< Ezra 9 >

1 When these things were done, the officials approached me and said, “The people of Israel, the priests, and the Levites have not separated themselves from the people of the other lands and their abominations: Canaanites, Hittites, Perizzites, Jebusites, Ammonites, Moabites, Egyptians, and Amorites.
ਜਦ ਇਹ ਸਭ ਕੁਝ ਹੋ ਚੁੱਕਿਆ ਤਾਂ ਆਗੂਆਂ ਨੇ ਮੇਰੇ ਕੋਲ ਆ ਕੇ ਕਿਹਾ, “ਇਸਰਾਏਲ ਦੀ ਪਰਜਾ, ਜਾਜਕ ਤੇ ਲੇਵੀ ਇਸ ਦੇਸ਼ ਦੀਆਂ ਕੌਮਾਂ ਤੋਂ ਵੱਖਰੇ ਨਹੀਂ ਰਹੇ, ਪਰ ਕਨਾਨੀਆਂ, ਹਿੱਤੀਆਂ, ਫ਼ਰਿੱਜ਼ੀਆਂ, ਯਬੂਸੀਆਂ, ਅੰਮੋਨੀਆਂ, ਮੋਆਬੀਆਂ, ਮਿਸਰੀਆਂ ਅਤੇ ਅਮੋਰੀਆਂ ਦੇ ਘਿਣਾਉਣੇ ਕੰਮਾਂ ਦੇ ਅਨੁਸਾਰ ਕੰਮ ਕਰਦੇ ਹਨ।
2 For they have taken some of their daughters and sons, and have mixed the holy people with the people of other lands, and the officials and leaders have been first in this faithlessness.”
ਕਿਉਂ ਜੋ ਉਹਨਾਂ ਨੇ ਉਨ੍ਹਾਂ ਦੀਆਂ ਧੀਆਂ, ਆਪਣੇ ਲਈ ਤੇ ਆਪਣੇ ਪੁੱਤਰਾਂ ਲਈ ਵਿਆਹ ਲਈਆਂ ਹਨ ਅਤੇ ਪਵਿੱਤਰ ਪਰਜਾ ਇਸ ਦੇਸ਼ ਦੀਆਂ ਕੌਮਾਂ ਵਿੱਚ ਰਲ ਮਿਲ ਗਈ ਹੈ, ਅਤੇ ਇਸ ਧੋਖੇ ਵਿੱਚ ਆਗੂ ਅਤੇ ਹਾਕਮ ਸਭ ਤੋਂ ਅੱਗੇ ਹਨ।”
3 When I heard this, I tore apart my clothing and robe and pulled out hair from my head and beard, and I sat down, devastated.
ਜਦ ਮੈਂ ਇਹ ਗੱਲ ਸੁਣੀ ਤਾਂ ਆਪਣੇ ਬਸਤਰ ਅਤੇ ਆਪਣੀ ਚਾਦਰ ਪਾੜ ਦਿੱਤੀ ਅਤੇ ਆਪਣੇ ਸਿਰ ਤੇ ਦਾੜ੍ਹੀ ਦੇ ਵਾਲ਼ ਪੁੱਟੇ ਅਤੇ ਸੁੰਨ ਹੋ ਕੇ ਬੈਠ ਗਿਆ।
4 All those who trembled at the words of the God of Israel about this faithlessness gathered to me while I was sitting ashamed until the evening offering.
ਤਦ ਉਹ ਸਾਰੇ ਜਿਹੜੇ ਇਸਰਾਏਲ ਦੇ ਪਰਮੇਸ਼ੁਰ ਦੀਆਂ ਗੱਲਾਂ ਤੋਂ ਕੰਬਦੇ ਸਨ, ਉਨ੍ਹਾਂ ਲੋਕਾਂ ਦੇ ਧੋਖੇ ਦੇ ਕਾਰਨ ਜੋ ਗ਼ੁਲਾਮੀ ਤੋਂ ਮੁੜ ਆਏ ਸਨ, ਮੇਰੇ ਕੋਲ ਇਕੱਠੇ ਹੋ ਗਏ ਅਤੇ ਮੈਂ ਸ਼ਾਮ ਦੀ ਬਲੀ ਚੜ੍ਹਾਉਣ ਤੱਕ ਸੁੰਨ ਹੋ ਕੇ ਬੈਠਿਆ ਰਿਹਾ।
5 But at the evening offering I arose from my position of humiliation in my torn clothes and robe, and knelt down and spread my hands to Yahweh my God.
