿਸ ਨੇ ਉਸ ਨੂੰ ਫੜਵਾ ਵੀ ਦਿੱਤਾ ਸੀ।
فَٱجْتَمَعَ أَيْضًا جَمْعٌ حَتَّى لَمْ يَقْدِرُوا وَلَا عَلَى أَكْلِ خُبْزٍ. | ٢٠ 20 |
੨੦ਯਿਸੂ ਆਪਣੇ ਘਰ ਆਇਆ ਅਤੇ ਫੇਰ ਐਨੀ ਵੱਡੀ ਭੀੜ ਇਕੱਠੀ ਹੋ ਗਈ, ਜੋ ਉਹ ਰੋਟੀ ਵੀ ਨਾ ਖਾ ਸਕੇ।
وَلَمَّا سَمِعَ أَقْرِبَاؤُهُ خَرَجُوا لِيُمْسِكُوهُ، لِأَنَّهُمْ قَالُوا: «إِنَّهُ مُخْتَلٌّ!». | ٢١ 21 |
੨੧ਜਦੋਂ ਉਹ ਦੇ ਰਿਸ਼ਤੇਦਾਰਾਂ ਨੇ ਇਹ ਸੁਣਿਆ ਤਾਂ ਉਹ ਉਸ ਨੂੰ ਫੜਨ ਲਈ ਨਿੱਕਲੇ ਕਿਉਂ ਜੋ ਉਨ੍ਹਾਂ ਨੇ ਆਖਿਆ, ਉਹ ਆਪਣੇ ਆਪ ਤੋਂ ਬਾਹਰ ਹੋ ਗਿਆ ਹੈ।
وَأَمَّا ٱلْكَتَبَةُ ٱلَّذِينَ نَزَلُوا مِنْ أُورُشَلِيمَ فَقَالُوا: «إِنَّ مَعَهُ بَعْلَزَبُولَ! وَإِنَّهُ بِرَئِيسِ ٱلشَّيَاطِينِ يُخْرِجُ ٱلشَّيَاطِينَ». | ٢٢ 22 |
੨੨ਅਤੇ ਉਪਦੇਸ਼ਕਾਂ ਨੇ ਜਿਹੜੇ ਯਰੂਸ਼ਲਮ ਤੋਂ ਆਏ ਸਨ ਇਹ ਕਿਹਾ ਕਿ ਉਹ ਸ਼ੈਤਾਨ (ਮੂਲ ਭਾਸ਼ਾ ਵਿੱਚ ਬਾਲਜਬੂਲ) ਨਾਲ ਮਿਲਿਆ ਹੋਇਆ ਹੈ ਅਤੇ ਭੂਤਾਂ ਦੇ ਸਰਦਾਰ ਦੀ ਸਹਾਇਤਾ ਨਾਲ ਭੂਤਾਂ ਨੂੰ ਕੱਢਦਾ ਹੈ।
فَدَعَاهُمْ وَقَالَ لَهُمْ بِأَمْثَالٍ: «كَيْفَ يَقْدِرُ شَيْطَانٌ أَنْ يُخْرِجَ شَيْطَانًا؟ | ٢٣ 23 |
੨੩ਤਾਂ ਉਸ ਨੇ ਉਨ੍ਹਾਂ ਨੂੰ ਆਪਣੇ ਕੋਲ ਬੁਲਾ ਕੇ ਦ੍ਰਿਸ਼ਟਾਂਤਾਂ ਵਿੱਚ ਉਨ੍ਹਾਂ ਨੂੰ ਕਿਹਾ ਕਿ ਸ਼ੈਤਾਨ ਨੂੰ ਸ਼ੈਤਾਨ ਕਿਸ ਤਰ੍ਹਾਂ ਕੱਢ ਸਕਦਾ ਹੈ?
