< Epheser 6 >

1 Ihr Kinder, seid euren Eltern untertan im Herrn, denn so gehört es sich.
ਹੇ ਬਾਲਕੋ, ਤੁਸੀਂ ਪ੍ਰਭੂ ਵਿੱਚ ਆਪਣੇ ਮਾਪਿਆਂ ਦੀ ਆਗਿਆ ਮੰਨੋ ਕਿਉਂ ਜੋ ਇਹ ਉੱਤਮ ਗੱਲ ਹੈ।
2 "Du sollst deinen Vater und deine Mutter ehren". Dies ist das erste der Gebote, dem eine Verheißung beigegeben ist:
ਤੂੰ ਆਪਣੇ ਮਾਤਾ-ਪਿਤਾ ਦਾ ਆਦਰ ਕਰ ਤਾਂ ਜੋ ਤੇਰਾ ਭਲਾ ਹੋਵੇ ਅਤੇ ਧਰਤੀ ਉੱਤੇ ਤੇਰੀ ਉਮਰ ਲੰਮੀ ਹੋਵੇ।
3 "damit es dir wohlergehe und du lange lebest auf Erden".
ਇਹ ਪਹਿਲਾ ਹੁਕਮ ਹੈ ਜਿਸ ਨਾਲ ਵਾਇਦਾ ਵੀ ਹੈ।
4 Ihr Väter aber reizt eure Kinder nicht zum Zorne; erzieht sie in der Zucht und Ermahnung des Herrn.
ਅਤੇ ਹੇ ਪਿਤਾਓ, ਤੁਸੀਂ ਆਪਣਿਆਂ ਬਾਲਕਾਂ ਦਾ ਕ੍ਰੋਧ ਨਾ ਭੜਕਾਓ ਸਗੋਂ ਪ੍ਰਭੂ ਦੀ ਸਿੱਖਿਆ ਅਤੇ ਚਿਤਾਵਨੀ ਦੇ ਕੇ ਉਹਨਾਂ ਦਾ ਪਾਲਣ ਪੋਸ਼ਣ ਕਰੋ।
5 Ihr Sklaven, gehorcht euren Herrn auf Erden mit Furcht und Zittern und in der Lauterkeit eures Herzens, wie Christo.
ਹੇ ਨੌਕਰੋ, ਤੁਸੀਂ ਉਨ੍ਹਾਂ ਦੀ ਜਿਹੜੇ ਸਰੀਰ ਦੇ ਅਨੁਸਾਰ ਕਰਕੇ ਤੁਹਾਡੇ ਮਾਲਕ ਹਨ, ਆਪਣੇ ਮਨ ਦੀ ਸਫ਼ਾਈ ਨਾਲ ਡਰਦੇ ਅਤੇ ਕੰਬਦੇ ਹੋਏ ਆਗਿਆਕਾਰੀ ਕਰੋ ਜਿਵੇਂ ਮਸੀਹ ਦੀ।
6 Seid nicht Augendiener, die nur den Menschen zu gefallen suchen. Seid vielmehr Sklaven Christi, die den Willen Gottes aus ganzem Herzen tun.
ਅਤੇ ਮਨੁੱਖਾਂ ਨੂੰ ਖੁਸ਼ ਕਰਨ ਵਾਲਿਆਂ ਦੀ ਤਰ੍ਹਾਂ, ਦਿਖਾਵੇ ਦੀ ਨੌਕਰੀ ਨਾ ਕਰੋ ਸਗੋਂ ਮਸੀਹ ਦੇ ਸੇਵਕਾਂ ਦੀ ਤਰ੍ਹਾਂ ਮਨ ਲਗਾ ਕੇ ਪਰਮੇਸ਼ੁਰ ਦੀ ਮਰਜ਼ੀ ਪੂਰੀ ਕਰੋ।
