< 1 Thessalonians 2 >

1 For yourselves, brethren, know our entrance in unto you, that it was not in vain:
ਹੇ ਭਰਾਵੋ, ਤੁਸੀਂ ਆਪ ਜਾਣਦੇ ਹੋ ਕਿ ਤੁਹਾਡੇ ਕੋਲ ਸਾਡਾ ਆਉਣਾ ਵਿਅਰਥ ਨਹੀਂ ਹੋਇਆ।
2 But even after that we had suffered before, and were shamefully entreated, as ye know, at Philippi, we were bold in our God to speak unto you the gospel of God with much contention.
ਪਰ ਤੁਸੀਂ ਜਾਣਦੇ ਹੋ ਕਿ ਸ਼ੁਰੂਆਤ ਵਿੱਚ ਫ਼ਿਲਿੱਪੈ ਵਿੱਚ ਦੁੱਖ ਝੱਲਣ ਦੇ ਬਾਵਜੂਦ ਵੀ ਸਾਡੇ ਪਰਮੇਸ਼ੁਰ ਨੇ ਸਾਨੂੰ ਅਜਿਹੀ ਦਲੇਰੀ ਦਿੱਤੀ ਕਿ ਅਸੀਂ ਬਹੁਤ ਵਿਰੋਧ ਵਿੱਚ ਵੀ ਤੁਹਾਨੂੰ ਪਰਮੇਸ਼ੁਰ ਦੀ ਖੁਸ਼ਖਬਰੀ ਸੁਣਾ ਸਕੇ।
3 For our exhortation [was] not of deceit, nor of uncleanness, nor in guile:
ਸਾਡਾ ਉਪਦੇਸ਼ ਤਾਂ ਧੋਖੇ ਤੋਂ ਨਹੀਂ, ਨਾ ਅਸ਼ੁੱਧਤਾ ਤੋਂ ਅਤੇ ਨਾ ਛਲ ਨਾਲ ਹੁੰਦਾ ਹੈ।
4 But as we were allowed of God to be put in trust with the gospel, even so we speak; not as pleasing men, but God, which trieth our hearts.
ਪਰ ਜਿਵੇਂ ਅਸੀਂ ਪਰਮੇਸ਼ੁਰ ਵੱਲੋਂ ਯੋਗ ਠਹਿਰਾਏ ਹੋਏ ਹਾਂ ਜੋ ਖੁਸ਼ਖਬਰੀ ਸਾਨੂੰ ਸੌਂਪੀ ਜਾਵੇ ਅਸੀਂ ਉਸੇ ਤਰ੍ਹਾਂ ਹੀ ਸੁਣਾਉਂਦੇ ਹਾਂ, ਇਸ ਲਈ ਨਹੀਂ ਜੋ ਅਸੀਂ ਮਨੁੱਖਾਂ ਨੂੰ ਖੁਸ਼ ਕਰੀਏ, ਪਰ ਸਗੋਂ ਪਰਮੇਸ਼ੁਰ ਨੂੰ ਜਿਹੜਾ ਸਾਡਿਆਂ ਮਨਾਂ ਨੂੰ ਜਾਂਚਦਾ ਹੈ।
5 For neither at any time used we flattering words, as ye know, nor a cloke of covetousness; God [is] witness:
ਕਿਉਂ ਜੋ ਨਾ ਅਸੀਂ ਕਦੇ ਮਨੁੱਖਾਂ ਨੂੰ ਖੁਸ਼ ਕਰਨ ਵਾਲੀਆਂ ਗੱਲਾਂ ਕੀਤੀਆਂ ਜਿਵੇਂ ਤੁਸੀਂ ਜਾਣਦੇ ਹੋ ਅਤੇ ਨਾ ਹੀ ਲੋਭ ਦਾ ਪਰਦਾ ਬਣਾਇਆ, ਪਰਮੇਸ਼ੁਰ ਗਵਾਹ ਹੈ।
6 Nor of men sought we glory, neither of you, nor [yet] of others, when we might have been burdensome, as the apostles of Christ.
