< 2 Kings 24 >

1 During the reign of Jehoiakim, Nebuchadnezzar, kind of Babylon, invaded the country and Jehoiakim submitted to him. But after three years Jehoiakim rebelled against Nebuchadnezzar.
ਉਹ ਦੇ ਦਿਨੀਂ ਬਾਬਲ ਦਾ ਰਾਜਾ ਨਬੂਕਦਨੱਸਰ ਚੜ੍ਹ ਆਇਆ ਅਤੇ ਯਹੋਯਾਕੀਮ ਤਿੰਨ ਸਾਲ ਉਹ ਦਾ ਦਾਸ ਬਣਿਆ ਰਿਹਾ ਤਦ ਉਹ ਫਿਰ ਕੇ ਉਸ ਤੋਂ ਬਾਗੀ ਹੋ ਗਿਆ
2 Then the Lord sent bands of raiders against Judah to destroy them. They came from Babylonia, Aram, Moab, and Ammon, just as the Lord had said through his servants the prophets.
ਅਤੇ ਯਹੋਵਾਹ ਨੇ ਉਹ ਦੇ ਵਿਰੁੱਧ ਕਸਦੀਆਂ ਦੇ ਜੱਥੇ ਅਤੇ ਅਰਾਮ ਦੇ ਜੱਥੇ ਮੋਆਬ ਦੇ ਜੱਥੇ ਅਤੇ ਅੰਮੋਨੀਆਂ ਦੇ ਜੱਥੇ ਭੇਜੇ ਅਤੇ ਉਸ ਨੇ ਯਹੂਦਾਹ ਦੇ ਵਿਰੁੱਧ ਉਨ੍ਹਾਂ ਨੂੰ ਭੇਜਿਆ ਤਾਂ ਜੋ ਯਹੋਵਾਹ ਦੇ ਉਸ ਬਚਨ ਦੇ ਅਨੁਸਾਰ ਜੋ ਉਸ ਨੇ ਆਪਣੇ ਦਾਸਾਂ ਨਬੀਆਂ ਦੇ ਰਾਹੀਂ ਬੋਲਿਆ ਸੀ ਉਹ ਨੂੰ ਨਾਸ ਕਰੇ।
3 The Lord spoke against Judah to banish them from his presence because of all the sins that Manasseh had committed, and the innocent people he had killed,
ਸੱਚ-ਮੁੱਚ ਯਹੋਵਾਹ ਦੇ ਹੁਕਮ ਕਰਕੇ ਹੀ ਇਹ ਯਹੂਦਾਹ ਨਾਲ ਹੋਇਆ ਤਾਂ ਜੋ ਮਨੱਸ਼ਹ ਦੇ ਪਾਪਾਂ ਕਰਕੇ ਉਹ ਦੀਆਂ ਸਾਰੀਆਂ ਕਰਨੀਆਂ ਅਨੁਸਾਰ ਉਹਨਾਂ ਨੂੰ ਆਪਣੇ ਅੱਗਿਓਂ ਪਰੇ ਹਟਾ ਦੇਵੇ।
4 filling Jerusalem with their blood. The Lord was not willing to forgive this.
ਨਾਲੇ ਉਨ੍ਹਾਂ ਬੇਦੋਸ਼ਿਆਂ ਦੇ ਲਹੂ ਦੇ ਕਾਰਨ ਵੀ ਜੋ ਉਹ ਨੇ ਬਹਾਇਆ ਸੀ ਕਿਉਂ ਜੋ ਉਹ ਨੇ ਬੇਦੋਸ਼ਿਆਂ ਦੇ ਲਹੂ ਨਾਲ ਯਰੂਸ਼ਲਮ ਨੂੰ ਭਰ ਛੱਡਿਆ ਸੀ ਅਤੇ ਯਹੋਵਾਹ ਮਾਫ਼ ਕਰਨਾ ਨਹੀਂ ਸੀ ਚਾਹੁੰਦਾ।
5 The rest of what happened in Jehoiakim's reign, and all he did, are recorded in the Book of Chronicles of the Kings of Judah.
ਅਤੇ ਯਹੋਯਾਕੀਮ ਦੀਆਂ ਬਾਕੀ ਗੱਲਾਂ ਅਤੇ ਸਭ ਕੁਝ ਜੋ ਉਹ ਨੇ ਕੀਤਾ ਕੀ ਉਹ ਯਹੂਦਾਹ ਦੇ ਰਾਜਿਆਂ ਦੇ ਇਤਿਹਾਸ ਦੀ ਪੋਥੀ ਵਿੱਚ ਲਿਖਿਆ ਹੋਇਆ ਨਹੀਂ ਹੈ?
