< Efezským 2 >

1 I vás obživil mrtvé v vinách a hříších,
ਉਹ ਨੇ ਤੁਹਾਨੂੰ ਵੀ ਜਿਉਂਦਾ ਕੀਤਾ, ਜਿਹੜੇ ਆਪਣੇ ਪਾਪਾਂ ਅਤੇ ਅਪਰਾਧਾਂ ਦੇ ਕਾਰਨ ਮਰੇ ਹੋਏ ਸਨ!
2 V nichž jste někdy chodili podlé obyčeje světa tohoto, a podlé knížete mocného v povětří, ducha toho, kterýž nyní dělá v synech zpoury. (aiōn g165)
ਜਿਨ੍ਹਾਂ ਦੇ ਵਿੱਚ ਤੁਸੀਂ ਇਸ ਸੰਸਾਰ ਦੀ ਰੀਤੀ ਅਨੁਸਾਰ ਹਵਾਈ ਇਖ਼ਤਿਆਰ ਦੇ ਸਰਦਾਰ ਦੇ ਅਰਥਾਤ ਉਸ ਆਤਮਾ ਦੇ ਅਨੁਸਾਰ ਅੱਗੇ ਚਲਦੇ ਸੀ, ਜਿਹੜੀ ਹੁਣ ਅਣ-ਆਗਿਆਕਾਰੀ ਦੇ ਪੁੱਤਰਾਂ ਵਿੱਚ ਕੰਮ ਕਰਦੀ ਹੈ! (aiōn g165)
3 Mezi nimiž i my všickni obcovali jsme někdy v žádostech těla svého, činivše to, což se líbilo tělu a mysli, a byli jsme z přirození synové hněvu jako i jiní.
ਉਹਨਾਂ ਵਿੱਚ ਅਸੀਂ ਸਾਰੇ ਪਹਿਲਾਂ ਆਪਣੇ ਸਰੀਰ ਦੀ ਕਾਮਨਾ ਵਿੱਚ ਦਿਨ ਗੁਜਾਰਦੇ, ਸਰੀਰਕ ਅਤੇ ਮਨ ਦੀ ਇਛਾਵਾਂ ਨੂੰ ਪੂਰਾ ਕਰਦੇ ਸੀ ਅਤੇ ਦੂਜਿਆਂ ਦੀ ਤਰ੍ਹਾਂ ਸੁਭਾਅ ਤੋਂ ਕ੍ਰੋਧ ਦੀ ਸੰਤਾਨ ਸੀ!
4 Ale Bůh, bohatý jsa v milosrdenství pro velikou lásku svou, kterouž zamiloval nás,
ਪਰੰਤੂ ਪਰਮੇਸ਼ੁਰ ਨੇ ਜਿਹੜਾ ਦਯਾ ਦਾ ਧਨੀ ਹੈ ਆਪਣੇ ਉਸ ਵੱਡੇ ਪਿਆਰ ਕਰਕੇ ਜਿਸ ਤੋਂ ਉਹ ਨੇ ਸਾਡੇ ਨਾਲ ਪਿਆਰ ਕੀਤਾ!
5 Také i nás, když jsme mrtví byli v hříších, obživil spolu s Kristem, (milostí spaseni jste, )
ਜਦੋਂ ਅਸੀਂ ਅਪਰਾਧਾਂ ਦੇ ਕਾਰਨ ਮੁਰਦੇ ਹੀ ਸੀ ਤਦੋਂ ਸਾਨੂੰ ਮਸੀਹ ਦੇ ਨਾਲ ਜਿਵਾਲਿਆ, ਕਿਰਪਾ ਤੋਂ ਹੀ ਤੁਸੀਂ ਬਚਾਏ ਗਏ ਹੋ!
6 A spolu s ním vzkřísil, i posadil na nebesích v Kristu Ježíši,
ਅਤੇ ਪਰਮੇਸ਼ੁਰ ਨੇ ਸਾਨੂੰ ਉਸ ਦੇ ਨਾਲ ਉੱਠਾਇਆ ਅਤੇ ਸਾਨੂੰ ਮਸੀਹ ਯਿਸੂ ਵਿੱਚ ਸਵਰਗੀ ਥਾਵਾਂ ਉੱਤੇ ਉਸ ਦੇ ਨਾਲ ਬਿਠਾਇਆ!