ਅਤੇ ਨਾ ਅਸੀਂ ਮਨੁੱਖਾਂ ਕੋਲੋਂ ਵਡਿਆਈ ਚਾਹੁੰਦੇ ਸੀ, ਨਾ ਤੁਹਾਡੇ ਕੋਲੋਂ, ਨਾ ਹੋਰਨਾਂ ਕੋਲੋਂ, ਭਾਵੇਂ ਅਸੀਂ ਮਸੀਹ ਦੇ ਰਸੂਲ ਹੋਣ ਕਰਕੇ ਤੁਹਾਡੇ ਉੱਤੇ ਭਾਰ ਪਾ ਸਕਦੇ ਸੀ।
7 But we were gentle among you, even as a nurse cherisheth her children:
ਪਰ ਅਸੀਂ ਤੁਹਾਡੇ ਵਿੱਚ ਅਜਿਹਾ ਨਰਮ ਸੁਭਾਅ ਰੱਖਿਆ ਜਿਵੇਂ ਇੱਕ ਮਾਂ ਆਪਣੇ ਬੱਚਿਆਂ ਨੂੰ ਪਾਲਦੀ ਹੈ।
8 So being affectionately desirous of you, we were willing to have imparted unto you, not the gospel of God only, but also our own souls, because ye were dear unto us.
ਇਸੇ ਤਰ੍ਹਾਂ ਅਸੀਂ ਤੁਹਾਡੇ ਚਾਹਵੰਦ ਹੋ ਕੇ ਤੁਹਾਨੂੰ ਸਿਰਫ਼ ਪਰਮੇਸ਼ੁਰ ਦੀ ਖੁਸ਼ਖਬਰੀ ਨਹੀਂ, ਸਗੋਂ ਆਪਣੀ ਜਾਨ ਵੀ ਦੇਣ ਨੂੰ ਤਿਆਰ ਸੀ, ਇਸ ਲਈ ਜੋ ਤੁਸੀਂ ਸਾਡੇ ਪਿਆਰੇ ਬਣ ਗਏ ਹੋ।
9 For ye remember, brethren, our labour and travail: for labouring night and day, because we would not be chargeable unto any of you, we preached unto you the gospel of God.
ਹੇ ਭਰਾਵੋ, ਸਾਡੀ ਮਿਹਨਤ ਤੁਹਾਨੂੰ ਚੇਤੇ ਤਾਂ ਹੋਵੇਗੀ ਕਿ ਅਸੀਂ ਇਸ ਲਈ ਕਿ ਤੁਹਾਡੇ ਵਿੱਚੋਂ ਕਿਸੇ ਉੱਤੇ ਬੋਝ ਨਾ ਬਣੀਏ ਰਾਤ-ਦਿਨ ਕੰਮ-ਧੰਦਾ ਕਰ ਕੇ, ਤੁਹਾਨੂੰ ਪਰਮੇਸ਼ੁਰ ਦੀ ਖੁਸ਼ਖਬਰੀ ਸੁਣਾਈ।
10 Ye [are] witnesses, and God [also], how holily and justly and unblameably we behaved ourselves among you that believe:
੧੦ਪਰਮੇਸ਼ੁਰ ਅਤੇ ਤੁਸੀਂ ਦੋਵੇਂ ਗਵਾਹ ਹੋ ਕਿ ਤੁਹਾਡੇ ਨਾਲ ਜੋ ਵਿਸ਼ਵਾਸੀ ਹੋ, ਸਾਡਾ ਵਰਤਾਵਾ ਕਿੰਨ੍ਹਾਂ ਪਵਿੱਤਰ, ਧਾਰਮਿਕਤਾ ਅਤੇ ਨਿਰਦੋਸ਼ਤਾ ਸਹਿਤ ਸੀ।
11 As ye know how we exhorted and comforted and charged every one of you, as a father [doth] his children,
੧੧ਸੋ ਤੁਸੀਂ ਜਾਣਦੇ ਹੋ ਕਿ ਜਿਵੇਂ ਪਿਤਾ ਆਪਣੇ ਬੱਚਿਆਂ ਨੂੰ ਤਿਵੇਂ ਅਸੀਂ ਤੁਹਾਡੇ ਵਿੱਚੋਂ ਇੱਕ-ਇੱਕ ਨੂੰ ਕਿਵੇਂ ਉਪਦੇਸ਼ ਅਤੇ ਦਿਲਾਸਾ ਦਿੰਦੇ ਅਤੇ ਸਮਝਾਉਂਦੇ ਰਹੇ।
