< مَرْقُس 6 >

وَخَرَجَ مِنْ هُنَاكَ وَجَاءَ إِلَى وَطَنِهِ وَتَبِعَهُ تَلَامِيذُهُ. ١ 1
ਫਿਰ ਪ੍ਰਭੂ ਯਿਸੂ ਉੱਥੋਂ ਤੁਰ ਕੇ ਆਪਣੇ ਦੇਸ ਵਿੱਚ ਆਏ ਅਤੇ ਉਹ ਦੇ ਚੇਲੇ ਉਹ ਦੇ ਪਿੱਛੇ ਹੋ ਤੁਰੇ।
وَلَمَّا كَانَ ٱلسَّبْتُ، ٱبْتَدَأَ يُعَلِّمُ فِي ٱلْمَجْمَعِ. وَكَثِيرُونَ إِذْ سَمِعُوا بُهِتُوا قَائِلِينَ: «مِنْ أَيْنَ لِهَذَا هَذِهِ؟ وَمَا هَذِهِ ٱلْحِكْمَةُ ٱلَّتِي أُعْطِيَتْ لَهُ حَتَّى تَجْرِيَ عَلَى يَدَيْهِ قُوَّاتٌ مِثْلُ هَذِهِ؟ ٢ 2
ਜਦੋਂ ਸਬਤ ਦਾ ਦਿਨ ਆਇਆ ਤਾਂ ਪ੍ਰਭੂ ਪ੍ਰਾਰਥਨਾ ਘਰ ਵਿੱਚ ਉਪਦੇਸ਼ ਦੇਣ ਲੱਗੇ ਅਤੇ ਬਹੁਤੇ ਸੁਣ ਕੇ ਹੈਰਾਨ ਹੋਏ ਅਤੇ ਬੋਲੇ ਕਿ ਇਹ ਗੱਲਾਂ ਇਸ ਨੂੰ ਕਿੱਥੋਂ ਆਈਆਂ? ਅਤੇ ਇਹ ਕਿਹੋ ਜਿਹਾ ਗਿਆਨ ਹੈ ਜੋ ਇਸ ਨੂੰ ਦਿੱਤਾ ਗਿਆ? ਅਤੇ ਇਹ ਕਿਹੋ ਜਿਹੇ ਚਮਤਕਾਰ ਹਨ ਜੋ ਉਹ ਦੇ ਹੱਥੋਂ ਹੁੰਦੇ ਹਨ?
أَلَيْسَ هَذَا هُوَ ٱلنَّجَّارَ ٱبْنَ مَرْيَمَ، وَأَخُو يَعْقُوبَ وَيُوسِي وَيَهُوذَا وَسِمْعَانَ؟ أَوَلَيْسَتْ أَخَوَاتُهُ هَهُنَا عِنْدَنَا؟». فَكَانُوا يَعْثُرُونَ بِهِ. ٣ 3
ਭਲਾ, ਇਹ ਤਰਖਾਣ ਨਹੀਂ ਹੈ, ਮਰਿਯਮ ਦਾ ਪੁੱਤਰ ਅਤੇ ਯਾਕੂਬ, ਯੋਸੇਸ, ਯਹੂਦਾਹ ਅਤੇ ਸ਼ਮਊਨ ਦਾ ਭਰਾ ਅਤੇ ਉਹ ਦੀਆਂ ਭੈਣਾਂ ਇੱਥੇ ਸਾਡੇ ਕੋਲ ਨਹੀਂ ਹਨ? ਸੋ ਉਨ੍ਹਾਂ ਨੇ ਇਸ ਗੱਲ ਤੋਂ ਠੋਕਰ ਖਾਧੀ।
فَقَالَ لَهُمْ يَسُوعُ: «لَيْسَ نَبِيٌّ بِلَا كَرَامَةٍ إِلَّا فِي وَطَنِهِ وَبَيْنَ أَقْرِبَائِهِ وَفِي بَيْتِهِ». ٤ 4
ਪ੍ਰਭੂ ਯਿਸੂ ਮਸੀਹ ਨੇ ਉਨ੍ਹਾਂ ਨੂੰ ਆਖਿਆ, ਨਬੀ ਦਾ ਆਪਣੇ ਦੇਸ ਅਤੇ ਆਪਣੇ ਪਰਿਵਾਰ ਤੋਂ ਇਲਾਵਾ ਹਰੇਕ ਜਗ੍ਹਾ ਤੇ ਆਦਰ ਹੁੰਦਾ ਹੈ।
وَلَمْ يَقْدِرْ أَنْ يَصْنَعَ هُنَاكَ وَلَا قُوَّةً وَاحِدَةً، غَيْرَ أَنَّهُ وَضَعَ يَدَيْهِ عَلَى مَرْضَى قَلِيلِينَ فَشَفَاهُمْ. ٥ 5
ਅਤੇ ਉਹ ਉੱਥੇ ਕੋਈ ਚਮਤਕਾਰ ਨਾ ਵਿਖਾ ਸਕਿਆ ਪਰ ਥੋੜ੍ਹੇ ਜਿਹੇ ਰੋਗੀਆਂ ਉੱਤੇ ਹੱਥ ਰੱਖ ਕੇ ਉਨ੍ਹਾਂ ਨੂੰ ਚੰਗਾ ਕੀਤਾ।
وَتَعَجَّبَ مِنْ عَدَمِ إِيمَانِهِمْ. وَصَارَ يَطُوفُ ٱلْقُرَى ٱلْمُحِيطَةَ يُعَلِّمُ. ٦ 6
ਅਤੇ ਪ੍ਰਭੂ ਉਨ੍ਹਾਂ ਦੇ ਅਵਿਸ਼ਵਾਸ ਉੱਤੇ ਹੈਰਾਨ ਹੋਇਆ ਅਤੇ ਉਹ ਆਲੇ-ਦੁਆਲੇ ਦੇ ਪਿੰਡਾਂ ਵਿੱਚ ਉਪਦੇਸ਼ ਦਿੰਦਾ ਰਿਹਾ।
وَدَعَا ٱلِٱثْنَيْ عَشَرَ وَٱبْتَدَأَ يُرْسِلُهُمُ ٱثْنَيْنِ ٱثْنَيْنِ، وَأَعْطَاهُمْ سُلْطَانًا عَلَى ٱلْأَرْوَاحِ ٱلنَّجِسَةِ، ٧ 7