وَإِنِ ٱنْقَسَمَتْ مَمْلَكَةٌ عَلَى ذَاتِهَا لَا تَقْدِرُ تِلْكَ ٱلْمَمْلَكَةُ أَنْ تَثْبُتَ. | ٢٤ 24 |
੨੪ਜੇ ਕਿਸੇ ਰਾਜ ਵਿੱਚ ਫੁੱਟ ਪੈ ਜਾਵੇ ਤਾਂ ਉਹ ਰਾਜ ਠਹਿਰ ਨਹੀਂ ਸਕਦਾ।
وَإِنِ ٱنْقَسَمَ بَيْتٌ عَلَى ذَاتِهِ لَا يَقْدِرُ ذَلِكَ ٱلْبَيْتُ أَنْ يَثْبُتَ. | ٢٥ 25 |
੨੫ਅਤੇ ਜੇ ਕਿਸੇ ਘਰ ਵਿੱਚ ਫੁੱਟ ਪੈ ਜਾਵੇ ਤਾਂ ਉਹ ਘਰ ਬਣਿਆ ਨਹੀਂ ਰਹਿੰਦਾ।
وَإِنْ قَامَ ٱلشَّيْطَانُ عَلَى ذَاتِهِ وَٱنْقَسَمَ لَا يَقْدِرُ أَنْ يَثْبُتَ، بَلْ يَكُونُ لَهُ ٱنْقِضَاءٌ. | ٢٦ 26 |
੨੬ਜੇ ਸ਼ੈਤਾਨ ਆਪਣੇ ਹੀ ਵਿਰੁੱਧ ਉੱਠੇ ਅਤੇ ਉਸ ਵਿੱਚ ਫੁੱਟ ਪੈ ਜਾਵੇ ਤਾਂ ਉਹ ਠਹਿਰ ਨਹੀਂ ਸਕਦਾ ਸਗੋਂ ਉਹ ਦਾ ਅੰਤ ਹੀ ਹੋ ਜਾਵੇਗਾ।
لَا يَسْتَطِيعُ أَحَدٌ أَنْ يَدْخُلَ بَيْتَ قَوِيٍّ وَيَنْهَبَ أَمْتِعَتَهُ، إِنْ لَمْ يَرْبِطِ ٱلْقَوِيَّ أَوَّلًا، وَحِينَئِذٍ يَنْهَبُ بَيْتَهُ. | ٢٧ 27 |
੨੭ਪਰ ਕੋਈ ਕਿਸੇ ਜ਼ੋਰਾਵਰ ਦੇ ਘਰ ਵਿੱਚ ਵੜ ਕੇ ਉਹ ਦਾ ਮਾਲ ਨਹੀਂ ਲੁੱਟ ਸਕਦਾ ਜੇ ਪਹਿਲਾਂ ਉਸ ਨੂੰ ਬੰਨ੍ਹ ਨਾ ਲਵੇ, ਤਦ ਉਹ ਉਸ ਦਾ ਘਰ ਲੁੱਟ ਸਕੇਗਾ।
اَلْحَقَّ أَقُولُ لَكُمْ: إِنَّ جَمِيعَ ٱلْخَطَايَا تُغْفَرُ لِبَنِي ٱلْبَشَرِ، وَٱلتَّجَادِيفَ ٱلَّتِي يُجَدِّفُونَهَا. | ٢٨ 28 |
੨੮ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਮਨੁੱਖਾਂ ਦੇ ਪੁੱਤਰਾਂ ਦੇ ਸਾਰੇ ਪਾਪ ਅਤੇ ਨਿੰਦਿਆ ਜਿੰਨੇ ਉਹ ਕਰਨ, ਮਾਫ਼ ਕੀਤੇ ਜਾ ਸਕਦੇ ਹਨ।
وَلَكِنْ مَنْ جَدَّفَ عَلَى ٱلرُّوحِ ٱلْقُدُسِ فَلَيْسَ لَهُ مَغْفِرَةٌ إِلَى ٱلْأَبَدِ، بَلْ هُوَ مُسْتَوْجِبٌ دَيْنُونَةً أَبَدِيَّةً». (aiōn , aiōnios ) | ٢٩ 29 |
