< Apocalypse 12 >

1 Et un grand signe parut au Ciel, [savoir], une femme revêtue du soleil, sous les pieds de laquelle était la lune, et sur sa tête une couronne de douze étoiles.
ਸਵਰਗ ਉੱਤੇ ਇੱਕ ਵੱਡਾ ਨਿਸ਼ਾਨ ਦਿਖਾਈ ਦਿੱਤਾ ਅਰਥਾਤ ਇੱਕ ਔਰਤ ਜਿਹੜੀ ਸੂਰਜ ਪਹਿਨੀ ਹੋਈ ਸੀ, ਚੰਦਰਮਾ ਉਹ ਦੇ ਪੈਰਾਂ ਹੇਠ ਅਤੇ ਬਾਰਾਂ ਤਾਰਿਆਂ ਦਾ ਮੁਕਟ ਉਹ ਦੇ ਸਿਰ ਉੱਤੇ ਸੀ।
2 Elle était enceinte, et elle criait étant en travail d'enfant, souffrant les grandes douleurs de l'enfantement.
ਉਹ ਗਰਭਵਤੀ ਸੀ ਅਤੇ ਜਣਨ ਦੀਆਂ ਪੀੜਾਂ ਲੱਗਣ ਕਰਕੇ ਚੀਕਾਂ ਮਾਰਦੀ ਸੀ।
3 Il parut aussi un autre signe au ciel, et voici un grand dragon roux ayant sept têtes et dix cornes, et sur ses têtes sept diadèmes;
ਅਤੇ ਸਵਰਗ ਉੱਤੇ ਇੱਕ ਹੋਰ ਨਿਸ਼ਾਨ ਦਿਖਾਈ ਦਿੱਤਾ ਅਤੇ ਵੇਖੋ, ਇੱਕ ਵੱਡਾ ਭਾਰਾ ਲਾਲ ਅਜਗਰ ਸੀ ਜਿਸ ਦੇ ਸੱਤ ਸਿਰ, ਦਸ ਸਿੰਗ ਸਨ ਅਤੇ ਉਹ ਦੇ ਸਿਰਾਂ ਉੱਤੇ ਸੱਤ ਮੁਕਟ।
4 et sa queue traînait la troisième partie des étoiles du ciel, lesquelles il jeta en la terre; puis le dragon s'arrêta devant la femme qui devait accoucher, afin de dévorer son enfant, dès qu'elle l'aurait mis au monde.
ਅਤੇ ਉਹ ਦੀ ਪੂੰਛ ਨੇ ਅਕਾਸ਼ ਦੇ ਤਾਰਿਆਂ ਦੀ ਇੱਕ ਤਿਹਾਈ ਨੂੰ ਲਪੇਟ ਕੇ ਖਿੱਚਿਆ ਅਤੇ ਉਹਨਾਂ ਨੂੰ ਧਰਤੀ ਉੱਤੇ ਸੁੱਟ ਦਿੱਤਾ, ਅਤੇ ਉਹ ਅਜਗਰ ਉਸ ਔਰਤ ਦੇ ਅੱਗੇ ਜਿਹੜੀ ਬੱਚੇ ਨੂੰ ਜਨਮ ਦੇਣ ਵਾਲੀ ਲੱਗੀ ਸੀ ਜਾ ਖੜ੍ਹਾ ਹੋਇਆ, ਕਿ ਜਿਸ ਵੇਲੇ ਉਹ ਜਣੇ ਤਾਂ ਉਹ ਦੇ ਬਾਲਕ ਨੂੰ ਨਿਗਲ ਲਵੇ।
5 Et elle accoucha d'un fils, qui doit gouverner toutes les nations avec une verge de fer; et son enfant fut enlevé vers Dieu, et vers son trône.
ਉਸ ਨੇ ਇੱਕ ਪੁੱਤਰ ਨੂੰ ਜਨਮ ਦਿੱਤਾ ਜਿਸ ਨੇ ਲੋਹੇ ਦੇ ਡੰਡੇ ਨਾਲ ਸਭਨਾਂ ਕੌਮਾਂ ਉੱਤੇ ਹਕੂਮਤ ਕਰਨੀ ਹੈ, ਅਤੇ ਉਹ ਦਾ ਬਾਲਕ ਪਰਮੇਸ਼ੁਰ ਕੋਲ ਅਤੇ ਉਸ ਦੇ ਸਿੰਘਾਸਣ ਕੋਲ ਉਠਾਇਆ ਗਿਆ।
6 Et la femme s'enfuit dans un désert, où elle a un lieu préparé de Dieu, afin qu'on la nourrisse là mille deux cent soixante jours.
ਅਤੇ ਉਹ ਔਰਤ ਉਜਾੜ ਵਿੱਚ ਭੱਜ ਗਈ ਜਿੱਥੇ ਪਰਮੇਸ਼ੁਰ ਦੀ ਵੱਲੋਂ ਇੱਕ ਥਾਂ ਉਹ ਦੇ ਲਈ ਤਿਆਰ ਕੀਤਾ ਹੋਇਆ ਹੈ ਤਾਂ ਕਿ ਉੱਥੇ ਇੱਕ ਹਜ਼ਾਰ ਦੋ ਸੌ ਸੱਠ ਦਿਨ ਉਹ ਦੀ ਦੇਖਭਾਲ ਹੋਵੇ।
7 Et il y eut une bataille au ciel: Michel et ses Anges combattaient contre le dragon; et le dragon et ses Anges combattaient [contre Michel].
