< Mark 4 >

1 Once more He began to teach by the side of the Lake, and a vast multitude of people came together to listen to Him. He therefore went on board the boat and sat there, a little way from the land; and all the people were on the shore close to the water.
ਉਹ ਫੇਰ ਝੀਲ ਦੇ ਕਿਨਾਰੇ ਉੱਤੇ ਲੋਕਾਂ ਨੂੰ ਉਪਦੇਸ਼ ਦੇਣ ਲੱਗਾ ਅਤੇ ਐਨੀ ਵੱਡੀ ਭੀੜ ਉਹ ਦੇ ਕੋਲ ਇਕੱਠੀ ਹੋਈ ਜੋ ਉਹ ਝੀਲ ਵਿੱਚ ਇੱਕ ਬੇੜੀ ਉੱਤੇ ਚੜ੍ਹ ਬੈਠਾ ਅਤੇ ਸਾਰੀ ਭੀੜ ਝੀਲ ਦੇ ਕਿਨਾਰੇ ਧਰਤੀ ਉੱਤੇ ਰਹੀ।
2 Then He proceeded to teach them many lessons in figurative language; and in His teaching He said,
ਤੇ ਉਸ ਨੇ ਉਨ੍ਹਾਂ ਨੂੰ ਦ੍ਰਿਸ਼ਟਾਂਤਾਂ ਵਿੱਚ ਬਹੁਤ ਸਾਰੀਆਂ ਗੱਲਾਂ ਦਾ ਉਪਦੇਸ਼ ਦਿੱਤਾ ਅਤੇ ਆਪਣੇ ਉਪਦੇਸ਼ ਵਿੱਚ ਉਨ੍ਹਾਂ ਨੂੰ ਕਿਹਾ,
3 "Listen: the sower goes out to sow.
ਸੁਣੋ! ਵੇਖੋ, ਇੱਕ ਬੀਜਣ ਵਾਲਾ ਬੀਜ ਬੀਜਣ ਨੂੰ ਨਿੱਕਲਿਆ।
4 As he sows, some of the seed falls by the way-side, and the birds come and peck it up.
ਅਤੇ ਇਸ ਤਰ੍ਹਾਂ ਹੋਇਆ ਕਿ ਉਹ ਦੇ ਬੀਜਦਿਆਂ ਕੁਝ ਰਾਹ ਦੇ ਕੰਢੇ ਡਿੱਗ ਪਏ ਅਤੇ ਪੰਛੀ ਆਣ ਕੇ ਉਹ ਨੂੰ ਚੁਗ ਗਏ।
5 Some falls on the rocky ground where it finds but little earth, and it shoots up quickly because it has no depth of soil;
ਅਤੇ ਕੁਝ ਪਥਰੀਲੀ ਜ਼ਮੀਨ ਵਿੱਚ ਡਿੱਗਿਆ ਜਿੱਥੇ ਉਹ ਨੂੰ ਬਹੁਤੀ ਮਿੱਟੀ ਨਾ ਮਿਲੀ ਅਤੇ ਡੂੰਘੀ ਮਿੱਟੀ ਨਾ ਮਿਲਣ ਦੇ ਕਰਕੇ ਉਹ ਛੇਤੀ ਉੱਗ ਪਿਆ।
6 but when the sun is risen, it is scorched, and through having no root it withers away.
ਅਤੇ ਜਦੋਂ ਸੂਰਜ ਚੜ੍ਹਿਆ ਤਾਂ ਕੁਮਲਾ ਗਿਆ ਅਤੇ ਜੜ੍ਹ ਨਾ ਫੜਨ ਦੇ ਕਾਰਨ ਸੁੱਕ ਗਿਆ।
7 Some, again, falls among the thorns; and the thorns spring up and stifle it, so that it yields no crop.
ਅਤੇ ਕੁਝ ਕੰਡਿਆਲੀਆਂ ਝਾੜੀਆਂ ਵਿੱਚ ਡਿੱਗਿਆ ਅਤੇ ਝਾੜੀਆਂ ਨੇ ਵਧ ਕੇ ਉਹ ਨੂੰ ਦਬਾ ਲਿਆ ਅਤੇ ਉਹ ਨਾ ਫਲਿਆ।
8 But some of the seed falls into good ground, and gives a return: it comes up and increases, and yields thirty, sixty, or a hundred-fold."
