< Numbers 8 >

1 The LORD spoke to Moses, saying,
ਯਹੋਵਾਹ ਨੇ ਮੂਸਾ ਨੂੰ ਆਖਿਆ,
2 “Speak to Aaron, and tell him, ‘When you light the lamps, the seven lamps shall give light in front of the lamp stand.’”
ਹਾਰੂਨ ਨਾਲ ਗੱਲ ਕਰ ਅਤੇ ਉਹ ਨੂੰ ਆਖ ਕਿ ਜਦ ਤੂੰ ਦੀਵੇ ਬਾਲੇਂ ਤਾਂ ਉਹ ਸੱਤ ਦੀਵੇ ਸ਼ਮਾਦਾਨ ਦੇ ਸਾਹਮਣੇ ਚਾਨਣ ਦੇਣ।
3 Aaron did so. He lit its lamps to light the area in front of the lamp stand, as the LORD commanded Moses.
ਤਾਂ ਹਾਰੂਨ ਨੇ ਉਸੇ ਤਰ੍ਹਾਂ ਹੀ ਕੀਤਾ। ਉਹ ਨੇ ਉਸ ਦੇ ਦੀਵੇ ਸ਼ਮਾਦਾਨ ਦੇ ਸਾਹਮਣੇ ਬਾਲੇ, ਜਿਵੇਂ ਯਹੋਵਾਹ ਨੂੰ ਮੂਸਾ ਨੂੰ ਹੁਕਮ ਦਿੱਤਾ ਸੀ।
4 This was the workmanship of the lamp stand, beaten work of gold. From its base to its flowers, it was beaten work. He made the lamp stand according to the pattern which the LORD had shown Moses.
ਸ਼ਮਾਦਾਨ ਦੀ ਬਣਾਵਟ ਇਸ ਤਰ੍ਹਾਂ ਸੀ, ਉਹ ਹੇਠਾਂ ਤੋਂ ਲੈ ਕੇ ਉੱਪਰ ਫੁੱਲਾਂ ਤੱਕ ਸੋਨੇ ਨਾਲ ਬਣਾਇਆ ਗਿਆ ਸੀ। ਉਹ ਉਸ ਨਮੂਨੇ ਉੱਤੇ ਸੀ ਜਿਹੜਾ ਯਹੋਵਾਹ ਨੇ ਮੂਸਾ ਨੂੰ ਵਿਖਾਇਆ, ਉਸੇ ਤਰ੍ਹਾਂ ਉਸ ਨੇ ਸ਼ਮਾਦਾਨ ਨੂੰ ਬਣਾਇਆ।
5 The LORD spoke to Moses, saying,
ਫੇਰ ਯਹੋਵਾਹ ਨੇ ਮੂਸਾ ਨੂੰ ਆਖਿਆ,
6 “Take the Levites from among the children of Israel, and cleanse them.
ਲੇਵੀਆਂ ਨੂੰ ਇਸਰਾਏਲੀਆਂ ਵਿੱਚੋਂ ਲੈ ਕੇ ਪਵਿੱਤਰ ਕਰ।
7 You shall do this to them to cleanse them: sprinkle the water of cleansing on them, let them shave their whole bodies with a razor, let them wash their clothes, and cleanse themselves.
ਉਨ੍ਹਾਂ ਨੂੰ ਪਵਿੱਤਰ ਕਰਨ ਲਈ ਅਜਿਹਾ ਕਰੀਂ ਕਿ ਉਨ੍ਹਾਂ ਉੱਤੇ ਪਾਪ ਤੋਂ ਸ਼ੁੱਧ ਕਰਨ ਵਾਲਾ ਪਾਣੀ ਛਿੜਕ ਦੇ ਅਤੇ ਉਨ੍ਹਾਂ ਦੇ ਸਾਰੇ ਸਰੀਰ ਉੱਤੇ ਉਸਤਰਾ ਫਿਰਾ ਦੇ ਅਤੇ ਉਹ ਆਪਣੇ ਬਸਤਰ ਧੋਣ, ਇਸ ਤਰ੍ਹਾਂ ਉਹ ਸ਼ੁੱਧ ਹੋਣ।
8 Then let them take a young bull and its meal offering, fine flour mixed with oil; and another young bull you shall take for a sin offering.