ਫੇਰ ਸਵਰਗ ਵਿੱਚ ਯੁੱਧ ਹੋਇਆ। ਮਿਕਾਏਲ ਅਤੇ ਉਹ ਦੇ ਦੂਤ ਅਜਗਰ ਨਾਲ ਲੜਨ ਨੂੰ ਨਿੱਕਲੇ, ਅਜਗਰ ਲੜਿਆ ਅਤੇ ਉਹ ਦੇ ਦੂਤ ਵੀ ਲੜੇ।
8 Mais ils ne furent pas les plus forts, et ils ne purent plus se maintenir dans le ciel.
ਪਰ ਅਜਗਰ ਅਤੇ ਉਸ ਦੇ ਦੂਤ ਹਾਰ ਗਏ ਅਤੇ ਉਹਨਾਂ ਨੂੰ ਸਵਰਗ ਵਿੱਚ ਫਿਰ ਥਾਂ ਨਹੀਂ ਮਿਲਿਆ।
9 Et le grand dragon, le serpent ancien, appelé le Diable et Satan, qui séduit le monde, fut précipité en la terre, et ses Anges furent précipités avec lui.
ਅਤੇ ਉਹ ਵੱਡਾ ਅਜਗਰ ਹੇਠਾਂ ਸੁੱਟਿਆ ਗਿਆ, ਉਹ ਪੁਰਾਣਾ ਸੱਪ ਜਿਸ ਨੂੰ ਇਬਲੀਸ ਅਤੇ ਸ਼ੈਤਾਨ ਵੀ ਕਿਹਾ ਜਾਂਦਾ ਹੈ ਜੋ ਸਾਰੇ ਸੰਸਾਰ ਨੂੰ ਭਰਮਾਉਂਦਾ ਹੈ, ਉਹ ਅਤੇ ਉਹ ਦੇ ਦੂਤ ਧਰਤੀ ਉੱਤੇ ਸੁੱਟੇ ਗਏ।
10 Alors j'ouïs une grande voix dans le ciel, qui disait: Maintenant est le salut, la force, le règne de notre Dieu, et la puissance de son Christ; car l'accusateur de nos frères, qui les accusait devant notre Dieu jour et nuit, a été précipité.
੧੦ਅਤੇ ਮੈਂ ਇੱਕ ਵੱਡੀ ਅਵਾਜ਼ ਸਵਰਗ ਵਿੱਚ ਇਹ ਆਖਦੇ ਸੁਣੀ ਕਿ ਹੁਣ ਸਾਡੇ ਪਰਮੇਸ਼ੁਰ ਦੀ ਮੁਕਤੀ, ਸਮਰੱਥਾ, ਰਾਜ ਅਤੇ ਉਹ ਦੇ ਮਸੀਹ ਦਾ ਅਧਿਕਾਰ ਹੋ ਗਿਆ, ਕਿਉਂਕਿ ਸਾਡੇ ਭਰਾਵਾਂ ਉੱਤੇ ਦੋਸ਼ ਲਾਉਣ ਵਾਲਾ ਜਿਹੜਾ ਸਾਡੇ ਪਰਮੇਸ਼ੁਰ ਦੇ ਹਜ਼ੂਰ ਉਹਨਾਂ ਉੱਤੇ ਰਾਤ-ਦਿਨ ਦੋਸ਼ ਲਾਉਂਦਾ ਹੈ ਹੇਠਾਂ ਸੁੱਟਿਆ ਗਿਆ ਹੈ!
11 Et ils l'ont vaincu à cause du sang de l'Agneau, et à cause de la parole de leur témoignage, et ils n'ont point aimé leurs vies, [mais les ont exposées] à la mort.
੧੧ਅਤੇ ਉਹਨਾਂ ਨੇ ਲੇਲੇ ਦੇ ਲਹੂ ਦੇ ਕਾਰਨ ਅਤੇ ਆਪਣੀ ਗਵਾਹੀ ਦੇ ਬਚਨ ਦੇ ਕਾਰਨ ਉਹ ਨੂੰ ਜਿੱਤ ਲਿਆ ਅਤੇ ਮਰਨ ਤੱਕ ਆਪਣੀ ਜਾਨ ਨੂੰ ਪਿਆਰਾ ਨਾ ਸਮਝਿਆ।
12 C'est pourquoi réjouissez-vous, cieux, et vous qui y habitez. Mais malheur [à vous] habitants de la terre et de la mer; car le Diable est descendu vers vous en grande fureur, sachant qu'il a peu de temps.
