< 1 Thessalonians 5 >

1 But concerning the times and the seasons, brethren, ye have no need that ye should be written to,
ਪਰ ਹੇ ਭਰਾਵੋ, ਤੁਹਾਡੇ ਲਈ ਸਮਿਆਂ ਅਤੇ ਮੌਸਮਾਂ ਬਾਰੇ ਕੁਝ ਵੀ ਲਿਖਣ ਦੀ ਜ਼ਰੂਰਤ ਨਹੀਂ।
2 for ye know perfectly well yourselves, that the day of [the] Lord so comes as a thief by night.
ਕਿਉਂਕਿ ਤੁਸੀਂ ਆਪ ਚੰਗੀ ਤਰ੍ਹਾਂ ਜਾਣਦੇ ਹੋ ਕਿ ਪ੍ਰਭੂ ਦਾ ਦਿਨ ਇਸ ਤਰ੍ਹਾਂ ਆਵੇਗਾ, ਜਿਸ ਤਰ੍ਹਾਂ ਰਾਤ ਨੂੰ ਚੋਰ ਆਉਂਦਾ ਹੈ।
3 When they may say, Peace and safety, then sudden destruction comes upon them, as travail upon her that is with child; and they shall in no wise escape.
ਜਦ ਲੋਕ ਆਖਦੇ ਹੋਣਗੇ ਕਿ ਅਮਨ ਚੈਨ ਅਤੇ ਸੁੱਖ-ਸਾਂਦ ਹੈ ਤਦ ਜਿਵੇਂ ਗਰਭਵਤੀ ਇਸਤ੍ਰੀ ਨੂੰ ਪੀੜਾਂ ਲੱਗਦੀਆਂ ਹਨ ਤਿਵੇਂ ਉਨ੍ਹਾਂ ਦਾ ਅਚਾਨਕ ਨਾਸ ਹੋ ਜਾਵੇਗਾ ਅਤੇ ਉਹ ਕਦੀ ਨਾ ਬਚਣਗੇ।
4 But ye, brethren, are not in darkness, that the day should overtake you as a thief:
ਪਰ ਹੇ ਭਰਾਵੋ, ਤੁਸੀਂ ਹਨ੍ਹੇਰੇ ਵਿੱਚ ਨਹੀਂ ਹੋ ਜੋ ਤੁਹਾਡੇ ਉੱਤੇ ਉਹ ਦਿਨ ਚੋਰ ਵਾਗੂੰ ਆ ਪਵੇ।
5 for all ye are sons of light and sons of day; we are not of night nor of darkness.
ਕਿਉਂ ਜੋ ਤੁਸੀਂ ਸਾਰੇ ਚਾਨਣ ਅਤੇ ਦਿਨ ਦੀ ਸੰਤਾਨ ਹੋ। ਅਸੀਂ ਰਾਤ ਦੇ ਨਹੀਂ, ਨਾ ਹੀ ਹਨ੍ਹੇਰੇ ਦੇ ਹਾਂ।
6 So then do not let us sleep as the rest do, but let us watch and be sober;
ਸੋ ਇਸ ਲਈ ਅਸੀਂ ਹੋਰਨਾਂ ਵਾਂਗੂੰ ਨਾ ਸੌਂਈਏ ਸਗੋਂ ਜਾਗਦੇ ਅਤੇ ਸੁਚੇਤ ਰਹੀਏ।
7 for they that sleep sleep by night, and they that drink drink by night;
ਕਿਉਂਕਿ ਜਿਹੜੇ ਸੌਂਦੇ ਹਨ ਉਹ ਰਾਤ ਨੂੰ ਹੀ ਸੌਂਦੇ ਹਨ ਅਤੇ ਜਿਹੜੇ ਲੋਕ ਸ਼ਰਾਬ ਨਾਲ ਬਦਮਸਤ ਹੁੰਦੇ ਹਨ ਉਹ ਰਾਤ ਨੂੰ ਹੀ ਹੁੰਦੇ ਹਨ।
8 but we being of [the] day, let us be sober, putting on [the] breastplate of faith and love, and as helmet [the] hope of salvation;
ਪਰ ਅਸੀਂ ਜਦੋਂ ਦਿਨ ਵਾਲੇ ਹਾਂ ਤਾਂ ਵਿਸ਼ਵਾਸ ਅਤੇ ਪਿਆਰ ਨੂੰ ਸੁਰੱਖਿਆ ਵੱਜੋਂ ਪਹਿਨਣਾ ਅਤੇ ਮੁਕਤੀ ਦੀ ਆਸ ਨੂੰ ਸਿਰ ਦੇ ਟੋਪ ਦੀ ਥਾਂ ਪਹਿਨ ਕੇ ਸੁਚੇਤ ਰਹੀਏ।
9 because God has not set us for wrath, but for obtaining salvation through our Lord Jesus Christ,
ਕਿਉਂ ਜੋ ਪਰਮੇਸ਼ੁਰ ਨੇ ਸਾਨੂੰ ਕ੍ਰੋਧ ਦੇ ਲਈ ਨਹੀਂ, ਸਗੋਂ ਇਸ ਲਈ ਠਹਿਰਾਇਆ ਕਿ ਅਸੀਂ ਆਪਣੇ ਪ੍ਰਭੂ ਯਿਸੂ ਮਸੀਹ ਦੇ ਰਾਹੀਂ ਮੁਕਤੀ ਨੂੰ ਪ੍ਰਾਪਤ ਕਰੀਏ।
10 who has died for us, that whether we may be watching or sleep, we may live together with him.
