< গীতসংহিতা 74 >

1 আসফের মস্কীল। হে ঈশ্বর তুমি কেন চিরদিনের র জন্য ত্যাগ করেছ? কেন চরানির মেষদের বিরুদ্ধে তোমার রাগের আগুন জ্বলছে?
ਆਸਾਫ਼ ਦਾ ਮਸ਼ਕੀਲ। ਹੇ ਪਰਮੇਸ਼ੁਰ, ਤੂੰ ਸਾਨੂੰ ਸਦਾ ਲਈ ਕਿਉਂ ਤਿਆਗ ਦਿੱਤਾ? ਤੇਰੀ ਜੂਹ ਦੀਆਂ ਭੇਡਾਂ ਉੱਤੇ ਤੇਰੇ ਕ੍ਰੋਧ ਦਾ ਧੂੰਆਂ ਕਿਉਂ ਉੱਠਦਾ ਹੈ?
2 তোমার লোকেদেরকে মনে কর, যাকে তুমি অতীতকালে মুক্ত করেছিলে, যাকে তুমি কিনেছিলে তোমার অধিকারের বংশ করবার জন্য এবং সিয়োন পর্বত যেখানে তুমি থাক।
ਆਪਣੀ ਪਰਜਾ ਨੂੰ ਜਿਸ ਨੂੰ ਤੂੰ ਮੁੱਢ ਤੋਂ ਮੁੱਲ ਲਿਆ ਹੈ, ਅਤੇ ਆਪਣੇ ਅਧਿਕਾਰ ਦੇ ਗੋਤ ਹੋਣ ਲਈ ਛੁਡਾਇਆ ਹੈ ਚੇਤੇ ਕਰ, ਨਾਲੇ ਇਸ ਸੀਯੋਨ ਪਰਬਤ ਨੂੰ ਜਿੱਥੇ ਤੂੰ ਰਿਹਾ ਹੈ।
3 ফিরে এসো সম্পূর্ণ ধ্বংসের মধ্যে, সব ক্ষতি হয়েছে যা শত্রুরা ধর্মধামে এসব করেছে।
ਸਦਾ ਦੇ ਉਜੜੇ ਥਾਵਾਂ ਵੱਲ ਕਦਮ ਉਠਾ, ਅਰਥਾਤ ਉਸ ਸਾਰੀ ਖਰਾਬੀ ਵੱਲ ਵੀ, ਜਿਹੜੀ ਪਵਿੱਤਰ ਥਾਂ ਵਿੱਚ ਵੈਰੀ ਨੇ ਕੀਤੀ ਹੈ।
4 তোমার বিপক্ষরা তোমার ধর্মধামের মধ্যে গর্জন করেছে; তারা তাদের যুদ্ধের পতাকা স্থাপন করেছে।
ਤੇਰੇ ਵਿਰੋਧੀ ਤੇਰੀ ਪਰਜਾ ਵਿੱਚ ਗੱਜਦੇ ਰਹੇ, ਉਨ੍ਹਾਂ ਨੇ ਨਿਸ਼ਾਨ ਲਈ ਆਪਣੇ ਝੰਡੇ ਖੜੇ ਕੀਤੇ ਹਨ।
5 তারা কুঠার দিয়ে গভীর ক্ষত করল যেমন গভীর বনে করা হয়
ਓਹ ਅਜਿਹੇ ਦਿੱਸਦੇ ਪਏ ਹਨ ਕਿ ਜਿਵੇਂ ਦਰੱਖਤਾਂ ਉੱਤੇ ਮਨੁੱਖ ਕੁਹਾੜੇ ਚਲਾ ਰਹੇ ਹਨ!
6 তারা সেখানকার সব শিল্পের কাজ কুঠার ও হাতুড়ি দিয়ে ভেঙে ফেলল।
ਹੁਣ ਉਹ ਦੀਆਂ ਉੱਕਰੀਆਂ ਹੋਇਆ ਵਸਤਾਂ ਨੂੰ ਕੁਹਾੜੀਆਂ ਅਤੇ ਹਥੌੜਿਆਂ ਨਾਲ ਭੰਨ ਸੁੱਟਦੇ ਹਨ!