ਫੇਰ ਪ੍ਰਭੂ ਯਿਸੂ ਨੇ ਉਨ੍ਹਾਂ ਬਾਰਾਂ ਚੇਲਿਆਂ ਨੂੰ ਕੋਲ ਬੁਲਾ ਕੇ ਉਨ੍ਹਾਂ ਨੂੰ ਦੋ-ਦੋ ਕਰ ਕੇ ਭੇਜਿਆ ਅਤੇ ਉਸ ਨੇ ਉਨ੍ਹਾਂ ਨੂੰ ਅਸ਼ੁੱਧ ਆਤਮਾਵਾਂ ਉੱਤੇ ਅਧਿਕਾਰ ਦਿੱਤਾ।
وَأَوْصَاهُمْ أَنْ لَا يَحْمِلُوا شَيْئًا لِلطَّرِيقِ غَيْرَ عَصًا فَقَطْ، لَا مِزْوَدًا وَلَا خُبْزًا وَلَا نُحَاسًا فِي ٱلْمِنْطَقَةِ. ٨ 8
ਅਤੇ ਉਨ੍ਹਾਂ ਨੂੰ ਹੁਕਮ ਦਿੱਤਾ ਕਿ ਰਾਹ ਦੇ ਲਈ ਲਾਠੀ ਤੋਂ ਬਿਨ੍ਹਾਂ ਹੋਰ ਕੁਝ ਨਾ ਲਓ, ਨਾ ਰੋਟੀ, ਨਾ ਝੋਲਾ, ਅਤੇ ਨਾ ਜੇਬ ਵਿੱਚ ਪੈਸੇ
بَلْ يَكُونُوا مَشْدُودِينَ بِنِعَالٍ، وَلَا يَلْبَسُوا ثَوْبَيْنِ. ٩ 9
ਪਰ ਜੁੱਤੀ ਪਾਓ ਅਤੇ ਦੋ ਕੁੜਤੇ ਨਾ ਲਵੋ।
وَقَالَ لَهُمْ: «حَيْثُمَا دَخَلْتُمْ بَيْتًا فَأَقِيمُوا فِيهِ حَتَّى تَخْرُجُوا مِنْ هُنَاكَ. ١٠ 10
੧੦ਉਸ ਨੇ ਉਨ੍ਹਾਂ ਨੂੰ ਆਖਿਆ ਕਿ ਜਿੱਥੇ ਕਿਤੇ ਤੁਸੀਂ ਕਿਸੇ ਘਰ ਵਿੱਚ ਜਾਓ ਤਾਂ ਜਿੰਨਾਂ ਚਿਰ ਉੱਥੋਂ ਨਾ ਤੁਰੋ, ਉੱਥੇ ਹੀ ਟਿਕੋ।
وَكُلُّ مَنْ لَا يَقْبَلُكُمْ وَلَا يَسْمَعُ لَكُمْ، فَٱخْرُجُوا مِنْ هُنَاكَ وَٱنْفُضُوا ٱلتُّرَابَ ٱلَّذِي تَحْتَ أَرْجُلِكُمْ شَهَادَةً عَلَيْهِمْ. اَلْحَقَّ أَقُولُ لَكُمْ: سَتَكُونُ لِأَرْضِ سَدُومَ وَعَمُورَةَ يَوْمَ ٱلدِّينِ حَالَةٌ أَكْثَرُ ٱحْتِمَالًا مِمَّا لِتِلْكَ ٱلْمَدِينَةِ». ١١ 11
੧੧ਪਰ ਜਿਸ ਨਗਰ ਦੇ ਲੋਕ ਤੁਹਾਨੂੰ ਕਬੂਲ ਨਾ ਕਰਨ ਅਤੇ ਤੁਹਾਡੀ ਨਾ ਸੁਣਨ ਤਾਂ ਉੱਥੋਂ ਨਿੱਕਲ ਕੇ ਉਨ੍ਹਾਂ ਉੱਤੇ ਗਵਾਹੀ ਲਈ ਆਪਣੇ ਪੈਰਾਂ ਦੀ ਧੂੜ ਝਾੜ ਸੁੱਟੋ।
فَخَرَجُوا وَصَارُوا يَكْرِزُونَ أَنْ يَتُوبُوا. ١٢ 12
੧੨ਤਾਂ ਉਹ ਬਾਹਰ ਜਾ ਕੇ ਪਰਚਾਰ ਕਰਨ ਲੱਗੇ ਜੋ ਆਪਣਿਆਂ ਪਾਪਾਂ ਤੋਂ ਤੋਬਾ ਕਰੋ।
وَأَخْرَجُوا شَيَاطِينَ كَثِيرَةً، وَدَهَنُوا بِزَيْتٍ مَرْضَى كَثِيرِينَ فَشَفَوْهُمْ. ١٣ 13
੧੩ਅਤੇ ਬਹੁਤ ਸਾਰਿਆਂ ਭੂਤਾਂ ਨੂੰ ਕੱਢ ਦਿੱਤਾ ਅਤੇ ਬਹੁਤ ਸਾਰੇ ਰੋਗੀਆਂ ਉੱਤੇ ਤੇਲ ਮਲ ਕੇ ਉਨ੍ਹਾਂ ਨੂੰ ਚੰਗਾ ਕੀਤਾ।
فَسَمِعَ هِيرُودُسُ ٱلْمَلِكُ، لِأَنَّ ٱسْمَهُ صَارَ مَشْهُورًا. وَقَالَ: «إِنَّ يُوحَنَّا ٱلْمَعْمَدَانَ قَامَ مِنَ ٱلْأَمْوَاتِ وَلِذَلِكَ تُعْمَلُ بِهِ ٱلْقُوَّاتُ». ١٤ 14
੧੪ਅਤੇ ਜਦੋਂ ਰਾਜਾ ਹੇਰੋਦੇਸ ਨੇ ਪ੍ਰਭੂ ਯਿਸੂ ਦੀ ਚਰਚਾ ਸੁਣੀ, ਕਿਉਂ ਜੋ ਉਹ ਦਾ ਨਾਮ ਬਹੁਤ ਫੈਲ ਗਿਆ ਸੀ। ਤਾਂ ਉਸ ਨੇ ਆਖਿਆ, ਯੂਹੰਨਾ ਬਪਤਿਸਮਾ ਦੇਣ ਵਾਲਾ ਮੁਰਦਿਆਂ ਵਿੱਚੋਂ ਜੀ ਉੱਠਿਆ ਹੈ ਅਤੇ ਇਸੇ ਲਈ ਇਹ ਸ਼ਕਤੀਆਂ ਉਹ ਦੇ ਵਿੱਚ ਕੰਮ ਕਰ ਰਹੀਆਂ ਹਨ!