੧੦ਜਿਹੜਾ ਸਾਡੇ ਲਈ ਮਰਿਆ, ਤਾਂ ਕਿ ਅਸੀਂ ਭਾਵੇਂ ਜਾਗਦੇ ਜਾਂ ਸੁੱਤੇ ਹੋਈਏ ਉਹ ਦੇ ਨਾਲ ਹੀ ਜਿਉਂਦੇ ਹੋ ਜਾਈਏ।
11 Wherefore encourage one another, and build up each one the other, even as also ye do.
੧੧ਇਸ ਕਾਰਨ ਤੁਸੀਂ ਇੱਕ ਦੂਜੇ ਨੂੰ ਤਸੱਲੀ ਦੇਵੋ ਅਤੇ ਇੱਕ ਦੂਜੇ ਦੀ ਉਨੱਤੀ ਕਰੋ, ਜਿਵੇਂ ਤੁਸੀਂ ਕਰਦੇ ਵੀ ਹੋ।
12 But we beg you, brethren, to know those who labour among you, and take the lead among you in [the] Lord, and admonish you,
੧੨ਹੁਣ ਹੇ ਭਰਾਵੋ, ਅਸੀਂ ਤੁਹਾਡੇ ਅੱਗੇ ਬੇਨਤੀ ਕਰਦੇ ਹਾਂ ਕਿ ਜਿਹੜੇ ਤੁਹਾਡੇ ਵਿੱਚ ਮਿਹਨਤ ਕਰਦੇ, ਪ੍ਰਭੂ ਵਿੱਚ ਤੁਹਾਡੇ ਆਗੂ ਹਨ ਅਤੇ ਤੁਹਾਨੂੰ ਸਿੱਖਿਆ ਦਿੰਦੇ ਹਨ, ਤੁਸੀਂ ਉਹਨਾਂ ਦਾ ਆਦਰ ਕਰੋ।
13 and to regard them exceedingly in love on account of their work. Be in peace among yourselves.
੧੩ਅਤੇ ਉਹਨਾਂ ਦੇ ਕੰਮ ਦੇ ਕਾਰਨ ਪਿਆਰ ਨਾਲ ਉਹਨਾਂ ਦਾ ਬਹੁਤਾ ਆਦਰ ਕਰੋ। ਆਪਸ ਵਿੱਚ ਮੇਲ-ਮਿਲਾਪ ਰੱਖੋ।
14 But we exhort you, brethren, admonish the disorderly, comfort the faint-hearted, sustain the weak, be patient towards all.
