< Genesis 2 >

1 The creation of the heavens, the earth, and everything in them was complete.
ਇਸ ਤਰ੍ਹਾਂ ਅਕਾਸ਼ ਅਤੇ ਧਰਤੀ ਅਤੇ ਉਨ੍ਹਾਂ ਦੀ ਸਾਰੀ ਵੱਸੋਂ ਦੀ ਸਿਰਜਣਾ ਪੂਰੀ ਕੀਤੀ ਗਈ।
2 By the time the seventh day came, God had finished the work he'd done, and he rested on the seventh day from all the work he'd been doing.
ਪਰਮੇਸ਼ੁਰ ਨੇ ਸੱਤਵੇਂ ਦਿਨ ਆਪਣੇ ਕਾਰਜ ਨੂੰ ਸੰਪੂਰਨ ਕੀਤਾ, ਅਤੇ ਉਸਨੇ ਸੱਤਵੇਂ ਦਿਨ ਆਪਣਿਆਂ ਸਾਰਿਆਂ ਕਾਰਜਾਂ ਤੋਂ ਅਰਾਮ ਕੀਤਾ।
3 God blessed the seventh day, and set it apart as holy, because he rested from all the work he'd done in creation.
ਪਰਮੇਸ਼ੁਰ ਨੇ ਸੱਤਵੇਂ ਦਿਨ ਨੂੰ ਅਸੀਸ ਦਿੱਤੀ ਅਤੇ ਉਸ ਦਿਨ ਨੂੰ ਪਵਿੱਤਰ ਠਹਿਰਾਇਆ ਕਿਉਂ ਜੋ ਉਸੇ ਦਿਨ ਆਪਣੇ ਕਾਰਜ ਤੋਂ ਜਿਹੜਾ ਉਸ ਨੇ ਰਚਿਆ ਸੀ, ਆਰਾਮ ਕੀਤਾ।
4 This is the account of the Lord God's creation when he made the heavens and the earth.
ਇਹ ਅਕਾਸ਼ ਅਤੇ ਧਰਤੀ ਦੀ ਸਿਰਜਣਾ ਦਾ ਵਰਣਨ ਹੈ ਜਦ ਓਹ ਉਤਪੰਨ ਹੋਏ ਅਰਥਾਤ ਜਿਸ ਦਿਨ ਯਹੋਵਾਹ ਪਰਮੇਸ਼ੁਰ ਨੇ ਅਕਾਸ਼ ਅਤੇ ਧਰਤੀ ਨੂੰ ਬਣਾਇਆ।
5 Up to this point there were no wild plants or crops growing on the earth, because the Lord God hadn't sent rain, and there was no one to cultivate the ground.
ਮੈਦਾਨ ਦਾ ਕੋਈ ਪੌਦਾ ਅਜੇ ਧਰਤੀ ਉੱਤੇ ਨਹੀਂ ਸੀ, ਨਾ ਹੀ ਖੇਤ ਦਾ ਕੋਈ ਸਾਗ ਪੱਤ ਅਜੇ ਉਪਜਿਆ ਸੀ ਕਿਉਂ ਜੋ ਯਹੋਵਾਹ ਪਰਮੇਸ਼ੁਰ ਨੇ ਧਰਤੀ ਉੱਤੇ ਮੀਂਹ ਨਹੀਂ ਵਰ੍ਹਾਇਆ ਸੀ ਅਤੇ ਨਾ ਹੀ ਜ਼ਮੀਨ ਨੂੰ ਵਾਹੁਣ ਲਈ ਕੋਈ ਮਨੁੱਖ ਸੀ।
6 Dew came up from the earth and made the whole surface of the ground wet.
ਪਰ ਧੁੰਦ ਧਰਤੀ ਤੋਂ ਉੱਠ ਕੇ ਸਾਰੀ ਜ਼ਮੀਨ ਨੂੰ ਸਿੰਜਦੀ ਸੀ।
7 The Lord God shaped the man Adam from the dust of the ground. He breathed into his nostrils the breath of life, and Adam became a living being.
