< مَتَّى 4 >

ثُمَّ أُصْعِدَ يَسُوعُ إِلَى ٱلْبَرِّيَّةِ مِنَ ٱلرُّوحِ لِيُجَرَّبَ مِنْ إِبْلِيسَ. ١ 1
ਤਦ ਯਿਸੂ ਆਤਮਾ ਦੀ ਅਗਵਾਈ ਨਾਲ ਉਜਾੜ ਵਿੱਚ ਗਿਆ ਕਿ ਸ਼ੈਤਾਨ ਕੋਲੋਂ ਉਸ ਨੂੰ ਪਰਤਾਇਆ ਜਾਵੇ।
فَبَعْدَ مَا صَامَ أَرْبَعِينَ نَهَارًا وَأَرْبَعِينَ لَيْلَةً، جَاعَ أَخِيرًا. ٢ 2
ਜਦ ਉਸ ਨੇ ਚਾਲ੍ਹੀ ਦਿਨ ਅਤੇ ਰਾਤ ਵਰਤ ਰੱਖਿਆ ਤਾਂ ਅੰਤ ਵਿੱਚ ਉਹ ਨੂੰ ਭੁੱਖ ਲੱਗੀ।
فَتَقَدَّمَ إِلَيْهِ ٱلْمُجَرِّبُ وَقَالَ لَهُ: «إِنْ كُنْتَ ٱبْنَ ٱللهِ فَقُلْ أَنْ تَصِيرَ هَذِهِ ٱلْحِجَارَةُ خُبْزًا». ٣ 3
ਤਦ ਸ਼ੈਤਾਨ ਨੇ ਆ ਕੇ ਉਸ ਨੂੰ ਆਖਿਆ, ਜੇ ਤੂੰ ਪਰਮੇਸ਼ੁਰ ਦਾ ਪੁੱਤਰ ਹੈਂ ਤਾਂ ਆਖ ਜੋ ਇਹ ਪੱਥਰ ਰੋਟੀਆਂ ਬਣ ਜਾਣ।
فَأَجَابَ وَقَالَ: «مَكْتُوبٌ: لَيْسَ بِٱلْخُبْزِ وَحْدَهُ يَحْيَا ٱلْإِنْسَانُ، بَلْ بِكُلِّ كَلِمَةٍ تَخْرُجُ مِنْ فَمِ ٱللهِ». ٤ 4
ਪਰ ਉਹ ਨੇ ਉੱਤਰ ਦਿੱਤਾ, ਜੋ ਪਵਿੱਤਰ ਸ਼ਾਸਤਰ ਵਿੱਚ ਲਿਖਿਆ ਹੈ ਕਿ ਮਨੁੱਖ ਸਿਰਫ਼ ਰੋਟੀ ਨਾਲ ਹੀ ਜੀਉਂਦਾ ਨਹੀਂ ਰਹੇਗਾ, ਪਰ ਹਰੇਕ ਬਚਨ ਨਾਲ ਜਿਹੜਾ ਪਰਮੇਸ਼ੁਰ ਦੇ ਮੂੰਹੋਂ ਨਿੱਕਲਦਾ ਹੈ।
ثُمَّ أَخَذَهُ إِبْلِيسُ إِلَى ٱلْمَدِينَةِ ٱلْمُقَدَّسَةِ، وَأَوْقَفَهُ عَلَى جَنَاحِ ٱلْهَيْكَلِ، ٥ 5
ਫਿਰ ਸ਼ੈਤਾਨ, ਉਹ ਨੂੰ ਪਵਿੱਤਰ ਸ਼ਹਿਰ ਵਿੱਚ ਲੈ ਗਿਆ ਅਤੇ ਹੈਕਲ ਦੇ ਸ਼ਿਖਰ ਉੱਤੇ ਖੜ੍ਹਾ ਕਰ ਕੇ ਉਹ ਨੂੰ ਕਿਹਾ,
وَقَالَ لَهُ: «إِنْ كُنْتَ ٱبْنَ ٱللهِ فَٱطْرَحْ نَفْسَكَ إِلَى أَسْفَلُ، لِأَنَّهُ مَكْتُوبٌ: أَنَّهُ يُوصِي مَلَائِكَتَهُ بِكَ، فَعَلَى أيَادِيهِمْ يَحْمِلُونَكَ لِكَيْ لَا تَصْدِمَ بِحَجَرٍ رِجْلَكَ». ٦ 6