قَالَ آخَرُونَ: «إِنَّهُ إِيلِيَّا». وَقَالَ آخَرُونَ: «إِنَّهُ نَبِيٌّ أَوْ كَأَحَدِ ٱلْأَنْبِيَاءِ». ١٥ 15
੧੫ਪਰ ਕਈਆਂ ਨੇ ਆਖਿਆ ਉਹ ਏਲੀਯਾਹ ਹੈ, ਅਤੇ ਦੂਜਿਆਂ ਨੇ ਕਿਹਾ ਕਿ ਇਹ ਇੱਕ ਨਬੀ ਹੈ, ਪਰ ਕਈਆਂ ਨੇ ਆਖਿਆ ਨਬੀਆਂ ਵਰਗਾ।
وَلَكِنْ لَمَّا سَمِعَ هِيرُودُسُ قَالَ: «هَذَا هُوَ يُوحَنَّا ٱلَّذِي قَطَعْتُ أَنَا رَأْسَهُ. إِنَّهُ قَامَ مِنَ ٱلْأَمْوَاتِ!». ١٦ 16
੧੬ਪਰ ਹੇਰੋਦੇਸ ਨੇ ਸੁਣ ਕੇ ਕਿਹਾ, ਯੂਹੰਨਾ ਜਿਸ ਦਾ ਸਿਰ ਮੈਂ ਵਢਵਾਇਆ ਸੀ ਉਹੋ ਜੀ ਉੱਠਿਆ ਹੈ।
لِأَنَّ هِيرُودُسَ نَفْسَهُ كَانَ قَدْ أَرْسَلَ وَأَمْسَكَ يُوحَنَّا وَأَوْثَقَهُ فِي ٱلسِّجْنِ مِنْ أَجْلِ هِيرُودِيَّا ٱمْرَأَةِ فِيلُبُّسَ أَخِيهِ، إِذْ كَانَ قَدْ تَزَوَّجَ بِهَا. ١٧ 17
੧੭ਕਿਉਂਕਿ ਹੇਰੋਦੇਸ ਨੇ ਆਪਣੇ ਭਾਈ ਫ਼ਿਲਿਪੁੱਸ ਦੀ ਪਤਨੀ ਹੇਰੋਦਿਯਾਸ ਦੇ ਕਾਰਨ ਜਿਹ ਨੂੰ ਉਸ ਨੇ ਵਿਆਹ ਲਿਆ ਸੀ ਆਪੇ ਲੋਕਾਂ ਨੂੰ ਭੇਜ ਨੇ ਯੂਹੰਨਾ ਨੂੰ ਫੜਵਾਇਆ ਅਤੇ ਉਹ ਨੂੰ ਕੈਦਖ਼ਾਨੇ ਵਿੱਚ ਬੰਦ ਕੀਤਾ।
لِأَنَّ يُوحَنَّا كَانَ يَقُولُ لِهِيرُودُسَ: «لَا يَحِلُّ أَنْ تَكُونَ لَكَ ٱمْرَأَةُ أَخِيكَ». ١٨ 18
੧੮ਇਸ ਲਈ ਜੋ ਯੂਹੰਨਾ ਨੇ ਹੇਰੋਦੇਸ ਨੂੰ ਆਖਿਆ ਸੀ ਕਿ ਆਪਣੇ ਭਰਾ ਦੀ ਪਤਨੀ ਦਾ ਰੱਖਣਾ ਤੇਰੇ ਲਈ ਠੀਕ ਨਹੀਂ।
فَحَنِقَتْ هِيرُودِيَّا عَلَيْهِ، وَأَرَادَتْ أَنْ تَقْتُلَهُ وَلَمْ تَقْدِرْ، ١٩ 19
੧੯ਤਾਂ ਹੇਰੋਦਿਯਾਸ ਉਸ ਨਾਲ ਵੈਰ ਰੱਖਦੀ ਸੀ ਅਤੇ ਉਸ ਨੂੰ ਮਾਰ ਸੁੱਟਣਾ ਚਾਹੁੰਦੀ ਸੀ ਪਰ ਉਸਦਾ ਵੱਸ ਨਹੀਂ ਸੀ ਚੱਲਦਾ।
لِأَنَّ هِيرُودُسَ كَانَ يَهَابُ يُوحَنَّا عَالِمًا أَنَّهُ رَجُلٌ بَارٌّ وَقِدِّيسٌ، وَكَانَ يَحْفَظُهُ. وَإِذْ سَمِعَهُ، فَعَلَ كَثِيرًا، وَسَمِعَهُ بِسُرُورٍ. ٢٠ 20
੨੦ਕਿਉਂ ਜੋ ਹੇਰੋਦੇਸ ਯੂਹੰਨਾ ਨੂੰ ਧਰਮੀ ਅਤੇ ਪਵਿੱਤਰ ਪੁਰਖ ਜਾਣ ਕੇ ਉਸ ਕੋਲੋਂ ਡਰਦਾ ਅਤੇ ਉਸ ਨੂੰ ਬਚਾਈ ਰੱਖਦਾ ਸੀ ਅਤੇ ਉਹ ਦੀ ਸੁਣ ਕੇ ਬਹੁਤ ਦੁਬਧਾ ਵਿੱਚ ਪੈਂਦਾ ਜਾਂਦਾ ਪਰ ਖੁਸ਼ੀ ਨਾਲ ਉਸ ਦੀ ਸੁਣਦਾ ਸੀ।