੧੪ਹੇ ਭਰਾਵੋ, ਅਸੀਂ ਤੁਹਾਨੂੰ ਆਖਦੇ ਹਾਂ ਜੋ ਤੁਸੀਂ ਉਹਨਾਂ ਨੂੰ ਸਮਝਾਓ ਜਿਹੜੇ ਠੀਕ ਚਾਲ ਨਹੀਂ ਚਲਦੇ, ਕਮਜ਼ੋਰ ਦਿਲ ਵਾਲਿਆਂ ਨੂੰ ਹੌਂਸਲਾ ਦੇਵੋ, ਨਿਰਬਲਾਂ ਨੂੰ ਸੰਭਾਲੋ, ਅਤੇ ਸਾਰਿਆਂ ਨਾਲ ਧੀਰਜ ਕਰੋ।
15 See that no one render to any evil for evil, but pursue always what is good towards one another and towards all;
੧੫ਵੇਖਣਾ ਕਿ ਕੋਈ ਕਿਸੇ ਨਾਲ ਬੁਰੇ ਦੇ ਬਦਲੇ ਬੁਰਾ ਨਾ ਕਰੇ ਸਗੋਂ ਇੱਕ ਦੂਜੇ ਲਈ ਅਤੇ ਸਾਰਿਆਂ ਲਈ ਸਦਾ ਭਲਿਆਈ ਦੇ ਮਗਰ ਲੱਗੇ ਰਹੋ।
16 rejoice always;
੧੬ਸਦਾ ਅਨੰਦ ਰਹੋ।
17 pray unceasingly;
੧੭ਹਰ ਰੋਜ਼ ਪ੍ਰਾਰਥਨਾ ਕਰੋ।
18 in everything give thanks, for this is [the] will of God in Christ Jesus towards you;
੧੮ਹਰ ਹਾਲ ਵਿੱਚ ਧੰਨਵਾਦ ਕਰੋ ਕਿਉਂ ਜੋ ਤੁਹਾਡੇ ਲਈ ਮਸੀਹ ਯਿਸੂ ਵਿੱਚ ਪਰਮੇਸ਼ੁਰ ਦੀ ਇਹੋ ਮਰਜ਼ੀ ਹੈ।
19 quench not the Spirit;
੧੯ਆਤਮਾ ਨੂੰ ਨਾ ਬੁਝਾਓ।
20 do not lightly esteem prophecies;
੨੦ਭਵਿੱਖਬਾਣੀਆਂ ਨੂੰ ਤੁੱਛ ਨਾ ਜਾਣੋ।
21 but prove all things, hold fast the right;
੨੧ਸਾਰੀਆਂ ਗੱਲਾਂ ਨੂੰ ਪਰਖੋ, ਖਰੀਆਂ ਨੂੰ ਫੜ੍ਹੀ ਰੱਖੋ।
22 hold aloof from every form of wickedness.
੨੨ਹਰ ਪਰਕਾਰ ਦੀ ਬਦੀ ਤੋਂ ਦੂਰ ਰਹੋ।
23 Now the God of peace himself sanctify you wholly: and your whole spirit, and soul, and body be preserved blameless at the coming of our Lord Jesus Christ.
੨੩ਅਤੇ ਸ਼ਾਂਤੀ ਦਾਤਾ ਪਰਮੇਸ਼ੁਰ ਆਪ ਹੀ ਤੁਹਾਨੂੰ ਪੂਰੀ ਤਰ੍ਹਾਂ ਪਵਿੱਤਰ ਕਰੇ ਅਤੇ ਤੁਹਾਡਾ ਆਤਮਾ ਅਤੇ ਜੀਵ ਅਤੇ ਸਰੀਰ ਸਾਡੇ ਪ੍ਰਭੂ ਯਿਸੂ ਮਸੀਹ ਦੇ ਆਉਣ ਦੇ ਵੇਲੇ ਦੋਸ਼ ਰਹਿਤ, ਸੰਪੂਰਨ ਬਚਿਆ ਰਹੇ।
24 He [is] faithful who calls you, who will also perform [it].
੨੪ਤੁਹਾਡਾ ਸੱਦਣ ਵਾਲਾ ਵਫ਼ਾਦਾਰ ਹੈ ਅਤੇ ਉਹ ਅਜਿਹਾ ਹੀ ਕਰੇਗਾ।
25 Brethren, pray for us.
੨੫ਹੇ ਭਰਾਵੋ, ਸਾਡੇ ਲਈ ਪ੍ਰਾਰਥਨਾ ਕਰੋ।
26 Greet all the brethren with a holy kiss.
੨੬ਤੁਸੀਂ ਪਵਿੱਤਰ ਚੁਮੰਨ ਨਾਲ ਸਾਰੇ ਭਰਾਵਾਂ ਦੀ ਸੁੱਖ-ਸਾਂਦ ਪੁੱਛੋ।
27 I adjure you by the Lord that the letter be read to all the [holy] brethren.
੨੭ਮੈਂ ਤੁਹਾਨੂੰ ਪ੍ਰਭੂ ਦੀ ਸਹੁੰ ਦਿੰਦਾ ਹਾਂ ਜੋ ਇਹ ਪੱਤ੍ਰੀ ਸਾਰੇ ਭਰਾਵਾਂ ਨੂੰ ਪੜ੍ਹ ਕੇ ਸੁਣਾਉਣੀ।
28 The grace of our Lord Jesus Christ [be] with you.
੨੮ਸਾਡੇ ਪ੍ਰਭੂ ਯਿਸੂ ਮਸੀਹ ਦੀ ਕਿਰਪਾ ਤੁਹਾਡੇ ਉੱਤੇ ਹੁੰਦੀ ਰਹੇ।

< 1 Thessalonians 5 >