< Marko 11 >

1 Kad se približe Jeruzalemu, Betfagi i Betaniji, do Maslinske gore, pošalje dva učenika
ਜਦੋਂ ਉਹ ਯਰੂਸ਼ਲਮ ਦੇ ਨੇੜੇ ਜ਼ੈਤੂਨ ਦੇ ਪਹਾੜ ਕੋਲ ਬੈਤਫ਼ਗਾ ਅਤੇ ਬੈਤਅਨੀਆ ਦੇ ਕੋਲ ਪਹੁੰਚੇ, ਤਾਂ ਉਹ ਨੇ ਆਪਣੇ ਚੇਲਿਆਂ ਵਿੱਚੋਂ ਦੋ ਨੂੰ ਇਹ ਕਹਿ ਕੇ ਭੇਜਿਆ,
2 i kaže im: “Hajdete u selo pred vama. Čim u nj uđete, naći ćete privezano magare koje još nitko nije zajahao. Odriješite ga i vodite.
ਕਿ ਉਸ ਪਿੰਡ ਨੂੰ ਜਿਹੜਾ ਤੁਹਾਡੇ ਸਾਹਮਣੇ ਹੈ ਜਾਓ ਅਤੇ ਉਸ ਵਿੱਚ ਵੜਦੇ ਸਾਰ ਇੱਕ ਗਧੀ ਦਾ ਬੱਚਾ ਬੰਨ੍ਹਿਆ ਹੋਇਆ ਵੇਖੋਗੇ, ਜਿਸ ਦੇ ਉੱਤੇ ਕਦੇ ਕੋਈ ਸਵਾਰ ਨਹੀਂ ਹੋਇਆ, ਉਹ ਨੂੰ ਖੋਲ੍ਹ ਲਿਆਓ।
3 Ako vam tko reče: 'Što to radite?' recite: 'Gospodinu treba', i odmah će ga ipak ovamo pustiti.”
ਅਤੇ ਜੇ ਕੋਈ ਤੁਹਾਨੂੰ ਪੁੱਛੇ ਜੋ ਤੁਸੀਂ ਇਹ ਕਿਉਂ ਕਰਦੇ ਹੋ? ਤਾਂ ਆਖਣਾ ਜੋ ਪ੍ਰਭੂ ਨੂੰ ਇਹ ਦੀ ਲੋੜ ਹੈ ਤਾਂ ਉਹ ਝੱਟ ਉਸ ਨੂੰ ਇੱਧਰ ਭੇਜ ਦੇਵੇਗਾ।
4 Otiđoše i nađoše magare privezano uz vrata vani na cesti i odriješe ga.
ਉਹ ਗਏ ਅਤੇ ਗਧੀ ਦੇ ਬੱਚੇ ਨੂੰ ਦਰਵਾਜ਼ੇ ਦੇ ਕੋਲ ਬਾਹਰਲੇ ਪਾਸੇ ਚੌਂਕ ਵਿੱਚ ਬੰਨ੍ਹਿਆ ਹੋਇਆ ਵੇਖਿਆ ਅਤੇ ਉਹ ਨੂੰ ਖੋਲ੍ਹਿਆ।
5 A neki od nazočnih upitaše: “Što radite? Što driješite magare?”
ਅਤੇ ਕਈ ਉਨ੍ਹਾਂ ਵਿੱਚੋਂ ਜਿਹੜੇ ਉੱਥੇ ਖੜੇ ਸਨ ਉਨ੍ਹਾਂ ਨੂੰ ਕਹਿਣ ਲੱਗੇ, ਇਹ ਕੀ ਕਰਦੇ ਹੋ ਜੋ ਗਧੀ ਦੇ ਬੱਚੇ ਨੂੰ ਖੋਲ੍ਹਦੇ ਹੋ?