ਯਹੋਵਾਹ ਪਰਮੇਸ਼ੁਰ ਨੇ ਮਨੁੱਖ ਨੂੰ ਜ਼ਮੀਨ ਦੀ ਮਿੱਟੀ ਤੋਂ ਰਚਿਆ ਅਤੇ ਉਸ ਦੀਆਂ ਨਾਸਾਂ ਵਿੱਚ ਜੀਵਨ ਦਾ ਸਾਹ ਫੂਕਿਆ, ਇਸ ਤਰ੍ਹਾਂ ਮਨੁੱਖ ਜੀਉਂਦਾ ਪ੍ਰਾਣੀ ਬਣ ਗਿਆ।
8 The Lord planted a garden in Eden, in the east. There he put the man Adam he had created.
ਤਦ ਯਹੋਵਾਹ ਪਰਮੇਸ਼ੁਰ ਨੇ ਪੂਰਬ ਵੱਲ ਇੱਕ ਬਾਗ਼ ਅਦਨ ਵਿੱਚ ਲਾਇਆ ਅਤੇ ਉੱਥੇ ਉਸ ਨੇ ਉਸ ਮਨੁੱਖ ਨੂੰ, ਜਿਸ ਨੂੰ ਉਸ ਨੇ ਰਚਿਆ ਸੀ, ਰੱਖ ਦਿੱਤਾ।
9 The Lord God made all kinds of trees grow in the garden, beautiful trees and trees producing fruit that's good to eat. The tree of life was in the middle of the garden, along with the tree of the knowledge of good and evil.
ਯਹੋਵਾਹ ਪਰਮੇਸ਼ੁਰ ਨੇ ਜ਼ਮੀਨ ਦਾ ਹਰੇਕ ਰੁੱਖ ਜਿਹੜਾ ਵੇਖਣ ਵਿੱਚ ਮਨਭਾਉਣਾ ਸੀ ਅਤੇ ਜਿਸ ਦਾ ਫਲ ਖਾਣ ਵਿੱਚ ਚੰਗਾ ਸੀ, ਉਗਾਏ ਅਤੇ, ਬਾਗ਼ ਦੇ ਵਿਚਕਾਰ ਜੀਵਨ ਦਾ ਰੁੱਖ ਤੇ ਭਲੇ ਬੁਰੇ ਦੇ ਗਿਆਨ ਦਾ ਰੁੱਖ ਵੀ ਉਗਾਇਆ।
10 A river flowed out from Eden to water the garden. From there it split into four branches.
੧੦ਇੱਕ ਨਦੀ ਉਸ ਬਾਗ਼ ਨੂੰ ਸਿੰਜਣ ਲਈ ਅਦਨ ਤੋਂ ਨਿੱਕਲੀ ਅਤੇ ਉੱਥੋਂ ਚਾਰ ਹਿੱਸਿਆਂ ਵਿੱਚ ਵੰਡੀ ਗਈ।
11 The first branch was called the Pishon and it flowed through the whole land of Havilah, where gold is found.
੧੧ਇੱਕ ਦਾ ਨਾਮ ਪੀਸੋਨ ਹੈ, ਜਿਹੜੀ ਸਾਰੇ ਹਵੀਲਾਹ ਦੇਸ਼ ਨੂੰ ਘੇਰਦੀ ਹੈ ਜਿੱਥੇ ਸੋਨਾ ਹੈ
12 (The gold from that land is pure. Bdellium and onyx stone are also found there.)
੧੨ਅਤੇ ਉਸ ਦੇਸ਼ ਦਾ ਸੋਨਾ ਚੰਗਾ ਹੈ, ਉੱਥੇ ਮੋਤੀ ਤੇ ਸੁਲੇਮਾਨੀ ਪੱਥਰ ਵੀ ਪਾਏ ਜਾਂਦੇ ਹਨ।
13 The second branch was called the Gihon and it flowed through the whole land of Cush.
੧੩ਦੂਜੀ ਨਦੀ ਦਾ ਨਾਮ ਗੀਹੋਨ ਹੈ, ਜਿਹੜੀ ਸਾਰੇ ਕੂਸ਼ ਦੇਸ਼ ਨੂੰ ਘੇਰਦੀ ਹੈ।
14 The third branch was called the Tigris and it flowed east of the city of Asshur. The fourth branch was called the Euphrates.