7 Dient willig, als gälte es dem Herrn und nicht dem Menschen.
ਇਸ ਸੇਵਾ ਨੂੰ ਮਨੁੱਖਾਂ ਦੀ ਨਹੀਂ ਸਗੋਂ ਪ੍ਰਭੂ ਦੀ ਜਾਣ ਕੇ ਮਨ ਲਗਾ ਕੇ ਕਰੋ।
8 Ihr wißt ja, daß jeder für das Gute, das er tut, vom Herrn seinen Lohn empfängt, sei er nun Sklave oder Freier.
ਕਿਉਂ ਜੋ ਇਹ ਜਾਣਦੇ ਹੋ ਭਈ ਹਰੇਕ ਜੋ ਭਲਾ ਕੰਮ ਕਰੇ ਭਾਵੇਂ ਦਾਸ ਹੋਵੇ, ਭਾਵੇਂ ਅਜ਼ਾਦ ਹੋਵੇ, ਸੋ ਪ੍ਰਭੂ ਕੋਲੋਂ ਉਹ ਦਾ ਫਲ ਪਾਵੇਗਾ।
9 Doch auch ihr, Herren, handelt ihnen gegenüber ebenso. Lasset das Schelten! Ihr wißt ja: Geradeso wie sie habt ihr im Himmel einen Herrn; bei diesem gibt es kein Ansehen der Person.
ਅਤੇ ਹੇ ਮਾਲਕੋ, ਤੁਸੀਂ ਧਮਕੀਆਂ ਦੇਣੀਆਂ ਛੱਡ ਕੇ, ਉਹਨਾਂ ਨਾਲ ਇਹੋ ਜਿਹਾ ਵਰਤਾਰਾ ਕਰੋ ਇਹ ਜਾਣਦੇ ਹੋ ਜੋ ਸਵਰਗ ਵਿੱਚ ਤੁਹਾਡਾ ਦੋਹਾਂ ਦਾ ਮਾਲਕ ਹੈ, ਜੋ ਕਿਸੇ ਦਾ ਪੱਖਪਾਤ ਨਹੀਂ ਕਰਦਾ!
10 Im übrigen: Erstarkt im Herrn und in seiner mächtigen Kraft.
੧੦ਮੁੱਕਦੀ ਗੱਲ, ਪ੍ਰਭੂ ਵਿੱਚ ਅਤੇ ਉਹ ਦੀ ਸਮਰੱਥਾ ਦੀ ਸ਼ਕਤੀ ਵਿੱਚ ਤਕੜੇ ਹੋਵੋ!
11 Zieht Gottes volle Waffenrüstung an, damit ihr den Ränken des Teufels widerstehen könnt!
੧੧ਪਰਮੇਸ਼ੁਰ ਦੇ ਸਾਰੇ ਸ਼ਸਤਰ ਬਸਤਰ ਪਹਿਨ ਲਵੋ, ਤਾਂ ਜੋ ਤੁਸੀਂ ਸ਼ੈਤਾਨ ਦੀਆਂ ਚਲਾਕੀਆਂ ਦਾ ਸਾਹਮਣਾ ਕਰ ਸਕੋ।
12 Denn unser Kampf geht nicht gegen Fleisch und Blut, vielmehr gegen die Mächte und die Kräfte, die Weltbeherrscher dieser Finsternis, die bösen Geister in den Himmelshöhen. (aiōn g165)
੧੨ਕਿਉਂ ਜੋ ਸਾਡੀ ਲੜਾਈ ਲਹੂ ਅਤੇ ਮਾਸ ਨਾਲ ਨਹੀਂ, ਸਗੋਂ ਹਕੂਮਤਾਂ, ਇਖ਼ਤਿਆਰਾਂ ਅਤੇ ਇਸ ਸੰਸਾਰ ਦੇ ਅੰਧਘੋਰ ਦੇ ਮਹਾਰਾਜਿਆਂ ਅਤੇ ਦੁਸ਼ਟ ਆਤਮਿਆਂ ਨਾਲ ਹੁੰਦੀ ਹੈ ਜੋ ਸਵਰਗੀ ਥਾਵਾਂ ਵਿੱਚ ਹਨ। (aiōn g165)
13 So legt denn die volle Waffenrüstung Gottes an, damit ihr am bösen Tage widerstehen könnt und nach erkämpftem vollem Siege das Feld behauptet.