ਪਰ ਜਿਹੜਾ ਚੰਗੀ ਜ਼ਮੀਨ ਵਿੱਚ ਡਿੱਗਿਆ ਉਹ ਉੱਗਦਿਆਂ ਸਾਰ ਵਧਿਆ ਅਤੇ ਫਲਿਆ, ਕੁਝ ਤੀਹ ਗੁਣਾ, ਕੁਝ ਸੱਠ ਗੁਣਾ, ਕੁਝ ਸੌ ਗੁਣਾ ਫਲ ਦਿੱਤਾ।
9 "Listen," He added, "every one who has ears to listen with!"
ਫੇਰ ਉਹ ਨੇ ਕਿਹਾ, ਜਿਹ ਦੇ ਸੁਣਨ ਦੇ ਕੰਨ ਹੋਣ ਉਹ ਸੁਣੇ।
10 When He was alone, the Twelve and the others who were about Him requested Him to explain His figurative language.
੧੦ਜਦੋਂ ਉਹ ਇਕਾਂਤ ਵਿੱਚ ਸੀ ਜਿਹੜੇ ਉਹ ਦੇ ਕੋਲ ਸਨ ਉਨ੍ਹਾਂ ਨੇ ਬਾਰਾਂ ਚੇਲਿਆਂ ਨਾਲ ਮਿਲ ਕੇ ਦ੍ਰਿਸ਼ਟਾਂਤਾਂ ਦਾ ਅਰਥ ਉਹ ਨੂੰ ਪੁੱਛਿਆ।
11 "To you," He replied, "has been entrusted the secret truth concerning the Kingdom of God; but to those others outside your number all this is spoken in figurative language;
੧੧ਉਸ ਨੇ ਉਨ੍ਹਾਂ ਨੂੰ ਕਿਹਾ, ਪਰਮੇਸ਼ੁਰ ਦੇ ਰਾਜ ਦਾ ਭੇਤ ਤੁਹਾਨੂੰ ਦਿੱਤਾ ਗਿਆ ਹੈ ਪਰ ਜਿਹੜੇ ਬਾਹਰਲੇ ਹਨ ਉਨ੍ਹਾਂ ਲਈ ਸਾਰੀਆਂ ਗੱਲਾਂ ਦ੍ਰਿਸ਼ਟਾਂਤਾਂ ਵਿੱਚ ਹੁੰਦੀਆਂ ਹਨ ਕਿ,
12 that "'They may look and look but not see, and listen and listen but not understand, lest perchance they should return and be pardoned.'"
੧੨ਉਹ ਵੇਖਦੇ ਹੋਏ ਵੇਖਣ ਤਾਂ ਸਹੀ ਪਰ ਬੁੱਝਣ ਨਾ, ਅਤੇ ਸੁਣਦੇ ਹੋਏ ਸੁਣਨ ਪਰ ਸਮਝਣ ਨਾ, ਕਿਤੇ ਇੰਝ ਨਾ ਹੋਵੇ ਜੋ ਉਹ ਮੁੜ ਆਉਣ, ਅਤੇ ਉਨ੍ਹਾ ਨੂੰ ਮਾਫ਼ੀ ਮਿਲੇ।
13 "Do you all miss the meaning of this parable?" He added; "how then will you understand the rest of my parables?"
੧੩ਫੇਰ ਉਸ ਨੇ ਉਨ੍ਹਾਂ ਨੂੰ ਕਿਹਾ, ਕੀ ਤੁਸੀਂ ਇਸ ਦ੍ਰਿਸ਼ਟਾਂਤ ਦੀ ਉਦਾਹਰਣ ਨੂੰ ਨਹੀਂ ਸਮਝਦੇ? ਤਾਂ ਸਾਰਿਆਂ ਦ੍ਰਿਸ਼ਟਾਂਤਾਂ ਨੂੰ ਕਿਵੇਂ ਸਮਝੋਗੇ?
14 "What the sower sows is the Message.
੧੪ਬੀਜਣ ਵਾਲਾ ਪਰਮੇਸ਼ੁਰ ਦਾ ਬਚਨ ਬੀਜਦਾ ਹੈ।
15 Those who receive the seed by the way-side are those in whom the Message is sown, but, when they have heard it, Satan comes at once and carries away the Message sown in them.