6 Jehoiakim died, and his son Jehoiachin succeeded him as king.
ਸੋ ਯਹੋਯਾਕੀਮ ਮਰ ਕੇ ਆਪਣੇ ਪੁਰਖਿਆਂ ਨਾਲ ਜਾ ਮਿਲਿਆ ਅਤੇ ਉਹ ਦਾ ਪੁੱਤਰ ਯਹੋਯਾਕੀਨ ਉਹ ਦੇ ਥਾਂ ਰਾਜ ਕਰਨ ਲੱਗਾ।
7 The king of Egypt didn't leave his country again for the king of Babylon had taken all the territory that used to belong to him, from the Wadi of Egypt all the way to the Euphrates River.
ਅਤੇ ਮਿਸਰ ਦਾ ਰਾਜਾ ਫੇਰ ਕਦੀ ਆਪਣੇ ਦੇਸੋਂ ਬਾਹਰ ਨਾ ਨਿੱਕਲਿਆ ਕਿਉਂ ਜੋ ਬਾਬਲ ਦੇ ਰਾਜਾ ਨੇ ਮਿਸਰ ਦੇ ਨਾਲੇ ਤੋਂ ਲੈ ਕੇ ਫ਼ਰਾਤ ਦੇ ਦਰਿਆ ਤੱਕ ਸਭ ਕੁਝ ਜੋ ਮਿਸਰ ਦੇ ਰਾਜਾ ਦਾ ਸੀ ਲੈ ਲਿਆ।
8 Jehoiachin was eighteen when he became king, and he reigned in Jerusalem for three months. His mother was Nehushta, daughter of Elnathan. She came from Jerusalem.
ਜਦ ਯਹੋਯਾਕੀਨ ਰਾਜ ਕਰਨ ਲੱਗਾ ਤਾਂ ਉਹ ਅਠਾਰਾਂ ਵਰਿਹਾਂ ਦਾ ਸੀ ਅਤੇ ਉਸ ਨੇ ਯਰੂਸ਼ਲਮ ਵਿੱਚ ਤਿੰਨ ਮਹੀਨੇ ਰਾਜ ਕੀਤਾ ਅਤੇ ਉਸ ਦੀ ਮਾਤਾ ਦਾ ਨਾਮ ਨਹੁਸ਼ਤਾ ਸੀ ਜੋ ਯਰੂਸ਼ਲਮ ਦੇ ਅਲਨਾਥਾਨ ਦੀ ਧੀ ਸੀ।
9 Jehoiachin did what was evil in the Lord's sight, just as his father had done.
ਅਤੇ ਜਿਵੇਂ ਉਸ ਦੇ ਪੁਰਖਿਆਂ ਨੇ ਸੱਭੋ ਕੁਝ ਕੀਤਾ ਓਵੇਂ ਉਸ ਨੇ ਵੀ ਕੀਤਾ ਜੋ ਯਹੋਵਾਹ ਦੀ ਨਿਗਾਹ ਵਿੱਚ ਭੈੜਾ ਸੀ।
10 At that time the officers of Nebuchadnezzar, king of Babylon attacked Jerusalem and besieged it.
੧੦ਉਸ ਵੇਲੇ ਬਾਬਲ ਦੇ ਰਾਜਾ ਨਬੂਕਦਨੱਸਰ ਦੇ ਸੇਵਕਾਂ ਨੇ ਯਰੂਸ਼ਲਮ ਦੇ ਉੱਤੇ ਚੜ੍ਹਾਈ ਕੀਤੀ ਅਤੇ ਸ਼ਹਿਰ ਘੇਰਿਆ ਗਿਆ।
11 Then Nebuchadnezzar, king of Babylon came himself while his officers were besieging the city.
੧੧ਅਤੇ ਬਾਬਲ ਦਾ ਰਾਜਾ ਨਬੂਕਦਨੱਸਰ ਸ਼ਹਿਰ ਤੇ ਚੜ੍ਹ ਆਇਆ ਜਦ ਕਿ ਉਹ ਦੇ ਚਾਕਰ ਉਸ ਨੂੰ ਘੇਰ ਰਹੇ ਸਨ।
12 Jehoiachin, king of Israel, surrendered to the king of Babylon, along with his mother, his officers, his commanders, and his officials. It was in the eighth year of his reign that Nebuchadnezzar captured Jehoiachin.