ਸ਼ਾਮ ਦੀ ਬਲੀ ਚੜ੍ਹਾਉਣ ਦੇ ਸਮੇਂ, ਮੈਂ ਵਰਤ ਤੋਂ ਉੱਠਿਆ ਅਤੇ ਆਪਣੇ ਬਸਤਰ ਅਤੇ ਆਪਣੀ ਚਾਦਰ ਪਾੜ ਕੇ, ਆਪਣੇ ਗੋਡਿਆਂ ਉੱਤੇ ਝੁੱਕਿਆ ਅਤੇ ਆਪਣੇ ਪਰਮੇਸ਼ੁਰ ਯਹੋਵਾਹ ਦੇ ਅੱਗੇ ਆਪਣੇ ਹੱਥ ਫੈਲਾਏ।
6 I said, “My God, I am ashamed and disgraced to raise my face to you, for our iniquities increase over our head, and our guilt grows to the heavens.
ਤਦ ਮੈਂ ਇਹ ਪ੍ਰਾਰਥਨਾ ਕੀਤੀ, “ਹੇ ਮੇਰੇ ਪਰਮੇਸ਼ੁਰ! ਮੈਂ ਆਪਣਾ ਮੂੰਹ ਤੇਰੀ ਵੱਲ ਚੁੱਕਣ ਤੋਂ ਸ਼ਰਮਿੰਦਾ ਹਾਂ ਅਤੇ ਹੇ ਮੇਰੇ ਪਰਮੇਸ਼ੁਰ! ਮੈਂ ਬੇਇੱਜ਼ਤ ਹੋ ਗਿਆ ਹਾਂ, ਕਿਉਂ ਜੋ ਸਾਡੇ ਅਪਰਾਧ ਸਾਡੇ ਸਿਰ ਤੋਂ ਵੀ ਉੱਪਰ ਤੱਕ ਵੱਧ ਗਏ ਹਨ ਅਤੇ ਸਾਡੀ ਬੁਰਿਆਈ ਅਕਾਸ਼ ਤੱਕ ਪਹੁੰਚ ਗਈ ਹੈ।
7 From the days of our ancestors until now we have been in great guilt. In our iniquities we, our kings, and our priests were given into the hand of kings of this world, to the sword, to captivity, and to plunder and ashamed faces, as we are today.
ਆਪਣੇ ਪੁਰਖਿਆਂ ਦੇ ਦਿਨਾਂ ਤੋਂ, ਅੱਜ ਦੇ ਦਿਨ ਤੱਕ ਅਸੀਂ ਵੱਡੀ ਬੁਰਿਆਈ ਕਰਦੇ ਰਹੇ ਹਾਂ ਅਤੇ ਆਪਣੇ ਅਪਰਾਧਾਂ ਦੇ ਕਾਰਨ ਅਸੀਂ ਅਤੇ ਸਾਡੇ ਰਾਜੇ, ਤੇ ਸਾਡੇ ਜਾਜਕ ਇਨ੍ਹਾਂ ਦੇਸਾਂ ਦੇ ਰਾਜਿਆਂ ਦੇ ਹੱਥ ਵਿੱਚ, ਤਲਵਾਰ ਲਈ, ਗ਼ੁਲਾਮੀ ਲਈ, ਲੁੱਟੇ ਜਾਣ ਲਈ, ਅਤੇ ਬੇਇੱਜ਼ਤ ਹੋਣ ਲਈ ਉਨ੍ਹਾਂ ਦੇ ਹਵਾਲੇ ਕੀਤੇ ਜਾਂਦੇ ਰਹੇ ਹਾਂ, ਜਿਵੇਂ ਕਿ ਅੱਜ ਦੇ ਦਿਨ ਹੈ।”
8 Yet now for a short time, mercy from Yahweh our God has come to leave us a few survivors and to give us a foothold in his holy place. This was for our God to enlighten our eyes and to give us a little relief in our slavery.
ਪਰ ਹੁਣ ਕੁਝ ਦਿਨਾਂ ਤੋਂ ਯਹੋਵਾਹ ਸਾਡੇ ਪਰਮੇਸ਼ੁਰ ਦੀ ਦਯਾ ਸਾਡੇ ਉੱਤੇ ਹੋਈ ਹੈ ਅਤੇ ਉਸ ਨੇ ਸਾਡੇ ਵਿੱਚੋਂ ਕੁਝ ਨੂੰ ਬਚਾ ਲਿਆ ਹੈ ਅਤੇ ਸਾਨੂੰ ਆਪਣੇ ਪਵਿੱਤਰ ਸਥਾਨ ਵਿੱਚ ਇੱਕ ਮਜ਼ਬੂਤ ਕਿੱਲ ਬਣਾਇਆ ਹੈ ਤਾਂ ਜੋ ਸਾਡਾ ਪਰਮੇਸ਼ੁਰ ਸਾਡੀਆਂ ਅੱਖਾਂ ਨੂੰ ਰੋਸ਼ਨੀ ਦੇਵੇ ਅਤੇ ਗ਼ੁਲਾਮੀ ਵਿੱਚ ਸਾਨੂੰ ਥੋੜ੍ਹੀ ਜਿਹੀ ਤਸੱਲੀ ਬਖ਼ਸ਼ੇ।
9 For we are slaves, but our God has not forgotten us but has extended covenant faithfulness to us. He has done this in the sight of the king of Persia in order to give us new strength, so we could rebuild our God's house and raise its ruins. He did this so that he could give us a wall of safety in Judah and Jerusalem.