6 Oni im odvrate kako im reče Isus. I pustiše ih.
ਤਾਂ ਉਨ੍ਹਾਂ ਨੇ ਜਿਵੇਂ ਯਿਸੂ ਨੇ ਆਖਿਆ ਸੀ ਉਨ੍ਹਾਂ ਨੂੰ ਕਹਿ ਦਿੱਤਾ, ਤਦ ਉਨ੍ਹਾਂ ਨੇ ਇਨ੍ਹਾਂ ਨੂੰ ਜਾਣ ਦਿੱਤਾ।
7 I dovedu magare Isusu, prebace preko njega svoje haljine i on zajaha na nj.
ਉਹ ਉਸ ਗਧੀ ਦੇ ਬੱਚੇ ਨੂੰ ਪ੍ਰਭੂ ਯਿਸੂ ਕੋਲ ਲਿਆਏ ਅਤੇ ਆਪਣੇ ਕੱਪੜੇ ਉਸ ਉੱਤੇ ਪਾ ਦਿੱਤੇ ਅਤੇ ਉਹ ਉਸ ਉੱਤੇ ਸਵਾਰ ਹੋਇਆ।
8 Mnogi prostriješe svoje haljine po putu, a drugi narezaše zelenih grana po poljima.
ਤਾਂ ਬਹੁਤਿਆਂ ਨੇ ਆਪਣੇ ਕੱਪੜੇ ਰਾਹ ਵਿੱਚ ਵਿਛਾਏ ਅਤੇ ਕਈਆਂ ਨੇ ਖੇਤਾਂ ਵਿੱਚੋਂ ਹਰੀਆਂ ਟਹਿਣੀਆਂ ਵੱਢ ਕੇ ਵਿਛਾ ਦਿੱਤੀਆਂ।
9 I oni pred njim i oni za njim klicahu: “Hosana! Blagoslovljen Onaj koji dolazi u ime Gospodnje!
ਅਤੇ ਉਹ ਜਿਹੜੇ ਅੱਗੇ ਪਿੱਛੇ ਚੱਲੇ ਜਾਂਦੇ ਸਨ ਉੱਚੀ ਅਵਾਜ਼ ਨਾਲ ਕਹਿੰਦੇ ਸਨ, ਹੋਸੰਨਾ! ਮੁਬਾਰਕ ਉਹ ਜਿਹੜਾ ਪ੍ਰਭੂ ਦੇ ਨਾਮ ਉੱਤੇ ਆਉਂਦਾ ਹੈ!
10 Blagoslovljeno kraljevstvo oca našega Davida koji dolazi! Hosana u visinama!”
੧੦ਮੁਬਾਰਕ ਸਾਡੇ ਪਿਤਾ ਦਾਊਦ ਦਾ ਰਾਜ ਜਿਹੜਾ ਆਉਂਦਾ ਹੈ! ਪਰਮ ਧਾਮ ਵਿੱਚ ਹੋਸੰਨਾ!
11 I uđe u Jeruzalem, u Hram. I sve uokolo razgleda, pa kako već bijaše kasno, pođe s dvanaestoricom u Betaniju.
੧੧ਅਤੇ ਪ੍ਰਭੂ ਯਿਸੂ ਯਰੂਸ਼ਲਮ ਪਹੁੰਚ ਕੇ ਹੈਕਲ ਵਿੱਚ ਆਏ ਅਤੇ ਜਦ ਉਸ ਨੇ ਚਾਰ ਚੁਫ਼ੇਰੇ ਸਭ ਪਾਸੇ ਉੱਤੇ ਨਿਗਾਹ ਮਾਰ ਲਈ ਤਦ ਉਨ੍ਹਾਂ ਬਾਰਾਂ ਦੇ ਨਾਲ ਨਿੱਕਲ ਕੇ ਬੈਤਅਨੀਆ ਨੂੰ ਗਏ ਕਿਉਂ ਜੋ ਸ਼ਾਮ ਹੋ ਗਈ ਸੀ।
12 Sutradan su izlazili iz Betanije, a on ogladnje.
੧੨ਅਗਲੇ ਦਿਨ ਜਦੋਂ ਉਹ ਬੈਤਅਨੀਆ ਤੋਂ ਬਾਹਰ ਆਏ ਤਾਂ ਉਸ ਨੂੰ ਭੁੱਖ ਲੱਗੀ।
13 Ugleda izdaleka lisnatu smokvu i priđe ne bi li na njoj što našao. Ali došavši bliže, ne nađe ništa osim lišća jer ne bijaše vrijeme smokvama.