੧੩ਇਸ ਕਾਰਨ ਤੁਸੀਂ ਪਰਮੇਸ਼ੁਰ ਦੇ ਸਾਰੇ ਸ਼ਸਤਰ ਬਸਤਰ ਲੈ ਲਵੋ, ਜੋ ਤੁਸੀਂ ਬੁਰੇ ਦਿਨ ਵਿੱਚ ਸਾਹਮਣਾ ਕਰ ਸਕੋ ਅਤੇ ਸੱਭੋ ਕੁਝ ਪੂਰਾ ਕਰਕੇ ਸਥਿਰ ਰਹਿ ਸਕੋ।
14 So steht da, umgürtet an den Lenden mit der Wahrheit, bekleidet mit dem Panzer der Gerechtigkeit,
੧੪ਸੋ ਤੁਸੀਂ ਆਪਣੀ ਕਮਰ ਸਚਿਆਈ ਨਾਲ ਕੱਸ ਕੇ ਅਤੇ ਧਰਮ ਦੀ ਸੰਜੋ ਪਹਿਨ ਕੇ।
15 beschuht an euren Füßen mit der Bereitschaft für das Evangelium des Friedens.
੧੫ਅਤੇ ਮਿਲਾਪ ਦੀ ਖੁਸ਼ਖਬਰੀ ਦੀ ਤਿਆਰੀ ਦੀ ਜੁੱਤੀ ਆਪਣੇ ਪੈਰੀਂ ਪਾ ਕੇ ਖੜੇ ਹੋ ਜਾਓ!
16 Zu all dem nehmt noch den Schild des Glaubens, mit dem ihr alle feurigen Geschosse des Bösen löschen könnt.
੧੬ਇਹਨਾਂ ਸਭਨਾਂ ਤੋਂ ਵਧ ਕੇ, ਵਿਸ਼ਵਾਸ ਦੀ ਢਾਲ਼ ਲਵੋ ਜਿਹ ਦੇ ਨਾਲ ਤੁਸੀਂ ਉਸ ਦੁਸ਼ਟ ਦੇ ਸਾਰੇ ਅਗਨੀ ਬਾਣਾਂ ਨੂੰ ਬੁਝਾ ਸਕੋ।
17 Ergreift sodann den Helm zum Schutz und auch das Schwert des Geistes, das heißt das Wort Gottes.
੧੭ਅਤੇ ਮੁਕਤੀ ਦਾ ਟੋਪ, ਆਤਮਾ ਦੀ ਤਲਵਾਰ ਜੋ ਪਰਮੇਸ਼ੁਰ ਦਾ ਬਚਨ ਹੈ, ਲੈ ਲਵੋ।
18 Mit lauter Bitten und mit Flehen betet allezeit im Geiste; wacht noch dazu in anhaltendem Gebete für alle Heiligen,
੧੮ਅਤੇ ਸਾਰੀ ਪ੍ਰਾਰਥਨਾ ਅਤੇ ਬੇਨਤੀ ਨਾਲ ਹਰ ਸਮੇਂ ਆਤਮਾ ਵਿੱਚ ਪ੍ਰਾਰਥਨਾ ਕਰਦੇ ਰਹੋ ਅਤੇ ਇਹ ਦੇ ਨਮਿੱਤ ਜਾਗਦੇ ਹੋਏ ਸਾਰਿਆਂ ਸੰਤਾਂ ਲਈ ਬਹੁਤ ਦਲੇਰੀ ਨਾਲ ਬੇਨਤੀ ਕਰਿਆ ਕਰੋ।
19 und auch für mich, damit mir das rechte Wort verliehen werde, wenn ich meinen Mund auftun soll, um freimütig das Geheimnis des Evangeliums zu verkünden,
੧੯ਅਤੇ ਮੇਰੇ ਲਈ ਵੀ, ਜਦ ਆਪਣਾ ਮੂੰਹ ਖੋਲ੍ਹਾਂ ਤਾਂ ਅਜਿਹਾ ਬਚਨ ਮੈਨੂੰ ਦਿੱਤਾ ਜਾਵੇ ਕਿ ਮੈਂ ਦਲੇਰੀ ਨਾਲ ਖੁਸ਼ਖਬਰੀ ਦਾ ਭੇਤ ਪਰਗਟ ਕਰਾਂ ਜਿਹ ਦੇ ਲਈ ਮੈਂ ਸੰਗਲਾਂ ਨਾਲ ਜਕੜਿਆ ਹੋਇਆ ਰਾਜਦੂਤ ਹਾਂ।
20 dessen Botschafter ich trotz der Fesseln bin, damit ich freimütig darüber rede, wie die Pflicht mir es gebietet.