੧੪ਤੀਜੀ ਨਦੀ ਦਾ ਨਾਮ ਹਿੱਦਕਲ ਹੈ, ਜਿਹੜੀ ਅੱਸ਼ੂਰ ਦੇ ਪੂਰਬ ਵੱਲ ਵਗਦੀ ਹੈ ਅਤੇ ਚੌਥੀ ਨਦੀ ਦਾ ਨਾਮ ਫ਼ਰਾਤ ਹੈ।
15 The Lord God put the man in the Garden of Eden to cultivate it and care for it.
੧੫ਯਹੋਵਾਹ ਪਰਮੇਸ਼ੁਰ ਨੇ ਉਸ ਮਨੁੱਖ ਨੂੰ ਲੈ ਕੇ ਅਦਨ ਦੇ ਬਾਗ਼ ਵਿੱਚ ਰੱਖਿਆ ਤਾਂ ਜੋ ਉਹ ਉਸ ਦੀ ਵਾਹੀ ਤੇ ਰਾਖੀ ਕਰੇ।
16 The Lord God ordered Adam, “You are free to eat fruit from every tree in the garden,
੧੬ਤਦ ਯਹੋਵਾਹ ਪਰਮੇਸ਼ੁਰ ਨੇ ਮਨੁੱਖ ਨੂੰ ਆਗਿਆ ਦਿੱਤੀ ਕਿ ਤੂੰ ਬਾਗ਼ ਦੇ ਹਰੇਕ ਰੁੱਖ ਦਾ ਫਲ ਬੇਝਿਜਕ ਖਾ ਸਕਦਾ ਹੈ,
17 but you must not eat from the tree of the knowledge of good and evil, because the day you eat from it you are certain to die.”
੧੭ਪਰ ਭਲੇ ਬੁਰੇ ਦੇ ਗਿਆਨ ਦੇ ਰੁੱਖ ਦਾ ਫਲ ਤੂੰ ਨਾ ਖਾਈਂ ਕਿਉਂ ਜੋ ਜਿਸ ਦਿਨ ਤੂੰ ਉਸ ਤੋਂ ਖਾਵੇਂਗਾ, ਤੂੰ ਜ਼ਰੂਰ ਮਰੇਂਗਾ।
18 Then the Lord God said, “It's not good for Adam to be alone. I will make someone to help him, someone that's like him.”
੧੮ਫੇਰ ਯਹੋਵਾਹ ਪਰਮੇਸ਼ੁਰ ਨੇ ਆਖਿਆ ਇਹ ਚੰਗਾ ਨਹੀਂ ਕਿ ਮਨੁੱਖ ਇਕੱਲਾ ਰਹੇ ਇਸ ਲਈ ਮੈਂ ਉਸ ਦੇ ਲਈ ਉਸ ਦੇ ਵਰਗੀ ਇੱਕ ਸਹਾਇਕ ਬਣਾਵਾਂਗਾ।
19 The Lord God used the ground to make all the wild animals, and all the birds. He took them all to Adam to see what he would call them, and Adam named every living creature.
੧੯ਯਹੋਵਾਹ ਪਰਮੇਸ਼ੁਰ ਨੇ ਮਿੱਟੀ ਤੋਂ ਜੰਗਲ ਦੇ ਹਰ ਇੱਕ ਜਾਨਵਰ ਨੂੰ ਅਤੇ ਅਕਾਸ਼ ਦੇ ਹਰ ਇੱਕ ਪੰਛੀ ਨੂੰ ਰਚਿਆ ਅਤੇ ਆਦਮੀ ਕੋਲ ਲੈ ਆਇਆ ਤਾਂ ਜੋ ਉਹ ਵੇਖੇ ਜੋ ਉਹ ਕਿਵੇਂ ਉਨ੍ਹਾਂ ਨੂੰ ਸੱਦੇਗਾ ਅਤੇ ਜੋ ਕੁਝ ਆਦਮੀ ਨੇ ਉਸ ਜੀਉਂਦੇ ਪ੍ਰਾਣੀ ਨੂੰ ਸੱਦਿਆ, ਉਹੀ ਉਹ ਦਾ ਨਾਮ ਹੋ ਗਿਆ।
20 Adam gave names to all the livestock, all the birds, and all the wild animals. But Adam didn't find anyone like him who could help him.