੧੫ਅਤੇ ਰਾਹ ਦੇ ਕਿਨਾਰੇ ਵਾਲੇ ਉਹ ਹਨ ਜਿਹਨਾਂ ਨੇ ਸੁਣਿਆ, ਤਾਂ ਸ਼ੈਤਾਨ ਆਣ ਕੇ ਉਸ ਬਚਨ ਨੂੰ ਉਨ੍ਹਾ ਦੇ ਹਿਰਦਿਆਂ ਵਿੱਚੋਂ ਕੱਢ ਲੈ ਜਾਂਦਾ ਹੈ।
16 In the same way those who receive the seed on the rocky places are those who, when they have heard the Message, at once accept it joyfully,
੧੬ਅਤੇ ਇਸੇ ਤਰ੍ਹਾਂ ਜਿਹੜੇ ਪਥਰੀਲੀ ਜ਼ਮੀਨ ਵਿੱਚ ਬੀਜੇ ਜਾਂਦੇ ਹਨ ਸੋ ਉਹ ਹਨ ਜਿਹੜੇ ਬਚਨ ਨੂੰ ਸੁਣਦਿਆਂ ਸਾਰ ਖੁਸ਼ੀ ਨਾਲ ਉਹ ਨੂੰ ਮੰਨ ਲੈਂਦੇ ਹਨ।
17 but they have no root within them. They last for a time; then, when suffering or persecution comes because of the Message, they are immediately overthrown.
੧੭ਅਤੇ ਆਪਣੇ ਵਿੱਚ ਜੜ੍ਹ ਨਹੀਂ ਰੱਖਦੇ ਹਨ ਪਰ ਥੋੜ੍ਹਾ ਸਮਾਂ ਰਹਿੰਦੇ ਹਨ ਅਤੇ ਜਦੋਂ ਬਚਨ ਦੇ ਕਾਰਨ ਦੁੱਖ ਵਿੱਚ ਪੈਂਦੇ ਜਾਂ ਸਤਾਏ ਜਾਂਦੇ ਹਨ ਤਾਂ ਝੱਟ ਠੋਕਰ ਖਾਂਦੇ ਹਨ।
18 Others there are who receive the seed among the thorns: these are they who have heard the Message,
੧੮ਅਤੇ ਹੋਰ ਉਹ ਹਨ ਜਿਹੜੇ ਝਾੜੀਆਂ ਵਿੱਚ ਬੀਜੇ ਜਾਂਦੇ। ਇਹ ਉਹ ਹਨ ਜਿਨ੍ਹਾਂ ਨੇ ਬਚਨ ਨੂੰ ਸੁਣਿਆ
19 but worldly cares and the deceitfulness of wealth and the excessive pursuit of other objects come in and stifle the Message, and it becomes unfruitful. (aiōn g165)
੧੯ਅਤੇ ਸੰਸਾਰ ਦੀ ਚਿੰਤਾ ਤੇ ਧਨ ਦਾ ਧੋਖਾ ਅਤੇ ਹੋਰਨਾਂ ਚੀਜ਼ਾਂ ਦਾ ਲੋਭ ਆਣ ਕੇ ਬਚਨ ਨੂੰ ਦਬਾ ਲੈਂਦਾ ਹੈ ਅਤੇ ਉਹ ਬੇਫੱਲ ਰਹਿ ਜਾਂਦਾ ਹੈ। (aiōn g165)
20 Those, on the other hand, who have received the seed on the good ground, are all who hear the Message and welcome it, and yield a return of thirty, sixty, or a hundred fold."
੨੦ਅਤੇ ਜਿਹੜੇ ਚੰਗੀ ਜ਼ਮੀਨ ਵਿੱਚ ਬੀਜੇ ਗਏ ਸਨ ਸੋ ਉਹ ਲੋਕ ਹਨ ਜਿਹੜੇ ਬਚਨ ਨੂੰ ਸੁਣ ਕੇ ਮੰਨ ਲੈਂਦੇ ਅਤੇ ਫਲ ਦਿੰਦੇ ਹਨ, ਕੁਝ ਤੀਹ ਗੁਣਾ ਕੁਝ ਸੱਠ ਗੁਣਾ ਕੁਝ ਸੌ ਗੁਣਾ।
21 He went on to say, "Is the lamp brought in in order to be put under the bushel or under the bed? Is it not rather in order that it may be placed on the lampstand?