ਜੇ ਤੂੰ ਪਰਮੇਸ਼ੁਰ ਦਾ ਪੁੱਤਰ ਹੈਂ ਤਾਂ ਆਪਣੇ ਆਪ ਨੂੰ ਹੇਠਾਂ ਡੇਗ ਦੇ ਕਿਉਂ ਜੋ ਲਿਖਿਆ ਹੈ, ਉਹ ਆਪਣੇ ਦੂਤਾਂ ਨੂੰ ਤੇਰੇ ਲਈ ਹੁਕਮ ਦੇਵੇਗਾ, ਉਹ ਤੈਨੂੰ ਹੱਥਾਂ ਉੱਤੇ ਚੁੱਕ ਲੈਣਗੇ, ਕਿਤੇ ਅਜਿਹਾ ਨਾ ਹੋਵੇ ਕਿ ਪੱਥਰ ਨਾਲ ਤੇਰੇ ਪੈਰਾਂ ਨੂੰ ਸੱਟ ਲੱਗੇ।
قَالَ لَهُ يَسُوعُ: «مَكْتُوبٌ أَيْضًا: لَا تُجَرِّبِ ٱلرَّبَّ إِلَهَكَ». ٧ 7
ਯਿਸੂ ਨੇ ਉਸ ਨੂੰ ਆਖਿਆ, ਇਹ ਵੀ ਲਿਖਿਆ ਹੈ ਜੋ ਤੂੰ ਪ੍ਰਭੂ ਆਪਣੇ ਪਰਮੇਸ਼ੁਰ ਦੀ ਪ੍ਰੀਖਿਆ ਨਾ ਲੈ।
ثُمَّ أَخَذَهُ أَيْضًا إِبْلِيسُ إِلَى جَبَلٍ عَالٍ جِدًّا، وَأَرَاهُ جَمِيعَ مَمَالِكِ ٱلْعَالَمِ وَمَجْدَهَا، ٨ 8
ਫਿਰ ਸ਼ੈਤਾਨ ਉਹ ਨੂੰ ਇੱਕ ਪਹਾੜ ਦੀ ਚੋਟੀ ਉੱਤੇ ਲੈ ਗਿਆ ਅਤੇ ਸੰਸਾਰ ਦੀਆਂ ਸਾਰੀਆਂ ਪਾਤਸ਼ਾਹੀਆਂ ਅਤੇ ਉਨ੍ਹਾਂ ਦਾ ਪ੍ਰਤਾਪ ਉਹ ਨੂੰ ਵਿਖਾਇਆ
وَقَالَ لَهُ: «أُعْطِيكَ هَذِهِ جَمِيعَهَا إِنْ خَرَرْتَ وَسَجَدْتَ لِي». ٩ 9
ਅਤੇ ਉਹ ਨੂੰ ਕਿਹਾ, ਜੇ ਤੂੰ ਝੁੱਕ ਕੇ ਮੈਨੂੰ ਮੱਥਾ ਟੇਕੇਂ ਤਾਂ ਇਹ ਸਭ ਕੁਝ ਮੈਂ ਤੈਨੂੰ ਦੇ ਦਿਆਂਗਾ।
حِينَئِذٍ قَالَ لَهُ يَسُوعُ: «ٱذْهَبْ ياشَيْطَانُ! لِأَنَّهُ مَكْتُوبٌ: لِلرَّبِّ إِلَهِكَ تَسْجُدُ وَإِيَّاهُ وَحْدَهُ تَعْبُدُ». ١٠ 10
੧੦ਤਦ ਯਿਸੂ ਨੇ ਉਸ ਨੂੰ ਕਿਹਾ, ਹੇ ਸ਼ੈਤਾਨ ਦੂਰ ਹੋ ਜਾ! ਕਿਉਂ ਜੋ ਲਿਖਿਆ ਹੈ ਕਿ ਤੂੰ ਪ੍ਰਭੂ ਆਪਣੇ ਪਰਮੇਸ਼ੁਰ ਨੂੰ ਮੱਥਾ ਟੇਕ ਅਤੇ ਉਸੇ ਇਕੱਲੇ ਦੀ ਬੰਦਗੀ ਕਰ।
ثُمَّ تَرَكَهُ إِبْلِيسُ، وَإِذَا مَلَائِكَةٌ قَدْ جَاءَتْ فَصَارَتْ تَخْدِمُهُ. ١١ 11