੨੯ਪਰ ਜੋ ਕੋਈ ਪਵਿੱਤਰ ਆਤਮਾ ਦੇ ਵਿਰੁੱਧ ਕੁਫ਼ਰ ਬੋਲੇ ਉਹ ਨੂੰ ਕਦੇ ਵੀ ਮਾਫ਼ੀ ਨਹੀਂ ਮਿਲੇਗੀ ਪਰ ਉਹ ਸਦਾ ਦੇ ਪਾਪ ਦੇ ਵੱਸ ਵਿੱਚ ਆ ਕੇ ਦੋਸ਼ੀ ਠਹਿਰੇਗਾ। (aiōn , aiōnios )
لِأَنَّهُمْ قَالُوا: «إِنَّ مَعَهُ رُوحًا نَجِسًا». | ٣٠ 30 |
੩੦ਕਿਉਂ ਜੋ ਉਨ੍ਹਾਂ ਨੇ ਆਖਿਆ ਸੀ ਜੋ ਉਹ ਦੇ ਵਿੱਚ ਅਸ਼ੁੱਧ ਆਤਮਾ ਹੈ।
فَجَاءَتْ حِينَئِذٍ إِخْوَتُهُ وَأُمُّهُ وَوَقَفُوا خَارِجًا وَأَرْسَلُوا إِلَيْهِ يَدْعُونَهُ. | ٣١ 31 |
੩੧ਤਦ ਉਹ ਦੀ ਮਾਤਾ ਅਤੇ ਉਹ ਦੇ ਭਰਾ ਆਏ ਅਤੇ ਬਾਹਰ ਖੜੇ ਹੋ ਕੇ ਉਹ ਨੂੰ ਬੁਲਾਵਾ ਭੇਜਿਆ।
وَكَانَ ٱلْجَمْعُ جَالِسًا حَوْلَهُ، فَقَالُوا لَهُ: «هُوَذَا أُمُّكَ وَإِخْوَتُكَ خَارِجًا يَطْلُبُونَكَ». | ٣٢ 32 |
੩੨ਅਤੇ ਬਹੁਤ ਲੋਕ ਉਹ ਦੇ ਚੁਫ਼ੇਰੇ ਬੈਠੇ ਸਨ ਸੋ ਉਹ ਨੂੰ ਕਹਿਣ ਲੱਗੇ, ਵੇਖੋ ਤੁਹਾਡੀ ਮਾਤਾ ਅਤੇ ਤੁਹਾਡੇ ਭਰਾ ਬਾਹਰ ਖੜ੍ਹੇ ਹਨ।
فَأَجَابَهُمْ قَائِلًا: «مَنْ أُمِّي وَإِخْوَتِي؟». | ٣٣ 33 |
੩੩ਉਸ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਕੌਣ ਹੈ ਮੇਰੀ ਮਾਤਾ ਅਤੇ ਮੇਰੇ ਭਰਾ?
ثُمَّ نَظَرَ حَوْلَهُ إِلَى ٱلْجَالِسِينَ وَقَالَ: «هَا أُمِّي وَإِخْوَتِي، | ٣٤ 34 |
੩੪ਅਤੇ ਉਸ ਨੇ ਉਨ੍ਹਾਂ ਵੱਲ ਜਿਹੜੇ ਉਸ ਦੇ ਆਲੇ-ਦੁਆਲੇ ਬੈਠੇ ਸਨ, ਚਾਰੇ ਪਾਸੇ ਵੇਖ ਕੇ ਕਿਹਾ, ਇਹ ਵੇਖੋ ਮੇਰੀ ਮਾਤਾ ਅਤੇ ਮੇਰੇ ਭਰਾ ਇਹ ਹਨ।
لِأَنَّ مَنْ يَصْنَعُ مَشِيئَةَ ٱللهِ هُوَ أَخِي وَأُخْتِي وَأُمِّي». | ٣٥ 35 |
੩੫ਕਿਉਂਕਿ ਜੋ ਕੋਈ ਪਰਮੇਸ਼ੁਰ ਦੀ ਮਰਜ਼ੀ ਉੱਤੇ ਚੱਲਦਾ ਹੈ, ਉਹੀ ਮੇਰਾ ਭਰਾ ਅਤੇ ਭੈਣ ਅਤੇ ਮਾਤਾ ਹੈ।