੨੧ਉਸ ਨੇ ਉਨ੍ਹਾਂ ਨੂੰ ਆਖਿਆ, ਕੀ ਦੀਵਾ ਇਸ ਲਈ ਲਿਆਉਂਦੇ ਹਨ ਕਿ ਟੋਕਰੇ ਜਾਂ ਮੰਜੇ ਥੱਲੇ ਰੱਖਿਆ ਜਾਵੇ, ਕੀ ਇਸ ਲਈ ਨਹੀਂ ਕੀ ਉਹ ਦੀਵਟ ਉੱਤੇ ਰੱਖਿਆ ਜਾਵੇ?
22 Why, there is nothing hidden except with a view to its being ultimately disclosed, nor has anything been made a secret but that it may at last come to light.
੨੨ਕੋਈ ਚੀਜ਼ ਗੁਪਤ ਨਹੀਂ ਪਰ ਇਸ ਲਈ ਜੋ ਉਹ ਪਰਗਟ ਕੀਤੀ ਜਾਏ ਅਤੇ ਨਾ ਕੋਈ ਵਸਤੂ ਛਿਪਾਈ ਗਈ ਪਰ ਇਸ ਲਈ ਜੋ ਉਹ ਉਜਾਗਰ ਹੋਵੇ।
23 Listen, every one who has ears to listen with!"
੨੩ਜੇ ਕਿਸੇ ਦੇ ਸੁਣਨ ਦੇ ਕੰਨ ਹੋਣ ਤਾਂ ਉਹ ਸੁਣੇ।
24 He also said to them, "Take care what you hear. With what measure you measure, it will be measured to you, and that with interest.
੨੪ਫੇਰ ਉਸ ਨੇ ਉਨ੍ਹਾਂ ਨੂੰ ਕਿਹਾ, ਚੌਕਸ ਰਹੋ ਜੋ ਕੀ ਸੁਣਦੇ ਹੋ! ਜਿਸ ਮਾਪ ਨਾਲ ਤੁਸੀਂ ਮਿਣਦੇ ਹੋ ਉਸੇ ਨਾਲ ਤੁਹਾਡੇ ਲਈ ਮਿਣਿਆ ਜਾਵੇਗਾ ਅਤੇ ਤੁਹਾਨੂੰ ਵਧੀਕ ਦਿੱਤਾ ਜਾਵੇਗਾ।
25 For those who have will have more given them; and from those who have not, even what they have will be taken away."
੨੫ਕਿਉਂਕਿ ਜਿਹ ਦੇ ਕੋਲ ਕੁਝ ਹੈ ਉਹ ਨੂੰ ਦਿੱਤਾ ਜਾਵੇਗਾ ਅਤੇ ਜਿਸ ਦੇ ਕੋਲ ਨਹੀਂ ਉਸ ਤੋਂ ਜੋ ਕੁਝ ਹੈ ਸੋ ਵੀ ਲੈ ਲਿਆ ਜਾਵੇਗਾ।
26 Another saying of His was this: "The Kingdom of God is as if a man scattered seed over the ground:
੨੬ਫੇਰ ਉਹ ਨੇ ਕਿਹਾ, ਪਰਮੇਸ਼ੁਰ ਦਾ ਰਾਜ ਇਹੋ ਜਿਹਾ ਹੈ ਜਿਵੇਂ ਕੋਈ ਮਨੁੱਖ ਜ਼ਮੀਨ ਵਿੱਚ ਬੀਜ ਬੀਜੇ।
27 he spends days and nights, now awake, now asleep, while the seed sprouts and grows tall, he knows not how.
੨੭ਅਤੇ ਬੀਜ ਬੀਜਣ ਵਾਲਾ ਰਾਤ ਨੂੰ ਸੌਂਦਾ ਅਤੇ ਦਿਨ ਵੇਲੇ ਜਾਗਦਾ, ਪਰ ਉਹ ਨਹੀਂ ਜਾਣਦਾ ਕਿ ਬੀਜ ਕਿਵੇਂ ਉੱਗ ਪਿਆ।
28 Of itself the land produces the crop-- first the blade, then the ear; afterwards the perfect grain is seen in the ear.