੧੧ਤਦ ਸ਼ੈਤਾਨ ਉਹ ਦੇ ਕੋਲੋਂ ਚਲਿਆ ਗਿਆ ਅਤੇ ਵੇਖੋ ਸਵਰਗ ਦੂਤ ਕੋਲ ਆ ਕੇ ਉਹ ਦੀ ਸੇਵਾ ਟਹਿਲ ਕਰਨ ਲੱਗੇ।
وَلَمَّا سَمِعَ يَسُوعُ أَنَّ يُوحَنَّا أُسْلِمَ، ٱنْصَرَفَ إِلَى ٱلْجَلِيلِ. ١٢ 12
੧੨ਜਦੋਂ ਯਿਸੂ ਨੇ ਸੁਣਿਆ ਕਿ ਯੂਹੰਨਾ ਫੜ੍ਹਿਆ ਗਿਆ ਤਦ ਉਹ ਗਲੀਲ ਨੂੰ ਤੁਰ ਪਿਆ।
وَتَرَكَ ٱلنَّاصِرَةَ وَأَتَى فَسَكَنَ فِي كَفْرَنَاحُومَ ٱلَّتِي عِنْدَ ٱلْبَحْرِ فِي تُخُومِ زَبُولُونَ وَنَفْتَالِيمَ، ١٣ 13
੧੩ਅਤੇ ਨਾਸਰਤ ਨੂੰ ਛੱਡ ਕੇ ਕਫ਼ਰਨਾਹੂਮ ਵਿੱਚ ਰਹਿਣ ਲੱਗਿਆ, ਜਿਹੜਾ ਝੀਲ ਦੇ ਕੰਢੇ ਜ਼ਬੂਲੁਨ ਅਤੇ ਨਫ਼ਥਾਲੀ ਦੇ ਇਲਾਕੇ ਵਿੱਚ ਹੈ।
لِكَيْ يَتِمَّ مَا قِيلَ بِإِشَعْيَاءَ ٱلنَّبِيِّ ٱلْقَائِلِ: ١٤ 14
੧੪ਕਿ ਯਸਾਯਾਹ ਨਬੀ ਦਾ ਵਾਕ ਪੂਰਾ ਹੋਵੇ ਕਿ
«أَرْضُ زَبُولُونَ، وَأَرْضُ نَفْتَالِيمَ، طَرِيقُ ٱلْبَحْرِ، عَبْرُ ٱلْأُرْدُنِّ، جَلِيلُ ٱلْأُمَمِ. ١٥ 15
੧੫ਜ਼ਬੂਲੁਨ ਦੀ ਧਰਤੀ ਅਤੇ ਨਫ਼ਤਾਲੀ ਦੀ ਧਰਤੀ, ਸਮੁੰਦਰ ਦੀ ਰਾਹ, ਯਰਦਨੋਂ ਪਾਰ, ਪਰਾਈਆਂ ਕੌਮਾਂ ਦੀ ਗਲੀਲ
ٱلشَّعْبُ ٱلْجَالِسُ فِي ظُلْمَةٍ أَبْصَرَ نُورًا عَظِيمًا، وَٱلْجَالِسُونَ فِي كُورَةِ ٱلْمَوْتِ وَظِلَالِهِ أَشْرَقَ عَلَيْهِمْ نُورٌ». ١٦ 16
੧੬ਜਿਹੜੇ ਲੋਕ ਹਨੇਰੇ ਵਿੱਚ ਬੈਠੇ ਹੋਏ ਸਨ, ਉਨ੍ਹਾਂ ਨੇ ਵੱਡਾ ਚਾਨਣ ਵੇਖਿਆ, ਅਤੇ ਜਿਹੜੇ ਮੌਤ ਦੇ ਦੇਸ ਅਤੇ ਸਾਯੇ ਵਿੱਚ ਬੈਠੇ ਹੋਏ ਸਨ, ਉਨ੍ਹਾਂ ਲਈ ਚਾਨਣ ਪਰਗਟ ਹੋਇਆ।
مِنْ ذَلِكَ ٱلزَّمَانِ ٱبْتَدَأَ يَسُوعُ يَكْرِزُ وَيَقُولُ: «تُوبُوا لِأَنَّهُ قَدِ ٱقْتَرَبَ مَلَكُوتُ ٱلسَّمَاوَاتِ». ١٧ 17