੨੦ਇਸ ਤਰ੍ਹਾਂ ਆਦਮ ਨੇ ਸਾਰੇ ਪਸ਼ੂਆਂ, ਅਕਾਸ਼ ਦੇ ਪੰਛੀਆਂ, ਅਤੇ ਜੰਗਲ ਦੇ ਸਾਰੇ ਜਾਨਵਰਾਂ ਦਾ ਨਾਮ ਰੱਖਿਆ, ਪਰ ਮਨੁੱਖ ਲਈ ਅਜੇ ਕੋਈ ਸਹਾਇਕਣ ਉਹ ਦੇ ਵਰਗੀ ਨਾ ਮਿਲੀ।
21 So the Lord God put Adam into a deep sleep and as he slept the Lord God removed one of Adam's ribs and closed up the place where he took it with body tissue.
੨੧ਤਦ ਯਹੋਵਾਹ ਪਰਮੇਸ਼ੁਰ ਨੇ ਮਨੁੱਖ ਨੂੰ ਗੂਹੜੀ ਨੀਂਦ ਵਿੱਚ ਪਾ ਦਿੱਤਾ, ਸੋ ਉਹ ਸੌਂ ਗਿਆ ਅਤੇ ਪਰਮੇਸ਼ੁਰ ਨੇ ਉਹ ਦੀਆਂ ਪਸਲੀਆਂ ਵਿੱਚੋਂ ਇੱਕ ਪਸਲੀ ਕੱਢ ਲਈ ਅਤੇ ਉਹ ਦੀ ਥਾਂ ਮਾਸ ਭਰ ਦਿੱਤਾ।
22 The Lord God made a woman, using the rib he'd taken from Adam, and presented her to Adam.
੨੨ਯਹੋਵਾਹ ਪਰਮੇਸ਼ੁਰ ਨੇ ਉਸ ਪਸਲੀ ਤੋਂ ਜਿਹੜੀ ਉਸ ਨੇ ਮਨੁੱਖ ਵਿੱਚੋਂ ਕੱਢੀ ਸੀ, ਇੱਕ ਨਾਰੀ ਬਣਾਈ ਅਤੇ ਉਹ ਨੂੰ ਮਨੁੱਖ ਕੋਲ ਲੈ ਆਇਆ।
23 “Finally!” said Adam. “Here is bone from my bone and flesh from my flesh. She shall be called woman, because she was taken out of man.”
੨੩ਤਦ ਮਨੁੱਖ ਨੇ ਆਖਿਆ ਕਿ ਇਹ ਹੁਣ ਮੇਰੀਆਂ ਹੱਡੀਆਂ ਵਿੱਚੋਂ ਹੱਡੀ ਹੈ, ਮੇਰੇ ਮਾਸ ਵਿੱਚੋਂ ਮਾਸ ਹੈ ਇਸ ਕਾਰਨ ਇਹ ਨਾਰੀ ਅਖਵਾਏਗੀ ਕਿਉਂ ਜੋ ਇਹ ਨਰ ਵਿੱਚੋਂ ਕੱਢੀ ਗਈ ਹੈ।
24 This is the reason a man leaves his father and mother and is joined to his wife, and the two become one being.
੨੪ਇਸ ਲਈ ਆਦਮੀ ਆਪਣੇ ਮਾਤਾ-ਪਿਤਾ ਨੂੰ ਛੱਡ ਕੇ ਆਪਣੀ ਪਤਨੀ ਨਾਲ ਮਿਲਿਆ ਰਹੇਗਾ ਅਤੇ ਉਹ ਇੱਕ ਸਰੀਰ ਹੋਣਗੇ।
25 Adam and his wife Eve were both naked, but they weren't embarrassed about it.
੨੫ਆਦਮੀ ਅਤੇ ਉਹ ਦੀ ਪਤਨੀ ਦੋਵੇਂ ਨੰਗੇ ਸਨ, ਪਰ ਉਹ ਸੰਗਦੇ ਨਹੀਂ ਸਨ।

< Genesis 2 >