7 Aby ukázal v věku budoucím nepřevýšené bohatství milosti své, z dobroty své k nám v Kristu Ježíši. (aiōn g165)
ਕਿ ਉਸ ਦਿਆਲਗੀ ਨਾਲ ਜੋ ਮਸੀਹ ਯਿਸੂ ਵਿੱਚ ਸਾਡੇ ਉੱਤੇ ਹੈ ਉਹ ਆਉਣ ਵਾਲਿਆਂ ਯੁੱਗਾਂ ਵਿੱਚ ਆਪਣੀ ਕਿਰਪਾ ਦਾ ਬੇਹੱਦ ਧਨ ਪਰਗਟ ਕਰੇ! (aiōn g165)
8 Nebo milostí spaseni jste skrze víru, (a to ne sami z sebe, darť jest to Boží, )
ਕਿਉਂ ਜੋ ਤੁਸੀਂ ਕਿਰਪਾ ਤੋਂ ਵਿਸ਼ਵਾਸ ਦੇ ਰਾਹੀਂ ਬਚਾਏ ਗਏ ਅਤੇ ਇਹ ਤੁਹਾਡੀ ਵੱਲੋਂ ਨਹੀਂ, ਇਹ ਪਰਮੇਸ਼ੁਰ ਦੀ ਦਾਤ ਹੈ!
9 Ne z skutků, aby se někdo nechlubil.
ਇਹ ਕਰਮਾਂ ਤੋਂ ਨਹੀਂ ਅਜਿਹਾ ਨਾ ਹੋਵੇ ਕਿ ਕੋਈ ਘਮੰਡ ਕਰੇ!
10 Jsme zajisté jeho dílo, jsouce stvořeni v Kristu Ježíši k skutkům dobrým, kteréž Bůh připravil, abychom v nich chodili.
੧੦ਕਿਉਂ ਜੋ ਅਸੀਂ ਉਸ ਦੀ ਰਚਨਾ ਹਾਂ ਜਿਹੜੇ ਮਸੀਹ ਯਿਸੂ ਵਿੱਚ ਭਲੇ ਕੰਮਾਂ ਲਈ ਰਚੇ ਗਏ ਜੋ ਪਰਮੇਸ਼ੁਰ ਨੇ ਪਹਿਲਾਂ ਹੀ ਤਿਆਰ ਕੀਤੇ ਸਨ ਕਿ ਅਸੀਂ ਉਨ੍ਹਾਂ ਵਿੱਚ ਲੱਗੇ ਰਹੀਏ!
11 Protož pamatujte, že vy někdy pohané podlé těla, kteříž jste slouli neobřízka od těch, kteříž slouli obřízka na těle, kteráž se působí rukama,
੧੧ਇਸ ਲਈ ਚੇਤੇ ਕਰੋ ਕਿ ਅੱਗੇ ਤੁਸੀਂ ਸਰੀਰ ਦੇ ਅਨੁਸਾਰ ਪਰਾਈਆਂ ਕੌਮਾਂ ਦੇ ਲੋਕ ਸੀ ਅਤੇ ਉਨ੍ਹਾਂ ਤੋਂ ਜਿਹਨਾਂ ਦੀ ਸੁੰਨਤ ਸਰੀਰ ਵਿੱਚ ਹੱਥਾਂ ਨਾਲ ਕੀਤੀ ਹੋਈ ਹੈ ਅਸੁੰਨਤੀ ਅਖਵਾਉਂਦੇ ਸੀ!
12 Vy jste byli onoho času bez Krista, odcizení od společnosti Izraele, a cizí od úmluv zaslíbení, naděje nemající, a bez Boha na světě.
੧੨ਨਾਲੇ ਤੁਸੀਂ ਉਸ ਸਮੇਂ ਮਸੀਹ ਤੋਂ ਵੱਖਰੇ, ਇਸਰਾਏਲ ਦੀ ਪਰਜਾ ਤੋਂ ਅਲੱਗ ਕੀਤੇ ਹੋਏ, ਬਚਨ ਦੇ ਵਾਅਦਿਆਂ ਤੋਂ ਬਾਹਰ, ਬਿਨ੍ਹਾਂ ਆਸ ਅਤੇ ਸੰਸਾਰ ਵਿੱਚ ਪਰਮੇਸ਼ੁਰ ਤੋਂ ਰਹਿਤ ਸੀ!
13 Ale nyní v Kristu Ježíši vy, kteříž jste někdy byli dalecí, blízcí učiněni jste skrze krev Kristovu.
੧੩ਪਰ ਹੁਣ ਮਸੀਹ ਯਿਸੂ ਵਿੱਚ ਤੁਸੀਂ ਜੋ ਪਹਿਲਾਂ ਦੂਰ ਸੀ, ਮਸੀਹ ਦੇ ਲਹੂ ਦੇ ਦੁਆਰਾ ਨੇੜੇ ਕੀਤੇ ਗਏ ਹੋ!
14 Nebo onť jest pokoj náš, kterýž učinil oboje jedno, zbořiv hradbu dělící na různo,
੧੪ਕਿਉਂ ਜੋ ਉਹ ਸਾਡਾ ਮਿਲਾਪ ਹੈ, ਜਿਸ ਨੇ ਯਹੂਦੀ ਅਤੇ ਪਰਾਈਆਂ ਕੌਮਾਂ ਨੂੰ ਇੱਕ ਕੀਤਾ ਅਤੇ ਸਰੀਰ ਵਿੱਚ ਵੈਰ-ਵਿਰੋਧ ਵਾਲੀ ਜੁਦਾਈ ਦੀ ਕੰਧ ਨੂੰ ਢਾਹ ਦਿੱਤਾ!