੧੩ਅਤੇ ਉਹ ਦੂਰੋਂ ਹੰਜ਼ੀਰ ਦਾ ਇੱਕ ਹਰਾ-ਭਰਾ ਰੁੱਖ਼ ਵੇਖ ਕੇ ਉਹ ਦੇ ਨੇੜੇ ਗਏ, ਕੀ ਜਾਣੀਏ ਜੋ ਉਸ ਤੋਂ ਕੁਝ ਲੱਭੇ ਪਰ ਜਦੋਂ ਉਹ ਉਸ ਦੇ ਨੇੜੇ ਆਇਆ ਤਾਂ ਪੱਤਿਆਂ ਤੋਂ ਬਿਨ੍ਹਾਂ ਹੋਰ ਕੁਝ ਨਾ ਪਾਇਆ ਕਿਉਂਕਿ ਹੰਜ਼ੀਰ ਦੀ ਰੁੱਤ ਨਹੀਂ ਸੀ।
14 Tada reče smokvi: “Nitko nikada više ne jeo s tebe!” Čuli su to njegovi učenici. (aiōn g165)
੧੪ਇਸ ਗੱਲ ਦੇ ਕਾਰਨ ਉਸ ਨੇ ਰੁੱਖ਼ ਨੂੰ ਆਖਿਆ, ਕੋਈ ਤੇਰਾ ਫਲ ਫੇਰ ਕਦੇ ਨਾ ਖਾਵੇ ਅਤੇ ਉਹ ਦੇ ਚੇਲਿਆਂ ਨੇ ਇਹ ਸੁਣਿਆ। (aiōn g165)
15 Stignu tako u Jeruzalem. On uđe u Hram i stane izgoniti one koji su prodavali i kupovali u Hramu. Mjenjačima isprevrta stolove i prodavačima golubova klupe.
੧੫ਉਹ ਯਰੂਸ਼ਲਮ ਵਿੱਚ ਆਏ ਅਤੇ ਉਹ ਹੈਕਲ ਵਿੱਚ ਜਾ ਕੇ ਉਨ੍ਹਾਂ ਨੂੰ ਜਿਹੜੇ ਹੈਕਲ ਵਿੱਚ ਵੇਚਦੇ ਅਤੇ ਮੁੱਲ ਲੈਂਦੇ ਸਨ ਉਨ੍ਹਾ ਨੂੰ ਬਾਹਰ ਕੱਢਣ ਲੱਗਾ ਅਤੇ ਸਰਾਫ਼ਾਂ ਦੇ ਤਖ਼ਤਪੋਸ਼ ਅਤੇ ਕਬੂਤਰ ਵੇਚਣ ਵਾਲਿਆਂ ਦੀਆਂ ਚੌਂਕੀਆਂ ਉਲਟਾ ਦਿੱਤੀਆਂ।
16 I ne dopusti da itko išta pronese kroz Hram.
੧੬ਅਤੇ ਕਿਸੇ ਨੂੰ ਹੈਕਲ ਵਿੱਚੋਂ ਦੀ ਬਰਤਨ ਲੈ ਕੇ ਲੰਘਣ ਨਾ ਦਿੱਤਾ।
17 Učio ih je i govorio: “Nije li pisano: Dom će se moj zvati Dom molitve za sve narode? A vi od njega načinili pećinu razbojničku!”