੨੦ਅਤੇ ਜਿਵੇਂ ਮੈਨੂੰ ਬੋਲਣਾ ਚਾਹੀਦਾ ਹੈ ਮੈਂ ਉਸ ਵਿੱਚ ਦਲੇਰੀ ਨਾਲ ਬੋਲਾਂ।
21 Doch sollt auch ihr erfahren, wie meine Lage ist, wie es mir geht. Dies alles wird euch Tychikus erzählen, der liebe Bruder und treue Diener im Herrn.
੨੧ਪਰ ਇਸ ਲਈ ਜੋ ਤੁਸੀਂ ਵੀ ਮੇਰੇ ਬਾਰੇ ਜਾਣੋ ਕਿ ਮੇਰਾ ਕੀ ਹਾਲ ਹੈ, ਤੁਖਿਕੁਸ ਜਿਹੜਾ ਪਿਆਰਾ ਭਰਾ, ਪ੍ਰਭੂ ਵਿੱਚ ਵਿਸ਼ਵਾਸਯੋਗ ਸੇਵਕ ਹੈ ਤੁਹਾਨੂੰ ਸੱਭੇ ਗੱਲਾਂ ਦੱਸੇਗਾ।
22 Gerade deshalb sende ich ihn zu euch, damit ihr erfahret, wie es um uns steht, und damit er eure Herzen tröste.
੨੨ਜਿਹ ਨੂੰ ਮੈਂ ਤੁਹਾਡੇ ਕੋਲ ਇਸੇ ਕਰਕੇ ਭੇਜਿਆ ਜੋ ਤੁਸੀਂ ਸਾਡੀਆਂ ਬੀਤੀਆਂ ਨੂੰ ਜਾਣੋ ਅਤੇ ਉਹ ਤੁਹਾਡਿਆਂ ਮਨਾਂ ਨੂੰ ਦਿਲਾਸਾ ਦੇਵੇ।
23 Den Brüdern werde Friede zuteil und Liebe samt dem Glauben von Gott, dem Vater, und dem Herrn Jesus Christus!
੨੩ਪਰਮੇਸ਼ੁਰ ਪਿਤਾ ਅਤੇ ਪ੍ਰਭੂ ਯਿਸੂ ਮਸੀਹ ਦੀ ਵੱਲੋਂ ਭਰਾਵਾਂ ਨੂੰ ਸ਼ਾਂਤੀ ਅਤੇ ਵਿਸ਼ਵਾਸ ਪਿਆਰ ਸਣੇ ਮਿਲਦੀ ਰਹੇ!
24 Die Gnade sei mit allen, die unseren Herrn Jesus Christus in seiner Unvergänglichkeit lieben!
੨੪ਉਹਨਾਂ ਸਭਨਾਂ ਉੱਤੇ ਜਿਹੜੇ ਸਾਡੇ ਪ੍ਰਭੂ ਯਿਸੂ ਮਸੀਹ ਨਾਲ ਸੱਚਾ ਪਿਆਰ ਰੱਖਦੇ ਹਨ, ਕਿਰਪਾ ਹੁੰਦੀ ਰਹੇ। ਆਮੀਨ।

< Epheser 6 >