وَإِذْ كَانَ يَوْمٌ مُوافِقٌ، لَمَّا صَنَعَ هِيرُودُسُ فِي مَوْلِدِهِ عَشَاءً لِعُظَمَائِهِ وَقُوَّادِ ٱلْأُلُوفِ وَوُجُوهِ ٱلْجَلِيلِ، ٢١ 21
੨੧ਅਤੇ ਦਾਵਤ ਦਾ ਦਿਨ ਆ ਪਹੁੰਚਿਆ ਜਦੋਂ ਹੇਰੋਦੇਸ ਨੇ ਆਪਣੇ ਜਨਮ ਦਿਨ ਉੱਤੇ ਆਪਣੇ ਅਮੀਰਾਂ ਅਤੇ ਫ਼ੌਜ ਦੇ ਸਰਦਾਰਾਂ ਅਤੇ ਗਲੀਲ ਦੇ ਰਹੀਸਾਂ ਲਈ ਦਾਵਤ ਕੀਤੀ।
دَخَلَتِ ٱبْنَةُ هِيرُودِيَّا وَرَقَصَتْ، فَسَرَّتْ هِيرُودُسَ وَٱلْمُتَّكِئِينَ مَعَهُ. فَقَالَ ٱلْمَلِكُ لِلصَّبِيَّةِ: «مَهْمَا أَرَدْتِ ٱطْلُبِي مِنِّي فَأُعْطِيَكِ». ٢٢ 22
੨੨ਅਤੇ ਜਦ ਹੇਰੋਦਿਯਾਸ ਦੀ ਧੀ ਆਪ ਅੰਦਰ ਆਣ ਕੇ ਨੱਚੀ ਅਤੇ ਹੇਰੋਦੇਸ ਤੇ ਉਹ ਦੇ ਨਾਲ ਬੈਠਣ ਵਾਲਿਆਂ ਨੂੰ ਖੁਸ਼ ਕੀਤਾ ਤਦ ਰਾਜਾ ਨੇ ਉਸ ਕੁੜੀ ਨੂੰ ਕਿਹਾ, ਜੋ ਤੂੰ ਚਾਹੇਂ ਸੋ ਮੇਰੇ ਕੋਲੋਂ ਮੰਗ ਤਾਂ ਮੈਂ ਤੈਨੂੰ ਦਿਆਂਗਾ।
وَأَقْسَمَ لَهَا أَنْ: «مَهْمَا طَلَبْتِ مِنِّي لَأُعْطِيَنَّكِ حَتَّى نِصْفَ مَمْلَكَتِي». ٢٣ 23
੨੩ਅਤੇ ਉਹ ਦੇ ਅੱਗੇ ਸਹੁੰ ਖਾਧੀ ਕਿ ਜੋ ਕੁਝ ਤੂੰ ਮੇਰੇ ਕੋਲੋਂ ਮੰਗੇਂ ਮੈਂ ਆਪਣੇ ਅੱਧੇ ਰਾਜ ਤੱਕ ਵੀ ਤੈਨੂੰ ਦਿਆਂਗਾ।
فَخَرَجَتْ وَقَالَتْ لِأُمِّهَا: «مَاذَا أَطْلُبُ؟». فَقَالَتْ: «رَأْسَ يُوحَنَّا ٱلْمَعْمَدَانِ». ٢٤ 24
੨੪ਤਦ ਉਸ ਨੇ ਬਾਹਰ ਜਾ ਕੇ ਆਪਣੀ ਮਾਂ ਨੂੰ ਕਿਹਾ, ਮੈਂ ਕੀ ਮੰਗਾਂ? ਉਹ ਬੋਲੀ, ਯੂਹੰਨਾ ਬਪਤਿਸਮਾ ਦੇਣ ਵਾਲੇ ਦਾ ਸਿਰ!
فَدَخَلَتْ لِلْوَقْتِ بِسُرْعَةٍ إِلَى ٱلْمَلِكِ وَطَلَبَتْ قَائِلَةً: «أُرِيدُ أَنْ تُعْطِيَنِي حَالًا رَأْسَ يُوحَنَّا ٱلْمَعْمَدَانِ عَلَى طَبَقٍ». ٢٥ 25
੨੫ਤਦ ਉਹ ਫੁਰਤੀ ਨਾਲ ਉਸੇ ਸਮੇਂ ਰਾਜਾ ਦੇ ਕੋਲ ਫੇਰ ਅੰਦਰ ਗਈ ਅਤੇ ਅਰਜ਼ ਕਰ ਕੇ ਕਿਹਾ, ਮੈਂ ਇਹ ਚਾਹੁੰਦੀ ਹਾਂ ਜੋ ਤੁਸੀਂ ਇੱਕ ਥਾਲ ਵਿੱਚ ਯੂਹੰਨਾ ਬਪਤਿਸਮਾ ਦੇਣ ਵਾਲੇ ਦਾ ਸਿਰ ਮੈਨੂੰ ਹੁਣੇ ਦਿਓ!