15 A nepřátelství, totiž zákon přikázaní v ustanoveních, vyprázdniv skrze tělo své, aby ty oboje vzdělal v samém sobě v jednoho nového člověka, tak čině pokoj,
੧੫ਅਤੇ ਬਿਵਸਥਾ ਨੂੰ ਬਿਧੀਆਂ ਅਤੇ ਕਨੂੰਨਾਂ ਸਮੇਤ ਮਿਟਾ ਦਿੱਤਾ ਤਾਂ ਜੋ ਦੋਹਾਂ ਤੋਂ ਆਪਣੇ ਵਿੱਚ ਇੱਕ ਨਵੇਂ ਮਨੁੱਖ ਦੀ ਰਚਨਾ ਕਰਕੇ ਮੇਲ-ਮਿਲਾਪ ਕਰਾਇਆ!
16 A v mír uvodě oboje v jenom těle Bohu skrze kříž, vyhladiv nepřátelství skrze něj.
੧੬ਅਤੇ ਸਲੀਬ ਦੇ ਰਾਹੀਂ ਵੈਰ-ਵਿਰੋਧ ਦਾ ਨਾਸ ਕਰਕੇ ਉਸੇ ਰਾਹੀਂ ਦੋਹਾਂ ਨੂੰ ਇੱਕ ਸਰੀਰ ਬਣਾ ਕੇ ਪਰਮੇਸ਼ੁਰ ਨਾਲ ਮੇਲ ਕਰਾਵੇ!
17 A přišed, zvěstoval pokoj vám, dalekým i blízkým.
੧੭ਅਤੇ ਉਸ ਨੇ ਆਣ ਕੇ ਤੁਹਾਨੂੰ ਜਿਹੜੇ ਦੂਰ ਸਨ, ਉਨ੍ਹਾਂ ਨੂੰ ਜਿਹੜੇ ਨੇੜੇ ਸਨ ਦੋਵਾਂ ਨੂੰ ਮੇਲ-ਮਿਲਾਪ ਦੀ ਖੁਸ਼ਖਬਰੀ ਸੁਣਾਈ!
18 Neboť skrze něho obojí máme přístup v jednom Duchu k Otci.
੧੮ਕਿਉਂ ਜੋ ਉਸੇ ਦੇ ਦੁਆਰਾ ਇੱਕੋ ਆਤਮਾ ਵਿੱਚ ਪਿਤਾ ਵੱਲ ਸਾਡੇ ਦੋਵਾਂ ਦੀ ਪਹੁੰਚ ਹੁੰਦੀ ਹੈ!
19 Aj, již tedy nejste hosté a příchozí, ale spoluměšťané svatých a domácí Boží,
੧੯ਸੋ ਹੁਣ ਤੋਂ ਤੁਸੀਂ ਪਰਾਏ ਅਤੇ ਪਰਦੇਸੀ ਨਹੀਂ ਸਗੋਂ ਸੰਤਾਂ ਦੇ ਵਤਨੀ ਅਤੇ ਪਰਮੇਸ਼ੁਰ ਦੇ ਘਰਾਣੇ ਦੇ ਹੋ!
20 Vzdělaní na základ apoštolský a prorocký, kdež jest gruntovní úhelný kámen sám Ježíš Kristus,
੨੦ਅਤੇ ਰਸੂਲਾਂ ਅਤੇ ਨਬੀਆਂ ਦੀ ਨੀਂਹ ਉੱਤੇ ਬਣਾਏ ਗਏ ਹੋ ਜਿਹ ਦੇ ਖੂੰਜੇ ਦਾ ਪੱਥਰ ਆਪ ਮਸੀਹ ਯਿਸੂ ਹੈ!
21 Na němž všecko stavení příslušně vzdělané roste v chrám svatý v Pánu.
੨੧ਜਿਹ ਦੇ ਵਿੱਚ ਸਾਰੀ ਇਮਾਰਤ ਇੱਕ ਸੰਗ ਜੁੜ ਕੇ ਪ੍ਰਭੂ ਵਿੱਚ ਪਵਿੱਤਰ ਹੈਕਲ ਬਣਦੀ ਜਾਂਦੀ ਹੈ।
22 Na kterémž i vy spolu vzděláváte se v příbytek Boží, v Duchu svatém.
੨੨ਜਿਸ ਵਿੱਚ ਤੁਸੀਂ ਵੀ ਆਤਮਾ ਰਾਹੀਂ ਪਰਮੇਸ਼ੁਰ ਦਾ ਭਵਨ ਹੋਣ ਲਈ ਇੱਕ ਸੰਗ ਬਣਾਏ ਜਾਂਦੇ ਹੋ ।

< Efezským 2 >