੧੭ਅਤੇ ਉਨ੍ਹਾਂ ਨੂੰ ਇਹ ਕਹਿ ਕੇ ਉਪਦੇਸ਼ ਦਿੱਤਾ, ਕੀ ਇਹ ਨਹੀਂ ਲਿਖਿਆ ਹੈ ਜੋ ਮੇਰਾ ਘਰ ਸਾਰਿਆਂ ਲੋਕਾਂ ਲਈ ਪ੍ਰਾਰਥਨਾ ਦਾ ਘਰ ਕਹਾਵੇਗਾ? ਪਰ ਤੁਸੀਂ ਉਹ ਨੂੰ ਡਾਕੂਆਂ ਦਾ ਅੱਡਾ ਬਣਾ ਛੱਡਿਆ ਹੈ!
18 Kada su za to dočuli glavari svećenički i pismoznanci, tražili su kako da ga pogube. Uistinu, bojahu ga se jer je sav narod bio očaran njegovim naukom.
੧੮ਮੁੱਖ ਜਾਜਕ ਅਤੇ ਉਪਦੇਸ਼ਕ ਇਹ ਸੁਣ ਕੇ ਇਸ ਗੱਲ ਦੇ ਪਿੱਛੇ ਲੱਗੇ ਕਿ ਉਹ ਦਾ ਕਿਵੇਂ ਨਾਸ ਕਰੀਏ ਕਿਉਂਕਿ ਉਹ ਉਸ ਤੋਂ ਡਰਦੇ ਸਨ ਇਸ ਲਈ ਜੋ ਸਭ ਲੋਕ ਉਸ ਦੇ ਉਪਦੇਸ਼ ਤੋਂ ਹੈਰਾਨ ਰਹਿ ਗਏ ਸਨ।
19 A kad se uvečerilo, izlazili su iz grada.
੧੯ਅਤੇ ਹਰ ਦਿਨ, ਸ਼ਾਮ ਹੁੰਦਿਆਂ ਹੀ ਪ੍ਰਭੂ ਯਿਸੂ ਨਗਰੋਂ ਬਾਹਰ ਜਾਂਦੇ ਹੁੰਦੇ ਸਨ।
20 Kad su ujutro prolazili mimo one smokve, opaze da je usahla do korijena.
੨੦ਸਵੇਰ ਨੂੰ ਜਦੋਂ ਉਹ ਉੱਧਰ ਦੀ ਲੰਘੇ ਤਾਂ ਉਨ੍ਹਾਂ ਨੇ ਵੇਖਿਆ ਜੋ ਉਹ ਹੰਜ਼ੀਰ ਦਾ ਰੁੱਖ਼ ਜੜ੍ਹੋਂ ਸੁੱਕ ਗਿਆ ਹੈ।
21 Petar se prisjeti pa će Isusu: “Učitelju, pogledaj! Smokva koju si prokleo usahnu.”
੨੧ਤਦ ਪਤਰਸ ਨੇ ਚੇਤੇ ਕਰ ਕੇ ਉਹ ਨੂੰ ਆਖਿਆ, ਗੁਰੂ ਜੀ ਵੇਖ, ਇਹ ਹੰਜ਼ੀਰ ਦਾ ਰੁੱਖ਼ ਜਿਹ ਨੂੰ ਤੁਸੀਂ ਸਰਾਪ ਦਿੱਤਾ ਸੀ, ਸੁੱਕ ਗਿਆ ਹੈ!
22 Isus im odvrati: “Imajte vjeru Božju.
੨੨ਪ੍ਰਭੂ ਯਿਸੂ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਪਰਮੇਸ਼ੁਰ ਉੱਤੇ ਵਿਸ਼ਵਾਸ ਰੱਖੋ।
23 Zaista, kažem vam, rekne li tko ovoj gori: 'Digni se i baci u more!' i u srcu svome ne posumnja, nego vjeruje da će se dogoditi to što kaže - doista, bit će mu!