12 That ye would walk worthy of God, who hath called you unto his kingdom and glory.
੧੨ਤਾਂ ਜੋ ਤੁਸੀਂ ਪਰਮੇਸ਼ੁਰ ਦੇ ਯੋਗ ਚਾਲ ਚੱਲੋ ਜਿਹੜਾ ਤੁਹਾਨੂੰ ਆਪਣੇ ਰਾਜ ਅਤੇ ਮਹਿਮਾ ਵਿੱਚ ਸੱਦਦਾ ਹੈ।
13 For this cause also thank we God without ceasing, because, when ye received the word of God which ye heard of us, ye received [it] not [as] the word of men, but as it is in truth, the word of God, which effectually worketh also in you that believe.
੧੩ਇਸ ਕਾਰਨ ਅਸੀਂ ਵੀ ਹਰ ਰੋਜ਼ ਪਰਮੇਸ਼ੁਰ ਦਾ ਧੰਨਵਾਦ ਕਰਦੇ ਹਾਂ ਕਿ ਜਦ ਤੁਹਾਨੂੰ ਪਰਮੇਸ਼ੁਰ ਦਾ ਸੁਣਿਆ ਹੋਇਆ ਬਚਨ ਸਾਡੇ ਕੋਲੋਂ ਮਿਲਿਆ ਤਾਂ ਤੁਸੀਂ ਉਸ ਨੂੰ ਮਨੁੱਖਾਂ ਦਾ ਬਚਨ ਕਰਕੇ ਨਹੀਂ ਸਗੋਂ ਜਿਵੇਂ ਉਹ ਸੱਚੀਂ-ਮੁੱਚੀ ਪਰਮੇਸ਼ੁਰ ਦਾ ਬਚਨ ਹੈ ਮੰਨ ਕੇ ਕਬੂਲ ਕੀਤਾ ਅਤੇ ਉਹ ਤੁਹਾਡੇ ਵਿਸ਼ਵਾਸੀਆਂ ਵਿੱਚ ਕੰਮ ਵੀ ਕਰਦਾ ਹੈ।
14 For ye, brethren, became followers of the churches of God which in Judaea are in Christ Jesus: for ye also have suffered like things of your own countrymen, even as they [have] of the Jews:
੧੪ਕਿਉਂ ਜੋ ਹੇ ਭਰਾਵੋ, ਤੁਸੀਂ ਪਰਮੇਸ਼ੁਰ ਦੀਆਂ ਉਹਨਾਂ ਕਲੀਸਿਯਾਵਾਂ ਵਰਗੇ ਹੋਏ ਹੋ, ਜਿਹੜੀਆਂ ਮਸੀਹ ਯਿਸੂ ਦੀਆਂ ਯਹੂਦਿਯਾ ਵਿੱਚ ਹਨ ਇਸ ਲਈ ਜੋ ਉਹਨਾਂ ਵਾਂਗੂੰ ਤੁਸੀਂ ਵੀ ਆਪਣੀ ਕੌਮ ਵਾਲਿਆਂ ਦੇ ਹੱਥੋਂ ਓਸੇ ਤਰ੍ਹਾਂ ਦੁੱਖ ਝੱਲੇ ਸਨ, ਜਿਵੇਂ ਉਹਨਾਂ ਨੇ ਯਹੂਦੀਆਂ ਕੋਲੋਂ ਝੱਲੇ ਸਨ।
15 Who both killed the Lord Jesus, and their own prophets, and have persecuted us; and they please not God, and are contrary to all men:
੧੫ਜਿਹਨਾਂ ਨੇ ਪ੍ਰਭੂ ਯਿਸੂ ਨੂੰ ਅਤੇ ਨਬੀਆਂ ਨੂੰ ਵੀ ਮਾਰ ਸੁੱਟਿਆ ਅਤੇ ਸਾਨੂੰ ਕੱਢ ਦਿੱਤਾ। ਉਹ ਪਰਮੇਸ਼ੁਰ ਨੂੰ ਚੰਗੇ ਨਹੀਂ ਲੱਗਦੇ ਅਤੇ ਸਭਨਾਂ ਮਨੁੱਖਾਂ ਦੇ ਵਿਰੋਧੀ ਹਨ।
16 Forbidding us to speak to the Gentiles that they might be saved, to fill up their sins alway: for the wrath is come upon them to the uttermost.