੨੮ਜ਼ਮੀਨ ਤਾਂ ਆਪਣੇ ਆਪ ਫਲ ਲਿਆਉਂਦੀ ਹੈ, ਪਹਿਲਾਂ ਅੰਕੂਰ, ਫੇਰ ਸਿੱਟਾ, ਫੇਰ ਸਿੱਟੇ ਵਿੱਚ ਸਾਬਤ ਦਾਣੇ।
29 But no sooner is the crop ripe, than he sends the reapers, because the time of harvest has come."
੨੯ਅਤੇ ਜਦੋਂ ਫ਼ਸਲ ਪੱਕ ਜਾਂਦੀ ਹੈ ਤਾਂ ਉਹ ਝੱਟ ਦਾਤੀ ਲਾਉਂਦਾ ਹੈ ਕਿਉਂ ਜੋ ਵਾਢੀ ਦਾ ਵੇਲਾ ਆ ਗਿਆ।
30 Another saying of His was this: "How are we to picture the Kingdom of God? or by what figure of speech shall we represent it?
੩੦ਫੇਰ ਉਹ ਨੇ ਕਿਹਾ, ਅਸੀਂ ਪਰਮੇਸ਼ੁਰ ਦੇ ਰਾਜ ਨੂੰ ਕਿਹ ਦੇ ਵਰਗਾ ਦੱਸੀਏ ਜਾਂ ਉਹ ਦੇ ਲਈ ਕਿਹੜਾ ਦ੍ਰਿਸ਼ਟਾਂਤ ਦੇਈਏ?
31 It is like a mustard-seed, which, when sown in the earth, is the smallest of all the seeds in the world;
੩੧ਉਹ ਇੱਕ ਰਾਈ ਦੇ ਦਾਣੇ ਵਰਗਾ ਹੈ ਕਿ ਜਦ ਜ਼ਮੀਨ ਵਿੱਚ ਬੀਜਿਆ ਜਾਂਦਾ ਹੈ ਤਾਂ ਜ਼ਮੀਨ ਦੇ ਸਭਨਾਂ ਬੀਜਾਂ ਨਾਲੋਂ ਛੋਟਾ ਹੈ।
32 yet when sown it springs up and becomes larger than all the herbs, and throws out great branches, so that the birds build under its shadow."
੩੨ਪਰ ਜਦ ਬੀਜਿਆ ਗਿਆ ਤਦ ਉੱਗਦਾ ਹੈ ਅਤੇ ਸਾਰਿਆਂ ਪੋਦਿਆਂ ਨਾਲੋਂ ਵੱਡਾ ਹੋ ਜਾਂਦਾ ਹੈ ਅਤੇ ਅਜਿਹੀਆਂ ਵੱਡੀਆਂ ਟਹਿਣੀਆਂ ਫੁੱਟਦੀਆਂ ਹਨ ਜੋ ਅਕਾਸ਼ ਦੇ ਪੰਛੀ ਉਹ ਦੀ ਛਾਇਆ ਵਿੱਚ ਵਸੇਰਾ ਕਰ ਸਕਦੇ ਹਨ।
33 With many such parables He used to speak the Message to them according to their capacity for receiving it.
੩੩ਉਹ ਇਹੋ ਜਿਹਿਆਂ ਬਹੁਤ ਦ੍ਰਿਸ਼ਟਾਂਤਾਂ ਵਿੱਚ ਉਨ੍ਹਾਂ ਨਾਲ ਬਚਨ ਕਰਦਾ ਸੀ ਜਿਸ ਤਰ੍ਹਾਂ ਉਹ ਸਮਝ ਸਕਦੇ ਸਨ।
34 But except in figurative language He spoke nothing to them; while to His own disciples He expounded everything, in private.
੩੪ਅਤੇ ਬਿਨ੍ਹਾਂ ਦ੍ਰਿਸ਼ਟਾਂਤ ਤੋਂ ਉਹ ਉਨ੍ਹਾਂ ਨਾਲ ਨਹੀਂ ਸੀ ਬੋਲਦਾ ਪਰ ਇਕਾਂਤ ਵਿੱਚ ਉਹ ਆਪਣੇ ਹੀ ਚੇਲਿਆਂ ਨੂੰ ਸਭ ਕੁਝ ਖੋਲ੍ਹ ਕੇ ਦੱਸਦਾ ਸੀ।