੨੩ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜੋ ਕੋਈ ਇਸ ਪਹਾੜ ਨੂੰ ਕਹੇ, ਉੱਠ ਅਤੇ ਸਮੁੰਦਰ ਵਿੱਚ ਜਾ ਪਉ ਅਤੇ ਆਪਣੇ ਮਨ ਵਿੱਚ ਭਰਮ ਨਾ ਕਰੇ ਪਰ ਵਿਸ਼ਵਾਸ ਕਰੇ, ਕਿ ਜਿਹੜੀਆਂ ਗੱਲਾਂ ਮੈਂ ਆਖਦਾ ਹਾਂ ਉਹ ਹੁੰਦੀਆਂ ਹਨ, ਤਾਂ ਉਹ ਦੇ ਲਈ ਹੋ ਜਾਵੇਗਾ।
24 Stoga vam kažem: Sve što god zamolite i zaištete, vjerujte da ste postigli i bit će vam!
੨੪ਇਸ ਲਈ ਮੈਂ ਤੁਹਾਨੂੰ ਆਖਦਾ ਹਾਂ ਕਿ ਸਭ ਕੁਝ ਤੁਸੀਂ ਪ੍ਰਾਰਥਨਾ ਕਰ ਕੇ ਮੰਗੋ ਵਿਸ਼ਵਾਸ ਕਰੋ ਜੋ ਸਾਨੂੰ ਮਿਲ ਗਿਆ, ਤਾਂ ਤੁਹਾਨੂੰ ਮਿਲੇਗਾ।
25 No kad ustanete na molitvu, otpustite ako što imate protiv koga da i vama Otac vaš, koji je na nebesima, otpusti vaše prijestupke.”
੨੫ਜਦ ਕਦੇ ਤੁਸੀਂ ਖੜ੍ਹ ਕੇ ਪ੍ਰਾਰਥਨਾ ਕਰਦੇ ਹੋ, ਜੇ ਤੁਹਾਡਾ ਕਿਸੇ ਨਾਲ ਵਿਰੋਧ ਹੋਵੇ ਤਾਂ ਉਹ ਨੂੰ ਮਾਫ਼ ਕਰੋ ਤਾਂ ਜੋ ਤੁਹਾਡਾ ਪਿਤਾ ਵੀ ਜਿਹੜਾ ਸਵਰਗ ਵਿੱਚ ਹੈ, ਤੁਹਾਡਿਆਂ ਅਪਰਾਧਾਂ ਨੂੰ ਮਾਫ਼ ਕਰੇ।
੨੬ਪਰ ਜੇ ਤੁਸੀਂ ਮਾਫ਼ ਨਾ ਕਰੋ, ਤਾਂ ਤੁਹਾਡਾ ਪਿਤਾ ਵੀ ਜੋ ਸਵਰਗ ਵਿੱਚ ਹੈ, ਤੁਹਾਡੇ ਅਪਰਾਧ ਮਾਫ਼ ਨਹੀਂ ਕਰੇਗਾ।
27 I dođu opet u Jeruzalem. Dok je obilazio Hramom, dođu k njemu glavari svećenički, pismoznanci i starješine.
੨੭ਉਹ ਫੇਰ ਯਰੂਸ਼ਲਮ ਵਿੱਚ ਆਏ ਅਤੇ ਜਦ ਪ੍ਰਭੂ ਯਿਸੂ ਹੈਕਲ ਵਿੱਚ ਟਹਿਲ ਰਹੇ ਸਨ, ਤਦ ਮੁੱਖ ਜਾਜਕ ਅਤੇ ਉਪਦੇਸ਼ਕ ਅਤੇ ਬਜ਼ੁਰਗ ਉਹ ਦੇ ਕੋਲ ਆਏ।
28 I govorahu mu: “Kojom vlašću to činiš? Ili tko ti dade tu vlast da to činiš?”
੨੮ਅਤੇ ਉਸ ਨੂੰ ਕਿਹਾ, ਤੂੰ ਕਿਹੜੇ ਅਧਿਕਾਰ ਨਾਲ ਇਹ ਕੰਮ ਕਰਦਾ ਹੈਂ? ਜਾਂ ਇਹ ਕੰਮ ਕਰਨ ਦਾ ਕਿਸ ਨੇ ਤੈਨੂੰ ਅਧਿਕਾਰ ਦਿੱਤਾ?