੧੨ਤਦ ਯਹੂਦਾਹ ਦਾ ਰਾਜਾ ਯਹੋਯਾਕੀਨ ਆਪਣੀ ਮਾਤਾ, ਆਪਣੇ ਚਾਕਰਾਂ, ਆਪਣੇ ਸਰਦਾਰਾਂ ਅਤੇ ਆਪਣੇ ਦਰਬਾਰੀਆਂ ਸਣੇ ਨਿੱਕਲ ਕੇ ਬਾਬਲ ਦੇ ਰਾਜਾ ਕੋਲ ਆਇਆ ਅਤੇ ਬਾਬਲ ਦੇ ਰਾਜਾ ਨੇ ਆਪਣੇ ਰਾਜ ਦੇ ਅੱਠਵੇਂ ਸਾਲ ਉਹ ਨੂੰ ਫੜ ਲਿਆ।
13 Nebuchadnezzar took all the treasures from the Lord's Temple and the royal palace, and he cut up all the gold items that Solomon, king of Israel, had made for the Lord's Temple, as the Lord had said would happen.
੧੩ਤਾਂ ਉਹ ਯਹੋਵਾਹ ਦੇ ਭਵਨ ਦਾ ਸਾਰਾ ਖਜ਼ਾਨਾ ਉੱਥੋਂ ਲੈ ਗਿਆ ਅਤੇ ਸੋਨੇ ਦੇ ਸੱਭੋ ਭਾਂਡੇ ਜੋ ਇਸਰਾਏਲ ਦੇ ਰਾਜਾ ਸੁਲੇਮਾਨ ਨੇ ਯਹੋਵਾਹ ਦੀ ਹੈਕਲ ਵਿੱਚ ਬਣਾਏ ਸਨ ਉਸ ਨੇ ਕੱਟ ਕੇ ਯਹੋਵਾਹ ਦੇ ਕਹੇ ਅਨੁਸਾਰ ਟੁੱਕੜੇ-ਟੁੱਕੜੇ ਕਰ ਦਿੱਤੇ।
14 He deported all of Jerusalem, all the commanders and experienced soldiers, all the craftsmen and metalworkers, a total of ten thousand prisoners. Only the very poor people of the land were left.
੧੪ਅਤੇ ਉਹ ਸਾਰੇ ਯਰੂਸ਼ਲਮ ਨੂੰ, ਸਾਰਿਆਂ ਸਰਦਾਰਾਂ, ਸਾਰਿਆਂ ਬਲਵੰਤ ਯੋਧਿਆਂ ਨੂੰ ਅਰਥਾਤ ਦਸ ਹਜ਼ਾਰ ਬੰਦੀ ਨਾਲੇ ਸਾਰੇ ਕਾਰੀਗਰਾਂ ਅਤੇ ਲੁਹਾਰਾਂ ਨੂੰ ਗ਼ੁਲਾਮ ਕਰ ਕੇ ਲੈ ਗਿਆ ਅਤੇ ਦੇਸ ਦੇ ਅਤੀ ਕੰਗਾਲਾਂ ਤੋਂ ਬਿਨ੍ਹਾਂ ਹੋਰ ਕੋਈ ਬਾਕੀ ਨਾ ਰਿਹਾ।
15 He took Jehoiachin away into exile to Babylon, as well as the king's mother and the king's wives and his officials and the leading men of the land, he deported them all from Jerusalem to Babylon.
੧੫ਨਾਲੇ ਉਹ ਯਹੋਯਾਕੀਨ ਨੂੰ ਗ਼ੁਲਾਮ ਕਰ ਕੇ ਬਾਬਲ ਨੂੰ ਲੈ ਗਿਆ ਅਤੇ ਰਾਜਾ ਦੀ ਮਾਤਾ, ਰਾਜਾ ਦੀਆਂ ਰਾਣੀਆਂ, ਉਹ ਦੇ ਦਰਬਾਰੀਆਂ ਅਤੇ ਦੇਸ ਦੇ ਮਹਾਂਪੁਰਸ਼ਾਂ ਨੂੰ ਗ਼ੁਲਾਮ ਕਰ ਕੇ ਯਰੂਸ਼ਲਮ ਤੋਂ ਬਾਬਲ ਨੂੰ ਲੈ ਗਿਆ।
16 The king of Babylon also deported to Babylon all seven thousand fighting men and one thousand craftsmen and metalworkers, who were all strong and ready for battle.