ਫੇਰ ਉਹ ਇੱਕ ਮੇਂਢਾ ਲੈਣ ਨਾਲੇ ਉਸ ਦੀ ਮੈਦੇ ਦੀ ਭੇਟ, ਬਰੀਕ ਮੈਦਾ ਤੇਲ ਨਾਲ ਰਲਿਆ ਹੋਇਆ ਅਤੇ ਤੂੰ ਦੂਜਾ ਮੇਂਢਾ ਪਾਪ ਬਲੀ ਲਈ ਲਵੀਂ।
9 You shall present the Levites before the Tent of Meeting. You shall assemble the whole congregation of the children of Israel.
ਫੇਰ ਲੇਵੀਆਂ ਨੂੰ ਮੰਡਲੀ ਦੇ ਤੰਬੂ ਦੇ ਅੱਗੇ ਹਾਜ਼ਰ ਕਰੀਂ, ਅਤੇ ਇਸਰਾਏਲੀਆਂ ਦੀ ਸਾਰੀ ਮੰਡਲੀ ਨੂੰ ਇਕੱਠਾ ਕਰੀਂ।
10 You shall present the Levites before the LORD. The children of Israel shall lay their hands on the Levites,
੧੦ਤਦ ਤੂੰ ਲੇਵੀਆਂ ਨੂੰ ਯਹੋਵਾਹ ਦੇ ਅੱਗੇ ਹਾਜ਼ਰ ਕਰੀਂ ਅਤੇ ਇਸਰਾਏਲੀ ਲੇਵੀਆਂ ਉੱਤੇ ਆਪਣੇ ਹੱਥ ਧਰਨ।
11 and Aaron shall offer the Levites before the LORD for a wave offering on the behalf of the children of Israel, that it may be theirs to do the service of the LORD.
੧੧ਅਤੇ ਹਾਰੂਨ ਉਨ੍ਹਾਂ ਲੇਵੀਆਂ ਨੂੰ ਯਹੋਵਾਹ ਅੱਗੇ ਇਸਰਾਏਲੀਆਂ ਵੱਲੋਂ ਹਿਲਾਉਣ ਦੀ ਭੇਟ ਕਰਕੇ ਚੜ੍ਹਾਵੇ ਤਾਂ ਜੋ ਉਹ ਯਹੋਵਾਹ ਦੀ ਸੇਵਾ ਦਾ ਕੰਮ ਕਰਨ।
12 “The Levites shall lay their hands on the heads of the bulls, and you shall offer the one for a sin offering and the other for a burnt offering to the LORD, to make atonement for the Levites.
੧੨ਫੇਰ ਲੇਵੀ ਆਪਣੇ ਹੱਥ ਵਹਿੜਿਆਂ ਦੇ ਸਿਰਾਂ ਉੱਤੇ ਧਰਨ ਅਤੇ ਤੂੰ ਇੱਕ ਨੂੰ ਪਾਪ ਬਲੀ ਲਈ ਅਤੇ ਦੂਜੇ ਨੂੰ ਹੋਮ ਦੀ ਭੇਟ ਲਈ ਚੜ੍ਹਾ ਤਾਂ ਜੋ ਉਹ ਲੇਵੀਆਂ ਦਾ ਪ੍ਰਾਸਚਿਤ ਹੋਵੇ।
13 You shall set the Levites before Aaron and before his sons, and offer them as a wave offering to the LORD.
੧੩ਤਦ ਲੇਵੀਆਂ ਨੂੰ ਹਾਰੂਨ ਅਤੇ ਉਸ ਦੇ ਪੁੱਤਰਾਂ ਦੇ ਅੱਗੇ ਖੜ੍ਹਾ ਕਰੀਂ ਅਤੇ ਤੂੰ ਉਨ੍ਹਾਂ ਨੂੰ ਹਿਲਾਉਣ ਦੀ ਭੇਟ ਲਈ ਯਹੋਵਾਹ ਅੱਗੇ ਚੜ੍ਹਾਈਂ।
14 Thus you shall separate the Levites from among the children of Israel, and the Levites shall be mine.
੧੪ਇਸ ਤਰ੍ਹਾਂ ਤੂੰ ਲੇਵੀਆਂ ਨੂੰ ਇਸਰਾਏਲੀਆਂ ਵਿੱਚੋਂ ਵੱਖਰਾ ਕਰੀਂ, ਇਸ ਤਰ੍ਹਾਂ ਲੇਵੀ ਮੇਰੇ ਹੋਣਗੇ।
15 “After that, the Levites shall go in to do the service of the Tent of Meeting. You shall cleanse them, and offer them as a wave offering.