فَحَزِنَ ٱلْمَلِكُ جِدًّا. وَلِأَجْلِ ٱلْأَقْسَامِ وَٱلْمُتَّكِئِينَ لَمْ يُرِدْ أَنْ يَرُدَّهَا. ٢٦ 26
੨੬ਤਦ ਰਾਜਾ ਬਹੁਤ ਉਦਾਸ ਹੋਇਆ ਪਰ ਉਹ ਨੇ ਆਪਣੀ ਸਹੁੰ ਅਤੇ ਨਾਲ ਬੈਠਣ ਵਾਲਿਆਂ ਦੀ ਖ਼ਾਤਰ ਉਸ ਨੂੰ ਨਾਂਹ ਕਰਨੀ ਨਾ ਚਾਹੀ।
فَلِلْوَقْتِ أَرْسَلَ ٱلْمَلِكُ سَيَّافًا وَأَمَرَ أَنْ يُؤْتَى بِرَأْسِهِ. ٢٧ 27
੨੭ਤਾਂ ਰਾਜੇ ਨੇ ਝੱਟ ਇੱਕ ਸਿਪਾਹੀ ਨੂੰ ਹੁਕਮ ਦੇ ਕੇ ਭੇਜਿਆ ਜੋ ਯੂਹੰਨਾ ਦਾ ਸਿਰ ਲਿਆਏ। ਤਦ ਉਹ ਨੇ ਜਾ ਕੇ ਉਹ ਦਾ ਸਿਰ ਕੈਦਖ਼ਾਨੇ ਵਿੱਚ ਵੱਢਿਆ।
فَمَضَى وَقَطَعَ رَأْسَهُ فِي ٱلسِّجْنِ. وَأَتَى بِرَأْسِهِ عَلَى طَبَقٍ وَأَعْطَاهُ لِلصَّبِيَّةِ، وَٱلصَّبِيَّةُ أَعْطَتْهُ لِأُمِّهَا. ٢٨ 28
੨੮ਅਤੇ ਇੱਕ ਥਾਲ ਵਿੱਚ ਰੱਖ ਕੇ ਲਿਆਂਦਾ ਅਤੇ ਕੁੜੀ ਨੂੰ ਦੇ ਦਿੱਤਾ ਅਤੇ ਕੁੜੀ ਨੇ ਉਹ ਆਪਣੀ ਮਾਂ ਨੂੰ ਦੇ ਦਿੱਤਾ।
وَلَمَّا سَمِعَ تَلَامِيذُهُ، جَاءُوا وَرَفَعُوا جُثَّتَهُ وَوَضَعُوهَا فِي قَبْرٍ. ٢٩ 29
੨੯ਅਤੇ ਉਹ ਦੇ ਚੇਲੇ ਇਹ ਸੁਣ ਕੇ ਆਏ ਅਤੇ ਉਹ ਦੀ ਲੋਥ ਨੂੰ ਚੁੱਕ ਕੇ ਉਸ ਨੂੰ ਕਬਰ ਵਿੱਚ ਰੱਖਿਆ।
وَٱجْتَمَعَ ٱلرُّسُلُ إِلَى يَسُوعَ وَأَخْبَرُوهُ بِكُلِّ شَيْءٍ، كُلِّ مَا فَعَلُوا وَكُلِّ مَا عَلَّمُوا. ٣٠ 30
੩੦ਫੇਰ ਰਸੂਲ ਯਿਸੂ ਦੇ ਕੋਲ ਇਕੱਠੇ ਹੋਏ ਅਤੇ ਜੋ ਕੁਝ ਉਨ੍ਹਾਂ ਨੇ ਕੀਤਾ ਅਤੇ ਜੋ ਉਪਦੇਸ਼ ਦਿੱਤਾ ਸੀ ਸਭ ਉਸ ਨੂੰ ਦੱਸਿਆ।
فَقَالَ لَهُمْ: «تَعَالَوْا أَنْتُمْ مُنْفَرِدِينَ إِلَى مَوْضِعٍ خَلَاءٍ وَٱسْتَرِيحُوا قَلِيلًا». لِأَنَّ ٱلْقَادِمِينَ وَٱلذَّاهِبِينَ كَانُوا كَثِيرِينَ، وَلَمْ تَتَيَسَّرْ لَهُمْ فُرْصَةٌ لِلْأَكْلِ. ٣١ 31
੩੧ਤਾਂ ਯਿਸੂ ਨੇ ਉਨ੍ਹਾਂ ਨੂੰ ਆਖਿਆ, ਤੁਸੀਂ ਆਪ ਕਿਸੇ ਉਜਾੜ ਥਾਂ ਵਿੱਚ ਜਾ ਕੇ ਅਲੱਗ ਚਲੇ ਜਾਓ ਅਤੇ ਥੋੜ੍ਹਾ ਜਿਹਾ ਆਰਾਮ ਕਰ ਲਵੋ; ਕਿਉਂਕਿ ਬਹੁਤ ਲੋਕ ਆਉਂਦੇ ਜਾਂਦੇ ਸਨ ਅਤੇ ਉਨ੍ਹਾਂ ਕੋਲ ਰੋਟੀ ਖਾਣ ਦਾ ਵੀ ਸਮਾਂ ਨਹੀਂ ਸੀ ਹੁੰਦਾ।
فَمَضَوْا فِي ٱلسَّفِينَةِ إِلَى مَوْضِعٍ خَلَاءٍ مُنْفَرِدِينَ. ٣٢ 32
੩੨ਸੋ ਉਹ ਬੇੜੀ ਉੱਤੇ ਇੱਕ ਉਜਾੜ ਥਾਂ ਵਿੱਚ ਅਲੱਗ ਚਲੇ ਗਏ।
فَرَآهُمُ ٱلْجُمُوعُ مُنْطَلِقِينَ، وَعَرَفَهُ كَثِيرُونَ. فَتَرَاكَضُوا إِلَى هُنَاكَ مِنْ جَمِيعِ ٱلْمُدُنِ مُشَاةً، وَسَبَقُوهُمْ وَٱجْتَمَعُوا إِلَيْهِ. ٣٣ 33
੩੩ਪਰ ਲੋਕਾਂ ਨੇ ਉਨ੍ਹਾਂ ਨੂੰ ਜਾਂਦੇ ਵੇਖਿਆ ਅਤੇ ਬਹੁਤਿਆਂ ਨੇ ਉਨ੍ਹਾਂ ਨੂੰ ਪਛਾਣ ਲਿਆ ਅਤੇ ਸਾਰਿਆਂ ਨਗਰਾਂ ਤੋਂ ਪੈਦਲ ਉੱਧਰ ਨੂੰ ਇਕੱਠੇ ਦੌੜੇ ਅਤੇ ਉਨ੍ਹਾਂ ਤੋਂ ਪਹਿਲਾਂ ਹੀ ਜਾ ਪਹੁੰਚੇ।
فَلَمَّا خَرَجَ يَسُوعُ رَأَى جَمْعًا كَثِيرًا، فَتَحَنَّنَ عَلَيْهِمْ إِذْ كَانُوا كَخِرَافٍ لَا رَاعِيَ لَهَا، فَٱبْتَدَأَ يُعَلِّمُهُمْ كَثِيرًا. ٣٤ 34