੧੭ਉਸੇ ਵੇਲੇ ਤੋਂ ਯਿਸੂ ਪਰਚਾਰ ਕਰਨ ਅਤੇ ਕਹਿਣ ਲੱਗਾ, ਤੋਬਾ ਕਰੋ ਕਿਉਂ ਜੋ ਸਵਰਗ ਰਾਜ ਨੇੜੇ ਆਇਆ ਹੈ।
وَإِذْ كَانَ يَسُوعُ مَاشِيًا عِنْدَ بَحْرِ ٱلْجَلِيلِ أَبْصَرَ أَخَوَيْنِ: سِمْعَانَ ٱلَّذِي يُقَالُ لَهُ بُطْرُسُ، وَأَنْدَرَاوُسَ أَخَاهُ يُلْقِيَانِ شَبَكَةً فِي ٱلْبَحْرِ، فَإِنَّهُمَا كَانَا صَيَّادَيْنِ. ١٨ 18
੧੮ਗਲੀਲ ਦੀ ਝੀਲ ਦੇ ਕੰਢੇ ਫਿਰਦਿਆਂ ਹੋਇਆਂ ਉਸ ਨੇ ਦੋ ਭਰਾਵਾਂ ਅਰਥਾਤ ਸ਼ਮਊਨ ਨੂੰ ਜਿਹੜਾ ਪਤਰਸ ਅਖਵਾਉਂਦਾ ਹੈ ਅਤੇ ਉਹ ਦੇ ਭਰਾ ਅੰਦ੍ਰਿਯਾਸ ਨੂੰ ਝੀਲ ਵਿੱਚ ਜਾਲ਼ ਪਾਉਂਦਿਆਂ ਵੇਖਿਆ ਕਿਉਂ ਜੋ ਉਹ ਮਛਵਾਰੇ ਸਨ।
فَقَالَ لَهُمَا: «هَلُمَّ وَرَائِي فَأَجْعَلُكُمَا صَيَّادَيِ ٱلنَّاسِ». ١٩ 19
੧੯ਅਤੇ ਉਨ੍ਹਾਂ ਨੂੰ ਆਖਿਆ, ਮੇਰੇ ਪਿੱਛੇ ਆਓ ਅਤੇ ਮੈਂ ਤੁਹਾਨੂੰ ਮਨੁੱਖਾਂ ਦੇ ਮਛਵਾਰੇ ਬਣਾਵਾਂਗਾ।
فَلِلْوَقْتِ تَرَكَا ٱلشِّبَاكَ وَتَبِعَاهُ. ٢٠ 20
੨੦ਉਹ ਉਸੇ ਵੇਲੇ ਜਾਲ਼ਾਂ ਨੂੰ ਛੱਡ ਕੇ ਉਸ ਦੇ ਮਗਰ ਹੋ ਤੁਰੇ।
ثُمَّ ٱجْتَازَ مِنْ هُنَاكَ فَرَأَى أَخَوَيْنِ آخَرَيْنِ: يَعْقُوبَ بْنَ زَبْدِي وَيُوحَنَّا أَخَاهُ، فِي ٱلسَّفِينَةِ مَعَ زَبْدِي أَبِيهِمَا يُصْلِحَانِ شِبَاكَهُمَا، فَدَعَاهُمَا. ٢١ 21
੨੧ਅਤੇ ਉੱਥੋਂ ਅੱਗੇ ਜਾ ਕੇ ਉਹ ਨੇ ਹੋਰ ਦੋ ਭਰਾਵਾਂ ਅਰਥਾਤ ਜ਼ਬਦੀ ਦੇ ਪੁੱਤਰ ਯਾਕੂਬ ਅਤੇ ਉਸ ਦੇ ਭਰਾ ਯੂਹੰਨਾ ਨੂੰ ਵੇਖਿਆ ਜੋ ਆਪਣੇ ਪਿਤਾ ਦੇ ਨਾਲ ਬੇੜੀ ਉੱਤੇ ਆਪਣੇ ਜਾਲ਼ਾਂ ਨੂੰ ਸਾਫ਼ ਕਰਦੇ ਸਨ ਅਤੇ ਉਨ੍ਹਾਂ ਨੂੰ ਸੱਦਿਆ।