7 তারা তোমার ধর্মধামে আগুন লাগিয়ে দিল, তারা অপবিত্র করল যেখানে তুমি থাক ভেঙে মাটিতে মিশিয়ে দিলো।
ਉਨ੍ਹਾਂ ਨੇ ਤੇਰੇ ਪਵਿੱਤਰ ਸਥਾਨਾਂ ਨੂੰ ਅੱਗ ਲਾਈ ਹੈ, ਉਨ੍ਹਾਂ ਨੇ ਤੇਰੇ ਨਾਮ ਦੇ ਡੇਰੇ ਨੂੰ ਭੋਂ ਤੱਕ ਢਾਹ ਕੇ ਭਰਿਸ਼ਟ ਕੀਤਾ ਹੈ।
8 তারা মনে মনে বলল, “আমরা তাদেরকে ধ্বংস করব,” তারা দেশের মধ্যে ঈশ্বরের সব সমাগমের জায়গা পুড়িয়ে দিয়েছে।
ਉਨ੍ਹਾਂ ਨੇ ਆਪਣੇ ਮਨ ਵਿੱਚ ਆਖਿਆ ਹੈ, ਆਓ, ਅਸੀਂ ਉਨ੍ਹਾਂ ਨੂੰ ਪੂਰੀ ਤਰ੍ਹਾਂ ਹੀ ਦਬਾ ਦੇਈਏ! ਉਨ੍ਹਾਂ ਨੇ ਦੇਸ ਵਿੱਚ ਪਰਮੇਸ਼ੁਰ ਦੇ ਸਾਰੇ ਸਭਾ ਘਰਾਂ ਨੂੰ ਫੂਕ ਸੁੱਟਿਆ ਹੈ।
9 আমরা আমাদের দেখতে পাইনা আর কোনো ঈশ্বরের চিহ্ন কোনো ভাববাদী আর নাই; আমাদের কেউ জানে না, কত দিন আর অবশিষ্ট থাকবে।
ਅਸੀਂ ਹੁਣ ਕੋਈ ਨਿਸ਼ਾਨ ਨਹੀਂ ਵੇਖਦੇ, ਹੁਣ ਕੋਈ ਨਬੀ ਨਹੀਂ ਰਿਹਾ, ਨਾ ਕੋਈ ਸਾਡੇ ਵਿੱਚ ਜਾਣਦਾ ਹੈ ਕਿ ਅਜਿਹਾ ਕਦੋਂ ਤੱਕ ਰਹੇਗਾ।
10 ১০ কতদিন ঈশ্বর, শত্রুরা অপমান করবে? শত্রুরা কি চিরকাল তোমার নাম তুচ্ছ করবে?
੧੦ਕਦੋਂ ਤੱਕ, ਹੇ ਪਰਮੇਸ਼ੁਰ, ਵਿਰੋਧੀ ਨਿੰਦਿਆ ਕਰੇਗਾ? ਭਲਾ, ਵੈਰੀ ਸਦਾ ਤੱਕ ਤੇਰੇ ਨਾਮ ਉੱਤੇ ਕੁਫ਼ਰ ਬਕੇਗਾ?
11 ১১ তুমি তোমার হাত কেন ফিরিয়ে নিলে, তোমার ডান হাত, তোমার পোশাক থেকে ডান হাত বার কর এবং তাদেরকে ধ্বংস কর।
੧੧ਤੂੰ ਆਪਣਾ ਹੱਥ, ਆਪਣਾ ਸੱਜਾ ਹੱਥ ਕਿਉਂ ਰੋਕ ਰੱਖਦਾ ਹੈਂ? ਉਹ ਨੂੰ ਆਪਣੀ ਬਗਲ ਵਿੱਚੋਂ ਕੱਢ ਕੇ ਉਨ੍ਹਾਂ ਦਾ ਅੰਤ ਕਰ!
12 ১২ তবুও ঈশ্বর পুরাকাল থেকে আমার রাজা, পৃথিবীর মধ্যে পরিত্রান কর্তা।
੧੨ਪਰ ਪਰਮੇਸ਼ੁਰ ਪ੍ਰਾਚੀਨ ਕਾਲ ਤੋਂ ਮੇਰਾ ਪਾਤਸ਼ਾਹ ਹੈ, ਉਹ ਧਰਤੀ ਉੱਤੇ ਛੁਟਕਾਰੇ ਦੇ ਕੰਮ ਕਰਦਾ ਆਇਆ ਹੈ।
13 ১৩ তুমি নিজের পরাক্রমে সমুদ্রকে ভাগ করেছিলে, তুমি জলে সমুদ্রের দৈত্যদের মাথা ভেঙে দিয়েছিলে।
੧੩ਤੂੰ ਆਪਣੀ ਸਮਰੱਥਾ ਨਾਲ ਸਮੁੰਦਰ ਨੂੰ ਪਾੜਿਆ ਹੈ, ਪਾਣੀ ਵਿੱਚ ਜਲ ਜੰਤੂਆਂ ਦੇ ਸਿਰ ਤੂੰ ਭੰਨ ਸੁੱਟੇ।
14 ১৪ তুমিই লিবিয়াথনের মাথা চূর্ণ করেছিলে, প্রান্তরের সমস্ত জীবিত প্রানীদের গ্রাস করেছিলে।
੧੪ਤੂੰ ਵੱਡੇ ਸੱਪਾਂ ਦੇ ਸਿਰਾਂ ਨੂੰ ਫ਼ੇਹ ਸੁੱਟਿਆ, ਤੂੰ ਉਹ ਜੰਗਲੀ ਜਾਨਵਰਾਂ ਨੂੰ ਖੁਆਇਆ।