੩੪ਤਾਂ ਉਸ ਨੇ ਨਿੱਕਲ ਕੇ ਇੱਕ ਵੱਡੀ ਭੀੜ ਵੇਖੀ ਅਤੇ ਉਨ੍ਹਾਂ ਤੇ ਤਰਸ ਖਾਧਾ ਇਸ ਲਈ ਜੋ ਉਹ ਉਨ੍ਹਾਂ ਭੇਡਾਂ ਵਾਗੂੰ ਸਨ ਜਿਨ੍ਹਾਂ ਦਾ ਚਰਵਾਹਾ ਨਾ ਹੋਵੇ। ਉਹ ਉਨ੍ਹਾਂ ਨੂੰ ਬਹੁਤ ਗੱਲਾਂ ਦਾ ਉਪਦੇਸ਼ ਦੇਣ ਲੱਗਾ।
وَبَعْدَ سَاعَاتٍ كَثِيرَةٍ تَقَدَّمَ إِلَيْهِ تَلَامِيذُهُ قَائِلِينَ: «ٱلْمَوْضِعُ خَلَاءٌ وَٱلْوَقْتُ مَضَى. ٣٥ 35
੩੫ਅਤੇ ਜਦੋਂ ਦਿਨ ਬਹੁਤ ਢੱਲ਼ ਗਿਆ ਤਾਂ ਉਹ ਦੇ ਚੇਲਿਆਂ ਨੇ ਉਸ ਕੋਲ ਆਣ ਕੇ ਕਿਹਾ, ਇਹ ਥਾਂ ਉਜਾੜ ਹੈ ਅਤੇ ਦਿਨ ਹੁਣ ਬਹੁਤ ਢੱਲ਼ ਗਿਆ।
اِصْرِفْهُمْ لِكَيْ يَمْضُوا إِلَى ٱلضِّيَاعِ وَٱلْقُرَى حَوَالَيْنَا وَيَبْتَاعُوا لَهُمْ خُبْزًا، لِأَنْ لَيْسَ عِنْدَهُمْ مَا يَأْكُلُونَ». ٣٦ 36
੩੬ਇਨ੍ਹਾਂ ਨੂੰ ਵਿਦਿਆ ਕਰ ਤਾਂ ਜੋ ਉਹ ਆਲੇ-ਦੁਆਲੇ ਦਿਆਂ ਨਗਰਾਂ ਅਤੇ ਪਿੰਡਾਂ ਵਿੱਚ ਜਾ ਕੇ ਆਪਣੇ ਲਈ ਖਾਣ ਨੂੰ ਕੁਝ ਮੁੱਲ ਲੈ ਆਉਣ।
فَأَجَابَ وَقَالَ لَهُمْ: «أَعْطُوهُمْ أَنْتُمْ لِيَأْكُلُوا». فَقَالُوا لَهُ: «أَنَمْضِي وَنَبْتَاعُ خُبْزًا بِمِئَتَيْ دِينَارٍ وَنُعْطِيَهُمْ لِيَأْكُلُوا؟». ٣٧ 37
੩੭ਪਰ ਯਿਸੂ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਤੁਸੀਂ ਹੀ ਉਨ੍ਹਾਂ ਨੂੰ ਖਾਣ ਲਈ ਦਿਓ ਪਰ ਉਨ੍ਹਾਂ ਨੇ ਉਸ ਨੂੰ ਆਖਿਆ, ਭਲਾ, ਅਸੀਂ ਜਾ ਕੇ ਸੌ ਦੀਨਾਰ (ਇੱਕ ਦੀਨਾਰ ਇੱਕ ਦਿਨ ਦੀ ਮਜ਼ਦੂਰੀ ਦੇ ਬਰਾਬਰ) ਦੀਆਂ ਰੋਟੀਆਂ ਮੁੱਲ ਲੈ ਕੇ ਇਨ੍ਹਾਂ ਨੂੰ ਖੁਆਈਏ?
فَقَالَ لَهُمْ: «كَمْ رَغِيفًا عِنْدَكُمُ؟ ٱذْهَبُوا وَٱنْظُرُوا». وَلَمَّا عَلِمُوا قَالُوا: «خَمْسَةٌ وَسَمَكَتَانِ». ٣٨ 38
੩੮ਉਸ ਨੇ ਉਨ੍ਹਾਂ ਨੂੰ ਆਖਿਆ, ਤੁਹਾਡੇ ਕੋਲ ਕਿੰਨੀਆਂ ਰੋਟੀਆਂ ਹਨ? ਜਾਓ ਵੇਖੋ। ਤਾਂ ਉਨ੍ਹਾਂ ਨੇ ਪਤਾ ਕਰ ਕੇ ਕਿਹਾ ਕਿ ਪੰਜ ਰੋਟੀਆਂ ਅਤੇ ਦੋ ਮੱਛੀਆਂ ਹਨ।
فَأَمَرَهُمْ أَنْ يَجْعَلُوا ٱلْجَمِيعَ يَتَّكِئُونَ رِفَاقًا رِفَاقًا عَلَى ٱلْعُشْبِ ٱلْأَخْضَرِ. ٣٩ 39
੩੯ਤਾਂ ਉਸ ਨੇ ਉਨ੍ਹਾਂ ਨੂੰ ਹੁਕਮ ਦਿੱਤਾ ਕਿ ਸਭਨਾਂ ਨੂੰ ਹਰੇ ਘਾਹ ਉੱਤੇ ਇੱਕ ਸਾਰ ਬਿਠਾ ਦਿਉ।
فَاتَّكَأُوا صُفُوفًا صُفُوفًا: مِئَةً مِئَةً وَخَمْسِينَ خَمْسِينَ. ٤٠ 40
੪੦ਅਤੇ ਉਹ ਸੌ-ਸੌ ਅਤੇ ਪੰਜਾਹ-ਪੰਜਾਹ ਕਰ ਕੇ ਬੈਠ ਗਏ।
فَأَخَذَ ٱلْأَرْغِفَةَ ٱلْخَمْسَةَ وَٱلسَّمَكَتَيْنِ، وَرَفَعَ نَظَرَهُ نَحْوَ ٱلسَّمَاءِ، وَبَارَكَ ثُمَّ كَسَّرَ ٱلْأَرْغِفَةَ، وَأَعْطَى تَلَامِيذَهُ لِيُقَدِّمُوا إِلَيْهِمْ، وَقَسَّمَ ٱلسَّمَكَتَيْنِ لِلْجَمِيعِ، ٤١ 41