ਕਿਉਂ ਜੋ ਅਸੀਂ ਤਾਂ ਗ਼ੁਲਾਮ ਹਾਂ, ਪਰ ਸਾਡੇ ਪਰਮੇਸ਼ੁਰ ਨੇ ਸਾਨੂੰ ਸਾਡੀ ਗ਼ੁਲਾਮੀ ਵਿੱਚ ਨਹੀਂ ਛੱਡਿਆ ਸਗੋਂ ਫ਼ਾਰਸ ਦੇ ਰਾਜਿਆਂ ਦੇ ਸਾਹਮਣੇ, ਸਾਡੇ ਉੱਤੇ ਆਪਣੀ ਦਯਾ ਨੂੰ ਵਧਾਇਆ ਤਾਂ ਜੋ ਸਾਨੂੰ ਤਸੱਲੀ ਦੀ ਜ਼ਿੰਦਗੀ ਬਖ਼ਸ਼ੇ ਕਿ ਅਸੀਂ ਆਪਣੇ ਪਰਮੇਸ਼ੁਰ ਦੇ ਭਵਨ ਨੂੰ ਉਸਾਰੀਏ ਅਤੇ ਉਸ ਦੇ ਖੰਡਰਾਂ ਦੀ ਮੁਰੰਮਤ ਕਰੀਏ ਕਿ ਉਹ ਸਾਨੂੰ ਯਹੂਦਾਹ ਤੇ ਯਰੂਸ਼ਲਮ ਵਿੱਚ ਆਸਰਾ ਦੇਵੇ।
10 But now, our God, what can we say after this? We have forgotten your commands,
੧੦“ਹੁਣ ਹੇ ਸਾਡੇ ਪਰਮੇਸ਼ੁਰ! ਇਸ ਤੋਂ ਬਾਅਦ ਅਸੀਂ ਤੈਨੂੰ ਕੀ ਆਖੀਏ? ਕਿਉਂ ਜੋ ਅਸੀਂ ਤੇਰੇ ਉਨ੍ਹਾਂ ਹੁਕਮਾਂ ਨੂੰ ਭੁਲਾ ਦਿੱਤਾ ਹੈ,
11 the commands that you gave to your servants the prophets, when you said, “This land that you are entering to possess is an unclean land. It is contaminated by the people of the lands with their abominations. They have filled it from one end to the other with their uncleanness.
੧੧ਜਿਨ੍ਹਾਂ ਨੂੰ ਤੂੰ ਇਹ ਕਹਿ ਕੇ, ਆਪਣੇ ਦਾਸ ਨਬੀਆਂ ਦੇ ਰਾਹੀਂ ਹੁਕਮ ਦਿੱਤਾ ਸੀ ਕਿ ਉਹ ਧਰਤੀ ਜਿਸ ਨੂੰ ਤੁਸੀਂ ਕਬਜ਼ੇ ਵਿੱਚ ਲੈਣ ਲਈ ਜਾਂਦੇ ਹੋ, ਉਸ ਦੇਸ਼ ਦੀਆਂ ਕੌਮਾਂ ਦੇ ਘਿਣਾਉਣੇ ਕੰਮਾਂ ਦੇ ਕਾਰਨ ਅਪਵਿੱਤਰ ਧਰਤੀ ਹੈ, ਜਿਸ ਨੂੰ ਉਨ੍ਹਾਂ ਨੇ ਇੱਕ ਸਿਰੇ ਤੋਂ ਦੂਜੇ ਸਿਰੇ ਤੱਕ ਭਰਿਸ਼ਟ ਕਰ ਛੱਡਿਆ ਹੈ।
12 So now, do not give your daughters to their sons; do not take their daughters for your sons, and do not seek their ongoing peace and welfare, so that you will be strong and eat the good of the land, so you will cause your children to possess it for all time.”