15 ১৫ তুমি ঝরনা এবং নদী জন্য পথ করে ছিলে, তুমি বয়ে যাওয়া নদী শুকিয়ে দিয়েছিলে।
੧੫ਤੂੰ ਸੋਤਾ ਅਤੇ ਨਦੀ ਖੋਲ੍ਹੀ, ਤੂੰ ਬਾਰਾਂ ਮਾਸੀ ਦਰਿਆਵਾਂ ਨੂੰ ਸੁਕਾ ਦਿੱਤਾ।
16 ১৬ দিন তোমার, রাতও তোমার; তুমি স্থাপন করেছ সূর্য্য এবং চন্দ্র।
੧੬ਦਿਨ ਤੇਰਾ ਅਤੇ ਰਾਤ ਵੀ ਤੇਰੀ ਹੈ, ਤੂੰ ਉਜਾਲੇ ਅਤੇ ਸੂਰਜ ਨੂੰ ਕਾਇਮ ਰੱਖਿਆ ਹੈ।
17 ১৭ তুমিই পৃথিবীর সমস্ত সীমা স্থাপন করেছ; তুমি গ্রীষ্মকাল ও শীতকাল করেছ।
੧੭ਤੂੰ ਧਰਤੀ ਦੀਆਂ ਸਾਰੀਆਂ ਹੱਦਾਂ ਨੂੰ ਠਹਿਰਾਇਆ ਹੈ, ਗਰਮੀ ਅਤੇ ਸਿਆਲ ਨੂੰ ਤੂੰ ਹੀ ਬਣਾਇਆ ਹੈ।
18 ১৮ মনে কর, কেমন করে শত্রু তোমাকে অপমান করেছে সদাপ্রভু এবং নির্বোধ লোকেরা তোমার নাম তুচ্ছ করেছে।
੧੮ਹੇ ਯਹੋਵਾਹ, ਤੂੰ ਇਹ ਨੂੰ ਚੇਤੇ ਰੱਖ ਕਿ ਵੈਰੀ ਨੇ ਨਿੰਦਿਆ ਕੀਤੀ, ਅਤੇ ਮੂਰਖ ਲੋਕਾਂ ਨੇ ਤੇਰੇ ਨਾਮ ਉੱਤੇ ਕੁਫ਼ਰ ਬਕਿਆ ਹੈ!
19 ১৯ তোমার ঘুঘুর প্রাণ বন্য পশুকে দিও না; তোমার দুঃখীদের জীবন চিরতরে ভুলো না।
੧੯ਆਪਣੀ ਘੁੱਗੀ ਦੇ ਪ੍ਰਾਣਾਂ ਨੂੰ ਜੰਗਲੀ ਚੌਪਾਏ ਦੇ ਵੱਸ ਵਿੱਚ ਨਾ ਕਰ, ਆਪਣੇ ਮਸਕੀਨਾਂ ਦੀ ਜਾਨ ਨੂੰ ਸਦਾ ਤੱਕ ਨਾ ਵਿਸਾਰ!
20 ২০ সেই নিয়ম মনে রাখ; কারণ পৃথিবীর অন্ধকারময় জায়গা সব অত্যাচারের বসতিতে পূর্ণ।
੨੦ਆਪਣੇ ਨੇਮ ਵੱਲ ਧਿਆਨ ਰੱਖ, ਕਿਉਂ ਜੋ ਧਰਤੀ ਦੇ ਅਨ੍ਹੇਰੇ ਥਾਂ ਅਨ੍ਹੇਰ ਦਿਆਂ ਨਿਵਾਸਾਂ ਨਾਲ ਭਰੇ ਪਏ ਹਨ!
21 ২১ উৎপীড়িত ব্যক্তি যেন লজ্জিত হয়ে ফিরে না যায়; দুঃখী এবং গরিবরা তোমার নামের প্রশংসা করুক।
੨੧ਸਤਾਏ ਹੋਏ ਨੂੰ ਲੱਜਿਆਵਾਨ ਹੋ ਕੇ ਮੁੜਨਾ ਨਾ ਪਵੇ, ਮਸਕੀਨ ਅਤੇ ਕੰਗਾਲ ਤੇਰੇ ਨਾਮ ਦੀ ਉਸਤਤ ਕਰਨ।
22 ২২ উঠ, হে ঈশ্বর, তোমার সুনাম রক্ষা কর; মনে কর, সারা দিন বোকারা তোমাকে কেমন অপমান করে।
੨੨ਹੇ ਪਰਮੇਸ਼ੁਰ, ਉੱਠ, ਆਪਣਾ ਮੁਕੱਦਮਾ ਆਪ ਹੀ ਲੜ, ਚੇਤੇ ਰੱਖ ਕਿ ਮੂਰਖ ਸਾਰਾ ਦਿਨ ਕਿਵੇਂ ਤੇਰੀ ਨਿੰਦਿਆ ਕਰਦਾ ਹੈ!
23 ২৩ ভুলে যেও না তোমার বিপক্ষদের রব বা তাদের গর্জন যারা প্রতিনিয়ত তোমাকে তুচ্ছ করে।
੨੩ਆਪਣੇ ਵਿਰੋਧੀਆਂ ਦੀ ਅਵਾਜ਼ ਨੂੰ ਨਾ ਵਿਸਾਰ, ਤੇਰੇ ਮੁਖਾਲਿਫ਼ਾਂ ਦਾ ਰੌਲ਼ਾ ਨਿੱਤ ਉੱਠਦਾ ਰਹਿੰਦਾ ਹੈ।

< গীতসংহিতা 74 >