29 A Isus im reče: “Jedno ću vas upitati. Odgovorite mi, pa ću vam kazati kojom vlašću ovo činim.
੨੯ਯਿਸੂ ਨੇ ਉਨ੍ਹਾਂ ਨੂੰ ਆਖਿਆ, ਮੈਂ ਵੀ ਤੁਹਾਨੂੰ ਇੱਕ ਗੱਲ ਪੁੱਛਦਾ ਹਾਂ। ਤੁਸੀਂ ਮੈਨੂੰ ਉੱਤਰ ਦਿਓ ਤਾਂ ਮੈਂ ਤੁਹਾਨੂੰ ਦੱਸਾਂਗਾ ਜੋ ਕਿਹੜੇ ਅਧਿਕਾਰ ਨਾਲ ਇਹ ਕੰਮ ਕਰਦਾ ਹਾਂ।
30 Krst Ivanov bijaše li od Neba ili od ljudi? Odgovorite mi!”
੩੦ਯੂਹੰਨਾ ਦਾ ਬਪਤਿਸਮਾ ਸਵਰਗ ਵੱਲੋਂ ਸੀ ਜਾਂ ਮਨੁੱਖਾਂ ਵੱਲੋਂ? ਮੈਨੂੰ ਉੱਤਰ ਦਿਓ!
31 A oni umovahu među sobom: “Reknemo li 'od Neba', odvratit će 'Zašto mu dakle ne povjerovaste?'
੩੧ਤਦ ਉਨ੍ਹਾਂ ਆਪੋ ਵਿੱਚ ਵਿਚਾਰ ਕਰ ਕੇ ਕਿਹਾ, ਜੇ ਅਸੀਂ ਆਖੀਏ ਸਵਰਗ ਵੱਲੋਂ ਤਾਂ ਉਹ ਕਹੇਗਾ ਫੇਰ ਤੁਸੀਂ ਉਸ ਉੱਤੇ ਵਿਸ਼ਵਾਸ ਕਿਉਂ ਨਾ ਕੀਤਾ?
32 Nego, da reknemo 'od ljudi!'” - Bojahu se mnoštva. Ta svi Ivana smatrahu doista prorokom.
੩੨ਪਰ ਜੇ ਅਸੀਂ ਆਖੀਏ ਮਨੁੱਖਾਂ ਵੱਲੋਂ ਤਾਂ ਉਹ ਲੋਕਾਂ ਕੋਲੋਂ ਡਰਦੇ ਸਨ, ਕਿਉਂ ਜੋ ਸਾਰੇ ਯੂਹੰਨਾ ਨੂੰ ਮੰਨਦੇ ਸਨ ਜੋ ਉਹ ਸੱਚ-ਮੁੱਚ ਨਬੀ ਹੈ।
33 I odgovore Isusu: “Ne znamo.” A Isus će im: “Ni ja vama neću kazati kojom vlašću ovo činim.”
੩੩ਤਦ ਉਨ੍ਹਾਂ ਨੇ ਯਿਸੂ ਨੂੰ ਉੱਤਰ ਦਿੱਤਾ, ਅਸੀਂ ਨਹੀਂ ਜਾਣਦੇ। ਫੇਰ ਯਿਸੂ ਨੇ ਉਨ੍ਹਾਂ ਨੂੰ ਕਿਹਾ, ਮੈਂ ਵੀ ਤੁਹਾਨੂੰ ਨਹੀਂ ਦੱਸਾਂਗਾ ਜੋ ਕਿਹੜੇ ਅਧਿਕਾਰ ਨਾਲ ਮੈਂ ਇਹ ਕੰਮ ਕਰਦਾ ਹਾਂ।

< Marko 11 >