੧੬ਉਹ ਸਾਨੂੰ ਪਰਾਈਆਂ ਕੌਮਾਂ ਨਾਲ ਉਨ੍ਹਾਂ ਦੀ ਮੁਕਤੀ ਬਾਰੇ ਗੱਲ ਕਰਨ ਤੋਂ ਰੋਕਦੇ ਹਨ, ਕਿ ਕਿਤੇ ਉਹ ਬਚਾਏ ਨਾ ਜਾਣ ਤਾਂ ਜੋ ਉਹਨਾਂ ਦੇ ਪਾਪਾਂ ਦਾ ਭਾਂਡਾ ਸਦਾ ਭਰਿਆ ਰਹੇ! ਪਰ ਉਹਨਾਂ ਦੇ ਉੱਤੇ ਪਰਮੇਸ਼ੁਰ ਦਾ ਪੂਰਾ ਕ੍ਰੋਧ ਆ ਪਿਆ ਹੈ!।
17 But we, brethren, being taken from you for a short time in presence, not in heart, endeavoured the more abundantly to see your face with great desire.
੧੭ਪਰ ਹੇ ਭਰਾਵੋ, ਅਸੀਂ ਜੋ ਥੋੜ੍ਹਾ ਚਿਰ ਤੁਹਾਡੇ ਤੋਂ ਵਿਛੜੇ ਰਹੇ, ਮਨ ਕਰਕੇ ਨਹੀਂ ਪਰ ਦੇਹ ਕਰਕੇ, ਅਸੀਂ ਵੱਡੀ ਲਾਲਸਾ ਨਾਲ ਤੁਹਾਡਾ ਦਰਸ਼ਣ ਕਰਨ ਲਈ ਬਹੁਤ ਹੀ ਜਤਨ ਕੀਤਾ।
18 Wherefore we would have come unto you, even I Paul, once and again; but Satan hindered us.
੧੮ਕਿਉਂ ਜੋ ਅਸੀਂ ਅਰਥਾਤ ਮੈਂ ਪੌਲੁਸ ਨੇ ਵਾਰ-ਵਾਰ ਤੁਹਾਡੇ ਕੋਲ ਆਉਣਾ ਚਾਹਿਆ ਪਰ ਸ਼ੈਤਾਨ ਨੇ ਸਾਨੂੰ ਰੋਕੀ ਰੱਖਿਆ।
19 For what [is] our hope, or joy, or crown of rejoicing? [Are] not even ye in the presence of our Lord Jesus Christ at his coming?
੧੯ਸਾਡੀ ਆਸ ਜਾਂ ਅਨੰਦ ਜਾਂ ਵਡਿਆਈ ਦਾ ਮੁਕਟ ਕੌਣ ਹੈ? ਕੀ, ਸਾਡੇ ਪ੍ਰਭੂ ਯਿਸੂ ਅੱਗੇ ਤੁਸੀਂ ਹੀ ਨਹੀਂ ਹੋਵੋਗੇ, ਜਦੋਂ ਉਹ ਆਵੇਗਾ?
20 For ye are our glory and joy.
੨੦ਕਿਉਂ ਜੋ ਤੁਸੀਂ ਸਾਡੇ ਪ੍ਰਤਾਪ ਅਤੇ ਅਨੰਦ ਦਾ ਕਾਰਨ ਹੋ।

< 1 Thessalonians 2 >