੧੬ਅਤੇ ਸਾਰੇ ਸੂਰਬੀਰਾਂ ਨੂੰ ਜੋ ਸੱਤ ਹਜ਼ਾਰ ਸਨ, ਕਾਰੀਗਰਾਂ, ਲੁਹਾਰਾਂ ਨੂੰ ਜੋ ਇੱਕ ਹਜ਼ਾਰ ਸਨ ਅਤੇ ਸਾਰੇ ਗੁਣੀ ਯੋਧੇ ਸਨ ਉਨ੍ਹਾਂ ਨੂੰ ਬਾਬਲ ਦਾ ਰਾਜਾ ਗ਼ੁਲਾਮ ਕਰ ਕੇ ਬਾਬਲ ਵਿੱਚ ਲੈ ਆਇਆ।
17 The king of Babylon made Mattaniah, Jehoiachin's uncle, king instead of him, and changed his name to Zedekiah.
੧੭ਅਤੇ ਬਾਬਲ ਦੇ ਰਾਜਾ ਨੇ ਉਹ ਦੇ ਚਾਚੇ ਮੱਤਨਯਾਹ ਨੂੰ ਉਸ ਦੇ ਥਾਂ ਰਾਜਾ ਬਣਾਇਆ ਅਤੇ ਉਸ ਦਾ ਨਾਮ ਬਦਲ ਕੇ ਸਿਦਕੀਯਾਹ ਰੱਖ ਦਿੱਤਾ।
18 Zedekiah was twenty-one when he became king, and he reigned in Jerusalem for eleven years. His mother's name was Hamutal, daughter of Jeremiah She came from Libnah.
੧੮ਜਦ ਸਿਦਕੀਯਾਹ ਰਾਜ ਕਰਨ ਲੱਗਾ ਤਾਂ ਇੱਕੀਆਂ ਸਾਲਾਂ ਦਾ ਸੀ ਅਤੇ ਉਸ ਨੇ ਯਰੂਸ਼ਲਮ ਵਿੱਚ ਗਿਆਰ੍ਹਾਂ ਸਾਲ ਰਾਜ ਕੀਤਾ ਅਤੇ ਉਸ ਦੀ ਮਾਤਾ ਦਾ ਨਾਮ ਹਮੂਟਲ ਸੀ ਜੋ ਲਿਬਨਾਹ ਦੇ ਯਿਰਮਿਯਾਹ ਦੀ ਧੀ ਸੀ।
19 He did evil in the Lord's sight, just as Jehoiakim had done.
੧੯ਅਤੇ ਸਭ ਕੁਝ ਜੋ ਯਹੋਯਾਕੀਮ ਨੇ ਕੀਤਾ ਸੀ ਉਸੇ ਦੇ ਅਨੁਸਾਰ ਉਸ ਨੇ ਵੀ ਉਹ ਕੰਮ ਕੀਤਾ ਜੋ ਯਹੋਵਾਹ ਦੀ ਨਿਗਾਹ ਵਿੱਚ ਭੈੜਾ ਸੀ।
20 All this happened in Jerusalem and Judah, because of the Lord's anger, until he eventually banished them from his presence. Zedekiah rebelled against the king of Babylon.
੨੦ਕਿਉਂ ਜੋ ਯਹੋਵਾਹ ਦੇ ਕ੍ਰੋਧ ਕਰ ਕੇ ਜੋ ਯਰੂਸ਼ਲਮ ਅਤੇ ਯਹੂਦਾਹ ਦੇ ਉੱਤੇ ਸੀ ਇਹ ਹੋਇਆ ਕਿ ਅੰਤ ਨੂੰ ਉਸ ਨੇ ਉਨ੍ਹਾਂ ਨੂੰ ਆਪਣੇ ਸਾਹਮਣਿਓਂ ਕੱਢ ਦਿੱਤਾ ਅਤੇ ਸਿਦਕੀਯਾਹ ਬਾਬਲ ਦੇ ਰਾਜਾ ਤੋਂ ਬੇਮੁੱਖ ਹੋ ਗਿਆ।

< 2 Kings 24 >