< Salme 54 >

1 (Til sangmesteren. Med strengespil. En maskil af David, da zifitterne kom og sagde til Saul: "David har skjult sig hos os".) Frels mig o Gud, ved dit navn og skaf mig min ret ved din Vælde,
ਪ੍ਰਧਾਨ ਵਜਾਉਣ ਵਾਲੇ ਦੇ ਲਈ ਦਾਊਦ ਦਾ ਤਾਰ ਵਾਲੇ ਵਾਜਿਆਂ ਨਾਲ ਭਜਨ, ਜਦੋਂ ਜ਼ੀਫੀਆਂ ਨੇ ਆ ਕੇ ਸ਼ਾਊਲ ਨੂੰ ਕਿਹਾ, “ਕੀ ਦਾਊਦ ਸਾਡੇ ਵਿੱਚ ਲੁਕਿਆ ਨਹੀਂ ਰਹਿੰਦਾ?” ਹੇ ਪਰਮੇਸ਼ੁਰ, ਆਪਣੇ ਨਾਮ ਤੋਂ ਮੈਨੂੰ ਬਚਾ, ਅਤੇ ਆਪਣੀ ਸਮਰੱਥਾ ਨਾਲ ਮੇਰਾ ਨਿਆਂ ਕਰ!
2 hør, o Gud, min Bøn, lyt til min Munds Ord!
ਹੇ ਪਰਮੇਸ਼ੁਰ, ਮੇਰੀ ਪ੍ਰਾਰਥਨਾ ਸੁਣ, ਅਤੇ ਮੇਰੇ ਮੂੰਹ ਦੀਆਂ ਗੱਲਾਂ ਉੱਤੇ ਕੰਨ ਲਾ,
3 Thi frække står op imod mig, Voldsmænd vil tage mit Liv; Gud har de ikke for Øje. (Sela)
ਕਿਉਂ ਜੋ ਘਮੰਡੀ ਮੇਰੇ ਵਿਰੁੱਧ ਉੱਠੇ ਹਨ, ਅਤੇ ਜ਼ਾਲਮ ਮੇਰੀ ਜਾਨ ਦੇ ਗਾਹਕ ਹੋਏ, ਉਨ੍ਹਾਂ ਨੇ ਪਰਮੇਸ਼ੁਰ ਨੂੰ ਆਪਣੇ ਸਨਮੁਖ ਨਹੀਂ ਰੱਖਿਆ। ਸਲਹ।
4 Se, min Hjælper er Gud, Herren støtter min Sjæl!
ਵੇਖੋ, ਪਰਮੇਸ਼ੁਰ ਮੇਰਾ ਸਹਾਇਕ ਹੈ, ਪ੍ਰਭੂ ਮੇਰੀ ਜਾਨ ਦਾ ਸੰਭਾਲੂ ਹੈ।
5 Det onde vende sig mod mine Fjender, udryd dem i din Trofasthed!
ਇਹ ਬੁਰਿਆਈ ਮੇਰੇ ਘਾਤੀਆਂ ਉੱਤੇ ਉਹ ਮੋੜ ਦੇਵੇਗਾ, ਆਪਣੀ ਸਚਿਆਈ ਨਾਲ ਉਨ੍ਹਾਂ ਨੂੰ ਮੁਕਾ ਦੇ!
6 Da vil jeg frivilligt ofre til dig, prise dit Navn, o HERRE, thi det er godt;
ਖੁਸ਼ੀ ਦੀ ਭੇਟ ਮੈਂ ਤੇਰੇ ਲਈ ਚੜ੍ਹਾਵਾਂਗਾ, ਹੇ ਯਹੋਵਾਹ, ਮੈਂ ਤੇਰੇ ਨਾਮ ਦਾ ਧੰਨਵਾਦ ਕਰਾਂਗਾ, ਕਿਉਂ ਜੋ ਉਹ ਭਲਾ ਹੈ।
7 thi det frier mig ud af al Nød; mit Øje skuer med Fryd mine Fjender!
ਉਹ ਨੇ ਤਾਂ ਸਾਰੇ ਦੁੱਖ ਤੋਂ ਮੈਨੂੰ ਛੁਡਾਇਆ ਹੈ, ਅਤੇ ਮੇਰੀ ਅੱਖ ਨੇ ਮੇਰੇ ਵੈਰੀਆਂ ਉੱਤੇ ਵੇਖ ਲਿਆ ਹੈ!

< Salme 54 >