< 诗篇 120 >

1 上行(或作登阶,下同)之诗。 我在急难中求告耶和华, 他就应允我。
ਯਾਤਰਾ ਦਾ ਗੀਤ ਆਪਣੀ ਬਿਪਤਾ ਦੇ ਦਿਨ ਮੈਂ ਯਹੋਵਾਹ ਨੂੰ ਪੁਕਾਰਿਆ, ਅਤੇ ਉਸਨੇ ਮੈਨੂੰ ਉੱਤਰ ਦਿੱਤਾ।
2 耶和华啊,求你救我脱离说谎的嘴唇和诡诈的舌头!
ਹੇ ਯਹੋਵਾਹ, ਮੇਰੀ ਜਾਨ ਨੂੰ ਝੂਠੇ ਬੁੱਲ੍ਹਾਂ ਤੋਂ, ਅਤੇ ਛਲੇਡੀ ਜੀਭ ਤੋਂ ਛੁਡਾ ਲੈ!
3 诡诈的舌头啊,要给你什么呢? 要拿什么加给你呢?
ਹੇ ਛਲੇਡੀਏ ਜੀਭੇ, ਤੈਨੂੰ ਕੀ ਦਿੱਤਾ ਜਾਵੇ, ਅਤੇ ਹੋਰ ਤੇਰੇ ਲਈ ਕੀ ਕੀਤਾ ਜਾਵੇ?
4 就是勇士的利箭和罗腾木 的炭火。
ਸੂਰਮੇ ਦੇ ਤਿੱਖੇ ਤੀਰ, ਝਾੜੀ ਦੇ ਅੰਗਿਆਰੇ ਨਾਲ ਉਹ ਤੈਨੂੰ ਸਜ਼ਾ ਦੇਵੇਗਾ!
5 我寄居在米设, 住在基达帐棚之中,有祸了!
ਹਾਏ ਮੈਨੂੰ ਜੋ ਮੈਂ ਮੇਸ਼ੇਕ ਵਿੱਚ ਰਹਿੰਦਾ, ਕਿ ਮੈਂ ਕੇਦਾਰ ਦੇ ਡੇਰਿਆਂ ਵਿੱਚ ਵੱਸਦਾ ਹਾਂ!
6 我与那恨恶和睦的人许久同住。
ਮੇਰੀ ਜਾਨ ਨੂੰ ਮੇਲ ਦੇ ਵੈਰੀ ਨਾਲ ਬਹੁਤ ਸਮੇਂ ਤੱਕ ਵੱਸਣਾ ਪਿਆ।
7 我愿和睦, 但我发言,他们就要争战。
ਮੈਂ ਮੇਲ ਚਾਹੁੰਦਾ ਹਾਂ, ਪਰ ਜਦ ਮੈਂ ਬੋਲਦਾ ਹਾਂ, ਉਹ ਲੜਾਈ ਚਾਹੁੰਦੇ ਹਨ!

< 诗篇 120 >