੧੨ਹੁਣ ਤੁਸੀਂ ਆਪਣੀਆਂ ਧੀਆਂ ਉਨ੍ਹਾਂ ਦੇ ਪੁੱਤਰਾਂ ਨੂੰ ਨਾ ਵਿਆਹੁਣਾ ਅਤੇ ਨਾ ਉਨ੍ਹਾਂ ਦੀਆਂ ਧੀਆਂ ਨਾਲ ਆਪਣੇ ਪੁੱਤਰਾਂ ਦਾ ਵਿਆਹ ਕਰਨਾ ਅਤੇ ਨਾ ਹੀ ਉਨ੍ਹਾਂ ਦੀ ਸਲਾਮਤੀ ਤੇ ਵਾਧਾ ਚਾਹੁਣਾ ਤਾਂ ਜੋ ਤੁਸੀਂ ਤਕੜੇ ਰਹੋ ਅਤੇ ਉਸ ਧਰਤੀ ਦੇ ਪਦਾਰਥ ਖਾਓ ਅਤੇ ਉਸ ਨੂੰ ਆਪਣੇ ਵੰਸ਼ ਲਈ ਸਦੀਪਕ ਕਾਲ ਦੀ ਮਿਲਖ਼ ਹੋਣ ਲਈ ਛੱਡ ਜਾਓ।
13 Yet after everything that came on us for our evil practices and our great guilt—since you, our God, have held back what our iniquities deserve and left us survivors—
੧੩ਇਨ੍ਹਾਂ ਸਾਰੀਆਂ ਮੁਸੀਬਤਾਂ ਦੇ ਬਾਅਦ, ਜਿਹੜੀਆਂ ਸਾਡੇ ਬੁਰੇ ਕੰਮਾਂ ਅਤੇ ਸਾਡੇ ਵੱਡੇ ਦੋਸ਼ਾਂ ਦੇ ਕਾਰਨ ਸਾਡੇ ਉੱਤੇ ਆਈਆਂ, ਹੇ ਸਾਡੇ ਪਰਮੇਸ਼ੁਰ! ਤੂੰ ਸਾਨੂੰ ਸਾਡੇ ਪਾਪਾਂ ਦੇ ਜੋਗ ਬਹੁਤ ਘੱਟ ਸਜ਼ਾ ਦਿੱਤੀ ਅਤੇ ਸਾਨੂੰ ਛੁਟਕਾਰਾ ਦਿੱਤਾ ਹੈ।
14 should we again break your commandments and make mixed marriages with these abominable people? Will you not be angry and annihilate us so there will be no one left, no one to escape?
੧੪ਕੀ ਅਸੀਂ ਫੇਰ ਤੇਰੇ ਹੁਕਮਾਂ ਨੂੰ ਤੋੜੀਏ ਅਤੇ ਇਨ੍ਹਾਂ ਘਿਣਾਉਣੇ ਕੰਮ ਕਰਨ ਵਾਲੀਆਂ ਕੌਮਾਂ ਨਾਲ ਸੰਬੰਧ ਜੋੜੀਏ? ਕੀ ਤੇਰਾ ਕ੍ਰੋਧ ਇੱਥੋਂ ਤੱਕ ਸਾਡੇ ਉੱਤੇ ਨਾ ਭੜਕੇਗਾ ਜੋ ਸਾਡਾ ਕੁਝ ਵੀ ਨਾ ਰਹੇ, ਨਾ ਕੋਈ ਬਚੇ ਅਤੇ ਨਾ ਛੁਟਕਾਰਾ ਹੋਵੇ?
15 Yahweh, God of Israel, you are righteous, for we have remained as a few survivors at this day. Look! We are here before you in our guilt, for there is no one who can stand before you because of this.
੧੫ਹੇ ਇਸਰਾਏਲ ਦੇ ਪਰਮੇਸ਼ੁਰ ਯਹੋਵਾਹ! ਤੂੰ ਧਰਮੀ ਹੈਂ ਤਾਂ ਹੀ ਅਸੀਂ ਅੱਜ ਦੇ ਦਿਨ ਤੱਕ ਬਚੇ ਹੋਏ ਹਾਂ। ਵੇਖ ਅਸੀਂ ਆਪਣੇ ਅਪਰਾਧਾਂ ਦੇ ਵਿੱਚ ਤੇਰੇ ਸਾਹਮਣੇ ਹਾਂ, ਕਿਉਂਕਿ ਕੌਣ ਹੈ ਜੋ ਇਨ੍ਹਾਂ ਦੇ ਕਾਰਨ ਤੇਰੇ ਸਾਹਮਣੇ ਖੜਾ ਰਹਿ ਸਕੇ?”

< Ezra 9 >