੧੫ਅਤੇ ਇਸ ਤੋਂ ਬਾਅਦ ਲੇਵੀ ਮੰਡਲੀ ਦੇ ਤੰਬੂ ਵਿੱਚ ਜਾ ਕੇ ਸੇਵਾ ਕਰਨ ਅਤੇ ਇਸ ਤਰ੍ਹਾਂ ਉਨ੍ਹਾਂ ਨੂੰ ਸ਼ੁੱਧ ਕਰੀਂ ਅਤੇ ਉਨ੍ਹਾਂ ਨੂੰ ਹਿਲਾਉਣ ਦੀ ਭੇਟ ਕਰਕੇ ਚੜ੍ਹਾਵੀਂ।
16 For they are wholly given to me from among the children of Israel; instead of all who open the womb, even the firstborn of all the children of Israel, I have taken them to me.
੧੬ਕਿਉਂਕਿ ਉਹ ਇਸਰਾਏਲੀਆਂ ਵਿੱਚੋਂ ਮੈਨੂੰ ਪੂਰੀ ਤਰ੍ਹਾਂ ਨਾਲ ਸਮਰਪਤ ਕੀਤੇ ਗਏ ਹਨ, ਮੈਂ ਉਹਨਾਂ ਨੂੰ ਸਾਰੇ ਇਸਰਾਏਲ ਵਿੱਚੋਂ ਸਾਰੇ ਪਹਿਲੌਠਿਆਂ ਦੇ ਬਦਲੇ ਆਪਣੇ ਲਈ ਲੈ ਲਿਆ ਹੈ।
17 For all the firstborn among the children of Israel are mine, both man and animal. On the day that I struck all the firstborn in the land of Egypt, I sanctified them for myself.
੧੭ਕਿਉਂ ਜੋ ਇਸਰਾਏਲੀਆਂ ਦੇ ਸਾਰੇ ਪਹਿਲੌਠੇ ਮੇਰੇ ਹਨ, ਭਾਵੇਂ ਆਦਮੀ ਦਾ ਭਾਵੇਂ ਪਸ਼ੂ ਦਾ। ਜਿਸ ਦਿਨ ਤੋਂ ਮੈਂ ਮਿਸਰ ਦੇਸ ਦੇ ਸਾਰਿਆਂ ਪਹਿਲੌਠਿਆਂ ਨੂੰ ਮਾਰਿਆ, ਮੈਂ ਉਨ੍ਹਾਂ ਨੂੰ ਆਪਣੇ ਲਈ ਪਵਿੱਤਰ ਕੀਤਾ।
18 I have taken the Levites instead of all the firstborn among the children of Israel.
੧੮ਇਸ ਤਰ੍ਹਾਂ ਮੈਂ ਲੇਵੀਆਂ ਨੂੰ ਇਸਰਾਏਲੀਆਂ ਦੇ ਸਾਰੇ ਪਹਿਲੌਠਿਆਂ ਦੇ ਥਾਂ ਲੈ ਲਿਆ ਹੈ।
19 I have given the Levites as a gift to Aaron and to his sons from among the children of Israel, to do the service of the children of Israel in the Tent of Meeting, and to make atonement for the children of Israel, so that there will be no plague among the children of Israel when the children of Israel come near to the sanctuary.”
੧੯ਮੈਂ ਹਾਰੂਨ ਅਤੇ ਉਸ ਦੇ ਪੁੱਤਰਾਂ ਲਈ ਇਸਰਾਏਲੀਆਂ ਵਿੱਚੋਂ ਲੇਵੀ ਦਾਨ ਦਿੱਤੇ ਹਨ ਕਿ ਉਹ ਮੰਡਲੀ ਦੇ ਤੰਬੂ ਵਿੱਚ ਇਸਰਾਏਲੀਆਂ ਲਈ ਸੇਵਾ ਕਰਨ, ਇਸਰਾਏਲੀਆਂ ਲਈ ਪ੍ਰਾਸਚਿਤ ਕਰਨ ਤਾਂ ਜੋ ਜਦ ਇਸਰਾਏਲੀ ਪਵਿੱਤਰ ਸਥਾਨ ਦੇ ਨੇੜੇ ਆਉਣ ਤਾਂ ਕੋਈ ਬਵਾ ਉਹਨਾਂ ਉੱਤੇ ਨਾ ਪਵੇ।
20 Moses, and Aaron, and all the congregation of the children of Israel did so to the Levites. According to all that the LORD commanded Moses concerning the Levites, so the children of Israel did to them.
੨੦ਮੂਸਾ, ਹਾਰੂਨ ਅਤੇ ਇਸਰਾਏਲ ਦੀ ਸਾਰੀ ਮੰਡਲੀ ਨੇ ਲੇਵੀਆਂ ਨਾਲ ਇਸੇ ਤਰ੍ਹਾਂ ਹੀ ਕੀਤਾ ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ।
21 The Levites purified themselves from sin, and they washed their clothes; and Aaron offered them for a wave offering before the LORD and Aaron made atonement for them to cleanse them.