੪੧ਤਾਂ ਪ੍ਰਭੂ ਯਿਸੂ ਨੇ ਉਹ ਪੰਜ ਰੋਟੀਆਂ ਅਤੇ ਦੋ ਮੱਛੀਆਂ ਲੈ ਕੇ ਅਕਾਸ਼ ਵੱਲ ਵੇਖਿਆ ਅਤੇ ਬਰਕਤ ਦੇ ਕੇ ਰੋਟੀਆਂ ਤੋੜੀਆਂ ਅਤੇ ਲੋਕਾਂ ਦੇ ਅੱਗੇ ਰੱਖਣ ਲਈ ਚੇਲਿਆਂ ਨੂੰ ਦਿੰਦੇ ਗਏ ਕਿ ਉਹ ਲੋਕਾਂ ਨੂੰ ਪਰੋਸਣ ਅਤੇ ਦੋਵੇਂ ਮੱਛੀਆਂ ਵੀ ਉਨ੍ਹਾਂ ਨੇ ਸਭਨਾਂ ਵਿੱਚ ਵੰਡੀਆਂ।
فَأَكَلَ ٱلْجَمِيعُ وَشَبِعُوا. ٤٢ 42
੪੨ਤਾਂ ਉਹ ਸਾਰੇ ਖਾ ਕੇ ਰੱਜ ਗਏ।
ثُمَّ رَفَعُوا مِنَ ٱلْكِسَرِ ٱثْنَتَيْ عَشْرَةَ قُفَّةً مَمْلُوَّةً، وَمِنَ ٱلسَّمَكِ. ٤٣ 43
੪੩ਅਤੇ ਉਨ੍ਹਾਂ ਦੇ ਟੁੱਕੜਿਆਂ ਦੀਆਂ ਬਾਰਾਂ ਟੋਕਰੀਆਂ ਭਰੀਆਂ ਹੋਈਆਂ ਉੱਠਾਈਆਂ ਅਤੇ ਕੁਝ ਮੱਛੀਆਂ ਵਿੱਚੋਂ ਵੀ ਉੱਠਾਈਆਂ।
وَكَانَ ٱلَّذِينَ أَكَلُوا مِنَ ٱلْأَرْغِفَةِ نَحْوَ خَمْسَةِ آلَافِ رَجُلٍ. ٤٤ 44
੪੪ਅਤੇ ਰੋਟੀਆਂ ਦੇ ਖਾਣ ਵਾਲੇ ਪੰਜ ਹਜ਼ਾਰ ਮਰਦ ਸਨ।
وَلِلْوَقْتِ أَلْزَمَ تَلَامِيذَهُ أَنْ يَدْخُلُوا ٱلسَّفِينَةَ وَيَسْبِقُوا إِلَى ٱلْعَبْرِ، إِلَى بَيْتِ صَيْدَا، حَتَّى يَكُونَ قَدْ صَرَفَ ٱلْجَمْعَ. ٤٥ 45
੪੫ਫੇਰ ਉਹ ਨੇ ਉਸੇ ਵੇਲੇ ਆਪਣੇ ਚੇਲਿਆਂ ਨੂੰ ਤਗੀਦ ਕੀਤੀ ਕਿ ਜਦ ਤੱਕ ਮੈਂ ਭੀੜ ਨੂੰ ਵਿਦਿਆ ਕਰਾਂ ਤੁਸੀਂ ਬੇੜੀ ਉੱਤੇ ਚੜ੍ਹ ਕੇ ਮੇਰੇ ਤੋਂ ਪਹਿਲਾਂ ਉਸ ਪਾਰ ਬੈਤਸੈਦਾ ਨੂੰ ਚਲੇ ਜਾਵੋ।
وَبَعْدَمَا وَدَّعَهُمْ مَضَى إِلَى ٱلْجَبَلِ لِيُصَلِّيَ. ٤٦ 46
੪੬ਅਤੇ ਉਨ੍ਹਾਂ ਨੂੰ ਤੋਰ ਕੇ ਉਹ ਆਪ ਪ੍ਰਾਰਥਨਾ ਕਰਨ ਲਈ ਪਹਾੜ ਉੱਤੇ ਚੱਲਿਆ ਗਿਆ।
وَلَمَّا صَارَ ٱلْمَسَاءُ كَانَتِ ٱلسَّفِينَةُ فِي وَسْطِ ٱلْبَحْرِ، وَهُوَ عَلَى ٱلْبَرِّ وَحْدَهُ. ٤٧ 47
੪੭ਅਤੇ ਜਦੋਂ ਸ਼ਾਮ ਹੋਈ ਤਾਂ ਬੇੜੀ ਝੀਲ ਦੇ ਵਿਚਾਲੇ ਸੀ, ਅਤੇ ਉਹ ਇਕੱਲਾ ਹੀ ਕਿਨਾਰੇ ਉੱਤੇ ਸੀ।
وَرَآهُمْ مُعَذَّبِينَ فِي ٱلْجَذْفِ، لِأَنَّ ٱلرِّيحَ كَانَتْ ضِدَّهُمْ. وَنَحْوَ ٱلْهَزِيعِ ٱلرَّابِعِ مِنَ ٱللَّيْلِ أَتَاهُمْ مَاشِيًا عَلَى ٱلْبَحْرِ، وَأَرَادَ أَنْ يَتَجَاوَزَهُمْ. ٤٨ 48
੪੮ਜਦੋਂ ਉਸ ਨੇ ਉਨ੍ਹਾਂ ਨੂੰ ਬੇੜੀ ਸੰਭਾਲਣ ਵਿੱਚ ਔਖੇ ਵੇਖਿਆ, ਕਿਉਂ ਜੋ ਹਵਾ ਉਨ੍ਹਾਂ ਦੇ ਵਿਰੋਧ ਵਿੱਚ ਸੀ, ਤਾਂ ਰਾਤ ਦੇ ਚੋਥੇ ਪਹਿਰ ਦੇ ਨੇੜੇ, ਉਹ ਆਪ ਝੀਲ ਦੇ ਉੱਤੇ ਤੁਰਦਿਆਂ ਉਨ੍ਹਾਂ ਦੀ ਵੱਲ ਆਇਆ ਅਤੇ ਉਨ੍ਹਾਂ ਤੋਂ ਅੱਗੇ ਵਧਣਾ ਚਾਹੁੰਦਾ ਸੀ।
فَلَمَّا رَأَوْهُ مَاشِيًا عَلَى ٱلْبَحْرِ ظَنُّوهُ خَيَالًا، فَصَرَخُوا. ٤٩ 49
੪੯ਪਰ ਜਦੋਂ ਉਨ੍ਹਾਂ ਨੇ ਯਿਸੂ ਨੂੰ ਝੀਲ ਉੱਤੇ ਤੁਰਦਿਆਂ ਵੇਖਿਆ ਤਾਂ ਉਸ ਨੂੰ ਭੂਤ ਸਮਝ ਕੇ ਉੱਚੀ ਅਵਾਜ਼ ਨਾਲ ਚਿੱਲਾ ਉੱਠੇ।
لِأَنَّ ٱلْجَمِيعَ رَأَوْهُ وَٱضْطَرَبُوا. فَلِلْوَقْتِ كَلَّمَهُمْ وَقَالَ لَهُمْ: «ثِقُوا! أَنَا هُوَ. لَا تَخَافُوا». ٥٠ 50
੫੦ਕਿਉਂਕਿ ਉਹ ਸਭ ਉਸ ਨੂੰ ਵੇਖ ਕੇ ਘਬਰਾ ਗਏ ਸਨ ਅਤੇ ਉਸ ਨੇ ਤੁਰੰਤ ਉਨ੍ਹਾਂ ਦੇ ਨਾਲ ਗੱਲਾਂ ਕਰ ਕੇ ਉਨ੍ਹਾਂ ਨੂੰ ਕਿਹਾ, ਹੌਂਸਲਾ ਰੱਖੋ, ਮੈਂ ਹਾਂ, ਨਾ ਡਰੋ!