੧੨ਇਸ ਕਰਕੇ ਹੇ ਅਕਾਸ਼ੋਂ ਅਤੇ ਜਿਹੜੇ ਉਨ੍ਹਾਂ ਉੱਤੇ ਰਹਿੰਦੇ ਹੋ, ਤੁਸੀਂ ਅਨੰਦ ਕਰੋ! ਧਰਤੀ ਅਤੇ ਸਮੁੰਦਰ ਨੂੰ ਹਾਏ! ਹਾਏ! ਕਿਉਂਕਿ ਸ਼ੈਤਾਨ ਤੁਹਾਡੇ ਕੋਲ ਉਤਰ ਆਇਆ ਹੈ ਅਤੇ ਉਹ ਨੂੰ ਵੱਡਾ ਕ੍ਰੋਧ ਹੈ, ਕਿਉਂ ਜੋ ਉਹ ਜਾਣਦਾ ਹੈ ਭਈ ਮੇਰਾ ਸਮਾਂ ਥੋੜ੍ਹਾ ਹੀ ਰਹਿੰਦਾ ਹੈ।
13 Or, quand le dragon eut vu qu'il avait été jeté en la terre, il persécuta la femme qui avait accouché d'un fils.
੧੩ਜਦੋਂ ਉਸ ਅਜਗਰ ਨੇ ਵੇਖਿਆ ਕਿ ਮੈਂ ਧਰਤੀ ਉੱਤੇ ਸੁੱਟਿਆ ਗਿਆ ਹਾਂ ਤਾਂ ਉਸ ਔਰਤ ਦੇ ਮਗਰ ਪਿਆ ਜਿਸ ਨੇ ਪੁੱਤਰ ਨੂੰ ਜਨਮ ਦਿੱਤਾ ਸੀ।
14 Mais deux ailes d'une grande aigle furent données à la femme, afin qu'elle s'envolât de devant le serpent en son lieu, où elle est nourrie par un temps, par des temps, et par la moitié d'un temps.
੧੪ਅਤੇ ਔਰਤ ਨੂੰ ਵੱਡੇ ਉਕਾਬ ਦੇ ਦੋ ਪਰ ਦਿੱਤੇ ਗਏ ਤਾਂ ਕਿ ਉਹ ਉਜਾੜ ਵਿੱਚ ਆਪਣੇ ਥਾਂ ਨੂੰ ਉੱਡ ਜਾਵੇ, ਜਿੱਥੇ ਸੱਪ ਦੇ ਮੂੰਹੋਂ ਬਚ ਸਕੇ ਤਾਂ ਸਮੇਂ, ਸਮਿਆਂ ਅਤੇ ਅੱਧ ਸਮੇਂ ਤੱਕ ਉਹ ਦੀ ਦੇਖਭਾਲ ਹੁੰਦੀ ਹੈ।
15 Et le serpent jeta de sa gueule de l'eau comme un fleuve après la femme, afin de la faire emporter par le fleuve.
੧੫ਅਤੇ ਸੱਪ ਨੇ ਔਰਤ ਦੇ ਮਗਰ ਦਰਿਆ ਵਾਂਗੂੰ ਆਪਣੇ ਮੂੰਹੋਂ ਪਾਣੀ ਵਗਾਇਆ ਤਾਂ ਕਿ ਉਹ ਨੂੰ ਰੋੜ੍ਹ ਦੇਵੇ।
16 Mais la terre aida à la femme; car la terre ouvrit son sein, et elle engloutit le fleuve que le dragon avait jeté de sa gueule.
੧੬ਤਾਂ ਧਰਤੀ ਨੇ ਔਰਤ ਦੀ ਸਹਾਇਤਾ ਕੀਤੀ ਅਤੇ ਧਰਤੀ ਨੇ ਆਪਣਾ ਮੂੰਹ ਖੋਲ੍ਹ ਕੇ ਉਸ ਦਰਿਆ ਨੂੰ ਪੀ ਲਿਆ, ਜਿਹੜਾ ਅਜਗਰ ਨੇ ਆਪਣੇ ਮੂੰਹੋਂ ਵਗਾਇਆ ਸੀ।
17 Alors le dragon fut irrité contre la femme, et s'en alla faire la guerre contre les autres qui sont de la semence de la femme, qui gardent les commandements de Dieu, et qui ont le témoignage de Jésus-Christ.
੧੭ਅਤੇ ਅਜਗਰ ਨੂੰ ਔਰਤ ਉੱਤੇ ਕ੍ਰੋਧ ਆਇਆ ਅਤੇ ਉਹ ਦੇ ਵੰਸ਼ ਵਿੱਚੋਂ ਜਿਹੜੇ ਬੱਚੇ ਹਨ, ਜਿਹੜੇ ਪਰਮੇਸ਼ੁਰ ਦੀਆਂ ਆਗਿਆਵਾਂ ਦੀ ਪਾਲਨਾ ਕਰਦੇ ਅਤੇ ਯਿਸੂ ਦੀ ਗਵਾਹੀ ਦਿੰਦੇ ਹਨ ਉਹਨਾਂ ਨਾਲ ਯੁੱਧ ਕਰਨ ਨੂੰ ਚਲਿਆ ਗਿਆ।

< Apocalypse 12 >