੨੧ਤਦ ਲੇਵੀਆਂ ਨੇ ਆਪਣੇ ਆਪ ਨੂੰ ਪਵਿੱਤਰ ਕੀਤਾ ਅਤੇ ਆਪਣੇ ਬਸਤਰ ਧੋਤੇ। ਤਦ ਹਾਰੂਨ ਨੇ ਉਨ੍ਹਾਂ ਨੂੰ ਯਹੋਵਾਹ ਅੱਗੇ ਹਿਲਾਉਣ ਦੀ ਭੇਟ ਕਰਕੇ ਚੜ੍ਹਾਇਆ ਅਤੇ ਹਾਰੂਨ ਨੇ ਉਨ੍ਹਾਂ ਦੀ ਪਵਿੱਤਰਤਾਈ ਲਈ ਪ੍ਰਾਸਚਿਤ ਕੀਤਾ।
22 After that, the Levites went in to do their service in the Tent of Meeting before Aaron and before his sons: as the LORD had commanded Moses concerning the Levites, so they did to them.
੨੨ਇਸ ਤੋਂ ਬਾਅਦ ਉਹ ਲੇਵੀ ਸੇਵਾ ਦੇ ਕੰਮ ਲਈ ਹਾਰੂਨ ਅਤੇ ਉਸ ਦੇ ਪੁੱਤਰਾਂ ਦੇ ਅੱਗੇ ਮੰਡਲੀ ਦੇ ਤੰਬੂ ਵਿੱਚ ਆਏ। ਜਿਵੇਂ ਯਹੋਵਾਹ ਨੇ ਮੂਸਾ ਨੂੰ ਲੇਵੀਆਂ ਦੇ ਵਿਖੇ ਹੁਕਮ ਦਿੱਤਾ ਸੀ ਉਸੇ ਤਰ੍ਹਾਂ ਹੀ ਉਹਨਾਂ ਨੇ ਉਨ੍ਹਾਂ ਨਾਲ ਕੀਤਾ।
23 The LORD spoke to Moses, saying,
੨੩ਯਹੋਵਾਹ ਨੇ ਮੂਸਾ ਨੂੰ ਆਖਿਆ,
24 “This is what is assigned to the Levites: from twenty-five years old and upward they shall go in to wait on the service in the work of the Tent of Meeting;
੨੪ਲੇਵੀਆਂ ਲਈ ਨਿਯਮ ਇਹ ਹੈ ਕਿ ਪੱਚੀ ਸਾਲ ਜਾਂ ਇਸ ਤੋਂ ਵੱਧ ਉਮਰ ਵਿੱਚ ਉਹ ਮੰਡਲੀ ਦੇ ਤੰਬੂ ਵਿੱਚ ਸੇਵਾ ਦੇ ਕੰਮ ਵਿੱਚ ਲੱਗੇ ਰਹਿਣ,
25 and from the age of fifty years they shall retire from doing the work, and shall serve no more,
੨੫ਅਤੇ ਜਦ ਉਹ ਪੰਜਾਹ ਸਾਲ ਦੇ ਹੋ ਜਾਣ ਤਦ ਉਹ ਸੇਵਾ ਦੇ ਕੰਮ ਤੋਂ ਰਹਿਤ ਕੀਤੇ ਜਾਣ ਅਤੇ ਉਹ ਹੋਰ ਸੇਵਾ ਦਾ ਕੰਮ ਨਾ ਕਰਨ।
26 but shall assist their brothers in the Tent of Meeting, to perform the duty, and shall perform no service. This is how you shall have the Levites do their duties.”
੨੬ਪਰ ਉਹ ਆਪਣੇ ਭਰਾਵਾਂ ਦੇ ਨਾਲ ਸੇਵਾ ਮੰਡਲੀ ਦੇ ਤੰਬੂ ਦੀ ਰਖਵਾਲੀ ਦਾ ਕੰਮ ਕਰਿਆ ਕਰਨ ਅਤੇ ਉਹ ਆਪ ਸੇਵਾ ਦਾ ਕੰਮ ਨਾ ਕਰਨ। ਲੇਵੀਆਂ ਨੂੰ ਜੋ-ਜੋ ਕੰਮ ਦਿੱਤੇ ਜਾਣ ਉਹਨਾਂ ਦੇ ਵਿਖੇ ਅਜਿਹਾ ਹੀ ਕਰੀਂ।

< Numbers 8 >