35 The same day, in the evening, He said to them, "Let us cross to the other side."
੩੫ਉਸੇ ਦਿਨ ਜਦੋਂ ਸ਼ਾਮ ਹੋਈ ਤਾਂ ਉਸ ਨੇ ਉਨ੍ਹਾਂ ਨੂੰ ਕਿਹਾ, ਆਓ ਅਸੀਂ ਉਸ ਪਾਰ ਚੱਲੀਏ।
36 So they got away from the crowd, and took Him--as He was--in the boat; and other boats accompanied Him.
੩੬ਅਤੇ ਉਹ ਭੀੜ ਨੂੰ ਛੱਡ ਕੇ ਜਿਵੇਂ ਉਹ ਬੇੜੀ ਉੱਤੇ ਸੀ ਤਿਵੇਂ ਹੀ ਉਹ ਨੂੰ ਲੈ ਚੱਲੇ ਅਤੇ ਹੋਰ ਬੇੜੀਆਂ ਵੀ ਉਹ ਦੇ ਨਾਲ ਸਨ।
37 But a heavy squall came on, and the waves were now dashing into the boat, so that it was fast filling.
੩੭ਤਦ ਇੱਕ ਵੱਡਾ ਤੂਫ਼ਾਨ ਆਇਆ, ਅਨ੍ਹੇਰੀ ਵਗੀ ਅਤੇ ਲਹਿਰਾਂ ਬੇੜੀ ਉੱਤੇ ਐਥੋਂ ਤੱਕ ਪਹੁੰਚ ਗਈਆਂ ਜੋ ਬੇੜੀ ਪਾਣੀ ਨਾਲ ਭਰ ਚੱਲੀ ਸੀ।
38 But He Himself was in the stern asleep, with His head on the cushion: so they woke Him. "Rabbi," they cried, "is it nothing to you that we are drowning?"
੩੮ਅਤੇ ਯਿਸੂ ਆਪ ਬੇੜੀ ਦੇ ਪਿਛਲੇ ਸਿਰੇ ਵੱਲ ਇੱਕ ਸਿਰਾਹਣਾ ਰੱਖ ਕੇ ਸੁੱਤੇ ਪਏ ਸਨ। ਤਦ ਉਨ੍ਹਾਂ ਨੇ ਉਹ ਨੂੰ ਜਗਾਇਆ ਅਤੇ ਉਹ ਨੂੰ ਆਖਿਆ, ਗੁਰੂ ਜੀ ਤੁਹਾਨੂੰ ਸਾਡਾ ਕੋਈ ਫ਼ਿਕਰ ਨਹੀਂ ਜੋ ਅਸੀਂ ਡੁੱਬ ਚੱਲੇ ਹਾਂ?
39 So He roused Himself and rebuked the wind, and said to the waves, "Silence! Be still!" The wind sank, and a perfect calm set in.
੩੯ਤਦ ਉਸ ਨੇ ਉੱਠ ਕੇ ਤੂਫ਼ਾਨ ਨੂੰ ਝਿੜਕਿਆ ਅਤੇ ਝੀਲ ਨੂੰ ਕਿਹਾ, ਚੁੱਪ ਕਰ ਥੰਮ੍ਹ ਜਾ! ਅਤੇ ਤੂਫ਼ਾਨ ਥੰਮ੍ਹ ਗਿਆ ਅਤੇ ਵੱਡਾ ਚੈਨ ਹੋ ਗਿਆ।
40 "Why are you so timid?" He asked; "have you still no faith?"
੪੦ਉਸ ਨੇ ਉਨ੍ਹਾਂ ਨੂੰ ਕਿਹਾ, ਤੁਸੀਂ ਕਿਉਂ ਡਰਦੇ ਹੋ? ਅਜੇ ਤੱਕ ਤੁਹਾਨੂੰ ਵਿਸ਼ਵਾਸ ਨਹੀਂ ਆਇਆ?
41 Then they were filled with terror, and began to say to one another, "Who is this, then? For even wind and sea obey Him."
੪੧ਤਾਂ ਉਹ ਬਹੁਤ ਡਰ ਗਏ ਅਤੇ ਆਪਸ ਵਿੱਚ ਕਹਿਣ ਲੱਗੇ, ਇਹ ਕੌਣ ਹੈ ਕਿ ਤੂਫ਼ਾਨ ਅਤੇ ਝੀਲ ਵੀ ਉਹ ਦੀ ਗੱਲ ਮੰਨ ਲੈਂਦੇ ਹਨ?

< Mark 4 >