فَصَعِدَ إِلَيْهِمْ إِلَى ٱلسَّفِينَةِ فَسَكَنَتِ ٱلرِّيحُ، فَبُهِتُوا وَتَعَجَّبُوا فِي أَنْفُسِهِمْ جِدًّا إِلَى ٱلْغَايَةِ، ٥١ 51
੫੧ਤਦ ਪ੍ਰਭੂ ਯਿਸੂ ਬੇੜੀ ਉੱਤੇ ਉਨ੍ਹਾਂ ਕੋਲ ਆਏ ਅਤੇ ਤੂਫ਼ਾਨ ਉਸੇ ਵੇਲੇ ਥੰਮ੍ਹ ਗਿਆ। ਤਦ ਉਹ ਆਪਣੇ ਆਪ ਵਿੱਚ ਬੜੇ ਹੈਰਾਨ ਹੋਏ।
لِأَنَّهُمْ لَمْ يَفْهَمُوا بِٱلْأَرْغِفَةِ إِذْ كَانَتْ قُلُوبُهُمْ غَلِيظَةً. ٥٢ 52
੫੨ਕਿਉਂ ਜੋ ਉਨ੍ਹਾਂ ਨੇ ਉਨ੍ਹਾਂ ਰੋਟੀਆਂ ਦੀ ਗੱਲ ਨਹੀਂ ਸੀ ਸਮਝੀ ਪਰ ਉਨ੍ਹਾਂ ਦੇ ਮਨ ਕਠੋਰ ਹੋ ਗਏ ਸਨ।
فَلَمَّا عَبَرُوا جَاءُوا إِلَى أَرْضِ جَنِّيسَارَتَ وَأَرْسَوْا. ٥٣ 53
੫੩ਫੇਰ ਉਹ ਪਾਰ ਲੰਘ ਕੇ ਗਨੇਸਰਤ ਦੀ ਧਰਤੀ ਉੱਤੇ ਉੱਤਰੇ ਅਤੇ ਬੇੜੀ ਨੂੰ ਘਾਟ ਤੇ ਬੰਨ੍ਹਿਆ।
وَلَمَّا خَرَجُوا مِنَ ٱلسَّفِينَةِ لِلْوَقْتِ عَرَفُوهُ. ٥٤ 54
੫੪ਜਦੋਂ ਉਹ ਬੇੜੀ ਉੱਤੋਂ ਉੱਤਰੇ ਤਾਂ ਲੋਕਾਂ ਨੇ ਪ੍ਰਭੂ ਯਿਸੂ ਨੂੰ ਝੱਟ ਸਿਆਣ ਲਿਆ।
فَطَافُوا جَمِيعَ تِلْكَ ٱلْكُورَةِ ٱلْمُحِيطَةِ، وَٱبْتَدَأُوا يَحْمِلُونَ ٱلْمَرْضَى عَلَى أَسِرَّةٍ إِلَى حَيْثُ سَمِعُوا أَنَّهُ هُنَاكَ. ٥٥ 55
੫੫ਤਾਂ ਉਹ ਸਾਰੇ ਲੋਕ ਆਲੇ-ਦੁਆਲੇ ਦੇ ਨਗਰਾਂ ਵਿੱਚ ਦੌੜੇ ਅਤੇ ਜਦੋਂ ਉਨ੍ਹਾਂ ਨੇ ਸੁਣਿਆ ਕਿ ਪ੍ਰਭੂ ਯਿਸੂ ਉੱਥੇ ਹੈ, ਰੋਗੀਆਂ ਨੂੰ ਉਸ ਦੇ ਕੋਲ ਮੰਜੀਆਂ ਤੇ ਪਾ ਕੇ ਲੈ ਜਾਣ ਲੱਗੇ।
وَحَيْثُمَا دَخَلَ إِلَى قُرىً أَوْ مُدُنٍ أَوْ ضِيَاعٍ، وَضَعُوا ٱلْمَرْضَى فِي ٱلْأَسْوَاقِ، وَطَلَبُوا إِلَيْهِ أَنْ يَلْمِسُوا وَلَوْ هُدْبَ ثَوْبِهِ. وَكُلُّ مَنْ لَمَسَهُ شُفِيَ. ٥٦ 56
੫੬ਅਤੇ ਪ੍ਰਭੂ ਯਿਸੂ ਜਿੱਥੇ ਕਿਤੇ ਪਿੰਡਾਂ, ਨਗਰਾਂ ਜਾਂ ਬਸਤੀਆਂ ਵਿੱਚ ਜਾਂਦੇ ਸਨ, ਅਤੇ ਲੋਕ ਉੱਥੇ ਹੀ ਬਿਮਾਰਾਂ ਨੂੰ ਬਜ਼ਾਰਾਂ ਵਿੱਚ ਲਿਆ ਕੇ ਰੱਖ ਦਿੰਦੇ ਸਨ ਅਤੇ ਉਹ ਦੀ ਮਿੰਨਤ ਕਰਦੇ ਸਨ ਕਿ ਉਹ ਆਪਣੇ ਕੱਪੜੇ ਦਾ ਪੱਲਾ ਹੀ ਉਨ੍ਹਾ ਨੂੰ ਛੂਹਣ ਦੇਵੇ ਅਤੇ ਜਿੰਨਿਆਂ ਨੇ ਉਸ ਨੂੰ ਛੂਹਿਆ ਸੋ ਚੰਗੇ ਹੋ ਗਏ।

< مَرْقُس 6 >