فَلِلْوَقْتِ تَرَكَا ٱلسَّفِينَةَ وَأَبَاهُمَا وَتَبِعَاهُ. ٢٢ 22
੨੨ਤਦ ਉਹ ਉਸੇ ਵੇਲੇ ਆਪਣਾ ਸਭ ਕੁਝ ਛੱਡ ਕੇ ਉਹ ਦੇ ਮਗਰ ਹੋ ਤੁਰੇ।
وَكَانَ يَسُوعُ يَطُوفُ كُلَّ ٱلْجَلِيلِ يُعَلِّمُ فِي مَجَامِعِهِمْ، وَيَكْرِزُ بِبِشَارَةِ ٱلْمَلَكُوتِ، وَيَشْفِي كُلَّ مَرَضٍ وَكُلَّ ضَعْفٍ فِي ٱلشَّعْبِ. ٢٣ 23
੨੩ਯਿਸੂ ਸਾਰੇ ਗਲੀਲ ਵਿੱਚ ਫਿਰਦਾ ਹੋਇਆ ਉਨ੍ਹਾਂ ਦੇ ਪ੍ਰਾਰਥਨਾ ਘਰਾਂ ਵਿੱਚ ਉਪਦੇਸ਼ ਦਿੰਦਾ ਅਤੇ ਰਾਜ ਦੀ ਖੁਸ਼ਖਬਰੀ ਦਾ ਪਰਚਾਰ ਕਰਦਾ ਅਤੇ ਲੋਕਾਂ ਵਿੱਚੋਂ ਸਾਰੇ ਰੋਗ ਅਤੇ ਸਾਰੀ ਮਾਂਦਗੀ ਨੂੰ ਹਟਾਉਂਦਾ ਸੀ।
فَذَاعَ خَبَرُهُ فِي جَمِيعِ سُورِيَّةَ. فَأَحْضَرُوا إِلَيْهِ جَمِيعَ ٱلسُّقَمَاءِ ٱلْمُصَابِينَ بِأَمْرَاضٍ وَأَوْجَاعٍ مُخْتَلِفَةٍ، وَٱلْمَجَانِينَ وَٱلْمَصْرُوعِينَ وَٱلْمَفْلُوجِينَ، فَشَفَاهُمْ. ٢٤ 24
੨੪ਅਤੇ ਸਾਰੇ ਸੀਰੀਯਾ ਦੇਸ ਵਿੱਚ ਉਹ ਦੀ ਚਰਚਾ ਹੋਣ ਲੱਗ ਪਈ ਅਤੇ ਉਨ੍ਹਾਂ ਸਭਨਾਂ ਰੋਗੀਆਂ ਨੂੰ ਜਿਹੜੇ ਕਈ ਪਰਕਾਰ ਦੇ ਰੋਗਾਂ ਅਤੇ ਦੁੱਖਾਂ ਵਿੱਚ ਫਸੇ ਹੋਏ ਸਨ ਅਤੇ ਜਿਨ੍ਹਾਂ ਨੂੰ ਭੂਤ ਚਿੰਬੜੇ ਹੋਏ ਸਨ ਅਤੇ ਮਿਰਗੀ ਵਾਲਿਆਂ ਅਤੇ ਅਧਰੰਗੀਆਂ ਨੂੰ ਉਹ ਦੇ ਕੋਲ ਲਿਆਏ ਅਤੇ ਉਸ ਨੇ ਉਨ੍ਹਾਂ ਨੂੰ ਨਰੋਇਆ ਕੀਤਾ।
فَتَبِعَتْهُ جُمُوعٌ كَثِيرَةٌ مِنَ ٱلْجَلِيلِ وَٱلْعَشْرِ ٱلْمُدُنِ وَأُورُشَلِيمَ وَٱلْيَهُودِيَّةِ وَمِنْ عَبْرِ ٱلْأُرْدُنِّ. ٢٥ 25
੨੫ਅਤੇ ਵੱਡੀਆਂ ਭੀੜਾਂ ਗਲੀਲ, ਦਿਕਾਪੁਲਿਸ, ਯਰੂਸ਼ਲਮ, ਯਹੂਦਿਯਾ ਅਤੇ ਯਰਦਨ ਦੇ ਪਾਰੋਂ ਉਹ ਦੇ ਮਗਰ ਹੋ ਤੁਰੀਆਂ।

< مَتَّى 4 >